< 1 ਕੁਰਿੰਥੀਆਂ ਨੂੰ 14 >

1 ਪਿਆਰ ਵਿੱਚ ਚੱਲੋ। ਆਤਮਿਕ ਦਾਤਾਂ ਦੀ ਵੀ ਭਾਲ ਕਰੋ, ਪਰ ਭਵਿੱਖਬਾਣੀ ਨੂੰ ਵਧੇਰੇ ਭਾਲੋ।
Достигайте любви; ревнуйте о дарах духовных, особенно же о том, чтобы пророчествовать.
2 ਜਿਹੜਾ ਪਰਾਈ ਭਾਸ਼ਾ ਬੋਲਦਾ ਹੈ, ਉਹ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਬੋਲਦਾ ਹੈ, ਇਸ ਲਈ ਕੋਈ ਨਹੀਂ ਸਮਝਦਾ ਹੈ ਪਰ ਉਹ ਆਤਮਾ ਵਿੱਚ ਭੇਤ ਦੀਆਂ ਗੱਲਾਂ ਕਰਦਾ ਹੈ।
Ибо кто говорит на незнакомом языке, тот говорит не людям, а Богу; потому что никто не понимает его, он тайны говорит духом;
3 ਪਰ ਜਿਹੜਾ ਭਵਿੱਖਬਾਣੀ ਕਰਦਾ ਹੈ, ਉਹ ਲਾਭ ਅਤੇ ਉਪਦੇਸ਼ ਅਤੇ ਤਸੱਲੀ ਦੀਆਂ ਗੱਲਾਂ ਮਨੁੱਖ ਨਾਲ ਕਰਦਾ ਹੈ।
а кто пророчествует, тот говорит людям в назидание, увещание и утешение.
4 ਜਿਹੜਾ ਪਰਾਈ ਭਾਸ਼ਾ ਬੋਲਦਾ ਹੈ ਉਹ ਆਪ ਹੀ ਲਾਭ ਲੈਂਦਾ ਹੈ, ਪਰ ਜਿਹੜਾ ਭਵਿੱਖਬਾਣੀ ਕਰਦਾ ਹੈ ਉਹ ਕਲੀਸਿਯਾ ਨੂੰ ਲਾਭ ਦਿੰਦਾ ਹੈ।
Кто говорит на незнакомом языке, тот назидает себя; а кто пророчествует, тот назидает церковь.
5 ਹੁਣ ਮੈਂ ਚਾਹੁੰਦਾ ਹਾਂ ਜੋ ਤੁਸੀਂ ਸਾਰੇ ਪਰਾਈਆਂ ਭਾਸ਼ਾ ਬੋਲੋ ਪਰ ਇਸ ਤੋਂ ਵੱਧ ਕੇ ਇਹ, ਜੋ ਤੁਸੀਂ ਭਵਿੱਖਬਾਣੀ ਕਰੋ। ਜਿਹੜਾ ਪਰਾਈਆਂ ਭਾਸ਼ਾ ਬੋਲਣ ਵਾਲਾ ਹੈ ਜੇਕਰ ਉਹ ਅਰਥ ਨਾ ਕਰੇ, ਜਿਸ ਤੋਂ ਕਲੀਸਿਯਾ ਲਾਭ ਉੱਠਾਵੇ ਤਾਂ ਭਵਿੱਖਬਾਣੀ ਕਰਨ ਵਾਲਾ ਉਸ ਨਾਲੋਂ ਉੱਤਮ ਹੈ।
Желаю, чтобы вы все говорили языками; но лучше, чтобы вы пророчествовали; ибо пророчествующий превосходнее того, кто говорит языками, разве он притом будет и изъяснять, чтобы церковь получила назидание.
6 ਪਰ ਹੁਣ ਭਰਾਵੋ, ਜੇ ਮੈਂ ਪਰਾਈ ਭਾਸ਼ਾ ਬੋਲਦਾ ਹੋਇਆ ਤੁਹਾਡੇ ਕੋਲ ਆਵਾਂ ਅਤੇ ਪਰਕਾਸ਼ ਜਾਂ ਗਿਆਨ ਜਾਂ ਭਵਿੱਖਬਾਣੀ ਜਾਂ ਸਿੱਖਿਆ ਦੀ ਗੱਲ, ਤੁਹਾਡੇ ਨਾਲ ਨਾ ਕਰਾਂ ਤਾਂ ਮੇਰੇ ਤੋਂ ਤੁਹਾਨੂੰ ਕੀ ਲਾਭ ਹੋਵੇਗਾ?
Теперь, если я приду к вам, братия, и стану говорить на незнакомых языках, то какую принесу вам пользу, когда не изъяснюсь вам или откровением, или познанием, или пророчеством, или учением?
7 ਬੇ ਜਾਨ ਵਸਤਾਂ ਵੀ ਜਿਹੜੀਆਂ ਆਵਾਜ਼ ਦਿੰਦੀਆਂ ਹਨ ਭਾਵੇਂ ਵੰਜਲੀ ਭਾਵੇਂ ਰਬਾਬ ਜੇ ਉਨ੍ਹਾਂ ਦੀਆਂ ਸੁਰਾਂ ਵਿੱਚ ਭੇਦ ਨਾ ਹੋਵੇ ਤਾਂ ਕੀ ਪਤਾ ਲੱਗੇ ਜੋ ਕੀ ਵਜਾਇਆ ਜਾਂਦਾ ਹੈ?
И бездушные вещи, издающие звук, свирель или гусли, если не производят раздельных тонов, как распознать то, что играют на свирели или на гуслях?
8 ਜੇ ਤੁਰ੍ਹੀ ਬੇ ਠਿਕਾਣੇ ਆਵਾਜ਼ ਦੇਵੇ ਤਾਂ ਕੌਣ ਲੜਾਈ ਲਈ ਲੱਕ ਬੰਨੇਗਾ?
И если труба будет издавать неопределенный звук, кто станет готовиться к сражению?
9 ਇਸੇ ਤਰ੍ਹਾਂ ਤੁਸੀਂ ਵੀ ਜੇ ਸਾਫ਼ ਗੱਲ ਆਪਣੀ ਜ਼ੁਬਾਨੀ ਨਾ ਬੋਲੋ ਤਾਂ ਜੋ ਬੋਲਿਆ ਜਾਂਦਾ ਹੈ ਕਿਵੇਂ ਸਮਝਿਆ ਜਾਂਦਾ ਹੈ? ਤੁਸੀਂ ਹਵਾ ਨਾਲ ਗੱਲਾਂ ਕਰਨ ਵਾਲੇ ਹੋਵੋਗੇ।
Так если и вы языком произносите невразумительные слова, то как узнают, что вы говорите? Вы будете говорить на ветер.
10 ੧੦ ਕੀ ਜਾਣੀਏ ਜੋ ਸੰਸਾਰ ਵਿੱਚ ਕਿੰਨੇ ਪ੍ਰਕਾਰ ਦੀਆਂ ਬੋਲੀਆਂ ਹਨ ਅਤੇ ਕੋਈ ਵਿਅਰਥ ਨਹੀਂ ਹੈ।
Сколько, например, различных слов в мире, и ни одного из них нет без значения.
11 ੧੧ ਉਪਰੰਤ ਜੇ ਉਹ ਬੋਲੀ ਮੇਰੀ ਸਮਝ ਵਿੱਚ ਨਾ ਆਉਂਦੀ ਹੋਵੇ ਤਾਂ ਮੈਂ ਬੋਲਣ ਵਾਲੇ ਦੇ ਲਈ ਅਜ਼ੀਬ ਬਣਾਂਗਾ ਅਤੇ ਬੋਲਣ ਵਾਲਾ ਮੇਰੇ ਲਈ ਅਜ਼ੀਬ ਬਣੇਗਾ।
Но если я не разумею значения слов, то я для говорящего чужестранец и говорящий для меня чужестранец.
12 ੧੨ ਇਸੇ ਤਰ੍ਹਾਂ ਤੁਸੀਂ ਵੀ ਜਦ ਆਤਮਿਕ ਦਾਤਾਂ ਦੀ ਭਾਲ ਕਰਦੇ ਹੋ ਤਾਂ ਜਤਨ ਕਰੋ ਜੋ ਕਲੀਸਿਯਾ ਦੇ ਲਾਭ ਲਈ ਤੁਹਾਨੂੰ ਵਾਧਾ ਹੋਵੇ।
Так и вы, ревнуя о дарах духовных, старайтесь обогатиться ими к назиданию церкви.
13 ੧੩ ਇਸ ਕਰਕੇ ਜੋ ਪਰਾਈ ਭਾਸ਼ਾ ਬੋਲਦਾ ਹੈ, ਉਹ ਪ੍ਰਾਰਥਨਾ ਕਰੇ ਜੋ ਅਰਥ ਵੀ ਕਰ ਸਕੇ।
А потому, говорящий на незнакомом языке, молись о даре истолкования.
14 ੧੪ ਜੇ ਮੈਂ ਪਰਾਈ ਭਾਸ਼ਾ ਵਿੱਚ ਪ੍ਰਾਰਥਨਾ ਕਰਾਂ ਤਾਂ ਮੇਰਾ ਆਤਮਾ ਪ੍ਰਾਰਥਨਾ ਕਰਦਾ ਹੈ ਪਰ ਮੇਰੀ ਸਮਝ ਨਿਸ਼ਫਲ ਹੈ।
Ибо когда я молюсь на незнакомом языке, то хотя дух мой и молится, но ум мой остается без плода.
15 ੧੫ ਮੈਂ ਆਤਮਾ ਨਾਲ ਗਾਵਾਂਗਾ ਅਤੇ ਸਮਝ ਨਾਲ ਵੀ ਗਾਵਾਂਗਾ।
Что же делать? Стану молиться духом, стану молиться и умом; буду петь духом, буду петь и умом.
16 ੧੬ ਨਹੀਂ ਤਾਂ ਜੇ ਤੂੰ ਆਤਮਾ ਨਾਲ ਹੀ ਉਸਤਤ ਕਰੇਂ ਤਾਂ ਜਿਹੜਾ ਅਨਜਾਣ ਕੋਲ ਬੈਠਾ ਹੋਇਆ ਹੈ ਜਦੋਂ ਉਹ ਨਹੀਂ ਜਾਣਦਾ ਜੋ ਤੂੰ ਕੀ ਆਖਦਾ ਹੈਂ ਉਹ ਤੇਰੇ ਧੰਨਵਾਦ ਕਰਨ ਉੱਤੇ ਆਮੀਨ ਕਿਵੇਂ ਆਖੇ?
Ибо если ты будешь благословлять духом, то стоящий на месте простолюдина как скажет: “аминь” при твоем благодарении? Ибо он не понимает, что ты говоришь.
17 ੧੭ ਤੂੰ ਤਾਂ ਧੰਨਵਾਦ ਚੰਗੀ ਤਰ੍ਹਾਂ ਨਾਲ ਕਰਦਾ ਹੈਂ ਪਰ ਦੂਜੇ ਨੂੰ ਕੁਝ ਲਾਭ ਨਹੀਂ ਹੁੰਦਾ।
Ты хорошо благодаришь, но другой не назидается.
18 ੧੮ ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਜੋ ਮੈਂ ਤੁਹਾਡੇ ਸਾਰਿਆਂ ਤੋਂ ਵਧੇਰੇ ਪਰਾਈ ਭਾਸ਼ਾ ਬੋਲਦਾ ਹਾਂ।
Благодарю Бога моего: я более всех вас говорю языками;
19 ੧੯ ਤਾਂ ਵੀ ਕਲੀਸਿਯਾ ਵਿੱਚ ਪੰਜ ਗੱਲਾਂ ਆਪਣੀ ਸਮਝ ਨਾਲ ਬੋਲਣੀਆਂ ਕਿ ਹੋਰਨਾਂ ਨੂੰ ਵੀ ਸਿਖਾਵਾਂ ਇਹ ਮੈਨੂੰ ਇਸ ਨਾਲੋਂ ਬਹੁਤ ਪਸੰਦ ਆਉਂਦਾ ਹੈ ਜੋ ਦਸ ਹਜ਼ਾਰ ਗੱਲਾਂ ਪਰਾਈ ਭਾਸ਼ਾ ਵਿੱਚ ਬੋਲਾਂ।
но в церкви хочу лучше пять слов сказать умом моим, чтобы и других наставить, нежели тьму слов на незнакомом языке.
20 ੨੦ ਹੇ ਭਰਾਵੋ, ਤੁਸੀਂ ਬੁੱਧ ਵਿੱਚ ਬਾਲਕ ਨਾ ਬਣੋ ਤਾਂ ਵੀ ਬੁਰਿਆਈ ਵਿੱਚ ਨਿਆਣੇ ਬਣੇ ਰਹੋ ਪਰ ਬੁੱਧ ਵਿੱਚ ਸਿਆਣੇ ਹੋਵੋ।
Братия! Не будьте дети умом: на злое будьте младенцы, а по уму будьте совершеннолетни.
21 ੨੧ ਬਿਵਸਥਾ ਵਿੱਚ ਲਿਖਿਆ ਹੋਇਆ ਹੈ ਜੋ ਪ੍ਰਭੂ ਆਖਦਾ ਹੈ ਕਿ ਮੈਂ ਪਰਾਈ ਭਾਸ਼ਾ ਦੇ ਬੋਲਣ ਵਾਲਿਆਂ ਅਤੇ ਓਪਰਿਆਂ ਦੇ ਬੁੱਲ੍ਹਾਂ ਦੇ ਰਾਹੀਂ ਇਨ੍ਹਾਂ ਲੋਕਾਂ ਨਾਲ ਬੋਲਾਂਗਾ ਅਤੇ ਇਉਂ ਵੀ ਉਹ ਮੇਰੀ ਨਾ ਸੁਣਨਗੇ।
В законе написано: иными языками и иными устами буду говорить народу сему; но и тогда не послушают Меня, говорит Господь.
22 ੨੨ ਸੋ ਪਰਾਈ ਭਾਸ਼ਾ ਵਿਸ਼ਵਾਸੀਆਂ ਲਈ ਨਹੀਂ ਸਗੋਂ ਅਵਿਸ਼ਵਾਸੀਆਂ ਦੇ ਲਈ ਇੱਕ ਨਿਸ਼ਾਨੀ ਹਨ, ਪਰ ਭਵਿੱਖਬਾਣੀ ਨਿਹਚਾਹੀਣਾਂ ਲਈ ਨਹੀਂ ਸਗੋਂ ਵਿਸ਼ਵਾਸੀਆਂ ਲਈ ਹੈ।
Итак языки суть знамение не для верующих, а для неверующих; пророчество же не для неверующих, а для верующих.
23 ੨੩ ਉਪਰੰਤ ਜੇ ਸਾਰੀ ਕਲੀਸਿਯਾ ਇੱਕ ਥਾਂ ਇਕੱਠੀ ਹੋਵੇ ਅਤੇ ਸਾਰੇ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਅਤੇ ਨਾ ਵਾਕਫ਼ ਅਥਵਾ ਅਵਿਸ਼ਵਾਸੀ ਲੋਕ ਅੰਦਰ ਆਉਣ ਤਾਂ ਭਲਾ, ਉਹ ਨਹੀਂ ਆਖਣਗੇ, ਭਲਾ, ਤੁਸੀਂ ਪਾਗਲ ਹੋ?
Если вся церковь сойдется вместе, и все станут говорить незнакомыми языками, и войдут к вам незнающие или неверующие, то не скажут ли, что вы беснуетесь?
24 ੨੪ ਪਰ ਜੇ ਸਾਰੇ ਭਵਿੱਖਬਾਣੀ ਬੋਲਣ ਅਤੇ ਕੋਈ ਅਵਿਸ਼ਵਾਸੀ ਅਥਵਾ ਅਜਨਬੀ ਅੰਦਰ ਆਵੇ ਤਾਂ ਸਭਨਾਂ ਤੋਂ ਕਾਇਲ ਕੀਤਾ ਜਾਵੇਗਾ, ਸਭਨਾਂ ਤੋਂ ਜਾਂਚਿਆ ਜਾਵੇਗਾ।
Но когда все пророчествуют и войдет кто неверующий или незнающий, то он всеми обличается, всеми судится.
25 ੨੫ ਉਹ ਦੇ ਮਨ ਦੀਆਂ ਗੁਪਤ ਗੱਲਾਂ ਪ੍ਰਗਟ ਹੋਣਗੀਆਂ ਅਤੇ ਉਹ ਪਰਮੇਸ਼ੁਰ ਨੂੰ ਮੱਥਾ ਟੇਕੇਗਾ ਅਤੇ ਆਖੇਗਾ ਭਈ ਸੱਚੀ ਮੁੱਚੀ ਪਰਮੇਸ਼ੁਰ ਇਹਨਾਂ ਦੇ ਵਿੱਚ ਹੈ!
И таким образом тайны сердца его обнаруживаются, и он падет ниц, поклонится Богу и скажет: истинно с вами Бог.
26 ੨੬ ਸੋ ਭਰਾਵੋ, ਗੱਲ ਕੀ ਹੈ? ਜਦੋਂ ਤੁਸੀਂ ਇਕੱਠੇ ਹੁੰਦੇ ਹੋ ਤਾਂ ਕਿਸੇ ਦੇ ਕੋਲ ਭਜਨ, ਕਿਸੇ ਦੇ ਕੋਲ ਸਿੱਖਿਆ, ਕਿਸੇ ਦੇ ਕੋਲ ਅਗੰਮ ਗਿਆਨ, ਕਿਸੇ ਦੇ ਕੋਲ ਪਰਾਈ ਭਾਸ਼ਾ ਕਿਸੇ ਦੇ ਕੋਲ ਅਰਥ ਹੈ। ਸਭ ਕੁਝ ਲਾਭ ਦੇ ਲਈ ਹੋਣਾ ਚਾਹੀਦਾ ਹੈ।
Итак что же, братия? Когда вы сходитесь, и у каждого из вас есть псалом, есть поучение, есть язык, есть откровение, есть истолкование, - все сие да будет к назиданию.
27 ੨੭ ਜੇ ਕੋਈ ਪਰਾਈ ਭਾਸ਼ਾ ਬੋਲੇ ਤਾਂ ਦੋ-ਦੋ ਅਥਵਾ ਵੱਧ ਤੋਂ ਵੱਧ ਤਿੰਨ-ਤਿੰਨ ਕਰਕੇ ਬੋਲਣ ਸੋ ਵਾਰੋ-ਵਾਰੀ ਅਤੇ ਇੱਕ ਜਣਾ ਅਰਥ ਕਰੇ।
Если кто говорит на незнакомом языке, говорите двое, или много трое, и то порознь, а один изъясняй.
28 ੨੮ ਪਰ ਜੇ ਕੋਈ ਅਰਥ ਕਰਨ ਵਾਲਾ ਨਾ ਹੋਵੇ ਤਾਂ ਉਹ ਕਲੀਸਿਯਾ ਵਿੱਚ ਚੁੱਪ ਰਹੇ ਅਤੇ ਆਪਣੇ ਨਾਲ ਅਤੇ ਪਰਮੇਸ਼ੁਰ ਨਾਲ ਬੋਲੇ।
Если же не будет истолкователя, то молчи в церкви, а говори себе и Богу.
29 ੨੯ ਅਤੇ ਨਬੀਆਂ ਵਿੱਚੋਂ ਦੋ ਅਥਵਾ ਤਿੰਨ ਬੋਲਣ ਅਤੇ ਬਾਕੀ ਦੇ ਪਰਖਣ।
И пророки пусть говорят двое или трое, а прочие пусть рассуждают.
30 ੩੦ ਪਰ ਜੇ ਦੂਜੇ ਉੱਤੇ ਜੋ ਕੋਲ ਬੈਠਾ ਹੋਇਆ ਹੈ ਕਿਸੇ ਗੱਲ ਦਾ ਪਰਕਾਸ਼ ਹੋਇਆ ਹੋਵੇ ਤਾਂ ਪਹਿਲਾਂ ਚੁੱਪ ਰਹੇ।
Если же другому из сидящих будет откровение, то первый молчи.
31 ੩੧ ਕਿਉਂ ਜੋ ਤੁਸੀਂ ਸਾਰੇ ਇੱਕ-ਇੱਕ ਕਰਕੇ ਭਵਿੱਖਬਾਣੀ ਕਰ ਸਕਦੇ ਹੋ ਤਾਂ ਜੋ ਸਾਰੇ ਸਿੱਖਣ ਅਤੇ ਸਾਰੇ ਦਿਲਾਸਾ ਪਾਉਣ।
Ибо все один за другим можете пророчествовать, чтобы всем поучаться и всем получать утешение.
32 ੩੨ ਅਤੇ ਨਬੀਆਂ ਦੇ ਆਤਮੇ ਨਬੀਆਂ ਦੇ ਵੱਸ ਵਿੱਚ ਹਨ।
И духи пророческие послушны пророкам,
33 ੩੩ ਕਿਉਂ ਜੋ ਪਰਮੇਸ਼ੁਰ ਗੜਬੜੀ ਦਾ ਨਹੀਂ ਸਗੋਂ ਸ਼ਾਂਤੀ ਦਾ ਪਰਮੇਸ਼ੁਰ ਹੈ। ਜਿਵੇਂ ਸੰਤਾਂ ਦੀਆਂ ਸਾਰੀਆਂ ਕਲੀਸਿਯਾਂਵਾ ਵਿੱਚ ਹੈ।
потому что Бог не есть Бог неустройства, но мира. Так бывает во всех церквах у святых.
34 ੩੪ ਕਲੀਸਿਯਾਵਾਂ ਵਿੱਚ ਔਰਤਾਂ ਚੁੱਪ ਰਹਿਣ ਕਿਉਂ ਜੋ ਉਹਨਾਂ ਨੂੰ ਬੋਲਣ ਦੀ ਆਗਿਆ ਨਹੀਂ ਹੈ ਸਗੋਂ ਉਹ ਅਧੀਨ ਰਹਿਣ ਜਿਵੇਂ ਬਿਵਸਥਾ ਵੀ ਕਹਿੰਦੀ ਹੈ।
Жены ваши в церквах да молчат, ибо не позволено им говорить, а быть в подчинении, как и закон говорит.
35 ੩੫ ਅਤੇ ਜੇ ਕੁਝ ਸਿੱਖਣਾ ਚਾਹੁੰਦੀਆਂ ਹਨ ਤਾਂ ਘਰ ਵਿੱਚ ਆਪੋ ਆਪਣੇ ਪਤੀਆਂ ਨੂੰ ਪੁੱਛਣ ਕਿਉਂ ਜੋ ਔਰਤ ਦੇ ਲਈ ਕਲੀਸਿਯਾ ਵਿੱਚ ਬੋਲਣਾ ਸ਼ਰਮ ਦੀ ਗੱਲ ਹੈ।
Если же они хотят чему научиться, пусть спрашивают о том дома у мужей своих; ибо неприлично жене говорить в церкви.
36 ੩੬ ਭਲਾ, ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚੋਂ ਹੀ ਤੋਂ ਨਿੱਕਲਿਆ ਅਥਵਾ ਨਿਰਾ ਤੁਹਾਡੇ ਹੀ ਤੱਕ ਪਹੁੰਚਿਆ?
Разве от вас вышло слово Божие? Или до вас одних достигло?
37 ੩੭ ਜੇ ਕੋਈ ਆਪਣੇ ਆਪ ਨੂੰ ਨਬੀ ਜਾਂ ਆਤਮਿਕ ਸਮਝੇ ਤਾਂ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਲਿਖਦਾ ਹਾਂ ਉਹ ਉਹਨਾਂ ਨੂੰ ਜਾਣ ਲਵੇ ਕਿ ਉਹ ਪ੍ਰਭੂ ਦੇ ਹੁਕਮ ਹਨ।
Если кто почитает себя пророком или духовным, тот да разумеет, что я пишу вам, ибо это заповеди Господни.
38 ੩੮ ਪਰ ਜੇ ਕੋਈ ਨਾ ਜਾਣੇ ਤਾਂ ਨਾ ਜਾਣੇ।
А кто не разумеет, пусть не разумеет.
39 ੩੯ ਗੱਲ ਕਾਹਦੀ, ਮੇਰੇ ਭਰਾਵੋ, ਭਵਿੱਖਬਾਣੀ ਕਰਨ ਨੂੰ ਭਾਲੋ ਅਤੇ ਪਰਾਈ ਭਾਸ਼ਾਵਾਂ ਬੋਲਣ ਤੋਂ ਨਾ ਰੋਕੋ।
Итак, братия, ревнуйте о том, чтобы пророчествовать, но не запрещайте говорить и языками;
40 ੪੦ ਪਰ ਸਾਰੀਆਂ ਗੱਲਾਂ ਢੰਗ ਸਿਰ ਅਤੇ ਜੁਗਤੀ ਨਾਲ ਹੋਣ।
только все должно быть благопристойно и чинно.

< 1 ਕੁਰਿੰਥੀਆਂ ਨੂੰ 14 >