< 1 ਯੂਹੰਨਾ 1 >

1 ਜੋ ਆਦ ਤੋਂ ਸੀ, ਜਿਸ ਨੂੰ ਅਸੀਂ ਸੁਣਿਆ ਹੈ, ਜਿਸ ਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸ ਨੂੰ ਅਸੀਂ ਤੱਕਿਆ ਅਤੇ ਆਪਣੇ ਹੱਥੀਂ ਮਹਿਸੂਸ ਕੀਤਾ, ਓਸ ਜੀਵਨ ਦੇ ਬਚਨ ਦੇ ਵਿਖੇ,
はじめからあったもの,わたしたちが聞いたもの,わたしたちの目で見たもの,わたしたちが見,わたしたちの手が触れたもの,すなわち,命の言葉について,
2 ਉਹ ਜੀਵਨ ਪ੍ਰਗਟ ਹੋਇਆ ਅਤੇ ਅਸੀਂ ਉਸ ਨੂੰ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਅਤੇ ਉਸ ਜੀਵਨ ਦੀ ਸਗੋਂ, ਉਸ ਸਦੀਪਕ ਜੀਵਨ ਦੀ ਚਰਚਾ ਤੁਹਾਨੂੰ ਸੁਣਾਉਂਦੇ ਹਾਂ ਜਿਹੜਾ ਪਿਤਾ ਦੇ ਨਾਲ ਸੀ ਅਤੇ ਸਾਡੇ ਉੱਤੇ ਪ੍ਰਗਟ ਹੋਇਆ। (aiōnios g166)
(そして,その命は現わされ,わたしたちは見たので,証言し,あなた方にその命,すなわち父と共にあり,わたしたちに現わされた永遠の命を知らせているのです。) (aiōnios g166)
3 ਹਾਂ, ਜਿਸ ਨੂੰ ਅਸੀਂ ਵੇਖਿਆ ਅਤੇ ਸੁਣਿਆ ਹੈ ਉਸ ਦੀ ਚਰਚਾ ਤੁਹਾਨੂੰ ਵੀ ਸੁਣਾਉਂਦੇ ਹਾਂ ਕਿ ਤੁਹਾਡੀ ਵੀ ਸਾਡੇ ਨਾਲ ਸੰਗਤ ਹੋਵੇ ਅਤੇ ਜਿਹੜੀ ਸਾਡੀ ਸੰਗਤ ਹੈ ਉਹ ਪਿਤਾ ਦੇ ਨਾਲ ਅਤੇ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ।
わたしたちは見聞きしたことをあなた方に知らせます。それは,あなた方もわたしたちと交わりを持つようになるためです。わたしたちの交わりは父と共にあり,そのみ子イエス・キリストと共にあります。
4 ਅਤੇ ਇਹ ਗੱਲਾਂ ਅਸੀਂ ਇਸ ਲਈ ਲਿਖਦੇ ਹਾਂ ਕਿ ਸਾਡਾ ਅਨੰਦ ਪੂਰਾ ਹੋਵੇ।
そして,わたしたちがこれらの事をあなた方に書くのは,わたしたちの喜びが満たされるためです。
5 ਅਤੇ ਉਹ ਸਮਾਚਾਰ ਜਿਹੜਾ ਅਸੀਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਵੀ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਹਨ੍ਹੇਰਾ ਉਹ ਦੇ ਵਿੱਚ ਬਿਲਕੁਲ ਨਹੀਂ।
わたしたちが彼から聞いており,あなた方に知らせる音信とは,神は光であって,その方の内には少しも闇がないということです。
6 ਜੇ ਅਸੀਂ ਆਖੀਏ ਕਿ ਸਾਡੀ ਉਹ ਦੇ ਨਾਲ ਸੰਗਤ ਹੈ ਅਤੇ ਚੱਲੀਏ ਹਨ੍ਹੇਰੇ ਵਿੱਚ ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚ ਉੱਤੇ ਨਹੀਂ ਚੱਲਦੇ।
もし,自分がその方と交わりを持っていると言いながら,闇の中を歩むなら,わたしたちは偽っており,真理を告げていません。
7 ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ।
しかし,その方が光の中におられるように,わたしたちが光の中を歩むなら,わたしたちは互いに交わりを持ち,そのみ子イエス・キリストの血がわたしたちをあらゆる罪から清めるのです。
8 ਜੇ ਅਸੀਂ ਆਖੀਏ ਕਿ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਨਹੀਂ ਹੈ।
もし自分には罪がないと言うなら,わたしたちは自分を欺いており,真理はわたしたちの内にありません。
9 ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ।
もしわたしたちが自分の罪を告白するなら,その方は誠実また公正な方なので,わたしたちのあらゆる罪を許してくださり,わたしたちをあらゆる不正から清めてくださいます。
10 ੧੦ ਜੇ ਆਖੀਏ ਕਿ ਅਸੀਂ ਪਾਪ ਨਹੀਂ ਕੀਤਾ ਹੈ ਤਾਂ ਉਹ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਹ ਦਾ ਬਚਨ ਸਾਡੇ ਵਿੱਚ ਨਹੀਂ ਹੈ।
もし自分は罪を犯したことがないと言うなら,わたしたちはその方を偽り者にするのであり,その方の言葉はわたしたちの内にありません。

< 1 ਯੂਹੰਨਾ 1 >