< 1 ਰਾਜਿਆਂ 13 >

1 ਵੇਖੋ, ਪਰਮੇਸ਼ੁਰ ਦਾ ਇੱਕ ਬੰਦਾ ਯਹੋਵਾਹ ਦੇ ਬਚਨ ਅਨੁਸਾਰ ਯਹੂਦਾਹ ਤੋਂ ਬੈਤਏਲ ਵਿੱਚ ਆਇਆ ਅਤੇ ਯਾਰਾਬੁਆਮ ਧੂਪ ਧੁਖਾਉਣ ਲਈ ਜਗਵੇਦੀ ਦੇ ਕੋਲ ਖੜ੍ਹਾ ਸੀ।
והנה איש אלהים בא מיהודה בדבר יהוה--אל בית אל וירבעם עמד על המזבח להקטיר
2 ਉਹ ਯਹੋਵਾਹ ਦੇ ਬਚਨ ਨਾਲ ਜਗਵੇਦੀ ਦੇ ਵਿਰੁੱਧ ਉੱਚੀ ਦਿੱਤੀ ਬੋਲਿਆ ਅਤੇ ਆਖਿਆ, ਹੇ ਜਗਵੇਦੀ, ਹੇ ਜਗਵੇਦੀ! ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਵੇਖ, ਦਾਊਦ ਦੇ ਘਰਾਣੇ ਵਿੱਚੋਂ ਯੋਸ਼ੀਯਾਹ ਨਾਮੇ ਇੱਕ ਮੁੰਡਾ ਜੰਮੇਗਾ ਅਤੇ ਉਹ ਉੱਚਿਆਂ ਥਾਵਾਂ ਦੇ ਜਾਜਕਾਂ ਨੂੰ ਜੋ ਤੇਰੇ ਉੱਤੇ ਧੂਪ ਧੁਖਾਉਂਦੇ ਹਨ ਤੇਰੇ ਹੀ ਉੱਤੇ ਚੜ੍ਹਾਵੇਗਾ ਅਤੇ ਆਦਮੀਆਂ ਦੀਆਂ ਹੱਡੀਆਂ ਤੇਰੇ ਉੱਤੇ ਸਾੜੀਆਂ ਜਾਣਗੀਆਂ।
ויקרא על המזבח בדבר יהוה ויאמר מזבח מזבח כה אמר יהוה הנה בן נולד לבית דוד יאשיהו שמו וזבח עליך את כהני הבמות המקטרים עליך ועצמות אדם ישרפו עליך
3 ਅਤੇ ਉਸ ਨੇ ਉਸੇ ਦਿਨ ਇੱਕ ਨਿਸ਼ਾਨੀ ਦਿੱਤੀ ਕਿ ਉਹ ਨਿਸ਼ਾਨੀ ਜਿਹੜੀ ਯਹੋਵਾਹ ਬੋਲਿਆ ਹੈ ਇਹ ਹੈ ਕਿ ਵੇਖੋ ਜਗਵੇਦੀ ਪਾਟ ਜਾਵੇਗੀ ਅਤੇ ਉਹ ਸੁਆਹ ਜਿਹੜੀ ਉਹ ਦੇ ਉੱਤੇ ਹੋਵੇਗੀ ਢਿਲਕ ਜਾਵੇਗੀ।
ונתן ביום ההוא מופת לאמר זה המופת אשר דבר יהוה הנה המזבח נקרע ונשפך הדשן אשר עליו
4 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਪਾਤਸ਼ਾਹ ਨੇ ਪਰਮੇਸ਼ੁਰ ਦੇ ਬੰਦੇ ਦਾ ਬਚਨ ਸੁਣਿਆ ਜੋ ਉਸ ਨੇ ਬੈਤਏਲ ਵਿੱਚ ਜਗਵੇਦੀ ਦੇ ਵਿਰੁੱਧ ਉੱਚੀ ਦਿੱਤੀ ਆਖਿਆ ਸੀ ਤਾਂ ਯਾਰਾਬੁਆਮ ਨੇ ਜਗਵੇਦੀ ਤੋਂ ਆਪਣੀ ਬਾਂਹ ਲੰਮੀ ਕਰਕੇ ਆਖਿਆ, ਇਸ ਨੂੰ ਫੜ ਲਓ ਤਾਂ ਉਸ ਦੀ ਉਹ ਬਾਂਹ ਜਿਹੜੀ ਲੰਮੀ ਕੀਤੀ ਸੀ ਸੁੱਕ ਗਈ ਸੋ ਉਹ ਉਸ ਨੂੰ ਆਪਣੀ ਵੱਲ ਖਿੱਚ ਨਾ ਸਕਿਆ।
ויהי כשמע המלך את דבר איש האלהים אשר קרא על המזבח בבית אל וישלח ירבעם את ידו מעל המזבח לאמר תפשהו ותיבש ידו אשר שלח עליו ולא יכל להשיבה אליו
5 ਤਾਂ ਜਗਵੇਦੀ ਵੀ ਪਾਟ ਗਈ ਅਤੇ ਸੁਆਹ ਉਸ ਜਗਵੇਦੀ ਤੋਂ ਢਿਲਕ ਪਈ ਉਸ ਨਿਸ਼ਾਨੀ ਦੇ ਅਨੁਸਾਰ ਜੋ ਉਸ ਪਰਮੇਸ਼ੁਰ ਦੇ ਬੰਦੇ ਨੇ ਯਹੋਵਾਹ ਦੇ ਬਚਨ ਨਾਲ ਦਿੱਤੀ ਸੀ।
והמזבח נקרע וישפך הדשן מן המזבח כמופת אשר נתן איש האלהים--בדבר יהוה
6 ਤਾਂ ਪਾਤਸ਼ਾਹ ਨੇ ਉਸ ਪਰਮੇਸ਼ੁਰ ਦੇ ਬੰਦੇ ਨੂੰ ਉੱਤਰ ਵਿੱਚ ਆਖਿਆ ਕਿ ਹੁਣ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਰਦਾਸ ਕਰ ਅਤੇ ਮੇਰੇ ਲਈ ਬੇਨਤੀ ਕਰ ਕਿ ਮੇਰਾ ਹੱਥ ਫੇਰ ਮੇਰੇ ਲਈ ਚੰਗਾ ਕੀਤਾ ਜਾਵੇ ਤਾਂ ਉਸ ਪਰਮੇਸ਼ੁਰ ਦੇ ਬੰਦੇ ਨੇ ਯਹੋਵਾਹ ਅੱਗੇ ਅਰਦਾਸ ਕੀਤੀ ਅਤੇ ਪਾਤਸ਼ਾਹ ਦਾ ਹੱਥ ਉਹ ਦੇ ਲਈ ਚੰਗਾ ਕੀਤਾ ਗਿਆ ਅਤੇ ਅੱਗੇ ਵਰਗਾ ਹੋ ਗਿਆ।
ויען המלך ויאמר אל איש האלהים חל נא את פני יהוה אלהיך והתפלל בעדי ותשב ידי אלי ויחל איש האלהים את פני יהוה ותשב יד המלך אליו ותהי כבראשנה
7 ਤਾਂ ਪਾਤਸ਼ਾਹ ਉਸ ਪਰਮੇਸ਼ੁਰ ਦੇ ਬੰਦੇ ਨੂੰ ਬੋਲਿਆ ਕਿ ਮੇਰੇ ਨਾਲ ਮਹਿਲ ਨੂੰ ਚੱਲ ਅਤੇ ਭੋਜਣ ਕਰ ਅਤੇ ਮੈਂ ਤੈਨੂੰ ਦਾਨ ਦਿਆਂਗਾ।
וידבר המלך אל איש האלהים באה אתי הביתה וסעדה ואתנה לך מתת
8 ਪਰ ਉਸ ਪਰਮੇਸ਼ੁਰ ਦੇ ਬੰਦੇ ਨੇ ਪਾਤਸ਼ਾਹ ਨੂੰ ਆਖਿਆ, ਜੇ ਤੂੰ ਮੈਨੂੰ ਆਪਣਾ ਅੱਧਾ ਮਹਿਲ ਵੀ ਦੇ ਦੇਵੇਂ ਤਾਂ ਵੀ ਮੈਂ ਤੇਰੇ ਨਾਲ ਨਹੀਂ ਜਾਂਵਾਂਗਾ ਨਾ ਇੱਥੇ ਰੋਟੀ ਖਾਵਾਂਗਾ ਅਤੇ ਨਾ ਹੀ ਪਾਣੀ ਪੀਵਾਂਗਾ।
ויאמר איש האלהים אל המלך אם תתן לי את חצי ביתך לא אבא עמך ולא אכל לחם ולא אשתה מים במקום הזה
9 ਕਿਉਂ ਜੋ ਯਹੋਵਾਹ ਦੇ ਬਚਨ ਅਨੁਸਾਰ ਮੈਨੂੰ ਹੁਕਮ ਦਿੱਤਾ ਗਿਆ ਹੈ ਕਿ ਨਾ ਰੋਟੀ ਖਾਵੀਂ ਨਾ ਪਾਣੀ ਪੀਵੀਂ ਨਾ ਇਸੇ ਰਾਹ ਮੁੜੀਂ ਜਿਸ ਵਿੱਚੋਂ ਦੀ ਤੂੰ ਆਇਆ।
כי כן צוה אתי בדבר יהוה לאמר לא תאכל לחם ולא תשתה מים ולא תשוב בדרך אשר הלכת
10 ੧੦ ਸੋ ਉਹ ਦੂਜੇ ਰਾਹ ਥਾਣੀ ਮੁੜ ਗਿਆ ਉਸ ਰਾਹੋਂ ਨਹੀਂ ਜਿਸ ਥਾਣੀ ਉਹ ਬੈਤਏਲ ਨੂੰ ਆਇਆ ਸੀ।
וילך בדרך אחר ולא שב בדרך אשר בא בה אל בית אל
11 ੧੧ ਬੈਤਏਲ ਵਿੱਚ ਇੱਕ ਬੁੱਢਾ ਨਬੀ ਵੱਸਦਾ ਸੀ। ਉਸ ਦੇ ਪੁੱਤਰਾਂ ਨੇ ਆਣ ਕੇ ਉਹ ਸਾਰੇ ਕੰਮ ਦੱਸੇ ਜਿਹੜੇ ਪਰਮੇਸ਼ੁਰ ਦੇ ਬੰਦੇ ਨੇ ਉਸ ਦਿਨ ਬੈਤਏਲ ਵਿੱਚ ਕੀਤੇ ਅਤੇ ਉਹ ਗੱਲਾਂ ਜੋ ਉਹ ਪਾਤਸ਼ਾਹ ਨੂੰ ਬੋਲਿਆ ਆਪਣੇ ਪਿਤਾ ਨੂੰ ਦੱਸੀਆਂ।
ונביא אחד זקן ישב בבית אל ויבוא בנו ויספר לו את כל המעשה אשר עשה איש האלהים היום בבית אל את הדברים אשר דבר אל המלך ויספרום לאביהם
12 ੧੨ ਤਾਂ ਉਨ੍ਹਾਂ ਦਾ ਪਿਤਾ ਉਨ੍ਹਾਂ ਨੂੰ ਬੋਲਿਆ, ਉਹ ਕਿਸ ਰਾਹ ਗਿਆ? ਕਿਉਂ ਜੋ ਉਸ ਦੇ ਪੁੱਤਰਾਂ ਨੇ ਵੇਖ ਲਿਆ ਸੀ ਕਿ ਉਹ ਪਰਮੇਸ਼ੁਰ ਦਾ ਬੰਦਾ ਜਿਹੜਾ ਯਹੂਦਾਹ ਤੋਂ ਆਇਆ ਸੀ ਕਿਹੜੇ ਰਾਹ ਗਿਆ।
וידבר אלהם אביהם אי זה הדרך הלך ויראו בניו את הדרך אשר הלך איש האלהים אשר בא מיהודה
13 ੧੩ ਤਾਂ ਉਸ ਆਪਣੇ ਪੁੱਤਰਾਂ ਨੂੰ ਆਖਿਆ, ਮੇਰੇ ਲਈ ਗਧੇ ਉੱਤੇ ਕਾਠੀ ਕੱਸ ਦਿਓ ਸੋ ਉਨ੍ਹਾਂ ਨੇ ਉਸ ਲਈ ਗਧੇ ਉੱਤੇ ਕਾਠੀ ਕੱਸ ਦਿੱਤੀ ਤਾਂ ਉਹ ਉਸ ਉੱਤੇ ਚੜ੍ਹ ਗਿਆ।
ויאמר אל בניו חבשו לי החמור ויחבשו לו החמור וירכב עליו
14 ੧੪ ਅਤੇ ਪਰਮੇਸ਼ੁਰ ਦੇ ਬੰਦੇ ਦੇ ਪਿੱਛੇ ਚੱਲ ਪਿਆ ਸੋ ਉਹ ਉਸ ਨੂੰ ਬਲੂਤ ਦੇ ਹੇਠ ਬੈਠਾ ਹੋਇਆ ਲੱਭਾ ਤਾਂ ਉਸ ਨੇ ਉਹ ਨੂੰ ਆਖਿਆ, ਕੀ ਤੂੰ ਉਹੋ ਪਰਮੇਸ਼ੁਰ ਦਾ ਬੰਦਾ ਹੈਂ ਜੋ ਯਹੂਦਾਹ ਤੋਂ ਆਇਆ ਹੈਂ? ਉਸ ਆਖਿਆ, ਮੈਂ ਹੀ ਹਾਂ।
וילך אחרי איש האלהים וימצאהו ישב תחת האלה ויאמר אליו האתה איש האלהים אשר באת מיהודה--ויאמר אני
15 ੧੫ ਤਾਂ ਉਸ ਨੇ ਉਹ ਨੂੰ ਆਖਿਆ, ਮੇਰੇ ਨਾਲ ਘਰ ਨੂੰ ਚੱਲ ਅਤੇ ਰੋਟੀ ਖਾਹ।
ויאמר אליו לך אתי הביתה ואכל לחם
16 ੧੬ ਪਰ ਉਸ ਆਖਿਆ, ਮੈਂ ਤੇਰੇ ਨਾਲ ਮੁੜ ਨਹੀਂ ਸਕਦਾ ਨਾ ਤੇਰੇ ਘਰ ਦੇ ਅੰਦਰ ਜਾ ਸਕਦਾ ਹਾਂ ਨਾ ਮੈਂ ਤੇਰੇ ਨਾਲ ਇੱਥੇ ਰੋਟੀ ਖਾਵਾਂਗਾ ਨਾ ਪਾਣੀ ਪੀਵਾਂਗਾ।
ויאמר לא אוכל לשוב אתך--ולבוא אתך ולא אכל לחם ולא אשתה אתך מים במקום הזה
17 ੧੭ ਕਿਉਂ ਜੋ ਯਹੋਵਾਹ ਦੇ ਬਚਨ ਦੇ ਅਨੁਸਾਰ ਮੈਨੂੰ ਹੁਕਮ ਹੋਇਆ ਹੈ ਕਿ ਤੂੰ ਨਾ ਉੱਥੇ ਰੋਟੀ ਖਾਵੀਂ ਨਾ ਪਾਣੀ ਪੀਵੀਂ ਨਾ ਉਸ ਰਾਹ ਥਾਣੀ ਮੁੜੀ ਜਿੱਥੋਂ ਦੀ ਤੂੰ ਗਿਆ।
כי דבר אלי בדבר יהוה לא תאכל לחם ולא תשתה שם מים לא תשוב ללכת בדרך אשר הלכת בה
18 ੧੮ ਤਾਂ ਉਸ ਨੇ ਉਹ ਨੂੰ ਆਖਿਆ, ਮੈਂ ਵੀ ਤੇਰੇ ਜਿਹਾ ਇੱਕ ਨਬੀ ਹਾਂ ਅਤੇ ਯਹੋਵਾਹ ਦੇ ਬਚਨ ਨਾਲ ਇੱਕ ਦੂਤ ਮੈਨੂੰ ਬੋਲਿਆ ਕਿ ਤੂੰ ਉਹ ਨੂੰ ਆਪਣੇ ਘਰ ਮੋੜ ਲਿਆ ਕਿ ਉਹ ਤੇਰੇ ਘਰ ਰੋਟੀ ਖਾਵੇ ਅਤੇ ਪਾਣੀ ਪੀਵੇ ਪਰ ਉਸ ਨੇ ਉਹ ਦੇ ਨਾਲ ਝੂਠ ਮਾਰਿਆ।
ויאמר לו גם אני נביא כמוך ומלאך דבר אלי בדבר יהוה לאמר השבהו אתך אל ביתך ויאכל לחם וישת מים כחש לו
19 ੧੯ ਸੋ ਉਹ ਉਸ ਦੇ ਨਾਲ ਮੁੜ ਆਇਆ ਅਤੇ ਉਸ ਦੇ ਘਰ ਰੋਟੀ ਖਾਧੀ ਅਤੇ ਪਾਣੀ ਪੀਤਾ।
וישב אתו ויאכל לחם בביתו--וישת מים
20 ੨੦ ਤਾਂ ਇਸ ਤਰ੍ਹਾਂ ਹੋਇਆ ਜਦ ਉਹ ਮੇਜ਼ ਕੋਲ ਬੈਠ ਰਹੇ ਸਨ ਕਿ ਯਹੋਵਾਹ ਦਾ ਬਚਨ ਉਸ ਨਬੀ ਨੂੰ ਜਿਹੜਾ ਉਸ ਨੂੰ ਮੋੜ ਲਿਆਇਆ ਸੀ ਆਇਆ।
ויהי הם ישבים אל השלחן ויהי דבר יהוה אל הנביא אשר השיבו
21 ੨੧ ਤਾਂ ਉਹ ਨੇ ਉਸ ਪਰਮੇਸ਼ੁਰ ਦੇ ਬੰਦੇ ਨੂੰ ਜਿਹੜਾ ਯਹੂਦਾਹ ਤੋਂ ਆਇਆ ਸੀ ਉੱਚੀ ਦਿੱਤੀ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, ਇਸ ਲਈ ਕਿ ਤੂੰ ਯਹੋਵਾਹ ਦੇ ਵਾਕ ਦੀ ਉਲੰਘਣਾ ਕੀਤੀ ਅਤੇ ਉਸ ਹੁਕਮ ਦੀ ਪਾਲਨਾ ਨਹੀਂ ਕੀਤੀ ਜਿਸ ਦਾ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ।
ויקרא אל איש האלהים אשר בא מיהודה לאמר כה אמר יהוה יען כי מרית פי יהוה ולא שמרת את המצוה אשר צוך יהוה אלהיך
22 ੨੨ ਸਗੋਂ ਤੂੰ ਮੁੜ ਆਇਆ ਅਤੇ ਉਸ ਥਾਂ ਜਿੱਥੋਂ ਯਹੋਵਾਹ ਨੇ ਤੈਨੂੰ ਆਖਿਆ ਸੀ ਕਿ ਨਾ ਰੋਟੀ ਖਾਵੀਂ ਅਤੇ ਨਾ ਪਾਣੀ ਪੀਵੀਂ ਤੂੰ ਰੋਟੀ ਵੀ ਖਾਧੀ ਅਤੇ ਪਾਣੀ ਵੀ ਪੀਤਾ ਸੋ ਤੇਰੀ ਲੋਥ ਤੇਰੇ ਪਿਓ ਦਾਦਿਆਂ ਦੀ ਕਬਰ ਵਿੱਚ ਨਾ ਜਾਏਗੀ।
ותשב ותאכל לחם ותשת מים במקום אשר דבר אליך אל תאכל לחם ואל תשת מים--לא תבוא נבלתך אל קבר אבתיך
23 ੨੩ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਉਹ ਅੰਨ ਜਲ ਖਾ ਪੀ ਚੁੱਕਾ ਤਾਂ ਉਸ ਨੇ ਆਪਣੇ ਗਧੇ ਉੱਤੇ ਉਸ ਨਬੀ ਲਈ ਜਿਹ ਨੂੰ ਉਹ ਮੋੜ ਲਿਆਇਆ ਸੀ ਕਾਠੀ ਪਾਈ।
ויהי אחרי אכלו לחם--ואחרי שתותו ויחבש לו החמור לנביא אשר השיבו
24 ੨੪ ਜਦ ਉਹ ਤੁਰਿਆ ਜਾਂਦਾ ਸੀ ਤਾਂ ਰਾਹ ਵਿੱਚ ਉਸ ਨੂੰ ਇੱਕ ਸ਼ੇਰ ਮਿਲਿਆ ਜਿਸ ਨੇ ਉਸ ਨੂੰ ਪਾੜ ਸੁੱਟਿਆ ਸੋ ਉਸ ਦੀ ਲੋਥ ਰਾਹ ਵਿੱਚ ਪਈ ਰਹੀ ਅਤੇ ਗਧਾ ਉਸ ਨੇ ਨੇੜੇ ਖੜ੍ਹਾ ਰਿਹਾ ਅਤੇ ਸ਼ੇਰ ਵੀ ਉਸ ਲੋਥ ਦੇ ਕੋਲ ਖੜ੍ਹਾ ਰਿਹਾ।
וילך וימצאהו אריה בדרך וימיתהו ותהי נבלתו משלכת בדרך והחמור עמד אצלה והאריה עמד אצל הנבלה
25 ੨੫ ਤਾਂ ਵੇਖੋ ਕਿ ਮਨੁੱਖ ਉੱਥੋਂ ਦੀ ਲੰਘਦੇ ਸਨ ਅਤੇ ਉਨ੍ਹਾਂ ਨੇ ਵੇਖਿਆ ਕਿ ਲੋਥ ਰਾਹ ਵਿੱਚ ਡਿੱਗੀ ਪਈ ਹੈ ਅਤੇ ਸ਼ੇਰ ਲਾਸ਼ ਦੇ ਕੋਲ ਖੜ੍ਹਾ ਹੈ ਸੋ ਉਨ੍ਹਾਂ ਨੇ ਸ਼ਹਿਰ ਵਿੱਚ ਜਿੱਥੇ ਬੁੱਢਾ ਨਬੀ ਰਹਿੰਦਾ ਸੀ ਜਾ ਕੇ ਗੱਲ ਦੱਸੀ।
והנה אנשים עברים ויראו את הנבלה משלכת בדרך ואת האריה עמד אצל הנבלה ויבאו וידברו בעיר אשר הנביא הזקן ישב בה
26 ੨੬ ਅਤੇ ਉਸ ਨਬੀ ਨੇ ਜਿਹੜਾ ਉਸ ਨੂੰ ਰਾਹ ਵਿੱਚੋਂ ਮੋੜ ਲਿਆਇਆ ਸੀ ਸੁਣ ਕੇ ਆਖਿਆ ਕਿ ਇਹ ਉਹ ਪਰਮੇਸ਼ੁਰ ਦਾ ਬੰਦਾ ਸੀ ਜਿਸ ਯਹੋਵਾਹ ਦੇ ਬਚਨ ਦੀ ਉਲੰਘਣਾ ਕੀਤੀ ਇਸੇ ਲਈ ਯਹੋਵਾਹ ਨੇ ਉਸ ਨੂੰ ਸ਼ੇਰ ਦੇ ਹਵਾਲੇ ਕੀਤਾ ਜਿਸ ਉਸ ਨੂੰ ਪਾੜਿਆ ਅਤੇ ਮਾਰ ਸੁੱਟਿਆ। ਇਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਹ ਉਸ ਨੂੰ ਬੋਲਿਆ ਸੀ।
וישמע הנביא אשר השיבו מן הדרך ויאמר איש האלהים הוא אשר מרה את פי יהוה ויתנהו יהוה לאריה וישברהו וימתהו כדבר יהוה אשר דבר לו
27 ੨੭ ਤਾਂ ਉਹ ਆਪਣੇ ਪੁੱਤਰਾਂ ਨੂੰ ਬੋਲਿਆ ਕਿ ਮੇਰੇ ਲਈ ਗਧੇ ਉੱਤੇ ਕਾਠੀ ਪਾ ਦਿਓ ਤਾਂ ਉਨ੍ਹਾਂ ਨੇ ਪਾ ਦਿੱਤੀ।
וידבר אל בניו לאמר חבשו לי את החמור ויחבשו
28 ੨੮ ਤਾਂ ਉਹ ਗਿਆ ਅਤੇ ਉਸ ਦੀ ਲੋਥ ਰਾਹ ਵਿੱਚ ਡਿੱਗੀ ਪਈ ਲੱਭੀ ਅਤੇ ਗਧਾ ਤੇ ਸ਼ੇਰ ਲਾਸ਼ ਦੇ ਕੋਲ ਖੜ੍ਹੇ ਸਨ। ਸ਼ੇਰ ਨੇ ਨਾ ਲੋਥ ਖਾਧੀ ਅਤੇ ਨਾ ਗਧੇ ਨੂੰ ਪਾੜਿਆ।
וילך וימצא את נבלתו משלכת בדרך וחמור והאריה עמדים אצל הנבלה לא אכל האריה את הנבלה ולא שבר את החמור
29 ੨੯ ਤਾਂ ਉਸ ਨਬੀ ਨੇ ਪਰਮੇਸ਼ੁਰ ਦੇ ਬੰਦੇ ਦੀ ਲੋਥ ਨੂੰ ਚੁੱਕ ਲਿਆ ਅਤੇ ਉਸ ਨੂੰ ਗਧੇ ਉੱਤੇ ਰੱਖ ਕੇ ਮੋੜ ਲਿਆਇਆ ਅਤੇ ਉਹ ਬੁੱਢਾ ਨਬੀ ਉਸ ਦਾ ਸੋਗ ਕਰਨ ਨੂੰ ਅਤੇ ਦੱਬਣ ਨੂੰ ਸ਼ਹਿਰ ਨੂੰ ਆਇਆ।
וישא הנביא את נבלת איש האלהים וינחהו אל החמור--וישיבהו ויבא אל עיר הנביא הזקן לספד ולקברו
30 ੩੦ ਉਹ ਨੇ ਉਸ ਦੀ ਲੋਥ ਆਪਣੀ ਕਬਰ ਵਿੱਚ ਰੱਖ ਦਿੱਤੀ ਅਤੇ ਉਨ੍ਹਾਂ ਉਸ ਉੱਤੇ “ਹਾਏ ਓਏ ਮੇਰਿਆ ਭਰਾਵਾ” ਆਖ ਕੇ ਵਿਰਲਾਪ ਕੀਤਾ।
וינח את נבלתו בקברו ויספדו עליו הוי אחי
31 ੩੧ ਤਾਂ ਇਸ ਤਰ੍ਹਾਂ ਹੋਇਆ ਕਿ ਉਸ ਨੂੰ ਦੱਬ ਚੁੱਕਣ ਦੇ ਪਿੱਛੋਂ ਉਹ ਨੇ ਆਪਣੇ ਪੁੱਤਰਾਂ ਨੂੰ ਆਖਿਆ ਕਿ ਜਦ ਮੈਂ ਮਰਾਂ ਤਾਂ ਮੈਨੂੰ ਉਸ ਕਬਰ ਵਿੱਚ ਦੱਬਣਾ ਜਿਸ ਵਿੱਚ ਪਰਮੇਸ਼ੁਰ ਦੇ ਬੰਦੇ ਨੂੰ ਦੱਬਿਆ ਹੈ ਅਤੇ ਮੇਰੀਆਂ ਹੱਡੀਆਂ ਉਸ ਦੀਆਂ ਹੱਡੀਆਂ ਦੇ ਨਾਲ-ਨਾਲ ਰੱਖਣੀਆਂ।
ויהי אחרי קברו אתו ויאמר אל בניו לאמר במותי וקברתם אתי בקבר אשר איש האלהים קבור בו אצל עצמתיו הניחו את עצמתי
32 ੩੨ ਕਿਉਂ ਜੋ ਯਹੋਵਾਹ ਦਾ ਉਹ ਬਚਨ ਜੋ ਉਸ ਨੇ ਬੈਤਏਲ ਦੀ ਜਗਵੇਦੀ ਦੇ ਵਿਰੁੱਧ ਅਤੇ ਉਨ੍ਹਾਂ ਸਭਨਾਂ ਉੱਚਿਆਂ ਥਾਵਾਂ ਦੇ ਭਵਨਾਂ ਦੇ ਵਿਰੁੱਧ ਜੋ ਸਾਮਰਿਯਾ ਦੇ ਸ਼ਹਿਰਾਂ ਵਿੱਚ ਹਨ ਬੋਲਿਆ ਸੀ ਉਹ ਸੱਚ-ਮੁੱਚ ਪੂਰਾ ਹੋਵੇਗਾ।
כי היה יהיה הדבר אשר קרא בדבר יהוה על המזבח אשר בבית אל ועל כל בתי הבמות אשר בערי שמרון
33 ੩੩ ਇਸ ਗੱਲ ਦੇ ਪਿੱਛੋਂ ਵੀ ਯਾਰਾਬੁਆਮ ਆਪਣੇ ਬੁਰੇ ਰਾਹ ਤੋਂ ਨਾ ਮੁੜਿਆ ਸਗੋਂ ਸਾਰੇ ਲੋਕਾਂ ਵਿੱਚੋਂ ਉੱਚੇ ਥਾਵਾਂ ਲਈ ਜਾਜਕ ਫੇਰ ਰੱਖ ਲਏ। ਜਿਸ ਕਿਸੇ ਨੂੰ ਚਾਹਿਆ ਉਸ ਨੇ ਉਹ ਨੂੰ ਥਾਪ ਦਿੱਤਾ ਤਾਂ ਜੋ ਉਹ ਉੱਚਿਆਂ ਥਾਵਾਂ ਦਾ ਜਾਜਕ ਬਣ ਜਾਵੇ।
אחר הדבר הזה לא שב ירבעם מדרכו הרעה וישב ויעש מקצות העם כהני במות--החפץ ימלא את ידו ויהי כהני במות
34 ੩੪ ਇਸ ਗੱਲ ਤੋਂ ਇਹ ਯਾਰਾਬੁਆਮ ਦਾ ਪਾਪ ਹੋਇਆ ਜੋ ਉਸ ਦੇ ਮਿਟਾਉਣ ਅਤੇ ਧਰਤੀ ਤੋਂ ਨਾਸ ਹੋਣ ਦਾ ਕਾਰਨ ਬਣਿਆ।
ויהי בדבר הזה לחטאת בית ירבעם ולהכחיד ולהשמיד מעל פני האדמה

< 1 ਰਾਜਿਆਂ 13 >