< 1 ਸਮੂਏਲ 18 >

1 ਅਜਿਹਾ ਹੋਇਆ ਜਦ ਉਹ ਨੇ ਸ਼ਾਊਲ ਨਾਲ ਗੱਲ ਕਰ ਲਈ, ਯੋਨਾਥਾਨ ਦਾ ਜੀਅ ਦਾਊਦ ਦੇ ਨਾਲ ਅਜਿਹਾ ਮਿਲ ਗਿਆ ਕਿ ਯੋਨਾਥਾਨ ਨੇ ਉਹ ਨੂੰ ਆਪਣਾ ਵਾਂਗੂੰ ਪਿਆਰ ਕੀਤਾ।
ויהי ככלתו לדבר אל שאול ונפש יהונתן נקשרה בנפש דוד ויאהבו (ויאהבהו) יהונתן כנפשו
2 ਸ਼ਾਊਲ ਨੇ ਉਸ ਦਿਨ ਤੋਂ ਉਹ ਨੂੰ ਆਪਣੇ ਕੋਲ ਰੱਖਿਆ ਅਤੇ ਫੇਰ ਉਹ ਨੂੰ ਉਹ ਦੇ ਪਿਤਾ ਦੇ ਘਰ ਨਾ ਮੁੜਨ ਦਿੱਤਾ।
ויקחהו שאול ביום ההוא ולא נתנו לשוב בית אביו
3 ਯੋਨਾਥਾਨ ਨੇ ਦਾਊਦ ਨਾਲ ਆਪਸ ਵਿੱਚ ਨੇਮ ਬੰਨ੍ਹਿਆ ਕਿਉਂ ਜੋ ਉਹ ਉਸ ਨੂੰ ਆਪਣੇ ਪ੍ਰਾਣਾਂ ਦੇ ਸਮਾਨ ਪਿਆਰਾ ਜਾਣਦਾ ਸੀ।
ויכרת יהונתן ודוד ברית באהבתו אתו כנפשו
4 ਯੋਨਾਥਾਨ ਨੇ ਆਪਣਾ ਚੋਗਾ ਲਾਹ ਕੇ ਆਪਣੀ ਤਲਵਾਰ, ਧਣੁੱਖ ਪਟਕੇ ਨਾਲ, ਆਪਣੇ ਕੱਪੜੇ ਵੀ ਦਾਊਦ ਨੂੰ ਦੇ ਦਿੱਤੇ।
ויתפשט יהונתן את המעיל אשר עליו ויתנהו לדוד ומדיו ועד חרבו ועד קשתו ועד חגרו
5 ਜਿੱਥੇ ਕਿਤੇ ਸ਼ਾਊਲ ਉਹ ਨੂੰ ਭੇਜਦਾ ਸੀ, ਉੱਥੇ ਦਾਊਦ ਜਾਂਦਾ ਸੀ ਅਤੇ ਸਫ਼ਲ ਹੁੰਦਾ ਸੀ ਅਜਿਹਾ ਜੋ ਸ਼ਾਊਲ ਨੇ ਉਹ ਨੂੰ ਯੋਧਿਆਂ ਉੱਤੇ ਸਰਦਾਰ ਬਣਾਇਆ ਅਤੇ ਉਹ ਸਾਰੇ ਲੋਕਾਂ ਦੇ ਸਾਹਮਣੇ ਅਤੇ ਸ਼ਾਊਲ ਦੇ ਸੇਵਕਾਂ ਦੇ ਸਾਹਮਣੇ ਵੀ ਮੰਨਿਆ ਪਰਮੰਨਿਆ ਹੋਇਆ ਸੀ।
ויצא דוד בכל אשר ישלחנו שאול ישכיל וישמהו שאול על אנשי המלחמה וייטב בעיני כל העם וגם בעיני עבדי שאול
6 ਉਹ ਇਸਤਰੀਆਂ ਗਾਉਂਦੀਆਂ ਨੱਚਦੀਆਂ ਅਨੰਦ ਨਾਲ ਡੱਫ਼ਾਂ ਅਤੇ ਚਿਕਾਰੇ ਵਜਾਉਂਦੀਆਂ ਹੋਈਆਂ ਸ਼ਾਊਲ ਰਾਜਾ ਦੇ ਮਿਲਣ ਨੂੰ ਨਿੱਕਲੀਆਂ।
ויהי בבואם בשוב דוד מהכות את הפלשתי ותצאנה הנשים מכל ערי ישראל לשור (לשיר) והמחלות לקראת שאול המלך--בתפים בשמחה ובשלשים
7 ਅਤੇ ਉਨ੍ਹਾਂ ਇਸਤਰੀਆਂ ਨੇ ਵਜਾਉਂਦੇ ਹੋਏ ਵਾਰੋ-ਵਾਰੀ ਗਾ ਕੇ ਆਖਿਆ, ਸ਼ਾਊਲ ਨੇ ਹਜ਼ਾਰਾਂ ਨੂੰ ਮਾਰਿਆ, ਅਤੇ ਦਾਊਦ ਨੇ ਲੱਖਾਂ ਨੂੰ!
ותענינה הנשים המשחקות ותאמרן הכה שאול באלפו ודוד ברבבתיו
8 ਤਦ ਸ਼ਾਊਲ ਨੂੰ ਬਹੁਤ ਕ੍ਰੋਧ ਆਇਆ ਅਤੇ ਇਹ ਗੱਲ ਉਸ ਨੂੰ ਬੁਰੀ ਲੱਗੀ ਅਤੇ ਉਹ ਬੋਲਿਆ, ਉਨ੍ਹਾਂ ਨੇ ਦਾਊਦ ਦੇ ਲਈ ਲੱਖਾਂ ਪਰ ਮੇਰੇ ਲਈ ਹਜ਼ਾਰਾਂ ਠਹਿਰਾਏ! ਬਸ, ਹੁਣ ਰਾਜ ਤੋਂ ਬਿਨ੍ਹਾਂ ਹੋਰ ਉਹ ਨੂੰ ਕੀ ਮਿਲਣਾ ਬਾਕੀ ਹੈ?
ויחר לשאול מאד וירע בעיניו הדבר הזה ויאמר נתנו לדוד רבבות ולי נתנו האלפים ועוד לו אך המלוכה
9 ਉਸ ਦਿਨ ਤੋਂ ਬਾਅਦ ਦਾਊਦ ਸ਼ਾਊਲ ਦੀ ਅੱਖ ਵਿੱਚ ਰੜਕਣ ਲੱਗਾ।
ויהי שאול עון (עוין) את דוד מהיום ההוא והלאה
10 ੧੦ ਅਗਲੇ ਦਿਨ ਅਜਿਹਾ ਹੋਇਆ ਜੋ ਪਰਮੇਸ਼ੁਰ ਵੱਲੋਂ ਉਹ ਦੁਸ਼ਟ-ਆਤਮਾ ਸ਼ਾਊਲ ਉੱਤੇ ਆਇਆ। ਤਦ ਉਹ ਘਰ ਵਿੱਚ ਅਗੰਮ ਵਾਕ ਕਰਨ ਲੱਗ ਪਿਆ ਅਤੇ ਦਾਊਦ ਨੇ ਉਹ ਦੇ ਸਾਹਮਣੇ ਪਹਿਲਾਂ ਵਾਂਗੂੰ ਹੱਥ ਨਾਲ ਵਜਾਇਆ। ਉਸ ਵੇਲੇ ਸ਼ਾਊਲ ਦੇ ਹੱਥ ਵਿੱਚ ਇੱਕ ਭਾਲਾ ਸੀ।
ויהי ממחרת ותצלח רוח אלהים רעה אל שאול ויתנבא בתוך הבית ודוד מנגן בידו כיום ביום והחנית ביד שאול
11 ੧੧ ਤਦ ਸ਼ਾਊਲ ਨੇ ਭਾਲਾ ਸੁੱਟ ਕੇ ਆਖਿਆ, ਮੈਂ ਦਾਊਦ ਨੂੰ ਕੰਧ ਨਾਲ ਵਿੰਨ੍ਹ ਦਿਆਂਗਾ ਪਰ ਦਾਊਦ ਉਹ ਦੇ ਸਾਹਮਣਿਓਂ ਦੂਜੀ ਵਾਰੀ ਵੀ ਬਚ ਨਿੱਕਲਿਆ।
ויטל שאול את החנית ויאמר אכה בדוד ובקיר ויסב דוד מפניו פעמים
12 ੧੨ ਸ਼ਾਊਲ ਦਾਊਦ ਕੋਲੋਂ ਡਰਦਾ ਸੀ ਕਿਉਂ ਜੋ ਯਹੋਵਾਹ ਉਹ ਦੇ ਨਾਲ ਸੀ ਅਤੇ ਸ਼ਾਊਲ ਕੋਲੋਂ ਵੱਖਰਾ ਹੋ ਗਿਆ।
וירא שאול מלפני דוד כי היה יהוה עמו ומעם שאול סר
13 ੧੩ ਇਸ ਲਈ ਸ਼ਾਊਲ ਨੇ ਉਹ ਨੂੰ ਆਪਣੇ ਕੋਲੋਂ ਵੱਖਰਾ ਕੀਤਾ ਅਤੇ ਉਹ ਨੂੰ ਹਜ਼ਾਰਾਂ ਦਾ ਸਰਦਾਰ ਬਣਾਇਆ ਅਤੇ ਉਹ ਲੋਕਾਂ ਦੇ ਸਾਹਮਣੇ ਆਉਂਦਾ ਜਾਂਦਾ ਸੀ।
ויסרהו שאול מעמו וישמהו לו שר אלף ויצא ויבא לפני העם
14 ੧੪ ਦਾਊਦ ਆਪਣੇ ਸਾਰੇ ਰਾਹਾਂ ਵਿੱਚ ਸਫ਼ਲ ਹੁੰਦਾ ਸੀ ਅਤੇ ਯਹੋਵਾਹ ਉਹ ਦੇ ਨਾਲ ਸੀ।
ויהי דוד לכל דרכו משכיל ויהוה עמו
15 ੧੫ ਸੋ ਜਦ ਸ਼ਾਊਲ ਨੇ ਦੇਖਿਆ ਜੋ ਉਹ ਵੱਡੀ ਸਫ਼ਲਤਾ ਨਾਲ ਚਲਦਾ ਹੈ ਤਾਂ ਉਸ ਕੋਲੋਂ ਡਰਨ ਲੱਗ ਪਿਆ।
וירא שאול אשר הוא משכיל מאד ויגר מפניו
16 ੧੬ ਪਰ ਸਾਰਾ ਇਸਰਾਏਲ ਅਤੇ ਯਹੂਦਾਹ ਦਾਊਦ ਨਾਲ ਪਿਆਰ ਕਰਦਾ ਸੀ ਕਿਉਂ ਜੋ ਉਹ ਉਹਨਾਂ ਦੇ ਅੱਗੇ ਆਉਂਦਾ ਜਾਂਦਾ ਹੁੰਦਾ ਸੀ।
וכל ישראל ויהודה אהב את דוד כי הוא יוצא ובא לפניהם
17 ੧੭ ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਵੇਖ ਮੇਰੀ ਵੱਡੀ ਧੀ ਮੇਰਬ ਹੈ। ਮੈਂ ਉਹਦਾ ਵਿਆਹ ਤੇਰੇ ਨਾਲ ਕਰ ਦਿਆਂਗਾ। ਤੂੰ ਸਿਰਫ਼ ਮੇਰੇ ਲਈ ਸੂਰਬੀਰ ਬਣ ਕੇ ਯਹੋਵਾਹ ਦੇ ਲਈ ਲੜਾਈ ਕਰ ਕਿਉਂ ਜੋ ਸ਼ਾਊਲ ਨੇ ਮਨ ਵਿੱਚ ਆਖਿਆ, ਕਿ ਉਹ ਦੇ ਉੱਤੇ ਮੇਰਾ ਹੱਥ ਨਾ ਚੱਲੇ ਸਗੋਂ ਉਹ ਦੇ ਉੱਤੇ ਫ਼ਲਿਸਤੀਆਂ ਦਾ ਹੱਥ ਹੀ ਚੱਲੇ।
ויאמר שאול אל דוד הנה בתי הגדולה מרב אתה אתן לך לאשה--אך היה לי לבן חיל והלחם מלחמות יהוה ושאול אמר אל תהי ידי בו ותהי בו יד פלשתים
18 ੧੮ ਪਰ ਦਾਊਦ ਨੇ ਸ਼ਾਊਲ ਨੂੰ ਆਖਿਆ, ਮੈਂ ਹਾਂ ਕੌਣ ਅਤੇ ਮੇਰਾ ਜੀਵਨ ਕੀ ਹੈ ਅਤੇ ਇਸਰਾਏਲ ਵਿੱਚ ਮੇਰੇ ਪਿਤਾ ਦਾ ਟੱਬਰ ਕੀ ਹੈ ਜੋ ਮੈਂ ਰਾਜੇ ਦਾ ਜਵਾਈ ਬਣਾਂ?
ויאמר דוד אל שאול מי אנכי ומי חיי משפחת אבי בישראל--כי אהיה חתן למלך
19 ੧੯ ਪਰ ਅਜਿਹਾ ਹੋਇਆ ਜਦ ਉਹ ਵੇਲਾ ਆਇਆ ਜੋ ਸ਼ਾਊਲ ਦੀ ਧੀ ਮੇਰਬ ਦਾਊਦ ਨਾਲ ਵਿਆਹੀ ਜਾਵੇ ਤਾਂ ਉਹ ਮਹੋਲਾਥੀ ਅਦਰੀਏਲ ਨਾਲ ਵਿਆਹੀ ਗਈ।
ויהי בעת תת את מרב בת שאול--לדוד והיא נתנה לעדריאל המחלתי לאשה
20 ੨੦ ਅਤੇ ਸ਼ਾਊਲ ਦੀ ਧੀ ਮੀਕਲ ਦਾਊਦ ਨਾਲ ਪ੍ਰੇਮ ਕਰਨ ਲੱਗੀ ਸੋ ਉਨ੍ਹਾਂ ਨੇ ਸ਼ਾਊਲ ਨੂੰ ਖ਼ਬਰ ਦਿੱਤੀ ਅਤੇ ਇਸ ਗੱਲ ਕਰਕੇ ਉਹ ਰਾਜ਼ੀ ਹੋਇਆ।
ותאהב מיכל בת שאול את דוד ויגדו לשאול וישר הדבר בעיניו
21 ੨੧ ਤਦ ਸ਼ਾਊਲ ਨੇ ਆਖਿਆ, ਮੈਂ ਉਹ ਨੂੰ ਉਸ ਨਾਲ ਵਿਆਹਵਾਂਗਾ ਜੋ ਉਹ ਦੇ ਲਈ ਫਾਹੀ ਹੋਵੇ ਅਤੇ ਫ਼ਲਿਸਤੀਆਂ ਦਾ ਹੱਥ ਉਹ ਦੇ ਉੱਤੇ ਆਣ ਪਵੇ ਸੋ ਸ਼ਾਊਲ ਨੇ ਦਾਊਦ ਨੂੰ ਆਖਿਆ, ਭਈ ਇਸ ਤਰ੍ਹਾਂ ਤੂੰ ਅੱਜ ਹੀ ਮੇਰਾ ਜਵਾਈ ਬਣ ਜਾਵੇਂਗਾ।
ויאמר שאול אתננה לו ותהי לו למוקש ותהי בו יד פלשתים ויאמר שאול אל דוד בשתים תתחתן בי היום
22 ੨੨ ਸ਼ਾਊਲ ਨੇ ਆਪਣੇ ਸੇਵਕਾਂ ਨੂੰ ਆਖਿਆ ਕਿ ਦਾਊਦ ਨਾਲ ਹੌਲੀ ਜਿਹੇ ਗੱਲ ਕਰੋ ਅਤੇ ਆਖੋ, ਵੇਖ, ਰਾਜਾ ਤੇਰੇ ਨਾਲ ਰਾਜ਼ੀ ਹੈ ਅਤੇ ਉਸ ਦੇ ਸਾਰੇ ਸੇਵਕ ਤੈਨੂੰ ਪਿਆਰ ਕਰਦੇ ਹਨ। ਹੁਣ ਤੂੰ ਰਾਜਾ ਦਾ ਜਵਾਈ ਬਣ।
ויצו שאול את עבדו דברו אל דוד בלט לאמר הנה חפץ בך המלך וכל עבדיו אהבוך ועתה התחתן במלך
23 ੨੩ ਤਦ ਸ਼ਾਊਲ ਦੇ ਸੇਵਕਾਂ ਨੇ ਇਹ ਗੱਲਾਂ ਦਾਊਦ ਨੂੰ ਕਹਿ ਸੁਣਾਈਆਂ ਅਤੇ ਦਾਊਦ ਬੋਲਿਆ, ਭਲਾ, ਇਹ ਤੁਹਾਨੂੰ ਕੋਈ ਛੋਟੀ ਜਿਹੀ ਗੱਲ ਦਿੱਸਦੀ ਹੈ ਜੋ ਮੈਂ ਰਾਜਾ ਦਾ ਜਵਾਈ ਬਣਾਂ ਕਿਉਂ ਜੋ ਮੈਂ ਕੰਗਾਲ ਅਤੇ ਤੁੱਛ ਮਨੁੱਖ ਹਾਂ?
וידברו עבדי שאול באזני דוד את הדברים האלה ויאמר דוד הנקלה בעיניכם התחתן במלך ואנכי איש רש ונקלה
24 ੨੪ ਤਾਂ ਸ਼ਾਊਲ ਦੇ ਸੇਵਕਾਂ ਨੇ ਉਹ ਨੂੰ ਖ਼ਬਰ ਦਿੱਤੀ ਕਿ ਦਾਊਦ ਇਉਂ ਆਖਦਾ ਹੈ।
ויגדו עבדי שאול לו--לאמר כדברים האלה דבר דוד
25 ੨੫ ਤਦ ਸ਼ਾਊਲ ਨੇ ਆਖਿਆ, ਤੁਸੀਂ ਦਾਊਦ ਨੂੰ ਆਖੋ ਕਿ ਰਾਜਾ ਕਿਸੇ ਤਰ੍ਹਾਂ ਦੀ ਕੀਮਤ ਨਹੀਂ ਮੰਗਦਾ ਸਗੋਂ ਫ਼ਲਿਸਤੀਆਂ ਦੀਆਂ ਸੌ ਖਲੜੀਆਂ ਇਸ ਲਈ ਜੋ ਰਾਜਾ ਦੇ ਵੈਰੀਆਂ ਤੋਂ ਬਦਲਾ ਲਿਆ ਜਾਵੇ। ਪਰ ਸ਼ਾਊਲ ਇਹ ਚਾਹੁੰਦਾ ਸੀ ਕਿ ਫ਼ਲਿਸਤੀਆਂ ਦੇ ਰਾਹੀਂ ਦਾਊਦ ਨੂੰ ਮਰਵਾ ਦੇਵੇ।
ויאמר שאול כה תאמרו לדוד אין חפץ למלך במהר כי במאה ערלות פלשתים להנקם באיבי המלך ושאול חשב להפיל את דוד ביד פלשתים
26 ੨੬ ਜਦ ਉਹ ਦੇ ਸੇਵਕਾਂ ਨੇ ਇਹ ਗੱਲਾਂ ਦਾਊਦ ਨੂੰ ਆਖੀਆਂ, ਤਾਂ ਦਾਊਦ ਨੂੰ ਇਹ ਗੱਲ ਚੰਗੀ ਲੱਗੀ ਜੋ ਰਾਜਾ ਦਾ ਜਵਾਈ ਬਣਾਂ, ਕੁਝ ਦਿਨ ਰਹਿ ਗਏ ਸਨ।
ויגדו עבדיו לדוד את הדברים האלה וישר הדבר בעיני דוד להתחתן במלך ולא מלאו הימים
27 ੨੭ ਤਦ ਦਾਊਦ ਉੱਠਿਆ ਅਤੇ ਆਪਣੇ ਲੋਕਾਂ ਨੂੰ ਨਾਲ ਲੈ ਕੇ ਤੁਰਿਆ ਅਤੇ ਦੋ ਸੌ ਫ਼ਲਿਸਤੀ ਮਾਰੇ ਅਤੇ ਦਾਊਦ ਉਨ੍ਹਾਂ ਦੀਆਂ ਖਲੜੀਆਂ ਲੈ ਆਇਆ ਅਤੇ ਉਨ੍ਹਾਂ ਨੇ ਉਹ ਸਾਰਾ ਲੇਖਾ ਪੂਰਾ ਕਰਕੇ ਰਾਜੇ ਦੇ ਅੱਗੇ ਰੱਖ ਦਿੱਤੀਆਂ ਜੋ ਉਹ ਰਾਜੇ ਦਾ ਜਵਾਈ ਬਣੇ ਤਾਂ ਸ਼ਾਊਲ ਨੇ ਆਪਣੀ ਧੀ ਮੀਕਲ ਉਹ ਨੂੰ ਵਿਆਹ ਦਿੱਤੀ।
ויקם דוד וילך הוא ואנשיו ויך בפלשתים מאתים איש ויבא דוד את ערלתיהם וימלאום למלך להתחתן במלך ויתן לו שאול את מיכל בתו לאשה
28 ੨੮ ਇਹ ਵੇਖ ਕੇ ਸ਼ਾਊਲ ਨੇ ਜਾਣ ਲਿਆ ਜੋ ਯਹੋਵਾਹ ਦਾਊਦ ਦੇ ਸੰਗ ਹੈ ਅਤੇ ਉਸ ਦੀ ਧੀ ਮੀਕਲ, ਦਾਊਦ ਦੇ ਨਾਲ ਪਿਆਰ ਕਰਦੀ ਸੀ।
וירא שאול וידע כי יהוה עם דוד ומיכל בת שאול אהבתהו
29 ੨੯ ਤਦ ਸ਼ਾਊਲ ਦਾਊਦ ਤੋਂ ਹੋਰ ਵੀ ਡਰ ਗਿਆ ਅਤੇ ਸ਼ਾਊਲ ਦਾਊਦ ਦਾ ਸਦਾ ਲਈ ਵੈਰੀ ਬਣ ਗਿਆ।
ויאסף שאול לרא מפני דוד--עוד ויהי שאול איב את דוד כל הימים
30 ੩੦ ਤਦ ਫ਼ਲਿਸਤੀਆਂ ਦੇ ਸਰਦਾਰ ਬਾਹਰ ਨਿੱਕਲ ਆਏ ਅਤੇ ਜਦ ਉਹ ਨਿੱਕਲ ਆਏ ਤਾਂ ਸ਼ਾਊਲ ਦੇ ਸੇਵਕਾਂ ਨਾਲੋਂ ਦਾਊਦ ਨੂੰ ਵੱਧ ਸਫ਼ਲਤਾ ਪ੍ਰਾਪਤ ਹੋਈ ਸੋ ਉਹ ਦਾ ਨਾਮ ਬਹੁਤ ਆਦਰ ਪਾ ਗਿਆ।
ויצאו שרי פלשתים ויהי מדי צאתם שכל דוד מכל עבדי שאול וייקר שמו מאד

< 1 ਸਮੂਏਲ 18 >