< 1 ਸਮੂਏਲ 5 >

1 ਫ਼ਲਿਸਤੀਆਂ ਨੇ ਪਰਮੇਸ਼ੁਰ ਦਾ ਸੰਦੂਕ, ਅਬੇਨੇਜ਼ਰ ਤੋਂ ਚੁੱਕ ਕੇ ਅਸ਼ਦੋਦ ਸ਼ਹਿਰ ਵਿੱਚ ਪਹੁੰਚਾ ਦਿੱਤਾ।
ופלשתים לקחו את ארון האלהים ויבאהו מאבן העזר אשדודה
2 ਜਦ ਫ਼ਲਿਸਤੀਆਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਖੋਹ ਲਿਆ ਤਾਂ ਉਹ ਉਸ ਨੂੰ ਦਾਗੋਨ ਦੇਵਤੇ ਦੇ ਮੰਦਰ ਵਿੱਚ ਲਿਆਏ ਅਤੇ ਦਾਗੋਨ ਦੀ ਮੂਰਤੀ ਕੋਲ ਰੱਖਿਆ।
ויקחו פלשתים את ארון האלהים ויבאו אתו בית דגון ויציגו אתו אצל דגון
3 ਜਦ ਸਵੇਰ ਨੂੰ ਅਸ਼ਦੋਦੀ ਉੱਠੇ ਤਾਂ ਵੇਖੋ, ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਦੇ ਭਾਰ ਧਰਤੀ ਉੱਤੇ ਡਿੱਗਾ ਪਿਆ ਸੀ, ਤਦ ਉਨ੍ਹਾਂ ਨੇ ਦਾਗੋਨ ਨੂੰ ਚੁੱਕ ਕੇ ਉਹ ਦੇ ਥਾਂ ਉੱਤੇ ਉਹ ਨੂੰ ਫੇਰ ਖੜ੍ਹਾ ਕੀਤਾ।
וישכמו אשדודים ממחרת והנה דגון נפל לפניו ארצה לפני ארון יהוה ויקחו את דגון וישבו אתו למקומו
4 ਅਗਲੇ ਦਿਨ ਜਦ ਉਹ ਤੜਕੇ ਉੱਠੇ ਤਾਂ ਵੇਖੋ, ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਦੇ ਭਾਰ ਧਰਤੀ ਉੱਤੇ ਡਿੱਗਾ ਪਿਆ ਸੀ ਅਤੇ ਦਾਗੋਨ ਦਾ ਸਿਰ ਅਤੇ ਉਹ ਦੇ ਦੋਹਾਂ ਹੱਥਾਂ ਦੀਆਂ ਤਲੀਆਂ ਬੂਹੇ ਦੇ ਸਾਹਮਣੇ ਵੱਢੀਆਂ ਪਈਆਂ ਸਨ। ਉਹ ਦਾ ਸਿਰਫ਼ ਧੜ ਹੀ ਰਹਿ ਗਿਆ ਸੀ।
וישכמו בבקר ממחרת והנה דגון נפל לפניו ארצה לפני ארון יהוה וראש דגון ושתי כפות ידיו כרתות אל המפתן--רק דגון נשאר עליו
5 ਇਸ ਲਈ ਅਸ਼ਦੋਦ ਵਿੱਚ ਦਾਗੋਨ ਦੇ ਪੁਜਾਰੀ ਅਤੇ ਉਹ ਸਾਰੇ ਜੋ ਦਾਗੋਨ ਦੇ ਮੰਦਰ ਵਿੱਚ ਆਉਂਦੇ ਹਨ ਅੱਜ ਤੱਕ ਬੂਹੇ ਦੇ ਸਾਹਮਣੇ ਪੈਰ ਨਹੀਂ ਧਰਦੇ।
על כן לא ידרכו כהני דגון וכל הבאים בית דגון על מפתן דגון--באשדוד עד היום הזה
6 ਪਰ ਯਹੋਵਾਹ ਦਾ ਹੱਥ ਅਸ਼ਦੋਦੀਆਂ ਉੱਤੇ ਭਾਰਾ ਪੈ ਗਿਆ ਅਤੇ ਉਸ ਨੇ ਉਨ੍ਹਾਂ ਦਾ ਨਾਸ ਕੀਤਾ ਅਤੇ ਅਸ਼ਦੋਦ ਅਤੇ ਉਸ ਦੇ ਆਲੇ-ਦੁਆਲੇ ਦੇ ਲੋਕਾਂ ਨੂੰ ਗਿਲ੍ਹਟੀਆਂ ਦੀ ਬਿਮਾਰੀ ਨਾਲ ਮਾਰਿਆ।
ותכבד יד יהוה אל האשדודים וישמם ויך אתם בעפלים (בטחרים) את אשדוד ואת גבוליה
7 ਜਦ ਅਸ਼ਦੋਦੀਆਂ ਨੇ ਜੋ ਕੁਝ ਹੋਇਆ ਉਹ ਵੇਖਿਆ ਤਾਂ ਉਨ੍ਹਾਂ ਨੇ ਆਖਿਆ, ਕਿ ਇਸਰਾਏਲ ਦੇ ਪਰਮੇਸ਼ੁਰ ਦਾ ਸੰਦੂਕ ਸਾਡੇ ਕੋਲ ਨਾ ਰਹੇ ਕਿਉਂ ਜੋ ਉਹ ਦਾ ਹੱਥ ਸਾਡੇ ਉੱਤੇ ਅਤੇ ਸਾਡੇ ਦੇਵਤੇ ਦਾਗੋਨ ਉੱਤੇ ਭਾਰਾ ਪਿਆ ਹੈ।
ויראו אנשי אשדוד כי כן ואמרו לא ישב ארון אלהי ישראל עמנו--כי קשתה ידו עלינו ועל דגון אלהינו
8 ਸੋ ਉਨ੍ਹਾਂ ਨੇ ਫ਼ਲਿਸਤੀਆਂ ਦੇ ਸਭਨਾਂ ਸਰਦਾਰਾਂ ਨੂੰ ਸੱਦ ਕੇ ਆਪਣੇ ਕੋਲ ਇਕੱਠਿਆਂ ਕੀਤਾ ਅਤੇ ਆਖਿਆ, ਅਸੀਂ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਦਾ ਕੀ ਕਰੀਏ? ਤਦ ਉਨ੍ਹਾਂ ਨੇ ਉੱਤਰ ਦਿੱਤਾ ਕਿ ਇਹ ਜ਼ਰੂਰੀ ਹੈ ਕਿ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਗਥ ਨਗਰ ਵਿੱਚ ਲੈ ਜਾਣ, ਇਸ ਲਈ ਉਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਉੱਥੇ ਲੈ ਗਏ।
וישלחו ויאספו את כל סרני פלשתים אליהם ויאמרו מה נעשה לארון אלהי ישראל ויאמרו גת יסב ארון אלהי ישראל ויסבו את ארון אלהי ישראל
9 ਜਦ ਉਹ ਉਸ ਨੂੰ ਉੱਥੇ ਲੈ ਗਏ ਤਾਂ ਅਜਿਹਾ ਹੋਇਆ ਜੋ ਯਹੋਵਾਹ ਦਾ ਹੱਥ ਉਸ ਸ਼ਹਿਰ ਨੂੰ ਨਾਸ ਕਰਨ ਨੂੰ ਉਹ ਦੇ ਵਿਰੁੱਧ ਉੱਠਿਆ ਅਤੇ ਉਹ ਨੇ ਉਸ ਸ਼ਹਿਰ ਦੇ ਲੋਕਾਂ ਨੂੰ ਨਿੱਕਿਆਂ ਤੋਂ ਲੈ ਕੇ ਵੱਡਿਆਂ ਤੱਕ ਮਾਰਿਆ ਅਤੇ ਉਨ੍ਹਾਂ ਦੀਆਂ ਗੁਦਾਂ ਵਿੱਚ ਰਸੋਲੀਆਂ ਨਿੱਕਲੀਆਂ।
ויהי אחרי הסבו אתו ותהי יד יהוה בעיר מהומה גדולה מאד ויך את אנשי העיר מקטן ועד גדול וישתרו להם עפלים (טחרים)
10 ੧੦ ਤਦ ਉਨ੍ਹਾਂ ਨੇ ਪਰਮੇਸ਼ੁਰ ਦਾ ਸੰਦੂਕ ਅਕਰੋਨ ਨੂੰ ਭੇਜਿਆ ਪਰ ਜਿਸ ਵੇਲੇ ਪਰਮੇਸ਼ੁਰ ਦਾ ਸੰਦੂਕ ਅਕਰੋਨ ਵਿੱਚ ਪਹੁੰਚਿਆ ਤਦ ਅਜਿਹਾ ਹੋਇਆ ਜੋ ਅਕਰੋਨੀ ਚੀਕ ਉੱਠੇ, ਕਿ ਉਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਸਾਡੇ ਵਿੱਚ ਇਸ ਲਈ ਲਿਆਏ ਹਨ, ਜੋ ਸਾਡਾ ਅਤੇ ਸਾਡੇ ਲੋਕਾਂ ਦਾ ਨਾਸ ਕਰਨ।
וישלחו את ארון האלהים עקרון ויהי כבוא ארון האלהים עקרון ויזעקו העקרנים לאמר הסבו אלי את ארון אלהי ישראל להמיתני ואת עמי
11 ੧੧ ਸੋ ਉਨ੍ਹਾਂ ਨੇ ਫ਼ਲਿਸਤੀਆਂ ਦੇ ਸਰਦਾਰਾਂ ਨੂੰ ਸੱਦ ਕੇ ਇਕੱਠਿਆਂ ਕੀਤਾ ਅਤੇ ਆਖਿਆ, ਕਿ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਵਾਪਸ ਭੇਜੋ ਤਾਂ ਜੋ ਉਹ ਆਪਣੇ ਸਥਾਨ ਤੇ ਜਾਵੇ ਜੋ ਸਾਡਾ ਅਤੇ ਸਾਡੇ ਲੋਕਾਂ ਦਾ ਨਾਸ ਨਾ ਕਰੇ ਕਿਉਂ ਜੋ ਸਾਰਾ ਸ਼ਹਿਰ ਮੌਤ ਦੀ ਘਬਰਾਹਟ ਨਾਲ ਡਰ ਗਿਆ ਸੀ। ਉੱਥੇ ਪਰਮੇਸ਼ੁਰ ਦਾ ਹੱਥ ਅੱਤ ਭਾਰਾ ਸੀ।
וישלחו ויאספו את כל סרני פלשתים ויאמרו שלחו את ארון אלהי ישראל וישב למקומו ולא ימית אתי ואת עמי כי היתה מהומת מות בכל העיר כבדה מאד יד האלהים שם
12 ੧੨ ਉਹ ਲੋਕ ਜੋ ਮਰੇ ਨਹੀਂ ਸਨ, ਉਹ ਗਿਲ੍ਹਟੀਆਂ ਦੀ ਬਿਮਾਰੀ ਨਾਲ ਪੀੜਤ ਸਨ ਅਤੇ ਸ਼ਹਿਰ ਦੀ ਦੁਹਾਈ ਅਕਾਸ਼ ਤੱਕ ਪਹੁੰਚ ਗਈ।
והאנשים אשר לא מתו הכו בעפלים (בטחרים) ותעל שועת העיר השמים

< 1 ਸਮੂਏਲ 5 >