< 2 ਇਤਿਹਾਸ 23 >

1 ਸੱਤਵੇਂ ਸਾਲ ਯਹੋਯਾਦਾ ਨੇ ਆਪਣੇ ਆਪ ਨੂੰ ਤਕੜਾ ਕੀਤਾ ਅਤੇ ਸੈਂਕੜਿਆਂ ਦੇ ਸਰਦਾਰਾਂ ਨੂੰ ਅਰਥਾਤ ਯਰੋਹਾਮ ਦੇ ਪੁੱਤਰ ਅਜ਼ਰਯਾਹ ਤੇ ਯਹੋਹਾਨਾਨ ਦੇ ਪੁੱਤਰ ਇਸਮਾਏਲ ਤੇ ਓਬੇਦ ਦੇ ਪੁੱਤਰ ਅਜ਼ਰਯਾਹ ਤੇ ਅਦਾਯਾਹ ਦੇ ਪੁੱਤਰ ਮਅਸੇਯਾਹ ਤੇ ਜ਼ਿਕਰੀ ਦੇ ਪੁੱਤਰ ਅਲੀਸ਼ਾਫਾਟ ਨੂੰ ਆਪਣੇ ਨਾਲ ਇੱਕ ਨੇਮ ਵਿੱਚ ਮਿਲਾਇਆ
ובשנה השבעית התחזק יהוידע ויקח את שרי המאות לעזריהו בן ירחם ולישמעאל בן יהוחנן ולעזריהו בן עובד ואת מעשיהו בן עדיהו ואת אלישפט בן זכרי--עמו בברית
2 ਉਹ ਯਹੂਦਾਹ ਵਿੱਚ ਘੁੰਮੇ ਅਤੇ ਯਹੂਦਾਹ ਦੇ ਸਾਰਿਆਂ ਸ਼ਹਿਰਾਂ ਵਿੱਚੋਂ ਲੇਵੀਆਂ ਨੂੰ ਤੇ ਇਸਰਾਏਲ ਦੇ ਘਰਾਣਿਆਂ ਦੇ ਮੁਖੀਆਂ ਨੂੰ ਇਕੱਠਾ ਕੀਤਾ ਅਤੇ ਉਹ ਯਰੂਸ਼ਲਮ ਵਿੱਚ ਆਏ
ויסבו ביהודה ויקבצו את הלוים מכל ערי יהודה וראשי האבות לישראל ויבאו אל ירושלם
3 ਅਤੇ ਸਾਰੀ ਸਭਾ ਨੇ ਪਰਮੇਸ਼ੁਰ ਦੇ ਭਵਨ ਵਿੱਚ ਪਾਤਸ਼ਾਹ ਨਾਲ ਨੇਮ ਬੰਨਿਆ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਵੇਖੋ, ਇਹ ਰਾਜਕੁਮਾਰ ਜਿਵੇਂ ਯਹੋਵਾਹ ਨੇ ਦਾਊਦ ਦੀ ਵੰਸ਼ ਦੇ ਵਿਖੇ ਆਖਿਆ ਹੈ ਰਾਜ ਕਰੇਗਾ
ויכרת כל הקהל ברית בבית האלהים עם המלך ויאמר להם הנה בן המלך ימלך כאשר דבר יהוה על בני דויד
4 ਤੁਸੀਂ ਇਹ ਕੰਮ ਕਰਨਾ। ਜਾਜਕਾਂ ਤੇ ਲੇਵੀਆਂ ਵਿੱਚੋਂ ਇੱਕ ਤਿਹਾਈ ਸਬਤ ਨੂੰ ਆ ਕੇ ਫਾਟਕਾਂ ਦੇ ਦਰਬਾਨ ਹੋਣ
זה הדבר אשר תעשו השלשית מכם באי השבת לכהנים וללוים לשערי הספים
5 ਅਤੇ ਇੱਕ ਤਿਹਾਈ ਸ਼ਾਹੀ ਮਹਿਲ ਉੱਤੇ ਹੋਵੇ ਤੇ ਇੱਕ ਤਿਹਾਈ ਬੁਨਿਆਦ ਦੇ ਫਾਟਕ ਉੱਤੇ ਅਤੇ ਸਾਰੇ ਲੋਕ ਯਹੋਵਾਹ ਦੇ ਭਵਨ ਦੇ ਵੇਹੜਿਆਂ ਵਿੱਚ ਹੋਣ
והשלשית בבית המלך והשלשית בשער היסוד וכל העם--בחצרות בית יהוה
6 ਪਰ ਯਹੋਵਾਹ ਦੇ ਭਵਨ ਵਿੱਚ ਬਿਨ੍ਹਾਂ ਜਾਜਕਾਂ ਦੇ ਅਤੇ ਉਨ੍ਹਾਂ ਦੇ ਜੋ ਲੇਵੀਆਂ ਵਿੱਚੋਂ ਸੇਵਾ ਕਰਦੇ ਹਨ ਹੋਰ ਕੋਈ ਨਾ ਆਵੇ ਕਿਉਂ ਜੋ ਉਹ ਪਵਿੱਤਰ ਹਨ ਪਰ ਸਾਰੇ ਲੋਕ ਜ਼ਿੰਮੇਵਾਰੀ ਨਾਲ ਯਹੋਵਾਹ ਦੇ ਭਵਨ ਦੀ ਰਾਖੀ ਕਰਨ
ואל יבוא בית יהוה כי אם הכהנים והמשרתים ללוים--המה יבאו כי קדש המה וכל העם--ישמרו משמרת יהוה
7 ਅਤੇ ਲੇਵੀ ਆਪਣੇ ਹਥਿਆਰ ਹੱਥ ਵਿੱਚ ਲੈ ਕੇ ਰਾਜੇ ਨੂੰ ਚੁਫ਼ੇਰਿਓਂ ਘੇਰੀਂ ਰੱਖਣ ਅਤੇ ਜੋ ਕੋਈ ਭਵਨ ਦੇ ਅੰਦਰ ਆਵੇ ਉਹ ਮਾਰਿਆ ਜਾਵੇ ਸੋ ਤੁਸੀਂ ਰਾਜੇ ਦੇ ਅੰਦਰ-ਬਾਹਰ ਆਉਂਦਿਆਂ ਜਾਂਦਿਆਂ ਉਹ ਦੇ ਨਾਲ-ਨਾਲ ਰਹਿਓ
והקיפו הלוים את המלך סביב איש וכליו בידו והבא אל הבית יומת והיו את המלך בבאו ובצאתו
8 ਸੋ ਲੇਵੀਆਂ ਤੇ ਸਾਰੇ ਯਹੂਦੀਆਂ ਨੇ ਸਭ ਕੁਝ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਯਾਦਾ ਜਾਜਕ ਨੇ ਹੁਕਮ ਦਿੱਤਾ ਸੀ। ਉਨ੍ਹਾਂ ਨੇ ਆਪਣੇ-ਆਪਣੇ ਆਦਮੀਆਂ ਨੂੰ ਜਿਹੜੇ ਸਬਤ ਨੂੰ ਅੰਦਰ ਆਉਣ ਵਾਲੇ ਸਨ ਉਨ੍ਹਾਂ ਦੇ ਨਾਲ ਜਿਹੜੇ ਸਬਤ ਨੂੰ ਬਾਹਰ ਜਾਣ ਵਾਲੇ ਸਨ ਲਿਆ ਕਿਉਂ ਜੋ ਯਹੋਯਾਦਾ ਜਾਜਕ ਨੇ ਵਾਰੀ ਵਾਲਿਆਂ ਨੂੰ ਵਿਦਿਆ ਨਹੀਂ ਕੀਤਾ ਸੀ
ויעשו הלוים וכל יהודה ככל אשר צוה יהוידע הכהן ויקחו איש את אנשיו באי השבת עם יוצאי השבת כי לא פטר יהוידע הכהן את המחלקות
9 ਅਤੇ ਯਹੋਯਾਦਾ ਜਾਜਕ ਨੇ ਦਾਊਦ ਰਾਜਾ ਦੇ ਬਰਛੇ, ਫਰੀਆਂ ਅਤੇ ਢਾਲਾਂ ਜੋ ਪਰਮੇਸ਼ੁਰ ਦੇ ਭਵਨ ਵਿੱਚ ਸਨ ਸੌ-ਸੌ ਦੇ ਸਰਦਾਰਾਂ ਨੂੰ ਦਿੱਤੀਆਂ,
ויתן יהוידע הכהן לשרי המאות את החניתים ואת המגנות ואת השלטים אשר למלך דויד--אשר בית האלהים
10 ੧੦ ਤਾਂ ਉਸ ਨੇ ਸਾਰੇ ਲੋਕਾਂ ਨੂੰ ਜੋ ਆਪਣਾ-ਆਪਣਾ ਸ਼ਸਤਰ ਹੱਥ ਵਿੱਚ ਫੜੇ ਸਨ ਭਵਨ ਦੇ ਸੱਜੇ ਖੂੰਜਿਓ ਲੈ ਕੇ ਭਵਨ ਦੇ ਖੱਬੇ ਖੂੰਜੇ ਤੱਕ ਜਗਵੇਦੀ ਤੇ ਭਵਨ ਦੇ ਲਾਂਭੇ-ਲਾਂਭੇ ਪਾਤਸ਼ਾਹ ਦੇ ਚੁਫ਼ੇਰੇ ਖੜ੍ਹਾ ਕਰ ਦਿੱਤਾ
ויעמד את כל העם ואיש שלחו בידו מכתף הבית הימנית עד כתף הבית השמאלית למזבח ולבית--על המלך סביב
11 ੧੧ ਤਦ ਉਨ੍ਹਾਂ ਨੇ ਪਾਤਸ਼ਾਹ ਦੇ ਪੁੱਤਰ ਨੂੰ ਬਾਹਰ ਲਿਆ ਕੇ ਉਹ ਦੇ ਉੱਤੇ ਮੁਕਟ ਰੱਖਿਆ ਅਤੇ ਸਾਖੀ ਨਾਮਾ ਵੀ ਦਿੱਤਾ ਸੋ ਉਨ੍ਹਾਂ ਨੇ ਉਹ ਨੂੰ ਪਾਤਸ਼ਾਹ ਬਣਾਇਆ ਅਤੇ ਯਹੋਯਾਦਾ ਅਤੇ ਉਹ ਦੇ ਪੁੱਤਰਾਂ ਨੇ ਉਹ ਨੂੰ ਮਸਹ ਕੀਤਾ ਅਤੇ ਉਨ੍ਹਾਂ ਨੇ ਆਖਿਆ, ਪਾਤਸ਼ਾਹ ਜੀਉਂਦਾ ਰਹੇ!
ויוציאו את בן המלך ויתנו עליו את הנזר ואת העדות וימליכו אתו וימשחהו יהוידע ובניו ויאמרו יחי המלך
12 ੧੨ ਜਦ ਅਥਲਯਾਹ ਨੇ ਲੋਕਾਂ ਦਾ ਰੌਲ਼ਾ ਸੁਣਿਆ ਜੋ ਦੌੜ-ਦੌੜ ਕੇ ਪਾਤਸ਼ਾਹ ਦੀ ਉਪਮਾ ਕਰ ਰਹੇ ਸਨ ਤਾਂ ਉਹ ਯਹੋਵਾਹ ਦੇ ਭਵਨ ਵਿੱਚ ਲੋਕਾਂ ਦੇ ਕੋਲ ਆਈ।
ותשמע עתליהו את קול העם הרצים והמהללים את המלך ותבוא אל העם בית יהוה
13 ੧੩ ਜਦ ਨਿਗਾਹ ਕੀਤੀ ਤਾਂ ਵੇਖੋ, ਰਾਜਾ ਆਪਣੇ ਥੰਮ੍ਹ ਦੇ ਕੋਲ ਫਾਟਕ ਵੱਲ ਖੜ੍ਹਾ ਸੀ ਅਤੇ ਸਰਦਾਰ ਤੇ ਤੁਰ੍ਹੀ ਵਜਾਉਣ ਵਾਲੇ ਰਾਜੇ ਦੇ ਕੋਲ ਸਨ ਅਤੇ ਦੇਸ ਦੇ ਸਾਰੇ ਲੋਕ ਖੁਸ਼ੀਆਂ ਮਨਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਸਨ ਅਤੇ ਗਾਉਣ ਵਾਲੇ ਵਾਜਿਆਂ ਨਾਲ ਉਪਮਾ ਕਰਨ ਵਿੱਚ ਅਗਵਾਈ ਕਰਦੇ ਸਨ ਸੋ ਅਥਲਯਾਹ ਨੇ ਆਪਣੇ ਕੱਪੜੇ ਪਾੜੇ ਅਤੇ ਉੱਚੀ ਦਿੱਤੀ ਬੋਲੀ, ਗਦਰ ਵੇ ਗਦਰ!
ותרא והנה המלך עומד על עמודו במבוא והשרים והחצצרות על המלך וכל עם הארץ שמח ותוקע בחצצרות והמשוררים בכלי השיר ומודיעים להלל ותקרע עתליהו את בגדיה ותאמר קשר קשר
14 ੧੪ ਤਦ ਯਹੋਯਾਦਾ ਜਾਜਕ ਨੇ ਸੌ-ਸੌ ਦੇ ਸਰਦਾਰਾਂ ਨੂੰ ਜੋ ਫ਼ੌਜ ਦੇ ਹਾਕਮ ਸਨ ਆਗਿਆ ਦਿੱਤੀ ਕਿ ਉਹ ਨੂੰ ਪਾਲਾਂ ਦੇ ਵਿੱਚਕਾਰੋਂ ਲੈ ਜਾਓ ਤੇ ਜੋ ਕੋਈ ਉਹ ਦੇ ਪਿੱਛੇ ਆਵੇ ਉਹ ਤਲਵਾਰ ਨਾਲ ਵੱਢਿਆ ਜਾਵੇ ਕਿਉਂ ਜੋ ਜਾਜਕ ਨੇ ਆਖਿਆ, ਉਹ ਨੂੰ ਯਹੋਵਾਹ ਦੇ ਭਵਨ ਵਿੱਚ ਨਾ ਮਾਰੋ
ויוצא יהוידע הכהן את שרי המאות פקודי החיל ויאמר אלהם הוציאוה אל מבית השדרות והבא אחריה יומת בחרב כי אמר הכהן לא תמיתוה בית יהוה
15 ੧੫ ਸੋ ਉਨ੍ਹਾਂ ਨੇ ਉਹ ਦੇ ਉੱਤੇ ਹੱਥ ਪਾਏ ਅਤੇ ਜਦ ਉਹ ਪਾਤਸ਼ਾਹ ਦੇ ਮਹਿਲ ਦੇ ਘੋੜਿਆਂ ਦੇ ਫਾਟਕ ਕੋਲ ਆਈ ਤਾਂ ਉਨ੍ਹਾਂ ਨੇ ਉਹ ਨੂੰ ਉੱਥੇ ਮਾਰ ਦਿੱਤਾ।
וישימו לה ידים ותבוא אל מבוא שער הסוסים בית המלך וימיתוה שם
16 ੧੬ ਫੇਰ ਯਹੋਯਾਦਾ ਨੇ ਆਪਣੇ ਅਤੇ ਸਾਰੇ ਲੋਕਾਂ ਅਤੇ ਰਾਜਾ ਦੇ ਵਿਚਕਾਰ ਇੱਕ ਨੇਮ ਬੰਨ੍ਹਿਆ ਕਿ ਉਹ ਯਹੋਵਾਹ ਦੀ ਪਰਜਾ ਹੋਣ
ויכרת יהוידע ברית--בינו ובין כל העם ובין המלך להיות לעם ליהוה
17 ੧੭ ਅਤੇ ਸਾਰੇ ਲੋਕ ਬਆਲ ਦੇ ਮੰਦਰ ਵਿੱਚ ਵੜ ਗਏ ਅਤੇ ਉਸ ਨੂੰ ਢਾਹ ਦਿੱਤਾ ਅਤੇ ਉਹ ਦੀਆਂ ਜਗਵੇਦੀਆਂ ਅਤੇ ਮੂਰਤਾਂ ਨੂੰ ਪੂਰੀ ਤਰ੍ਹਾਂ ਹੀ ਚਕਨਾ-ਚੂਰ ਕਰ ਸੁੱਟਿਆ ਅਤੇ ਬਆਲ ਦੇ ਪੁਜਾਰੀ ਮੱਤਾਨ ਨੂੰ ਉਨ੍ਹਾਂ ਨੇ ਜਗਵੇਦੀਆਂ ਦੇ ਅੱਗੇ ਮਾਰ ਸੁੱਟਿਆ
ויבאו כל העם בית הבעל ויתצהו ואת מזבחתיו ואת צלמיו שברו ואת מתן כהן הבעל הרגו לפני המזבחות
18 ੧੮ ਅਤੇ ਯਹੋਯਾਦਾ ਨੇ ਯਹੋਵਾਹ ਦੇ ਭਵਨ ਦੇ ਹਾਕਮਾਂ ਨੂੰ ਜਾਜਕਾਂ ਤੇ ਲੇਵੀਆਂ ਦੇ ਹੱਥ ਹੇਠ ਜਿਨ੍ਹਾਂ ਨੂੰ ਦਾਊਦ ਨੇ ਯਹੋਵਾਹ ਦੇ ਭਵਨ ਉੱਤੇ ਵੰਡ ਦਿੱਤਾ ਸੀ ਥਾਪਿਆ ਕਿ ਉਹ ਯਹੋਵਾਹ ਦੀਆਂ ਹੋਮ ਬਲੀਆਂ ਅਨੰਦਤਾਈ ਤੇ ਗਾਉਣੇ ਦੇ ਨਾਲ ਦਾਊਦ ਦੇ ਹੁਕਮ ਅਨੁਸਾਰ ਚੜ੍ਹਾਉਣ ਜਿਵੇਂ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ
וישם יהוידע פקדות בית יהוה ביד הכהנים הלוים אשר חלק דויד על בית יהוה להעלות עלות יהוה ככתוב בתורת משה בשמחה ובשיר--על ידי דויד
19 ੧੯ ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਫਾਟਕਾਂ ਉੱਤੇ ਦਰਬਾਨ ਰੱਖੇ ਤਾਂ ਜੋ ਕੋਈ ਜਣਾ ਜੋ ਕਿਸੇ ਗੱਲ ਵਿੱਚ ਅਸ਼ੁੱਧ ਹੋਵੇ ਨਾ ਵੜੇ
ויעמד השוערים על שערי בית יהוה ולא יבוא טמא לכל דבר
20 ੨੦ ਅਤੇ ਉਸ ਨੇ ਸੌ-ਸੌ ਦੇ ਸਰਦਾਰਾਂ ਅਤੇ ਸ਼ਰੀਫਾਂ ਅਤੇ ਲੋਕਾਂ ਦੇ ਹਾਕਮਾਂ ਅਤੇ ਦੇਸ ਦੇ ਸਾਰੇ ਲੋਕਾਂ ਨੂੰ ਲਿਆ ਅਤੇ ਪਾਤਸ਼ਾਹ ਨੂੰ ਯਹੋਵਾਹ ਦੇ ਭਵਨ ਤੋਂ ਉਤਾਰ ਲਿਆਏ ਅਤੇ ਉਹ ਉੱਚੇ ਫਾਟਕ ਦੇ ਰਾਹ ਪਾਤਸ਼ਾਹ ਦੇ ਮਹਿਲ ਵਿੱਚ ਆਏ ਅਤੇ ਉਨ੍ਹਾਂ ਨੇ ਪਾਤਸ਼ਾਹ ਨੂੰ ਸਿੰਘਾਸਣ ਉੱਤੇ ਬਿਰਾਜਮਾਨ ਕੀਤਾ
ויקח את שרי המאות ואת האדירים ואת המושלים בעם ואת כל עם הארץ ויורד את המלך מבית יהוה ויבאו בתוך שער העליון בית המלך ויושיבו את המלך על כסא הממלכה
21 ੨੧ ਅਤੇ ਦੇਸ ਦੇ ਸਾਰੇ ਲੋਕਾਂ ਨੇ ਖੁਸ਼ੀ ਮਨਾਈ ਅਤੇ ਸ਼ਹਿਰ ਵਿੱਚ ਅਮਨ ਸੀ। ਸੋ ਉਨ੍ਹਾਂ ਨੇ ਅਥਲਯਾਹ ਨੂੰ ਤਲਵਾਰ ਨਾਲ ਵੱਢ ਸੁੱਟਿਆ।
וישמחו כל עם הארץ והעיר שקטה ואת עתליהו המיתו בחרב

< 2 ਇਤਿਹਾਸ 23 >