< 2 ਇਤਿਹਾਸ 36 >

1 ਤਦ ਦੇਸ ਦੇ ਲੋਕਾਂ ਨੇ ਯੋਸ਼ੀਯਾਹ ਦੇ ਪੁੱਤਰ ਯਹੋਆਹਾਜ਼ ਨੂੰ ਲੈ ਕੇ ਉਸ ਦੇ ਪਿਤਾ ਦੇ ਥਾਂ ਯਰੂਸ਼ਲਮ ਵਿੱਚ ਰਾਜਾ ਬਣਾਇਆ
ויקחו עם הארץ את יהואחז בן יאשיהו וימליכהו תחת אביו בירושלם
2 ਅਤੇ ਯਹੋਆਹਾਜ਼ ਤੇਈਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਤਿੰਨ ਮਹੀਨੇ ਯਰੂਸ਼ਲਮ ਵਿੱਚ ਰਾਜ ਕੀਤਾ
בן שלוש ועשרים שנה יואחז במלכו ושלשה חדשים מלך בירושלם
3 ਅਤੇ ਮਿਸਰ ਦੇ ਰਾਜੇ ਨੇ ਉਹ ਨੂੰ ਯਰੂਸ਼ਲਮ ਵਿੱਚੋਂ ਹਟਾ ਦਿੱਤਾ ਅਤੇ ਦੇਸ ਉੱਤੇ ਇੱਕ ਸੌ ਤੋੜਾ ਚਾਂਦੀ ਅਤੇ ਇੱਕ ਤੋੜਾ ਸੋਨਾ ਹਰਜ਼ਾਨਾ ਲਾ ਦਿੱਤਾ ।
ויסירהו מלך מצרים בירושלם ויענש את הארץ מאה ככר כסף וככר זהב
4 ਮਿਸਰ ਦੇ ਰਾਜੇ ਨੇ ਉਹ ਦੇ ਭਰਾ ਅਲਯਾਕੀਮ ਨੂੰ ਯਹੂਦਾਹ ਅਤੇ ਯਰੂਸ਼ਲਮ ਦਾ ਰਾਜਾ ਬਣਾਇਆ ਅਤੇ ਉਹ ਦਾ ਨਾਮ ਬਦਲ ਕੇ ਯਹੋਯਾਕੀਮ ਰੱਖਿਆ ਅਤੇ ਨਕੋਹ ਉਹ ਦੇ ਭਰਾ ਯਹੋਆਹਾਜ਼ ਨੂੰ ਫੜ੍ਹ ਕੇ ਮਿਸਰ ਵਿੱਚ ਲੈ ਗਿਆ।
וימלך מלך מצרים את אליקים אחיו על יהודה וירושלם ויסב את שמו יהויקים ואת יואחז אחיו לקח נכו ויביאהו מצרימה
5 ਯਹੋਯਾਕੀਮ ਪੱਚੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਗਿਆਰ੍ਹਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਾ ਸੀ
בן עשרים וחמש שנה יהויקים במלכו ואחת עשרה שנה מלך בירושלם ויעש הרע בעיני יהוה אלהיו
6 ਤਾਂ ਉਸ ਉੱਤੇ ਬਾਬਲ ਦਾ ਰਾਜਾ ਨਬੂਕਦਨੱਸਰ ਚੜ੍ਹ ਆਇਆ ਅਤੇ ਉਹ ਨੂੰ ਬੇੜੀਆਂ ਲਾ ਕੇ ਬਾਬਲ ਨੂੰ ਲਈ ਗਿਆ
עליו עלה נבוכדנאצר מלך בבל ויאסרהו בנחשתים להליכו בבלה
7 ਅਤੇ ਨਬੂਕਦਨੱਸਰ ਯਹੋਵਾਹ ਦੇ ਭਵਨ ਦੇ ਭਾਂਡਿਆਂ ਵਿੱਚੋਂ ਕੁਝ ਭਾਂਡੇ ਵੀ ਲੈ ਗਿਆ ਅਤੇ ਉਨ੍ਹਾਂ ਨੂੰ ਆਪਣੇ ਮਹਿਲ ਵਿੱਚ ਬਾਬਲ ਵਿੱਚ ਜਾ ਦਿੱਤਾ
ומכלי בית יהוה הביא נבוכדנאצר לבבל ויתנם בהיכלו בבבל
8 ਅਤੇ ਯਹੋਯਾਕੀਮ ਦੀਆਂ ਬਾਕੀ ਗੱਲਾਂ ਅਤੇ ਉਸ ਦੇ ਘਿਣਾਉਣੇ ਕੰਮ ਜੋ ਉਸ ਕੀਤੇ ਅਤੇ ਜੋ ਕੁਝ ਉਸ ਦੇ ਵਿਰੁੱਧ ਪਾਇਆ ਗਿਆ, ਵੇਖੋ ਉਹ ਇਸਰਾਏਲ ਅਤੇ ਯਹੂਦਾਹ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੇ ਹਨ ਤਦ ਉਸ ਦਾ ਪੁੱਤਰ ਯਹੋਯਾਕੀਨ ਉਹ ਦੇ ਥਾਂ ਰਾਜਾ ਬਣਿਆ।
ויתר דברי יהויקים ותעבתיו אשר עשה והנמצא עליו--הנם כתובים על ספר מלכי ישראל ויהודה וימלך יהויכין בנו תחתיו
9 ਯਹੋਯਾਕੀਨ ਅੱਠਾਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਤਿੰਨ ਮਹੀਨੇ ਅਤੇ ਦਸ ਦਿਨ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ
בן שמונה שנים יהויכין במלכו ושלשה חדשים ועשרת ימים מלך בירושלם ויעש הרע בעיני יהוה
10 ੧੦ ਅਤੇ ਉਸ ਸਾਲ ਦੇ ਅੰਤ ਵਿੱਚ ਨਬੂਕਦਨੱਸਰ ਪਾਤਸ਼ਾਹ ਨੇ ਉਸ ਨੂੰ ਯਹੋਵਾਹ ਦੇ ਭਵਨ ਦੇ ਬਹੁਮੁੱਲੇ ਭਾਂਡਿਆਂ ਸਣੇ ਬਾਬਲ ਵਿੱਚ ਬੁਲਾ ਲਿਆ ਅਤੇ ਉਸ ਦੇ ਭਰਾ ਸਿਦਕੀਯਾਹ ਨੂੰ ਯਹੂਦਾਹ ਅਤੇ ਯਰੂਸ਼ਲਮ ਉੱਤੇ ਪਾਤਸ਼ਾਹ ਬਣਾ ਦਿੱਤਾ।
ולתשובת השנה שלח המלך נבוכדנאצר ויבאהו בבלה עם כלי חמדת בית יהוה וימלך את צדקיהו אחיו על יהודה וירושלם
11 ੧੧ ਸਿਦਕੀਯਾਹ ਇੱਕੀਆਂ ਸਾਲਾਂ ਦਾ ਸੀ, ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਗਿਆਰ੍ਹਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ
בן עשרים ואחת שנה צדקיהו במלכו ואחת עשרה שנה מלך בירושלם
12 ੧੨ ਉਸ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੇ ਯਿਰਮਿਯਾਹ ਨਬੀ ਦੇ ਸਾਹਮਣੇ ਜਿਸ ਨੇ ਉਹ ਨੂੰ ਯਹੋਵਾਹ ਦੇ ਮੂੰਹ ਦੀਆਂ ਗੱਲਾਂ ਆਖੀਆਂ ਸਨ ਅਧੀਨਗੀ ਨਾ ਕੀਤੀ
ויעש הרע בעיני יהוה אלהיו לא נכנע מלפני ירמיהו הנביא--מפי יהוה
13 ੧੩ ਸਗੋਂ ਉਹ ਨਬੂਕਦਨੱਸਰ ਪਾਤਸ਼ਾਹ ਦੇ ਵਿਰੁੱਧ ਆਕੀ ਹੋ ਗਿਆ ਜਿਸ ਨੇ ਉਸ ਨੂੰ ਪਰਮੇਸ਼ੁਰ ਦੀ ਸਹੁੰ ਦਿੱਤੀ ਪਰ ਉਹ ਆਕੜਬਾਜ਼ ਹੋ ਗਿਆ ਅਤੇ ਆਪਣਾ ਮਨ ਕਠੋਰ ਕਰ ਲਿਆ ਐਥੋਂ ਤੱਕ ਕਿ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਵੱਲ ਨਾ ਮੁੜਿਆ।
וגם במלך נבוכדנאצר מרד אשר השביעו באלהים ויקש את ערפו ויאמץ את לבבו משוב אל יהוה אלהי ישראל
14 ੧੪ ਨਾਲੇ ਇਸ ਤੋਂ ਬਿਨ੍ਹਾਂ ਜਾਜਕਾਂ ਦੇ ਸਾਰੇ ਸਰਦਾਰਾਂ ਅਤੇ ਲੋਕਾਂ ਨੇ ਭਾਂਤ-ਭਾਂਤ ਦੀਆਂ ਬੇਇਮਾਨੀਆਂ ਅਤੇ ਦੂਜੀਆਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਕੰਮ ਕੀਤੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਭਵਨ ਨੂੰ ਭਰਿਸ਼ਟ ਕੀਤਾ ਜਿਸ ਨੂੰ ਉਸਨੇ ਯਰੂਸ਼ਲਮ ਵਿੱਚ ਪਵਿੱਤਰ ਕੀਤਾ ਸੀ
גם כל שרי הכהנים והעם הרבו למעול (למעל) מעל ככל תעבות הגוים ויטמאו את בית יהוה אשר הקדיש בירושלם
15 ੧੫ ਅਤੇ ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਹਨਾਂ ਨੂੰ ਜਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੁਨੇਹਾ ਭੇਜਿਆ ਕਿਉਂ ਜੋ ਉਸ ਨੂੰ ਆਪਣੇ ਲੋਕਾਂ ਅਤੇ ਧਾਮ ਉੱਤੇ ਤਰਸ ਆਉਂਦਾ ਸੀ
וישלח יהוה אלהי אבותיהם עליהם ביד מלאכיו--השכם ושלוח כי חמל על עמו ועל מעונו
16 ੧੬ ਪਰ ਉਨ੍ਹਾਂ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਠੱਠੇ ਕੀਤੇ ਅਤੇ ਉਨ੍ਹਾਂ ਦੀਆਂ ਗੱਲਾਂ ਦੀ ਨਿੰਦਿਆ ਕੀਤੀ ਅਤੇ ਉਹ ਦੇ ਨਬੀਆਂ ਦਾ ਮਖ਼ੌਲ ਉਡਾਇਆ, ਐਥੋਂ ਤੱਕ ਕਿ ਯਹੋਵਾਹ ਦਾ ਗੁੱਸਾ ਆਪਣੇ ਲੋਕਾਂ ਉੱਤੇ ਅਜਿਹਾ ਭੜਕਿਆ ਕਿ ਕੋਈ ਚਾਰਾ ਨਾ ਰਿਹਾ
ויהיו מלעבים במלאכי האלהים ובוזים דבריו ומתעתעים בנבאיו עד עלות חמת יהוה בעמו--עד לאין מרפא
17 ੧੭ ਤਦ ਉਹ ਕਸਦੀਆਂ ਦੇ ਪਾਤਸ਼ਾਹ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਸ ਨੇ ਉਨ੍ਹਾਂ ਦੇ ਜੁਆਨਾਂ ਨੂੰ ਪਵਿੱਤਰ ਸਥਾਨ ਵਿੱਚ ਤਲਵਾਰ ਨਾਲ ਵੱਢ ਸੁੱਟਿਆ, ਅਤੇ ਉਹ ਨੇ ਨਾ ਜੁਆਨ ਨਾ ਕੁਆਰੀ, ਨਾ ਬੁੱਢਾ ਨਾ ਵੱਡੀ ਉਮਰ ਵਾਲੇ ਉੱਤੇ ਤਰਸ ਖਾਧਾ, ਉਹ ਨੇ ਸਾਰਿਆਂ ਨੂੰ ਉਹ ਦੇ ਹੱਥ ਵਿੱਚ ਦੇ ਦਿੱਤਾ
ויעל עליהם את מלך כשדיים (כשדים) ויהרג בחוריהם בחרב בבית מקדשם ולא חמל על בחור ובתולה זקן וישש הכל נתן בידו
18 ੧੮ ਅਤੇ ਪਰਮੇਸ਼ੁਰ ਦੇ ਭਵਨ ਦੇ ਸਾਰੇ ਭਾਂਡੇ ਕੀ ਵੱਡਾ ਕੀ ਛੋਟਾ ਅਤੇ ਯਹੋਵਾਹ ਦੇ ਭਵਨ ਦੇ ਖਜ਼ਾਨੇ ਅਤੇ ਪਾਤਸ਼ਾਹ ਅਤੇ ਉਹ ਦੇ ਸਰਦਾਰਾਂ ਦੇ ਖਜ਼ਾਨੇ ਉਹ ਸਾਰੇ ਬਾਬਲ ਨੂੰ ਲੈ ਗਿਆ
וכל כלי בית האלהים הגדלים והקטנים ואצרות בית יהוה ואצרות המלך ושריו--הכל הביא בבל
19 ੧੯ ਅਤੇ ਉਹ ਨੇ ਪਰਮੇਸ਼ੁਰ ਦੇ ਭਵਨ ਨੂੰ ਸਾੜ ਦਿੱਤਾ ਅਤੇ ਯਰੂਸ਼ਲਮ ਦੀਆਂ ਕੰਧਾਂ ਨੂੰ ਢਾਹ ਸੁੱਟਿਆ ਅਤੇ ਉਹ ਦੇ ਸਾਰੇ ਮਹਿਲ ਅੱਗ ਨਾਲ ਸਾੜ ਦਿੱਤੇ, ਅਤੇ ਉਹ ਦੇ ਸਾਰੇ ਬਹੁਮੁੱਲੇ ਭਾਂਡਿਆਂ ਨੂੰ ਬਰਬਾਦ ਕੀਤਾ
וישרפו את בית האלהים וינתצו את חומת ירושלם וכל ארמנותיה שרפו באש וכל כלי מחמדיה להשחית
20 ੨੦ ਅਤੇ ਜਿਹੜੇ ਤਲਵਾਰ ਤੋਂ ਬਚੇ ਉਨ੍ਹਾਂ ਨੂੰ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਅਤੇ ਉੱਥੇ ਉਹ ਉਸ ਦੇ ਅਤੇ ਉਸ ਦੇ ਪੁੱਤਰਾਂ ਦੇ ਟਹਿਲੂਏ ਹੋ ਕੇ ਰਹੇ ਜਦੋਂ ਤੱਕ ਕਿ ਫ਼ਾਰਸ ਦੇ ਪਾਤਸ਼ਾਹ ਦਾ ਰਾਜ ਨਾ ਬਣਿਆ
ויגל השארית מן החרב אל בבל ויהיו לו ולבניו לעבדים עד מלך מלכות פרס
21 ੨੧ ਤਾਂ ਜੋ ਯਹੋਵਾਹ ਦਾ ਬਚਨ ਜਿਹੜਾ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ, ਜਿੰਨਾਂ ਚਿਰ ਕਿ ਦੇਸ ਆਪਣੇ ਸਬਤਾਂ ਦਾ ਆਰਾਮ ਨਾ ਭੋਗੇ। ਵਿਰਾਨੀ ਦੇ ਸਾਰੇ ਦਿਨ ਉਹ ਸਬਤ ਮਨਾਉਂਦੇ ਰਹੇ ਜਦ ਤੱਕ ਸੱਤਰ ਸਾਲ ਪੂਰੇ ਨਾ ਹੋਏ।
למלאות דבר יהוה בפי ירמיהו עד רצתה הארץ את שבתותיה כל ימי השמה שבתה למלאות שבעים שנה
22 ੨੨ ਅਤੇ ਫ਼ਾਰਸ ਦੇ ਰਾਜੇ ਕੋਰਸ਼ ਦੇ ਰਾਜ ਦੇ ਪਹਿਲੇ ਸਾਲ ਯਹੋਵਾਹ ਦਾ ਬਚਨ ਜੋ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ ਯਹੋਵਾਹ ਨੇ ਫ਼ਾਰਸ ਦੇ ਰਾਜੇ ਕੋਰਸ਼ ਨੂੰ ਪਰੇਰਿਆ ਸੋ ਉਹ ਨੇ ਆਪਣੇ ਸਾਰੇ ਰਾਜ ਵਿੱਚ ਮੁਨਾਦੀ ਕਰਵਾਈ ਅਤੇ ਇਸ ਵਿਸ਼ੇ ਤੇ ਲਿਖਤ ਰੂਪ ਵਿੱਚ ਵੀ ਦੇ ਦਿੱਤਾ,
ובשנת אחת לכורש מלך פרס לכלות דבר יהוה בפי ירמיהו--העיר יהוה את רוח כורש מלך פרס ויעבר קול בכל מלכותו וגם במכתב לאמר
23 ੨੩ ਫ਼ਾਰਸ ਦਾ ਰਾਜਾ ਕੋਰਸ਼ ਇਹ ਫਰਮਾਉਂਦਾ ਹੈ ਕਿ ਆਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਮੈਨੂੰ ਹਿਦਾਇਤ ਦਿੱਤੀ ਹੈ ਕਿ ਮੈਂ ਯਰੂਸ਼ਲਮ ਵਿੱਚ ਜਿਹੜਾ ਯਹੂਦਾਹ ਵਿੱਚ ਹੈ ਉਹ ਦੇ ਲਈ ਇੱਕ ਭਵਨ ਬਣਾਵਾਂ। ਹੁਣ ਉਹ ਦੇ ਸਾਰੇ ਲੋਕਾਂ ਵਿੱਚੋਂ ਜੋ ਕੋਈ ਤੁਹਾਡੇ ਵਿੱਚ ਹੈ ਉਹ ਤੁਰ ਪਵੇ ਅਤੇ ਯਹੋਵਾਹ ਉਸ ਦਾ ਪਰਮੇਸ਼ੁਰ ਉਸ ਦੇ ਅੰਗ-ਸੰਗ ਹੋਵੇ।
כה אמר כורש מלך פרס כל ממלכות הארץ נתן לי יהוה אלהי השמים והוא פקד עלי לבנות לו בית בירושלם אשר ביהודה מי בכם מכל עמו יהוה אלהיו עמו--ויעל

< 2 ਇਤਿਹਾਸ 36 >