< 2 ਇਤਿਹਾਸ 36 >

1 ਤਦ ਦੇਸ ਦੇ ਲੋਕਾਂ ਨੇ ਯੋਸ਼ੀਯਾਹ ਦੇ ਪੁੱਤਰ ਯਹੋਆਹਾਜ਼ ਨੂੰ ਲੈ ਕੇ ਉਸ ਦੇ ਪਿਤਾ ਦੇ ਥਾਂ ਯਰੂਸ਼ਲਮ ਵਿੱਚ ਰਾਜਾ ਬਣਾਇਆ
यहूदाच्या लोकांनी यरूशलेमेचा नवा राजा म्हणून यहोआहाजाची निवड केली; योआहाज हा योशीयाचा पुत्र.
2 ਅਤੇ ਯਹੋਆਹਾਜ਼ ਤੇਈਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਤਿੰਨ ਮਹੀਨੇ ਯਰੂਸ਼ਲਮ ਵਿੱਚ ਰਾਜ ਕੀਤਾ
तो यहूदाचा राजा झाला तेव्हा तेवीस वर्षांचा होता. त्याने यरूशलेमेमध्ये तीन महिने राज्य केले.
3 ਅਤੇ ਮਿਸਰ ਦੇ ਰਾਜੇ ਨੇ ਉਹ ਨੂੰ ਯਰੂਸ਼ਲਮ ਵਿੱਚੋਂ ਹਟਾ ਦਿੱਤਾ ਅਤੇ ਦੇਸ ਉੱਤੇ ਇੱਕ ਸੌ ਤੋੜਾ ਚਾਂਦੀ ਅਤੇ ਇੱਕ ਤੋੜਾ ਸੋਨਾ ਹਰਜ਼ਾਨਾ ਲਾ ਦਿੱਤਾ ।
त्यानंतर मिसरच्या राजाने यरूशलेमेच्या राजाला पदच्युत केले व देशावर शंभर किक्कार चांदी आणि एक किक्कार सोने एवढी खंडणी लादली.
4 ਮਿਸਰ ਦੇ ਰਾਜੇ ਨੇ ਉਹ ਦੇ ਭਰਾ ਅਲਯਾਕੀਮ ਨੂੰ ਯਹੂਦਾਹ ਅਤੇ ਯਰੂਸ਼ਲਮ ਦਾ ਰਾਜਾ ਬਣਾਇਆ ਅਤੇ ਉਹ ਦਾ ਨਾਮ ਬਦਲ ਕੇ ਯਹੋਯਾਕੀਮ ਰੱਖਿਆ ਅਤੇ ਨਕੋਹ ਉਹ ਦੇ ਭਰਾ ਯਹੋਆਹਾਜ਼ ਨੂੰ ਫੜ੍ਹ ਕੇ ਮਿਸਰ ਵਿੱਚ ਲੈ ਗਿਆ।
मिसरच्या राजाने आहाजाचा भाऊ एल्याकीम याला यहूदा आणि यरूशलेमेचा राजा केले. यानंतर त्याचे नामांतर करून यहोयाकीम असे ठेवले आणि यहोआहाजाला नखोने मिसरला नेले.
5 ਯਹੋਯਾਕੀਮ ਪੱਚੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਗਿਆਰ੍ਹਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਾ ਸੀ
यहोयाकीम पंचविसाव्या वर्षी यहूदाचा राजा झाला. त्याने यरूशलेमामध्ये अकरा वर्षे राज्य केले. यहोयाकीमाने परमेश्वर देवाच्या दृष्टीने वाईट गोष्टी केल्या. त्याने परमेश्वर देवाविरुध्द पाप केले.
6 ਤਾਂ ਉਸ ਉੱਤੇ ਬਾਬਲ ਦਾ ਰਾਜਾ ਨਬੂਕਦਨੱਸਰ ਚੜ੍ਹ ਆਇਆ ਅਤੇ ਉਹ ਨੂੰ ਬੇੜੀਆਂ ਲਾ ਕੇ ਬਾਬਲ ਨੂੰ ਲਈ ਗਿਆ
बाबेलचा राजा नबुखद्नेस्सर याने यहूदावर हल्ला केला. त्याने त्यास कैद केले आणि त्यास बेड्या ठोकल्या. तशा अवस्थेत त्यास नबुखद्नेस्सरने बाबेलला नेले.
7 ਅਤੇ ਨਬੂਕਦਨੱਸਰ ਯਹੋਵਾਹ ਦੇ ਭਵਨ ਦੇ ਭਾਂਡਿਆਂ ਵਿੱਚੋਂ ਕੁਝ ਭਾਂਡੇ ਵੀ ਲੈ ਗਿਆ ਅਤੇ ਉਨ੍ਹਾਂ ਨੂੰ ਆਪਣੇ ਮਹਿਲ ਵਿੱਚ ਬਾਬਲ ਵਿੱਚ ਜਾ ਦਿੱਤਾ
नबुखद्नेनेस्सरने परमेश्वराच्या मंदिरातील काही वस्तू हस्तगत करून त्या बाबेलला नेल्या आणि स्वत: च्या घरात ठेवल्या.
8 ਅਤੇ ਯਹੋਯਾਕੀਮ ਦੀਆਂ ਬਾਕੀ ਗੱਲਾਂ ਅਤੇ ਉਸ ਦੇ ਘਿਣਾਉਣੇ ਕੰਮ ਜੋ ਉਸ ਕੀਤੇ ਅਤੇ ਜੋ ਕੁਝ ਉਸ ਦੇ ਵਿਰੁੱਧ ਪਾਇਆ ਗਿਆ, ਵੇਖੋ ਉਹ ਇਸਰਾਏਲ ਅਤੇ ਯਹੂਦਾਹ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੇ ਹਨ ਤਦ ਉਸ ਦਾ ਪੁੱਤਰ ਯਹੋਯਾਕੀਨ ਉਹ ਦੇ ਥਾਂ ਰਾਜਾ ਬਣਿਆ।
यहोयाकीमाच्या इतर गोष्टी, त्याची दुष्कृत्ये आणि त्याचे अपराध हे सर्व इस्राएल व यहूदी राजांचा इतिहास या पुस्तकात लिहिलेले आहेत. यहोयाकीमाच्या जागी त्याचा पुत्र यहोयाखीन राज्य करु लागला.
9 ਯਹੋਯਾਕੀਨ ਅੱਠਾਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਤਿੰਨ ਮਹੀਨੇ ਅਤੇ ਦਸ ਦਿਨ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ
यहोखदीन यहूदाचा राजा झाला तेव्हा अठरा वर्षांचा होता. यरूशलेमामध्ये त्याची कारकिर्द तीन महिने आणि दहा दिवस होती. परमेश्वरास अमान्य असलेले वर्तन करून त्याने पाप केले.
10 ੧੦ ਅਤੇ ਉਸ ਸਾਲ ਦੇ ਅੰਤ ਵਿੱਚ ਨਬੂਕਦਨੱਸਰ ਪਾਤਸ਼ਾਹ ਨੇ ਉਸ ਨੂੰ ਯਹੋਵਾਹ ਦੇ ਭਵਨ ਦੇ ਬਹੁਮੁੱਲੇ ਭਾਂਡਿਆਂ ਸਣੇ ਬਾਬਲ ਵਿੱਚ ਬੁਲਾ ਲਿਆ ਅਤੇ ਉਸ ਦੇ ਭਰਾ ਸਿਦਕੀਯਾਹ ਨੂੰ ਯਹੂਦਾਹ ਅਤੇ ਯਰੂਸ਼ਲਮ ਉੱਤੇ ਪਾਤਸ਼ਾਹ ਬਣਾ ਦਿੱਤਾ।
१०राजा नबुखद्नेस्सरने वर्षारंभी काही सेवक पाठवून यहोयाखीनाला परमेश्वराच्या मंदिरातील बहुमोल खजिन्यासह बाबेलला आणवले. यहोयाखीनाच्या वडिलांचा भाऊ सिद्कीया याला नबखद्नेस्सरने यहूदा व यरूशलेमचा राजा केले.
11 ੧੧ ਸਿਦਕੀਯਾਹ ਇੱਕੀਆਂ ਸਾਲਾਂ ਦਾ ਸੀ, ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਗਿਆਰ੍ਹਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ
११सिद्कीया यहूदाचा राजा झाला तेव्हा एकवीस वर्षांचा होता. त्याने यरूशलेमेमध्ये अकरा वर्षे राज्य केले.
12 ੧੨ ਉਸ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੇ ਯਿਰਮਿਯਾਹ ਨਬੀ ਦੇ ਸਾਹਮਣੇ ਜਿਸ ਨੇ ਉਹ ਨੂੰ ਯਹੋਵਾਹ ਦੇ ਮੂੰਹ ਦੀਆਂ ਗੱਲਾਂ ਆਖੀਆਂ ਸਨ ਅਧੀਨਗੀ ਨਾ ਕੀਤੀ
१२परमेश्वराच्या दृष्टीने निंद्य असे त्याने केले. परमेश्वराचे आदेश संदेष्टा यिर्मया याच्याकडून येत असत. त्याच्यापुढेही सिदकीया विनम्र झाला नाही आणि यिर्मयाचे त्याने ऐकले नाही.
13 ੧੩ ਸਗੋਂ ਉਹ ਨਬੂਕਦਨੱਸਰ ਪਾਤਸ਼ਾਹ ਦੇ ਵਿਰੁੱਧ ਆਕੀ ਹੋ ਗਿਆ ਜਿਸ ਨੇ ਉਸ ਨੂੰ ਪਰਮੇਸ਼ੁਰ ਦੀ ਸਹੁੰ ਦਿੱਤੀ ਪਰ ਉਹ ਆਕੜਬਾਜ਼ ਹੋ ਗਿਆ ਅਤੇ ਆਪਣਾ ਮਨ ਕਠੋਰ ਕਰ ਲਿਆ ਐਥੋਂ ਤੱਕ ਕਿ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਵੱਲ ਨਾ ਮੁੜਿਆ।
१३सिद्कीयाने नबुखद्नेस्सर विरुध्द उठाव केला. नबुखद्नेस्सरने पूर्वी सिद्कीया कडून स्वत: शी एकनिष्ठतेची शपथ वाहवली होती. सिद्कीयाने तेव्हा देवाची शपथ घेऊन तसे वचन दिले होते. पण तरीही सिद्कीयाने आडमुठेपणा केला आणि आपला आयुष्यक्रम बदलून इस्राएलच्या परमेश्वर देवाचे आज्ञापालन करायचे नाकारले.
14 ੧੪ ਨਾਲੇ ਇਸ ਤੋਂ ਬਿਨ੍ਹਾਂ ਜਾਜਕਾਂ ਦੇ ਸਾਰੇ ਸਰਦਾਰਾਂ ਅਤੇ ਲੋਕਾਂ ਨੇ ਭਾਂਤ-ਭਾਂਤ ਦੀਆਂ ਬੇਇਮਾਨੀਆਂ ਅਤੇ ਦੂਜੀਆਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਕੰਮ ਕੀਤੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਭਵਨ ਨੂੰ ਭਰਿਸ਼ਟ ਕੀਤਾ ਜਿਸ ਨੂੰ ਉਸਨੇ ਯਰੂਸ਼ਲਮ ਵਿੱਚ ਪਵਿੱਤਰ ਕੀਤਾ ਸੀ
१४त्याचप्रमाणे याजकांचे प्रमुख, आणि यहूदातील वडिलधारी मंडळी यांचे दुराचरण वाढत चालले आणि त्यांनी अधिकाधिक पातके केली. ते परमेश्वराच्या बाबतीत अप्रमाणिक झाले. इतर देशांची अमंगळ कृत्यांची उदाहरणे त्यांनी समोर ठेवली. या प्रमुखांनी यरूशलेमामधल्या परमेश्वराने पवित्र केलेल्या मंदिराची धूळधान केली.
15 ੧੫ ਅਤੇ ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਹਨਾਂ ਨੂੰ ਜਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੁਨੇਹਾ ਭੇਜਿਆ ਕਿਉਂ ਜੋ ਉਸ ਨੂੰ ਆਪਣੇ ਲੋਕਾਂ ਅਤੇ ਧਾਮ ਉੱਤੇ ਤਰਸ ਆਉਂਦਾ ਸੀ
१५त्यांच्या पूर्वजांच्या परमेश्वर देवाने लोकांस सावध करण्यासाठी मोठ्या निकडीने संदेष्टे पाठवले. आपल्या प्रजेविषयी आणि मंदिराविषयी त्याच्या मनात करुणा होती म्हणून परमेश्वर असे वागला. त्यांचा अथवा मंदिराचा नाश होऊ नये असे परमेश्वरास वाटत होते.
16 ੧੬ ਪਰ ਉਨ੍ਹਾਂ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਠੱਠੇ ਕੀਤੇ ਅਤੇ ਉਨ੍ਹਾਂ ਦੀਆਂ ਗੱਲਾਂ ਦੀ ਨਿੰਦਿਆ ਕੀਤੀ ਅਤੇ ਉਹ ਦੇ ਨਬੀਆਂ ਦਾ ਮਖ਼ੌਲ ਉਡਾਇਆ, ਐਥੋਂ ਤੱਕ ਕਿ ਯਹੋਵਾਹ ਦਾ ਗੁੱਸਾ ਆਪਣੇ ਲੋਕਾਂ ਉੱਤੇ ਅਜਿਹਾ ਭੜਕਿਆ ਕਿ ਕੋਈ ਚਾਰਾ ਨਾ ਰਿਹਾ
१६पण या परमेश्वराच्या प्रजेने मात्र संदेष्ट्यांची टर उडवली. त्यांनी देवाच्या संदेष्ट्यांच्या सांगण्याकडे दुर्लक्ष केले. देवाच्या संदेशांची हेटाळणी केली. अखेर देवाचा क्रोध अनावर झाला. आता त्याचा संताप थोपवता येणे अशक्य झाले.
17 ੧੭ ਤਦ ਉਹ ਕਸਦੀਆਂ ਦੇ ਪਾਤਸ਼ਾਹ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਸ ਨੇ ਉਨ੍ਹਾਂ ਦੇ ਜੁਆਨਾਂ ਨੂੰ ਪਵਿੱਤਰ ਸਥਾਨ ਵਿੱਚ ਤਲਵਾਰ ਨਾਲ ਵੱਢ ਸੁੱਟਿਆ, ਅਤੇ ਉਹ ਨੇ ਨਾ ਜੁਆਨ ਨਾ ਕੁਆਰੀ, ਨਾ ਬੁੱਢਾ ਨਾ ਵੱਡੀ ਉਮਰ ਵਾਲੇ ਉੱਤੇ ਤਰਸ ਖਾਧਾ, ਉਹ ਨੇ ਸਾਰਿਆਂ ਨੂੰ ਉਹ ਦੇ ਹੱਥ ਵਿੱਚ ਦੇ ਦਿੱਤਾ
१७तेव्हा खास्दी राजाला देवाने यहूदा व यरूशलेमेवर स्वारी करायला लावले. त्याने मंदिरात असलेल्या तरुणांनाही ठार केले. यहूदा व यरूशलेममधील लोकांवर त्याने दयामाया दाखवली नाही. लोकांस जिवे मारताना तरुण, कुमारी, वृध्द स्त्री-पुरुष, यावर त्याने तलवार चालवावी. देवानेच नबुखद्नेस्सराला यहूदा व यरूशलेमेच्या लोकांस शासन करायची मुभा दिली होती.
18 ੧੮ ਅਤੇ ਪਰਮੇਸ਼ੁਰ ਦੇ ਭਵਨ ਦੇ ਸਾਰੇ ਭਾਂਡੇ ਕੀ ਵੱਡਾ ਕੀ ਛੋਟਾ ਅਤੇ ਯਹੋਵਾਹ ਦੇ ਭਵਨ ਦੇ ਖਜ਼ਾਨੇ ਅਤੇ ਪਾਤਸ਼ਾਹ ਅਤੇ ਉਹ ਦੇ ਸਰਦਾਰਾਂ ਦੇ ਖਜ਼ਾਨੇ ਉਹ ਸਾਰੇ ਬਾਬਲ ਨੂੰ ਲੈ ਗਿਆ
१८देवाच्या मंदिरातील लहानमोठी सर्व पात्रे व निधी, आणि राजा व त्याचे सरदार ह्यांचे निधी ही सर्व तो बाबेलास घेऊन गेला.
19 ੧੯ ਅਤੇ ਉਹ ਨੇ ਪਰਮੇਸ਼ੁਰ ਦੇ ਭਵਨ ਨੂੰ ਸਾੜ ਦਿੱਤਾ ਅਤੇ ਯਰੂਸ਼ਲਮ ਦੀਆਂ ਕੰਧਾਂ ਨੂੰ ਢਾਹ ਸੁੱਟਿਆ ਅਤੇ ਉਹ ਦੇ ਸਾਰੇ ਮਹਿਲ ਅੱਗ ਨਾਲ ਸਾੜ ਦਿੱਤੇ, ਅਤੇ ਉਹ ਦੇ ਸਾਰੇ ਬਹੁਮੁੱਲੇ ਭਾਂਡਿਆਂ ਨੂੰ ਬਰਬਾਦ ਕੀਤਾ
१९त्यांनी देवाच्या घराला आग लावली, यरूशलेमची तटबंदी उद्ध्वस्त केली, राजा आणि सरदार यांच्या मालकीची घरे जाळली. यरूशलेम येथील प्रत्येक मौल्यवान वस्तू लुटून नेली किंवा नष्ट केली.
20 ੨੦ ਅਤੇ ਜਿਹੜੇ ਤਲਵਾਰ ਤੋਂ ਬਚੇ ਉਨ੍ਹਾਂ ਨੂੰ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਅਤੇ ਉੱਥੇ ਉਹ ਉਸ ਦੇ ਅਤੇ ਉਸ ਦੇ ਪੁੱਤਰਾਂ ਦੇ ਟਹਿਲੂਏ ਹੋ ਕੇ ਰਹੇ ਜਦੋਂ ਤੱਕ ਕਿ ਫ਼ਾਰਸ ਦੇ ਪਾਤਸ਼ਾਹ ਦਾ ਰਾਜ ਨਾ ਬਣਿਆ
२०अजूनही हयात असलेल्या व तलवारीपासून वाचलेल्या लोकांस नबुखद्नेस्सरने बाबेलला नेऊन गुलाम केले. पुढे पारसाचे राज्य येऊन त्यांनी बाबेलचा पराभव करेपर्यंत हे गुलाम तेथेच राहिले.
21 ੨੧ ਤਾਂ ਜੋ ਯਹੋਵਾਹ ਦਾ ਬਚਨ ਜਿਹੜਾ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ, ਜਿੰਨਾਂ ਚਿਰ ਕਿ ਦੇਸ ਆਪਣੇ ਸਬਤਾਂ ਦਾ ਆਰਾਮ ਨਾ ਭੋਗੇ। ਵਿਰਾਨੀ ਦੇ ਸਾਰੇ ਦਿਨ ਉਹ ਸਬਤ ਮਨਾਉਂਦੇ ਰਹੇ ਜਦ ਤੱਕ ਸੱਤਰ ਸਾਲ ਪੂਰੇ ਨਾ ਹੋਏ।
२१अशाप्रकारे, यिर्मयाकडून इस्राएलाबद्दल परमेश्वराने जे वदवले ते प्रत्यक्षात घडले. परमेश्वर यिर्मयाद्वारे म्हणाला होता: हे ठिकाण सत्तर वर्षे निर्मनुष्य आणि उजाड राहील. लोकांनी न पाळलेल्या शब्बाथाच्या भरपाईसाठी असे होईल.
22 ੨੨ ਅਤੇ ਫ਼ਾਰਸ ਦੇ ਰਾਜੇ ਕੋਰਸ਼ ਦੇ ਰਾਜ ਦੇ ਪਹਿਲੇ ਸਾਲ ਯਹੋਵਾਹ ਦਾ ਬਚਨ ਜੋ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ ਯਹੋਵਾਹ ਨੇ ਫ਼ਾਰਸ ਦੇ ਰਾਜੇ ਕੋਰਸ਼ ਨੂੰ ਪਰੇਰਿਆ ਸੋ ਉਹ ਨੇ ਆਪਣੇ ਸਾਰੇ ਰਾਜ ਵਿੱਚ ਮੁਨਾਦੀ ਕਰਵਾਈ ਅਤੇ ਇਸ ਵਿਸ਼ੇ ਤੇ ਲਿਖਤ ਰੂਪ ਵਿੱਚ ਵੀ ਦੇ ਦਿੱਤਾ,
२२कोरेश पारसाचा राजा असताना पहिल्याच वर्षी परमेश्वराने त्यास एक फर्मान काढायला प्रेरणा दिली. यिर्मयाच्या तोंडून वदवलेली भविष्यवाणी प्रत्यक्षात येण्यासाठी परमेश्वराने त्यालाही स्फूर्ती दिली. कोरेशने आपल्या दूताकरवी राज्यभर असा संदेश पाठवला की,
23 ੨੩ ਫ਼ਾਰਸ ਦਾ ਰਾਜਾ ਕੋਰਸ਼ ਇਹ ਫਰਮਾਉਂਦਾ ਹੈ ਕਿ ਆਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਮੈਨੂੰ ਹਿਦਾਇਤ ਦਿੱਤੀ ਹੈ ਕਿ ਮੈਂ ਯਰੂਸ਼ਲਮ ਵਿੱਚ ਜਿਹੜਾ ਯਹੂਦਾਹ ਵਿੱਚ ਹੈ ਉਹ ਦੇ ਲਈ ਇੱਕ ਭਵਨ ਬਣਾਵਾਂ। ਹੁਣ ਉਹ ਦੇ ਸਾਰੇ ਲੋਕਾਂ ਵਿੱਚੋਂ ਜੋ ਕੋਈ ਤੁਹਾਡੇ ਵਿੱਚ ਹੈ ਉਹ ਤੁਰ ਪਵੇ ਅਤੇ ਯਹੋਵਾਹ ਉਸ ਦਾ ਪਰਮੇਸ਼ੁਰ ਉਸ ਦੇ ਅੰਗ-ਸੰਗ ਹੋਵੇ।
२३“पारसचा राजा कोरेश म्हणतो; स्वर्गातील परमेश्वर देव याने मला या पृथ्वीचा सम्राट केले आहे. त्याच्यासाठी यहूदातील यरूशलेमेमध्ये मंदिर बांधण्याची जबाबदारीही माझ्यावर सोपवली आहे. आता तुमच्यापैकी देवाला मानणारे सर्वजण निर्धास्तपणे यरूशलेमेला जाऊ शकता, परमेश्वर देव तुमच्याबरोबर असो.”

< 2 ਇਤਿਹਾਸ 36 >