< 2 ਇਤਿਹਾਸ 4 >

1 ਉਸ ਨੇ ਪਿੱਤਲ ਦੀ ਇੱਕ ਜਗਵੇਦੀ ਬਣਾਈ। ਉਹ ਦੀ ਲੰਬਾਈ ਵੀਹ ਹੱਥ ਅਤੇ ਉਹ ਦੀ ਚੌੜਾਈ ਵੀਹ ਹੱਥ ਅਤੇ ਉਹ ਦੀ ਉਚਿਆਈ ਦਸ ਹੱਥ ਸੀ।
ויעש מזבח נחשת--עשרים אמה ארכו ועשרים אמה רחבו ועשר אמות קומתו
2 ਉਸ ਨੇ ਇੱਕ ਢਾਲਿਆ ਹੋਇਆ ਸਾਗਰੀ ਹੌਦ ਬਣਾਇਆ ਜੋ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਦਸ ਹੱਥ ਸੀ। ਉਹ ਚੁਫ਼ੇਰਿਓਂ ਗੋਲ ਸੀ ਅਤੇ ਉਹ ਦੀ ਉਚਿਆਈ ਪੰਜ ਹੱਥ ਸੀ ਅਤੇ ਉਹ ਦੇ ਘੇਰੇ ਦੀ ਮਿਣਤੀ ਤੀਹ ਹੱਥ ਸੀ।
ויעש את הים מוצק עשר באמה משפתו אל שפתו עגול סביב וחמש באמה קומתו וקו שלשים באמה יסב אתו סביב
3 ਉਹ ਦੇ ਹੇਠਾਂ ਉਹ ਦੇ ਚੁਫ਼ੇਰੇ ਇੱਕ-ਇੱਕ ਹੱਥ ਵਿੱਚ ਦਸ-ਦਸ ਬਲ਼ਦਾਂ ਦੀਆਂ ਮੂਰਤਾਂ ਉਸ ਸਾਗਰੀ ਹੌਦ ਨੂੰ ਦੁਆਲਿਓਂ ਘੇਰਦੀਆਂ ਸਨ। ਇਹ ਬਲ਼ਦ ਦੋ ਪਾਲਾਂ ਵਿੱਚ ਉਸੇ ਦੇ ਨਾਲ ਢਾਲ਼ੇ ਗਏ ਸਨ।
ודמות בקרים תחת לו סביב סביב סובבים אתו עשר באמה מקיפים את הים סביב שנים טורים הבקר יצוקים במצקתו
4 ਉਹ ਬਾਰਾਂ ਬਲ਼ਦਾਂ ਦੇ ਉੱਤੇ ਧਰਿਆ ਹੋਇਆ ਸੀ। ਤਿੰਨਾਂ ਦੇ ਮੂੰਹ ਉੱਤਰ ਵੱਲ, ਤਿੰਨਾਂ ਦੇ ਮੂੰਹ ਪੱਛਮ ਵੱਲ, ਤਿੰਨਾਂ ਦੇ ਮੂੰਹ ਦੱਖਣ ਵੱਲ ਅਤੇ ਤਿੰਨਾਂ ਦੇ ਮੂੰਹ ਪੂਰਬ ਵੱਲ ਸਨ, ਸਾਗਰੀ ਹੌਦ ਉਨ੍ਹਾਂ ਦੇ ਉੱਤੇ ਧਰਿਆ ਹੋਇਆ ਸੀ ਅਤੇ ਉਨ੍ਹਾਂ ਸਾਰਿਆਂ ਦੇ ਪਿਛਲੇ ਅੰਗ ਅੰਦਰਵਾਰ ਨੂੰ ਸਨ।
עומד על שנים עשר בקר שלשה פנים צפונה ושלושה פנים ימה ושלשה פנים נגבה ושלשה פנים מזרחה והים עליהם מלמעלה וכל אחריהם ביתה
5 ਉਸ ਦੀ ਮੋਟਾਈ ਇੱਕ ਚੱਪਾ ਭਰ ਸੀ ਅਤੇ ਉਸ ਦੇ ਕੰਢੇ ਕਟੋਰੇ ਦੇ ਕੰਢੇ ਵਾਂਗੂੰ ਸੋਸਨ ਦੇ ਫੁੱਲਾਂ ਵਰਗੇ ਸਨ ਅਤੇ ਉਸ ਦੇ ਵਿੱਚ ਉੱਛਲਵਾਂ ਤਿੰਨ ਹਜ਼ਾਰ ਬਤ ਵੀ ਸਮਾ ਸਕਦਾ ਸੀ
ועביו טפח--ושפתו כמעשה שפת כוס פרח שושנה מחזיק בתים שלשת אלפים יכיל
6 ਅਤੇ ਉਸ ਨੇ ਦਸ ਹੌਦੀਆਂ ਬਣਾਈਆਂ, ਪੰਜ ਸੱਜੇ ਪਾਸੇ, ਪੰਜ ਖੱਬੇ ਪਾਸੇ ਰੱਖੀਆਂ ਕਿ ਉਨ੍ਹਾਂ ਵਿੱਚ ਹੋਮ ਬਲੀ ਦੀਆਂ ਵਸਤੂਆਂ ਧੋਤੀਆਂ ਜਾਣ। ਉਨ੍ਹਾਂ ਨੂੰ ਉੱਥੇ ਹੀ ਧੋਂਦੇ ਸਨ ਪਰ ਸਾਗਰੀ ਹੌਦ ਜਾਜਕਾਂ ਦੇ ਨਹਾਉਣ ਲਈ ਸੀ
ויעש כיורים עשרה ויתן חמשה מימין וחמשה משמאול לרחצה בהם את מעשה העולה ידיחו בם והים לרחצה לכהנים בו
7 ਅਤੇ ਉਸ ਨੇ ਸੋਨੇ ਦੇ ਦਸ ਸ਼ਮਾਦਾਨ ਹੁਕਮ ਦੇ ਅਨੁਸਾਰ ਬਣਾਏ ਅਤੇ ਹੈਕਲ ਵਿੱਚ ਪੰਜ ਸੱਜੇ ਅਤੇ ਪੰਜ ਖੱਬੇ ਪਾਸੇ ਟਿਕਾ ਦਿੱਤੇ
ויעש את מנרות הזהב עשר--כמשפטם ויתן בהיכל חמש מימין וחמש משמאול
8 ਉਸ ਨੇ ਦਸ ਮੇਜ਼ਾਂ ਬਣਾਈਆਂ ਅਤੇ ਹੈਕਲ ਵਿੱਚ ਪੰਜ ਸੱਜੇ ਅਤੇ ਪੰਜ ਖੱਬੇ ਪਾਸੇ ਟਿਕਾਈਆਂ ਅਤੇ ਉਸ ਨੇ ਸੋਨੇ ਦੇ ਇੱਕ ਸੌ ਕਟੋਰੇ ਬਣਾਏ
ויעש שלחנות עשרה וינח בהיכל חמשה מימין וחמשה משמאול ויעש מזרקי זהב מאה
9 ਫੇਰ ਉਸ ਨੇ ਜਾਜਕਾਂ ਦਾ ਵਿਹੜਾ ਤੇ ਵੱਡਾ ਵਲਗਣ ਬਣਾਇਆ ਅਤੇ ਵਲਗਣ ਦੇ ਬੂਹੇ ਬਣਾ ਕੇ ਉਨ੍ਹਾਂ ਨੂੰ ਪਿੱਤਲ ਨਾਲ ਮੜ੍ਹਿਆ
ויעש חצר הכהנים והעזרה הגדולה ודלתות לעזרה ודלתותיהם צפה נחשת
10 ੧੦ ਅਤੇ ਉਸ ਨੇ ਸਾਗਰੀ ਹੌਦ ਨੂੰ ਪੂਰਬ ਵੱਲ ਭਵਨ ਦੇ ਸੱਜੇ ਪਾਸੇ ਦੱਖਣ ਵੱਲ ਘੁਮਾ ਕੇ ਰੱਖਿਆ।
ואת הים נתן מכתף הימנית קדמה--ממול נגבה
11 ੧੧ ਹੂਰਾਮ ਨੇ ਤਸਲੇ ਅਤੇ ਕੜਛੇ ਅਤੇ ਬਾਟੇ ਬਣਾਏ ਅਤੇ ਹੀਰਾਮ ਨੇ ਉਹ ਕੰਮ ਜੋ ਸੁਲੇਮਾਨ ਦੇ ਲਈ ਯਹੋਵਾਹ ਦੇ ਭਵਨ ਵਿੱਚ ਕਰਦਾ ਸੀ ਸੰਪੂਰਨ ਕੀਤਾ,
ויעש חורם--את הסירות ואת היעים ואת המזרקות ויכל חירם (חורם) לעשות את המלאכה אשר עשה למלך שלמה בבית האלהים
12 ੧੨ ਦੋਵੇਂ ਥੰਮ੍ਹ ਅਤੇ ਕੌਲ ਅਤੇ ਮੁਕਟ ਜਿਹੜੇ ਉਨ੍ਹਾਂ ਦੋਹਾਂ ਥੰਮਾਂ ਦੇ ਸਿਰਾਂ ਉੱਤੇ ਸਨ ਅਤੇ ਦੋ ਜਾਲੀਆਂ ਜਿਹੜੀਆਂ ਥੰਮਾਂ ਦੇ ਸਿਰਾਂ ਉੱਪਰਲੇ ਮੁਕਟਾਂ ਨੂੰ ਢੱਕਦੀਆਂ ਸਨ।
עמודים שנים והגלות והכתרות על ראש העמודים שתים והשבכות שתים--לכסות את שתי גלות הכתרות אשר על ראש העמודים
13 ੧੩ ਦੋਹਾਂ ਜਾਲੀਆਂ ਲਈ ਚਾਰ ਸੌ ਅਨਾਰ, ਹਰ ਜਾਲੀ ਲਈ ਦੋਂਹ ਪਾਲਾਂ ਵਿੱਚ ਅਨਾਰ ਕਿ ਉਹ ਥੰਮਾਂ ਦੇ ਉੱਪਰਲੇ ਮੁਕਟਾਂ ਦੇ ਦੋਹਾਂ ਕੌਲਾਂ ਨੂੰ ਢੱਕ ਲੈਣ।
ואת הרמונים ארבע מאות לשתי השבכות שנים טורים רמונים לשבכה האחת--לכסות את שתי גלות הכתרות אשר על פני העמודים
14 ੧੪ ਉਸ ਨੇ ਕੁਰਸੀਆਂ ਬਣਾਈਆਂ ਅਤੇ ਉਨ੍ਹਾਂ ਕੁਰਸੀਆਂ ਉੱਤੇ ਹੌਦੀਆਂ ਬਣਾਈਆਂ,
ואת המכנות עשה ואת הכירות עשה על המכנות
15 ੧੫ ਇੱਕ ਸਾਗਰੀ ਹੌਦ ਅਤੇ ਸਾਗਰੀ ਹੌਦ ਹੇਠ ਬਾਰਾਂ ਬਲ਼ਦ ਸਨ।
את הים אחד ואת הבקר שנים עשר תחתיו
16 ੧੬ ਤਸਲੇ, ਕੜਛੇ, ਤ੍ਰਿਸੂਲੀਆਂ ਅਤੇ ਸਾਰੇ ਭਾਂਡੇ ਉਹ ਦੇ ਪਿਤਾ ਹੂਰਾਮ ਨੇ ਸੁਲੇਮਾਨ ਪਾਤਸ਼ਾਹ ਲਈ ਯਹੋਵਾਹ ਦੇ ਭਵਨ ਲਈ ਮਾਂਜੇ ਹੋਏ ਪਿੱਤਲ ਦੇ ਬਣਾਏ
ואת הסירות ואת היעים ואת המזלגות ואת כל כליהם עשה חורם אביו למלך שלמה לבית יהוה--נחשת מרוק
17 ੧੭ ਪਾਤਸ਼ਾਹ ਨੇ ਉਨ੍ਹਾਂ ਨੂੰ ਯਰਦਨ ਦੀ ਤਰਾਈ ਵਿੱਚ ਸੁੱਕੋਥ ਅਤੇ ਸਰੇਦਾਹ ਦੇ ਵਿੱਚਕਾਰਲੀ ਚੀਕਣੀ ਮਿੱਟੀ ਦੀ ਭੂਮੀ ਵਿੱਚ ਢਾਲਿਆ
בככר הירדן יצקם המלך בעבי האדמה בין סכות ובין צרדתה
18 ੧੮ ਸੋ ਸੁਲੇਮਾਨ ਪਾਤਸ਼ਾਹ ਨੇ ਇਹ ਸਾਰੇ ਭਾਂਡੇ ਬਹੁਤ ਢੇਰ ਸਾਰੇ ਬਣਾਏ। ਇਸ ਲਈ ਪਿੱਤਲ ਦੇ ਤੋਲ ਦੀ ਜਾਂਚ ਨਾ ਹੋ ਸਕੀ
ויעש שלמה כל הכלים האלה לרב מאד כי לא נחקר משקל הנחשת
19 ੧੯ ਸੁਲੇਮਾਨ ਨੇ ਉਹ ਸਾਰੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਲਈ ਸਨ ਬਣਾਏ ਅਤੇ ਸੋਨੇ ਦੀ ਜਗਵੇਦੀ ਅਤੇ ਮੇਜ਼ਾਂ ਜਿਨ੍ਹਾਂ ਉੱਤੇ ਹਜ਼ੂਰੀ ਦੀ ਰੋਟੀ ਹੁੰਦੀ ਸੀ
ויעש שלמה--את כל הכלים אשר בית האלהים ואת מזבח הזהב ואת השלחנות ועליהם לחם הפנים
20 ੨੦ ਅਤੇ ਖਾਲ਼ਸ ਸੋਨੇ ਦੇ ਸ਼ਮਾਦਾਨ ਉਨ੍ਹਾਂ ਦੇ ਦੀਵਿਆਂ ਸਣੇ ਕਿ ਉਹ ਰੀਤੀ ਅਨੁਸਾਰ ਵਿੱਚਲੀ ਕੋਠੜੀ ਦੇ ਅੱਗੇ ਬਲ਼ਦੇ ਰਹਿਣ
ואת המנרות ונרתיהם לבערם כמשפט לפני הדביר--זהב סגור
21 ੨੧ ਅਤੇ ਫੁੱਲ ਅਤੇ ਦੀਵੇ ਅਤੇ ਜੀਭੀਆਂ ਸੋਨੇ ਦੀਆਂ ਸਨ ਅਤੇ ਉਹ ਖਰਾ ਸੋਨਾ ਸੀ
והפרח והנרות והמלקחים זהב הוא מכלות זהב
22 ੨੨ ਅਤੇ ਗੁਲਤਰਾਸ਼ ਅਤੇ ਗੁਲਦਾਨ ਅਤੇ ਕੌਲੀਆਂ ਅਤੇ ਧੂਪਦਾਨ ਖਾਲ਼ਸ ਸੋਨੇ ਦੇ ਸਨ ਅਤੇ ਭਵਨ ਦਾ ਦਰਵਾਜ਼ਾ ਅਤੇ ਉਹ ਦੇ ਅੰਦਰਲੇ ਬੂਹੇ ਜੋ ਅੱਤ ਪਵਿੱਤਰ ਸਥਾਨ ਲਈ ਸਨ ਅਤੇ ਹੈਕਲ ਦੇ ਭਵਨ ਦੇ ਬੂਹੇ ਸੋਨੇ ਦੇ ਸਨ।
והמזמרות והמזרקות והכפות והמחתות זהב סגור ופתח הבית דלתותיו הפנימיות לקדש הקדשים ודלתי הבית להיכל--זהב

< 2 ਇਤਿਹਾਸ 4 >