< 2 ਕੁਰਿੰਥੀਆਂ ਨੂੰ 9 >

1 ਉਪਰੰਤ ਉਸ ਸੇਵਾ ਦੇ ਵਿਖੇ ਜਿਹੜੀ ਸੰਤਾਂ ਲਈ ਹੈ, ਮੇਰੇ ਵਲੋਂ ਤੁਹਾਨੂੰ ਲਿਖਣ ਦੀ ਕੋਈ ਲੋੜ ਨਹੀਂ।
Περὶ μὲν γὰρ τῆς διακονίας τῆς εἰς τοὺς ἁγίους περισσόν μοί ἐστι τὸ γράφειν ὑμῖν·
2 ਕਿਉਂ ਜੋ ਮੈਂ ਤੁਹਾਡੀ ਤਿਆਰੀ ਨੂੰ ਜਾਣਦਾ ਹਾਂ ਜਿਸ ਦੇ ਲਈ ਮੈਂ ਮਕਦੂਨਿਯਾ ਦੇ ਵਸਨੀਕਾਂ ਅੱਗੇ ਤੁਹਾਡੇ ਵਿਖੇ ਮਾਣ ਕਰਦਾ ਹਾਂ ਜੋ ਅਖਾਯਾ ਦੇ ਲੋਕ ਪਹਿਲਾਂ ਤੋਂ ਤਿਆਰ ਹੋ ਰਹੇ ਹਨ ਅਤੇ ਤੁਹਾਡੇ ਵੱਡੇ ਉੱਦਮ ਨੇ ਬਹੁਤਿਆਂ ਨੂੰ ਉਕਸਾਇਆ।
οἶδα γὰρ τὴν προθυμίαν ὑμῶν, ἣν ὑπὲρ ὑμῶν καυχῶμαι Μακεδόσιν, ὅτι Ἀχαΐα παρεσκεύασται ἀπὸ πέρυσι· καὶ ὁ ἐξ ὑμῶν ζῆλος ἠρέθισε τοὺς πλείονας.
3 ਮੈਂ ਭਰਾਵਾਂ ਨੂੰ ਭੇਜਿਆ ਤਾਂ ਕਿ ਸਾਡਾ ਮਾਣ ਜਿਹੜਾ ਅਸੀਂ ਤੁਹਾਡੇ ਵਿਖੇ ਕਰਦੇ ਸੀ ਇਸ ਗੱਲ ਵਿੱਚ ਵਿਅਰਥ ਨਾ ਹੋ ਜਾਏ ਜਿਵੇਂ ਮੈਂ ਆਖਿਆ ਸੀ ਤੁਸੀਂ ਤਿਆਰ ਰਹੋ।
Ἔπεμψα δὲ τοὺς ἀδελφούς, ἵνα μὴ τὸ καύχημα ἡμῶν τὸ ὑπὲρ ὑμῶν κενωθῇ ἐν τῷ μέρει τούτῳ· ἵνα, καθὼς ἔλεγον, παρεσκευασμένοι ἦτε·
4 ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜੇ ਮਕਦੂਨਿਯਾ ਦੇ ਵਾਸੀ ਮੇਰੇ ਨਾਲ ਆ ਜਾਣ ਅਤੇ ਤੁਹਾਨੂੰ ਤਿਆਰ ਨਾ ਵੇਖਣ ਤਾਂ ਆਪਾਂ ਉਸ ਪੱਕੇ ਭਰੋਸੇ ਤੋਂ ਉਨ੍ਹਾਂ ਅੱਗੇ ਲੱਜਿਆਵਾਨ ਹੋਈਏ।
μήπως, ἐὰν ἔλθωσι σὺν ἐμοὶ Μακεδόνες καὶ εὕρωσιν ὑμᾶς ἀπαρασκευάστους, καταισχυνθῶμεν ἡμεῖς—ἵνα μὴ λέγωμεν ὑμεῖς—ἐν τῇ ὑποστάσει ταύτῃ τῆς καυχήσεως.
5 ਇਸ ਕਾਰਨ ਮੈਂ ਭਰਾਵਾਂ ਦੇ ਅੱਗੇ ਇਹ ਬੇਨਤੀ ਕਰਨੀ ਜ਼ਰੂਰੀ ਸਮਝੀ, ਜੋ ਉਹ ਪਹਿਲਾਂ ਤੁਹਾਡੇ ਕੋਲ ਜਾਣ ਅਤੇ ਤੁਹਾਡੇ ਉਸ ਦਾਨ ਨੂੰ ਜਿਸ ਦਾ ਤੁਸੀਂ ਪਹਿਲਾਂ ਹੀ ਬਚਨ ਦਿੱਤਾ ਹੋਇਆ ਹੈ ਪਹਿਲਾਂ ਹੀ ਤਿਆਰ ਕਰ ਰੱਖਣਾ ਤਾਂ ਜੋ ਉਹ ਖੁੱਲ੍ਹੇ ਦਿਲ ਦੇ ਦਾਨ ਵਰਗਾ ਹੋਵੇ ਨਾ ਕਿ ਬੰਦਿਸ਼ ਦੇ ਦਾਨ ਵਰਗਾ।
Ἀναγκαῖον οὖν ἡγησάμην παρακαλέσαι τοὺς ἀδελφούς, ἵνα προέλθωσιν εἰς ὑμᾶς, καὶ προκαταρτίσωσι τὴν προκατηγγελμένην εὐλογίαν ὑμῶν, ταύτην ἑτοίμην εἶναι, οὕτως ὡς εὐλογίαν καὶ μὴ ὡς πλεονεξίαν.
6 ਪਰ ਗੱਲ ਇਹ ਹੈ ਕਿ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ।
Τοῦτο δέ, ὁ σπείρων φειδομένως, φειδομένως καὶ θερίσει· καὶ ὁ σπείρων ἐπ᾽ εὐλογίαις, ἐπ᾽ εὐλογίαις καὶ θερίσει.
7 ਹਰੇਕ ਜਿਸ ਤਰ੍ਹਾਂ ਉਹ ਨੇ ਦਿਲ ਵਿੱਚ ਧਾਰਿਆ ਹੈ ਉਸੇ ਤਰ੍ਹਾਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ, ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ।
Ἕκαστος καθὼς προαιρεῖται τῇ καρδίᾳ· μὴ ἐκ λύπης ἢ ἐξ ἀνάγκης· ἱλαρὸν γὰρ δότην ἀγαπᾷ ὁ Θεός.
8 ਅਤੇ ਪਰਮੇਸ਼ੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸਕਦਾ ਹੈ ਜੋ ਹਰ ਪਰਕਾਰ ਨਾਲ ਸਦਾ ਸਭ ਕੁਝ ਤੁਹਾਡੇ ਕੋਲ ਹੋਵੇ ਕਿ ਹਰ ਚੰਗੇ ਕੰਮ ਲਈ ਤੁਹਾਡੇ ਕੋਲ ਭਰਪੂਰੀ ਵੀ ਹੋਵੇ।
Δυνατὸς δὲ ὁ Θεὸς πᾶσαν χάριν περισσεῦσαι εἰς ὑμᾶς, ἵνα ἐν παντὶ πάντοτε πᾶσαν αὐτάρκειαν ἔχοντες περισσεύητε εἰς πᾶν ἔργον ἀγαθόν·
9 ਜਿਵੇਂ ਲਿਖਿਆ ਹੋਇਆ ਹੈ - ਉਸ ਨੇ ਖਿਲਾਰਿਆ ਅਤੇ ਕੰਗਾਲਾਂ ਨੂੰ ਦਿੱਤਾ ਅਤੇ ਉਸ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ । (aiōn g165)
καθὼς γέγραπται, Ἐσκόρπισεν, ἔδωκε τοῖς πένησιν· ἡ δικαιοσύνη αὐτοῦ μένει εἰς τὸν αἰῶνα. (aiōn g165)
10 ੧੦ ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਲਈ ਰੋਟੀ ਦਿੰਦਾ ਹੈ ਉਹ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸ ਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫਲ ਵਿੱਚ ਵਾਧਾ ਕਰੇਗਾ।
Ὁ δὲ ἐπιχορηγῶν σπέρμα τῷ σπείροντι, καὶ ἄρτον εἰς βρῶσιν χορηγήσαι, καὶ πληθύναι τὸν σπόρον ὑμῶν, καὶ αὐξήσαι τὰ γενήματα τῆς δικαιοσύνης ὑμῶν·
11 ੧੧ ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀਂ ਪਰਮੇਸ਼ੁਰ ਦੇ ਧੰਨਵਾਦ ਲਈ ਗੁਣਕਾਰੀ ਹੈ।
ἐν παντὶ πλουτιζόμενοι εἰς πᾶσαν ἁπλότητα, ἥτις κατεργάζεται δι᾽ ἡμῶν εὐχαριστίαν τῷ Θεῷ.
12 ੧੨ ਕਿਉਂ ਜੋ ਇਸ ਸੇਵਕਾਈ ਦਾ ਪੁੰਨ ਨਾ ਕੇਵਲ ਸੰਤਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦਾ ਸਗੋਂ ਪਰਮੇਸ਼ੁਰ ਦਾ ਧੰਨਵਾਦ ਕਰਨ ਰਾਹੀਂ ਵੱਧਦਾ ਵੀ ਜਾਂਦਾ ਹੈ।
Ὅτι ἡ διακονία τῆς λειτουργίας ταύτης οὐ μόνον ἐστὶ προσαναπληροῦσα τὰ ὑστερήματα τῶν ἁγίων, ἀλλὰ καὶ περισσεύουσα διὰ πολλῶν εὐχαριστιῶν τῷ Θεῷ·
13 ੧੩ ਕਿਉਂ ਜੋ ਤੁਹਾਡੀ ਇਸ ਸੇਵਕਾਈ ਦਾ ਪਰਮਾਣ ਪਾ ਕੇ ਉਹ ਇਸ ਲਈ ਪਰਮੇਸ਼ੁਰ ਦੀ ਵਡਿਆਈ ਕਰਦੇ ਹਨ, ਜੋ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਵਾਇਦੇ ਵਿੱਚ ਅਧੀਨ ਹੋ ਅਤੇ ਉਨ੍ਹਾਂ ਲਈ ਸਗੋਂ ਸਭਨਾਂ ਲਈ ਦਾਨ ਉਦਾਰਤਾ ਨਾਲ ਦਿੰਦੇ ਹੋ।
διὰ τῆς δοκιμῆς τῆς διακονίας ταύτης δοξάζοντες τὸν Θεὸν ἐπὶ τῇ ὑποταγῇ τῆς ὁμολογίας ὑμῶν εἰς τὸ εὐαγγέλιον τοῦ Χριστοῦ, καὶ ἁπλότητι τῆς κοινωνίας εἰς αὐτοὺς καὶ εἰς πάντας·
14 ੧੪ ਅਤੇ ਉਹ ਆਪ ਤੁਹਾਡੇ ਲਈ ਪ੍ਰਾਰਥਨਾ ਕਰਦਿਆਂ ਪਰਮੇਸ਼ੁਰ ਦੀ ਵੱਡੀ ਕਿਰਪਾ ਦੇ ਕਾਰਨ, ਜਿਹੜੀ ਤੁਹਾਡੇ ਉੱਤੇ ਹੋਈ ਹੈ ਤੁਹਾਨੂੰ ਬਹੁਤ ਲੋਚਦੇ ਹਨ।
καὶ αὐτῶν δεήσει ὑπὲρ ὑμῶν ἐπιποθούντων ὑμᾶς διὰ τὴν ὑπερβάλλουσαν χάριν τοῦ Θεοῦ ἐφ᾽ ὑμῖν.
15 ੧੫ ਪਰਮੇਸ਼ੁਰ ਦਾ ਉਸ ਦੇ ਉਸ ਦਾਨ ਲਈ ਧੰਨਵਾਦ ਹੈ, ਜਿਹੜਾ ਵਰਣਨ ਤੋਂ ਬਾਹਰ ਹੈ।
Χάρις δὲ τῷ Θεῷ ἐπὶ τῇ ἀνεκδιηγήτῳ αὐτοῦ δωρεᾷ.

< 2 ਕੁਰਿੰਥੀਆਂ ਨੂੰ 9 >