< 2 ਰਾਜਿਆਂ 17 >

1 ਯਹੂਦਾਹ ਦੇ ਰਾਜਾ ਆਹਾਜ਼ ਦੇ ਬਾਰ੍ਹਵੇਂ ਸਾਲ ਏਲਾਹ ਦਾ ਪੁੱਤਰ ਹੋਸ਼ੇਆ, ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਨੌਂ ਸਾਲ ਰਾਜ ਕੀਤਾ।
בשנת שתים עשרה לאחז מלך יהודה מלך הושע בן אלה בשמרון על ישראל--תשע שנים
2 ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਪਰ ਇਸਰਾਏਲ ਦੇ ਉਨ੍ਹਾਂ ਰਾਜਿਆਂ ਵਾਂਗੂੰ ਨਹੀਂ ਜੋ ਉਸ ਤੋਂ ਪਹਿਲਾਂ ਸਨ।
ויעש הרע בעיני יהוה רק לא כמלכי ישראל אשר היו לפניו
3 ਅੱਸ਼ੂਰ ਦੇ ਰਾਜਾ ਸ਼ਲਮਨਸਰ ਨੇ ਉਸ ਦੇ ਉੱਤੇ ਹਮਲਾ ਕੀਤਾ। ਹੋਸ਼ੇਆ ਉਸ ਦਾ ਦਾਸ ਹੋ ਗਿਆ ਅਤੇ ਉਸ ਨੂੰ ਨਜ਼ਰਾਨਾ ਦਿੱਤਾ।
עליו עלה שלמנאסר מלך אשור ויהי לו הושע עבד וישב לו מנחה
4 ਅੱਸ਼ੂਰ ਦੇ ਰਾਜਾ ਨੇ ਹੋਸ਼ੇਆ ਦੀ ਚਾਲ ਨੂੰ ਬੁੱਝ ਲਿਆ ਕਿਉਂ ਜੋ ਉਸ ਨੇ ਮਿਸਰ ਦੇ ਰਾਜਾ ਦੇ ਕੋਲ ਦੂਤ ਭੇਜੇ ਸਨ ਅਤੇ ਅੱਸ਼ੂਰ ਦੇ ਰਾਜਾ ਕੋਲ ਉਹ ਨਜ਼ਰਾਨਾ ਲੈ ਕੇ ਨਾ ਗਿਆ, ਜਿਹੜਾ ਉਹ ਹਰ ਸਾਲ ਲੈ ਕੇ ਜਾਂਦਾ ਹੁੰਦਾ ਸੀ। ਇਸ ਕਰਕੇ ਅੱਸ਼ੂਰ ਦੇ ਰਾਜਾ ਨੇ ਉਸ ਨੂੰ ਬੰਦ ਕਰ ਲਿਆ ਅਤੇ ਬੰਨ੍ਹ ਕੇ ਬੰਦੀਖ਼ਾਨੇ ਵਿੱਚ ਪਾ ਦਿੱਤਾ।
וימצא מלך אשור בהושע קשר אשר שלח מלאכים אל סוא מלך מצרים ולא העלה מנחה למלך אשור כשנה בשנה ויעצרהו מלך אשור ויאסרהו בית כלא
5 ਤਦ ਅੱਸ਼ੂਰ ਦੇ ਰਾਜਾ ਨੇ ਸਾਰੇ ਦੇਸ ਉੱਤੇ ਚੜ੍ਹਾਈ ਕੀਤੀ ਅਤੇ ਸਾਮਰਿਯਾ ਉੱਤੇ ਚੜ੍ਹਾਈ ਕਰ ਕੇ ਤਿੰਨ ਸਾਲ ਉਸ ਨੂੰ ਘੇਰੀਂ ਰੱਖਿਆ।
ויעל מלך אשור בכל הארץ ויעל שמרון ויצר עליה שלש שנים
6 ਹੋਸ਼ੇਆ ਦੇ ਨੌਵੇਂ ਸਾਲ ਅੱਸ਼ੂਰ ਦੇ ਰਾਜਾ ਨੇ ਸਾਮਰਿਯਾ ਨੂੰ ਲੈ ਲਿਆ ਅਤੇ ਇਸਰਾਏਲ ਨੂੰ ਗੁਲਾਮ ਬਣਾ ਕੇ ਅੱਸ਼ੂਰ ਨੂੰ ਲੈ ਗਿਆ ਅਤੇ ਉਨ੍ਹਾਂ ਨੂੰ ਹਲਹ ਵਿੱਚ ਤੇ ਗੋਜ਼ਾਨ ਦੀ ਨਦੀ ਹਾਬੋਰ ਦੇ ਵਿੱਚ ਅਤੇ ਮਾਦੀਆਂ ਦੇ ਸ਼ਹਿਰਾਂ ਵਿੱਚ ਵਸਾ ਦਿੱਤਾ।
בשנת התשעית להושע לכד מלך אשור את שמרון ויגל את ישראל אשורה וישב אותם בחלח ובחבור נהר גוזן--וערי מדי
7 ਇਸ ਦਾ ਕਾਰਨ ਇਹ ਸੀ ਕਿ ਇਸਰਾਏਲ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਜੋ ਉਨ੍ਹਾਂ ਨੂੰ ਮਿਸਰ ਦੇ ਦੇਸ ਤੋਂ ਅਤੇ ਮਿਸਰ ਦੇ ਰਾਜਾ ਫ਼ਿਰਊਨ ਦੇ ਹੱਥੋਂ ਕੱਢ ਕੇ ਲਿਆਇਆ ਸੀ, ਪਾਪ ਕੀਤਾ ਅਤੇ ਪਰਾਏ ਦੇਵਤਿਆਂ ਦਾ ਭੈਅ ਮੰਨਿਆ।
ויהי כי חטאו בני ישראל ליהוה אלהיהם המעלה אתם מארץ מצרים מתחת יד פרעה מלך מצרים וייראו אלהים אחרים
8 ਜਿਨ੍ਹਾਂ ਕੌਮਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਸਾਹਮਣਿਓਂ ਕੱਢ ਦਿੱਤਾ ਸੀ, ਉਨ੍ਹਾਂ ਦੀਆਂ ਅਤੇ ਇਸਰਾਏਲ ਦੇ ਰਾਜਿਆਂ ਦੀਆਂ ਬਣਾਈਆਂ ਹੋਈਆਂ ਬਿਧੀਆਂ ਉੱਤੇ ਚੱਲਦੇ ਸਨ।
וילכו בחקות הגוים אשר הוריש יהוה מפני בני ישראל ומלכי ישראל אשר עשו
9 ਇਸਰਾਏਲੀਆਂ ਨੇ ਗੁਪਤ ਵਿੱਚ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਉਹ ਕੰਮ ਕੀਤੇ, ਜੋ ਚੰਗੇ ਨਹੀਂ ਸਨ ਅਤੇ ਉਨ੍ਹਾਂ ਨੇ ਪਹਿਰੇਦਾਰਾਂ ਨੂੰ ਗੁੰਬਦ ਤੋਂ ਲੈ ਕੇ ਗੜ੍ਹ ਵਾਲੇ ਸ਼ਹਿਰ ਤੱਕ ਆਪਣਿਆਂ ਸਾਰਿਆਂ ਸ਼ਹਿਰਾਂ ਵਿੱਚ ਉੱਚੇ ਥਾਂ ਬਣਾ ਲਏ।
ויחפאו בני ישראל דברים אשר לא כן על יהוה אלהיהם ויבנו להם במות בכל עריהם ממגדל נוצרים עד עיר מבצר
10 ੧੦ ਉਨ੍ਹਾਂ ਨੇ ਹਰ ਉੱਚੇ ਟਿੱਲੇ ਉੱਤੇ ਤੇ ਹਰੇਕ ਹਰੇ ਰੁੱਖ ਦੇ ਹੇਠਾਂ ਆਪਣੇ ਲਈ ਥੰਮ੍ਹ ਅਤੇ ਲੱਕੜ ਦੇ ਦੇਵਤੇ ਖੜ੍ਹੇ ਕਰ ਲਏ।
ויצבו להם מצבות ואשרים על כל גבעה גבהה ותחת כל עץ רענן
11 ੧੧ ਉੱਥੇ ਸਾਰਿਆਂ ਉੱਚਿਆਂ ਥਾਵਾਂ ਦੇ ਉੱਤੇ ਉਹਨਾਂ ਕੌਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਉਨ੍ਹਾਂ ਦੇ ਸਾਹਮਣਿਓਂ ਕੱਢ ਦਿੱਤਾ ਸੀ, ਧੂਪ ਧੁਖਾਈ ਅਤੇ ਯਹੋਵਾਹ ਦੇ ਕ੍ਰੋਧ ਨੂੰ ਭੜਕਾਉਣ ਲਈ ਉਹ ਕੰਮ ਕੀਤੇ, ਜੋ ਭੈੜੇ ਸਨ
ויקטרו שם בכל במות כגוים אשר הגלה יהוה מפניהם ויעשו דברים רעים להכעיס את יהוה
12 ੧੨ ਅਤੇ ਬੁੱਤਾਂ ਦੀ ਪੂਜਾ ਕੀਤੀ ਜਿਸ ਦੇ ਵਿਖੇ ਯਹੋਵਾਹ ਨੇ ਉਨ੍ਹਾਂ ਨੂੰ ਆਖਿਆ ਸੀ ਕਿ ਤੁਸੀਂ ਇਹ ਕੰਮ ਨਾ ਕਰਿਓ।
ויעבדו הגללים אשר אמר יהוה להם לא תעשו את הדבר הזה
13 ੧੩ ਯਹੋਵਾਹ ਸਾਰੇ ਨਬੀਆਂ ਅਤੇ ਸਾਰੇ ਦਰਸ਼ਣ ਵੇਖਣ ਵਾਲਿਆਂ ਦੇ ਰਾਹੀਂ ਇਹ ਕਹਿ ਕੇ ਇਸਰਾਏਲ ਤੇ ਯਹੂਦਾਹ ਨੂੰ ਚਿਤਾਰਦਾ ਰਿਹਾ ਕਿ ਆਪਣਿਆਂ ਭੈੜਿਆਂ ਰਾਹਾਂ ਤੋਂ ਮੁੜੋ ਅਤੇ ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਸ ਦੀ ਆਗਿਆ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤੀ ਅਤੇ ਜਿਸ ਨੂੰ ਮੈਂ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਤੁਹਾਡੇ ਕੋਲ ਭੇਜਿਆ, ਮੇਰਿਆਂ ਹੁਕਮਾਂ ਤੇ ਬਿਧੀਆਂ ਨੂੰ ਮੰਨੋ।
ויעד יהוה בישראל וביהודה ביד כל נביאו (נביאי) כל חזה לאמר שבו מדרכיכם הרעים ושמרו מצותי חקותי ככל התורה אשר צויתי את אבתיכם--ואשר שלחתי אליכם ביד עבדי הנביאים
14 ੧੪ ਤਦ ਵੀ ਉਨ੍ਹਾਂ ਨੇ ਨਾ ਸੁਣੀ ਪਰ ਆਪਣੇ ਪੁਰਖਿਆਂ ਵਾਂਗੂੰ ਜਿਨ੍ਹਾਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਨਿਹਚਾ ਨਾ ਕੀਤੀ, ਢੀਠ ਹੋ ਗਏ।
ולא שמעו ויקשו את ערפם כערף אבותם אשר לא האמינו ביהוה אלהיהם
15 ੧੫ ਪਰ ਉਸ ਦੀਆਂ ਬਿਧੀਆਂ ਅਤੇ ਨੇਮ ਨੂੰ ਜੋ ਉਸ ਨੇ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਸੀ ਅਤੇ ਉਸ ਦੀਆਂ ਸਾਖੀਆਂ ਨੂੰ ਜੋ ਉਸ ਨੇ ਉਨ੍ਹਾਂ ਨੂੰ ਸੰਭਾਲੀਆਂ ਸਨ, ਓਹ ਨੇ ਰੱਦਿਆ ਅਤੇ ਨਿਕੰਮੀਆਂ ਵਸਤੂਆਂ ਦੇ ਪਿੱਛੇ ਲੱਗ ਕੇ ਨਿਕੰਮੇ ਹੋ ਗਏ ਅਤੇ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ, ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਉਨ੍ਹਾਂ ਵਾਂਗੂੰ ਕੰਮ ਨਾ ਕਰਨ।
וימאסו את חקיו ואת בריתו אשר כרת את אבותם ואת עדותיו אשר העיד בם וילכו אחרי ההבל ויהבלו ואחרי הגוים אשר סביבתם אשר צוה יהוה אתם לבלתי עשות כהם
16 ੧੬ ਪਰ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ ਨੂੰ ਛੱਡ ਕੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਅਰਥਾਤ ਦੋ ਵੱਛੇ ਬਣਾਏ, ਇੱਕ ਲੱਕੜ ਦਾ ਬੁੱਤ ਤਿਆਰ ਕਰ ਕੇ ਅਕਾਸ਼ ਦੀ ਸਾਰੀ ਸੈਨਾਂ ਨੂੰ ਮੱਥਾ ਟੇਕਿਆ ਅਤੇ ਬਆਲ ਦੀ ਪੂਜਾ ਕੀਤੀ।
ויעזבו את כל מצות יהוה אלהיהם ויעשו להם מסכה שנים (שני) עגלים ויעשו אשירה וישתחוו לכל צבא השמים ויעבדו את הבעל
17 ੧੭ ਅਤੇ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਨੂੰ ਅੱਗ ਵਿੱਚ ਦੀ ਲੰਘਾਇਆ ਅਤੇ ਪੁੱਛ ਪੁਆਉਣ ਵਾਲਿਆਂ ਤੇ ਜਾਦੂਗਰਾਂ ਤੋਂ ਕੰਮ ਲਿਆ ਅਤੇ ਆਪਣੇ ਆਪ ਉਨ੍ਹਾਂ ਕੰਮਾਂ ਲਈ ਵਿੱਕ ਗਏ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰੇ ਸਨ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ।
ויעבירו את בניהם ואת בנותיהם באש ויקסמו קסמים וינחשו ויתמכרו לעשות הרע בעיני יהוה--להכעיסו
18 ੧੮ ਯਹੋਵਾਹ ਇਸਰਾਏਲ ਉੱਤੇ ਅੱਤ ਕ੍ਰੋਧਵਾਨ ਹੋਇਆ ਅਤੇ ਉਨ੍ਹਾਂ ਨੂੰ ਆਪਣੇ ਅੱਗਿਓਂ ਦੂਰ ਕਰ ਦਿੱਤਾ। ਯਹੂਦਾਹ ਦੇ ਗੋਤ ਤੋਂ ਬਿਨ੍ਹਾਂ ਕੋਈ ਨਾ ਛੁੱਟਿਆ।
ויתאנף יהוה מאד בישראל ויסרם מעל פניו לא נשאר רק שבט יהודה לבדו
19 ੧੯ ਯਹੂਦਾਹ ਨੇ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਮੰਨਿਆ ਪਰ ਉਹ ਉਹਨਾਂ ਬਿਧੀਆਂ ਤੇ ਚੱਲਦੇ ਰਹੇ ਜੋ ਇਸਰਾਏਲ ਨੇ ਬਣਾਈਆਂ ਸਨ।
גם יהודה--לא שמר את מצות יהוה אלהיהם וילכו בחקות ישראל אשר עשו
20 ੨੦ ਇਸ ਲਈ ਯਹੋਵਾਹ ਨੇ ਇਸਰਾਏਲ ਦੀ ਸਾਰੀ ਅੰਸ ਨੂੰ ਰੱਦਿਆ ਅਤੇ ਉਨ੍ਹਾਂ ਨੂੰ ਨੀਵੀਆਂ ਕੀਤਾ ਅਤੇ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥ ਵਿੱਚ ਦੇ ਕੇ ਅੰਤ ਨੂੰ ਆਪਣੇ ਅੱਗਿਓਂ ਉਨ੍ਹਾਂ ਨੂੰ ਦੂਰ ਕਰ ਦਿੱਤਾ।
וימאס יהוה בכל זרע ישראל ויענם ויתנם ביד שסים--עד אשר השליכם מפניו
21 ੨੧ ਕਿਉਂ ਜੋ ਉਸ ਉੱਤਰੀ ਰਾਜ - ਇਸਰਾਏਲ ਨੂੰ ਦਾਊਦ ਦੇ ਘਰਾਣੇ ਤੋਂ ਅਲੱਗ ਕਰ ਦਿੱਤਾ ਅਤੇ ਉਨ੍ਹਾਂ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਰਾਜਾ ਬਣਾ ਲਿਆ ਅਤੇ ਯਾਰਾਬੁਆਮ ਨੇ ਇਸਰਾਏਲ ਨੂੰ ਯਹੋਵਾਹ ਦੇ ਪਿੱਛੇ ਤੁਰਨ ਤੋਂ ਹਟਾ ਕੇ ਉਨ੍ਹਾਂ ਤੋਂ ਵੱਡਾ ਪਾਪ ਕਰਾਇਆ।
כי קרע ישראל מעל בית דוד וימליכו את ירבעם בן נבט וידא (וידח) ירבעם את ישראל מאחרי יהוה והחטיאם חטאה גדולה
22 ੨੨ ਅਤੇ ਇਸਰਾਏਲੀ ਉਹਨਾਂ ਸਾਰਿਆਂ ਪਾਪਾਂ ਵਿੱਚ ਤੁਰਦੇ ਰਹੇ ਜੋ ਯਾਰਾਬੁਆਮ ਨੇ ਕੀਤੇ ਸਨ ਅਤੇ ਉਨ੍ਹਾਂ ਨੇ ਉਹਨਾਂ ਨੂੰ ਨਾ ਛੱਡਿਆ।
וילכו בני ישראל בכל חטאות ירבעם אשר עשה לא סרו ממנה
23 ੨੩ ਇੱਥੋਂ ਤੱਕ ਕਿ ਯਹੋਵਾਹ ਨੇ ਇਸਰਾਏਲ ਨੂੰ ਆਪਣੇ ਅੱਗਿਓਂ ਹਟਾ ਦਿੱਤਾ ਜਿਵੇਂ ਉਸ ਨੇ ਆਪਣੇ ਸਾਰੇ ਦਾਸਾਂ ਨਬੀਆਂ ਦੇ ਰਾਹੀਂ ਆਖਿਆ ਸੀ। ਇਸਰਾਏਲ ਆਪਣੀ ਧਰਤੀ ਤੋਂ ਕੱਢ ਕੇ ਅੱਸ਼ੂਰ ਵਿੱਚ ਪਹੁੰਚਾਇਆ ਗਿਆ ਜਿੱਥੇ ਉਹ ਅੱਜ ਦੇ ਦਿਨ ਤੱਕ ਹੈ।
עד אשר הסיר יהוה את ישראל מעל פניו כאשר דבר ביד כל עבדיו הנביאים ויגל ישראל מעל אדמתו אשורה עד היום הזה
24 ੨੪ ਅੱਸ਼ੂਰ ਦੇ ਰਾਜਾ ਨੇ ਬਾਬਲ, ਕੂਥਾਹ, ਅੱਵਾ, ਹਮਾਥ ਅਤੇ ਸਫ਼ਰਵਇਮ ਦੇ ਲੋਕਾਂ ਨੂੰ ਲਿਆ ਕੇ, ਸਾਮਰਿਯਾ ਵਿੱਚ ਇਸਰਾਏਲੀਆਂ ਦੇ ਥਾਂ ਵਸਾਇਆ। ਫਿਰ ਉਨ੍ਹਾਂ ਨੇ ਸਾਮਰਿਯਾ ਨੂੰ ਲੈ ਲਿਆ ਤੇ ਉਸ ਦੇ ਸ਼ਹਿਰਾਂ ਵਿੱਚ ਵੱਸ ਗਏ।
ויבא מלך אשור מבבל ומכותה ומעוא ומחמת וספרוים וישב בערי שמרון תחת בני ישראל וירשו את שמרון וישבו בעריה
25 ੨੫ ਤਦ ਅਜਿਹਾ ਹੋਇਆ ਕਿ ਜਦ ਉਹ ਪਹਿਲੇ ਪਹਿਲ ਉੱਥੇ ਵੱਸੇ ਤਦ ਉਹ ਯਹੋਵਾਹ ਦਾ ਭੈਅ ਨਹੀਂ ਮੰਨਦੇ ਸਨ। ਇਸ ਲਈ ਯਹੋਵਾਹ ਨੇ ਉਨ੍ਹਾਂ ਵਿੱਚ ਸ਼ੇਰ ਭੇਜੇ, ਜਿਨ੍ਹਾਂ ਨੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰਿਆ।
ויהי בתחלת שבתם שם לא יראו את יהוה וישלח יהוה בהם את האריות ויהיו הרגים בהם
26 ੨੬ ਇਸ ਲਈ ਉਨ੍ਹਾਂ ਨੇ ਅੱਸ਼ੂਰ ਦੇ ਰਾਜਾ ਨੂੰ ਇਹ ਆਖਿਆ ਕਿ ਜਿਨ੍ਹਾਂ ਕੌਮਾਂ ਨੂੰ ਤੁਸੀਂ ਲੈ ਜਾ ਕੇ ਸਾਮਰਿਯਾ ਵਿੱਚ ਵਸਾਇਆ ਹੈ ਉਹ ਉਸ ਦੇਸ ਦੇ ਪਰਮੇਸ਼ੁਰ ਦੀ ਰੀਤ ਨੂੰ ਨਹੀਂ ਜਾਣਦੀਆਂ, ਇਸ ਲਈ ਉਸ ਨੇ ਉਨ੍ਹਾਂ ਦੇ ਵਿੱਚ ਸ਼ੇਰ ਭੇਜੇ ਹਨ ਅਤੇ ਵੇਖੋ, ਉਹ ਉਨ੍ਹਾਂ ਨੂੰ ਪਾੜਦੇ ਹਨ ਕਿਉਂ ਜੋ ਉਸ ਦੇਸ ਦੇ ਦੇਵਤੇ ਦੀ ਰੀਤ ਨੂੰ ਨਹੀਂ ਜਾਣਦੇ।
ויאמרו למלך אשור לאמר הגוים אשר הגלית ותושב בערי שמרון לא ידעו את משפט אלהי הארץ וישלח בם את האריות והנם ממיתים אותם כאשר אינם ידעים את משפט אלהי הארץ
27 ੨੭ ਤਦ ਅੱਸ਼ੂਰ ਦੇ ਰਾਜਾ ਨੇ ਆਗਿਆ ਦਿੱਤੀ ਕਿ ਜਿਨ੍ਹਾਂ ਜਾਜਕਾਂ ਨੂੰ ਤੁਸੀਂ ਉਸ ਥਾਂ ਤੋਂ ਗੁਲਾਮ ਬਣਾ ਕੇ ਲੈ ਆਏ ਹੋ, ਉਹਨਾਂ ਵਿੱਚੋਂ ਇੱਕ ਨੂੰ ਉੱਥੇ ਲੈ ਜਾਓ ਕਿ ਉਹ ਉੱਥੇ ਜਾ ਕੇ ਵੱਸੇ ਅਤੇ ਉਨ੍ਹਾਂ ਨੂੰ ਉਸ ਦੇਸ ਦੇ ਦੇਵਤੇ ਦੀ ਰੀਤ ਸਿਖਾਉਣ।
ויצו מלך אשור לאמר הליכו שמה אחד מהכהנים אשר הגליתם משם וילכו וישבו שם וירם את משפט אלהי הארץ
28 ੨੮ ਤਦ ਉਹਨਾਂ ਜਾਜਕਾਂ ਵਿੱਚੋਂ ਜਿਨ੍ਹਾਂ ਨੂੰ ਉਹ ਸਾਮਰਿਯਾ ਵਿੱਚ ਗੁਲਾਮ ਬਣਾ ਕੇ ਲਿਆਏ ਸਨ, ਇੱਕ ਜਣਾ ਆ ਕੇ ਬੈਤਏਲ ਵਿੱਚ ਰਹਿਣ ਲੱਗਾ ਅਤੇ ਉਨ੍ਹਾਂ ਨੂੰ ਸਿਖਾਉਣ ਲੱਗ ਪਿਆ ਕਿ ਉਨ੍ਹਾਂ ਨੂੰ ਕਿਵੇਂ ਯਹੋਵਾਹ ਦਾ ਭੈਅ ਮੰਨਣਾ ਚਾਹੀਦਾ ਹੈ।
ויבא אחד מהכהנים אשר הגלו משמרון וישב בבית אל ויהי מורה אתם איך ייראו את יהוה
29 ੨੯ ਤਦ ਵੀ ਸਾਰੀਆਂ ਕੌਮਾਂ ਨੇ ਵੱਖੋ-ਵੱਖ ਆਪਣੇ ਦੇਵਤੇ ਬਣਾਏ ਅਤੇ ਉਨ੍ਹਾਂ ਸ਼ਹਿਰਾਂ ਵਿੱਚ ਜਿੱਥੇ ਵੱਸ ਗਏ ਸਨ, ਹਰ ਕੌਮ ਨੇ ਸਾਮਰਿਯਾ ਦੀਆਂ ਬਣਾਈਆਂ ਹੋਈਆਂ ਉੱਚੀਆਂ ਥਾਵਾਂ ਦੇ ਮੰਦਰਾਂ ਵਿੱਚ ਉਨ੍ਹਾਂ ਨੂੰ ਰੱਖ ਦਿੱਤਾ।
ויהיו עשים גוי גוי אלהיו ויניחו בבית הבמות אשר עשו השמרנים גוי גוי בעריהם אשר הם ישבים שם
30 ੩੦ ਬਾਬਲ ਦੇ ਮਨੁੱਖਾਂ ਨੇ ਸੁੱਕੋਥ ਬਨੋਥ ਨੂੰ ਬਣਾਇਆ ਅਤੇ ਕੂਥ ਦੇ ਮਨੁੱਖਾਂ ਨੇ ਨੇਰਗਾਲ ਨੂੰ ਬਣਾਇਆ ਅਤੇ ਹਮਾਥ ਦੇ ਮਨੁੱਖਾਂ ਨੇ ਅਸ਼ੀਮਾ ਨੂੰ ਬਣਾਇਆ।
ואנשי בבל עשו את סכות בנות ואנשי כות עשו את נרגל ואנשי חמת עשו את אשימא
31 ੩੧ ਅੱਵੀਆਂ ਨੇ ਨਿਬਹਜ਼ ਅਤੇ ਤਰਤਾਕ ਨੂੰ ਬਣਾਇਆ ਅਤੇ ਸਫ਼ਰਵੀਆਂ ਨੇ ਆਪਣੇ ਪੁੱਤਰਾਂ ਨੂੰ ਅਦਰਮਲਕ ਅਤੇ ਅਨਮਲਕ ਦੇ ਲਈ ਜੋ ਸਫ਼ਰਵਇਮ ਦੇ ਦੇਵਤੇ ਸਨ, ਅੱਗ ਵਿੱਚ ਸਾੜਦੇ ਹੁੰਦੇ ਸਨ।
והעוים עשו נבחז ואת תרתק והספרוים שרפים את בניהם באש לאדרמלך וענמלך אלה ספרים (אלהי ספרוים)
32 ੩੨ ਇਸ ਤਰ੍ਹਾਂ ਉਹ ਯਹੋਵਾਹ ਦਾ ਭੈਅ ਮੰਨਣ ਵਾਲੇ ਤਾਂ ਹੋ ਗਏ, ਪਰ ਨਾਲ ਹੀ ਆਪਣੇ ਲਈ ਉੱਚਿਆਂ ਥਾਵਾਂ ਦੇ ਜਾਜਕ ਵੀ ਆਪਣੇ ਵਿੱਚੋਂ ਬਣਾ ਲਏ ਜੋ ਉਨ੍ਹਾਂ ਦੇ ਲਈ ਉੱਚਿਆਂ ਥਾਵਾਂ ਦੇ ਮੰਦਰਾਂ ਵਿੱਚ ਭੇਟਾਂ ਚੜ੍ਹਾਉਂਦੇ ਹੁੰਦੇ ਸਨ।
ויהיו יראים את יהוה ויעשו להם מקצותם כהני במות ויהיו עשים להם בבית הבמות
33 ੩੩ ਉਹ ਯਹੋਵਾਹ ਦਾ ਭੈਅ ਮੰਨਦੇ ਸਨ ਪਰ ਨਾਲ ਹੀ ਉਨ੍ਹਾਂ ਕੌਮਾਂ ਦੀ ਰੀਤ ਅਨੁਸਾਰ ਜਿਨ੍ਹਾਂ ਵਿੱਚੋਂ ਉਹ ਕੱਢ ਕੇ ਲਿਆਂਦੇ ਗਏ ਸਨ, ਆਪਣੇ ਦੇਵਤਿਆਂ ਦੀ ਪੂਜਾ ਵੀ ਕਰਦੇ ਹੁੰਦੇ ਸਨ।
את יהוה היו יראים ואת אלהיהם היו עבדים כמשפט הגוים אשר הגלו אתם משם
34 ੩੪ ਅੱਜ ਦੇ ਦਿਨ ਤੱਕ ਉਹ ਪਹਿਲੀਆਂ ਰੀਤਾਂ ਦੇ ਅਨੁਸਾਰ ਕਰਦੇ ਹਨ। ਉਹ ਯਹੋਵਾਹ ਦਾ ਭੈਅ ਨਹੀਂ ਮੰਨਦੇ ਨਾ ਉਹ ਉਹਨਾਂ ਦੀਆਂ ਬਿਧੀਆਂ ਜਾਂ ਰੀਤਾਂ ਅਨੁਸਾਰ ਕਰਦੇ ਹਨ ਅਤੇ ਨਾ ਉਸ ਬਿਵਸਥਾ ਅਤੇ ਹੁਕਮ ਅਨੁਸਾਰ ਜਿਹ ਦਾ ਹੁਕਮ ਯਹੋਵਾਹ ਨੇ ਯਾਕੂਬ ਦੀ ਸੰਤਾਨ ਨੂੰ ਦਿੱਤਾ ਜਿਹ ਦਾ ਨਾਮ ਉਹ ਨੇ ਇਸਰਾਏਲ ਰੱਖਿਆ ਸੀ।
עד היום הזה הם עשים כמשפטים הראשנים אינם יראים את יהוה ואינם עשים כחקתם וכמשפטם וכתורה וכמצוה אשר צוה יהוה את בני יעקב אשר שם שמו ישראל
35 ੩੫ ਜਿਨ੍ਹਾਂ ਨਾਲ ਯਹੋਵਾਹ ਨੇ ਨੇਮ ਬੱਧਾ ਅਤੇ ਇਹ ਹੁਕਮ ਦਿੱਤਾ ਸੀ ਕਿ ਤੁਸੀਂ ਪਰਾਏ ਦੇਵਤਿਆਂ ਦਾ ਭੈਅ ਨਾ ਮੰਨਿਓ, ਨਾ ਉਨ੍ਹਾਂ ਅੱਗੇ ਮੱਥਾ ਟੇਕਿਓ, ਨਾ ਉਨ੍ਹਾਂ ਦੀ ਪੂਜਾ ਕਰਿਓ ਤੇ ਨਾ ਉਨ੍ਹਾਂ ਅੱਗੇ ਬਲੀ ਚੜ੍ਹਾਇਓ।
ויכרת יהוה אתם ברית ויצום לאמר לא תיראו אלהים אחרים ולא תשתחוו להם--ולא תעבדום ולא תזבחו להם
36 ੩੬ ਪਰ ਯਹੋਵਾਹ ਜੋ ਵੱਡੇ ਬਲ ਅਤੇ ਵਧਾਈ ਹੋਈ ਬਾਂਹ ਨਾਲ ਤੁਹਾਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਲਿਆਇਆ ਕੇਵਲ ਉਸੇ ਦਾ ਭੈਅ ਮੰਨੋ ਅਤੇ ਉਸੇ ਨੂੰ ਤੁਸੀਂ ਮੱਥਾ ਟੇਕੋ ਅਤੇ ਉਸ ਦੇ ਅੱਗੇ ਤੁਸੀਂ ਬਲੀ ਚੜ੍ਹਾਇਓ।
כי אם את יהוה אשר העלה אתכם מארץ מצרים בכח גדול ובזרוע נטויה--אתו תיראו ולו תשתחוו ולו תזבחו
37 ੩੭ ਅਤੇ ਜੋ ਬਿਧੀਆਂ, ਆਗਿਆਵਾਂ, ਬਿਵਸਥਾ ਅਤੇ ਹੁਕਮਨਾਮਾ ਉਸ ਨੇ ਤੁਹਾਡੇ ਲਈ ਲਿਖੇ ਉਨ੍ਹਾਂ ਨੂੰ ਪੱਕਾ ਕਰ ਕੇ ਮੰਨਿਓ ਅਤੇ ਪਰਾਏ ਦੇਵਤਿਆਂ ਦਾ ਭੈਅ ਨਾ ਮੰਨਿਓ।
ואת החקים ואת המשפטים והתורה והמצוה אשר כתב לכם--תשמרון לעשות כל הימים ולא תיראו אלהים אחרים
38 ੩੮ ਜਿਹੜਾ ਨੇਮ ਮੈਂ ਤੁਹਾਡੇ ਨਾਲ ਬੰਨ੍ਹਿਆ ਹੈ ਤੁਸੀਂ ਨਾ ਭੁੱਲਣਾ ਨਾ ਪਰਾਏ ਦੇਵਤਿਆਂ ਦਾ ਵੀ ਤੁਸੀਂ ਮੰਨਣਾ।
והברית אשר כרתי אתכם לא תשכחו ולא תיראו אלהים אחרים
39 ੩੯ ਪਰ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਮੰਨਿਓ ਤਦ ਉਹ ਤੁਹਾਨੂੰ ਤੁਹਾਡੇ ਸਾਰੇ ਵੈਰੀਆਂ ਦੇ ਹੱਥੋਂ ਛੁਡਾਵੇਗਾ।
כי אם את יהוה אלהיכם תיראו--והוא יציל אתכם מיד כל איביכם
40 ੪੦ ਪਰ ਉਨ੍ਹਾਂ ਨੇ ਨਾ ਸੁਣਿਆ ਸਗੋਂ ਆਪਣੀ ਪਹਿਲੀ ਰੀਤ ਅਨੁਸਾਰ ਕਰਦੇ ਰਹੇ।
ולא שמעו כי אם כמשפטם הראשון הם עשים
41 ੪੧ ਇਸ ਤਰ੍ਹਾਂ ਉਹ ਕੌਮਾਂ ਯਹੋਵਾਹ ਦਾ ਭੈਅ ਵੀ ਮੰਨਦੀਆਂ ਸਨ ਤੇ ਨਾਲੇ ਆਪਣੀਆਂ ਘੜ੍ਹੀਆਂ ਹੋਇਆਂ ਮੂਰਤਾਂ ਦੀ ਪੂਜਾ ਵੀ ਕਰਦੀਆਂ ਸਨ ਅਤੇ ਜਿਵੇਂ ਪੁਰਖੇ ਭੇਟਾਂ ਚੜ੍ਹਾਉਂਦੇ ਸਨ, ਉਸੇ ਤਰ੍ਹਾਂ ਉਨ੍ਹਾਂ ਦੇ ਪੁੱਤਰ ਪੋਤੇ ਵੀ ਅੱਜ ਦੇ ਦਿਨ ਤੱਕ ਚੜ੍ਹਾਉਂਦੇ ਹਨ।
ויהיו הגוים האלה יראים את יהוה ואת פסיליהם היו עבדים גם בניהם ובני בניהם כאשר עשו אבתם הם עשים עד היום הזה

< 2 ਰਾਜਿਆਂ 17 >