< 2 ਪਤਰਸ 2 >

1 ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ।
しかし,民の間には偽預言者たちも現われました。あなた方の間にも偽教師たちが現われることになるのと同じです。彼らは,破壊的な異端をひそかに持ち込み,自分たちを買い取ってくださった主人をさえ否認し,自分たちに速やかな滅びをもたらすのです。
2 ਅਤੇ ਬਹੁਤੇ ਉਨ੍ਹਾਂ ਦੇ ਲੁੱਚਪੁਣੇ ਦੇ ਮਗਰ ਲੱਗ ਤੁਰਨਗੇ ਅਤੇ ਉਨ੍ਹਾਂ ਦੇ ਕਾਰਨ ਸਚਿਆਈ ਦੇ ਮਾਰਗ ਦੀ ਨਿੰਦਿਆ ਕੀਤੀ ਜਾਵੇਗੀ।
多くの者が彼らの不道徳な道に従い,その結果として,真理の道が中傷されるでしょう。
3 ਅਤੇ ਲਾਲਚ ਦੇ ਕਾਰਨ ਉਹ ਬਣਾਉਟੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ। ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ।
彼らはどん欲にまかせ,ごまかしの言葉であなた方を食いものにするでしょう。彼らの刑の宣告は昔からぐずぐずしておらず,彼らの滅びがうとうとするようなことはありません。
4 ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਨਹੀਂ ਛੱਡਿਆ ਜਿਸ ਵੇਲੇ ਉਨ੍ਹਾਂ ਪਾਪ ਕੀਤਾ, ਸਗੋਂ ਉਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕਾਰ ਵਿੱਚ ਬੰਨ ਕੇ ਰੱਖਿਆ ਤਾਂ ਕਿ ਨਿਆਂ ਦੇ ਲਈ ਕੈਦ ਵਿੱਚ ਰਹਿਣ। (Tartaroō g5020)
神が,み使いたちが罪を犯した時に彼らを放免することはせず,むしろ裁きのために留め置いておくため,彼らをタルタロスに投げ込んで,闇の穴に引き渡されたのであれば, (Tartaroō g5020)
5 ਅਤੇ ਨਾ ਪੁਰਾਣੇ ਸੰਸਾਰ ਨੂੰ ਛੱਡਿਆ ਸਗੋਂ ਜਿਸ ਵੇਲੇ ਕੁਧਰਮੀਆਂ ਦੇ ਸੰਸਾਰ ਉੱਤੇ ਪਰਲੋ ਲਿਆਂਦੀ ਤਾਂ ਨੂਹ ਨੂੰ ਜਿਹੜਾ ਧਾਰਮਿਕਤਾ ਦਾ ਪਰਚਾਰਕ ਸੀ ਸੱਤਾਂ ਹੋਰਨਾਂ ਨਾਲ ਬਚਾ ਲਿਆ।
また,古代の世を放免することはせず,不信心な者たちの世に洪水をもたらされた時に義の宣教者ノアをほかの七人と共に保護されたのであれば,
6 ਅਤੇ ਸਦੂਮ ਅਤੇ ਅਮੂਰਾਹ ਦੇ ਨਗਰਾਂ ਨੂੰ ਸੁਆਹ ਕਰ ਕੇ ਢਾਹ ਸੁੱਟਣ ਦਾ ਹੁਕਮ ਦਿੱਤਾ ਅਤੇ ਉਨ੍ਹਾਂ ਨੂੰ ਉਹ ਦੇ ਬਾਅਦ ਦੇ ਕੁਧਰਮੀਆਂ ਲਈ ਇੱਕ ਨਮੂਨਾ ਠਹਿਰਾਇਆ ਹੈ।
また,ソドムとゴモラの町々を灰にして滅びに定め,不信心に生きる者たちに対する見せしめとされたのであれば,
7 ਅਤੇ ਲੂਤ ਨੂੰ ਜਿਹੜਾ ਧਰਮੀ ਸੀ ਅਤੇ ਦੁਸ਼ਟਾਂ ਦੇ ਲੁੱਚਪੁਣੇ ਦੀ ਚਾਲ ਤੋਂ ਦੁੱਖੀ ਹੁੰਦਾ ਸੀ, ਬਚਾ ਲਿਆ।
また,悪人たちのみだらな生活によってひどく悩まされていた義人ロトを救われたのであれば,
8 (ਕਿਉਂ ਜੋ ਉਹ ਧਰਮੀ ਪੁਰਖ ਉਨ੍ਹਾਂ ਵਿੱਚ ਵਸਦਿਆਂ ਉਨ੍ਹਾਂ ਦੇ ਭੈੜੇ ਕੰਮਾਂ ਨੂੰ ਵੇਖ ਤੇ ਸੁਣ ਕੇ ਦਿਨੋ ਦਿਨ ਆਪਣੀ ਧਰਮੀ ਜਾਨ ਨੂੰ ਦੁੱਖ ਦਿੰਦਾ ਸੀ)
(というのは,この義人は彼らの間に住んでいたため,不法な行ないを見聞きして,自分の正しい魂にあって日ごとに苦しめられていたからです。)
9 ਤਾਂ ਪ੍ਰਭੂ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਹੇਠ ਰੱਖਣਾ ਜਾਣਦਾ ਹੈ!
主は,信心深い者たちを誘惑から救い出し,不義の者たちを裁きの日のために刑罰のもとに留め置いておく方法をご存じなのです。
10 ੧੦ ਪਰ ਬਹੁਤ ਕਰਕੇ ਉਨ੍ਹਾਂ ਨੂੰ, ਜਿਹੜੇ ਸਰੀਰ ਦੇ ਅਨੁਸਾਰ ਗੰਦੀ ਕਾਮਨਾ ਵਿੱਚ ਚੱਲਦੇ ਹਨ ਅਤੇ ਹਕੂਮਤ ਨੂੰ ਤੁਛ ਜਾਣਦੇ ਹਨ। ਉਹ ਢੀਠ ਅਤੇ ਮਨ ਮਰਜ਼ੀ ਕਰਨ ਵਾਲੇ ਹਨ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨ ਤੋਂ ਨਹੀਂ ਡਰਦੇ।
汚れた欲望のうちに肉を追って歩み,権威をさげすむ者たちについては特にそうです。大胆不敵でわがままな彼らは,高位の者たちの悪口を言うことを恐れません。
11 ੧੧ ਭਾਵੇਂ ਦੂਤ ਜਿਹੜੇ ਬਲ ਅਤੇ ਸਮਰੱਥਾ ਵਿੱਚ ਉਨ੍ਹਾਂ ਨਾਲੋਂ ਵੱਡੇ ਹਨ, ਮਿਹਣਾ ਮਾਰ ਕੇ ਪ੍ਰਭੂ ਦੇ ਅੱਗੇ ਉਨ੍ਹਾਂ ਉੱਤੇ ਦੋਸ਼ ਨਹੀਂ ਲਾਉਂਦੇ ਹਨ।
み使いたちは,権勢と力においてまさっているのに,主のみ前に彼らをののしる意見を持ち出すことはありません。
12 ੧੨ ਪਰ ਇਹ ਲੋਕ ਉਨ੍ਹਾਂ ਪਸ਼ੂਆਂ ਦੇ ਵਰਗੇ ਹਨ ਜਿਹੜੇ ਅਸਲ ਵਿੱਚ ਬੁੱਧਹੀਣ ਹਨ ਅਤੇ ਸ਼ਿਕਾਰ ਕੀਤੇ ਜਾਣ ਤੇ ਨਸ਼ਟ ਹੋਣ ਲਈ ਉਤਪਤ ਹੋਏ ਹਨ, ਇਹ ਜਿਨ੍ਹਾਂ ਗੱਲਾਂ ਨੂੰ ਨਹੀਂ ਸਮਝਦੇ ਹਨ ਉਹਨਾਂ ਦੇ ਵਿਰੁੱਧ ਬੋਲਦੇ ਹੋਏ, ਉਨ੍ਹਾਂ ਦੇ ਨਾਸ ਕਰਨ ਨਾਲ ਆਪੇ ਨਾਸ ਹੋਣਗੇ ਅਤੇ ਕੁਧਰਮ ਕਰਕੇ ਕੁਧਰਮ ਦਾ ਫਲ ਭੋਗਣਗੇ।
しかしこれらの者たちは,もともと捕らえられて滅ぼされるために生まれついた理性のない動物のようであって,自分たちが知らない事柄について悪く言っているので,自分たちの滅びにおいて滅びるでしょう。
13 ੧੩ ਦਿਨੇ ਉਹ ਭੋਗ ਬਿਲਾਸ ਵਿੱਚ ਖੁਸ਼ ਹੁੰਦੇ ਹਨ, ਉਹ ਕਲੰਕ ਅਤੇ ਦਾਗ ਹਨ ਅਤੇ ਭਾਵੇਂ ਉਹ ਤੁਹਾਡੇ ਨਾਲ ਖਾਂਦੇ-ਪੀਂਦੇ ਹਨ ਪਰ ਆਪਣਿਆਂ ਪਿਆਰ ਭੋਜਨਾਂ ਵਿੱਚ ਭੋਗ ਬਿਲਾਸ ਕਰਦੇ ਹਨ।
彼らは不義の報いを受けるのです。彼らは,昼間の浮かれ騒ぎを楽しみとみなす人々,しみ,また汚点であり,自分たちの欺きのうちに浮かれ騒ぐ一方で,あなた方と宴席を共にしています。
14 ੧੪ ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ। ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ। ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ। ਉਹ ਸਰਾਪ ਦੇ ਪੁੱਤਰ ਹਨ!
彼らは姦淫に満ちた目を持ち,罪をやめることができず,不安定な魂をそそのかし,強欲によって訓練された心を持っています。彼らはのろいの子らです。
15 ੧੫ ਉਹ ਸਿੱਧੇ ਰਾਹ ਨੂੰ ਛੱਡ ਕੇ ਕੁਰਾਹੇ ਪੈ ਗਏ ਅਤੇ ਬਿਓਰ ਦੇ ਪੁੱਤਰ ਬਿਲਆਮ ਦੇ ਮਾਰਗ ਹੋ ਤੁਰੇ, ਜਿਸ ਨੇ ਕੁਧਰਮ ਦੀ ਮਜ਼ਦੂਰੀ ਨੂੰ ਪਿਆਰਾ ਜਾਣਿਆ।
彼らはまっすぐな道を捨てて,迷い出てしまいました。ベオルの子バラムの道に従ったのです。彼は悪い行ないの報酬を愛しましたが,
16 ੧੬ ਪਰ ਉਹ ਨੇ ਆਪਣੇ ਅਪਰਾਧ ਕਾਰਨ ਝਿੜਕ ਖਾਧੀ। ਇੱਕ ਬੇਜ਼ੁਬਾਨ ਗਧੀ ਨੇ ਮਨੁੱਖ ਦੀ ਬੋਲੀ ਵਿੱਚ ਬੋਲ ਕੇ ਉਸ ਨਬੀ ਦੇ ਪਾਗਲਪਣ ਨੂੰ ਰੋਕ ਦਿੱਤਾ।
自分自身の不従順のためにとがめられました。物を言えないロバが人間の声で言葉を発して,その預言者の狂気を妨げたのです。
17 ੧੭ ਉਹ ਸੁੱਕੇ ਖੂਹ ਹਨ। ਉਹ ਹਨੇਰੀ ਦੇ ਉਡਾਏ ਹੋਏ ਬੱਦਲ ਹਨ ਜਿਨ੍ਹਾਂ ਲਈ ਅਨ੍ਹੇਰ ਘੁੱਪ ਰੱਖਿਆ ਹੋਇਆ ਹੈ।
これらの者たちは水のない井戸,あらしに吹き払われる雲であって,彼らのためには闇の暗黒がいつまでも用意されています。 (questioned)
18 ੧੮ ਕਿਉਂ ਜੋ ਉਹ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭਰਮਾ ਲੈਂਦੇ ਹਨ।
というのは,彼らは空虚な大言壮語を口にして,迷いのうちに生きている者たちからまさに逃れようとしている人たちを,肉の欲望や放縦によってそそのかすからです。
19 ੧੯ ਉਹ ਉਨ੍ਹਾਂ ਨਾਲ ਅਜ਼ਾਦੀ ਦਾ ਵਾਇਦਾ ਤਾਂ ਕਰਦੇ ਹਨ ਪਰ ਉਹ ਆਪ ਵਿਨਾਸ਼ ਦੇ ਗੁਲਾਮ ਹਨ, ਕਿਉਂਕਿ ਜਿਸ ਦੇ ਕੋਈ ਅਧੀਨ ਹੋ ਗਿਆ ਸੋ ਉਹ ਦਾ ਗੁਲਾਮ ਹੈ।
その人たちに自由を約束する一方で,自分たちは腐敗の奴隷なのです。人はだれかに打ち負かされれば,その者の奴隷になるからです。
20 ੨੦ ਜੇਕਰ ਉਹ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਸੰਸਾਰ ਦੇ ਗੰਦ-ਮੰਦ ਤੋਂ ਬਚ ਕੇ ਉਸ ਵਿੱਚ ਮੁੜ ਕੇ ਫਸਣ ਅਤੇ ਅਧੀਨ ਹੋ ਜਾਣ ਤਾਂ ਉਨ੍ਹਾਂ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੋਇਆ।
というのは,主また救い主であるイエス・キリストの知識を通して世の汚染から逃れたのち,再びそれに巻き込まれて打ち負かされているなら,彼らにとっては,その最後の状態は最初よりも悪くなるからです。
21 ੨੧ ਕਿਉਂ ਜੋ ਧਾਰਮਿਕਤਾ ਦਾ ਮਾਰਗ ਨਾ ਹੀ ਜਾਣਨਾ ਇਸ ਨਾਲੋਂ ਚੰਗਾ ਸੀ ਕਿ ਉਹ ਨੂੰ ਜਾਣ ਕੇ ਉਸ ਪਵਿੱਤਰ ਆਗਿਆ ਤੋਂ ਜੋ ਉਹਨਾਂ ਨੂੰ ਕੀਤੀ ਗਈ ਸੀ ਫਿਰ ਜਾਣ।
それを知った後で,自分たちに伝えられた聖なるおきてから後戻りするよりは,義の道を知らなかったほうが,彼らにとっては良かったでしょう。
22 ੨੨ ਇਹ ਸੱਚੀ ਕਹਾਵਤ ਉਨ੍ਹਾਂ ਉੱਤੇ ਠੀਕ ਢੁੱਕਦੀ ਹੈ ਭਈ ਕਿ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ ਅਤੇ ਨਹਿਲਾਈ ਹੋਈ ਸੂਰਨੀ ਚਿੱਕੜ ਵਿੱਚ ਲੇਟਣ ਨੂੰ ਜਾਂਦੀ ਹੈ।
しかし,このことが彼らに生じているのは,次の真実のことわざによることなのです。すなわち,「犬は自分の吐いた物に戻る」,また,「泥の中で転げ回るために洗われた豚」とあるとおりです。

< 2 ਪਤਰਸ 2 >