< 2 ਪਤਰਸ 3 >

1 ਹੇ ਪਿਆਰਿਓ, ਹੁਣ ਇਹ ਦੂਜੀ ਪੱਤ੍ਰੀ ਮੈਂ ਤੁਹਾਨੂੰ ਲਿਖਦਾ ਹਾਂ ਅਤੇ ਦੋਹਾਂ ਵਿੱਚ ਤੁਹਾਨੂੰ ਚੇਤੇ ਕਰਾ ਕੇ ਤੁਹਾਡੇ ਸਾਫ਼ ਮਨ ਨੂੰ ਪ੍ਰੇਰਦਾ ਹਾਂ,
ταυτην ηδη αγαπητοι δευτεραν υμιν γραφω επιστολην εν αις διεγειρω υμων εν υπομνησει την ειλικρινη διανοιαν
2 ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਜਿਹੜੀਆਂ ਪਵਿੱਤਰ ਨਬੀਆਂ ਤੋਂ ਪਹਿਲਾਂ ਆਖੀਆਂ ਗਈਆਂ ਨਾਲੇ ਪ੍ਰਭੂ ਅਤੇ ਮੁਕਤੀਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਕੀਤੀ ਗਈ, ਯਾਦ ਰੱਖੋ।
μνησθηναι των προειρημενων ρηματων υπο των αγιων προφητων και της των αποστολων υμων εντολης του κυριου και σωτηρος
3 ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਅੰਤ ਦੇ ਦਿਨਾਂ ਵਿੱਚ ਠੱਠਾ ਕਰਨ ਵਾਲੇ ਠੱਠਾ ਕਰਦੇ ਹੋਏ ਆਉਣਗੇ, ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਣਗੇ।
τουτο πρωτον γινωσκοντες οτι ελευσονται επ εσχατου των ημερων εμπαικται κατα τας ιδιας επιθυμιας αυτων πορευομενοι
4 ਅਤੇ ਆਖਣਗੇ ਕਿ ਉਹ ਦੇ ਆਉਣ ਦੇ ਵਾਇਦੇ ਦਾ ਕੀ ਪਤਾ ਹੈ? ਕਿਉਂਕਿ ਜਦੋਂ ਦੇ ਵਡ ਵਡੇਰੇ ਸੌਂ ਗਏ, ਸ੍ਰਿਸ਼ਟੀ ਦੇ ਮੁੱਢੋਂ ਸੱਭੇ ਕੁਝ ਉਸੇ ਤਰ੍ਹਾਂ ਹੀ ਬਣਿਆ ਰਹਿੰਦਾ ਹੈ।
και λεγοντες που εστιν η επαγγελια της παρουσιας αυτου αφ ης γαρ οι πατερες εκοιμηθησαν παντα ουτως διαμενει απ αρχης κτισεως
5 ਓਹ ਜਾਣ ਬੁੱਝ ਕੇ ਇਸ ਗੱਲ ਨੂੰ ਭੁੱਲਾ ਛੱਡਦੇ ਹਨ ਕਿ ਪਰਮੇਸ਼ੁਰ ਦੇ ਬਚਨ ਨਾਲ ਅਕਾਸ਼ ਪ੍ਰਾਚੀਨ ਕਾਲ ਤੋਂ ਹਨ ਅਤੇ ਧਰਤੀ ਪਾਣੀ ਤੋਂ ਬਾਹਰ ਅਤੇ ਪਾਣੀ ਦੇ ਵਿੱਚ ਸਥਿਰ ਹੈ।
λανθανει γαρ αυτους τουτο θελοντας οτι ουρανοι ησαν εκπαλαι και γη εξ υδατος και δι υδατος συνεστωτα τω του θεου λογω
6 ਜਿਨ੍ਹਾਂ ਦੇ ਕਾਰਨ ਉਸ ਸਮੇਂ ਦਾ ਸੰਸਾਰ ਪਾਣੀ ਵਿੱਚ ਡੁੱਬ ਕੇ ਨਾਸ ਹੋਇਆ।
δι ων ο τοτε κοσμος υδατι κατακλυσθεις απωλετο
7 ਪਰ ਅਕਾਸ਼ ਅਤੇ ਧਰਤੀ ਪਰਮੇਸ਼ੁਰ ਦੇ ਬਚਨ ਦੁਆਰਾ ਨਾਸ ਹੋਣ ਲਈ ਰੱਖੇ ਗਏ ਹਨ ਅਤੇ ਇਹ ਭਗਤੀਹੀਣ ਮਨੁੱਖਾਂ ਦੇ ਨਿਆਂ ਤੇ ਨਾਸ ਹੋਣ ਦੇ ਦਿਨ ਤੱਕ ਇਸ ਤਰ੍ਹਾਂ ਹੀ ਰਹਿਣਗੇ।
οι δε νυν ουρανοι και η γη τω αυτου λογω τεθησαυρισμενοι εισιν πυρι τηρουμενοι εις ημεραν κρισεως και απωλειας των ασεβων ανθρωπων
8 ਹੇ ਪਿਆਰਿਓ, ਇੱਕ ਇਹ ਗੱਲ ਤੁਹਾਡੇ ਤੋਂ ਗੁੱਝੀ ਨਾ ਰਹੇ ਜੋ ਪ੍ਰਭੂ ਦੇ ਅੱਗੇ ਇੱਕ ਦਿਨ ਹਜ਼ਾਰ ਸਾਲ ਜਿਹਾ ਹੈ ਅਤੇ ਹਜ਼ਾਰ ਸਾਲ ਇੱਕ ਦਿਨ ਜਿਹਾ ਹੈ।
εν δε τουτο μη λανθανετω υμας αγαπητοι οτι μια ημερα παρα κυριω ως χιλια ετη και χιλια ετη ως ημερα μια
9 ਪ੍ਰਭੂ ਆਪਣੇ ਵਾਅਦੇ ਪੂਰੇ ਕਰਨ ਵਿੱਚ ਢਿੱਲਾ ਨਹੀਂ ਹੈ ਜਿਵੇਂ ਬਹੁਤ ਉਸ ਦੇ ਢਿੱਲੇ ਹੋਣ ਦਾ ਭਰਮ ਕਰਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਜੋ ਕਿਸੇ ਦਾ ਨਾਸ ਹੋਵੇ ਸਗੋਂ ਸਾਰੇ ਤੋਬਾ ਕਰਨ।
ου βραδυνει ο κυριος της επαγγελιας ως τινες βραδυτητα ηγουνται αλλα μακροθυμει εις ημας μη βουλομενος τινας απολεσθαι αλλα παντας εις μετανοιαν χωρησαι
10 ੧੦ ਪਰੰਤੂ ਪ੍ਰਭੂ ਦਾ ਦਿਨ ਚੋਰ ਵਾਂਗੂੰ ਆਵੇਗਾ ਜਿਸ ਦੇ ਵਿੱਚ ਅਕਾਸ਼ ਵੱਡੀ ਗਰਜ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਪਸ਼ ਨਾਲ ਤਪ ਕੇ ਢੱਲ਼ ਜਾਣਗੀਆਂ ਅਤੇ ਧਰਤੀ ਉਨ੍ਹਾਂ ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਭਸਮ ਹੋ ਜਾਵੇਗੀ।
ηξει δε η ημερα κυριου ως κλεπτης εν νυκτι εν η ουρανοι ροιζηδον παρελευσονται στοιχεια δε καυσουμενα λυθησονται και γη και τα εν αυτη εργα κατακαησεται
11 ੧੧ ਜਦੋਂ ਇਹ ਸੱਭੇ ਵਸਤਾਂ ਇਸ ਤਰ੍ਹਾਂ ਢੱਲ਼ ਜਾਣ ਵਾਲੀਆਂ ਹਨ ਤਾਂ ਤੁਹਾਨੂੰ ਹਰ ਪਰਕਾਰ ਦੇ ਪਵਿੱਤਰ ਚਲਣ ਅਤੇ ਭਗਤੀ ਵਿੱਚ ਕਿਸ ਤਰ੍ਹਾਂ ਦੇ ਹੋਣਾ ਚਾਹੀਦਾ ਹੈ?
τουτων ουν παντων λυομενων ποταπους δει υπαρχειν υμας εν αγιαις αναστροφαις και ευσεβειαις
12 ੧੨ ਅਤੇ ਪਰਮੇਸ਼ੁਰ ਦੇ ਉਸ ਦਿਨ ਦੇ ਆਉਣ ਨੂੰ ਉਡੀਕਦੇ ਅਤੇ ਲੋਚਦੇ ਰਹੋ, ਜਿਸ ਦੇ ਕਾਰਨ ਅਕਾਸ਼ ਸੜ ਕੇ ਢੱਲ਼ ਜਾਣਗੇ ਅਤੇ ਮੂਲ ਵਸਤਾਂ ਵੱਡੀ ਤਪਸ਼ ਨਾਲ ਤਪ ਕੇ ਪਿਘਲ ਜਾਣਗੀਆਂ।
προσδοκωντας και σπευδοντας την παρουσιαν της του θεου ημερας δι ην ουρανοι πυρουμενοι λυθησονται και στοιχεια καυσουμενα τηκεται
13 ੧੩ ਪਰ ਉਹ ਦੇ ਬਚਨ ਦੇ ਅਨੁਸਾਰ ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦੀ ਉਡੀਕ ਕਰਦੇ ਹਾਂ, ਜਿਨ੍ਹਾਂ ਵਿੱਚ ਧਰਮ ਵੱਸਦਾ ਹੈ।
καινους δε ουρανους και γην καινην κατα το επαγγελμα αυτου προσδοκωμεν εν οις δικαιοσυνη κατοικει
14 ੧੪ ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਕੋਸ਼ਿਸ਼ ਕਰੋ ਕਿ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਰਦੋਸ਼ ਠਹਿਰੋ।
διο αγαπητοι ταυτα προσδοκωντες σπουδασατε ασπιλοι και αμωμητοι αυτω ευρεθηναι εν ειρηνη
15 ੧੫ ਅਤੇ ਸਾਡੇ ਪ੍ਰਭੂ ਦੇ ਧੀਰਜ ਨੂੰ ਮੁਕਤੀ ਸਮਝੋ ਜਿਵੇਂ ਸਾਡੇ ਪਿਆਰੇ ਭਾਈ ਪੌਲੁਸ ਨੇ ਵੀ ਉਸ ਗਿਆਨ ਦੇ ਅਨੁਸਾਰ ਜੋ ਉਹ ਨੂੰ ਦਾਨ ਹੋਇਆ, ਤੁਹਾਨੂੰ ਲਿਖਿਆ ਸੀ।
και την του κυριου ημων μακροθυμιαν σωτηριαν ηγεισθε καθως και ο αγαπητος ημων αδελφος παυλος κατα την αυτω δοθεισαν σοφιαν εγραψεν υμιν
16 ੧੬ ਜਿਵੇਂ ਉਸ ਨੇ ਆਪਣੀਆਂ ਸਾਰੀਆਂ ਪੱਤ੍ਰੀਆਂ ਵਿੱਚ ਉਨ੍ਹਾਂ ਦੇ ਵਿਖੇ ਲਿਖਿਆ ਹੈ ਅਤੇ ਉਨ੍ਹਾਂ ਵਿੱਚ ਕਈਆਂ ਗੱਲਾਂ ਦਾ ਸਮਝਣਾ ਔਖਾ ਹੈ, ਜਿਨ੍ਹਾਂ ਨੂੰ ਅਗਿਆਨੀ ਅਤੇ ਡੋਲਣ ਵਾਲੇ ਲੋਕ ਆਪਣੀ ਬਰਬਾਦੀ ਲਈ ਮਰੋੜਦੇ ਹਨ, ਜਿਵੇਂ ਉਹ ਹੋਰਨਾਂ ਪਵਿੱਤਰ ਗ੍ਰੰਥਾਂ ਦੀ ਲਿਖਤਾਂ ਨੂੰ ਵੀ ਕਰਦੇ ਹਨ।
ως και εν πασαις ταις επιστολαις λαλων εν αυταις περι τουτων εν οις εισιν δυσνοητα τινα α οι αμαθεις και αστηρικτοι στρεβλουσιν ως και τας λοιπας γραφας προς την ιδιαν αυτων απωλειαν
17 ੧੭ ਸੋ ਹੇ ਪਿਆਰਿਓ, ਜਦੋਂ ਤੁਸੀਂ ਪਹਿਲਾਂ ਹੀ ਇਹ ਗੱਲਾਂ ਜਾਣਦੇ ਹੋ ਤਾਂ ਚੌਕਸ ਰਹੋ ਜੋ ਕਿਤੇ ਇਹ ਨਾ ਹੋਵੇ ਜੋ ਦੁਸ਼ਟਾਂ ਦੀ ਭੁੱਲ ਨਾਲ ਧੋਖਾ ਖਾ ਕੇ ਆਪਣੀ ਦ੍ਰਿੜ੍ਹਤਾ ਤੋਂ ਡਿੱਗ ਪਓ।
υμεις ουν αγαπητοι προγινωσκοντες φυλασσεσθε ινα μη τη των αθεσμων πλανη συναπαχθεντες εκπεσητε του ιδιου στηριγμου
18 ੧੮ ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ। ਉਹ ਦੀ ਵਡਿਆਈ ਹੁਣ ਅਤੇ ਜੁੱਗੋ-ਜੁੱਗ ਹੁੰਦੀ ਰਹੇ। ਆਮੀਨ। (aiōn g165)
αυξανητε δε εν χαριτι και γνωσει του κυριου ημων και σωτηρος ιησου χριστου αυτω η δοξα και νυν και εις ημεραν αιωνος αμην (aiōn g165)

< 2 ਪਤਰਸ 3 >

The World is Destroyed by Water
The World is Destroyed by Water