< 2 ਥੱਸਲੁਨੀਕੀਆ ਨੂੰ 2 >

1 ਹੁਣ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਅਤੇ ਸਾਡੇ ਉਸ ਕੋਲ ਇਕੱਠਿਆਂ ਹੋਣ ਦੇ ਬਾਰੇ ਅਸੀਂ ਤੁਹਾਡੇ ਅੱਗੇ ਇਹ ਬੇਨਤੀ ਕਰਦੇ ਹਾਂ।
ερωτωμεν δε υμας αδελφοι υπερ της παρουσιας του κυριου ημων ιησου χριστου και ημων επισυναγωγης επ αυτον
2 ਜੋ ਤੁਸੀਂ ਕਿਸੇ ਆਤਮਾ, ਬਚਨ ਜਾਂ ਸਾਡੇ ਨਾਮ ਦੀ ਨਕਲੀ ਪੱਤ੍ਰੀ ਤੋਂ ਆਪਣੇ ਮਨੋਂ ਛੇਤੀ ਨਾ ਡੋਲੋ, ਨਾ ਘਬਰਾਓ ਜੋ ਸਮਝੋ ਕਿ ਪ੍ਰਭੂ ਦਾ ਦਿਨ ਆਉਣ ਵਾਲਾ ਹੈ!
εις το μη ταχεως σαλευθηναι υμας απο του νοος μητε θροεισθαι μητε δια πνευματος μητε δια λογου μητε δι επιστολης ως δι ημων ως οτι ενεστηκεν η ημερα του χριστου
3 ਕੋਈ ਤੁਹਾਨੂੰ ਕਿਸੇ ਤਰ੍ਹਾਂ ਨਾ ਭਰਮਾਵੇ ਕਿਉਂ ਜੋ ਉਹ ਦਿਨ ਉਦੋਂ ਤੱਕ ਨਹੀਂ ਆਵੇਗਾ ਜਿੰਨਾਂ ਚਿਰ ਪਹਿਲਾਂ ਧਰਮ ਤਿਆਗ ਨਾ ਹੋ ਲਵੇ ਅਤੇ ਉਹ ਪਾਪ ਦਾ ਪੁਰਖ ਅਰਥਾਤ ਵਿਨਾਸ਼ ਦਾ ਪੁੱਤਰ ਪਰਗਟ ਨਾ ਹੋ ਜਾਵੇ।
μη τις υμας εξαπατηση κατα μηδενα τροπον οτι εαν μη ελθη η αποστασια πρωτον και αποκαλυφθη ο ανθρωπος της αμαρτιας ο υιος της απωλειας
4 ਜੋ ਮਸੀਹ ਵਿਰੋਧੀ ਹੈ ਅਤੇ ਹਰ ਇੱਕ ਉੱਤੇ ਜਿਹੜਾ ਦੇਵ ਅਖਵਾਉਂਦਾ ਜਾਂ ਪੂਜਿਆ ਜਾਂਦਾ ਹੈ, ਆਪਣੇ ਆਪ ਨੂੰ ਉੱਚਿਆਂ ਕਰਦਾ ਹੈ ਐਥੋਂ ਤੱਕ ਕਿ ਉਹ ਪਰਮੇਸ਼ੁਰ ਦੀ ਹੈਕਲ ਵਿੱਚ ਬਹਿੰਦਾ ਹੈ ਅਤੇ ਆਪਣੇ ਆਪ ਨੂੰ ਪਰਮੇਸ਼ੁਰ ਵਾਂਗੂੰ ਵਿਖਾਉਂਦਾ ਹੈ।
ο αντικειμενος και υπεραιρομενος επι παντα λεγομενον θεον η σεβασμα ωστε αυτον εις τον ναον του θεου ως θεον καθισαι αποδεικνυντα εαυτον οτι εστιν θεος
5 ਕੀ ਤੁਹਾਨੂੰ ਚੇਤੇ ਨਹੀਂ ਕਿ ਜਦੋਂ ਮੈਂ ਤੁਹਾਡੇ ਕੋਲ ਸੀ, ਮੈਂ ਤੁਹਾਨੂੰ ਇਹ ਗੱਲਾਂ ਨਹੀਂ ਆਖੀਆਂ ਸਨ?
ου μνημονευετε οτι ετι ων προς υμας ταυτα ελεγον υμιν
6 ਹੁਣ ਤੁਸੀਂ ਉਹ ਨੂੰ ਜਾਣਦੇ ਹੋ ਜੋ ਉਸ ਨੂੰ ਰੋਕ ਰਿਹਾ ਹੈ ਕਿ ਉਹ ਆਪਣੇ ਸਮੇਂ ਸਿਰ ਪਰਗਟ ਹੋਵੇ।
και νυν το κατεχον οιδατε εις το αποκαλυφθηναι αυτον εν τω εαυτου καιρω
7 ਕੁਧਰਮ ਅਰਥਾਤ ਪਾਪ ਦਾ ਭੇਤ ਹੁਣ ਵੀ ਕੰਮ ਕਰੀ ਜਾਂਦਾ ਹੈ ਪਰ ਹੁਣ ਇੱਕ ਰੋਕਣ ਵਾਲਾ ਹੈ ਅਤੇ ਜਦੋਂ ਤੱਕ ਉਹ ਦੂਰ ਨਾ ਹੋ ਜਾਵੇ, ਉਹ ਰੁੱਕਿਆ ਰਹੇਗਾ।
το γαρ μυστηριον ηδη ενεργειται της ανομιας μονον ο κατεχων αρτι εως εκ μεσου γενηται
8 ਤਦ ਉਹ ਕੁਧਰਮੀ ਪਰਗਟ ਹੋਵੇਗਾ, ਜਿਸ ਨੂੰ ਪ੍ਰਭੂ ਯਿਸੂ ਆਪਣੇ ਮੂੰਹ ਦੀ ਫੂਕ ਨਾਲ ਮਾਰ ਸੁੱਟੇਗਾ ਅਤੇ ਆਪਣੇ ਆਉਣ ਦੇ ਪਰਕਾਸ਼ ਨਾਲ ਨਾਸ ਕਰੇਗਾ।
και τοτε αποκαλυφθησεται ο ανομος ον ο κυριος αναλωσει τω πνευματι του στοματος αυτου και καταργησει τη επιφανεια της παρουσιας αυτου
9 ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ।
ου εστιν η παρουσια κατ ενεργειαν του σατανα εν παση δυναμει και σημειοις και τερασιν ψευδους
10 ੧੦ ਨਾਲੇ ਉਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ, ਕੁਧਰਮ ਦੇ ਹਰ ਪ੍ਰਕਾਰ ਦੇ ਧੋਖੇ ਨਾਲ ਹੋਵੇਗਾ, ਇਸ ਕਾਰਨ ਜੋ ਉਹਨਾਂ ਨੇ ਸਚਿਆਈ ਦੇ ਬਚਨ ਨੂੰ ਕਬੂਲ ਨਾ ਕੀਤਾ ਜਿਸ ਤੋਂ ਉਹਨਾਂ ਦੀ ਮੁਕਤੀ ਹੋ ਸਕਦੀ ਸੀ।
και εν παση απατη της αδικιας εν τοις απολλυμενοις ανθ ων την αγαπην της αληθειας ουκ εδεξαντο εις το σωθηναι αυτους
11 ੧੧ ਇਸ ਲਈ ਪਰਮੇਸ਼ੁਰ ਉਨ੍ਹਾਂ ਉੱਤੇ ਭਰਮਾਉਣ ਵਾਲੀ ਤਾਕਤ ਨੂੰ ਭੇਜੇਗਾ ਤਾਂ ਜੋ ਉਹ ਝੂਠ ਨੂੰ ਸੱਚ ਮੰਨਣ।
και δια τουτο πεμψει αυτοις ο θεος ενεργειαν πλανης εις το πιστευσαι αυτους τω ψευδει
12 ੧੨ ਅਤੇ ਉਹ ਸਾਰੇ ਦੋਸ਼ੀ ਠਹਿਰਣ ਜਿਨ੍ਹਾਂ ਨੇ ਸੱਚ ਨੂੰ ਨਾ ਮੰਨਿਆ ਸਗੋਂ ਝੂਠ ਉੱਤੇ ਪਰਸੰਨ ਰਹੇ।
ινα κριθωσιν παντες οι μη πιστευσαντες τη αληθεια αλλ ευδοκησαντες εν τη αδικια
13 ੧੩ ਪਰ ਹੇ ਭਰਾਵੋ, ਪ੍ਰਭੂ ਦੇ ਪਿਆਰਿਓ, ਸਾਨੂੰ ਚਾਹੀਦਾ ਹੈ ਜੋ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੀਏ ਕਿਉਂਕਿ ਪਰਮੇਸ਼ੁਰ ਨੇ ਆਦ ਤੋਂ ਹੀ ਤੁਹਾਨੂੰ ਚੁਣ ਲਿਆ ਜੋ ਆਤਮਾ ਤੋਂ ਪਵਿੱਤਰ ਹੋ ਕੇ ਅਤੇ ਸਚਿਆਈ ਤੇ ਵਿਸ਼ਵਾਸ ਕਰਕੇ ਮੁਕਤੀ ਪਾਓ।
ημεις δε οφειλομεν ευχαριστειν τω θεω παντοτε περι υμων αδελφοι ηγαπημενοι υπο κυριου οτι ειλετο υμας ο θεος απ αρχης εις σωτηριαν εν αγιασμω πνευματος και πιστει αληθειας
14 ੧੪ ਜਿਸ ਦੇ ਲਈ ਉਸ ਨੇ ਤੁਹਾਨੂੰ ਸਾਡੀ ਖੁਸ਼ਖਬਰੀ ਦੇ ਰਾਹੀਂ ਸੱਦਿਆ ਕਿ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਪ੍ਰਾਪਤ ਹੋਵੇ।
εις ο εκαλεσεν υμας δια του ευαγγελιου ημων εις περιποιησιν δοξης του κυριου ημων ιησου χριστου
15 ੧੫ ਸੋ ਇਸ ਕਾਰਨ ਹੇ ਭਰਾਵੋ, ਕਾਇਮ ਰਹੋ ਅਤੇ ਉਨ੍ਹਾਂ ਸਾਰੀਆਂ ਗੱਲਾਂ ਨੂੰ ਜਿਹੜੀਆਂ ਤੁਸੀਂ ਭਾਵੇਂ ਜ਼ੁਬਾਨੀ ਭਾਵੇਂ ਸਾਡੀ ਪੱਤ੍ਰੀ ਤੋਂ ਸਿੱਖੀਆਂ ਫੜ੍ਹੀ ਰੱਖੋ।
αρα ουν αδελφοι στηκετε και κρατειτε τας παραδοσεις ας εδιδαχθητε ειτε δια λογου ειτε δι επιστολης ημων
16 ੧੬ ਹੁਣ ਸਾਡਾ ਪ੍ਰਭੂ ਯਿਸੂ ਮਸੀਹ ਆਪ ਅਤੇ ਸਾਡਾ ਪਿਤਾ ਪਰਮੇਸ਼ੁਰ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਡੇ ਉੱਤੇ ਕਿਰਪਾ ਕਰ ਕੇ ਸਾਨੂੰ ਸਦੀਪਕਾਲ ਦੀ ਤਸੱਲੀ ਅਤੇ ਚੰਗੀ ਆਸ ਦਿੱਤੀ। (aiōnios g166)
αυτος δε ο κυριος ημων ιησους χριστος και ο θεος και πατηρ ημων ο αγαπησας ημας και δους παρακλησιν αιωνιαν και ελπιδα αγαθην εν χαριτι (aiōnios g166)
17 ੧੭ ਤੁਹਾਡੇ ਮਨਾਂ ਨੂੰ ਸ਼ਾਂਤੀ ਦੇਵੇ ਅਤੇ ਤੁਹਾਨੂੰ ਹਰੇਕ ਭਲੇ ਕੰਮ ਅਤੇ ਬਚਨ ਵਿੱਚ ਮਜ਼ਬੂਤ ਕਰੇ।
παρακαλεσαι υμων τας καρδιας και στηριξαι υμας εν παντι λογω και εργω αγαθω

< 2 ਥੱਸਲੁਨੀਕੀਆ ਨੂੰ 2 >