< 2 ਤਿਮੋਥਿਉਸ 3 >

1 ਪਰ ਇਸ ਗੱਲ ਨੂੰ ਜਾਣ ਲੈ ਕਿ ਅੰਤ ਦੇ ਦਿਨਾਂ ਵਿੱਚ ਬੁਰੇ ਸਮੇਂ ਆ ਜਾਣਗੇ।
Знай же, что в последние дни наступят времена тяжкие.
2 ਕਿਉਂ ਜੋ ਮਨੁੱਖ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣ-ਆਗਿਆਕਾਰ, ਨਾਸ਼ੁਕਰੇ, ਅਪਵਿੱਤਰ।
Ибо люди будут самолюбивы, сребролюбивы, горды, надменны, злоречивы, родителям непокорны, неблагодарны, нечестивы, недружелюбны,
3 ਨਿਰਮੋਹ, ਪੱਥਰ ਦਿਲ, ਪਰਾਈ ਨਿੰਦਿਆ ਕਰਨ ਵਾਲੇ, ਅਸੰਜਮੀ, ਸਖ਼ਤ ਸੁਭਾਅ, ਨੇਕੀ ਦੇ ਵੈਰੀ।
непримирительны, клеветники, невоздержны, жестоки, не любящие добра,
4 ਗੱਦਾਰ, ਕਾਹਲੇ, ਘਮੰਡੀ, ਪਰਮੇਸ਼ੁਰ ਦੇ ਨਹੀਂ ਸਗੋਂ ਭੋਗ ਬਿਲਾਸ ਦੇ ਪਿਆਰੇ ਹੋਣਗੇ।
предатели, наглы, напыщенны, более сластолюбивы, нежели боголюбивы,
5 ਭਗਤੀ ਦਾ ਰੂਪ ਧਾਰ ਕੇ ਵੀ, ਉਹ ਦੀ ਸਮਰੱਥਾ ਦੇ ਇਨਕਾਰੀ ਹੋਣਗੇ, ਤੂੰ ਇਹਨਾਂ ਤੋਂ ਵੀ ਦੂਰ ਰਹਿ।
имеющие вид благочестия, силы же его отрекшиеся. Таковых удаляйся.
6 ਕਿਉਂ ਜੋ ਇਹਨਾਂ ਵਿੱਚੋਂ ਉਹ ਹਨ, ਜਿਹੜੇ ਘਰੋਂ ਘਰੀਂ ਵੜ ਕੇ ਉਨ੍ਹਾਂ ਦੁਰਬੱਲ ਤੀਵੀਆਂ ਨੂੰ ਮੋਹ ਲੈਂਦੇ ਹਨ ਜਿਹੜੀਆਂ ਪਾਪਾਂ ਨਾਲ ਲੱਦੀਆਂ ਹੋਈਆਂ ਹਨ ਅਤੇ ਅਨੇਕ ਪਰਕਾਰ ਦੀਆਂ ਕਾਮਨਾਂ ਦੇ ਪਿੱਛੇ ਵਹਿ ਚਲਦੀਆਂ ਹਨ।
К сим принадлежат те, которые вкрадываются в домы и обольщают женщин, утопающих во грехах, водимых различными похотями,
7 ਅਤੇ ਸਿੱਖਦੀਆਂ ਤਾਂ ਰਹਿੰਦੀਆਂ ਹਨ ਪਰ ਸੱਚ ਦੇ ਗਿਆਨ ਤੱਕ ਕਦੇ ਪਹੁੰਚ ਨਹੀਂ ਸਕਦੀਆਂ।
всегда учащихся и никогда не могущих дойти до познания истины.
8 ਜਿਸ ਪਰਕਾਰ ਯੰਨੇਸ ਅਤੇ ਯੰਬਰੇਸ ਨੇ ਮੂਸਾ ਦਾ ਵਿਰੋਧ ਕੀਤਾ, ਇਸੇ ਤਰ੍ਹਾਂ ਇਹ ਵੀ ਜਿਹੜੇ ਬੁੱਧ ਭ੍ਰਿਸ਼ਟ ਅਤੇ ਵਿਸ਼ਵਾਸ ਵੱਲੋਂ ਅਪਰਵਾਨ ਹਨ ਸਚਿਆਈ ਦਾ ਵਿਰੋਧ ਕਰਦੇ ਹਨ।
Как Ианний и Иамврий противились Моисею, так и сии противятся истине, люди, развращенные умом, невежды в вере.
9 ਪਰ ਇਹ ਅੱਗੇ ਨਾ ਵਧਣਗੇ ਇਸ ਲਈ ਜੋ ਇਹਨਾਂ ਦਾ ਮੂਰਖਪੁਣਾ ਸਭਨਾਂ ਉੱਤੇ ਪ੍ਰਗਟ ਹੋ ਜਾਵੇਗਾ ਜਿਵੇਂ ਉਹਨਾਂ ਦਾ ਵੀ ਹੋਇਆ ਸੀ।
Но они не много успеют; ибо их безумие обнаружится перед всеми, как и с теми случилось.
10 ੧੦ ਪਰ ਤੂੰ ਮੇਰੀ ਸਿੱਖਿਆ, ਚਾਲ-ਚਲਣ, ਮਰਜ਼ੀ, ਵਿਸ਼ਵਾਸ, ਧੀਰਜ, ਪਿਆਰ, ਸਬਰ,
А ты последовал мне в учении, житии, расположении, вере, великодушии, любви, терпении,
11 ੧੧ ਸਤਾਏ ਜਾਣ ਅਤੇ ਦੁੱਖ ਸਹਿਣ ਨੂੰ ਚੰਗੀ ਤਰ੍ਹਾਂ ਜਾਣਿਆ, ਅਰਥਾਤ ਜੋ ਕੁਝ ਅੰਤਾਕਿਯਾ ਅਤੇ ਇਕੋਨਿਯੁਮ ਅਤੇ ਲੁਸਤ੍ਰਾ ਵਿੱਚ ਮੇਰੇ ਨਾਲ ਵਾਪਰਿਆ ਸੀ ਅਤੇ ਮੈਂ ਕਿਸ ਤਰ੍ਹਾਂ ਸਤਾਇਆ ਗਿਆ ਅਤੇ ਪ੍ਰਭੂ ਨੇ ਮੈਨੂੰ ਉਨ੍ਹਾਂ ਸਭਨਾਂ ਤੋਂ ਛੁਡਾਇਆ।
в гонениях, страданиях, постигших меня в Антиохии, Иконии, Листрах; каковые гонения я перенес, и от всех избавил меня Господь.
12 ੧੨ ਹਾਂ, ਸੱਭੇ ਜਿਹੜੇ ਮਸੀਹ ਯਿਸੂ ਵਿੱਚ ਭਗਤੀ ਨਾਲ ਉਮਰ ਕੱਟਣੀ ਚਾਹੁੰਦੇ ਹਨ ਸੋ ਸਤਾਏ ਜਾਣਗੇ।
Да и все, желающие жить благочестиво во Христе Иисусе, будут гонимы.
13 ੧੩ ਪਰ ਦੁਸ਼ਟ ਮਨੁੱਖ ਅਤੇ ਛਲੀਏ ਧੋਖਾ ਦਿੰਦੇ ਅਤੇ ਧੋਖਾ ਖਾਂਦੇ, ਬੁਰੇ ਤੋਂ ਬੁਰੇ ਹੁੰਦੇ ਜਾਣਗੇ।
Злые же люди и обманщики будут преуспевать во зле, вводя в заблуждение и заблуждаясь.
14 ੧੪ ਪਰ ਤੂੰ ਉਨ੍ਹਾਂ ਗੱਲਾਂ ਉੱਤੇ ਜਿਹੜੀਆਂ ਤੂੰ ਸਿੱਖੀਆਂ ਅਤੇ ਸੱਚ ਮੰਨੀਆਂ ਟਿਕਿਆ ਰਹਿ ਕਿਉਂ ਜੋ ਤੂੰ ਜਾਣਦਾ ਹੈਂ ਕਿ ਕਿੰਨ੍ਹਾਂ ਕੋਲੋਂ ਸਿੱਖੀਆਂ ਸਨ।
А ты пребывай в том, чему научен и что тебе вверено, зная, кем ты научен.
15 ੧੫ ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ।
Притом же ты из детства знаешь священные писания, которые могут умудрить тебя во спасение верою во Христа Иисуса.
16 ੧੬ ਸਾਰਾ ਪਵਿੱਤਰ ਗ੍ਰੰਥ ਪਰਮੇਸ਼ੁਰ ਦੇ ਆਤਮਾ ਦੀ ਪ੍ਰੇਰਨਾ ਤੋਂ ਹੈ, ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਾਰਮਿਕਤਾ ਦੇ ਸਿੱਖਿਆ ਲਈ ਗੁਣਕਾਰ ਹੈ।
Все Писание богодухновенно и полезно для научения, для обличения, для исправления, для наставления в праведности,
17 ੧੭ ਕਿ ਪਰਮੇਸ਼ੁਰ ਦਾ ਬੰਦਾ ਕਾਬਲ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਹੋਇਆ ਹੋਵੇ।
да будет совершен Божий человек, ко всякому доброму делу приготовлен.

< 2 ਤਿਮੋਥਿਉਸ 3 >