< ਰਸੂਲਾਂ ਦੇ ਕਰਤੱਬ 11 >

1 ਰਸੂਲਾਂ ਅਤੇ ਭਰਾਵਾਂ ਨੇ ਜੋ ਯਹੂਦਿਯਾ ਵਿੱਚ ਸਨ, ਸੁਣਿਆ ਕਿ ਪਰਾਈਆਂ ਕੌਮਾਂ ਦੇ ਲੋਕਾਂ ਨੇ ਵੀ ਪਰਮੇਸ਼ੁਰ ਦਾ ਬਚਨ ਮੰਨ ਲਿਆ ਹੈ।
さて,使徒たちやユダヤにいる兄弟たちは,異邦人たちも神の言葉を受け入れたことを耳にした。
2 ਅਤੇ ਜਦੋਂ ਪਤਰਸ ਯਰੂਸ਼ਲਮ ਵਿੱਚ ਆਇਆ, ਤਦ ਉਹ ਜਿਹੜੇ ਸੁੰਨਤੀਆਂ ਵਿੱਚੋਂ ਸਨ
ペトロがエルサレムに上って来たとき,割礼のある者たちは彼に議論を挑んで
3 ਉਹ ਦੇ ਨਾਲ ਇਹ ਕਹਿ ਕੇ ਲੜਨ ਲੱਗੇ, ਕਿ ਤੂੰ ਬੇਸੁੰਨਤੀਆਂ ਕੋਲ ਜਾ ਕੇ ਉਨ੍ਹਾਂ ਨਾਲ ਖਾਧਾ!
言った,「あなたは,割礼を受けていない人々のところに入って,彼らと一緒に食事をした!」
4 ਤਦ ਪਤਰਸ ਸ਼ੁਰੂ ਤੋਂ, ਜੋ ਹੋਇਆ ਸੀ, ਤਿਵੇਂ ਉਨ੍ਹਾਂ ਦੇ ਅੱਗੇ ਬਿਆਨ ਕਰਕੇ ਕਹਿਣ ਲੱਗਾ
しかしペトロは口を開き,次のように言って順序正しく説明した。
5 ਕਿ ਮੈਂ ਯਾਪਾ ਦੇ ਨਗਰ ਵਿੱਚ ਪ੍ਰਾਰਥਨਾ ਕਰਦਾ ਸੀ ਅਤੇ ਬੇਹੋਸ਼ੀ ਵਿੱਚ ਦਰਸ਼ਣ ਵੇਖਿਆ, ਕਿ ਇੱਕ ਚੀਜ਼, ਵੱਡੀ ਚਾਦਰ ਦੇ ਸਮਾਨ, ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਮੇਰੇ ਕੋਲ ਆਈ।
「わたしがヨッパの町で祈っていると,我を忘れた状態になって,幻を見ました。大きな布のような入れ物が,四隅で天からつり降ろされているようでした。ついに,わたしのところにまで下りて来ました。
6 ਜਦੋਂ ਮੈਂ ਉਹ ਦੀ ਵੱਲ ਧਿਆਨ ਦਿੱਤਾ ਤਾਂ ਧਰਤੀ ਦੇ ਚੌਪਾਏ ਅਤੇ ਜੰਗਲੀ ਜਾਨਵਰ, ਘਿੱਸਰਨ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਵੇਖੇ,
目を凝らしてその中をよく見ると,地上の四つ足の獣,野獣,はうもの,空の鳥などがいました。
7 ਅਤੇ ਮੈਂ ਇੱਕ ਅਵਾਜ਼ ਵੀ ਸੁਣੀ ਜੋ ਮੈਨੂੰ ਆਖਦੀ ਸੀ, ਹੇ ਪਤਰਸ ਉੱਠ, ਮਾਰ ਅਤੇ ਖਾ।
さらに声がして,わたしに言いました,『立ちなさい,ペトロよ,ほふって食べなさい!』
8 ਪਰ ਮੈਂ ਆਖਿਆ, ਨਾ ਪ੍ਰਭੂ ਜੀ ਇਸ ਤਰ੍ਹਾਂ ਨਹੀਂ ਹੋ ਸਕਦਾ ਕਿਉਂ ਜੋ ਕੋਈ ਅਸ਼ੁੱਧ ਜਾਂ ਬੁਰੀ ਚੀਜ਼ ਮੈਂ ਕਦੇ ਨਹੀਂ ਖਾਧੀ!
しかしわたしは言いました,『主よ,とんでもありません。神聖でないものや汚れたものなど,これまで一度も口に入れたことがないのです』。
9 ਅਤੇ ਦੂਜੀ ਵਾਰ ਅਕਾਸ਼ ਤੋਂ ਅਵਾਜ਼ ਆਈ ਕਿ ਜੋ ਕੁਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹਿ।
すると,天から二度目に声が出て,わたしに答えました,『神が清くしたものを,汚れたものと呼んではならない』 。
10 ੧੦ ਇਸ ਤਰ੍ਹਾਂ ਤਿੰਨ ਵਾਰੀ ਹੋਇਆ ਅਤੇ ਉਹ ਸਭ ਕੁਝ ਫੇਰ ਅਕਾਸ਼ ਵੱਲ ਖਿੱਚਿਆ ਗਿਆ।
こうしたことが三度あってから,すべてのものは再び天に引き上げられました。
11 ੧੧ ਅਤੇ ਵੇਖੋ ਕਿ ਉਸੇ ਵੇਲੇ ਉਸ ਘਰ ਦੇ ਅੱਗੇ ਜਿੱਥੇ ਅਸੀਂ ਠਹਿਰੇ ਹੋਏ ਸੀ, ਤਿੰਨ ਮਨੁੱਖ ਆ ਖੜੇ ਹੋਏ, ਜਿਹੜੇ ਕੈਸਰਿਯਾ ਤੋਂ ਮੇਰੇ ਕੋਲ ਭੇਜੇ ਗਏ ਸਨ।
ちょうどその時,カエサレアからわたしのところへ遣わされて来た三人の人々が,わたしのいた家の前に立ちました。
12 ੧੨ ਅਤੇ ਆਤਮਾ ਨੇ ਮੈਨੂੰ ਕਿਹਾ ਕਿ ਤੂੰ ਉਨ੍ਹਾਂ ਦੇ ਨਾਲ ਬੇਝਿਝਕ ਚੱਲਿਆ ਜਾ ਅਤੇ ਇਹ ਛੇ ਭਾਈ ਵੀ ਮੇਰੇ ਨਾਲ ਤੁਰ ਪਏ ਅਤੇ ਅਸੀਂ ਉਸ ਮਨੁੱਖ ਦੇ ਘਰ ਜਾ ਵੜੇ।
霊がわたしに,何も疑わずに彼らと共に行くように告げました。ここにいる六人の兄弟たちもわたしに付いて来て,わたしたちはその人の家に入りました。
13 ੧੩ ਤਦ ਉਸ ਨੇ ਸਾਨੂੰ ਦੱਸਿਆ ਕਿ ਕਿਵੇਂ ਉਸ ਨੇ ਆਪਣੇ ਘਰ ਵਿੱਚ ਦੂਤ ਨੂੰ ਖੜੇ ਵੇਖਿਆ, ਜਿਸ ਨੇ ਆਖਿਆ ਯਾਪਾ ਵੱਲ ਮਨੁੱਖ ਭੇਜ ਕੇ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ, ਬੁਲਵਾ ਲੈ।
その人はわたしたちに,み使いが家の中に立っているのを見たこと,また,そのみ使いがこう述べたことを話してくれました。『ヨッパに人を遣わして,またの名をペトロというシモンを招きなさい。
14 ੧੪ ਉਹ ਤੈਨੂੰ ਅਜਿਹੀਆਂ ਗੱਲਾਂ ਸੁਣਾਵੇਗਾ ਜਿਨ੍ਹਾਂ ਤੋਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਏ ਜਾਓਗੇ।
彼は,あなたとあなたの家族全員を救う言葉をあなたに語るだろう』。
15 ੧੫ ਅਤੇ ਜਦੋਂ ਮੈਂ ਗੱਲਾਂ ਕਰਨ ਲੱਗਾ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉਤਰਿਆ, ਜਿਸ ਤਰ੍ਹਾਂ ਪਹਿਲਾਂ ਸਾਡੇ ਉੱਤੇ ਉਤਰਿਆ ਸੀ।
わたしが話し始めると,聖霊が彼らの上に,最初にわたしたちの上に下ったのと同じようにして下ったのです。
16 ੧੬ ਤਦ ਮੈਨੂੰ ਪ੍ਰਭੂ ਦਾ ਬਚਨ ਚੇਤੇ ਆਇਆ ਕਿ ਕਿਸ ਤਰ੍ਹਾਂ ਉਹ ਨੇ ਆਖਿਆ ਸੀ ਕਿ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।
わたしは,主が言われたこの言葉を思い出しました。『ヨハネは確かに水でバプテスマを施したが,あなた方は聖霊によってバプテスマを施されることになる』 。
17 ੧੭ ਇਸ ਲਈ ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸੇ ਤਰ੍ਹਾਂ ਦੀ ਦਾਤ ਦਿੱਤੀ ਜਿਸ ਤਰ੍ਹਾਂ ਦੀ ਸਾਨੂੰ ਵੀ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਕੀਤਾ ਤਾਂ ਫੇਰ ਮੈਂ ਕੌਣ ਸੀ ਜੋ ਪਰਮੇਸ਼ੁਰ ਨੂੰ ਰੋਕ ਸਕਦਾ?
それで,わたしたちが主イエス・キリストを信じた時に下さったのと同じ贈り物を,神が彼らにお与えになったのであれば,どうしてわたしのような者が神に逆らうことができたでしょうか」。
18 ੧੮ ਜਦੋਂ ਉਨ੍ਹਾਂ ਇਹ ਗੱਲਾਂ ਸੁਣੀਆਂ ਤਾਂ ਚੁੱਪ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ, ਫਿਰ ਤਾਂ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਜੀਵਨ ਲਈ ਤੋਬਾ ਦੀ ਦਾਤ ਬਖ਼ਸ਼ੀ ਹੈ!।
これらのことを聞くと,彼らは静かになり,神の栄光をたたえて言った,「それでは神は,命に至る悔い改めを異邦人たちにもお与えになったのだ!」
19 ੧੯ ਉਪਰੰਤ ਉਹ ਲੋਕ ਜਿਹੜੇ ਉਸ ਬਿਪਤਾ ਤੋਂ ਜੋ ਇਸਤੀਫ਼ਾਨ ਦੇ ਕਾਰਨ ਹੋਈ ਸੀ ਤਿੱਤਰ-ਬਿੱਤਰ ਹੋ ਗਏ ਸਨ, ਉਹ ਫ਼ੈਨੀਕੇ, ਕੁਪਰੁਸ ਅਤੇ ਅੰਤਾਕਿਯਾ ਤੱਕ ਫਿਰਦਿਆਂ ਹੋਇਆਂ ਯਹੂਦੀਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਬਚਨ ਨਹੀਂ ਸੁਣਾਉਂਦੇ।
それゆえ,ステファノのことで起こった圧迫のために散らされた人々は,フェニキア,キュプロス,アンティオキアにまで旅をしたが,ユダヤ人以外にはだれにもみ言葉を語らなかった。
20 ੨੦ ਪਰ ਉਨ੍ਹਾਂ ਵਿੱਚੋਂ ਕਈ ਕੁਪਰੁਸ ਅਤੇ ਕੁਰੇਨੇ ਦੇ ਮਨੁੱਖ ਸਨ, ਜਿਨ੍ਹਾਂ ਅੰਤਾਕਿਯਾ ਵਿੱਚ ਆ ਕੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਸੁਣਾਉਂਦੇ ਹੋਏ ਯੂਨਾਨੀਆਂ ਨਾਲ ਵੀ ਗੱਲਾਂ ਕੀਤੀਆਂ।
しかし,その中にキュプロスやキュレネの者たちがいて,アンティオキアへ行き,ギリシャ人たちに語って,主イエスのことを宣教した。
21 ੨੧ ਅਤੇ ਪ੍ਰਭੂ ਦਾ ਹੱਥ ਉਨ੍ਹਾਂ ਦੇ ਨਾਲ ਸੀ ਅਤੇ ਬਹੁਤ ਲੋਕ ਵਿਸ਼ਵਾਸ ਕਰ ਕੇ ਪ੍ਰਭੂ ਵੱਲ ਮੁੜੇ।
主のみ手が彼らと共にあったので,信じて主に立ち返った者たちは非常に多数であった。
22 ੨੨ ਉਨ੍ਹਾਂ ਦੀ ਖ਼ਬਰ ਯਰੂਸ਼ਲਮ ਦੀ ਕਲੀਸਿਯਾ ਦੇ ਕੰਨਾਂ ਤੱਕ ਪਹੁੰਚੀ। ਤਾਂ ਉਨ੍ਹਾਂ ਨੇ ਬਰਨਬਾਸ ਨੂੰ ਅੰਤਾਕਿਯਾ ਤੱਕ ਭੇਜਿਆ।
彼らに関する知らせがエルサレムにあった集会の耳に入った。集会はバルナバをアンティオキアにまで遣わした。
23 ੨੩ ਸੋ ਜਦੋਂ ਉਹ ਉੱਥੇ ਪਹੁੰਚਿਆ ਅਤੇ ਪਰਮੇਸ਼ੁਰ ਦੀ ਕਿਰਪਾ ਵੇਖੀ ਤਾਂ ਅਨੰਦ ਹੋਇਆ, ਉਨ੍ਹਾਂ ਸਾਰਿਆਂ ਨੂੰ ਉਪਦੇਸ਼ ਦਿੱਤਾ ਕਿ ਦਿਲ ਤੋਂ ਪ੍ਰਭੂ ਵਿੱਚ ਵਧਦੇ ਜਾਓ।
そこに到着して神の恵みを見ると,彼は喜んだ。心の決意をもって主のそばにとどまるようにと,みんなを励ました。
24 ੨੪ ਕਿਉਂਕਿ ਉਹ ਭਲਾ ਮਨੁੱਖ, ਪਵਿੱਤਰ ਆਤਮਾ ਅਤੇ ਵਿਸ਼ਵਾਸ ਨਾਲ ਭਰਪੂਰ ਸੀ, ਬਹੁਤ ਸਾਰੇ ਲੋਕ ਪ੍ਰਭੂ ਦੇ ਨਾਲ ਮਿਲ ਗਏ।
彼は善い人で,聖霊と信仰とに満ちていたからである。こうして,大勢の人々が主のもとに加えられた。
25 ੨੫ ਤਦ ਉਹ ਸੌਲੁਸ ਨੂੰ ਲੱਭਣ ਲਈ ਤਰਸੁਸ ਨੂੰ ਗਿਆ।
バルナバはサウロを探しにタルソスに出かけて行った。
26 ੨੬ ਅਤੇ ਉਹ ਨੂੰ ਲੱਭ ਕੇ ਅੰਤਾਕਿਯਾ ਵਿੱਚ ਲਿਆਇਆ ਅਤੇ ਇਸ ਤਰ੍ਹਾਂ ਹੋਇਆ ਜੋ ਉਹ ਪੂਰਾ ਇੱਕ ਸਾਲ ਕਲੀਸਿਯਾ ਦੇ ਨਾਲ ਇਕੱਠੇ ਰਹੇ ਅਤੇ ਬਹੁਤ ਸਾਰੇ ਲੋਕਾਂ ਨੂੰ ਉਪਦੇਸ਼ ਦਿੱਤਾ ਅਤੇ ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਚੇਲੇ ਮਸੀਹੀ ਅਖਵਾਏ।
彼を見つけて,アンティオキアに連れて来た。二人はまる一年のあいだ集会と共に集まり,多くの人々を教えた。このアンティオキアで,弟子たちは初めてクリスチャンと呼ばれるようになった。
27 ੨੭ ਉਹਨਾਂ ਦਿਨਾਂ ਵਿੱਚ ਕਈ ਨਬੀ ਯਰੂਸ਼ਲਮ ਤੋਂ ਅੰਤਾਕਿਯਾ ਵਿੱਚ ਆਏ।
そのころ,預言者たちがエルサレムからアンティオキアに下って来た。
28 ੨੮ ਇੱਕ ਨੇ ਉਨ੍ਹਾਂ ਵਿੱਚੋਂ ਜਿਸ ਦਾ ਨਾਮ ਆਗਬੁਸ ਸੀ, ਉੱਠ ਕੇ ਆਤਮਾ ਦੇ ਰਾਹੀਂ ਇਹ ਪਤਾ ਦਿੱਤਾ ਜੋ ਸਾਰੀ ਦੁਨੀਆਂ ਵਿੱਚ ਇੱਕ ਵੱਡਾ ਕਾਲ ਪਵੇਗਾ ਜਿਹੜਾ ਕਲੌਦਿਯੁਸ ਦੇ ਸਮੇਂ ਵਿੱਚ ਪੈ ਗਿਆ।
彼らの中のアガボスという者が立って,大ききんが全世界に臨もうとしていることを霊によって示したが,これは実際にクラウディウスの時代に起こった。
29 ੨੯ ਅਤੇ ਚੇਲਿਆਂ ਵਿੱਚੋਂ ਹਰੇਕ ਨੇ ਆਪੋ-ਆਪਣੀ ਪਹੁੰਚ ਦੇ ਅਨੁਸਾਰ ਉਨ੍ਹਾਂ ਭਰਾਵਾਂ ਦੀ ਮਦਦ ਲਈ ਜਿਹੜੇ ਯਹੂਦਿਯਾ ਵਿੱਚ ਰਹਿੰਦੇ ਸਨ ਕੁਝ ਭੇਜਣ ਦਾ ਹੌਂਸਲਾ ਕੀਤਾ।
そこで弟子たちは,それぞれの豊かさに応じて,ユダヤに住んでいる兄弟たちに救援物資を送ることに決めた。
30 ੩੦ ਸੋ ਉਨ੍ਹਾਂ ਨੇ ਇਸ ਤਰ੍ਹਾਂ ਹੀ ਕੀਤਾ, ਬਰਨਬਾਸ ਅਤੇ ਸੌਲੁਸ ਦੇ ਹੱਥੀਂ ਬਜ਼ੁਰਗਾਂ ਦੇ ਕੋਲ ਉਹ ਸਭ ਕੁਝ ਭੇਜਿਆ।
それを実行し,バルナバとサウロの手によって長老たちに送り届けた。

< ਰਸੂਲਾਂ ਦੇ ਕਰਤੱਬ 11 >