< ਰਸੂਲਾਂ ਦੇ ਕਰਤੱਬ 15 >

1 ਕਈ ਆਦਮੀ ਯਹੂਦਿਯਾ ਤੋਂ ਆ ਕੇ, ਭਰਾਵਾਂ ਨੂੰ ਸਿਖਾਉਣ ਲੱਗੇ ਕਿ ਜੇ ਮੂਸਾ ਦੀ ਰੀਤ ਦੇ ਅਨੁਸਾਰ ਤੁਹਾਡੀ ਸੁੰਨਤ ਨਾ ਕਰਾਈ ਜਾਵੇ ਤਾਂ ਤੁਹਾਡੀ ਮੁਕਤੀ ਨਹੀਂ ਹੋ ਸਕਦੀ।
Некоторые, пришедшие из Иудеи, учили братьев: если не обрежетесь по обряду Моисееву, не можете спастись.
2 ਜਦੋਂ ਪੌਲੁਸ ਅਤੇ ਬਰਨਬਾਸ ਦਾ ਉਨ੍ਹਾਂ ਨਾਲ ਝਗੜਾ ਅਤੇ ਵਾਦ-ਵਿਵਾਦ ਹੋਇਆ ਤਾਂ ਇਹ ਗੱਲ ਠਹਿਰੀ ਜੋ ਪੌਲੁਸ ਅਤੇ ਬਰਨਬਾਸ ਅਤੇ ਕਈ ਹੋਰ ਮਨੁੱਖ ਉਨ੍ਹਾਂ ਵਿੱਚੋਂ ਇਸ ਗੱਲ ਦੇ ਸਹੀ ਕਰਨ ਨੂੰ ਰਸੂਲਾਂ ਅਤੇ ਬਜ਼ੁਰਗਾਂ ਦੇ ਕੋਲ ਯਰੂਸ਼ਲਮ ਨੂੰ ਜਾਣ।
Когда же произошло разногласие и немалое состязание у Павла и Варнавы с ними, то положили Павлу и Варнаве и некоторым другим из них отправиться по сему делу к Апостолам и пресвитерам в Иерусалим
3 ਜਦੋਂ ਉਹ ਕਲੀਸਿਯਾ ਵੱਲੋਂ ਕੁਝ ਦੂਰ ਪਹੁੰਚਾਏ ਗਏ ਤਾਂ ਫ਼ੈਨੀਕੇ ਅਤੇ ਸਾਮਰਿਯਾ ਦੇ ਵਿੱਚੋਂ ਦੀ ਲੰਘਦੇ ਹੋਏ ਪਰਾਈਆਂ ਕੌਮਾਂ ਦਿਆਂ ਲੋਕਾਂ ਦੇ ਮਨ ਫਿਰਾਉਣ ਦੀ ਖੁਸ਼ਖਬਰੀ ਸੁਣਾਉਂਦੇ ਗਏ ਅਤੇ ਸਭ ਭਰਾਵਾਂ ਨੂੰ ਬਹੁਤ ਖੁਸ਼ ਕੀਤਾ।
Итак, быв провожены церковью, они проходили Финикию и Самарию, рассказывая об обращении язычников, и производили радость великую во всех братиях.
4 ਜਦੋਂ ਯਰੂਸ਼ਲਮ ਵਿੱਚ ਪਹੁੰਚੇ ਤਾਂ ਕਲੀਸਿਯਾ, ਰਸੂਲਾਂ ਅਤੇ ਬਜ਼ੁਰਗਾਂ ਨੇ ਉਹਨਾਂ ਦੀ ਸੇਵਾ ਕੀਤੀ ਅਤੇ ਉਹਨਾਂ ਨੇ ਜੋ ਕੁਝ ਪਰਮੇਸ਼ੁਰ ਨੇ ਉਹਨਾਂ ਦੇ ਨਾਲ ਕੀਤਾ ਸੀ ਸੁਣਾ ਦਿੱਤਾ।
По прибытии же в Иерусалим они были приняты церковью, Апостолами и пресвитерами, и возвестили все, что Бог сотворил с ними и как отверз дверь веры язычникам.
5 ਤਦ ਕਈਆਂ ਨੇ ਫ਼ਰੀਸੀਆਂ ਦੇ ਪੰਥ ਵਿੱਚੋਂ ਜਿਨ੍ਹਾਂ ਵਿਸ਼ਵਾਸ ਕੀਤਾ, ਉੱਠ ਕੇ ਕਿਹਾ ਕਿ ਉਨ੍ਹਾਂ ਦੀ ਸੁੰਨਤ ਕਰਨੀ ਅਤੇ ਮੂਸਾ ਦੀ ਬਿਵਸਥਾ ਨੂੰ ਮੰਨਣ ਦਾ ਹੁਕਮ ਦੇਣਾ ਚਾਹੀਦਾ ਹੈ।
Тогда восстали некоторые из фарисейской ереси уверовавшие и говорили, что должно обрезывать язычников и заповедывать соблюдать закон Моисеев.
6 ਤਦ ਰਸੂਲ ਅਤੇ ਬਜ਼ੁਰਗ ਇਕੱਠੇ ਹੋਏ ਕਿ ਉਹ ਇਸ ਗੱਲ ਨੂੰ ਸੋਚਣ।
Апостолы и пресвитеры собрались для рассмотрения сего дела.
7 ਅਤੇ ਜਦੋਂ ਬਹੁਤ ਵਿਵਾਦ ਹੋਇਆ ਤਾਂ ਪਤਰਸ ਨੇ ਉੱਠ ਕੇ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਤੁਸੀਂ ਜਾਣਦੇ ਹੋ ਜੋ ਪਹਿਲੇ ਦਿਨਾਂ ਤੋਂ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ, ਜੋ ਪਰਾਈਆਂ ਕੌਮਾਂ ਮੇਰੀ ਜ਼ੁਬਾਨੀ ਖੁਸ਼ਖਬਰੀ ਦਾ ਬਚਨ ਸੁਣਨ ਅਤੇ ਵਿਸ਼ਵਾਸ ਕਰਨ।
По долгом рассуждении Петр, встав, сказал им: мужи братия! вы знаете, что Бог от дней первых избрал из нас меня, чтобы из уст моих язычники услышали слово Евангелия и уверовали;
8 ਅਤੇ ਪਰਮੇਸ਼ੁਰ ਨੇ ਜੋ ਮਨਾਂ ਦਾ ਜਾਚਣ ਵਾਲਾ ਹੈ, ਉਹਨਾਂ ਨੂੰ ਵੀ ਸਾਡੀ ਤਰ੍ਹਾਂ ਪਵਿੱਤਰ ਆਤਮਾ ਦੇ ਕੇ ਉਨ੍ਹਾਂ ਉੱਤੇ ਗਵਾਹੀ ਦਿੱਤੀ।
и Сердцеведец Бог дал им свидетельство, даровав им Духа Святаго, как и нам;
9 ਅਤੇ ਵਿਸ਼ਵਾਸ ਨਾਲ ਉਨ੍ਹਾਂ ਦੇ ਮਨ ਸ਼ੁੱਧ ਕਰ ਕੇ ਸਾਡੇ ਅਤੇ ਉਨ੍ਹਾਂ ਦੇ ਵਿੱਚ ਕੁਝ ਭੇਦਭਾਵ ਨਾ ਰੱਖਿਆ।
и не положил никакого различия между нами и ими, верою очистив сердца их.
10 ੧੦ ਹੁਣ ਕਿਉਂ ਤੁਸੀਂ ਪਰਮੇਸ਼ੁਰ ਨੂੰ ਪਰਤਾਉਂਦੇ ਹੋ, ਕਿ ਚੇਲਿਆਂ ਦੀ ਧੌਣ ਤੇ ਜੂਲਾ ਰੱਖੋ ਜਿਸ ਨੂੰ ਨਾ ਸਾਡੇ ਪਿਉ-ਦਾਦੇ, ਨਾ ਅਸੀਂ ਚੁੱਕ ਸਕੇ?
Что же вы ныне искушаете Бога, желая возложить на выи учеников иго, которого не могли понести ни отцы наши, ни мы?
11 ੧੧ ਪਰ ਸਾਨੂੰ ਵਿਸ਼ਵਾਸ ਹੈ ਕਿ ਜਿਸ ਤਰ੍ਹਾਂ ਉਹ ਵੀ ਮੁਕਤੀ ਪਾ ਗਏ ਅਸੀਂ ਵੀ ਪ੍ਰਭੂ ਯਿਸੂ ਦੀ ਕਿਰਪਾ ਨਾਲ ਮੁਕਤੀ ਪਾਵਾਂਗੇ।
Но мы веруем, что благодатию Господа Иисуса Христа спасемся, как и они.
12 ੧੨ ਤਾਂ ਸਾਰੀ ਸਭਾ ਚੁੱਪ ਰਹੀ ਅਤੇ ਉਹ ਬਰਨਬਾਸ ਅਤੇ ਪੌਲੁਸ ਦੀਆਂ ਇਹ ਗੱਲਾਂ ਸੁਣਨ ਲੱਗੇ ਜੋ ਪਰਮੇਸ਼ੁਰ ਵੱਲੋਂ ਕਿਹੋ ਜਿਹੇ ਨਿਸ਼ਾਨ ਅਤੇ ਅਚਰਜ਼ ਕੰਮ, ਉਹਨਾਂ ਦੇ ਹੱਥੀਂ ਪਰਾਈਆਂ ਕੌਮਾਂ ਵਿੱਚ ਵਿਖਾਏ ਗਏ।
Тогда умолкло все собрание и слушало Варнаву и Павла, рассказывавших, какие знамения и чудеса сотворил Бог через них среди язычников.
13 ੧੩ ਅਤੇ ਜਦੋਂ ਉਹ ਚੁੱਪ ਹੋਏ ਤਾਂ ਯਾਕੂਬ ਅੱਗੋਂ ਕਹਿਣ ਲੱਗਾ, ਹੇ ਭਰਾਵੋ, ਮੇਰੀ ਸੁਣੋ।
После же того, как они умолкли, начал речь Иаков и сказал: мужи братия! послушайте меня.
14 ੧੪ ਸ਼ਮਊਨ ਨੇ ਦੱਸਿਆ ਹੈ ਕਿ ਕਿਸ ਪਰਕਾਰ ਪਰਮੇਸ਼ੁਰ ਨੇ ਪਹਿਲਾਂ ਪਰਾਈਆਂ ਕੌਮਾਂ ਉੱਤੇ ਨਿਗਾਹ ਕੀਤੀ ਤਾਂ ਜੋ ਉਹਨਾਂ ਵਿੱਚੋਂ ਇੱਕ ਪਰਜਾ ਆਪਣੇ ਨਾਮ ਦੇ ਲਈ ਚੁਣੇ
Симон изъяснил, как Бог первоначально призрел на язычников, чтобы составить из них народ во имя Свое.
15 ੧੫ ਅਤੇ ਨਬੀਆਂ ਦੇ ਬਚਨ ਇਸ ਨਾਲ ਮਿਲਦੇ ਹਨ ਜਿਵੇਂ ਲਿਖਿਆ ਹੈ, -
И с сим согласны слова пророков, как написано:
16 ੧੬ “ਇਹ ਤੋਂ ਪਿੱਛੋਂ ਮੈਂ ਮੁੜ ਆਵਾਂਗਾ, ਅਤੇ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਬਣਾਵਾਂਗਾ, ਅਤੇ ਉਹ ਦੇ ਖੋਲੇ ਨੂੰ ਫਿਰ ਬਣਾ ਕੇ ਖੜ੍ਹਾ ਕਰਾਂਗਾ,
Потом обращусь и воссоздам скинию Давидову падшую, и то, что в ней разрушено, воссоздам, и исправлю ее,
17 ੧੭ ਤਾਂ ਜੋ ਬਾਕੀ ਦੇ ਆਦਮੀ ਅਰਥਾਤ ਸਾਰੀਆਂ ਪਰਾਈਆਂ ਕੌਮਾਂ ਜੋ ਮੇਰੇ ਨਾਮ ਦੇ ਅਖਵਾਉਂਦੇ ਹਨ ਪ੍ਰਭੂ ਨੂੰ ਭਾਲਣ।”
чтобы взыскали Господа прочие человеки и все народы, между которыми возвестится имя Мое, говорит Господь, творящий все сие.
18 ੧੮ ਇਹ ਉਹ ਹੀ ਪ੍ਰਭੂ ਆਖਦਾ ਹੈ, ਜਿਹੜਾ ਸੰਸਾਰ ਦੀ ਉਤਪਤੀ ਤੋਂ ਹੀ ਇਹ ਗੱਲਾਂ ਪਰਗਟ ਕਰਦਾ ਆਇਆ ਹੈ। (aiōn g165)
Ведомы Богу от вечности все дела Его. (aiōn g165)
19 ੧੯ ਮੇਰੀ ਸਲਾਹ ਇਹ ਹੈ ਕਿ ਪਰਾਈਆਂ ਕੌਮਾਂ ਵਿੱਚੋਂ ਜਿਹੜੇ ਪਰਮੇਸ਼ੁਰ ਦੀ ਵੱਲ ਮੁੜਦੇ ਹਨ, ਅਸੀਂ ਉਹਨਾਂ ਨੂੰ ਪਰੇਸ਼ਾਨ ਨਾ ਕਰੀਏ।
Посему я полагаю не затруднять обращающихся к Богу из язычников,
20 ੨੦ ਸਗੋਂ ਉਹਨਾਂ ਨੂੰ ਲਿਖ ਭੇਜੀਏ ਕਿ ਮੂਰਤਾਂ ਦੀਆਂ ਪਲੀਤਗੀਆਂ, ਹਰਾਮਕਾਰੀ ਅਤੇ ਗਲ਼ ਘੁੱਟੇ ਹੋਏ ਦੇ ਮਾਸ ਅਤੇ ਲਹੂ ਤੋਂ ਬਚੇ ਰਹਿਣ।
а написать им, чтобы они воздерживались от оскверненного идолами, от блуда, удавленины и крови и чтобы не делали другим того, чего не хотят себе.
21 ੨੧ ਕਿਉਂ ਜੋ ਪਹਿਲੇ ਸਮਿਆਂ ਤੋਂ ਹਰ ਨਗਰ ਵਿੱਚ ਮੂਸਾ ਦੇ ਪਰਚਾਰਕ ਹੁੰਦੇ ਆਏ ਹਨ ਅਤੇ ਹਰ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਉਹ ਦੀ ਬਿਵਸਥਾ ਪੜ੍ਹੀ ਜਾਂਦੀ ਹੈ।
Ибо закон Моисеев от древних родов по всем городам имеет проповедующих его и читается в синагогах каждую субботу.
22 ੨੨ ਤਦ ਰਸੂਲਾਂ, ਬਜ਼ੁਰਗਾਂ ਅਤੇ ਸਾਰੀ ਕਲੀਸਿਯਾ ਨੂੰ ਇਹ ਚੰਗਾ ਲੱਗਿਆ ਕਿ ਆਪਣੇ ਵਿੱਚੋਂ ਮਨੁੱਖ ਚੁਣ ਕੇ ਪੌਲੁਸ ਅਤੇ ਬਰਨਬਾਸ ਦੇ ਨਾਲ ਅੰਤਾਕਿਯਾ ਨੂੰ ਭੇਜੀਏ, ਅਰਥਾਤ ਯਹੂਦਾ ਨੂੰ ਜਿਹੜਾ ਬਰਸਬਾਸ ਅਖਵਾਉਂਦਾ ਅਤੇ ਸੀਲਾਸ ਨੂੰ ਜਿਹੜੇ ਭਰਾਵਾਂ ਵਿੱਚ ਆਗੂ ਸੀ।
Тогда Апостолы и пресвитеры со всею церковью рассудили, избрав из среды себя мужей, послать их в Антиохию с Павлом и Варнавою, именно: Иуду, прозываемого Варсавою, и Силу, мужей, начальствующих между братиями,
23 ੨੩ ਅਤੇ ਉਨ੍ਹਾਂ ਦੇ ਹੱਥ ਇਹ ਲਿਖ ਭੇਜਿਆ ਕਿ ਉਨ੍ਹਾਂ ਭਰਾਵਾਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚੋਂ ਹੋ ਕੇ ਅੰਤਾਕਿਯਾ, ਸੀਰੀਯਾ ਅਤੇ ਕਿਲਕਿਯਾ ਵਿੱਚ ਰਹਿੰਦੇ ਹਨ ਰਸੂਲਾਂ, ਬਜ਼ੁਰਗਾਂ ਅਤੇ ਭਰਾਵਾਂ ਦਾ ਪਰਨਾਮ
написав и вручив им следующее: “Апостолы и пресвитеры и братия - находящимся в Антиохии, Сирии и Киликии братиям из язычников: радоваться.
24 ੨੪ ਜਦੋਂ ਅਸੀਂ ਸੁਣਿਆ ਜੋ ਕਈ ਸਾਡੇ ਵਿੱਚੋਂ ਨਿੱਕਲੇ ਜਿਨ੍ਹਾਂ ਤੁਹਾਡੇ ਮਨਾਂ ਨੂੰ ਵਿਗਾੜ ਕੇ ਤੁਹਾਨੂੰ ਗੱਲਾਂ ਨਾਲ ਡਰਾ ਦਿੱਤਾ, ਪਰ ਅਸੀਂ ਉਹਨਾਂ ਨੂੰ ਕੋਈ ਹੁਕਮ ਨਹੀਂ ਦਿੱਤਾ।
Поелику мы услышали, что некоторые, вышедшие от нас, смутили вас своими речами и поколебали ваши души, говоря, что должно обрезываться и соблюдать закон, чего мы им не поручали,
25 ੨੫ ਤਾਂ ਅਸੀਂ ਇੱਕ ਮਨ ਹੋ ਕੇ ਇਹ ਚੰਗਾ ਸਮਝਿਆ ਜੋ ਕੁਝ ਪੁਰਖ ਚੁਣ ਕੇ ਆਪਣੇ ਪਿਆਰੇ ਬਰਨਬਾਸ ਅਤੇ ਪੌਲੁਸ ਦੇ ਨਾਲ, ਤੁਹਾਡੇ ਕੋਲ ਭੇਜੀਏ,
то мы, собравшись, единодушно рассудили, избрав мужей, послать их к вам с возлюбленными нашими Варнавою и Павлом,
26 ੨੬ ਜੋ ਅਜਿਹੇ ਮਨੁੱਖ ਹਨ ਕਿ ਜਿਨ੍ਹਾਂ ਆਪਣੇ ਪ੍ਰਾਣ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦੇ ਲਈ ਜੋਖਮ ਵਿੱਚ ਪਾ ਦਿੱਤੇ।
человеками, предавшими души свои за имя Господа нашего Иисуса Христа.
27 ੨੭ ਸੋ ਅਸੀਂ ਯਹੂਦਾਹ ਅਤੇ ਸੀਲਾਸ ਨੂੰ ਭੇਜਿਆ ਹੈ ਜੋ ਆਪਣੇ ਮੂੰਹੋਂ ਇਹ ਗੱਲਾਂ ਤੁਹਾਨੂੰ ਦੱਸਣਗੇ।
Итак мы послали Иуду и Силу, которые изъяснят вам то же и словесно.
28 ੨੮ ਕਿਉਂਕਿ ਪਵਿੱਤਰ ਆਤਮਾ ਨੇ ਅਤੇ ਅਸੀਂ ਚੰਗਾ ਸਮਝਿਆ ਜੋ ਇਨ੍ਹਾਂ ਜ਼ਰੂਰੀ ਗੱਲਾਂ ਤੋਂ ਬਿਨ੍ਹਾਂ ਤੁਹਾਡੇ ਉੱਤੇ ਹੋਰ ਕੁਝ ਭਾਰ ਨਾ ਪਾਈਏ
Ибо угодно Святому Духу и нам не возлагать на вас никакого бремени более, кроме сего необходимого:
29 ੨੯ ਕਿ ਤੁਸੀਂ ਮੂਰਤੀਆਂ ਦੇ ਚੜ੍ਹਾਵਿਆਂ, ਲਹੂ ਅਤੇ ਗਲ਼ ਘੁੱਟਿਆਂ ਹੋਇਆਂ ਦੇ ਮਾਸ ਅਤੇ ਹਰਾਮਕਾਰੀ ਤੋਂ ਬਚੇ ਰਹੋ। ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ ਤਾਂ ਤੁਹਾਡਾ ਭਲਾ ਹੋਵੇਗਾ। ਤੁਹਾਡਾ ਭਲਾ ਹੋਵੇ।
воздерживаться от идоложертвенного, и крови, и удавленины, и блуда, и не делать другим того, чего себе не хотите. Соблюдая сие, хорошо сделаете. Будьте здравы”.
30 ੩੦ ਫੇਰ ਉਹ ਵਿਦਿਆ ਹੋ ਕੇ ਅੰਤਾਕਿਯਾ ਪਹੁੰਚੇ ਅਤੇ ਸੰਗਤ ਨੂੰ ਇਕੱਠੀ ਕਰ ਕੇ ਚਿੱਠੀ ਦਿੱਤੀ।
Итак, отправленные пришли в Антиохию и, собрав людей, вручили письмо.
31 ੩੧ ਉਹ ਪੜ੍ਹ ਕੇ ਇਸ ਤਸੱਲੀ ਦੀਆਂ ਗੱਲਾਂ ਨਾਲ ਬਹੁਤ ਅਨੰਦ ਹੋਏ।
Они же, прочитав, возрадовались о сем наставлении.
32 ੩੨ ਯਹੂਦਾ ਅਤੇ ਸੀਲਾਸ ਨੇ ਜੋ ਆਪ ਵੀ ਨਬੀ ਸਨ, ਭਰਾਵਾਂ ਨੂੰ ਬਹੁਤ ਸਾਰੀਆਂ ਗੱਲਾਂ ਨਾਲ ਉਪਦੇਸ਼ ਦੇ ਕੇ ਉਹਨਾਂ ਤਕੜੇ ਕੀਤਾ।
Иуда и Сила, будучи также пророками, обильным словом преподали наставление братиям и утвердили их.
33 ੩੩ ਅਤੇ ਉਹ ਕੁਝ ਦਿਨ ਰਹਿ ਕੇ ਆਪਣੇ ਭੇਜਣ ਵਾਲਿਆਂ ਦੇ ਕੋਲ ਜਾਣ ਨੂੰ ਭਰਾਵਾਂ ਕੋਲੋਂ ਸੁੱਖ-ਸਾਂਦ ਨਾਲ ਵਿਦਾ ਹੋਏ।
Пробыв там некоторое время, они с миром отпущены были братиями к Апостолам.
34 ੩੪ ਪਰ ਸੀਲਾਸ ਨੂੰ ਉੱਥੇ ਰਹਿਣਾ ਚੰਗਾ ਲੱਗਿਆ,
Но Силе рассудилось остаться там. А Иуда возвратился в Иерусалим.
35 ੩੫ ਪਰ ਪੌਲੁਸ ਅਤੇ ਬਰਨਬਾਸ ਅੰਤਾਕਿਯਾ ਵਿੱਚ ਰਹਿ ਕੇ ਹੋਰ ਬਹੁਤਿਆਂ ਦੇ ਨਾਲ ਪ੍ਰਭੂ ਦਾ ਬਚਨ ਸਿਖਾਉਂਦੇ ਅਤੇ ਉਹ ਦੀ ਖੁਸ਼ਖਬਰੀ ਸੁਣਾਉਂਦੇ ਸਨ।
Павел же и Варнава жили в Антиохии, уча и благовествуя, вместе с другими многими, слово Господне.
36 ੩੬ ਕਈ ਦਿਨਾਂ ਪਿੱਛੋਂ ਪੌਲੁਸ ਨੇ ਬਰਨਬਾਸ ਨੂੰ ਆਖਿਆ ਕਿ ਆਉ ਹਰੇਕ ਨਗਰ ਵਿੱਚ ਜਿੱਥੇ ਅਸੀਂ ਪਰਮੇਸ਼ੁਰ ਦਾ ਬਚਨ ਸੁਣਾਇਆ ਸੀ, ਫਿਰ ਜਾ ਕੇ ਭਰਾਵਾਂ ਦੀ ਖ਼ਬਰ ਲਈਏ ਕਿ ਉਨ੍ਹਾਂ ਦਾ ਕੀ ਹਾਲ ਹੈ।
По некотором времени Павел сказал Варнаве: пойдем опять, посетим братьев наших по всем городам, в которых мы проповедали слово Господне, как они живут.
37 ੩੭ ਅਤੇ ਬਰਨਬਾਸ ਦੀ ਇਹ ਸਲਾਹ ਹੋਈ ਜੋ ਅਸੀਂ ਯੂਹੰਨਾ ਨੂੰ ਜਿਸ ਨੂੰ ਮਰਕੁਸ ਵੀ ਕਹਿੰਦੇ ਹਨ ਆਪਣੇ ਨਾਲ ਲੈ ਚੱਲੀਏ।
Варнава хотел взять с собою Иоанна, называемого Марком.
38 ੩੮ ਪਰ ਪੌਲੁਸ ਨੂੰ ਇਹ ਚੰਗਾ ਨਾ ਲੱਗਿਆ ਕਿ ਉਹ ਨੂੰ ਨਾਲ ਲੈ ਚੱਲੀਏ, ਜਿਹੜਾ ਪਮਫ਼ੁਲਿਯਾ ਤੋਂ ਉਨ੍ਹਾਂ ਕੋਲੋਂ ਅੱਡ ਹੋਇਆ ਅਤੇ ਉਨ੍ਹਾਂ ਦੇ ਨਾਲ ਕੰਮ ਨੂੰ ਨਾ ਗਿਆ ਸੀ।
Но Павел полагал не брать отставшего от них в Памфилии и не шедшего с ними на дело, на которое они были посланы.
39 ੩੯ ਤਦ ਉਨ੍ਹਾਂ ਵਿੱਚ ਅਜਿਹਾ ਵਿਵਾਦ ਹੋਇਆ ਕਿ ਉਹ ਇੱਕ ਦੂਜੇ ਤੋਂ ਵੱਖ ਹੋ ਗਏ ਅਤੇ ਬਰਨਬਾਸ ਮਰਕੁਸ ਨੂੰ ਨਾਲ ਲੈ ਕੇ ਜਹਾਜ਼ ਉੱਤੇ ਚੜ੍ਹਿਆ ਅਤੇ ਕੁਪਰੁਸ ਨੂੰ ਚੱਲਿਆ ਗਿਆ।
Отсюда произошло огорчение, так что они разлучились друг с другом; и Варнава, взяв Марка, отплыл в Кипр;
40 ੪੦ ਪਰ ਪੌਲੁਸ ਨੇ ਸੀਲਾਸ ਨੂੰ ਚੁਣਿਆ ਅਤੇ ਜਦੋਂ ਭਰਾਵਾਂ ਦੇ ਕੋਲੋਂ ਪਰਮੇਸ਼ੁਰ ਦੀ ਕਿਰਪਾ ਵਿੱਚ ਸੌਂਪਿਆ ਗਿਆ ਤਾਂ ਉਹ ਤੁਰ ਪਿਆ।
а Павел, избрав себе Силу, отправился, быв поручен братиями благодати Божией,
41 ੪੧ ਅਤੇ ਸੀਰੀਯਾ ਅਤੇ ਕਿਲਕਿਯਾ ਵਿੱਚ ਫ਼ਿਰਦਿਆਂ ਹੋਇਆਂ ਉਸ ਨੇ ਕਲੀਸਿਯਾ ਨੂੰ ਮਜ਼ਬੂਤ ਕੀਤਾ।
и проходил Сирию и Киликию, утверждая церкви.

< ਰਸੂਲਾਂ ਦੇ ਕਰਤੱਬ 15 >