< ਰਸੂਲਾਂ ਦੇ ਕਰਤੱਬ 17 >

1 ਫਿਰ ਉਹ ਅਮਫ਼ਿਪੁਲਿਸ ਅਤੇ ਅੱਪੁਲੋਨਿਯਾ ਵਿੱਚੋਂ ਦੀ ਲੰਘ ਕੇ ਥਸਲੁਨੀਕੇ ਨੂੰ ਆਏ, ਜਿੱਥੇ ਯਹੂਦੀਆਂ ਦਾ ਇੱਕ ਪ੍ਰਾਰਥਨਾ ਘਰ ਸੀ।
διοδευσαντες δε την αμφιπολιν και απολλωνιαν ηλθον εις θεσσαλονικην οπου ην η συναγωγη των ιουδαιων
2 ਅਤੇ ਪੌਲੁਸ ਆਪਣੀ ਰੀਤੀ ਅਨੁਸਾਰ ਉਨ੍ਹਾਂ ਦੇ ਕੋਲ ਅੰਦਰ ਗਿਆ ਅਤੇ ਤਿੰਨ ਸਬਤ ਦੇ ਦਿਨਾਂ ਤੱਕ ਉਨ੍ਹਾਂ ਨੂੰ ਪਵਿੱਤਰ ਗ੍ਰੰਥ ਸੁਣਾਉਂਦਾ ਰਿਹਾ,
κατα δε το ειωθος τω παυλω εισηλθεν προς αυτους και επι σαββατα τρια διελεγετο αυτοις απο των γραφων
3 ਅਤੇ ਅਰਥ ਖੋਲ੍ਹ ਕੇ ਉਹ ਨੇ ਇਹ ਦੱਸਿਆ ਕਿ ਮਸੀਹ ਦਾ ਦੁੱਖ ਭੋਗਣਾ ਅਤੇ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰੀ ਸੀ ਅਤੇ ਇਹ ਯਿਸੂ ਜਿਸ ਦੀ ਮੈਂ ਤੁਹਾਨੂੰ ਖ਼ਬਰ ਦਿੰਦਾ ਹਾਂ ਉਹ ਹੀ ਮਸੀਹ ਹੈ।
διανοιγων και παρατιθεμενος οτι τον χριστον εδει παθειν και αναστηναι εκ νεκρων και οτι ουτος εστιν ιησους ο χριστος ον εγω καταγγελλω υμιν
4 ਸੋ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਮੰਨ ਲਿਆ, ਇਸ ਤਰ੍ਹਾਂ ਭਗਤ ਯੂਨਾਨੀਆਂ ਵਿੱਚੋਂ ਬਹੁਤ ਲੋਕ ਅਤੇ ਬਹੁਤ ਸਾਰੀਆਂ ਪਤਵੰਤੀ ਇਸਤਰੀਆਂ ਵੀ ਪੌਲੁਸ ਅਤੇ ਸੀਲਾਸ ਦੇ ਨਾਲ ਰਲ ਗਈਆਂ।
και τινες εξ αυτων επεισθησαν και προσεκληρωθησαν τω παυλω και τω σιλα των τε σεβομενων ελληνων πληθος πολυ γυναικων τε των πρωτων ουκ ολιγαι
5 ਪਰ ਯਹੂਦੀਆਂ ਨੇ ਖੁਣਸ ਕਰਕੇ ਬਜ਼ਾਰ ਦੇ ਵਿੱਚੋਂ ਕਈ ਬੁਰੇ ਲੋਕਾਂ ਨੂੰ ਆਪਣੇ ਨਾਲ ਰਲਾ ਲਿਆ ਅਤੇ ਭੀੜ ਕਰ ਕੇ ਨਗਰ ਵਿੱਚ ਰੌਲ਼ਾ ਪਾ ਦਿੱਤਾ ਅਤੇ ਉਹ ਯਾਸੋਨ ਦੇ ਘਰ ਉੱਤੇ ਹਮਲਾ ਕਰ ਕੇ ਉਨ੍ਹਾਂ ਨੂੰ ਲੋਕਾਂ ਦੇ ਕੋਲ ਬਾਹਰ ਲਿਆਉਣਾ ਚਾਹੁੰਦੇ ਸਨ।
προσλαβομενοι δε οι ιουδαιοι οι απειθουντες των αγοραιων ανδρας τινας πονηρους και οχλοποιησαντες εθορυβουν την πολιν επισταντες τε τη οικια ιασονος εζητουν αυτους αγαγειν εις τον δημον
6 ਪਰ ਜਦੋਂ ਉਹ ਨਾ ਲੱਭੇ ਤਾਂ ਯਾਸੋਨ ਅਤੇ ਕਈ ਭਰਾਵਾਂ ਨੂੰ ਨਗਰ ਦੇ ਅਧਿਕਾਰੀਆਂ ਅੱਗੇ ਇਸ ਤਰ੍ਹਾਂ ਰੌਲ਼ਾ ਪਾ ਕੇ ਖਿੱਚ ਲਿਆਏ ਕਿ ਇਹ ਲੋਕ ਜਿਨ੍ਹਾਂ ਨੇ ਸੰਸਾਰ ਨੂੰ ਉਲਟਾ ਪੁਲਟਾ ਕਰ ਦਿੱਤਾ ਹੈ, ਇੱਥੇ ਵੀ ਆ ਗਏ ਹਨ!
μη ευροντες δε αυτους εσυρον τον ιασονα και τινας αδελφους επι τους πολιταρχας βοωντες οτι οι την οικουμενην αναστατωσαντες ουτοι και ενθαδε παρεισιν
7 ਯਾਸੋਨ ਨੇ ਉਨ੍ਹਾਂ ਨੂੰ ਆਪਣੇ ਘਰ ਵਿੱਚ ਰੱਖਿਆ ਅਤੇ ਇਹ ਸਭ ਕੈਸਰ ਦੇ ਹੁਕਮਾਂ ਦੇ ਵਿਰੁੱਧ ਕਹਿੰਦੇ ਹਨ ਕਿ ਪਾਤਸ਼ਾਹ ਤਾਂ ਯਿਸੂ ਹੀ ਹੈ।
ους υποδεδεκται ιασων και ουτοι παντες απεναντι των δογματων καισαρος πρασσουσιν βασιλεα ετερον λεγοντες ειναι ιησουν
8 ਸੋ ਉਨ੍ਹਾਂ ਨੇ ਲੋਕਾਂ ਨੂੰ ਅਤੇ ਨਗਰ ਦੇ ਅਧਿਕਾਰੀਆਂ ਨੂੰ ਇਹ ਗੱਲਾਂ ਸੁਣਾ ਕੇ ਡਰਾ ਦਿੱਤਾ।
εταραξαν δε τον οχλον και τους πολιταρχας ακουοντας ταυτα
9 ਤਾਂ ਉਹਨਾਂ ਨੇ ਯਾਸੋਨ ਅਤੇ ਦੂਜਿਆਂ ਤੋਂ ਜ਼ਮਾਨਤ ਲੈ ਕੇ ਉਨ੍ਹਾਂ ਨੂੰ ਛੱਡ ਦਿੱਤਾ।
και λαβοντες το ικανον παρα του ιασονος και των λοιπων απελυσαν αυτους
10 ੧੦ ਪਰ ਭਰਾਵਾਂ ਨੇ ਰਾਤ ਦੇ ਸਮੇਂ ਹੀ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਨੂੰ ਭੇਜ ਦਿੱਤਾ ਅਤੇ ਉਹ ਉੱਥੇ ਪਹੁੰਚ ਕੇ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ।
οι δε αδελφοι ευθεως δια της νυκτος εξεπεμψαν τον τε παυλον και τον σιλαν εις βερροιαν οιτινες παραγενομενοι εις την συναγωγην απηεσαν των ιουδαιων
11 ੧੧ ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ।
ουτοι δε ησαν ευγενεστεροι των εν θεσσαλονικη οιτινες εδεξαντο τον λογον μετα πασης προθυμιας καθ ημεραν ανακρινοντες τας γραφας ει εχοι ταυτα ουτως
12 ੧੨ ਇਸ ਲਈ ਬਹੁਤ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਅਤੇ ਪਤਵੰਤੀ ਯੂਨਾਨੀ ਇਸਤ੍ਰੀਆਂ ਅਤੇ ਆਦਮੀਆਂ ਵਿੱਚੋਂ ਵੀ ਬਹੁਤ ਸਾਰਿਆਂ ਨੇ ਵਿਸ਼ਵਾਸ ਕੀਤਾ।
πολλοι μεν ουν εξ αυτων επιστευσαν και των ελληνιδων γυναικων των ευσχημονων και ανδρων ουκ ολιγοι
13 ੧੩ ਪਰ ਜਦੋਂ ਥਸਲੁਨੀਕੇ ਦੇ ਯਹੂਦੀਆਂ ਨੇ ਜਾਣਿਆ ਕਿ ਪੌਲੁਸ ਪਰਮੇਸ਼ੁਰ ਦਾ ਬਚਨ ਬਰਿਯਾ ਵਿੱਚ ਵੀ ਸੁਣਾਉਂਦਾ ਹੈ ਤਾਂ ਉੱਥੇ ਵੀ ਆ ਕੇ ਲੋਕਾਂ ਨੂੰ ਭਰਮਾਉਣ ਅਤੇ ਡਰਾਉਣ ਲੱਗੇ।
ως δε εγνωσαν οι απο της θεσσαλονικης ιουδαιοι οτι και εν τη βερροια κατηγγελη υπο του παυλου ο λογος του θεου ηλθον κακει σαλευοντες τους οχλους
14 ੧੪ ਤਦ ਭਰਾਵਾਂ ਨੇ ਪੌਲੁਸ ਨੂੰ ਵਿਦਿਆ ਕੀਤਾ ਕਿ ਸਮੁੰਦਰ ਤੱਕ ਜਾਵੇ ਪਰ ਸੀਲਾਸ ਅਤੇ ਤਿਮੋਥਿਉਸ ਉੱਥੇ ਹੀ ਰਹੇ।
ευθεως δε τοτε τον παυλον εξαπεστειλαν οι αδελφοι πορευεσθαι ως επι την θαλασσαν υπεμενον δε ο τε σιλας και ο τιμοθεος εκει
15 ੧੫ ਪਰ ਪੌਲੁਸ ਦੇ ਪਹੁੰਚਾਉਣ ਵਾਲਿਆਂ ਨੇ ਉਹ ਨੂੰ ਅਥੇਨੈ ਤੱਕ ਲਿਆਏ, ਸੀਲਾਸ ਅਤੇ ਤਿਮੋਥਿਉਸ ਦੇ ਲਈ ਹੁਕਮ ਲੈ ਕੇ, ਕਿ ਜਿਸ ਤਰ੍ਹਾਂ ਵੀ ਹੋ ਸਕੇ ਜਲਦੀ ਉਹ ਦੇ ਕੋਲ ਆ ਜਾਣ, ਅਤੇ ਉਹ ਤੁਰ ਪਏ।
οι δε καθιστωντες τον παυλον ηγαγον αυτον εως αθηνων και λαβοντες εντολην προς τον σιλαν και τιμοθεον ινα ως ταχιστα ελθωσιν προς αυτον εξηεσαν
16 ੧੬ ਜਦੋਂ ਪੌਲੁਸ ਅਥੇਨੈ ਵਿੱਚ ਉਨ੍ਹਾਂ ਦੀ ਉਡੀਕ ਕਰਦਾ ਸੀ, ਤਦ ਸ਼ਹਿਰ ਨੂੰ ਮੂਰਤਾਂ ਨਾਲ ਭਰਿਆ ਹੋਇਆ ਵੇਖ ਕੇ ਉਹ ਦਾ ਆਤਮਾ ਜਲ ਗਿਆ।
εν δε ταις αθηναις εκδεχομενου αυτους του παυλου παρωξυνετο το πνευμα αυτου εν αυτω θεωρουντι κατειδωλον ουσαν την πολιν
17 ੧੭ ਇਸ ਲਈ ਉਹ ਪ੍ਰਾਰਥਨਾ ਘਰਾਂ ਵਿੱਚ ਯਹੂਦੀਆਂ ਅਤੇ ਭਗਤ ਲੋਕਾਂ ਦੇ ਨਾਲ ਅਤੇ ਰੋਜ਼ ਬਜ਼ਾਰ ਵਿੱਚ ਉਨ੍ਹਾਂ ਲੋਕਾਂ ਨਾਲ ਜੋ ਉਸ ਨੂੰ ਮਿਲਦੇ ਸਨ, ਵਾਦ-ਵਿਵਾਦ ਕਰਦਾ ਸੀ।
διελεγετο μεν ουν εν τη συναγωγη τοις ιουδαιοις και τοις σεβομενοις και εν τη αγορα κατα πασαν ημεραν προς τους παρατυγχανοντας
18 ੧੮ ਅਪਿਕੂਰੀ ਅਤੇ ਸਤੋਇਕੀ ਸ਼ਾਸਤਰੀਆਂ ਵਿੱਚੋਂ ਵੀ ਕੁਝ ਉਸ ਨਾਲ ਵਾਦ-ਵਿਵਾਦ ਕਰਨ ਲੱਗੇ ਅਤੇ ਕਈਆਂ ਨੇ ਆਖਿਆ ਕਿ ਇਹ ਬਕਵਾਦੀ ਕੀ ਆਖਣਾ ਚਾਹੁੰਦਾ ਹੈ? ਕਈ ਬੋਲੇ ਜੋ ਇਹ ਤਾਂ ਪਰਾਏ ਦੇਵਤਿਆਂ ਦਾ ਦੱਸਣ ਵਾਲਾ ਕੋਈ ਹੈ ਕਿਉਂ ਜੋ ਉਹ ਯਿਸੂ ਦੀ ਅਤੇ ਉਸ ਦੇ ਜੀ ਉੱਠਣ ਦੀ ਖੁਸ਼ਖਬਰੀ ਸੁਣਾਉਂਦਾ ਸੀ।
τινες δε και των επικουρειων και των στωικων φιλοσοφων συνεβαλον αυτω και τινες ελεγον τι αν θελοι ο σπερμολογος ουτος λεγειν οι δε ξενων δαιμονιων δοκει καταγγελευς ειναι οτι τον ιησουν και την αναστασιν ευηγγελιζετο
19 ੧੯ ਉਹ ਉਸ ਨੂੰ ਫੜ੍ਹ ਕੇ ਅਰਿਯੁਪਗੁਸ ਉੱਤੇ ਲੈ ਗਏ ਅਤੇ ਬੋਲੇ, ਕੀ ਅਸੀਂ ਪੁੱਛ ਸਕਦੇ ਹਾਂ ਕਿ ਉਹ ਨਵੀਂ ਸਿੱਖਿਆ ਜੋ ਤੂੰ ਦਿੰਦਾ ਹੈ ਕੀ ਹੈ?
επιλαβομενοι τε αυτου επι τον αρειον παγον ηγαγον λεγοντες δυναμεθα γνωναι τις η καινη αυτη η υπο σου λαλουμενη διδαχη
20 ੨੦ ਤੂੰ ਸਾਨੂੰ ਬਹੁਤ ਅਨੋਖੀਆਂ ਗੱਲਾਂ ਸੁਣਾਉਂਦਾ ਹੈ ਸੋ ਅਸੀਂ ਉਨ੍ਹਾਂ ਦਾ ਅਰਥ ਜਾਣਨਾ ਚਾਹੁੰਦੇ ਹਾਂ।
ξενιζοντα γαρ τινα εισφερεις εις τας ακοας ημων βουλομεθα ουν γνωναι τι αν θελοι ταυτα ειναι
21 ੨੧ ਸਾਰੇ ਅਥੇਨੀ ਲੋਕ ਅਤੇ ਜਿਹੜੇ ਪਰਦੇਸੀ ਉੱਥੇ ਰਹਿੰਦੇ ਸਨ, ਨਵੀਂਆਂ-ਨਵੀਂਆਂ ਗੱਲਾਂ ਸੁਣਨ ਅਤੇ ਸੁਣਾਉਣ ਤੋਂ ਬਿਨ੍ਹਾਂ ਆਪਣਾ ਸਮਾਂ ਕਿਸੇ ਕੰਮ ਵਿੱਚ ਨਹੀਂ ਗੁਜਾਰਦੇ ਸਨ।
αθηναιοι δε παντες και οι επιδημουντες ξενοι εις ουδεν ετερον ευκαιρουν η λεγειν τι και ακουειν καινοτερον
22 ੨੨ ਤਾਂ ਪੌਲੁਸ ਅਰਿਯੁਪਗੁਸ ਦੇ ਵਿੱਚ ਖੜ੍ਹਾ ਹੋ ਕੇ ਕਹਿਣ ਲੱਗਾ, ਹੇ ਅਥੇਨੀਓ, ਮੈਂ ਤੁਹਾਨੂੰ ਹਰ ਤਰ੍ਹਾਂ ਨਾਲ ਦੇਵਤਿਆਂ ਦੇ ਵੱਡੇ ਪੂਜਣ ਵਾਲੇ ਵੇਖਦਾ ਹਾਂ।
σταθεις δε ο παυλος εν μεσω του αρειου παγου εφη ανδρες αθηναιοι κατα παντα ως δεισιδαιμονεστερους υμας θεωρω
23 ੨੩ ਕਿਉਂ ਜੋ ਮੈਂ ਤੁਰਦੇ ਫਿਰਦੇ ਅਤੇ ਤੁਹਾਡੇ ਦੇਵਤਿਆਂ ਦੀਆਂ ਮੂਰਤਾਂ ਵੇਖੀਆਂ ਅਤੇ ਇੱਕ ਵੇਦੀ ਨੂੰ ਵੇਖਿਆ ਜਿਸ ਦੇ ਉੱਤੇ ਇਹ ਲਿਖਿਆ ਹੋਇਆ ਸੀ “ਅਣਜਾਣੇ ਦੇਵਤੇ ਲਈ”। ਇਸ ਲਈ ਜਿਸ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਉਸੇ ਦੀ ਖ਼ਬਰ ਦਿੰਦਾ ਹਾਂ।
διερχομενος γαρ και αναθεωρων τα σεβασματα υμων ευρον και βωμον εν ω επεγεγραπτο αγνωστω θεω ον ουν αγνοουντες ευσεβειτε τουτον εγω καταγγελλω υμιν
24 ੨੪ ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ।
ο θεος ο ποιησας τον κοσμον και παντα τα εν αυτω ουτος ουρανου και γης κυριος υπαρχων ουκ εν χειροποιητοις ναοις κατοικει
25 ੨੫ ਅਤੇ ਨਾ ਉਹ ਨੂੰ ਕਿਸੇ ਚੀਜ਼ ਤੋਂ ਥੋੜ ਹੈ ਨਾ ਉਹ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਖੁਦ ਹੀ ਸਭਨਾਂ ਨੂੰ ਜ਼ਿੰਦਗੀ, ਸਾਹ ਅਤੇ ਸਭ ਕੁਝ ਦਿੰਦਾ ਹੈ।
ουδε υπο χειρων ανθρωπων θεραπευεται προσδεομενος τινος αυτος διδους πασιν ζωην και πνοην κατα παντα
26 ੨੬ ਅਤੇ ਉਸ ਨੇ ਮਨੁੱਖਾਂ ਦੀ ਹਰੇਕ ਕੌਮ ਨੂੰ ਸਾਰੀ ਧਰਤੀ ਉੱਤੇ ਵੱਸਣ ਲਈ ਰਚਿਆ ਅਤੇ ਉਨ੍ਹਾਂ ਦਾ ਇੱਕ ਨਿਸਚਿਤ ਸਮਾਂ ਅਤੇ ਰਹਿਣ ਦੀਆਂ ਹੱਦਾਂ ਠਹਿਰਾਈਆਂ
εποιησεν τε εξ ενος αιματος παν εθνος ανθρωπων κατοικειν επι παν το προσωπον της γης ορισας προστεταγμενους καιρους και τας οροθεσιας της κατοικιας αυτων
27 ੨੭ ਕਿ ਉਹ ਪਰਮੇਸ਼ੁਰ ਨੂੰ ਲੱਭਣ, ਕੀ ਜਾਣੀਏ ਉਸ ਨੂੰ ਲੱਭ ਲੈਣ ਭਾਵੇਂ ਉਹ ਸਾਡੇ ਵਿੱਚੋਂ ਕਿਸੇ ਤੋਂ ਦੂਰ ਨਹੀਂ।
ζητειν τον κυριον ει αρα γε ψηλαφησειαν αυτον και ευροιεν και γε ου μακραν απο ενος εκαστου ημων υπαρχοντα
28 ੨੮ ਕਿਉਂਕਿ ਉਸੇ ਵਿੱਚ ਅਸੀਂ ਜਿਉਂਦੇ, ਤੁਰਦੇ ਫਿਰਦੇ, ਮੌਜੂਦ ਹਾਂ ਜਿਵੇਂ ਤੁਹਾਡੇ ਕਵੀਸ਼ਰਾਂ ਵਿੱਚੋਂ ਵੀ ਬਹੁਤ ਨੇ ਆਖਿਆ ਹੈ, ਕਿ ਅਸੀਂ ਤਾਂ ਉਹ ਦੀ ਅੰਸ ਵੀ ਹਾਂ।
εν αυτω γαρ ζωμεν και κινουμεθα και εσμεν ως και τινες των καθ υμας ποιητων ειρηκασιν του γαρ και γενος εσμεν
29 ੨੯ ਸੋ ਪਰਮੇਸ਼ੁਰ ਦੀ ਅੰਸ ਹੋ ਕੇ ਸਾਨੂੰ ਯੋਗ ਨਹੀਂ ਜੋ ਇਹ ਸਮਝੀਏ ਕਿ ਪਰਮੇਸ਼ੁਰ ਸੋਨੇ ਚਾਂਦੀ ਜਾਂ ਪੱਥਰ ਵਰਗਾ ਹੈ, ਜਿਸ ਨੂੰ ਮਨੁੱਖ ਨੇ ਆਪਣੇ ਹੱਥਾਂ ਅਤੇ ਮਨ ਨਾਲ ਬਣਾਇਆ ਹੈ।
γενος ουν υπαρχοντες του θεου ουκ οφειλομεν νομιζειν χρυσω η αργυρω η λιθω χαραγματι τεχνης και ενθυμησεως ανθρωπου το θειον ειναι ομοιον
30 ੩੦ ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ।
τους μεν ουν χρονους της αγνοιας υπεριδων ο θεος τα νυν παραγγελλει τοις ανθρωποις πασιν πανταχου μετανοειν
31 ੩੧ ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ।
διοτι εστησεν ημεραν εν η μελλει κρινειν την οικουμενην εν δικαιοσυνη εν ανδρι ω ωρισεν πιστιν παρασχων πασιν αναστησας αυτον εκ νεκρων
32 ੩੨ ਜਦੋਂ ਉਨ੍ਹਾਂ ਨੇ ਮੁਰਦਿਆਂ ਦੇ ਜੀ ਉੱਠਣ ਦੀ ਗੱਲ ਸੁਣੀ ਤਾਂ ਕਈ ਮਖ਼ੌਲ ਕਰਨ ਲੱਗੇ ਪਰ ਕੁਝ ਨੇ ਆਖਿਆ, ਅਸੀਂ ਇਹ ਗੱਲ ਤੇਰੇ ਕੋਲੋਂ ਕਦੇ ਫੇਰ ਸੁਣਾਂਗੇ।
ακουσαντες δε αναστασιν νεκρων οι μεν εχλευαζον οι δε ειπον ακουσομεθα σου παλιν περι τουτου
33 ੩੩ ਸੋ ਪੌਲੁਸ ਉਨ੍ਹਾਂ ਦੇ ਵਿੱਚੋਂ ਚੱਲਿਆ ਗਿਆ।
και ουτως ο παυλος εξηλθεν εκ μεσου αυτων
34 ੩੪ ਪਰੰਤੂ ਕਈ ਆਦਮੀਆਂ ਨੇ ਉਹ ਦੇ ਨਾਲ ਰਲ ਕੇ ਵਿਸ਼ਵਾਸ ਕੀਤਾ। ਉਨ੍ਹਾਂ ਵਿੱਚ ਦਿਯਾਨੀਸਿਯੁਸ ਅਰਿਯੁਪਗੀ ਅਤੇ ਦਾਮਰਿਸ ਨਾਮ ਦੀ ਇੱਕ ਔਰਤ ਅਤੇ ਕਈ ਹੋਰ ਉਨ੍ਹਾਂ ਦੇ ਨਾਲ ਸਨ।
τινες δε ανδρες κολληθεντες αυτω επιστευσαν εν οις και διονυσιος ο αρεοπαγιτης και γυνη ονοματι δαμαρις και ετεροι συν αυτοις

< ਰਸੂਲਾਂ ਦੇ ਕਰਤੱਬ 17 >