< ਰਸੂਲਾਂ ਦੇ ਕਰਤੱਬ 6 >

1 ਉਹਨਾਂ ਦਿਨਾਂ ਵਿੱਚ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ ਤਾਂ ਯੂਨਾਨੀ ਅਤੇ ਯਹੂਦੀ ਇਬਰਾਨੀਆਂ ਉੱਤੇ ਬੁੜ-ਬੁੜਾਉਣ ਲੱਗੇ, ਕਿਉਂ ਜੋ ਹਰ ਦਿਨ ਭੋਜਨ ਵੰਡਣ ਦੇ ਸਮੇਂ ਉਹ ਉਨ੍ਹਾਂ ਦੀਆਂ ਵਿਧਵਾਵਾਂ ਦੀ ਖ਼ਬਰ ਨਹੀਂ ਲੈਂਦੇ ਸਨ।
そのころ,弟子たちの数が殖えていた時,ヘレニストたちからヘブライ人たちに対して苦情が起こった。彼らのやもめたちが日々の援助においてないがしろにされていたからであった。
2 ਤਦ ਉਹਨਾਂ ਨੇ ਬਾਰ੍ਹਾਂ ਚੇਲਿਆਂ ਦੀ ਸੰਗਤ ਨੂੰ ਕੋਲ ਸੱਦ ਕੇ ਆਖਿਆ, ਇਹ ਚੰਗੀ ਗੱਲ ਨਹੀਂ ਜੋ ਅਸੀਂ ਪਰਮੇਸ਼ੁਰ ਦਾ ਬਚਨ ਛੱਡ ਕੇ ਖਿਲਾਉਣ ਪਿਲਾਉਣ ਦੀ ਸੇਵਾ ਕਰੀਏ।
十二人は弟子たちの集団を呼び集めてこう言った。「わたしたちが神の言葉を放っておいて,食卓のために仕えるのはふさわしくありません。
3 ਇਸ ਲਈ, ਹੇ ਭਰਾਵੋ ਆਪਣੇ ਵਿੱਚੋਂ ਸੱਤ ਨੇਕਨਾਮ ਅਤੇ ਆਤਮਾ ਨਾਲ ਭਰਪੂਰ ਲੋਕਾਂ ਨੂੰ ਚੁਣ ਲਵੋ, ਕਿ ਅਸੀਂ ਉਹਨਾਂ ਨੂੰ ਇਸ ਕੰਮ ਦੀ ਜ਼ਿੰਮੇਵਾਰੀ ਦੇਈਏ।
ですから,兄弟たち,あなた方の中から,聖霊と知恵とに満ちた評判の良い人を七人選び出しなさい。わたしたちがこの仕事の上に任命するためです。
4 ਪਰ ਅਸੀਂ ਪ੍ਰਾਰਥਨਾ ਅਤੇ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ।
わたしたちのほうは,祈りとみ言葉の奉仕とにひたすらとどまることにします」。
5 ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਇਸਤੀਫ਼ਾਨ ਨਾਮ ਦੇ ਇੱਕ ਮਨੁੱਖ ਨੂੰ ਜਿਹੜਾ ਵਿਸ਼ਵਾਸ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ ਅਤੇ ਫ਼ਿਲਿਪੁੱਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਉਸ ਨੂੰ ਚੁਣ ਲਿਆ ਜੋ ਅੰਤਾਕਿਯਾ ਦਾ ਸੀ ਅਤੇ ਜਿਸਨੇ ਯਹੂਦੀ ਮੱਤ ਨੂੰ ਕਬੂਲ ਕਰ ਲਿਆ ਸੀ।
これらの言葉は全員の賛成を得た。彼らは,信仰と聖霊とに満ちた人ステファノ,またフィリポ,プロコルス,ニカノル,ティモン,パルメナ,アンティオキアの改宗者ニコラウスを選び出して,
6 ਅਤੇ ਉਹਨਾਂ ਨੂੰ ਰਸੂਲਾਂ ਦੇ ਅੱਗੇ ਖੜ੍ਹਾ ਕੀਤਾ ਅਤੇ ਉਨ੍ਹਾਂ ਨੇ ਪ੍ਰਾਰਥਨਾ ਕਰਕੇ ਉਹਨਾਂ ਉੱਤੇ ਹੱਥ ਰੱਖੇ।
使徒たちの前に立たせた。使徒たちは祈って彼らの上に手を置いた。
7 ਪਰਮੇਸ਼ੁਰ ਦਾ ਬਚਨ ਫੈਲਦਾ ਗਿਆ ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਜਾ ਰਹੀ ਸੀ ਅਤੇ ਬਹੁਤ ਸਾਰੇ ਜਾਜਕ ਵੀ ਇਸ ਮੱਤ ਨੂੰ ਮੰਨਣ ਵਾਲੇ ਹੋ ਗਏ ਸਨ।
神の言葉は増し加わってゆき,弟子たちの数もエルサレムにおいて非常に殖えていった。大勢の祭司たちがこの信仰に従っていた。
8 ਇਸਤੀਫ਼ਾਨ ਕਿਰਪਾ ਅਤੇ ਸਮਰੱਥਾ ਨਾਲ ਭਰਪੂਰ ਹੋ ਕੇ ਵੱਡੇ ਅਚਰਜ਼ ਕੰਮ ਅਤੇ ਨਿਸ਼ਾਨ ਲੋਕਾਂ ਦੇ ਵਿੱਚ ਕਰਦਾ ਸੀ।
ステファノは信仰と力に満ち,民の間ですばらしい不思議な業やしるしを行なっていた。
9 ਪਰ ਉਸ ਪ੍ਰਾਰਥਨਾ ਘਰ ਵਿੱਚੋਂ ਜੋ ਲਿਬਰਤੀਨੀਆਂ ਦੀ ਕਹਾਉਂਦੀ ਹੈ ਅਤੇ ਕੁਰੇਨੀਆਂ ਅਤੇ ਸਿਕੰਦਰਿਯਾ ਵਿੱਚੋਂ ਅਤੇ ਉਨ੍ਹਾਂ ਵਿੱਚੋਂ ਜਿਹੜੇ ਕਿਲਕਿਯਾ ਅਤੇ ਏਸ਼ੀਆ ਤੋਂ ਆਏ ਸਨ, ਕਈ ਆਦਮੀ ਉੱਠ ਕੇ ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ।
しかし,「リベルティン」と呼ばれる会堂に属する人々,およびキュレネ人,アレクサンドリア人,またキリキアやアシア出身の人々のうちのある者たちが立ち上がり,ステファノと議論した。
10 ੧੦ ਪਰ ਉਹ ਉਸ ਦੀ ਬੁੱਧ ਅਤੇ ਆਤਮਾ ਦਾ ਜਿਸ ਦੇ ਨਾਲ ਉਹ ਗੱਲਾਂ ਕਰਦਾ ਸੀ, ਸਾਹਮਣਾ ਨਾ ਕਰ ਸਕੇ।
彼らは,彼に語らせている知恵と霊には対抗できなかった。
11 ੧੧ ਫੇਰ ਉਨ੍ਹਾਂ ਨੇ ਕੁਝ ਮਨੁੱਖਾਂ ਨੂੰ ਭਰਮਾ ਕੇ ਇਹ ਬੋਲਣ ਲਈ ਕਿਹਾ, ਕਿ ਅਸੀਂ ਇਹ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਦੇ ਸੁਣਿਆ ਹੈ।
そこで,ひそかに人々をそそのかして,「わたしたちは,彼がモーセと神に対して冒とくの言葉を吐くのを聞いた」と言わせた。
12 ੧੨ ਤਦ ਉਨ੍ਹਾਂ ਨੇ ਲੋਕਾਂ, ਬਜ਼ੁਰਗਾਂ ਅਤੇ ਉਪਦੇਸ਼ਕਾਂ ਨੂੰ ਭੜਕਾਇਆ ਅਤੇ ਉਹ ਉਸ ਉੱਤੇ ਚੜ੍ਹ ਆਏ ਅਤੇ ਫੜ੍ਹ ਕੇ ਮਹਾਂ ਸਭਾ ਵਿੱਚ ਲੈ ਗਏ।
民や長老たちや律法学者たちを扇動し,彼を襲って捕らえ,最高法院に引いて行き,
13 ੧੩ ਉਨ੍ਹਾਂ ਨੇ ਝੂਠੇ ਗਵਾਹਾਂ ਨੂੰ ਖੜੇ ਕੀਤਾ ਜੋ ਬੋਲੇ ਕਿ ਇਹ ਮਨੁੱਖ ਇਸ ਪਵਿੱਤਰ ਸਥਾਨ ਅਤੇ ਬਿਵਸਥਾ ਦੇ ਵਿਰੁੱਧ ਬੋਲਣ ਤੋਂ ਨਹੀਂ ਹਟਦਾ ਹੈ।
偽りの証人たちを立てて言わせた,「この男は,この聖なる場所と律法に対して冒とくの言葉を吐いて,どうしてもやめません。
14 ੧੪ ਅਸੀਂ ਤਾਂ ਇਸ ਨੂੰ ਇਹ ਆਖਦੇ ਸੁਣਿਆ ਹੈ ਕਿ ਯਿਸੂ ਨਾਸਰੀ ਇਸ ਸਥਾਨ ਨੂੰ ਢਾਹ ਦੇਵੇਗਾ ਅਤੇ ਜਿਹੜੀਆਂ ਰੀਤਾਂ ਮੂਸਾ ਨੇ ਸਾਨੂੰ ਦਿੱਤੀਆਂ ਹਨ, ਉਨ੍ਹਾਂ ਨੂੰ ਬਦਲ ਦੇਵੇਗਾ।
というのも,わたしたちは彼が,あのナザレのイエスはこの場所を壊し,モーセがわたしたちに伝えた慣習を変えるだろう,と言うのを聞いたのです」。
15 ੧੫ ਜਦੋਂ ਉਨ੍ਹਾਂ ਸਭ ਲੋਕਾਂ ਨੇ ਜਿਹੜੇ ਮਹਾਂ ਸਭਾ ਵਿੱਚ ਬੈਠੇ ਸਨ, ਉਹ ਦੀ ਵੱਲ ਧਿਆਨ ਕੀਤਾ ਤਾਂ ਉਹ ਦਾ ਚਿਹਰਾ ਸਵਰਗ ਦੂਤ ਦੇ ਰੂਪ ਵਰਗਾ ਚਮਕਦਾ ਦੇਖਿਆ।
最高法院に座っていた者たちはみな彼を見つめたが,その顔はみ使いの顔のように見えた。

< ਰਸੂਲਾਂ ਦੇ ਕਰਤੱਬ 6 >