< ਆਮੋਸ 5 >

1 ਹੇ ਇਸਰਾਏਲ ਦੇ ਘਰਾਣੇ, ਇਨ੍ਹਾਂ ਬਚਨਾਂ ਨੂੰ ਸੁਣੋ, ਜਿਹੜੇ ਮੈਂ ਤੁਹਾਡੇ ਲਈ ਵਿਰਲਾਪ ਕਰਕੇ ਕਹਿੰਦਾ ਹਾਂ,
שמעו את הדבר הזה אשר אנכי נשא עליכם קינה--בית ישראל
2 “ਇਸਰਾਏਲ ਦੀ ਕੁਆਰੀ ਡਿੱਗ ਪਈ, ਉਹ ਫੇਰ ਨਾ ਉੱਠ ਸਕੇਗੀ, ਉਹ ਆਪਣੀ ਭੂਮੀ ਉੱਤੇ ਤਿਆਗ ਦਿੱਤੀ ਗਈ ਹੈ, ਉਸ ਨੂੰ ਚੁੱਕਣ ਵਾਲਾ ਕੋਈ ਨਹੀਂ।”
נפלה לא תוסיף קום בתולת ישראל נטשה על אדמתה אין מקימה
3 ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, “ਜਿਸ ਸ਼ਹਿਰ ਵਿੱਚੋਂ ਹਜ਼ਾਰ ਨਿੱਕਲਦੇ ਸਨ, ਉੱਥੇ ਇਸਰਾਏਲ ਦੇ ਘਰਾਣੇ ਦੇ ਸੌ ਰਹਿ ਜਾਣਗੇ, ਅਤੇ ਜਿਸ ਵਿੱਚੋਂ ਸੌ ਨਿੱਕਲਦੇ ਸਨ, ਉੱਥੇ ਦਸ ਹੀ ਰਹਿ ਜਾਣਗੇ।”
כי כה אמר אדני יהוה העיר היצאת אלף תשאיר מאה והיוצאת מאה תשאיר עשרה לבית ישראל
4 ਯਹੋਵਾਹ ਇਸਰਾਏਲ ਦੇ ਘਰਾਣੇ ਨੂੰ ਇਹ ਆਖਦਾ ਹੈ, ਮੇਰੀ ਖੋਜ ਕਰੋ ਤਾਂ ਜੀਉਂਦੇ ਰਹੋਗੇ!
כי כה אמר יהוה לבית ישראל דרשוני וחיו
5 ਪਰ ਬੈਤਏਲ ਦੀ ਖੋਜ਼ ਨਾ ਕਰੋ, ਨਾ ਗਿਲਗਾਲ ਵਿੱਚ ਵੜੋ, ਨਾ ਬਏਰਸ਼ਬਾ ਨੂੰ ਜਾਓ, ਕਿਉਂ ਜੋ ਗਿਲਗਾਲ ਜ਼ਰੂਰ ਹੀ ਗ਼ੁਲਾਮੀ ਵਿੱਚ ਜਾਵੇਗਾ ਅਤੇ ਬੈਤਏਲ ਮੁੱਕ ਜਾਵੇਗਾ।
ואל תדרשו בית אל והגלגל לא תבאו ובאר שבע לא תעברו כי הגלגל גלה יגלה ובית אל יהיה לאון
6 ਯਹੋਵਾਹ ਦੀ ਖੋਜ ਕਰੋ ਤਾਂ ਤੁਸੀਂ ਜੀਉਂਦੇ ਰਹੋਗੇ! ਕਿਤੇ ਉਹ ਅੱਗ ਵਾਂਗੂੰ ਯੂਸੁਫ਼ ਦੇ ਘਰਾਣੇ ਉੱਤੇ ਭੜਕ ਉੱਠੇ ਅਤੇ ਉਸ ਨੂੰ ਭਸਮ ਕਰੇ ਅਤੇ ਬੈਤਏਲ ਵਿੱਚ ਕੋਈ ਉਸ ਨੂੰ ਬੁਝਾਉਣ ਵਾਲਾ ਨਾ ਹੋਵੇਗਾ।
דרשו את יהוה וחיו פן יצלח כאש בית יוסף ואכלה ואין מכבה לבית אל
7 ਤੁਸੀਂ ਜਿਹੜੇ ਨਿਆਂ ਨੂੰ ਕੁੜੱਤਣ ਵਿੱਚ ਬਦਲਦੇ ਹੋ ਅਤੇ ਧਰਮ ਨੂੰ ਮਿੱਟੀ ਵਿੱਚ ਮਿਲਾਉਂਦੇ ਹੋ!
ההפכים ללענה משפט וצדקה לארץ הניחו
8 ਉਹ ਜੋ ਕੱਚ ਪਚਿਆ ਅਤੇ ਤਾਰਾ-ਮੰਡਲ ਦਾ ਬਣਾਉਣ ਵਾਲਾ ਹੈ, ਜੋ ਘਣਘੋਰ ਹਨੇਰੇ ਨੂੰ ਪ੍ਰਭਾਤ ਦੇ ਚਾਨਣ ਵਿੱਚ ਬਦਲ ਦਿੰਦਾ ਹੈ ਅਤੇ ਦਿਨ ਨੂੰ ਹਨੇਰੀ ਰਾਤ ਬਣਾ ਦਿੰਦਾ ਹੈ, ਜੋ ਸਮੁੰਦਰ ਦੇ ਪਾਣੀਆਂ ਨੂੰ ਬੁਲਾਉਂਦਾ ਹੈ ਅਤੇ ਉਹਨਾਂ ਨੂੰ ਧਰਤੀ ਉੱਤੇ ਵਹਾਉਂਦਾ ਹੈ, ਉਸਦਾ ਨਾਮ ਯਹੋਵਾਹ ਹੈ!
עשה כימה וכסיל והפך לבקר צלמות ויום לילה החשיך הקורא למי הים וישפכם על פני הארץ--יהוה שמו
9 ਜਿਹੜਾ ਛੇਤੀ ਨਾਲ ਬਲਵਾਨ ਦਾ ਵਿਨਾਸ਼ ਕਰ ਦਿੰਦਾ ਹੈ ਅਤੇ ਗੜ੍ਹਾਂ ਨੂੰ ਵੀ ਤਬਾਹ ਕਰ ਦਿੰਦਾ ਹੈ!
המבליג שד על עז ושד על מבצר יבוא
10 ੧੦ ਜੋ ਫਾਟਕ ਵਿੱਚ ਤਾੜਨਾ ਦਿੰਦਾ ਹੈ, ਉਸ ਨਾਲ ਉਹ ਵੈਰ ਰੱਖਦੇ ਹਨ ਅਤੇ ਜੋ ਸੱਚ ਬੋਲਦਾ ਹੈ, ਉਸ ਤੋਂ ਉਹ ਘਿਰਣਾ ਕਰਦੇ ਹਨ।
שנאו בשער מוכיח ודבר תמים יתעבו
11 ੧੧ ਤੁਸੀਂ ਜੋ ਗਰੀਬ ਨੂੰ ਕੁਚਲਦੇ ਹੋ ਅਤੇ ਉਸ ਤੋਂ ਕਣਕ ਦੀ ਵਸੂਲੀ ਜ਼ਬਰਦਸਤੀ ਕਰਦੇ ਹੋ, ਇਸ ਲਈ ਜਿਹੜੇ ਘਰ ਤੁਸੀਂ ਘੜ੍ਹੇ ਹੋਏ ਪੱਥਰਾਂ ਨਾਲ ਬਣਾਏ ਹਨ, ਉਨ੍ਹਾਂ ਵਿੱਚ ਵੱਸ ਨਾ ਸਕੋਗੇ! ਅਤੇ ਜੋ ਸੁਹਾਵਣੇ ਅੰਗੂਰੀ ਬਾਗ਼ ਤੁਸੀਂ ਲਾਏ ਹਨ, ਉਨ੍ਹਾਂ ਦੀ ਮਧ ਨਾ ਪੀ ਸਕੋਗੇ!
לכן יען בושסכם על דל ומשאת בר תקחו ממנו--בתי גזית בניתם ולא תשבו בם כרמי חמד נטעתם ולא תשתו את יינם
12 ੧੨ ਕਿਉਂ ਜੋ ਮੈਂ ਤੁਹਾਡੇ ਬਹੁਤਿਆਂ ਅਪਰਾਧਾਂ ਨੂੰ ਅਤੇ ਤੁਹਾਡੇ ਵੱਡੇ ਪਾਪਾਂ ਨੂੰ ਜਾਣਦਾ ਹਾਂ, ਤੁਸੀਂ ਧਰਮੀ ਨੂੰ ਸਤਾਉਂਦੇ ਹੋ ਅਤੇ ਰਿਸ਼ਵਤ ਲੈਂਦੇ ਹੋ, ਅਤੇ ਫਾਟਕ ਵਿੱਚ ਕੰਗਾਲਾਂ ਦਾ ਹੱਕ ਮਾਰਦੇ ਹੋ!
כי ידעתי רבים פשעיכם ועצמים חטאתיכם צררי צדיק לקחי כפר ואביונים בשער הטו
13 ੧੩ ਇਸ ਲਈ ਜੋ ਸਮਝਦਾਰ ਹੈ, ਉਹ ਅਜਿਹੇ ਸਮੇਂ ਵਿੱਚ ਚੁੱਪ-ਚਾਪ ਰਹੇ, ਕਿਉਂ ਜੋ ਇਹ ਸਮਾਂ ਬੁਰਾ ਹੈ!
לכן המשכיל בעת ההיא--ידם כי עת רעה היא
14 ੧੪ ਹੇ ਲੋਕੋ, ਭਲਿਆਈ ਦੀ ਖੋਜ ਕਰੋ, ਬੁਰਿਆਈ ਦੀ ਨਹੀਂ, ਤਾਂ ਜੋ ਤੁਸੀਂ ਜੀਉਂਦੇ ਰਹੋ, ਫਿਰ ਜਿਵੇਂ ਤੁਸੀਂ ਕਹਿੰਦੇ ਹੋ ਉਸੇ ਤਰ੍ਹਾਂ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੋਵੇਗਾ।
דרשו טוב ואל רע למען תחיו ויהי כן יהוה אלהי צבאות אתכם--כאשר אמרתם
15 ੧੫ ਬੁਰਿਆਈ ਤੋਂ ਘਿਰਣਾ ਕਰੋ ਅਤੇ ਭਲਿਆਈ ਨੂੰ ਪਿਆਰ ਕਰੋ, ਫਾਟਕ ਵਿੱਚ ਨਿਆਂ ਨੂੰ ਸਥਾਪਤ ਕਰੋ, ਕੀ ਜਾਣੀਏ ਸੈਨਾਂ ਦਾ ਪਰਮੇਸ਼ੁਰ ਯਹੋਵਾਹ ਯੂਸੁਫ਼ ਦੇ ਬਚੇ ਹੋਇਆਂ ਉੱਤੇ ਕਿਰਪਾ ਕਰੇ।
שנאו רע ואהבו טוב והציגו בשער משפט אולי יחנן יהוה אלהי צבאות--שארית יוסף
16 ੧੬ ਇਸ ਲਈ ਸੈਨਾਂ ਦਾ ਪਰਮੇਸ਼ੁਰ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, “ਸਾਰੇ ਚੌਕਾਂ ਵਿੱਚ ਰੋਣਾ-ਪਿੱਟਣਾ ਹੋਵੇਗਾ ਅਤੇ ਸਾਰੀਆਂ ਗਲੀਆਂ ਵਿੱਚ ਲੋਕ ਹਾਏ ਹਾਏ! ਕਰਨਗੇ, ਉਹ ਕਿਸਾਨ ਨੂੰ ਸੋਗ ਕਰਨ ਲਈ ਅਤੇ ਵਿਰਲਾਪ ਕਰਨ ਦੇ ਮਾਹਰਾਂ ਨੂੰ ਰੋਣ-ਪਿੱਟਣ ਲਈ ਸੱਦਣਗੇ।
לכן כה אמר יהוה אלהי צבאות אדני בכל רחבות מספד ובכל חוצות יאמרו הו הו וקראו אכר אל אבל ומספד אל יודעי נהי
17 ੧੭ ਸਾਰੇ ਅੰਗੂਰੀ ਬਾਗ਼ਾਂ ਵਿੱਚ ਰੋਣਾ-ਪਿੱਟਣਾ ਹੋਵੇਗਾ, ਕਿਉਂਕਿ ਮੈਂ ਤੁਹਾਡੇ ਵਿੱਚੋਂ ਦੀ ਲੰਘਾਂਗਾ,” ਯਹੋਵਾਹ ਦਾ ਇਹੋ ਬਚਨ ਹੈ।
ובכל כרמים מספד כי אעבר בקרבך אמר יהוה
18 ੧੮ ਹਾਏ ਤੁਹਾਡੇ ਉੱਤੇ ਜੋ ਯਹੋਵਾਹ ਦੇ ਨਿਆਂ ਦੇ ਦਿਨ ਨੂੰ ਲੋਚਦੇ ਹੋ! ਤੁਸੀਂ ਯਹੋਵਾਹ ਦਾ ਨਿਆਂ ਦਾ ਦਿਨ ਕਿਉਂ ਚਾਹੁੰਦੇ ਹੋ? ਉਹ ਹਨੇਰੇ ਦਾ ਦਿਨ ਹੈ, ਚਾਨਣ ਦਾ ਨਹੀਂ!
הוי המתאוים את יום יהוה למה זה לכם יום יהוה הוא חשך ולא אור
19 ੧੯ ਜਿਵੇਂ ਕੋਈ ਮਨੁੱਖ ਬੱਬਰ ਸ਼ੇਰ ਦੇ ਅੱਗਿਓਂ ਭੱਜੇ ਅਤੇ ਰਿੱਛ ਉਸ ਨੂੰ ਟੱਕਰੇ, ਜਾਂ ਉਹ ਘਰ ਵਿੱਚ ਆ ਕੇ ਆਪਣਾ ਹੱਥ ਕੰਧ ਉੱਤੇ ਰੱਖੇ ਅਤੇ ਸੱਪ ਉਸ ਨੂੰ ਡੱਸ ਲਵੇ!
כאשר ינוס איש מפני הארי ופגעו הדב ובא הבית--וסמך ידו על הקיר ונשכו הנחש
20 ੨੦ ਕੀ ਇਹ ਸੱਚ ਨਹੀਂ ਕਿ ਯਹੋਵਾਹ ਦਾ ਦਿਨ ਹਨ੍ਹੇਰਾ ਹੋਵੇਗਾ, ਨਾ ਕਿ ਚਾਨਣ? ਅਤੇ ਘੁੱਪ ਹਨ੍ਹੇਰਾ, ਜਿਸ ਦੇ ਵਿੱਚ ਕੋਈ ਚਮਕ ਨਾ ਹੋਵੇਗੀ?
הלא חשך יום יהוה ולא אור ואפל ולא נגה לו
21 ੨੧ ਮੈਂ ਤੁਹਾਡੇ ਪਰਬਾਂ ਤੋਂ ਵੈਰ ਰੱਖਦਾ ਅਤੇ ਘਿਰਣਾ ਕਰਦਾ ਹਾਂ ਅਤੇ ਤੁਹਾਡੀਆਂ ਮਹਾਂਸਭਾਵਾਂ ਨੂੰ ਪਸੰਦ ਨਹੀਂ ਕਰਦਾ!
שנאתי מאסתי חגיכם ולא אריח בעצרתיכם
22 ੨੨ ਭਾਵੇਂ ਤੁਸੀਂ ਮੈਨੂੰ ਹੋਮ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਓ, ਤਾਂ ਵੀ ਮੈਂ ਉਹਨਾਂ ਨੂੰ ਕਬੂਲ ਨਹੀਂ ਕਰਾਂਗਾ ਅਤੇ ਤੁਹਾਡੇ ਪਲੇ ਹੋਏ ਪਸ਼ੂਆਂ ਦੀਆਂ ਸੁੱਖ-ਸਾਂਦ ਦੀਆਂ ਬਲੀਆਂ ਉੱਤੇ ਮੈਂ ਧਿਆਨ ਨਹੀਂ ਦੇਵਾਂਗਾ।
כי אם תעלו לי עלות ומנחתיכם לא ארצה ושלם מריאיכם לא אביט
23 ੨੩ ਆਪਣੇ ਗੀਤਾਂ ਦਾ ਰੌਲ਼ਾ ਮੇਰੇ ਤੋਂ ਦੂਰ ਕਰੋ, ਤੁਹਾਡੇ ਰਬਾਬਾਂ ਦਾ ਸੁਰ ਮੈਂ ਨਹੀਂ ਸੁਣਾਂਗਾ।
הסר מעלי המון שריך וזמרת נבליך לא אשמע
24 ੨੪ ਪਰ ਨਿਆਂ ਨੂੰ ਨਦੀ ਦੀ ਤਰ੍ਹਾਂ ਅਤੇ ਧਰਮ ਨੂੰ ਬਾਰ੍ਹਾਂ-ਮਾਸੀ ਨਦੀ ਦੀ ਤਰ੍ਹਾਂ ਵਗਣ ਦਿਓ!
ויגל כמים משפט וצדקה כנחל איתן
25 ੨੫ “ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਉਜਾੜ ਵਿੱਚ ਚਾਲ੍ਹੀ ਸਾਲ ਤੱਕ ਬਲੀਆਂ ਅਤੇ ਭੇਟਾਂ ਮੈਨੂੰ ਹੀ ਚੜ੍ਹਾਉਂਦੇ ਰਹੇ ਹੋ?
הזבחים ומנחה הגשתם לי במדבר ארבעים שנה--בית ישראל
26 ੨੬ ਨਹੀਂ, ਤੁਸੀਂ ਤਾਂ ਆਪਣੇ ਰਾਜਾ ਦੇ ਡੇਰੇ ਨੂੰ ਅਤੇ ਆਪਣੇ ਬੁੱਤਾਂ ਦੀ ਚੌਂਕੀ ਨੂੰ ਅਤੇ ਆਪਣੇ ਕੀਯੂਨ ਦੇਵਤੇ ਦੇ ਤਾਰੇ ਨੂੰ ਚੁੱਕ ਕੇ ਫਿਰਦੇ ਰਹੇ, ਜਿਸ ਨੂੰ ਤੁਸੀਂ ਆਪਣੇ ਲਈ ਬਣਾਇਆ!
ונשאתם את סכות מלככם ואת כיון צלמיכם--כוכב אלהיכם אשר עשיתם לכם
27 ੨੭ ਇਸ ਲਈ ਮੈਂ ਤੁਹਾਨੂੰ ਦੰਮਿਸ਼ਕ ਸ਼ਹਿਰ ਤੋਂ ਪਰੇ ਗ਼ੁਲਾਮੀ ਵਿੱਚ ਲੈ ਜਾਂਵਾਂਗਾ,” ਯਹੋਵਾਹ ਦਾ ਇਹੋ ਬਚਨ ਹੈ, ਜਿਸ ਦਾ ਨਾਮ ਸੈਨਾਂ ਦਾ ਪਰਮੇਸ਼ੁਰ ਹੈ!
והגליתי אתכם מהלאה לדמשק אמר יהוה אלהי צבאות שמו

< ਆਮੋਸ 5 >