< ਆਮੋਸ 6 >

1 “ਹਾਏ ਉਹਨਾਂ ਉੱਤੇ ਜੋ ਸੀਯੋਨ ਵਿੱਚ ਅਰਾਮ ਨਾਲ ਰਹਿੰਦੇ ਹਨ! ਅਤੇ ਉਹਨਾਂ ਉੱਤੇ ਜਿਹੜੇ ਸਾਮਰਿਯਾ ਦੇ ਪਰਬਤ ਉੱਤੇ ਚੈਨ ਨਾਲ ਰਹਿੰਦੇ ਹਨ! ਜਿਹੜੇ ਖ਼ਾਸ ਕੌਮਾਂ ਵਿੱਚ ਪ੍ਰਸਿੱਧ ਹਨ, ਜਿਨ੍ਹਾਂ ਦੇ ਕੋਲ ਇਸਰਾਏਲ ਦਾ ਘਰਾਣਾ ਆਉਂਦਾ ਹੈ।
הוי השאננים בציון והבטחים בהר שמרון נקבי ראשית הגוים ובאו להם בית ישראל
2 ਕਲਨੇਹ ਸ਼ਹਿਰ ਨੂੰ ਜਾਓ ਅਤੇ ਵੇਖੋ, ਅਤੇ ਉੱਥੋਂ ਮਹਾਨ ਸ਼ਹਿਰ ਹਮਾਥ ਨੂੰ ਜਾਓ, ਫੇਰ ਫ਼ਲਿਸਤੀਆਂ ਦੇ ਗਥ ਸ਼ਹਿਰ ਨੂੰ ਜਾਓ, ਭਲਾ, ਉਹ ਇਹਨਾਂ ਰਾਜਾਂ ਨਾਲੋਂ ਚੰਗੇ ਹਨ? ਕੀ ਉਹਨਾਂ ਦੀ ਹੱਦ ਤੁਹਾਡੇ ਦੇਸ਼ ਦੀ ਹੱਦ ਨਾਲੋਂ ਵੱਡੀ ਹੈ?
עברו כלנה וראו ולכו משם חמת רבה ורדו גת פלשתים הטובים מן הממלכות האלה--אם רב גבולם מגבלכם
3 ਤੁਸੀਂ ਜੋ ਬਿਪਤਾ ਦਾ ਦਿਨ ਦੂਰ ਕਰਦੇ ਹੋ ਅਤੇ ਜ਼ੁਲਮ ਦੀ ਗੱਦੀ ਨੂੰ ਨੇੜੇ ਲੈ ਆਉਂਦੇ ਹੋ!
המנדים ליום רע ותגשון שבת חמס
4 “ਤੁਸੀਂ ਜੋ ਹਾਥੀ ਦੰਦ ਦੇ ਪਲੰਘਾਂ ਉੱਤੇ ਲੇਟਦੇ ਹੋ ਅਤੇ ਆਪਣੇ ਵਿਛਾਉਣਿਆਂ ਉੱਤੇ ਲੰਮੇ ਪੈਂਦੇ ਹੋ ਅਤੇ ਇੱਜੜ ਦੇ ਲੇਲੇ ਅਤੇ ਚੌਣੇ ਵਿੱਚੋਂ ਵੱਛੇ ਖਾਂਦੇ ਹੋ!
השכבים על מטות שן וסרחים על ערשותם ואכלים כרים מצאן ועגלים מתוך מרבק
5 ਤੁਸੀਂ ਰਬਾਬ ਨਾਲ ਬੇਸੁਰੇ ਗੀਤ ਗਾਉਂਦੇ ਅਤੇ ਦਾਊਦ ਦੀ ਤਰ੍ਹਾਂ ਆਪਣੇ ਲਈ ਵਜਾਉਣ ਦੇ ਸਾਜ਼ ਕੱਢਦੇ ਹੋ,
הפרטים על פי הנבל כדויד חשבו להם כלי שיר
6 ਤੁਸੀਂ ਪਿਆਲਿਆਂ ਵਿੱਚ ਮਧ ਪੀਂਦੇ ਅਤੇ ਆਪਣੇ ਆਪ ਨੂੰ ਖ਼ਾਲਸ ਤੇਲ ਨਾਲ ਮਲਦੇ ਹੋ, ਪਰ ਯੂਸੁਫ਼ ਦੀ ਤਬਾਹੀ ਉੱਤੇ ਅਫ਼ਸੋਸ ਨਹੀਂ ਕਰਦੇ!
השתים במזרקי יין וראשית שמנים ימשחו ולא נחלו על שבר יוסף
7 ਇਸ ਲਈ ਹੁਣ ਉਹ ਗ਼ੁਲਾਮੀ ਵਿੱਚ ਪਹਿਲਾਂ ਜਾਣਗੇ ਅਤੇ ਜੋ ਲੰਮੇ ਪੈ ਕੇ ਸੌਂਦੇ ਸਨ, ਉਨ੍ਹਾਂ ਦਾ ਭੋਗ-ਵਿਲਾਸ ਮੁੱਕ ਜਾਵੇਗਾ।”
לכן עתה יגלו בראש גלים וסר מרזח סרוחים
8 ਪ੍ਰਭੂ ਯਹੋਵਾਹ ਨੇ ਆਪਣੀ ਹੀ ਸਹੁੰ ਖਾਧੀ ਹੈ, ਸੈਨਾਂ ਦਾ ਪਰਮੇਸ਼ੁਰ ਯਹੋਵਾਹ ਫ਼ਰਮਾਉਂਦਾ ਹੈ, “ਮੈਂ ਯਾਕੂਬ ਦੇ ਹੰਕਾਰ ਤੋਂ ਘਿਰਣਾ ਕਰਦਾ ਹਾਂ ਅਤੇ ਉਸ ਦੇ ਗੜ੍ਹਾਂ ਤੋਂ ਵੈਰ ਰੱਖਦਾ ਹਾਂ, ਇਸ ਲਈ ਮੈਂ ਸ਼ਹਿਰ ਅਤੇ ਜੋ ਕੁਝ ਉਸ ਵਿੱਚ ਹੈ, ਸਭ ਵੈਰੀ ਦੇ ਹਵਾਲੇ ਕਰ ਦਿਆਂਗਾ।”
נשבע אדני יהוה בנפשו נאם יהוה אלהי צבאות מתאב אנכי את גאון יעקב וארמנתיו שנאתי והסגרתי עיר ומלאה
9 ਜੇਕਰ ਇੱਕ ਘਰ ਵਿੱਚ ਦਸ ਮਨੁੱਖ ਬਾਕੀ ਰਹਿ ਜਾਣ, ਤਾਂ ਉਹ ਵੀ ਮਰ ਜਾਣਗੇ,
והיה אם יותרו עשרה אנשים בבית אחד--ומתו
10 ੧੦ ਫਿਰ ਜਦ ਉਸ ਦਾ ਰਿਸ਼ਤੇਦਾਰ ਜੋ ਉਸ ਨੂੰ ਸਾੜਨ ਵਾਲਾ ਹੈ, ਉਸ ਨੂੰ ਚੁੱਕਣ ਲਈ ਆਵੇ ਤਾਂ ਜੋ ਉਸ ਦੀਆਂ ਹੱਡੀਆਂ ਨੂੰ ਘਰ ਤੋਂ ਬਾਹਰ ਲੈ ਜਾਵੇ ਅਤੇ ਉਸ ਨੂੰ ਜੋ ਘਰ ਦੇ ਅੰਦਰਲੇ ਹਿੱਸੇ ਵਿੱਚ ਹੈ ਪੁੱਛੇ, “ਕੀ ਤੇਰੇ ਨਾਲ ਕੋਈ ਹੋਰ ਵੀ ਹੈ?” ਅਤੇ ਉਹ ਆਖੇ, ਨਹੀਂ, ਤਾਂ ਉਹ ਆਖੇਗਾ, “ਚੁੱਪ ਰਹਿ! ਕਿਉਂ ਜੋ ਸਾਨੂੰ ਯਹੋਵਾਹ ਦੇ ਨਾਮ ਦਾ ਜ਼ਿਕਰ ਨਹੀਂ ਕਰਨਾ ਚਾਹੀਦਾ!”
ונשאו דודו ומסרפו להוציא עצמים מן הבית ואמר לאשר בירכתי הבית העוד עמך ואמר אפס ואמר הס כי לא להזכיר בשם יהוה
11 ੧੧ ਕਿਉਂਕਿ ਯਹੋਵਾਹ ਨੇ ਹੁਕਮ ਦਿੱਤਾ ਹੈ, ਵੱਡਾ ਘਰ ਛੇਕਾਂ ਨਾਲ ਅਤੇ ਛੋਟਾ ਘਰ ਦਰਾਰਾਂ ਨਾਲ ਮਾਰਿਆ ਜਾਵੇਗਾ।
כי הנה יהוה מצוה והכה הבית הגדול רסיסים והבית הקטן בקעים
12 ੧੨ ਭਲਾ, ਘੋੜੇ ਚੱਟਾਨਾਂ ਉੱਤੇ ਦੌੜਦੇ ਹਨ? ਕੀ ਲੋਕ ਬਲ਼ਦਾਂ ਨਾਲ ਉੱਥੇ ਹਲ ਵਾਹੁੰਦੇ ਹਨ? ਪਰ ਤੁਸੀਂ ਨਿਆਂ ਨੂੰ ਜ਼ਹਿਰ ਨਾਲ ਅਤੇ ਧਰਮ ਦੇ ਫਲ ਨੂੰ ਕੁੜੱਤਣ ਨਾਲ ਬਦਲ ਦਿੱਤਾ!
הירצון בסלע סוסים אם יחרוש בבקרים כי הפכתם לראש משפט ופרי צדקה ללענה
13 ੧੩ ਤੁਸੀਂ ਜੋ ਖ਼ਿਆਲੀ ਗੱਲਾਂ ਉੱਤੇ ਅਨੰਦ ਹੁੰਦੇ ਹੋ ਅਤੇ ਕਹਿੰਦੇ ਹੋ, “ਕੀ ਅਸੀਂ ਆਪਣੇ ਹੀ ਬਲ ਨਾਲ ਸ਼ਕਤੀਸ਼ਾਲੀ ਨਹੀਂ ਹੋ ਗਏ?”
השמחים ללא דבר האמרים--הלוא בחזקנו לקחנו לנו קרנים
14 ੧੪ ਇਸ ਕਾਰਨ, ਸੈਨਾਂ ਦੇ ਪਰਮੇਸ਼ੁਰ ਯਹੋਵਾਹ ਦਾ ਵਾਕ ਹੈ, “ਵੇਖ, ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੇ ਵਿਰੁੱਧ ਇੱਕ ਕੌਮ ਨੂੰ ਉਠਾਵਾਂਗਾ ਜਿਹੜੀ ਹਮਾਥ ਦੇ ਪ੍ਰਵੇਸ਼ ਤੋਂ ਲੈ ਕੇ ਅਰਾਬਾਹ ਦੀ ਨਦੀ ਤੱਕ ਤੁਹਾਨੂੰ ਸਤਾਏਗੀ।”
כי הנני מקים עליכם בית ישראל נאם יהוה אלהי הצבאות--גוי ולחצו אתכם מלבוא חמת עד נחל הערבה

< ਆਮੋਸ 6 >