< ਕੁਲੁੱਸੀਆਂ ਨੂੰ 2 >

1 ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਜੋ ਮੈਂ ਤੁਹਾਡੇ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਵਿੱਚ ਹਨ ਅਤੇ ਉਨ੍ਹਾਂ ਸਭਨਾਂ ਦੇ ਲਈ ਜਿਨ੍ਹਾਂ ਮੇਰਾ ਮੂੰਹ ਕਦੇ ਨਹੀਂ ਵੇਖਿਆ ਕਿੰਨੀ ਮਿਹਨਤ ਕਰਦਾ ਹਾਂ।
θελω γαρ υμας ειδεναι ηλικον αγωνα εχω περι υμων και των εν λαοδικεια και οσοι ουχ εωρακασιν το προσωπον μου εν σαρκι
2 ਤਾਂ ਜੋ ਉਨ੍ਹਾਂ ਦੇ ਦਿਲਾਂ ਨੂੰ ਤਸੱਲੀ ਹੋਵੇ ਅਤੇ ਓਹ ਪਿਆਰ ਵਿੱਚ ਬਣੇ ਰਹਿਣ ਕਿ ਓਹ ਸਮਝ ਦੀ ਪੂਰੀ ਵਿਸ਼ਵਾਸ ਦੇ ਸਾਰੇ ਧਨ ਨੂੰ ਪ੍ਰਾਪਤ ਕਰ ਲੈਣ ਅਤੇ ਪਰਮੇਸ਼ੁਰ ਦੇ ਭੇਤ ਨੂੰ ਜਾਣ ਲੈਣ ਅਰਥਾਤ ਮਸੀਹ ਨੂੰ।
ινα παρακληθωσιν αι καρδιαι αυτων συμβιβασθεντων εν αγαπη και εις παντα πλουτον της πληροφοριας της συνεσεως εις επιγνωσιν του μυστηριου του θεου και πατρος και του χριστου
3 ਜਿਸ ਦੇ ਵਿੱਚ ਬੁੱਧ ਅਤੇ ਗਿਆਨ ਦੇ ਸਾਰੇ ਖ਼ਜ਼ਾਨੇ ਲੁਕੇ ਹੋਏ ਹਨ।
εν ω εισιν παντες οι θησαυροι της σοφιας και της γνωσεως αποκρυφοι
4 ਮੈਂ ਇਹ ਆਖਦਾ ਹਾਂ ਕਿ ਭਰਮਾਉਣ ਵਾਲੀਆਂ ਗੱਲਾਂ ਨਾਲ ਕੋਈ ਤੁਹਾਨੂੰ ਗੁਮਰਾਹ ਨਾ ਕਰ ਲਵੇ।
τουτο δε λεγω ινα μη τις υμας παραλογιζηται εν πιθανολογια
5 ਕਿਉਂ ਜੋ ਮੈਂ ਭਾਵੇਂ ਸਰੀਰ ਕਰਕੇ ਤੁਹਾਡੇ ਤੋਂ ਦੂਰ ਹਾਂ ਪਰ ਆਤਮਾ ਕਰਕੇ ਤੁਹਾਡੇ ਕੋਲ ਹਾਂ ਅਤੇ ਤੁਹਾਡੇ ਜੀਵਨ ਦੇ ਚਾਲ-ਚਲਣ ਅਤੇ ਤੁਹਾਡੀ ਮਸੀਹ ਉੱਤੇ ਵਿਸ਼ਵਾਸ ਦੀ ਦ੍ਰਿੜ੍ਹਤਾ ਵੇਖ ਕੇ ਅਨੰਦ ਹੁੰਦਾ ਹਾਂ।
ει γαρ και τη σαρκι απειμι αλλα τω πνευματι συν υμιν ειμι χαιρων και βλεπων υμων την ταξιν και το στερεωμα της εις χριστον πιστεως υμων
6 ਸੋ ਜਿਵੇਂ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਕਬੂਲ ਕੀਤਾ, ਤਿਵੇਂ ਤੁਸੀਂ ਉਹ ਦੇ ਵਿੱਚ ਚੱਲਦੇ ਜਾਓ।
ως ουν παρελαβετε τον χριστον ιησουν τον κυριον εν αυτω περιπατειτε
7 ਅਤੇ ਜੜ੍ਹ ਫੜ੍ਹ ਕੇ ਵਧਦੇ ਜਾਓ ਅਤੇ ਆਪਣੀ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਜਿਵੇਂ ਤੁਹਾਨੂੰ ਉਪਦੇਸ਼ ਹੋਇਆ ਸੀ, ਧੰਨਵਾਦ ਬਹੁਤਾ ਕਰਦੇ ਜਾਓ।
ερριζωμενοι και εποικοδομουμενοι εν αυτω και βεβαιουμενοι εν τη πιστει καθως εδιδαχθητε περισσευοντες εν αυτη εν ευχαριστια
8 ਸਾਵਧਾਨ ਰਹੋ ਕਿ ਕੋਈ ਆਪਣੀ ਸਿੱਖਿਆ ਅਤੇ ਫ਼ਜ਼ੂਲ ਧੋਖੇ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੂਲ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ।
βλεπετε μη τις υμας εσται ο συλαγωγων δια της φιλοσοφιας και κενης απατης κατα την παραδοσιν των ανθρωπων κατα τα στοιχεια του κοσμου και ου κατα χριστον
9 ਕਿਉਂ ਜੋ ਪਰਮੇਸ਼ੁਰ ਦੀ ਸਾਰੀ ਭਰਪੂਰੀ ਉਸੇ ਵਿੱਚ ਹੋ ਕੇ ਵੱਸਦੀ ਹੈ।
οτι εν αυτω κατοικει παν το πληρωμα της θεοτητος σωματικως
10 ੧੦ ਅਤੇ ਤੁਸੀਂ ਉਹ ਦੇ ਵਿੱਚ ਪੂਰੇ ਹੋ ਗਏ ਹੋ ਜਿਹੜਾ ਸਾਰੀ ਹਕੂਮਤ ਅਤੇ ਇਖ਼ਤਿਆਰ ਦਾ ਸਿਰ ਹੈ।
και εστε εν αυτω πεπληρωμενοι ος εστιν η κεφαλη πασης αρχης και εξουσιας
11 ੧੧ ਜਿਸ ਦੇ ਵਿੱਚ ਤੁਸੀਂ ਅਜਿਹੀ ਸੁੰਨਤ ਨਾਲ ਸੁੰਨਤੀ ਵੀ ਹੋਏ ਜੋ ਹੱਥਾਂ ਨਾਲ ਕੀਤੀ ਹੋਈ ਨਹੀਂ, ਅਰਥਾਤ ਮਸੀਹ ਵਾਲੀ ਸੁੰਨਤ ਹੈ, ਜਿਸ ਦੇ ਵਿੱਚ ਸਰੀਰਕ ਮਾਸ ਲਾਹ ਸੁੱਟੀਦਾ ਹੈ।
εν ω και περιετμηθητε περιτομη αχειροποιητω εν τη απεκδυσει του σωματος των αμαρτιων της σαρκος εν τη περιτομη του χριστου
12 ੧੨ ਤੁਸੀਂ ਬਪਤਿਸਮੇ ਵਿੱਚ ਉਹ ਦੇ ਨਾਲ ਦੱਬੇ ਗਏ, ਜਿਹ ਦੇ ਵਿੱਚ ਪਰਮੇਸ਼ੁਰ ਦੇ ਕੰਮਾਂ ਉੱਤੇ ਵਿਸ਼ਵਾਸ ਰੱਖ ਕੇ ਜਿਵੇਂ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਾਇਆ, ਤੁਸੀਂ ਉਹ ਦੇ ਨਾਲ ਜਿਉਂਦੇ ਉੱਠਾਏ ਵੀ ਗਏ।
συνταφεντες αυτω εν τω βαπτισματι εν ω και συνηγερθητε δια της πιστεως της ενεργειας του θεου του εγειραντος αυτον εκ των νεκρων
13 ੧੩ ਅਤੇ ਉਸ ਨੇ ਤੁਹਾਨੂੰ ਜਿਹੜੇ ਆਪਣੇ ਪਾਪ ਅਤੇ ਆਪਣੇ ਸਰੀਰ ਦੀ ਅਸੁੰਨਤ ਦੇ ਕਾਰਨ ਮਰੇ ਹੋਏ ਸੀ, ਉਹ ਦੇ ਨਾਲ ਜਿਉਂਦੇ ਹੋਏ ਕਿਉਂ ਜੋ ਉਸ ਨੇ ਸਾਡੇ ਸਾਰੇ ਪਾਪ ਸਾਨੂੰ ਮਾਫ਼ ਕੀਤੇ।
και υμας νεκρους οντας τοις παραπτωμασιν και τη ακροβυστια της σαρκος υμων συνεζωοποιησεν υμας συν αυτω χαρισαμενος ημιν παντα τα παραπτωματα
14 ੧੪ ਅਤੇ ਉਸ ਲਿਖਤ ਨੂੰ ਜਿਹੜੀ ਹੁਕਮਾਂ ਕਰਕੇ ਸਾਡੇ ਵਿਰੁੱਧ ਸੀ ਉਸ ਨੇ ਖ਼ਤਮ ਕਰ ਦਿੱਤਾ ਅਤੇ ਉਹ ਨੂੰ ਸਲੀਬ ਉੱਤੇ ਕਿੱਲਾਂ ਨਾਲ ਠੋਕ ਕੇ ਵਿੱਚੋਂ ਕੱਢ ਸੁੱਟਿਆ।
εξαλειψας το καθ ημων χειρογραφον τοις δογμασιν ο ην υπεναντιον ημιν και αυτο ηρκεν εκ του μεσου προσηλωσας αυτο τω σταυρω
15 ੧੫ ਉਸ ਨੇ ਹਕੂਮਤਾਂ ਅਤੇ ਇਖ਼ਤਿਆਰਾਂ ਨੂੰ ਆਪਣੇ ਤੋਂ ਉਤਾਰ ਕੇ ਅਤੇ ਉਸੇ ਦੇ ਦੁਆਰਾ ਉਹਨਾਂ ਨੂੰ ਜਿੱਤ ਕੇ ਖੁੱਲਮ-ਖੁੱਲ੍ਹਾ ਤਮਾਸ਼ਾ ਬਣਾਇਆ।
απεκδυσαμενος τας αρχας και τας εξουσιας εδειγματισεν εν παρρησια θριαμβευσας αυτους εν αυτω
16 ੧੬ ਇਸ ਲਈ ਖਾਣ-ਪੀਣ, ਤਿਉਹਾਰ, ਅਮੱਸਿਆ ਜਾਂ ਸਬਤਾਂ ਦੇ ਵਿਖੇ ਕੋਈ ਤੁਹਾਡੇ ਉੱਤੇ ਗਲਤ ਦੋਸ਼ ਨਾ ਲਾਵੇ।
μη ουν τις υμας κρινετω εν βρωσει η εν ποσει η εν μερει εορτης η νουμηνιας η σαββατων
17 ੧੭ ਇਹ ਤਾਂ ਹੋਣ ਵਾਲੀਆਂ ਗੱਲਾਂ ਦਾ ਪਰਛਾਵਾਂ ਹਨ, ਪਰ ਵਾਸਤਵਿਕਤਾ ਮਸੀਹ ਹੈ।
α εστιν σκια των μελλοντων το δε σωμα χριστου
18 ੧੮ ਕੋਈ ਮਨੁੱਖ ਅਧੀਨਤਾਈ ਅਤੇ ਦੂਤਾਂ ਦੀ ਪੂਜਾ ਨੂੰ ਪਸੰਦ ਕਰ ਕੇ ਤੁਹਾਨੂੰ ਇਨਾਮ ਤੋਂ ਕਿਤੇ ਵਾਂਝਾ ਨਾ ਰੱਖੇ ਜਿਹੜਾ ਆਪਣੀ ਸਰੀਰਕ ਬੁੱਧ ਤੋਂ ਅਕਾਰਥ ਫੁੱਲ ਕੇ ਵੇਖੀਆਂ ਹੋਈਆਂ ਗੱਲਾਂ ਉੱਤੇ ਲੱਗਾ ਰਹਿੰਦਾ ਹੈ।
μηδεις υμας καταβραβευετω θελων εν ταπεινοφροσυνη και θρησκεια των αγγελων α μη εωρακεν εμβατευων εικη φυσιουμενος υπο του νοος της σαρκος αυτου
19 ੧੯ ਅਤੇ ਉਸ ਸਿਰ ਨੂੰ ਫੜ੍ਹੀ ਨਹੀਂ ਰੱਖਦਾ ਜਿਸ ਤੋਂ ਸਾਰੀ ਦੇਹੀ ਜੋੜਾਂ ਅਤੇ ਪੱਠਿਆਂ ਦੇ ਰਾਹੀਂ ਪਲ ਕੇ ਅਤੇ ਆਪਸ ਵਿੱਚ ਜੁੜ ਕੇ ਪਰਮੇਸ਼ੁਰ ਦੀ ਵੱਲੋਂ ਵਧਦੀ ਜਾਂਦੀ ਹੈ।
και ου κρατων την κεφαλην εξ ου παν το σωμα δια των αφων και συνδεσμων επιχορηγουμενον και συμβιβαζομενον αυξει την αυξησιν του θεου
20 ੨੦ ਜੇ ਤੁਸੀਂ ਮਸੀਹ ਦੇ ਨਾਲ ਸੰਸਾਰ ਦੀਆਂ ਮੂਲ ਗੱਲਾਂ ਤੋਂ ਮਰ ਗਏ ਤਾਂ ਸੰਸਾਰ ਵਿੱਚ ਜਿਉਂਦਿਆਂ ਵਾਂਗੂੰ ਕਿਉਂ ਇਸ ਤਰ੍ਹਾਂ ਦੀਆਂ ਬਿਧੀਆਂ ਦੇ ਵੱਸ ਵਿੱਚ ਆਉਂਦੇ ਹੋ ਜਿਹੜੀਆਂ ਮਨੁੱਖਾਂ ਦੀਆਂ ਆਗਿਆ ਅਤੇ ਸਿੱਖਿਆ ਦੇ ਅਨੁਸਾਰ ਹਨ।
ει ουν απεθανετε συν χριστω απο των στοιχειων του κοσμου τι ως ζωντες εν κοσμω δογματιζεσθε
21 ੨੧ ਜਿਵੇਂ, ਹੱਥ ਨਾ ਲਾਵੀਂ, ਨਾ ਚੱਖੀਂ, ਨਾ ਛੋਹਵੀਂ?
μη αψη μηδε γευση μηδε θιγης
22 ੨੨ ਇਹ ਸਾਰੀਆਂ ਵਸਤਾਂ ਵਰਤਣ ਨਾਲ ਹੀ ਨਾਸ ਹੋ ਜਾਣਗੀਆਂ।
α εστιν παντα εις φθοραν τη αποχρησει κατα τα ενταλματα και διδασκαλιας των ανθρωπων
23 ੨੩ ਭਾਵੇਂ ਇਹ ਗੱਲਾਂ ਮਨ ਮਰਜ਼ੀ ਦੀ ਪੂਜਾ ਅਤੇ ਅਧੀਨਤਾਈ ਅਤੇ ਦੇਹੀ ਦੀ ਤਪੱਸਿਆ ਕਰਕੇ ਸੂਝਵਾਨ ਨਾਮ ਦੇ ਤਾਂ ਹਨ ਪਰ ਸਰੀਰ ਦੀਆਂ ਕਾਮਨਾਂ ਦੇ ਰੋਕਣ ਲਈ ਇਹ ਕਿਸੇ ਕੰਮ ਦੀਆਂ ਨਹੀਂ।
ατινα εστιν λογον μεν εχοντα σοφιας εν εθελοθρησκεια και ταπεινοφροσυνη και αφειδια σωματος ουκ εν τιμη τινι προς πλησμονην της σαρκος

< ਕੁਲੁੱਸੀਆਂ ਨੂੰ 2 >