< ਕੁਲੁੱਸੀਆਂ ਨੂੰ 3 >

1 ਸੋ ਜੇ ਤੁਸੀਂ ਮਸੀਹ ਦੇ ਨਾਲ ਜਿਉਂਦੇ ਕੀਤੇ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ।
Итак, если вы воскресли со Христом, то ищите горнего, где Христос сидит одесную Бога;
2 ਉਤਾਹਾਂ ਦੀਆਂ ਗੱਲਾਂ ਉੱਤੇ ਮਨ ਲਾਓ, ਨਾ ਉਨ੍ਹਾਂ ਉੱਤੇ ਜਿਹੜੀਆਂ ਧਰਤੀ ਤੇ ਹਨ।
о горнем помышляйте, а не о земном.
3 ਕਿਉਂ ਜੋ ਤੁਸੀਂ ਮਰ ਗਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ।
Ибо вы умерли, и жизнь ваша сокрыта со Христом в Боге.
4 ਜਿਸ ਵੇਲੇ ਮਸੀਹ ਜੋ ਸਾਡਾ ਜੀਵਨ ਹੈ ਪਰਗਟ ਕੀਤਾ ਜਾਵੇਗਾ ਉਸ ਵੇਲੇ ਤੁਸੀਂ ਵੀ ਉਹ ਦੇ ਨਾਲ ਮਹਿਮਾ ਵਿੱਚ ਪਰਗਟ ਕੀਤੇ ਜਾਓਗੇ।
Когда же явится Христос, жизнь ваша, тогда и вы явитесь с Ним во славе.
5 ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ।
Итак умертвите земные члены ваши: блуд, нечистоту, страсть, злую похоть и любостяжание, которое есть идолослужение,
6 ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ।
за которые гнев Божий грядет на сынов противления,
7 ਜਿਨ੍ਹਾਂ ਦੇ ਰਾਹ ਤੁਸੀਂ ਵੀ ਅੱਗੇ ਚੱਲਦੇ ਸੀ ਜਿਸ ਵੇਲੇ ਉਨ੍ਹਾਂ ਵਿੱਚ ਜਿਉਂਦੇ ਸੀ।
в которых и вы некогда обращались, когда жили между ними.
8 ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਅਰਥਾਤ ਰੋਸ, ਗੁੱਸਾ, ਬਦੀ, ਦੁਰਬਚਨ ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਛੱਡ ਦਿਓ।
А теперь вы отложите все: гнев, ярость, злобу, злоречие, сквернословие уст ваших;
9 ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂ ਜੋ ਤੁਸੀਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕੰਮਾਂ ਸਣੇ ਲਾਹ ਸੁੱਟਿਆ।
не говорите лжи друг другу, совлекшись ветхого человека с делами его
10 ੧੦ ਅਤੇ ਨਵੀਂ ਨੂੰ ਪਹਿਨ ਲਿਆ ਜੋ ਪੂਰਨ ਗਿਆਨ ਲਈ ਆਪਣੇ ਸਿਰਜਣਹਾਰ ਦੇ ਸਰੂਪ ਦੇ ਉੱਤੇ ਨਵੀਂ ਬਣਦੀ ਜਾਂਦੀ ਹੈ।
и облекшись в нового, который обновляется в познании по образу Создавшего его,
11 ੧੧ ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸਕਦਾ ਪਰ ਮਸੀਹ ਸਭ ਕੁਝ ਅਤੇ ਸਾਰਿਆਂ ਵਿੱਚ ਹੈ।
где нет ни Еллина, ни Иудея, ни обрезания, ни необрезания, варвара, Скифа, раба, свободного, но все и во всем Христос.
12 ੧੨ ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ।
Итак облекитесь, как избранные Божии, святые и возлюбленные, в милосердие, благость, смиренномудрие, кротость, долготерпение,
13 ੧੩ ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੇ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੂ ਨੇ ਵੀ ਤੁਹਾਨੂੰ ਮਾਫ਼ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ।
снисходя друг кo другу и прощая взаимно, если кто на кого имеет жалобу: как Христос простил вас, так и вы.
14 ੧੪ ਅਤੇ ਇਨ੍ਹਾਂ ਸਭ ਦੇ ਉੱਤੋਂ ਦੀ ਪਿਆਰ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ।
Более же всего облекитесь в любовь, которая есть совокупность совершенства.
15 ੧੫ ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ।
И да владычествует в сердцах ваших мир Божий, к которому вы и призваны в одном теле, и будьте дружелюбны.
16 ੧੬ ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ।
Слово Христово да вселяется в вас обильно, со всякою премудростью; научайте и вразумляйте друг друга псалмами, славословием и духовными песнями, во благодати воспевая в сердцах ваших Господу.
17 ੧੭ ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।
И все, что вы делаете, словом или делом, все делайте во имя Господа Иисуса Христа, благодаря через Него Бога и Отца.
18 ੧੮ ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਵਿੱਚ ਯੋਗ ਹੈ।
Жены, повинуйтесь мужьям своим, как прилично в Господе.
19 ੧੯ ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ ਅਤੇ ਉਨ੍ਹਾਂ ਨਾਲ ਕਠੋਰ ਨਾ ਹੋਵੋ।
Мужья, любите своих жен и не будьте к ним суровы.
20 ੨੦ ਹੇ ਬੱਚਿਓ, ਤੁਸੀਂ ਹਰੇਕ ਗੱਲ ਵਿੱਚ ਆਪਣੇ-ਆਪਣੇ ਮਾਪਿਆਂ ਦੀ ਆਗਿਆਕਾਰੀ ਕਰੋ ਕਿਉਂ ਜੋ ਪ੍ਰਭੂ ਵਿੱਚ ਇਹ ਗੱਲ ਚੰਗੀ ਹੈ।
Дети, будьте послушны родителям вашим во всем, ибо это благоугодно Господу.
21 ੨੧ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਗੁੱਸਾ ਨਾ ਦਿਲਾਓ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਉਹ ਹੌਂਸਲਾ ਛੱਡ ਦੇਣ।
Отцы, не раздражайте детей ваших, дабы они не унывали.
22 ੨੨ ਹੇ ਨੌਕਰੋ, ਤੁਸੀਂ ਹਰੇਕ ਗੱਲ ਵਿੱਚ ਆਪਣੇ ਸੰਸਾਰਕ ਮਾਲਕਾਂ ਦੇ ਆਗਿਆਕਾਰੀ ਬਣੋ ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਵਾਂਗੂੰ ਦਿਖਾਵੇ ਦੀ ਨੌਕਰੀ ਨਹੀਂ ਸਗੋਂ ਮਨ ਦੀ ਸਫ਼ਾਈ ਨਾਲ ਪ੍ਰਭੂ ਦੇ ਡਰ ਨਾਲ ਕਰੋ।
Рабы, во всем повинуйтесь господам вашим по плоти, не в глазах только служа им, как человекоугодники, но в простоте сердца, боясь Бога.
23 ੨੩ ਜੋ ਕੁਝ ਤੁਸੀਂ ਕਰੋ ਸੋ ਮਨ ਲਗਾ ਕੇ ਪ੍ਰਭੂ ਦੇ ਲਈ ਕਰੋ, ਨਾ ਕਿ ਮਨੁੱਖਾਂ ਦੇ ਲਈ।
И все, что делаете, делайте от души, как для Господа, а не для человеков,
24 ੨੪ ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਨੂੰ ਪ੍ਰਭੂ ਤੋਂ ਵਿਰਾਸਤ ਦਾ ਇਨਾਮ ਮਿਲੇਗਾ, ਤੁਸੀਂ ਮਸੀਹ ਪ੍ਰਭੂ ਦੀ ਸੇਵਾ ਕਰਦੇ ਹੋ।
зная, что в воздаяние от Господа получите наследие, ибо вы служите Господу Христу.
25 ੨੫ ਕਿਉਂਕਿ ਜਿਹੜਾ ਬੁਰਾ ਕਰਦਾ ਹੈ ਉਸ ਨੂੰ ਬੁਰੇ ਦਾ ਫਲ ਮਿਲੇਗਾ, ਅਤੇ ਉੱਥੇ ਪੱਖਪਾਤ ਨਹੀਂ ਹੁੰਦਾ।
А кто неправо поступит, тот получит по своей неправде, у Него нет лицеприятия.

< ਕੁਲੁੱਸੀਆਂ ਨੂੰ 3 >