< ਦਾਨੀਏਲ 5 >

1 ਕਈ ਸਾਲਾਂ ਮਗਰੋਂ, ਬੇਲਸ਼ੱਸਰ ਰਾਜਾ ਨੇ ਆਪਣੇ ਹਜ਼ਾਰ ਪਰਧਾਨਾਂ ਦੇ ਲਈ ਵੱਡੀ ਦਾਵਤ ਕੀਤੀ ਅਤੇ ਉਹਨਾਂ ਦੇ ਸਾਹਮਣੇ ਨਸ਼ਾ ਪੀਤਾ।
בלשאצר מלכא עבד לחם רב לרברבנוהי אלף ולקבל אלפא חמרא שתה
2 ਬੇਲਸ਼ੱਸਰ ਨੇ ਨਸ਼ਾ ਚੱਖਦੇ ਹੋਏ ਆਗਿਆ ਦਿੱਤੀ ਕਿ ਸੋਨੇ ਤੇ ਚਾਂਦੀ ਦੇ ਭਾਂਡੇ ਜਿਹੜੇ ਨਬੂਕਦਨੱਸਰ ਉਹ ਦੇ ਪਿਤਾ ਨੇ ਯਰੂਸ਼ਲਮ ਦੀ ਹੈਕਲ ਵਿੱਚੋਂ ਕੱਢੇ ਸਨ, ਲਿਆਂਦੇ ਜਾਣ ਤਾਂ ਜੋ ਰਾਜਾ, ਉਹ ਦੇ ਪਰਧਾਨ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖ਼ੈਲਾਂ ਉਹਨਾਂ ਵਿੱਚੋਂ ਨਸ਼ਾ ਪੀਣ।
בלשאצר אמר בטעם חמרא להיתיה למאני דהבא וכספא די הנפק נבוכדנצר אבוהי מן היכלא די בירושלם וישתון בהון מלכא ורברבנוהי שגלתה ולחנתה
3 ਤਦ ਉਹ ਸੋਨੇ ਦੇ ਭਾਂਡਿਆਂ ਨੂੰ ਜਿਹੜੇ ਪਰਮੇਸ਼ੁਰ ਦੇ ਭਵਨ ਦੀ ਹੈਕਲ ਵਿੱਚੋਂ ਕੱਢੇ ਗਏ ਸਨ ਲਿਆਏ ਗਏ ਅਤੇ ਰਾਜਾ ਤੇ ਉਹ ਦੇ ਪਰਧਾਨਾਂ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖ਼ੈਲਾਂ ਨੇ ਉਹਨਾਂ ਵਿੱਚੋਂ ਪੀਤੀ।
באדין היתיו מאני דהבא די הנפקו מן היכלא די בית אלהא די בירושלם ואשתיו בהון מלכא ורברבנוהי שגלתה ולחנתה
4 ਉਹਨਾਂ ਨੇ ਸ਼ਰਾਬ ਪੀਤੀ ਅਤੇ ਸੋਨੇ, ਚਾਂਦੀ, ਪਿੱਤਲ, ਲੋਹੇ, ਕਾਠ ਤੇ ਪੱਥਰ ਦੇ ਦੇਵਤਿਆਂ ਦੀ ਵਡਿਆਈ ਕੀਤੀ।
אשתיו חמרא ושבחו לאלהי דהבא וכספא נחשא פרזלא--אעא ואבנא
5 ਉਸੇ ਘੜੀ ਵਿੱਚ ਮਨੁੱਖ ਦੇ ਹੱਥ ਦੀਆਂ ਉਂਗਲੀਆਂ ਪਰਗਟ ਹੋਈਆਂ ਅਤੇ ਉਹਨਾਂ ਦੇ ਸ਼ਮਾਦਾਨ ਦੇ ਅੱਗੇ ਰਾਜੇ ਦੇ ਮਹਿਲ ਦੀ ਕੰਧ ਉੱਤੇ ਲਿਖਿਆ ਅਤੇ ਰਾਜੇ ਨੇ ਹੱਥ ਦਾ ਉਹ ਹਿੱਸਾ ਜੋ ਲਿਖਦਾ ਸੀ ਵੇਖਿਆ।
בה שעתה נפקו (נפקה) אצבען די יד אנש וכתבן לקבל נברשתא על גירא די כתל היכלא די מלכא ומלכא חזה פס ידא די כתבה
6 ਤਦ ਰਾਜਾ ਘਬਰਾ ਗਿਆ ਅਤੇ ਉਹ ਦੀਆਂ ਚਿੰਤਾਂ ਨੇ ਉਹ ਨੂੰ ਪਰੇਸ਼ਾਨ ਕੀਤਾ ਐਥੋਂ ਤੱਕ ਕਿ ਉਹ ਦੇ ਲੱਕ ਦੇ ਜੋੜ ਢਿੱਲੇ ਪੈ ਗਏ ਤੇ ਉਹ ਦੇ ਗੋਡੇ ਇੱਕ ਦੂਜੇ ਨਾਲ ਟਕਰਾਉਣ ਲੱਗ ਪਏ।
אדין מלכא זיוהי שנוהי ורעינהי יבהלונה וקטרי חרצה משתרין וארכבתה דא לדא נקשן
7 ਰਾਜੇ ਨੇ ਉੱਚੀ ਅਵਾਜ਼ ਨਾਲ ਚਿੱਲਾ ਕੇ ਆਖਿਆ ਕਿ ਜੋਤਸ਼ੀਆਂ, ਕਸਦੀਆਂ ਤੇ ਅਗੰਮ ਵਿਦਵਾਨਾਂ ਨੂੰ ਲਿਆਓ! ਰਾਜੇ ਨੇ ਬਾਬਲ ਦੇ ਵਿਦਵਾਨਾਂ ਨੂੰ ਆਖਿਆ ਕਿ ਜੋ ਕੋਈ ਇਸ ਲਿਖਤ ਨੂੰ ਪੜ੍ਹੇ ਅਤੇ ਇਹ ਦਾ ਅਰਥ ਮੈਨੂੰ ਦੱਸੇ ਉਹ ਨੂੰ ਕਿਰਮਚੀ ਰੰਗ ਦਾ ਚੋਗਾ ਪਹਿਨਾਇਆ ਜਾਵੇਗਾ, ਉਹ ਦੇ ਗਲ਼ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣੇਗਾ।
קרא מלכא בחיל להעלה לאשפיא כשדיא (כשדאי) וגזריא ענה מלכא ואמר לחכימי בבל די כל אנש די יקרה כתבה דנה ופשרה יחונני ארגונא ילבש והמנוכא (והמניכא) די דהבא על צוארה ותלתי במלכותא ישלט
8 ਤਦ ਰਾਜੇ ਦੇ ਸਾਰੇ ਵਿਦਵਾਨ ਸਾਹਮਣੇ ਆਏ ਪਰ ਨਾ ਉਸ ਲਿਖਤ ਨੂੰ ਪੜ੍ਹ ਸਕੇ, ਨਾ ਰਾਜੇ ਨੂੰ ਉਹ ਦਾ ਅਰਥ ਦੱਸ ਸਕੇ।
אדין עללין (עלין) כל חכימי מלכא ולא כהלין כתבא למקרא ופשרא (ופשרה) להודעה למלכא
9 ਤਦ ਬੇਲਸ਼ੱਸਰ ਰਾਜਾ ਬਹੁਤ ਘਬਰਾ ਗਿਆ ਅਤੇ ਉਹ ਦਾ ਚਿਹਰਾ ਬਦਲ ਗਿਆ ਅਤੇ ਉਹ ਦੇ ਪਰਧਾਨ ਹੱਕੇ-ਬੱਕੇ ਰਹਿ ਗਏ।
אדין מלכא בלשאצר שגיא מתבהל וזיוהי שנין עלוהי ורברבנוהי משתבשין
10 ੧੦ ਫਿਰ ਰਾਜੇ ਤੇ ਉਸ ਦੇ ਪਰਧਾਨਾਂ ਦੀਆਂ ਗੱਲਾਂ ਸੁਣ ਕੇ ਮਹਾਰਾਣੀ ਦਾਵਤ ਦੇ ਘਰ ਵਿੱਚ ਆਈ ਅਤੇ ਮਹਾਰਾਣੀ ਆਖਣ ਲੱਗੀ, ਹੇ ਰਾਜਾ, ਜੁੱਗੋ-ਜੁੱਗ ਜੀਉਂਦਾ ਰਹਿ! ਤੇਰੀਆਂ ਚਿੰਤਾਂ ਤੈਨੂੰ ਹੱਕਾ-ਬੱਕਾ ਨਾ ਕਰਨ ਅਤੇ ਨਾ ਤੇਰਾ ਚਿਹਰਾ ਬਦਲੇ!
מלכתא--לקבל מלי מלכא ורברבנוהי לבית משתיא עללת (עלת) ענת מלכתא ואמרת מלכא לעלמין חיי--אל יבהלוך רעיונך וזיויך (וזיוך) אל ישתנו
11 ੧੧ ਤੇਰੇ ਰਾਜ ਵਿੱਚ ਇੱਕ ਮਨੁੱਖ ਹੈ, ਜਿਸ ਵਿੱਚ ਪਵਿੱਤਰ ਦੇਵਤਿਆਂ ਦਾ ਆਤਮਾ ਹੈ ਅਤੇ ਤੇਰੇ ਪਿਤਾ ਦੇ ਦਿਨਾਂ ਵਿੱਚ ਚਾਨਣ ਤੇ ਸਮਝ ਤੇ ਬੁੱਧ ਦੇਵਤਿਆਂ ਦੀ ਬੁੱਧ ਵਰਗੀ ਉਸ ਵਿੱਚ ਪਾਈ ਜਾਂਦੀ ਸੀ ਜਿਹ ਨੂੰ ਤੇਰੇ ਪਿਤਾ ਮਹਾਰਾਜਾ ਨਬੂਕਦਨੱਸਰ ਨੇ, ਹਾਂ, ਤੇਰੇ ਪਿਤਾ ਨੇ ਜਾਦੂਗਰਾਂ, ਜੋਤਸ਼ੀਆਂ, ਕਸਦੀਆਂ ਤੇ ਅਗੰਮ ਵਿਦਵਾਨਾਂ ਦਾ ਮੁਖੀਆ ਨਿਯੁਕਤ ਕੀਤਾ ਸੀ।
איתי גבר במלכותך די רוח אלהין קדישין בה וביומי אבוך נהירו ושכלתנו וחכמה כחכמת אלהין השתכחת בה ומלכא נבכדנצר אבוך--רב חרטמין אשפין כשדאין גזרין הקימה אבוך מלכא
12 ੧੨ ਕਿਉਂ ਜੋ ਉਸ ਵਿੱਚ ਇੱਕ ਚੰਗਾ ਆਤਮਾ, ਗਿਆਨ ਤੇ ਸਮਝ ਅਤੇ ਸੁਫ਼ਨਿਆਂ ਦੇ ਅਰਥ ਦੱਸਣ ਦੀ ਸ਼ਕਤੀ ਤੇ ਔਖੀਆਂ ਗੱਲਾਂ ਦਾ ਭੇਤ ਖੋਲ੍ਹਣ ਤੇ ਵਹਿਮਾਂ ਨੂੰ ਹੱਲ ਕਰਨ ਦੀ ਸਮਰੱਥਾ ਸੀ, ਉਸੇ ਦਾਨੀਏਲ ਜਿਸ ਦਾ ਨਾਮ ਰਾਜੇ ਨੇ ਬੇਲਟਸ਼ੱਸਰ ਰੱਖਿਆ ਸੀ। ਹੁਣ ਦਾਨੀਏਲ ਨੂੰ ਸਦਵਾ ਲੈ ਉਹ ਅਰਥ ਦੱਸੇਗਾ।
כל קבל די רוח יתירה ומנדע ושכלתנו מפשר חלמין ואחוית אחידן ומשרא קטרין השתכחת בה בדניאל די מלכא שם שמה בלטשאצר כען דניאל יתקרי ופשרה יהחוה
13 ੧੩ ਤਦ ਦਾਨੀਏਲ ਰਾਜੇ ਦੇ ਅੱਗੇ ਲਿਆਂਦਾ ਗਿਆ। ਤਦ ਰਾਜੇ ਨੇ ਦਾਨੀਏਲ ਨੂੰ ਇਉਂ ਆਖਿਆ, ਕੀ ਤੂੰ ਉਹੀ ਦਾਨੀਏਲ ਹੈਂ ਜੋ ਯਹੂਦਾਹ ਦੇ ਕੈਦੀਆਂ ਵਿੱਚੋਂ ਹੈਂ ਜਿਹਨਾਂ ਨੂੰ ਮੇਰਾ ਪਿਤਾ ਯਹੂਦਾਹ ਤੋਂ ਲਿਆਇਆ ਸੀ?
באדין דניאל העל קדם מלכא ענה מלכא ואמר לדניאל אנתה (אנת) הוא דניאל די מן בני גלותא די יהוד די היתי מלכא אבי מן יהוד
14 ੧੪ ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਕਿ ਦੇਵਤਿਆਂ ਦਾ ਆਤਮਾ ਤੇਰੇ ਵਿੱਚ ਹੈ, ਚਾਨਣ ਤੇ ਸਮਝ ਤੇ ਚੰਗੀ ਬੁੱਧ ਤੇਰੇ ਵਿੱਚ ਹੈ।
ושמעת עליך (עלך) די רוח אלהין בך ונהירו ושכלתנו וחכמה יתירה השתכחת בך
15 ੧੫ ਅਤੇ ਹੁਣ ਵਿਦਵਾਨ ਤੇ ਜੋਤਸ਼ੀ ਮੇਰੇ ਸਾਹਮਣੇ ਲਿਆਏ ਗਏ ਸਨ ਇਸ ਕਰਕੇ ਜੋ ਉਸ ਲਿਖਤ ਨੂੰ ਪੜ੍ਹਨ ਅਤੇ ਉਹ ਦਾ ਅਰਥ ਮੇਰੇ ਉੱਤੇ ਪਰਗਟ ਕਰਨ, ਪਰ ਉਹ ਉਸ ਦਾ ਅਰਥ ਨਾ ਕਰ ਸਕੇ।
וכען העלו קדמי חכימיא אשפיא די כתבה דנה יקרון ופשרה להודעתני ולא כהלין פשר מלתא להחויה
16 ੧੬ ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਜੋ ਤੂੰ ਅਰਥ ਦੱਸ ਸਕਦਾ ਹੈਂ ਅਤੇ ਭਰਮ ਹਟਾ ਦਿੰਦਾ ਹੈਂ। ਹੁਣ ਜੇ ਤੂੰ ਉਸ ਲਿਖਤ ਨੂੰ ਪੜ੍ਹੇ ਅਤੇ ਉਹ ਦਾ ਅਰਥ ਮੈਨੂੰ ਦੱਸੇ ਤਾਂ ਤੈਨੂੰ ਕਿਰਮਚੀ ਰੰਗ ਦਾ ਚੋਗਾ ਪਹਿਨਾਇਆ ਜਾਵੇਗਾ ਅਤੇ ਤੇਰੇ ਗਲ਼ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਤੂੰ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਜਾਏਂਗਾ।
ואנה שמעת עליך (עלך) די תוכל (תכול) פשרין למפשר וקטרין למשרא כען הן תוכל (תכול) כתבא למקרא ופשרה להודעותני--ארגונא תלבש והמונכא (והמניכא) די דהבא על צוארך ותלתא במלכותא תשלט
17 ੧੭ ਤਦ ਦਾਨੀਏਲ ਨੇ ਉੱਤਰ ਦੇ ਕੇ ਰਾਜੇ ਦੇ ਸਾਹਮਣੇ ਆਖਿਆ, ਤੇਰੇ ਇਨਾਮ ਤੇਰੇ ਹੀ ਕੋਲ ਰਹਿਣ ਅਤੇ ਆਪਣੀਆਂ ਦਾਤਾਂ ਕਿਸੇ ਹੋਰ ਨੂੰ ਦੇ ਤਾਂ ਵੀ ਮੈਂ ਰਾਜੇ ਦੇ ਲਈ ਇਸ ਲਿਖਤ ਨੂੰ ਪੜ੍ਹਾਂਗਾ ਅਤੇ ਉਹ ਦਾ ਅਰਥ ਦੱਸਾਂਗਾ।
באדין ענה דניאל ואמר קדם מלכא מתנתך לך להוין ונבזביתך לאחרן הב ברם כתבא אקרא למלכא ופשרא אהודענה
18 ੧੮ ਹੇ ਰਾਜਾ, ਅੱਤ ਮਹਾਨ ਪਰਮੇਸ਼ੁਰ ਨੇ ਨਬੂਕਦਨੱਸਰ ਤੇਰੇ ਪਿਤਾ ਨੂੰ ਰਾਜ, ਬਜ਼ੁਰਗੀ, ਮਹਿਮਾ ਤੇ ਪਰਤਾਪ ਦਿੱਤਾ
אנתה (אנת) מלכא אלהא עליא (עלאה) מלכותא ורבותא ויקרא והדרא יהב לנבכדנצר אבוך
19 ੧੯ ਅਤੇ ਉਸ ਬਜ਼ੁਰਗੀ ਦੇ ਕਾਰਨ ਜੋ ਉਸ ਨੇ ਤੈਨੂੰ ਦਿੱਤੀ ਸਾਰੇ ਲੋਕ ਅਤੇ ਕੌਮਾਂ ਅਤੇ ਭਾਖਿਆਂ ਉਹ ਦੇ ਸਾਹਮਣੇ ਕੰਬੀਆਂ ਅਤੇ ਡਰੀਆਂ। ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਮਾਰ ਸੁੱਟਿਆ ਅਤੇ ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਜੀਉਂਦਾ ਛੱਡਿਆ। ਜਿਸ ਨੂੰ ਚਾਹਿਆ ਉਸ ਨੂੰ ਵਧਾਇਆ ਅਤੇ ਜਿਸ ਨੂੰ ਚਾਹਿਆ ਉਸ ਨੂੰ ਘਟਾਇਆ।
ומן רבותא די יהב לה--כל עממיא אמיא ולשניא הוו זאעין (זיעין) ודחלין מן קדמוהי די הוא צבא הוה קטל ודי הוה צבא הוה מחא ודי הוה צבא הוה מרים ודי הוא צבא הוא משפל
20 ੨੦ ਪਰ ਜਦੋਂ ਉਸ ਦਾ ਸੁਭਾਅ ਹੰਕਾਰੀ ਹੋ ਗਿਆ ਅਤੇ ਉਸ ਦਾ ਆਤਮਾ ਕਠੋਰ ਹੋਇਆ ਐਥੋਂ ਤੱਕ ਕਿ ਉਹ ਘਮੰਡ ਕਰਨ ਲੱਗਾ ਤਦ ਉਹ ਆਪਣੇ ਰਾਜ ਸਿੰਘਾਸਣ ਤੋਂ ਹਟਾਇਆ ਗਿਆ ਅਤੇ ਉਹ ਦੀ ਮਹਿਮਾ ਉਸ ਤੋਂ ਲੈ ਲਈ ਗਈ।
וכדי רם לבבה ורוחה תקפת להזדה הנחת מן כרסא מלכותה ויקרה העדיו מנה
21 ੨੧ ਉਹ ਮਨੁੱਖ ਵੰਸ਼ੀਆਂ ਵਿੱਚੋਂ ਛੇਕਿਆ ਗਿਆ ਅਤੇ ਉਸ ਦਾ ਮਨ ਪਸ਼ੂਆਂ ਜਿਹਾ ਬਣਿਆ ਅਤੇ ਉਜਾੜ ਦੇ ਗਧਿਆਂ ਨਾਲ ਵੱਸਦਾ ਸੀ ਅਤੇ ਉਹ ਨੂੰ ਬਲਦਾਂ ਵਾਂਗੂੰ ਘਾਹ ਚਰਾਉਂਦੇ ਸਨ ਅਤੇ ਉਹ ਦਾ ਸਰੀਰ ਅਕਾਸ਼ ਦੀ ਤ੍ਰੇਲ ਨਾਲ ਗਿੱਲਾ ਹੋਇਆ ਐਥੋਂ ਤੱਕ ਜੋ ਉਹ ਨੇ ਨਹੀਂ ਜਾਣਿਆ ਜੋ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਉੱਤੇ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੇ ਉਹ ਨੂੰ ਉਸ ਦੇ ਉੱਤੇ ਅਟੱਲ ਕਰਦਾ ਹੈ।
ומן בני אנשא טריד ולבבה עם חיותא שוי (שויו) ועם ערדיא מדרה עשבא כתורין יטעמונה ומטל שמיא גשמה יצטבע עד די ידע די שליט אלהא עליא (עלאה) במלכות אנשא ולמן די יצבא יהקים עליה (עלה)
22 ੨੨ ਪਰ ਹੇ ਬੇਲਸ਼ੱਸਰ, ਤੂੰ ਜੋ ਉਹ ਦਾ ਪੁੱਤਰ ਹੈਂ ਭਾਵੇਂ ਜੇ ਤੂੰ ਇਸ ਸਾਰੀ ਗੱਲ ਨੂੰ ਜਾਣ ਵੀ ਲਿਆ ਤਦ ਵੀ ਤੂੰ ਆਪਣੇ ਮਨ ਨੂੰ ਨਿਮਾਣਾ ਨਾ ਕੀਤਾ।
ואנתה (ואנת) ברה בלשאצר לא השפלת לבבך כל קבל די כל דנה ידעת
23 ੨੩ ਸਗੋਂ ਅਕਾਸ਼ਾਂ ਦੇ ਪ੍ਰਭੂ ਦੇ ਸਨਮੁਖ ਆਪਣੇ ਆਪ ਨੂੰ ਅਕੜਾਇਆ ਅਤੇ ਉਹ ਦੇ ਘਰ ਦੇ ਭਾਂਡੇ ਓਹ ਤੇਰੇ ਅੱਗੇ ਲਿਆਏ ਅਤੇ ਤੂੰ ਆਪਣੇ ਸਰਦਾਰਾਂ, ਆਪਣੀਆਂ ਰਾਣੀਆਂ ਅਤੇ ਆਪਣੀਆਂ ਰਖੇਲੀਆਂ ਦੇ ਨਾਲ ਉਹਨਾਂ ਵਿੱਚ ਨਸ਼ਾ ਪੀਤਾ ਅਤੇ ਤੂੰ ਚਾਂਦੀ ਅਤੇ ਸੋਨੇ ਅਤੇ ਪਿੱਤਲ, ਲੋਹੇ ਅਤੇ ਲੱਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਜੋ ਨਾ ਵੇਖਦੇ, ਨਾ ਹੀ ਸੁਣਦੇ ਅਤੇ ਨਾ ਜਾਣਦੇ ਹਨ ਉਹਨਾਂ ਦੀ ਵਡਿਆਈ ਕੀਤੀ ਅਤੇ ਉਸ ਪਰਮੇਸ਼ੁਰ ਦਾ ਜਿਹ ਦੇ ਹੱਥ ਵਿੱਚ ਤੇਰਾ ਦਮ ਅਤੇ ਤੇਰੇ ਸਾਰੇ ਰਾਹ ਹਨ ਉਹ ਦਾ ਆਦਰ ਨਾ ਕੀਤਾ।
ועל מרא שמיא התרוממת ולמאניא די ביתה היתיו קדמיך (קדמך) ואנתה (ואנת) ורברבניך (ורברבנך) שגלתך ולחנתך חמרא שתין בהון ולאלהי כספא ודהבא נחשא פרזלא אעא ואבנא די לא חזין ולא שמעין ולא ידעין שבחת ולאלהא די נשמתך בידה וכל ארחתך לה--לא הדרת
24 ੨੪ ਸੋ ਉਹ ਦੀ ਵੱਲੋਂ ਉਸ ਹੱਥ ਦਾ ਸਿਰਾ ਭੇਜਿਆ ਗਿਆ ਅਤੇ ਇਹ ਲਿਖ਼ਤ ਲਿਖੀ ਗਈ।
באדין מן קדמוהי שליח פסא די ידא וכתבא דנה רשים
25 ੨੫ ਲਿਖ਼ਤ ਜੋ ਲਿਖੀ ਗਈ ਸੋ ਇਹ ਹੈ, “ਮਨੇ ਮਨੇ ਤਕੇਲ ਊਫਰਸੀਨ”
ודנה כתבא די רשים מנא מנא תקל ופרסין
26 ੨੬ ਅਤੇ “ਮਨੇ” ਪਦ ਦਾ ਇਹ ਅਰਥ ਹੈ ਪਰਮੇਸ਼ੁਰ ਨੇ ਤੇਰੇ ਰਾਜ ਦਾ ਲੇਖਾ ਕੀਤਾ ਅਤੇ ਉਹ ਦਾ ਅੰਤ ਕਰ ਦਿੱਤਾ ਹੈ।
דנה פשר מלתא מנא--מנה אלהא מלכותך והשלמה
27 ੨੭ “ਤਕੇਲ” ਦਾ ਇਹ ਅਰਥ ਹੈ ਜੋ ਤੂੰ ਤੱਕੜੀ ਵਿੱਚ ਤੋਲਿਆ ਗਿਆ ਅਤੇ ਘੱਟ ਨਿੱਕਲਿਆ।
תקל--תקילת במאזניא והשתכחת חסיר
28 ੨੮ “ਪਰੇਸ” ਦਾ ਇਹ ਅਰਥ ਹੈ ਜੋ ਤੇਰਾ ਰਾਜ ਵੰਡਿਆ ਗਿਆ ਅਤੇ ਮਾਦੀਆਂ ਅਤੇ ਫ਼ਾਰਸੀਆਂ ਨੂੰ ਦਿੱਤਾ ਗਿਆ।
פרס--פריסת מלכותך ויהיבת למדי ופרס
29 ੨੯ ਤਦ ਬੇਲਸ਼ੱਸਰ ਨੇ ਆਗਿਆ ਦਿੱਤੀ ਅਤੇ ਉਹਨਾਂ ਨੇ ਦਾਨੀਏਲ ਨੂੰ ਕਿਰਮਚੀ ਚੋਗਾ ਪਹਿਨਾਇਆ ਅਤੇ ਸੋਨੇ ਦਾ ਕੈਂਠਾ ਉਸ ਦੇ ਗਲ਼ ਵਿੱਚ ਪਾਇਆ ਅਤੇ ਉਸ ਦੇ ਲਈ ਢੰਡੋਰਾ ਫਿਰਾਇਆ ਕਿ ਉਹ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਗਿਆ ਹੈ।
באדין אמר בלשאצר והלבשו לדניאל ארגונא והמנוכא (והמניכא) די דהבא על צוארה והכרזו עלוהי די להוא שליט תלתא במלכותא
30 ੩੦ ਉਸੇ ਰਾਤ ਨੂੰ ਬੇਲਸ਼ੱਸਰ ਜੋ ਕਸਦੀਆਂ ਦਾ ਰਾਜਾ ਸੀ ਵੱਢਿਆ ਗਿਆ
בה בליליא קטיל בלאשצר מלכא כשדיא (כשדאה)
31 ੩੧ ਅਤੇ ਦਾਰਾ ਮਾਦੀ ਨੇ ਬਾਹਠ ਸਾਲ ਦੀ ਉਮਰ ਵਿੱਚ ਰਾਜ ਲੈ ਲਿਆ।
ודריוש מדיא (מדאה) קבל מלכותא--כבר שנין שתין ותרתין

< ਦਾਨੀਏਲ 5 >