< ਬਿਵਸਥਾ ਸਾਰ 26 >

1 ਅਜਿਹਾ ਹੋਵੇਗਾ ਕਿ ਜਦ ਤੁਸੀਂ ਉਸ ਦੇਸ਼ ਵਿੱਚ ਪਹੁੰਚ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ ਅਤੇ ਉਸ ਉੱਤੇ ਅਧਿਕਾਰ ਕਰਕੇ ਉਸ ਵਿੱਚ ਵੱਸ ਜਾਓ,
و چون به زمینی که یهوه خدایت تو رانصیب می‌دهد داخل شدی، و در آن تصرف نموده، ساکن گردیدی،۱
2 ਤਦ ਜੋ ਦੇਸ਼ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦੇਣ ਵਾਲਾ ਹੈ, ਤੂੰ ਉਸ ਦੀ ਜ਼ਮੀਨ ਦੇ ਸਾਰੇ ਪਹਿਲੇ ਫਲਾਂ ਵਿੱਚੋਂ ਜਿਹੜੇ ਤੂੰ ਆਪਣੇ ਘਰ ਲੈ ਆਵੇਂਗਾ, ਉਨ੍ਹਾਂ ਵਿੱਚੋਂ ਕੁਝ ਲੈ ਕੇ ਟੋਕਰੀ ਵਿੱਚ ਰੱਖੀਂ ਅਤੇ ਉਸ ਸਥਾਨ ਨੂੰ ਜਾਵੀਂ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ।
آنگاه نوبر تمامی حاصل زمین را که از زمینی که یهوه خدایت به تومی دهد، جمع کرده باشی بگیر، و آن را در سبدگذاشته، به مکانی که یهوه خدایت برگزیند تا نام خود را در آن ساکن گرداند، برو.۲
3 ਅਤੇ ਉਨ੍ਹਾਂ ਦਿਨਾਂ ਵਿੱਚ ਜੋ ਜਾਜਕ ਹੋਵੇ ਤੂੰ ਉਸ ਦੇ ਕੋਲ ਜਾ ਆਖੀਂ, “ਮੈਂ ਅੱਜ ਦੇ ਦਿਨ ਇਹ ਗੱਲ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਦੱਸਦਾ ਹਾਂ ਕਿ ਮੈਂ ਉਸ ਦੇਸ਼ ਵਿੱਚ ਆ ਗਿਆ ਹਾਂ ਜਿਸ ਨੂੰ ਸਾਨੂੰ ਦੇਣ ਦੀ ਯਹੋਵਾਹ ਨੇ ਸਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ।”
و نزد کاهنی که در آن روزها باشد رفته، وی را بگو: «امروز برای یهوه خدایت اقرار می‌کنم که به زمینی که خداوندبرای پدران ما قسم خورد که به ما بدهد، داخل شده‌ام.»۳
4 ਤਦ ਜਾਜਕ ਉਸ ਟੋਕਰੀ ਨੂੰ ਤੇਰੇ ਹੱਥੋਂ ਲੈ ਕੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਜਗਵੇਦੀ ਦੇ ਅੱਗੇ ਰੱਖ ਦੇਵੇ।
و کاهن سبد را از دستت گرفته، پیش مذبح یهوه خدایت بگذارد.۴
5 ਫੇਰ ਤੂੰ ਉੱਤਰ ਦੇ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਆਖੀਂ, “ਮੇਰਾ ਪਿਤਾ ਇੱਕ ਅਰਾਮੀ ਮਨੁੱਖ ਸੀ ਜੋ ਮਰਨ ਵਾਲਾ ਸੀ, ਉਹ ਥੋੜ੍ਹੇ ਜਿਹੇ ਹੀ ਸਨ ਅਤੇ ਉਹ ਮਿਸਰ ਵਿੱਚ ਜਾ ਕੇ ਉੱਥੇ ਟਿਕਿਆ ਅਤੇ ਉੱਥੇ ਉਹ ਇੱਕ ਵੱਡੀ, ਬਲਵੰਤ ਅਤੇ ਬਹੁਤ ਸਾਰੇ ਲੋਕਾਂ ਨਾਲ ਭਰੀ ਹੋਏ ਕੌਮ ਬਣ ਗਿਆ।
پس تو به حضوریهوه خدای خود اقرار کرده، بگو: «پدر من ارامی آواره بود، و با عددی قلیل به مصر فرود شده، درآنجا غربت پذیرفت، و در آنجا امتی بزرگ وعظیم و کثیر شد.۵
6 ਤਦ ਮਿਸਰੀਆਂ ਨੇ ਸਾਡੇ ਨਾਲ ਬੁਰਾ ਵਰਤਾਉ ਕੀਤਾ ਅਤੇ ਸਾਨੂੰ ਦੁੱਖ ਦੇਣ ਲੱਗ ਪਏ ਅਤੇ ਸਾਡੇ ਤੋਂ ਸਖ਼ਤ ਟਹਿਲ ਸੇਵਾ ਕਰਵਾਈ।
و مصریان با ما بدرفتاری نموده، ما را ذلیل ساختند، و بندگی سخت بر مانهادند.۶
7 ਤਦ ਅਸੀਂ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਅੱਗੇ ਦੁਹਾਈ ਦਿੱਤੀ ਅਤੇ ਯਹੋਵਾਹ ਨੇ ਸਾਡੀ ਸੁਣੀ ਅਤੇ ਸਾਡੇ ਕਸ਼ਟ, ਸਾਡੇ ਦੁੱਖ ਅਤੇ ਸਾਡੇ ਉੱਤੇ ਹੋਣ ਵਾਲਾ ਜ਼ੁਲਮ ਵੇਖਿਆ,
و چون نزد یهوه، خدای پدران خود، فریاد برآوردیم، خداوند آواز ما را شنید ومشقت و محنت و تنگی ما را دید.۷
8 ਤਦ ਯਹੋਵਾਹ ਬਲਵੰਤ ਹੱਥ, ਪਸਾਰੀ ਹੋਈ ਬਾਂਹ, ਵੱਡੇ ਡਰਾਵਿਆਂ, ਨਿਸ਼ਾਨਾਂ ਅਤੇ ਅਚਰਜ਼ ਕੰਮਾਂ ਨਾਲ ਸਾਨੂੰ ਮਿਸਰ ਤੋਂ ਬਾਹਰ ਕੱਢ ਲਿਆਇਆ,
و خداوند مارا از مصر به‌دست قوی و بازوی افراشته و خوف عظیم، و با آیات و معجزات بیرون آورد.۸
9 ਅਤੇ ਸਾਨੂੰ ਇਸ ਸਥਾਨ ਵਿੱਚ ਪਹੁੰਚਾਇਆ ਅਤੇ ਸਾਨੂੰ ਇਹ ਦੇਸ਼ ਦਿੱਤਾ ਹੈ ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।
و ما رابه این مکان درآورده، این زمین را زمینی که به شیرو شهد جاری است به ما بخشید.۹
10 ੧੦ ਹੁਣ ਵੇਖ, ਮੈਂ ਉਸ ਧਰਤੀ ਦਾ ਪਹਿਲਾ ਫਲ ਲਿਆਇਆ ਹਾਂ ਜਿਹੜੀ ਹੇ ਯਹੋਵਾਹ, ਤੂੰ ਮੈਨੂੰ ਦਿੱਤੀ ਹੈ।” ਤਦ ਤੂੰ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਰੱਖੀਂ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕੀਂ।
و الان اینک نوبر حاصل زمینی را که تو‌ای خداوند به من دادی، آورده‌ام.» پس آن را به حضور یهوه خدای خود بگذار، و به حضور یهوه، خدایت، عبادت نما.۱۰
11 ੧੧ ਇਸ ਤਰ੍ਹਾਂ ਤੂੰ ਉਸ ਸਾਰੀ ਭਲਿਆਈ ਲਈ ਜਿਹੜੀ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਅਤੇ ਤੇਰੇ ਘਰਾਣੇ ਨੂੰ ਦਿੱਤੀ ਹੈ, ਲੇਵੀਆਂ ਅਤੇ ਆਪਣੇ ਵਿਚਕਾਰ ਰਹਿਣ ਵਾਲੇ ਪਰਦੇਸੀਆਂ ਸਮੇਤ ਅਨੰਦ ਕਰੀਂ।
و تو با لاوی و غریبی که در میان تو باشد ازتمامی نیکویی که یهوه، خدایت، به تو و به خاندانت بخشیده است، شادی خواهی نمود.۱۱
12 ੧੨ ਤੀਜੇ ਸਾਲ ਵਿੱਚ, ਜੋ ਦਸਵੰਧ ਦਾ ਸਾਲ ਹੈ, ਜਦ ਤੂੰ ਆਪਣੇ ਸਾਰੇ ਵਾਧੇ ਦਾ ਦਸਵੰਧ ਕੱਢ ਲਵੇਂ ਤਾਂ ਤੂੰ ਉਸ ਨੂੰ ਲੇਵੀ, ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦੇਵੀਂ ਤਾਂ ਜੋ ਉਹ ਤੇਰੇ ਫਾਟਕਾਂ ਦੇ ਅੰਦਰ ਖਾ ਕੇ ਰੱਜ ਜਾਣ,
و در سال سوم که سال عشر است، چون ازگرفتن تمامی عشر محصول خود فارغ شدی، آن را به لاوی و غریب و یتیم و بیوه‌زن بده، تا دراندرون دروازه های تو بخورند و سیر شوند.۱۲
13 ੧੩ ਫੇਰ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਖੀਂ, “ਮੈਂ ਤੇਰੇ ਦਿੱਤੇ ਹੋਏ ਸਾਰੇ ਹੁਕਮਾਂ ਅਨੁਸਾਰ ਆਪਣੇ ਘਰ ਤੋਂ ਪਵਿੱਤਰ ਚੀਜ਼ਾਂ ਲੈ ਕੇ ਲੇਵੀ, ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦਿੱਤੀਆਂ ਹਨ। ਮੈਂ ਤੇਰੇ ਕਿਸੇ ਵੀ ਹੁਕਮ ਦਾ ਉਲੰਘਣ ਨਹੀਂ ਕੀਤਾ, ਨਾ ਹੀ ਮੈਂ ਉਨ੍ਹਾਂ ਨੂੰ ਭੁੱਲਿਆ ਹਾਂ।
وبه حضور یهوه خدایت بگو: «موقوفات را از خانه خود بیرون کردم، و آنها را نیز به لاوی و غریب ویتیم و بیوه‌زن، موافق تمامی اوامری که به من امرفرمودی، دادم، و از اوامر تو تجاوز ننموده، فراموش نکردم.۱۳
14 ੧੪ ਮੈਂ ਆਪਣੇ ਸੋਗ ਦੇ ਸਮੇਂ ਉਨ੍ਹਾਂ ਵਿੱਚੋਂ ਨਹੀਂ ਖਾਧਾ, ਜਦ ਮੈਂ ਅਸ਼ੁੱਧ ਸੀ ਤਦ ਉਨ੍ਹਾਂ ਵਿੱਚੋਂ ਕੁਝ ਨਹੀਂ ਕੱਢਿਆ, ਨਾ ਹੀ ਮੈਂ ਉਨ੍ਹਾਂ ਵਿੱਚੋਂ ਮੁਰਦਿਆਂ ਲਈ ਕੁਝ ਦਿੱਤਾ! ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀ, ਮੈਂ ਸਭ ਕੁਝ ਉਸੇ ਤਰ੍ਹਾਂ ਹੀ ਕੀਤਾ ਹੈ ਜਿਵੇਂ ਤੂੰ ਮੈਨੂੰ ਹੁਕਮ ਦਿੱਤਾ ਸੀ।
در ماتم خود از آنها نخوردم ودر نجاستی از آنها صرف ننمودم، و برای اموات از آنها ندادم، بلکه به قول یهوه، خدایم، گوش داده، موافق هر‌آنچه به من امر فرمودی، رفتارنمودم.۱۴
15 ੧੫ ਤੂੰ ਸਵਰਗ ਵਿੱਚੋਂ ਜੋ ਤੇਰਾ ਪਵਿੱਤਰ ਨਿਵਾਸ ਹੈ, ਹੇਠਾਂ ਨਿਗਾਹ ਮਾਰ ਅਤੇ ਆਪਣੀ ਪਰਜਾ ਇਸਰਾਏਲ ਨੂੰ ਬਰਕਤ ਦੇ, ਅਤੇ ਇਸ ਜ਼ਮੀਨ ਨੂੰ ਵੀ ਜਿਹੜੀ ਤੂੰ ਸਾਨੂੰ ਦਿੱਤੀ ਹੈ, ਜਿਵੇਂ ਤੂੰ ਸਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ, ਇੱਕ ਅਜਿਹਾ ਦੇਸ਼ ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।”
از مسکن مقدس خود از آسمان بنگر، و قوم خود اسرائیل و زمینی را که به ما دادی چنانکه برای پدران ما قسم خوردی، زمینی که به شیر و شهد جاری است، برکت بده،.»۱۵
16 ੧੬ ਅੱਜ ਦੇ ਦਿਨ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਹੁਕਮ ਦਿੰਦਾ ਹੈ ਕਿ ਇਨ੍ਹਾਂ ਬਿਧੀਆਂ ਅਤੇ ਕਨੂੰਨਾਂ ਦੀ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਪੂਰਾ ਕਰ ਕੇ ਪਾਲਣਾ ਕਰੋ।
امروز یهوه، خدایت، تو را امر می‌فرمایدکه این فرایض و احکام را بجا آوری، پس آنها رابه تمامی دل و تمامی جان خود نگاه داشته، بجاآور.۱۶
17 ੧੭ ਅੱਜ ਤੁਸੀਂ ਯਹੋਵਾਹ ਨੂੰ ਆਪਣਾ ਪਰਮੇਸ਼ੁਰ ਕਰ ਕੇ ਮੰਨਿਆ ਹੈ ਅਤੇ ਬਚਨ ਦਿੱਤਾ ਹੈ ਕਿ ਤੁਸੀਂ ਉਸ ਦੇ ਸਾਰੇ ਮਾਰਗਾਂ ਉੱਤੇ ਚੱਲੋਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ, ਹੁਕਮਾਂ ਅਤੇ ਕਨੂੰਨਾਂ ਦੀ ਪਾਲਨਾ ਕਰੋਗੇ ਅਤੇ ਉਸ ਦੀ ਅਵਾਜ਼ ਨੂੰ ਸੁਣੋਗੇ।
امروز به یهوه اقرار نمودی که خدای توست، و اینکه به طریقهای او سلوک خواهی نمود، و فرایض و اوامر و احکام او را نگاه داشته، آواز او را خواهی شنید.۱۷
18 ੧੮ ਅਤੇ ਯਹੋਵਾਹ ਨੇ ਵੀ ਅੱਜ ਆਪਣੇ ਬਚਨ ਅਨੁਸਾਰ ਤੁਹਾਨੂੰ ਆਪਣੀ ਨਿੱਜ-ਪਰਜਾ ਕਰ ਕੇ ਮੰਨਿਆ ਹੈ ਕਿ ਤੁਸੀਂ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰੋ,
و خداوند امروز به تواقرار کرده است که تو قوم خاص او هستی، چنانکه به تو وعده داده است، و تا تمامی اوامر اورا نگاه داری.۱۸
19 ੧੯ ਤਾਂ ਜੋ ਉਹ ਤੁਹਾਨੂੰ ਉਨ੍ਹਾਂ ਸਾਰੀਆਂ ਕੌਮਾਂ ਨਾਲੋਂ, ਜਿਨ੍ਹਾਂ ਨੂੰ ਉਸ ਨੇ ਬਣਾਇਆ ਹੈ, ਵੱਧ ਉਸਤਤ, ਨਾਮ ਅਤੇ ਸਨਮਾਨ ਵਿੱਚ ਉੱਚਾ ਕਰੇ ਅਤੇ ਜਿਵੇਂ ਉਸ ਨੇ ਬਚਨ ਦਿੱਤਾ ਸੀ, ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪਵਿੱਤਰ ਪਰਜਾ ਹੋਵੋ।
و تا تو را در ستایش و نام و اکرام از جمیع امتهایی که ساخته است، بلند گرداند، وتا برای یهوه، خدایت، قوم مقدس باشی، چنانکه وعده داده است.۱۹

< ਬਿਵਸਥਾ ਸਾਰ 26 >