< ਬਿਵਸਥਾ ਸਾਰ 32 >

1 ਹੇ ਅਕਾਸ਼, ਕੰਨ ਲਾ ਅਤੇ ਮੈਂ ਬੋਲਾਂਗਾ, ਹੇ ਧਰਤੀ, ਮੇਰੇ ਮੂੰਹ ਦੇ ਬਚਨ ਸੁਣ।
האזינו השמים ואדברה ותשמע הארץ אמרי פי
2 ਮੇਰਾ ਉਪਦੇਸ਼ ਮੀਂਹ ਵਾਂਗੂੰ ਵਰ੍ਹੇਗਾ, ਮੇਰਾ ਬੋਲ ਤ੍ਰੇਲ ਵਾਂਗੂੰ ਪਵੇਗਾ, ਜਿਵੇਂ ਕੂਲੇ-ਕੂਲੇ ਘਾਹ ਉੱਤੇ ਫੁਹਾਰ, ਸਾਗ ਪੱਤ ਉੱਤੇ ਝੜ੍ਹੀਆਂ।
יערף כמטר לקחי תזל כטל אמרתי כשעירם עלי דשא וכרביבים עלי עשב
3 ਮੈਂ ਤਾਂ ਯਹੋਵਾਹ ਦੇ ਨਾਮ ਦਾ ਪ੍ਰਚਾਰ ਕਰਾਂਗਾ, ਸਾਡੇ ਪਰਮੇਸ਼ੁਰ ਦੀ ਮਹਾਨਤਾ ਨੂੰ ਮੰਨੋ।
כי שם יהוה אקרא הבו גדל לאלהינו
4 ਉਹ ਚੱਟਾਨ ਹੈ, ਉਸ ਦੇ ਕੰਮ ਸਿੱਧ ਹਨ, ਕਿਉਂ ਜੋ ਉਸ ਦੇ ਸਾਰੇ ਮਾਰਗ ਨਿਆਂ ਦੇ ਹਨ। ਉਹ ਸਚਿਆਈ ਦਾ ਪਰਮੇਸ਼ੁਰ ਹੈ, ਉਸ ਵਿੱਚ ਬੁਰਿਆਈ ਹੈ ਨਹੀਂ, ਉਹ ਧਰਮੀ ਅਤੇ ਸੱਚਾ ਹੈ।
הצור תמים פעלו כי כל דרכיו משפט אל אמונה ואין עול צדיק וישר הוא
5 ਉਹ ਵਿਗੜ ਗਏ ਹਨ, ਉਹ ਉਸ ਦੇ ਪੁੱਤਰ ਨਹੀਂ ਸਗੋਂ ਕਲੰਕੀ ਹਨ, ਇਹ ਪੀੜ੍ਹੀ ਟੇਢੀ ਅਤੇ ਦੁਸ਼ਟ ਹੈ।
שחת לו לא בניו מומם דור עקש ופתלתל
6 ਹੇ ਮੂਰਖ ਅਤੇ ਮੱਤਹੀਣ ਪਰਜਾ, ਕੀ ਤੁਸੀਂ ਯਹੋਵਾਹ ਨੂੰ ਇਸ ਤਰ੍ਹਾਂ ਬਦਲਾ ਦਿੰਦੇ ਹੋ? ਕੀ ਉਹ ਤੇਰਾ ਪਿਤਾ ਨਹੀਂ ਜਿਸ ਨੇ ਤੈਨੂੰ ਮੁੱਲ ਲਿਆ, ਉਸ ਨੇ ਤੈਨੂੰ ਬਣਾਇਆ ਅਤੇ ਕਾਇਮ ਕੀਤਾ?
ה ליהוה תגמלו זאת-- עם נבל ולא חכם הלוא הוא אביך קנך הוא עשך ויכננך
7 ਪੁਰਾਣਿਆਂ ਦਿਨਾਂ ਨੂੰ ਯਾਦ ਕਰੋ, ਪੀੜ੍ਹੀ-ਪੀੜ੍ਹੀ ਦੇ ਦਿਨਾਂ ਉੱਤੇ ਵਿਚਾਰ ਕਰੋ, ਆਪਣੇ ਪਿਤਾ ਤੋਂ ਪੁੱਛੋ, ਉਹ ਤੈਨੂੰ ਦੱਸੇਗਾ, ਆਪਣੇ ਬਜ਼ੁਰਗਾਂ ਤੋਂ, ਉਹ ਤੈਨੂੰ ਆਖਣਗੇ।
זכר ימות עולם בינו שנות דר ודר שאל אביך ויגדך זקניך ויאמרו לך
8 ਜਦ ਅੱਤ ਮਹਾਨ ਨੇ ਕੌਮਾਂ ਨੂੰ ਵਿਰਾਸਤ ਵੰਡੀ, ਜਦ ਉਸ ਨੇ ਆਦਮ ਦੇ ਪੁੱਤਰਾਂ ਨੂੰ ਵੱਖ-ਵੱਖ ਕੀਤਾ, ਤਦ ਉਸ ਨੇ ਉੱਮਤਾਂ ਦੀਆਂ ਹੱਦਾਂ, ਇਸਰਾਏਲੀਆਂ ਦੀ ਗਿਣਤੀ ਦੇ ਅਨੁਸਾਰ ਬੰਨ੍ਹੀਆਂ,
בהנחל עליון גוים בהפרידו בני אדם יצב גבלת עמים למספר בני ישראל
9 ਕਿਉਂ ਜੋ ਯਹੋਵਾਹ ਦਾ ਹਿੱਸਾ ਉਸ ਦੀ ਪਰਜਾ ਹੈ, ਯਾਕੂਬ ਉਸ ਦੀ ਵਿਰਾਸਤ ਦਾ ਭਾਗ ਹੈ।
כי חלק יהוה עמו יעקב חבל נחלתו
10 ੧੦ ਉਸ ਨੇ ਉਹ ਨੂੰ ਉਜਾੜ ਧਰਤੀ ਵਿੱਚੋਂ, ਅਤੇ ਸੁੰਨਸਾਨ ਜੰਗਲ ਵਿੱਚੋਂ ਲੱਭਿਆ। ਉਸ ਨੇ ਉਹ ਨੂੰ ਘੇਰੇ ਵਿੱਚ ਲੈ ਲਿਆ ਅਤੇ ਉਹ ਦੀ ਖ਼ਬਰ ਲਈ, ਅੱਖ ਦੀ ਕਾਕੀ ਵਾਂਗੂੰ ਉਸ ਨੇ ਉਹ ਦੀ ਰਾਖੀ ਕੀਤੀ।
ימצאהו בארץ מדבר ובתהו ילל ישמן יסבבנהו יבוננהו-- יצרנהו כאישון עינו
11 ੧੧ ਜਿਸ ਤਰ੍ਹਾਂ ਉਕਾਬ ਆਪਣੇ ਆਲ੍ਹਣੇ ਨੂੰ ਹਿਲਾਉਂਦਾ, ਅਤੇ ਆਪਣੇ ਬੱਚਿਆਂ ਉੱਤੇ ਫੜ ਫੜ੍ਹਾਉਂਦਾ ਹੈ, ਉਸੇ ਤਰ੍ਹਾਂ ਉਸ ਨੇ ਆਪਣੇ ਪਰ ਫੈਲਾ ਕੇ ਉਨ੍ਹਾਂ ਨੂੰ ਲੈ ਲਿਆ, ਉਸ ਨੇ ਆਪਣੇ ਖੰਭਾਂ ਉੱਤੇ ਉਨ੍ਹਾਂ ਨੂੰ ਚੁੱਕ ਲਿਆ,
כנשר יעיר קנו על גוזליו ירחף יפרש כנפיו יקחהו ישאהו על אברתו
12 ੧੨ ਯਹੋਵਾਹ ਨੇ ਇਕੱਲੇ ਉਸ ਦੀ ਅਗਵਾਈ ਕੀਤੀ, ਅਤੇ ਉਸ ਦੇ ਨਾਲ ਕੋਈ ਪਰਾਇਆ ਦੇਵਤਾ ਨਹੀਂ ਸੀ।
יהוה בדד ינחנו ואין עמו אל נכר
13 ੧੩ ਉਸ ਨੇ ਉਹ ਨੂੰ ਧਰਤੀ ਦੀਆਂ ਉੱਚਿਆਈਆਂ ਉੱਤੇ ਸਵਾਰ ਕੀਤਾ, ਸੋ ਉਸ ਨੇ ਖੇਤ ਦੀ ਪੈਦਾਵਾਰ ਖਾਧੀ, ਅਤੇ ਉਸ ਨੇ ਉਹ ਨੂੰ ਪੱਥਰ ਵਿੱਚੋਂ ਸ਼ਹਿਦ, ਅਤੇ ਚਕਮਕ ਦੀ ਚੱਟਾਨ ਤੋਂ ਤੇਲ ਚੁਸਾਇਆ।
ירכבהו על במותי (במתי) ארץ ויאכל תנובת שדי וינקהו דבש מסלע ושמן מחלמיש צור
14 ੧੪ ਚੌਣੇ ਦਾ ਮੱਖਣ ਅਤੇ ਇੱਜੜ ਦਾ ਦੁੱਧ, ਲੇਲਿਆਂ ਦੀ ਚਰਬੀ ਨਾਲ, ਅਤੇ ਬਾਸ਼ਾਨ ਦੀ ਨਸਲ ਦੇ ਮੇਂਢੇ ਅਤੇ ਬੱਕਰੇ, ਕਣਕ ਦੀ ਉੱਤਮ ਪੈਦਾਵਾਰ ਨਾਲ, ਤੂੰ ਅੰਗੂਰੀ ਰਸ ਦੀ ਮਧ ਪੀਤੀ।
חמאת בקר וחלב צאן עם חלב כרים ואילים בני בשן ועתודים עם חלב כליות חטה ודם ענב תשתה חמר
15 ੧੫ ਯਸ਼ੁਰੂਨ ਮੋਟਾ ਹੋ ਗਿਆ ਅਤੇ ਦੁਲੱਤੀ ਮਾਰਨ ਲੱਗਾ, ਤੂੰ ਵੀ ਮੋਟਾ ਹੋ ਗਿਆ, ਤੂੰ ਤਕੜਾ ਹੋ ਗਿਆ, ਤੂੰ ਚਰਬੀ ਨਾਲ ਭਰ ਗਿਆ ਹੈਂ। ਤਦ ਉਸ ਨੇ ਆਪਣੇ ਸਿਰਜਣਹਾਰ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਆਪਣੀ ਮੁਕਤੀ ਦੀ ਚੱਟਾਨ ਨੂੰ ਹਲਕਾ ਜਾਣਿਆ।
וישמן ישרון ויבעט שמנת עבית כשית ויטש אלוה עשהו וינבל צור ישעתו
16 ੧੬ ਉਨ੍ਹਾਂ ਨੇ ਪਰਾਏ ਦੇਵਤਿਆਂ ਨੂੰ ਮੰਨ ਕੇ ਉਸ ਨੂੰ ਈਰਖਾਲੂ ਬਣਾਇਆ, ਘਿਣਾਉਣੇ ਕੰਮਾਂ ਕਰਕੇ ਉਸ ਨੂੰ ਗੁੱਸਾ ਦੁਆਇਆ।
יקנאהו בזרים בתועבת יכעיסהו
17 ੧੭ ਉਨ੍ਹਾਂ ਨੇ ਭਰਿਸ਼ਟ ਆਤਮਾਵਾਂ ਅੱਗੇ, ਜਿਹੜੇ ਪਰਮੇਸ਼ੁਰ ਨਹੀਂ ਸਨ ਬਲੀਆਂ ਚੜ੍ਹਾਈਆਂ, ਉਨ੍ਹਾਂ ਦੇਵਤਿਆਂ ਨੂੰ ਜਿਨ੍ਹਾਂ ਨੂੰ ਉਹ ਨਹੀਂ ਜਾਣਦੇ ਸਨ, ਨਵੇਂ-ਨਵੇਂ ਦੇਵਤੇ ਜਿਹੜੇ ਹੁਣੇ ਨਿੱਕਲੇ ਸਨ, ਜਿਨ੍ਹਾਂ ਤੋਂ ਤੁਹਾਡੇ ਪਿਉ-ਦਾਦੇ ਨਹੀਂ ਡਰੇ।
יזבחו לשדים לא אלה-- אלהים לא ידעום חדשים מקרב באו לא שערום אבתיכם
18 ੧੮ ਜਿਸ ਚੱਟਾਨ ਨੇ ਤੈਨੂੰ ਪੈਦਾ ਕੀਤਾ ਤੂੰ ਉਸ ਨੂੰ ਵਿਸਾਰ ਦਿੱਤਾ, ਉਸ ਪਰਮੇਸ਼ੁਰ ਨੂੰ ਜਿਸ ਨੇ ਤੈਨੂੰ ਜਨਮ ਦਿੱਤਾ ਤੂੰ ਭੁੱਲ ਗਿਆ।
צור ילדך תשי ותשכח אל מחללך
19 ੧੯ ਯਹੋਵਾਹ ਨੇ ਵੇਖਿਆ ਅਤੇ ਉਨ੍ਹਾਂ ਤੋਂ ਘਿਰਣਾ ਕੀਤੀ, ਕਿਉਂਕਿ ਉਸ ਦੇ ਪੁੱਤਰਾਂ-ਧੀਆਂ ਨੇ ਉਸ ਨੂੰ ਉਕਸਾਇਆ।
וירא יהוה וינאץ מכעס בניו ובנתיו
20 ੨੦ ਤਦ ਉਸ ਨੇ ਆਖਿਆ, ਮੈਂ ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵਾਂਗਾ, ਮੈਂ ਵੇਖਾਂਗਾ ਕਿ ਉਨ੍ਹਾਂ ਦਾ ਅੰਤ ਕੀ ਹੋਵੇਗਾ, ਕਿਉਂ ਜੋ ਇਹ ਇੱਕ ਹਠੀਲੀ ਪੀੜ੍ਹੀ ਹੈ, ਇਹ ਉਹ ਪੁੱਤਰ ਹਨ ਜਿਨ੍ਹਾਂ ਵਿੱਚ ਵਫ਼ਾਦਾਰੀ ਨਹੀਂ ਹੈ।
ויאמר אסתירה פני מהם-- אראה מה אחריתם כי דור תהפכת המה בנים לא אמן בם
21 ੨੧ ਇਨ੍ਹਾਂ ਨੇ ਮੈਨੂੰ ਉਸ ਵਸਤੂ ਤੋਂ ਈਰਖਾਲੂ ਕੀਤਾ ਜੋ ਪਰਮੇਸ਼ੁਰ ਹੈ ਹੀ ਨਹੀਂ, ਉਨ੍ਹਾਂ ਨੇ ਆਪਣੀਆਂ ਵਿਅਰਥ ਗੱਲਾਂ ਨਾਲ ਮੈਨੂੰ ਗੁੱਸੇ ਦੁਆਇਆ, ਮੈਂ ਵੀ ਉਨ੍ਹਾਂ ਨੂੰ ਅਜਿਹੀ ਕੌਮ ਤੋਂ ਈਰਖਾ ਕਰਾਵਾਂਗਾ ਜੋ ਮੇਰੀ ਨਹੀਂ ਹੈ, ਮੈਂ ਇੱਕ ਮੂਰਖ ਕੌਮ ਦੇ ਰਾਹੀਂ ਉਨ੍ਹਾਂ ਨੂੰ ਗੁੱਸਾ ਦੁਆਵਾਂਗਾ,
הם קנאוני בלא אל כעסוני בהבליהם ואני אקניאם בלא עם בגוי נבל אכעיסם
22 ੨੨ ਕਿਉਂ ਜੋ ਮੇਰੇ ਕ੍ਰੋਧ ਦੀ ਅੱਗ ਭੜਕ ਉੱਠੀ ਹੈ, ਜਿਹੜੀ ਸਭ ਤੋਂ ਹੇਠਲੇ ਪਤਾਲ ਤੱਕ ਬਲਦੀ ਜਾਂਦੀ ਹੈ, ਅਤੇ ਧਰਤੀ ਨੂੰ ਉਸ ਦੀ ਪੈਦਾਵਾਰ ਸਮੇਤ ਭਸਮ ਕਰਦੀ ਜਾਂਦੀ ਹੈ, ਸਗੋਂ ਪਹਾੜਾਂ ਦੀਆਂ ਨੀਹਾਂ ਨੂੰ ਅੱਗ ਲਾਉਂਦੀ ਹੈ। (Sheol h7585)
כי אש קדחה באפי ותיקד עד שאול תחתית ותאכל ארץ ויבלה ותלהט מוסדי הרים (Sheol h7585)
23 ੨੩ ਮੈਂ ਉਨ੍ਹਾਂ ਉੱਤੇ ਬੁਰਿਆਈ ਦੇ ਢੇਰ ਲਾਵਾਂਗਾ, ਮੈਂ ਆਪਣੇ ਤੀਰਾਂ ਨੂੰ ਉਨ੍ਹਾਂ ਉੱਤੇ ਮੁਕਾ ਦਿਆਂਗਾ।
אספה עלימו רעות חצי אכלה בם
24 ੨੪ ਉਹ ਭੁੱਖ ਨਾਲ ਢੱਲ਼ ਜਾਣਗੇ, ਉਹ ਤਿੱਖੀ ਗਰਮੀ ਅਤੇ ਭਿਆਨਕ ਰੋਗਾਂ ਨਾਲ ਭਸਮ ਹੋ ਜਾਣਗੇ, ਅਤੇ ਮੈਂ ਉਨ੍ਹਾਂ ਉੱਤੇ ਜੰਗਲੀ ਜਾਨਵਰਾਂ ਦੇ ਦੰਦ ਚਲਾਵਾਂਗਾ, ਅਤੇ ਮਿੱਟੀ ਉੱਤੇ ਘਿੱਸਰਨ ਵਾਲੇ ਸੱਪਾਂ ਦਾ ਜ਼ਹਿਰ ਛੱਡਾਂਗਾ।
מזי רעב ולחמי רשף וקטב מרירי ושן בהמת אשלח בם עם חמת זחלי עפר
25 ੨੫ ਬਾਹਰ ਤਲਵਾਰ ਨਾਲ ਮਰਨਗੇ, ਅਤੇ ਕੋਠੜੀਆਂ ਵਿੱਚ ਡਰ ਹੋਵੇਗਾ, ਜਿਸ ਨਾਲ ਜੁਆਨਾਂ ਅਤੇ ਕੁਆਰੀਆਂ ਦਾ, ਅਤੇ ਦੁੱਧ ਚੁੰਘਦੇ ਬੱਚੇ ਅਤੇ ਧੌਲਿਆਂ ਵਾਲੇ ਮਨੁੱਖਾਂ ਦਾ ਵੀ ਨਾਸ ਹੋ ਜਾਵੇਗਾ।
מחוץ תשכל חרב ומחדרים אימה גם בחור גם בתולה--יונק עם איש שיבה
26 ੨੬ ਮੈਂ ਆਖਿਆ, ਮੈਂ ਉਨ੍ਹਾਂ ਨੂੰ ਦੂਰ-ਦੂਰ ਤੱਕ ਖਿਲਾਰ ਦਿਆਂਗਾ, ਮੈਂ ਮਨੁੱਖਾਂ ਵਿੱਚੋਂ ਉਨ੍ਹਾਂ ਦੀ ਯਾਦ ਤੱਕ ਮਿਟਾ ਦਿਆਂਗਾ,
אמרתי אפאיהם אשביתה מאנוש זכרם
27 ੨੭ ਪਰ ਮੈਨੂੰ ਵੈਰੀਆਂ ਦੀ ਛੇੜ-ਛਾੜ ਦਾ ਡਰ ਸੀ, ਕਿਤੇ ਉਨ੍ਹਾਂ ਦੇ ਵੈਰੀ ਉਲਟਾ ਸਮਝਣ, ਅਤੇ ਉਹ ਆਖਣ, ਸਾਡਾ ਹੱਥ ਉੱਚਾ ਰਿਹਾ, ਅਤੇ ਯਹੋਵਾਹ ਨੇ ਇਹ ਸਭ ਕੁਝ ਨਹੀਂ ਕੀਤਾ।
לולי כעס אויב אגור-- פן ינכרו צרימו פן יאמרו ידנו רמה ולא יהוה פעל כל זאת
28 ੨੮ ਇਹ ਤਾਂ ਇੱਕ ਨਿਰਬੁੱਧ ਕੌਮ ਹੈ, ਇਹਨਾਂ ਵਿੱਚ ਕੋਈ ਸਮਝ ਨਹੀਂ।
כי גוי אבד עצות המה ואין בהם תבונה
29 ੨੯ ਭਲਾ ਹੁੰਦਾ ਕਿ ਉਹ ਬੁੱਧਵਾਨ ਹੁੰਦੇ ਅਤੇ ਇਸ ਗੱਲ ਨੂੰ ਸਮਝ ਲੈਂਦੇ, ਅਤੇ ਆਪਣੇ ਅੰਤ ਨੂੰ ਵਿਚਾਰ ਲੈਂਦੇ,
לו חכמו ישכילו זאת יבינו לאחריתם
30 ੩੦ ਜੇ ਉਨ੍ਹਾਂ ਦੀ ਚੱਟਾਨ ਹੀ ਉਨ੍ਹਾਂ ਨੂੰ ਨਾ ਵੇਚ ਦਿੰਦੀ, ਅਤੇ ਯਹੋਵਾਹ ਉਨ੍ਹਾਂ ਨੂੰ ਨਾ ਫੜ੍ਹਾ ਦਿੰਦਾ? ਤਾਂ ਕਿਵੇਂ ਹੋ ਸਕਦਾ ਸੀ ਕਿ ਇੱਕ ਜਣਾ ਹਜ਼ਾਰ ਦੇ ਪਿੱਛੇ ਪੈਂਦਾ, ਅਤੇ ਦੋ ਜਣੇ ਦਸ ਹਜ਼ਾਰ ਨੂੰ ਭਜਾ ਸਕਦੇ,
איכה ירדף אחד אלף ושנים יניסו רבבה אם לא כי צורם מכרם ויהוה הסגירם
31 ੩੧ ਕਿਉਂਕਿ ਉਹਨਾਂ ਦੀ ਚੱਟਾਨ ਸਾਡੀ ਚੱਟਾਨ ਵਰਗੀ ਨਹੀਂ ਹੈ, ਭਾਵੇਂ ਸਾਡੇ ਵੈਰੀ ਹੀ ਨਿਆਂ ਕਰਨ।
כי לא כצורנו צורם ואיבינו פלילים
32 ੩੨ ਉਹਨਾਂ ਦੀ ਦਾਖ ਬੇਲ ਤਾਂ ਸਦੂਮ ਦੀ ਦਾਖ ਬੇਲ ਤੋਂ ਨਿੱਕਲੀ, ਅਤੇ ਅਮੂਰਾਹ ਦੇ ਖੇਤਾਂ ਤੋਂ ਹੈ। ਉਸ ਦੇ ਅੰਗੂਰ ਜ਼ਹਿਰੀਲੇ ਅੰਗੂਰ ਹਨ, ਉਸ ਦੇ ਗੁੱਛੇ ਕੌੜੇ ਹਨ।
כי מגפן סדם גפנם ומשדמת עמרה ענבמו ענבי רוש-- אשכלת מררת למו
33 ੩੩ ਉਹਨਾਂ ਦੀ ਮਧ ਨਾਗਾਂ ਦਾ ਜ਼ਹਿਰ ਹੈ, ਅਤੇ ਸੱਪਾਂ ਦੀ ਤਿੱਖੀ ਵਿੱਸ ਹੈ।
חמת תנינם יינם וראש פתנים אכזר
34 ੩੪ ਕੀ ਇਹ ਗੱਲ ਮੇਰੇ ਮਨ ਵਿੱਚ, ਅਤੇ ਮੋਹਰ ਲਾ ਕੇ ਮੇਰੇ ਭੰਡਾਰ ਵਿੱਚ ਰੱਖੀ ਹੋਈ ਨਹੀਂ ਹੈ?
הלא הוא כמס עמדי חתום באוצרתי
35 ੩੫ ਬਦਲਾ ਦੇਣਾ ਅਤੇ ਬਦਲਾ ਲੈਣਾ ਮੇਰਾ ਕੰਮ ਹੈ, ਇਹ ਉਸ ਵੇਲੇ ਪ੍ਰਗਟ ਹੋਵੇਗਾ ਜਦ ਉਹਨਾਂ ਦਾ ਪੈਰ ਤਿਲਕੇ, ਕਿਉਂ ਜੋ ਉਹਨਾਂ ਦੀ ਬਿਪਤਾ ਦਾ ਦਿਨ ਨੇੜੇ ਹੈ, ਅਤੇ ਉਹਨਾਂ ਦਾ ਵਿਨਾਸ਼ ਛੇਤੀ ਆ ਰਿਹਾ ਹੈ।
לי נקם ושלם לעת תמוט רגלם כי קרוב יום אידם וחש עתדת למו
36 ੩੬ ਯਹੋਵਾਹ ਤਾਂ ਆਪਣੀ ਪਰਜਾ ਦਾ ਨਿਆਂ ਕਰੇਗਾ, ਅਤੇ ਆਪਣੇ ਦਾਸਾਂ ਉੱਤੇ ਤਰਸ ਖਾਵੇਗਾ, ਜਦ ਉਹ ਵੇਖੇਗਾ ਕਿ ਉਨ੍ਹਾਂ ਦਾ ਬਲ ਜਾਂਦਾ ਰਿਹਾ, ਅਤੇ ਨਾ ਕੋਈ ਬੰਦੀ ਰਿਹਾ, ਨਾ ਕੋਈ ਖੁੱਲ੍ਹਾ।
כי ידין יהוה עמו ועל עבדיו יתנחם כי יראה כי אזלת יד ואפס עצור ועזוב
37 ੩੭ ਤਦ ਉਹ ਆਖੇਗਾ, ਉਨ੍ਹਾਂ ਦੇ ਦੇਵਤੇ ਕਿੱਥੇ ਹਨ? ਅਤੇ ਉਹ ਚੱਟਾਨ ਜਿਸ ਵਿੱਚ ਉਹ ਪਨਾਹ ਲੈਂਦੇ ਸਨ?
ואמר אי אלהימו-- צור חסיו בו
38 ੩੮ ਜਿਹੜੇ ਉਨ੍ਹਾਂ ਦੀਆਂ ਬਲੀਆਂ ਦੀ ਚਰਬੀ ਖਾਂਦੇ ਸਨ, ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਦੀ ਮਧ ਪੀਂਦੇ ਸਨ? ਉਹ ਉੱਠਣ ਅਤੇ ਤੁਹਾਡੀ ਸਹਾਇਤਾ ਕਰਨ, ਉਹ ਤੁਹਾਡੀ ਓਟ ਹੋਣ!
אשר חלב זבחימו יאכלו ישתו יין נסיכם יקומו ויעזרכם-- יהי עליכם סתרה
39 ੩੯ ਹੁਣ ਵੇਖੋ ਕਿ ਮੈਂ ਹੀ ਉਹ ਹਾਂ, ਅਤੇ ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਮੈਂ ਹੀ ਮਾਰਦਾ ਹਾਂ ਅਤੇ ਮੈਂ ਹੀ ਜੀਉਂਦਾ ਕਰਦਾ ਹਾਂ, ਮੈਂ ਹੀ ਜ਼ਖਮੀ ਕਰਦਾ ਹਾਂ ਅਤੇ ਮੈਂ ਹੀ ਚੰਗਾ ਕਰਦਾ ਹਾਂ, ਅਤੇ ਕੋਈ ਨਹੀਂ ਹੈ ਜਿਹੜਾ ਮੇਰੇ ਹੱਥੋਂ ਛੁਡਾ ਸਕੇ,
ראו עתה כי אני אני הוא ואין אלהים עמדי אני אמית ואחיה מחצתי ואני ארפא ואין מידי מציל
40 ੪੦ ਕਿਉਂ ਜੋ ਮੈਂ ਆਪਣਾ ਹੱਥ ਸਵਰਗ ਵੱਲ ਚੁੱਕਦਾ ਹਾਂ ਅਤੇ ਮੈਂ ਕਹਿੰਦਾ ਹਾਂ, ਮੈਂ ਸਦੀਪਕਾਲ ਜੀਉਂਦਾ ਹਾਂ।
כי אשא אל שמים ידי ואמרתי חי אנכי לעלם
41 ੪੧ ਜੇ ਮੈਂ ਆਪਣੀ ਚਮਕਦੀ ਹੋਈ ਤਲਵਾਰ ਤੇਜ ਕਰਾਂ, ਅਤੇ ਨਿਆਂ ਨੂੰ ਮੈਂ ਆਪਣੇ ਹੱਥ ਵਿੱਚ ਲਵਾਂ, ਤਾਂ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ, ਅਤੇ ਮੈਥੋਂ ਘਿਰਣਾ ਕਰਨ ਵਾਲਿਆਂ ਨੂੰ ਬਦਲਾ ਦਿਆਂਗਾ।
אם שנותי ברק חרבי ותאחז במשפט ידי אשיב נקם לצרי ולמשנאי אשלם
42 ੪੨ ਮੈਂ ਆਪਣੇ ਤੀਰਾਂ ਨੂੰ ਲਹੂ ਨਾਲ ਮਤਵਾਲੇ ਕਰਾਂਗਾ, ਅਤੇ ਮੇਰੀ ਤਲਵਾਰ ਮਾਸ ਖਾਵੇਗੀ, ਉਹ ਲਹੂ ਵੱਢਿਆਂ ਹੋਇਆਂ ਅਤੇ ਬੰਦੀਆਂ ਦਾ, ਅਤੇ ਉਹ ਮਾਸ ਵੈਰੀਆਂ ਦੇ ਆਗੂਆਂ ਦੇ ਸਿਰਾਂ ਦਾ ਹੋਵੇਗਾ।
אשכיר חצי מדם וחרבי תאכל בשר מדם חלל ושביה מראש פרעות אויב
43 ੪੩ ਹੇ ਕੌਮੋਂ, ਉਸ ਦੀ ਪਰਜਾ ਨਾਲ ਜੈਕਾਰਾ ਗਜਾਓ, ਕਿਉਂ ਜੋ ਉਹ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਲਵੇਗਾ, ਅਤੇ ਆਪਣੇ ਵੈਰੀਆਂ ਨੂੰ ਬਦਲਾ ਦੇਵੇਗਾ, ਅਤੇ ਆਪਣੀ ਭੂਮੀ ਅਤੇ ਆਪਣੀ ਪਰਜਾ ਦੇ ਪਾਪ ਲਈ ਪ੍ਰਾਸਚਿਤ ਦੇਵੇਗਾ।
הרנינו גוים עמו כי דם עבדיו יקום ונקם ישיב לצריו וכפר אדמתו עמו
44 ੪੪ ਮੂਸਾ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਨੇ ਇਸ ਗੀਤ ਦੀਆਂ ਸਾਰੀਆਂ ਗੱਲਾਂ ਪਰਜਾ ਦੇ ਕੰਨਾਂ ਵਿੱਚ ਪਾਈਆਂ।
ויבא משה וידבר את כל דברי השירה הזאת--באזני העם הוא והושע בן נון
45 ੪੫ ਜਦ ਮੂਸਾ ਇਹ ਸਾਰੀਆਂ ਗੱਲਾਂ ਸਾਰੇ ਇਸਰਾਏਲ ਨੂੰ ਬੋਲ ਚੁੱਕਿਆ
ויכל משה לדבר את כל הדברים האלה--אל כל ישראל
46 ੪੬ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਆਪਣੇ ਮਨ ਇਨ੍ਹਾਂ ਸਾਰੀਆਂ ਗੱਲਾਂ ਉੱਤੇ ਲਾਓ, ਜਿਨ੍ਹਾਂ ਦੀ ਮੈਂ ਅੱਜ ਤੁਹਾਨੂੰ ਸਾਖੀ ਦਿੰਦਾ ਹਾਂ। ਤੁਸੀਂ ਆਪਣੇ ਪੁੱਤਰਾਂ ਨੂੰ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਣਾ ਕਰਨ ਦਾ ਹੁਕਮ ਦਿਓ,
ויאמר אלהם שימו לבבכם לכל הדברים אשר אנכי מעיד בכם היום אשר תצום את בניכם לשמר לעשות את כל דברי התורה הזאת
47 ੪੭ ਕਿਉਂ ਜੋ ਇਹ ਤੁਹਾਡੇ ਲਈ ਹਲਕੀ ਜਿਹੀ ਗੱਲ ਨਹੀਂ, ਸਗੋਂ ਇਹ ਤੁਹਾਡਾ ਜੀਵਨ ਹੈ ਅਤੇ ਇਸ ਗੱਲ ਦੇ ਕਾਰਨ ਉਸ ਦੇਸ਼ ਵਿੱਚ ਤੁਹਾਡੇ ਜੀਵਨ ਦੇ ਦਿਨ ਬਹੁਤੇ ਹੋਣਗੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਪਾਰ ਜਾ ਰਹੇ ਹੋ।”
כי לא דבר רק הוא מכם--כי הוא חייכם ובדבר הזה תאריכו ימים על האדמה אשר אתם עברים את הירדן שמה לרשתה
48 ੪੮ ਫੇਰ ਉਸੇ ਦਿਨ ਯਹੋਵਾਹ ਨੇ ਮੂਸਾ ਨਾਲ ਇਹ ਗੱਲ ਕੀਤੀ,
וידבר יהוה אל משה בעצם היום הזה לאמר
49 ੪੯ “ਤੂੰ ਇਸ ਅਬਾਰੀਮ ਦੇ ਪਰਬਤ ਉੱਤੇ ਨਬੋ ਦੀ ਚੋਟੀ ਤੇ ਚੜ੍ਹ, ਜੋ ਮੋਆਬ ਦੇਸ਼ ਵਿੱਚ ਯਰੀਹੋ ਦੇ ਸਾਹਮਣੇ ਹੈ ਅਤੇ ਕਨਾਨ ਦੇਸ਼ ਨੂੰ ਵੇਖ ਜਿਹੜਾ ਮੈਂ ਵਿਰਾਸਤ ਹੋਣ ਲਈ ਇਸਰਾਏਲ ਨੂੰ ਦੇਣ ਵਾਲਾ ਹਾਂ।
עלה אל הר העברים הזה הר נבו אשר בארץ מואב אשר על פני ירחו וראה את ארץ כנען אשר אני נתן לבני ישראל לאחזה
50 ੫੦ ਫੇਰ ਉਸੇ ਪਰਬਤ ਉੱਤੇ ਜਿੱਥੇ ਤੂੰ ਚੜ੍ਹ ਰਿਹਾ ਹੈਂ, ਤੂੰ ਮਰ ਜਾਵੇਂਗਾ ਅਤੇ ਆਪਣੇ ਲੋਕਾਂ ਵਿੱਚ ਜਾ ਮਿਲ ਜਾਵੇਂਗਾ ਜਿਵੇਂ ਤੇਰਾ ਭਰਾ ਹਾਰੂਨ ਹੋਰ ਦੇ ਪਰਬਤ ਉੱਤੇ ਮਰ ਕੇ ਆਪਣੇ ਲੋਕਾਂ ਵਿੱਚ ਜਾ ਮਿਲਿਆ ਹੈ।
ומת בהר אשר אתה עלה שמה והאסף אל עמיך כאשר מת אהרן אחיך בהר ההר ויאסף אל עמיו
51 ੫੧ ਇਸ ਦਾ ਕਾਰਨ ਇਹ ਹੈ ਕਿ ਸੀਨ ਦੀ ਉਜਾੜ ਵਿੱਚ, ਕਾਦੇਸ਼ ਕੋਲ ਮਰੀਬਾਹ ਨਾਮ ਦੇ ਸੋਤੇ ਉੱਤੇ, ਤੁਸੀਂ ਮੇਰੀ ਉਲੰਘਣਾ ਕੀਤੀ ਅਰਥਾਤ ਤੁਸੀਂ ਇਸਰਾਏਲੀਆਂ ਦੇ ਵਿੱਚ ਮੈਨੂੰ ਪਵਿੱਤਰ ਨਾ ਠਹਿਰਾਇਆ
על אשר מעלתם בי בתוך בני ישראל במי מריבת קדש מדבר צן--על אשר לא קדשתם אותי בתוך בני ישראל
52 ੫੨ ਇਸ ਲਈ ਤੂੰ ਉਸ ਦੇਸ਼ ਨੂੰ ਜਿਹੜਾ ਮੈਂ ਇਸਰਾਏਲੀਆਂ ਨੂੰ ਦੇਣ ਵਾਲਾ ਹਾਂ, ਆਪਣੇ ਸਾਹਮਣੇ ਵੇਖੇਂਗਾ ਪਰ ਤੂੰ ਉਸ ਦੇਸ਼ ਵਿੱਚ ਪ੍ਰਵੇਸ਼ ਨਾ ਕਰੇਂਗਾ।”
כי מנגד תראה את הארץ ושמה לא תבוא--אל הארץ אשר אני נתן לבני ישראל

< ਬਿਵਸਥਾ ਸਾਰ 32 >