< ਉਪਦੇਸ਼ਕ 1 >

1 ਲੁੱਕ ਯਰੂਸ਼ਲਮ ਦੇ ਰਾਜਾ, ਦਾਊਦ ਦੇ ਪੁੱਤਰ ਉਪਦੇਸ਼ਕ ਦੇ ਬਚਨ।
דברי קהלת בן דוד מלך בירושלם
2 ਉਪਦੇਸ਼ਕ ਆਖਦਾ ਹੈ, ਵਿਅਰਥ ਹੀ ਵਿਅਰਥ, ਵਿਅਰਥ ਹੀ ਵਿਅਰਥ, ਸਭ ਕੁਝ ਵਿਅਰਥ ਹੈ!
הבל הבלים אמר קהלת הבל הבלים הכל הבל
3 ਆਦਮੀ ਨੂੰ ਉਸ ਸਾਰੀ ਮਿਹਨਤ ਤੋਂ ਕੀ ਲਾਭ ਹੁੰਦਾ ਹੈ, ਜੋ ਉਹ ਸੂਰਜ ਦੇ ਹੇਠ ਕਰਦਾ ਹੈ?
מה יתרון לאדם בכל עמלו--שיעמל תחת השמש
4 ਇੱਕ ਪੀੜ੍ਹੀ ਚਲੀ ਜਾਂਦੀ ਹੈ ਅਤੇ ਦੂਜੀ ਆ ਜਾਂਦੀ ਹੈ, ਪਰ ਧਰਤੀ ਸਦਾ ਅਟੱਲ ਰਹਿੰਦੀ ਹੈ।
דור הלך ודור בא והארץ לעולם עמדת
5 ਸੂਰਜ ਚੜ੍ਹਦਾ ਹੈ ਅਤੇ ਸੂਰਜ ਲਹਿੰਦਾ ਹੈ ਅਤੇ ਆਪਣੇ ਉਸ ਸਥਾਨ ਵੱਲ ਤੇਜ਼ੀ ਨਾਲ ਜਾਂਦਾ ਹੈ, ਜਿੱਥੋਂ ਉਹ ਚੜ੍ਹਦਾ ਹੈ।
וזרח השמש ובא השמש ואל מקומו--שואף זורח הוא שם
6 ਪੌਣ ਦੱਖਣ ਵੱਲ ਚਲੀ ਜਾਂਦੀ ਹੈ, ਫੇਰ ਉੱਤਰ ਵੱਲ ਮੁੜ ਪੈਂਦੀ ਹੈ, ਇਹ ਸਦਾ ਘੁੰਮਦੀ ਫਿਰਦੀ ਹੈ ਅਤੇ ਆਪਣੇ ਚੱਕਰ ਅਨੁਸਾਰ ਮੁੜ ਜਾਂਦੀ ਹੈ।
הולך אל דרום וסובב אל צפון סובב סבב הולך הרוח ועל סביבתיו שב הרוח
7 ਸਾਰੀਆਂ ਨਦੀਆਂ ਸਮੁੰਦਰ ਵਿੱਚ ਜਾ ਪੈਂਦੀਆਂ ਹਨ, ਪਰ ਸਮੁੰਦਰ ਨਹੀਂ ਭਰਦਾ। ਉਹ ਓਸੇ ਸਥਾਨ ਨੂੰ ਮੁੜ ਜਾਂਦੀਆਂ ਹਨ, ਜਿੱਥੋਂ ਨਦੀਆਂ ਨਿੱਕਲਦੀਆਂ ਹਨ।
כל הנחלים הלכים אל הים והים איננו מלא אל מקום שהנחלים הלכים--שם הם שבים ללכת
8 ਇਹ ਸਾਰੀਆਂ ਗੱਲਾਂ ਥਕਾਉਣ ਵਾਲੀਆਂ ਹਨ, ਮਨੁੱਖ ਇਨ੍ਹਾਂ ਦਾ ਬਿਆਨ ਨਹੀਂ ਕਰ ਸਕਦਾ, ਅੱਖ ਵੇਖਣ ਨਾਲ ਨਹੀਂ ਰੱਜਦੀ ਅਤੇ ਕੰਨ ਸੁਣਨ ਨਾਲ ਨਹੀਂ ਭਰਦਾ।
כל הדברים יגעים לא יוכל איש לדבר לא תשבע עין לראות ולא תמלא אזן משמע
9 ਜੋ ਹੋਇਆ ਉਹੋ ਫੇਰ ਹੋਵੇਗਾ, ਜੋ ਕੀਤਾ ਗਿਆ ਹੈ ਉਹ ਫੇਰ ਕੀਤਾ ਜਾਵੇਗਾ ਅਤੇ ਸੂਰਜ ਦੇ ਹੇਠ ਕੋਈ ਗੱਲ ਨਵੀਂ ਨਹੀਂ ਹੈ।
מה שהיה הוא שיהיה ומה שנעשה הוא שיעשה ואין כל חדש תחת השמש
10 ੧੦ ਕੀ ਕੋਈ ਅਜਿਹੀ ਗੱਲ ਹੈ ਜਿਸ ਨੂੰ ਅਸੀਂ ਆਖ ਸਕੀਏ, ਵੇਖੋ, ਇਹ ਨਵੀਂ ਹੈ? ਉਹ ਤਾਂ ਪੁਰਾਣਿਆਂ ਸਮਿਆਂ ਵਿੱਚ ਹੋਈ, ਜੋ ਸਾਡੇ ਨਾਲੋਂ ਪਹਿਲਾਂ ਸਨ।
יש דבר שיאמר ראה זה חדש הוא כבר היה לעלמים אשר היה מלפננו
11 ੧੧ ਪਹਿਲੀਆਂ ਗੱਲਾਂ ਦਾ ਕੁਝ ਚੇਤਾ ਨਹੀਂ ਅਤੇ ਆਉਣ ਵਾਲੀਆਂ ਗੱਲਾਂ ਦਾ ਉਹਨਾਂ ਤੋਂ ਬਾਅਦ ਆਉਣ ਵਾਲਿਆਂ ਨੂੰ ਕੋਈ ਚੇਤਾ ਨਾ ਰਹੇਗਾ।
אין זכרון לראשנים וגם לאחרנים שיהיו לא יהיה להם זכרון--עם שיהיו לאחרנה
12 ੧੨ ਮੈਂ ਉਪਦੇਸ਼ਕ ਯਰੂਸ਼ਲਮ ਵਿੱਚ ਇਸਰਾਏਲ ਦਾ ਰਾਜਾ ਸੀ।
אני קהלת הייתי מלך על ישראל--בירושלם
13 ੧੩ ਮੈਂ ਆਪਣਾ ਮਨ ਲਾਇਆ ਤਾਂ ਕਿ ਜੋ ਕੁਝ ਅਕਾਸ਼ ਦੇ ਹੇਠ ਹੁੰਦਾ ਹੈ, ਬੁੱਧ ਨਾਲ ਉਸ ਸਭ ਦੀ ਭਾਲ ਕਰਾਂ ਅਤੇ ਖੋਜ ਕੱਢਾਂ। ਪਰਮੇਸ਼ੁਰ ਨੇ ਮਨੁੱਖ ਦੇ ਵੰਸ਼ ਨੂੰ ਵੱਡਾ ਕਸ਼ਟ ਦਿੱਤਾ ਹੈ, ਜਿਸ ਦੇ ਵਿੱਚ ਉਹ ਲੱਗੇ ਰਹਿਣ।
ונתתי את לבי לדרוש ולתור בחכמה על כל אשר נעשה תחת השמים הוא ענין רע נתן אלהים לבני האדם--לענות בו
14 ੧੪ ਮੈਂ ਉਹਨਾਂ ਸਾਰਿਆਂ ਕੰਮਾਂ ਨੂੰ ਵੇਖਿਆ ਹੈ ਜੋ ਅਕਾਸ਼ ਦੇ ਹੇਠ ਹੁੰਦੇ ਹਨ ਅਤੇ ਵੇਖੋ, ਸਾਰੇ ਦੇ ਸਾਰੇ ਕੰਮ ਹੀ ਵਿਅਰਥ ਅਤੇ ਹਵਾ ਦਾ ਫੱਕਣਾ ਹਨ!
ראיתי את כל המעשים שנעשו תחת השמש והנה הכל הבל ורעות רוח
15 ੧੫ ਜੋ ਟੇਢਾ ਹੈ, ਉਹ ਸਿੱਧਾ ਨਹੀਂ ਬਣ ਸਕਦਾ ਅਤੇ ਜਿਹੜਾ ਹੈ ਹੀ ਨਹੀਂ, ਉਹ ਦਾ ਲੇਖਾ ਨਹੀਂ ਹੋ ਸਕਦਾ।
מעות לא יוכל לתקן וחסרון לא יוכל להמנות
16 ੧੬ ਮੈਂ ਆਪਣੇ ਮਨ ਨਾਲ ਇਹ ਗੱਲ ਕੀਤੀ ਭਈ ਵੇਖ, ਮੈਂ ਵੱਡਾ ਵਾਧਾ ਕੀਤਾ, ਸਗੋਂ ਉਹਨਾਂ ਸਾਰਿਆਂ ਨਾਲੋਂ ਜੋ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ, ਜ਼ਿਆਦਾ ਬੁੱਧ ਪਾਈ। ਹਾਂ, ਮੇਰੇ ਮਨ ਨੇ ਬਹੁਤ ਬੁੱਧ ਅਤੇ ਗਿਆਨ ਪ੍ਰਾਪਤ ਕੀਤਾ।
דברתי אני עם לבי לאמר--אני הנה הגדלתי והוספתי חכמה על כל אשר היה לפני על ירושלם ולבי ראה הרבה חכמה ודעת
17 ੧੭ ਪਰ ਜਦ ਮੈਂ ਆਪਣੇ ਮਨ ਨੂੰ ਬੁੱਧ ਨੂੰ ਜਾਨਣ ਵਿੱਚ ਅਤੇ ਪਾਗਲਪੁਣੇ ਅਤੇ ਮੂਰਖਤਾਈ ਨੂੰ ਸਮਝਣ ਵਿੱਚ ਲਾਇਆ ਤਾਂ ਮੈਂ ਸਮਝਿਆ ਕਿ ਇਹ ਵੀ ਹਵਾ ਦਾ ਫੱਕਣਾ ਹੀ ਹੈ!
ואתנה לבי לדעת חכמה ודעת הוללת ושכלות ידעתי שגם זה הוא רעיון רוח
18 ੧੮ ਜ਼ਿਆਦਾ ਬੁੱਧ ਨਾਲ ਜ਼ਿਆਦਾ ਚਿੰਤਾ ਹੁੰਦੀ ਹੈ ਅਤੇ ਜਿਹੜਾ ਗਿਆਨ ਵਧਾਉਂਦਾ ਹੈ, ਉਹ ਸਿਰ ਦਰਦੀ ਵਧਾਉਂਦਾ ਹੈ।
כי ברב חכמה רב כעס ויוסיף דעת יוסיף מכאוב

< ਉਪਦੇਸ਼ਕ 1 >