< ਕੂਚ 15 >

1 ਤਦ ਮੂਸਾ ਅਤੇ ਇਸਰਾਏਲੀਆਂ ਨੇ ਯਹੋਵਾਹ ਲਈ ਇਹ ਗੀਤ ਗਾਉਂਦੇ ਹੋਇਆਂ ਆਖਿਆ - ਮੈਂ ਯਹੋਵਾਹ ਲਈ ਗਾਵਾਂਗਾ ਕਿਉਂਕਿ ਉਹ ਬਹੁਤ ਉੱਚਾ ਹੋਇਆ ਹੈ, ਉਸ ਨੇ ਘੋੜੇ ਅਤੇ ਉਸ ਦੇ ਸਵਾਰ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਹੈ।
אז ישיר משה ובני ישראל את השירה הזאת ליהוה ויאמרו לאמר אשירה ליהוה כי גאה גאה סוס ורכבו רמה בים
2 ਯਹੋਵਾਹ ਮੇਰਾ ਬਲ ਅਤੇ ਮੇਰਾ ਭਜਨ ਹੈ, ਉਹ ਮੇਰਾ ਛੁਟਕਾਰਾ ਹੋਇਆ ਹੈ, ਉਹ ਮੇਰਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਸੋਭਾ ਕਰਾਂਗਾ, ਉਹ ਮੇਰੇ ਪਿਤਾ ਦਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਵਡਿਆਈ ਕਰਾਂਗਾ।
עזי וזמרת יה ויהי לי לישועה זה אלי ואנוהו אלהי אבי וארממנהו
3 ਯਹੋਵਾਹ ਯੋਧਾ ਪੁਰਸ਼ ਹੈ, ਯਹੋਵਾਹ ਉਸ ਦਾ ਨਾਮ ਹੈ।
יהוה איש מלחמה יהוה שמו
4 ਫ਼ਿਰਊਨ ਦੇ ਰੱਥ ਅਤੇ ਉਸ ਦੀ ਫੌਜ ਉਸ ਨੇ ਸਮੁੰਦਰ ਵਿੱਚ ਸੁੱਟ ਦਿੱਤੀ, ਉਸ ਦੇ ਉੱਤਮ ਅਫ਼ਸਰ ਲਾਲ ਸਮੁੰਦਰ ਵਿੱਚ ਗਰਕ ਹੋ ਗਏ।
מרכבת פרעה וחילו ירה בים ומבחר שלשיו טבעו בים סוף
5 ਡੁੰਘਿਆਈ ਨੇ ਉਨ੍ਹਾਂ ਨੂੰ ਢੱਕ ਲਿਆ, ਉਹ ਪੱਥਰ ਵਾਂਗੂੰ ਤਹਿ ਵਿੱਚ ਚਲੇ ਗਏ।
תהמת יכסימו ירדו במצולת כמו אבן
6 ਹੇ ਯਹੋਵਾਹ ਤੇਰਾ ਸੱਜਾ ਹੱਥ ਸ਼ਕਤੀ ਵਿੱਚ ਤੇਜਵਾਨ ਹੈ, ਹੇ ਯਹੋਵਾਹ ਤੇਰਾ ਸੱਜਾ ਹੱਥ ਵੈਰੀ ਨੂੰ ਚਕਨਾ-ਚੂਰ ਕਰ ਸੁੱਟਦਾ ਹੈ।
ימינך יהוה נאדרי בכח ימינך יהוה תרעץ אויב
7 ਤੂੰ ਆਪਣੀ ਵੱਡੀ ਉੱਤਮਤਾਈ ਨਾਲ ਆਪਣੇ ਵਿਰੋਧੀਆਂ ਨੂੰ ਢਾਹ ਲੈਂਦਾ ਹੈਂ, ਤੂੰ ਆਪਣਾ ਕ੍ਰੋਧ ਭੇਜਦਾ ਹੈਂ ਜਿਹੜਾ ਉਨ੍ਹਾਂ ਨੂੰ ਭੱਠੇ ਵਾਂਗੂੰ ਭੱਖ ਲੈਂਦਾ ਹੈ।
וברב גאונך תהרס קמיך תשלח חרנך--יאכלמו כקש
8 ਤੇਰੀਆਂ ਨਾਸਾਂ ਦੀ ਸੂਕਰ ਨਾਲ ਪਾਣੀ ਜਮਾਂ ਹੋ ਗਏ, ਮੌਜਾਂ ਢੇਰ ਵਾਂਗੂੰ ਖੜੀਆਂ ਹੋ ਗਈਆਂ, ਡੁੰਘਿਆਈ ਸਮੁੰਦਰ ਦੇ ਵਿਚਕਾਰ ਜੰਮ ਗਈਆਂ।
וברוח אפיך נערמו מים נצבו כמו נד נזלים קפאו תהמת בלב ים
9 ਵੈਰੀ ਨੇ ਆਖਿਆ, ਮੈਂ ਪਿੱਛਾ ਕਰਾਂਗਾ, ਮੈਂ ਜਾ ਲਵਾਂਗਾ, ਮੈਂ ਲੁੱਟ ਦਾ ਮਾਲ ਵੰਡਾਂਗਾ, ਮੈਂ ਉਨ੍ਹਾਂ ਨਾਲ ਮਨ ਆਈ ਕਰਾਂਗਾ, ਮੈਂ ਤਲਵਾਰ ਸੂਤਾਂਗਾ ਅਤੇ ਮੇਰਾ ਹੱਥ ਉਨ੍ਹਾਂ ਦਾ ਨਾਸ ਕਰੇਗਾ।
אמר אויב ארדף אשיג אחלק שלל תמלאמו נפשי-- אריק חרבי תורישמו ידי
10 ੧੦ ਤੂੰ ਆਪਣੀ ਹਵਾ ਨਾਲ ਫੂਕ ਮਾਰੀ, ਸਮੁੰਦਰ ਨੇ ਉਨ੍ਹਾਂ ਨੂੰ ਢੱਕ ਲਿਆ, ਉਹ ਸਿੱਕੇ ਵਾਂਗੂੰ ਮਹਾਂ ਜਲ ਵਿੱਚ ਡੁੱਬ ਗਏ।
נשפת ברוחך כסמו ים צללו כעופרת במים אדירים
11 ੧੧ ਕੌਣ ਹੈ ਤੇਰੇ ਵਰਗਾ ਹੇ ਯਹੋਵਾਹ ਦੇਵਤਿਆਂ ਵਿੱਚ? ਕੌਣ ਹੈ ਤੇਰੇ ਵਰਗਾ ਪਵਿੱਤਰਤਾਈ ਵਿੱਚ ਪਰਤਾਪ ਵਾਲਾ, ਉਸਤਤ ਵਿੱਚ ਭੈਅ ਦਾਇਕ ਅਤੇ ਅਚਰਜ਼ ਕੰਮਾਂ ਵਾਲਾ?
מי כמכה באלם יהוה מי כמכה נאדר בקדש נורא תהלת עשה פלא
12 ੧੨ ਤੂੰ ਆਪਣਾ ਸੱਜਾ ਹੱਥ ਪਸਾਰਿਆ, ਤਾਂ ਧਰਤੀ ਉਨ੍ਹਾਂ ਨੂੰ ਨਿਗਲ ਗਈ।
נטית ימינך--תבלעמו ארץ
13 ੧੩ ਤੂੰ ਆਪਣੀ ਕਿਰਪਾ ਨਾਲ ਉਸ ਪਰਜਾ ਦੀ ਅਗਵਾਈ ਕੀਤੀ ਜਿਹ ਨੂੰ ਤੂੰ ਛੁਟਕਾਰਾ ਦਿੱਤਾ ਸੀ, ਤੂੰ ਆਪਣੇ ਬਲ ਨਾਲ ਉਸ ਨੂੰ ਆਪਣੇ ਪਵਿੱਤਰ ਨਿਵਾਸ ਦੇ ਰਾਹ ਪਾ ਦਿੱਤਾ।
נחית בחסדך עם זו גאלת נהלת בעזך אל נוה קדשך
14 ੧੪ ਲੋਕਾਂ ਨੇ ਸੁਣਿਆ, ਉਹ ਕੰਬਦੇ ਹਨ, ਫ਼ਲਿਸਤੀਨ ਦੇ ਵਾਸੀਆਂ ਨੂੰ ਚੁਬਕ ਪਈ।
שמעו עמים ירגזון חיל אחז ישבי פלשת
15 ੧੫ ਤਦ ਅਦੋਮ ਦੇ ਸਰਦਾਰ ਘਬਰਾ ਗਏ, ਮੋਆਬ ਦੇ ਸੂਰਮਿਆਂ ਨੂੰ ਕੰਬਣੀ ਲੱਗੀ, ਕਨਾਨ ਦੇ ਸਾਰੇ ਵਾਸੀ ਢੱਲ਼ ਗਏ।
אז נבהלו אלופי אדום-- אילי מואב יאחזמו רעד נמגו כל ישבי כנען
16 ੧੬ ਹੌਲ ਅਤੇ ਤਹਿਕਣਾ ਉਨ੍ਹਾਂ ਉੱਤੇ ਪੈਂਦਾ ਹੈ, ਉਹ ਤੇਰੀ ਬਾਂਹ ਦੇ ਵੱਡੇ ਹੋਣ ਦੇ ਕਾਰਨ ਪੱਥਰ ਵਾਂਗੂੰ ਚੁੱਪ ਰਹਿ ਜਾਂਦੇ ਹਨ। ਹੇ ਯਹੋਵਾਹ ਜਦ ਤੱਕ ਤੇਰੀ ਪਰਜਾ ਲੰਘ ਨਾ ਜਾਵੇ, ਜਦ ਤੱਕ ਉਹ ਪਰਜਾ ਜਿਹੜੀ ਤੂੰ ਵਿਹਾਝੀ ਹੈ ਪਾਰ ਨਾ ਲੰਘ ਜਾਵੇ,
תפל עליהם אימתה ופחד בגדל זרועך ידמו כאבן עד יעבר עמך יהוה עד יעבר עם זו קנית
17 ੧੭ ਤੂੰ ਉਨ੍ਹਾਂ ਨੂੰ ਅੰਦਰ ਲਿਆਵੇਂਗਾ ਅਤੇ ਆਪਣੀ ਮਿਲਖ਼ ਦੇ ਪਰਬਤ ਵਿੱਚ ਲਗਾਵੇਂਗਾ, ਹੇ ਯਹੋਵਾਹ ਉਸ ਸਥਾਨ ਵਿੱਚ ਜਿਹੜਾ ਤੂੰ ਆਪਣੇ ਰਹਿਣ ਲਈ ਬਣਾਇਆ ਹੈ, ਹੇ ਮੇਰੇ ਪ੍ਰਭੂ ਉਹ ਪਵਿੱਤਰ ਸਥਾਨ ਜਿਹੜਾ ਤੇਰੇ ਹੱਥਾਂ ਨੇ ਸਥਿਰ ਕੀਤਾ ਹੈ।
תבאמו ותטעמו בהר נחלתך-- מכון לשבתך פעלת יהוה מקדש אדני כוננו ידיך
18 ੧੮ ਯਹੋਵਾਹ ਸਦਾ ਤੱਕ ਰਾਜ ਕਰਦਾ ਰਹੇਗਾ।
יהוה ימלך לעלם ועד
19 ੧੯ ਫ਼ਿਰਊਨ ਦੇ ਘੋੜੇ ਅਤੇ ਉਸ ਦੇ ਰੱਥ ਅਤੇ ਉਸ ਦੇ ਘੋੜ ਚੜ੍ਹੇ ਤਾਂ ਸਮੁੰਦਰ ਵਿੱਚ ਵੜੇ ਅਤੇ ਯਹੋਵਾਹ ਨੇ ਸਮੁੰਦਰ ਦੇ ਪਾਣੀ ਨੂੰ ਉਨ੍ਹਾਂ ਉੱਤੇ ਮੋੜ ਲਿਆਂਦਾ ਪਰ ਇਸਰਾਏਲੀ ਸਮੁੰਦਰ ਦੇ ਵਿਚਕਾਰੋਂ ਦੀ ਸੁੱਕੀ ਜ਼ਮੀਨ ਉੱਤੋਂ ਦੀ ਲੰਘ ਗਏ।
כי בא סוס פרעה ברכבו ובפרשיו בים וישב יהוה עלהם את מי הים ובני ישראל הלכו ביבשה בתוך הים
20 ੨੦ ਹਾਰੂਨ ਦੀ ਭੈਣ ਮਿਰਯਮ ਨਬੀਆ ਨੇ ਆਪਣੇ ਹੱਥ ਵਿੱਚ ਡੱਫ਼ ਲਈ ਅਤੇ ਸਾਰੀਆਂ ਇਸਤ੍ਰੀਆਂ ਡੱਫਾਂ ਵਜਾਉਂਦੀਆਂ ਅਤੇ ਨੱਚਦੀਆਂ ਉਸ ਦੇ ਪਿੱਛੇ ਨਿੱਕਲੀਆਂ।
ותקח מרים הנביאה אחות אהרן את התף--בידה ותצאן כל הנשים אחריה בתפים ובמחלת
21 ੨੧ ਮਿਰਯਮ ਨੇ ਉਨ੍ਹਾਂ ਨੂੰ ਉੱਤਰ ਦਿੱਤਾ - ਯਹੋਵਾਹ ਲਈ ਗਾਓ ਕਿਉਂ ਜੋ ਉਹ ਬਹੁਤ ਉੱਚਾ ਹੋਇਆ ਹੈ, ਘੋੜਾ ਅਤੇ ਉਸ ਦਾ ਸਵਾਰ ਉਸ ਨੇ ਸਮੁੰਦਰ ਵਿੱਚ ਸੁੱਟ ਦਿੱਤਾ।
ותען להם מרים שירו ליהוה כי גאה גאה סוס ורכבו רמה בים
22 ੨੨ ਮੂਸਾ ਨੇ ਇਸਰਾਏਲ ਨੂੰ ਲਾਲ ਸਮੁੰਦਰ ਤੋਂ ਤੋਰ ਦਿੱਤਾ। ਉਹ ਸ਼ੂਰ ਦੀ ਉਜਾੜ ਨੂੰ ਨਿੱਕਲੇ ਅਤੇ ਤਿੰਨ ਦਿਨ ਉਜਾੜ ਵਿੱਚ ਦੀ ਤੁਰੇ ਗਏ ਪਰ ਉਨ੍ਹਾਂ ਨੂੰ ਪਾਣੀ ਨਾ ਲੱਭਾ।
ויסע משה את ישראל מים סוף ויצאו אל מדבר שור וילכו שלשת ימים במדבר ולא מצאו מים
23 ੨੩ ਜਦ ਉਹ ਮਾਰਾਹ ਨੂੰ ਆਏ ਤਾਂ ਉਹ ਮਾਰਾਹ ਦਾ ਪਾਣੀ ਨਾ ਪੀ ਸਕੇ ਕਿਉਂ ਜੋ ਉਹ ਕੌੜਾ ਸੀ ਇਸ ਲਈ ਉਸ ਦਾ ਨਾਮ ਮਾਰਾਹ ਪੈ ਗਿਆ।
ויבאו מרתה--ולא יכלו לשתת מים ממרה כי מרים הם על כן קרא שמה מרה
24 ੨੪ ਉਪਰੰਤ ਪਰਜਾ ਮੂਸਾ ਦੇ ਵਿਰੁੱਧ ਬੁੜ-ਬੁੜਾਉਣ ਲੱਗੀ ਕਿ ਅਸੀਂ ਕੀ ਪੀਈਏ?
וילנו העם על משה לאמר מה נשתה
25 ੨੫ ਤਾਂ ਉਸ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਤਾਂ ਯਹੋਵਾਹ ਨੇ ਉਸ ਨੂੰ ਇੱਕ ਬਿਰਛ ਵਿਖਾਲਿਆ। ਉਸ ਨੇ ਉਹ ਨੂੰ ਪਾਣੀ ਵਿੱਚ ਸੁੱਟਿਆ ਤਾਂ ਪਾਣੀ ਮਿੱਠਾ ਹੋ ਗਿਆ। ਉੱਥੇ ਉਸ ਨੇ ਉਨ੍ਹਾਂ ਲਈ ਇੱਕ ਬਿਧੀ ਅਤੇ ਕਨੂੰਨ ਠਹਿਰਾਇਆ ਅਤੇ ਉੱਥੇ ਉਸ ਨੇ ਉਨ੍ਹਾਂ ਨੂੰ ਪਰਖ ਲਿਆ
ויצעק אל יהוה ויורהו יהוה עץ וישלך אל המים וימתקו המים שם שם לו חק ומשפט ושם נסהו
26 ੨੬ ਅਤੇ ਉਸ ਨੇ ਆਖਿਆ, ਜੇ ਤੁਸੀਂ ਰੀਝ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਤੇ ਜਿਹੜਾ ਉਸ ਦੀਆਂ ਅੱਖਾਂ ਵਿੱਚ ਭਲਾ ਹੈ ਤੁਸੀਂ ਉਹ ਕਰੋਗੇ ਅਤੇ ਉਸ ਦੇ ਹੁਕਮਾਂ ਉੱਤੇ ਕੰਨ ਲਾਓਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਨੂੰ ਮੰਨੋਗੇ ਤਾਂ ਜਿਹੜੀਆਂ ਬਿਮਾਰੀਆਂ ਮੈਂ ਮਿਸਰੀਆਂ ਉੱਤੇ ਪਾਈਆਂ ਹਨ ਤੁਹਾਡੇ ਉੱਤੇ ਨਹੀਂ ਪਾਵਾਂਗਾ ਕਿਉਂ ਜੋ ਮੈਂ ਯਹੋਵਾਹ ਤੁਹਾਨੂੰ ਨਰੋਇਆ ਕਰਨ ਵਾਲਾ ਹਾਂ।
ויאמר אם שמוע תשמע לקול יהוה אלהיך והישר בעיניו תעשה והאזנת למצותיו ושמרת כל חקיו--כל המחלה אשר שמתי במצרים לא אשים עליך כי אני יהוה רפאך
27 ੨੭ ਫਿਰ ਉਹ ਏਲਿਮ ਨੂੰ ਆਏ ਜਿੱਥੇ ਪਾਣੀ ਦੇ ਬਾਰਾਂ ਸੋਤੇ ਅਤੇ ਸੱਤਰ ਖਜ਼ੂਰ ਦੇ ਬਿਰਛ ਸਨ ਅਤੇ ਉਨ੍ਹਾਂ ਨੇ ਉੱਥੇ ਪਾਣੀ ਕੋਲ ਡੇਰੇ ਲਾਏ।
ויבאו אילמה--ושם שתים עשרה עינת מים ושבעים תמרים ויחנו שם על המים

< ਕੂਚ 15 >