< ਕੂਚ 3 >

1 ਮੂਸਾ ਆਪਣੇ ਸੌਹਰੇ ਯਿਥਰੋ ਮਿਦਯਾਨੀ ਜਾਜਕ ਦੇ ਇੱਜੜ ਨੂੰ ਚਾਰਦਾ ਸੀ। ਉਸ ਨੇ ਇੱਜੜ ਨੂੰ ਉਜਾੜ ਦੇ ਪਿਛਲੀ ਵੱਲ ਹੱਕ ਦਿੱਤਾ ਅਤੇ ਉਹ ਪਰਮੇਸ਼ੁਰ ਦੇ ਪਰਬਤ ਹੋਰੇਬ ਦੇ ਕੋਲ ਆਇਆ।
ומשה היה רעה את צאן יתרו חתנו--כהן מדין וינהג את הצאן אחר המדבר ויבא אל הר האלהים חרבה
2 ਤਦ ਯਹੋਵਾਹ ਦੇ ਇੱਕ ਦੂਤ ਨੇ ਇੱਕ ਝਾੜੀ ਵਿੱਚੋਂ ਅੱਗ ਦੀ ਲਾਟ ਵਿੱਚ ਉਸ ਨੂੰ ਦਰਸ਼ਣ ਦਿੱਤਾ। ਜਦ ਉਸ ਨੇ ਵੇਖਿਆ ਤਾਂ ਵੇਖੋ, ਉਹ ਝਾੜੀ ਅੱਗ ਵਿੱਚ ਬਲ ਰਹੀ ਸੀ ਪਰ ਝਾੜੀ ਭਸਮ ਨਹੀਂ ਹੁੰਦੀ ਸੀ।
וירא מלאך יהוה אליו בלבת אש--מתוך הסנה וירא והנה הסנה בער באש והסנה איננו אכל
3 ਤਦ ਮੂਸਾ ਨੇ ਆਖਿਆ, ਮੈਂ ਇੱਕ ਪਾਸੇ ਵੱਲੋਂ ਹੋ ਕੇ ਜਾਂਵਾਂਗਾ ਅਤੇ ਇਸ ਵੱਡੇ ਨਜ਼ਾਰੇ ਨੂੰ ਵੇਖਾਂਗਾ ਕਿ ਕਿਉਂ ਝਾੜੀ ਨਹੀਂ ਸੜਦੀ।
ויאמר משה--אסרה נא ואראה את המראה הגדל הזה מדוע לא יבער הסנה
4 ਯਹੋਵਾਹ ਨੇ ਵੇਖਿਆ ਕਿ ਉਹ ਵੇਖਣ ਨੂੰ ਇੱਕ ਪਾਸੇ ਨੂੰ ਮੁੜਿਆ ਤਦ ਪਰਮੇਸ਼ੁਰ ਨੇ ਉਸ ਝਾੜੀ ਵਿੱਚੋਂ ਪੁਕਾਰ ਕੇ ਉਸ ਨੂੰ ਆਖਿਆ, “ਹੇ ਮੂਸਾ, ਹੇ ਮੂਸਾ!” ਤਦ ਉਸ ਨੇ ਆਖਿਆ, “ਮੈਂ ਹਾਜ਼ਰ ਹਾਂ।”
וירא יהוה כי סר לראות ויקרא אליו אלהים מתוך הסנה ויאמר משה משה--ויאמר הנני
5 ਫਿਰ ਉਸ ਨੇ ਆਖਿਆ, ਇੱਧਰ ਨੇੜੇ ਨਾ ਆ। ਆਪਣਿਆਂ ਪੈਰਾਂ ਦੀ ਜੁੱਤੀ ਲਾਹ ਦੇ ਕਿਉਂ ਜੋ ਇਹ ਥਾਂ ਜਿੱਥੇ ਤੂੰ ਖੜ੍ਹਾ ਹੈਂ, ਪਵਿੱਤਰ ਭੂਮੀ ਹੈ।
ויאמר אל תקרב הלם של נעליך מעל רגליך--כי המקום אשר אתה עומד עליו אדמת קדש הוא
6 ਉਸਨੇ ਇਹ ਵੀ ਆਖਿਆ, “ਮੈਂ ਤੇਰੇ ਪਿਤਾ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ।” ਮੂਸਾ ਨੇ ਆਪਣਾ ਮੂੰਹ ਢੱਕ ਲਿਆ ਕਿਉਂ ਜੋ ਉਹ ਪਰਮੇਸ਼ੁਰ ਵੱਲ ਦੇਖਣ ਤੋਂ ਡਰਦਾ ਸੀ।
ויאמר אנכי אלהי אביך אלהי אברהם אלהי יצחק ואלהי יעקב ויסתר משה פניו כי ירא מהביט אל האלהים
7 ਯਹੋਵਾਹ ਨੇ ਆਖਿਆ ਕਿ ਮੈਂ ਆਪਣੀ ਪਰਜਾ ਦੀ ਮੁਸੀਬਤ ਨੂੰ ਜਿਹੜੀ ਮਿਸਰ ਵਿੱਚ ਹੈ, ਸੱਚ-ਮੁੱਚ ਵੇਖਿਆ ਹੈ ਅਤੇ ਉਨ੍ਹਾਂ ਦੀ ਦੁਹਾਈ ਜੋ ਉਨ੍ਹਾਂ ਤੋਂ ਬੇਗ਼ਾਰ ਕਰਾਉਣ ਵਾਲਿਆਂ ਦੇ ਕਾਰਨ ਹੈ, ਸੁਣੀ ਕਿਉਂ ਜੋ ਮੈਂ ਉਨ੍ਹਾਂ ਦੇ ਦੁੱਖਾਂ ਨੂੰ ਜਾਣਦਾ ਹਾਂ।
ויאמר יהוה ראה ראיתי את עני עמי אשר במצרים ואת צעקתם שמעתי מפני נגשיו כי ידעתי את מכאביו
8 ਮੈਂ ਉਤਰਿਆ ਹਾਂ, ਤਾਂ ਜੋ ਉਨ੍ਹਾਂ ਨੂੰ ਮਿਸਰੀਆਂ ਦੇ ਹੱਥੋਂ ਛੁਡਾਵਾਂ ਅਤੇ ਉਸ ਧਰਤੀ ਵਿੱਚੋਂ ਕੱਢ ਕੇ ਚੰਗੀ ਅਤੇ ਉਪਜਾਊ ਧਰਤੀ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ ਅਰਥਾਤ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੀ ਥਾਂ ਵਿੱਚ ਉਤਾਹਾਂ ਲਿਆਵਾਂ।
וארד להצילו מיד מצרים ולהעלתו מן הארץ ההוא אל ארץ טובה ורחבה אל ארץ זבת חלב ודבש--אל מקום הכנעני והחתי והאמרי והפרזי והחוי והיבוסי
9 ਸੋ ਹੁਣ ਵੇਖ, ਇਸਰਾਏਲੀਆਂ ਦੀ ਦੁਹਾਈ ਮੇਰੇ ਤੱਕ ਪਹੁੰਚੀ ਅਤੇ ਮੈਂ ਉਸ ਅਨ੍ਹੇਰ ਨੂੰ ਵੀ ਜੋ ਮਿਸਰੀ ਉਨ੍ਹਾਂ ਉੱਤੇ ਕਰਦੇ ਹਨ, ਵੇਖਿਆ ਹੈ।
ועתה הנה צעקת בני ישראל באה אלי וגם ראיתי את הלחץ אשר מצרים לחצים אתם
10 ੧੦ ਹੁਣ ਤੂੰ ਆ। ਮੈਂ ਤੈਨੂੰ ਫ਼ਿਰਊਨ ਕੋਲ ਭੇਜਾਂਗਾ ਤਾਂ ਜੋ ਤੂੰ ਮੇਰੀ ਪਰਜਾ ਅਰਥਾਤ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਕੱਢ ਲਿਆਵੇਂ।
ועתה לכה ואשלחך אל פרעה והוצא את עמי בני ישראל ממצרים
11 ੧੧ ਤਦ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਮੈਂ ਕੌਣ ਹਾਂ ਜੋ ਮੈਂ ਫ਼ਿਰਊਨ ਕੋਲ ਜਾਂਵਾਂ ਅਤੇ ਇਸਰਾਏਲੀਆਂ ਨੂੰ ਮਿਸਰ ਤੋਂ ਕੱਢ ਲਿਆਵਾਂ?”
ויאמר משה אל האלהים מי אנכי כי אלך אל פרעה וכי אוציא את בני ישראל ממצרים
12 ੧੨ ਉਸ ਨੇ ਆਖਿਆ, ਮੈਂ ਤੇਰੇ ਨਾਲ ਹੀ ਹੋਵਾਂਗਾ ਅਤੇ ਤੇਰੇ ਲਈ ਇਹ ਚਿੰਨ੍ਹ ਹੋਵੇਗਾ ਕਿ ਮੈਂ ਤੈਨੂੰ ਭੇਜਿਆ ਕਿ ਜਦ ਤੂੰ ਇਸ ਪਰਜਾ ਨੂੰ ਮਿਸਰ ਤੋਂ ਕੱਢ ਲਿਆਵੇਂਗਾ ਤਦ ਤੁਸੀਂ ਇਸ ਪਰਬਤ ਉੱਤੇ ਪਰਮੇਸ਼ੁਰ ਦੀ ਉਪਾਸਨਾ ਕਰੋਗੇ।
ויאמר כי אהיה עמך וזה לך האות כי אנכי שלחתיך בהוציאך את העם ממצרים תעבדון את האלהים על ההר הזה
13 ੧੩ ਫਿਰ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, ਵੇਖ, ਜਦ ਮੈਂ ਇਸਰਾਏਲੀਆਂ ਦੇ ਕੋਲ ਜਾਂਵਾਂ ਅਤੇ ਉਨ੍ਹਾਂ ਨੂੰ ਆਖਾਂ ਕਿ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ ਤਦ ਉਹ ਮੈਨੂੰ ਆਖਣਗੇ ਕਿ ਉਸ ਦਾ ਨਾਮ ਕੀ ਹੈ? ਤਾਂ ਮੈਂ ਉਨ੍ਹਾਂ ਨੂੰ ਕੀ ਦੱਸਾਂ?
ויאמר משה אל האלהים הנה אנכי בא אל בני ישראל ואמרתי להם אלהי אבותיכם שלחני אליכם ואמרו לי מה שמו מה אמר אלהם
14 ੧੪ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਮੈਂ ਹਾਂ ਜੋ ਮੈਂ ਹਾਂ” ਅਤੇ ਤੂੰ ਇਸਰਾਏਲੀਆਂ ਨੂੰ ਇਸ ਤਰ੍ਹਾਂ ਆਖੀਂ ਕਿ ਜਿਸ ਦਾ ਨਾਮ ਮੈਂ ਹਾਂ ਜੋ ਮੈਂ ਹਾਂ, ਉਸੇ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ।
ויאמר אלהים אל משה אהיה אשר אהיה ויאמר כה תאמר לבני ישראל אהיה שלחני אליכם
15 ੧੫ ਪਰਮੇਸ਼ੁਰ ਨੇ ਮੂਸਾ ਨੂੰ ਹੋਰ ਇਹ ਆਖਿਆ, “ਤੂੰ ਇਸਰਾਏਲੀਆਂ ਨੂੰ ਅਜਿਹਾ ਆਖੀਂ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ। ਸਦੀਪਕਾਲ ਤੋਂ ਮੇਰਾ ਇਹੋ ਹੀ ਨਾਮ ਹੈ ਅਤੇ ਪੀੜ੍ਹੀਓਂ ਪੀੜ੍ਹੀ ਮੇਰੀ ਇਹੋ ਹੀ ਯਾਦਗਿਰੀ ਹੈ।”
ויאמר עוד אלהים אל משה כה תאמר אל בני ישראל יהוה אלהי אבתיכם אלהי אברהם אלהי יצחק ואלהי יעקב שלחני אליכם זה שמי לעלם וזה זכרי לדר דר
16 ੧੬ ਜਾ, ਇਸਰਾਏਲ ਦੇ ਬਜ਼ੁਰਗਾਂ ਨੂੰ ਇਕੱਠੇ ਕਰ ਅਤੇ ਉਨ੍ਹਾਂ ਨੂੰ ਆਖ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਇਸ ਤਰ੍ਹਾਂ ਆਖ ਕੇ ਮੈਨੂੰ ਦਰਸ਼ਣ ਦਿੱਤਾ ਕਿ ਮੈਂ ਜ਼ਰੂਰ ਤੁਹਾਡੀ ਖ਼ਬਰ ਲਈ ਹੈ ਅਤੇ ਜੋ ਕੁਝ ਮਿਸਰ ਵਿੱਚ ਤੁਹਾਡੇ ਉੱਤੇ ਬੀਤਿਆ ਹੈ, ਉਹ ਸਭ ਵੇਖਿਆ ਹੈ।
לך ואספת את זקני ישראל ואמרת אלהם יהוה אלהי אבתיכם נראה אלי אלהי אברהם יצחק ויעקב לאמר פקד פקדתי אתכם ואת העשוי לכם במצרים
17 ੧੭ ਮੈਂ ਆਖਿਆ ਹੈ ਕਿ ਮੈਂ ਤੁਹਾਨੂੰ ਮਿਸਰ ਦੇ ਦੁੱਖਾਂ ਤੋਂ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਦੇਸ ਵਿੱਚ ਅਰਥਾਤ ਅਜਿਹੇ ਦੇਸ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਉਤਾਹਾਂ ਲਿਆਵਾਂਗਾ।
ואמר אעלה אתכם מעני מצרים אל ארץ הכנעני והחתי והאמרי והפרזי והחוי והיבוסי--אל ארץ זבת חלב ודבש
18 ੧੮ ਉਹ ਤੇਰੀ ਗੱਲ ਨੂੰ ਸੁਣਨਗੇ, ਤੂੰ ਅਤੇ ਇਸਰਾਏਲ ਦੇ ਬਜ਼ੁਰਗ ਮਿਸਰ ਦੇ ਰਾਜੇ ਦੇ ਕੋਲ ਜਾ ਕੇ ਉਸ ਨੂੰ ਆਖਿਓ ਕਿ ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਸਾਨੂੰ ਮਿਲਿਆ ਹੈ। ਹੁਣ ਤੂੰ ਸਾਨੂੰ ਤਿੰਨ ਦਿਨਾਂ ਦੇ ਰਸਤੇ ਲਈ ਉਜਾੜ ਵਿੱਚ ਜਾਣ ਦੇ ਤਾਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਏ।
ושמעו לקלך ובאת אתה וזקני ישראל אל מלך מצרים ואמרתם אליו יהוה אלהי העבריים נקרה עלינו ועתה נלכה נא דרך שלשת ימים במדבר ונזבחה ליהוה אלהינו
19 ੧੯ ਪਰ ਮੈਂ ਜਾਣਦਾ ਹਾਂ ਕਿ ਮਿਸਰ ਦਾ ਰਾਜਾ ਤੁਹਾਨੂੰ ਨਾ ਜਾਣ ਦੇਵੇਗਾ। ਹਾਂ, ਬਹੁਤ ਜਿਆਦਾ ਦਬਾਓ ਪਾਉਣ ਤੇ ਵੀ ਉਹ ਜਾਣ ਨਹੀਂ ਦੇਵੇਗਾ।
ואני ידעתי--כי לא יתן אתכם מלך מצרים להלך ולא ביד חזקה
20 ੨੦ ਮੈਂ ਆਪਣਾ ਹੱਥ ਵਧਾਵਾਂਗਾ ਅਤੇ ਮਿਸਰ ਨੂੰ ਆਪਣਿਆਂ ਸਭ ਅਚਰਜ਼ ਕੰਮਾਂ ਨਾਲ ਜੋ ਮੈਂ ਉਸ ਵਿੱਚ ਵਿਖਾਵਾਂਗਾ, ਮਾਰਾਂਗਾ। ਉਸ ਦੇ ਪਿੱਛੋਂ ਉਹ ਤੁਹਾਨੂੰ ਜਾਣ ਦੇਵੇਗਾ।
ושלחתי את ידי והכיתי את מצרים בכל נפלאתי אשר אעשה בקרבו ואחרי כן ישלח אתכם
21 ੨੧ ਮੈਂ ਇਸ ਪਰਜਾ ਲਈ ਮਿਸਰੀਆਂ ਦੀਆਂ ਅੱਖਾਂ ਵਿੱਚ ਦਯਾ ਪਾਵਾਂਗਾ ਅਤੇ ਅਜਿਹਾ ਹੋਵੇਗਾ ਕਿ ਜਦ ਤੁਸੀਂ ਜਾਓਗੇ ਤਾਂ ਖਾਲੀ ਹੱਥ ਨਾ ਜਾਓਗੇ।
ונתתי את חן העם הזה בעיני מצרים והיה כי תלכון לא תלכו ריקם
22 ੨੨ ਸਗੋਂ ਇੱਕ-ਇੱਕ ਔਰਤ ਆਪਣੀ ਗੁਆਂਢਣ ਤੋਂ ਅਤੇ ਉਸ ਤੋਂ ਜੋ ਉਸ ਦੇ ਘਰ ਵਿੱਚ ਰਹਿੰਦੀ ਹੈ, ਚਾਂਦੀ ਦੇ ਗਹਿਣੇ, ਸੋਨੇ ਦੇ ਗਹਿਣੇ ਅਤੇ ਬਸਤਰ ਮੰਗੇਗੀ ਅਤੇ ਤੁਸੀਂ ਆਪਣੇ ਪੁੱਤਰਾਂ ਅਤੇ ਧੀਆਂ ਦੇ ਪਾਓਗੇ ਅਤੇ ਮਿਸਰੀਆਂ ਨੂੰ ਲੁੱਟ ਲਓਗੇ।
ושאלה אשה משכנתה ומגרת ביתה כלי כסף וכלי זהב ושמלת ושמתם על בניכם ועל בנתיכם ונצלתם את מצרים

< ਕੂਚ 3 >