< ਹਿਜ਼ਕੀਏਲ 18 >

1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
ויהי דבר יהוה אלי לאמר
2 ਤੁਸੀਂ ਇਸਰਾਏਲ ਦੀ ਭੂਮੀ ਦੇ ਵਿਰੁੱਧ ਕਿਉਂ ਇਹ ਕਹਾਉਤ ਆਖਦੇ ਹੋ ਕਿ ਪਿਤਾਵਾਂ ਨੇ ਖੱਟੇ ਅੰਗੂਰ ਖਾਧੇ ਅਤੇ ਬੱਚਿਆਂ ਦੇ ਦੰਦ ਖੱਟੇ ਪਏ?
מה לכם אתם משלים את המשל הזה על אדמת ישראל לאמר אבות יאכלו בסר ושני הבנים תקהינה
3 ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਤੁਸੀਂ ਫੇਰ ਇਸਰਾਏਲ ਵਿੱਚ ਇਹ ਕਹਾਉਤ ਨਹੀਂ ਆਖੋਗੇ।
חי אני נאם אדני יהוה אם יהיה לכם עוד משל המשל הזה--בישראל
4 ਵੇਖੋ, ਸਾਰੀਆਂ ਜਾਨਾਂ ਮੇਰੀਆਂ ਹਨ। ਜਿਹੀ ਪਿਉ ਦੀ ਜਾਨ, ਤਿਹੀ ਹੀ ਪੁੱਤਰ ਦੀ ਜਾਨ ਵੀ ਮੇਰੀ ਹੈ। ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ।
הן כל הנפשות לי הנה כנפש האב וכנפש הבן לי הנה הנפש החטאת היא תמות
5 ਪਰ ਜਿਹੜਾ ਮਨੁੱਖ ਧਰਮੀ ਹੈ ਅਤੇ ਉਹ ਦੇ ਕੰਮ ਨਿਆਂ ਅਤੇ ਧਰਮ ਦੇ ਹਨ।
ואיש כי יהיה צדיק ועשה משפט וצדקה
6 ਜਿਸ ਨੇ ਪਹਾੜਾਂ ਉੱਤੇ ਨਹੀਂ ਖਾਧਾ, ਨਾ ਇਸਰਾਏਲ ਦੇ ਘਰਾਣੇ ਦੀਆਂ ਮੂਰਤੀਆਂ ਵੱਲ ਅੱਖ ਚੁੱਕੀ, ਨਾ ਆਪਣੇ ਗੁਆਂਢੀ ਦੀ ਪਤਨੀ ਨੂੰ ਭਰਿਸ਼ਟ ਕੀਤਾ, ਨਾ ਮਾਸਿਕ ਧਰਮ ਵਾਲੀ ਔਰਤ ਦੇ ਨੇੜੇ ਗਿਆ,
אל ההרים לא אכל ועיניו לא נשא אל גלולי בית ישראל ואת אשת רעהו לא טמא ואל אשה נדה לא יקרב
7 ਨਾ ਕਿਸੇ ਨੂੰ ਦੁੱਖੀ ਕੀਤਾ, ਕਰਜ਼ਾਈ ਦੀ ਗਿਰਵੀ ਰੱਖੀ ਹੋਈ ਚੀਜ਼ ਮੋੜ ਦਿੱਤੀ ਅਤੇ ਜਬਰ ਕਰ ਕੇ ਕੁਝ ਖੋਹ ਨਹੀਂ ਲਿਆ ਪਰ ਭੁੱਖਿਆਂ ਨੂੰ ਆਪਣੀ ਰੋਟੀ ਖੁਆਈ ਅਤੇ ਨੰਗਿਆਂ ਨੂੰ ਕੱਪੜੇ ਪਵਾਏ।
ואיש לא יונה--חבלתו חוב ישיב גזלה לא יגזל לחמו לרעב יתן ועירם יכסה בגד
8 ਵਿਆਜ ਉੱਤੇ ਲੈਣ-ਦੇਣ ਨਹੀਂ ਕੀਤਾ, ਨਾ ਵਿਆਜ ਲਿਆ ਅਤੇ ਆਪਣਾ ਹੱਥ ਬਦੀ ਵੱਲ ਮੋੜਿਆ ਅਤੇ ਮਨੁੱਖਾਂ ਵਿੱਚ ਸੱਚਾ ਨਿਆਂ ਕੀਤਾ।
בנשך לא יתן ותרבית לא יקח--מעול ישיב ידו משפט אמת יעשה בין איש לאיש
9 ਮੇਰੀਆਂ ਬਿਧੀਆਂ ਉੱਤੇ ਤੁਰਿਆ ਅਤੇ ਮੇਰੇ ਹੁਕਮਾਂ ਦੀ ਪਾਲਣਾ ਕੀਤੀ, ਤਾਂ ਜੋ ਸੱਚਾਈ ਨਾਲ ਕੰਮ ਚਲਾਵੇ, ਉਹ ਧਰਮੀ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ, ਉਹ ਜ਼ਰੂਰ ਜੀਉਂਦਾ ਰਹੇਗਾ।
בחקותי יהלך ומשפטי שמר לעשות אמת צדיק הוא חיה יחיה נאם אדני יהוה
10 ੧੦ ਪਰ ਜੇਕਰ ਉਸ ਦੇ ਘਰ ਪੁੱਤਰ ਜੰਮੇ ਜਿਹੜਾ ਲੁਟੇਰਾ ਹੋਵੇ, ਖੂਨ ਕਰੇ ਅਤੇ ਇਹਨਾਂ ਕੰਮਾਂ ਵਿੱਚੋਂ ਕੋਈ ਇੱਕ ਕੰਮ ਕਰੇ
והוליד בן פריץ שפך דם ועשה אח מאחד מאלה
11 ੧੧ ਅਤੇ ਇਹਨਾਂ ਬਿਧੀਆਂ ਨੂੰ ਪੂਰਾ ਨਾ ਕਰੇ, ਸਗੋਂ ਪਹਾੜਾਂ ਉੱਤੇ ਖਾਵੇ ਅਤੇ ਆਪਣੇ ਗੁਆਂਢੀ ਦੀ ਪਤਨੀ ਨੂੰ ਭਰਿਸ਼ਟ ਕਰੇ,
והוא את כל אלה לא עשה--כי גם אל ההרים אכל ואת אשת רעהו טמא
12 ੧੨ ਦੀਨ ਅਤੇ ਕੰਗਾਲ ਉੱਤੇ ਜ਼ੁਲਮ ਕਰੇ, ਜ਼ੁਲਮ ਕਰ ਕੇ ਲੁੱਟ-ਖੋਹ ਕਰੇ, ਗਿਰਵੀ ਰੱਖੀ ਹੋਈ ਚੀਜ਼ ਮੋੜ ਕੇ ਨਾ ਦੇਵੇ, ਮੂਰਤੀਆਂ ਵੱਲ ਆਪਣੀਆਂ ਅੱਖਾਂ ਚੁੱਕੇ ਅਤੇ ਘਿਣਾਉਣਾ ਕੰਮ ਕਰੇ,
עני ואביון הונה--גזלות גזל חבל לא ישיב ואל הגלולים נשא עיניו תועבה עשה
13 ੧੩ ਵਿਆਜ ਉੱਤੇ ਲੈਣ-ਦੇਣ ਕਰੇ ਅਤੇ ਵਿਆਜ ਲਵੇ, ਤਾਂ ਕੀ ਉਹ ਜੀਉਂਦਾ ਰਹੇਗਾ? ਉਹ ਕਦੀ ਜੀਉਂਦਾ ਨਹੀਂ ਰਹੇਗਾ, ਉਸ ਨੇ ਇਹ ਸਾਰੇ ਘਿਣਾਉਣੇ ਕੰਮ ਕੀਤੇ, ਉਹ ਜ਼ਰੂਰ ਮਰੇਗਾ, ਉਸ ਦਾ ਖੂਨ ਉਹ ਦੇ ਉੱਤੇ ਹੋਵੇਗਾ।
בנשך נתן ותרבית לקח וחי לא יחיה את כל התועבות האלה עשה--מות יומת דמיו בו יהיה
14 ੧੪ ਵੇਖੋ, ਜੇਕਰ ਉਸ ਦੇ ਘਰ ਅਜਿਹਾ ਪੁੱਤਰ ਜੰਮੇ ਜਿਹੜਾ ਆਪਣੇ ਪਿਉ ਦੇ ਸਾਰੇ ਪਾਪ ਵੇਖੇ, ਜਿਹੜੇ ਉਸ ਕੀਤੇ ਅਤੇ ਭੈਅ ਖਾ ਕੇ ਉਹ ਜਿਹੇ ਕੰਮ ਨਾ ਕਰੇ
והנה הוליד בן וירא את כל חטאת אביו אשר עשה ויראה ולא יעשה כהן
15 ੧੫ ਅਤੇ ਪਹਾੜਾਂ ਉੱਤੇ ਨਾ ਖਾਵੇ ਅਤੇ ਇਸਰਾਏਲ ਦੇ ਘਰਾਣੇ ਦੀਆਂ ਮੂਰਤੀਆਂ ਵੱਲ ਆਪਣੀਆਂ ਅੱਖਾਂ ਨਾ ਚੁੱਕੇ, ਆਪਣੇ ਗੁਆਂਢੀ ਦੀ ਪਤਨੀ ਨੂੰ ਭਰਿਸ਼ਟ ਨਾ ਕਰੇ
על ההרים לא אכל ועיניו לא נשא אל גלולי בית ישראל את אשת רעהו לא טמא
16 ੧੬ ਅਤੇ ਕਿਸੇ ਉੱਤੇ ਜ਼ੁਲਮ ਨਾ ਕਰੇ, ਕੋਈ ਚੀਜ਼ ਗਿਰਵੀ ਨਾ ਰੱਖੇ, ਜ਼ੁਲਮ ਕਰ ਕੇ ਕੁਝ ਖੋਹ ਨਾ ਲਵੇ, ਪਰ ਭੁੱਖੇ ਨੂੰ ਆਪਣੀ ਰੋਟੀ ਖੁਆਵੇ ਅਤੇ ਨੰਗੇ ਨੂੰ ਕੱਪੜੇ ਪਵਾਵੇ,
ואיש לא הונה--חבל לא חבל וגזלה לא גזל לחמו לרעב נתן וערום כסה בגד
17 ੧੭ ਕੰਗਾਲ ਉੱਤੇ ਦੋਸ਼ ਲਾਉਣ ਤੋਂ ਆਪਣਾ ਹੱਥ ਮੋੜ ਲਵੇ, ਵਿਆਜ ਤੇ ਵਾਧਾ ਨਾ ਲਵੇ, ਪਰ ਮੇਰੇ ਹੁਕਮਾਂ ਨੂੰ ਪੂਰਾ ਕਰੇ ਅਤੇ ਮੇਰੀਆਂ ਬਿਧੀਆਂ ਵਿੱਚ ਤੁਰੇ, ਉਹ ਆਪਣੇ ਪਿਉ ਦੀ ਬਦੀ ਕਾਰਨ ਨਹੀਂ ਮਰੇਗਾ, ਉਹ ਜ਼ਰੂਰ ਜੀਉਂਦਾ ਰਹੇਗਾ।
מעני השיב ידו נשך ותרבית לא לקח--משפטי עשה בחקותי הלך הוא לא ימות בעון אביו--חיה יחיה
18 ੧੮ ਪਰ ਉਸ ਦਾ ਪਿਉ ਆਪਣੀ ਬਦੀ ਦੇ ਕਾਰਨ ਮਰੇਗਾ, ਕਿਉਂ ਜੋ ਉਸ ਨੇ ਬੇਤਰਸੀ ਨਾਲ ਜ਼ੁਲਮ ਕੀਤੇ, ਆਪਣੇ ਭਰਾਵਾਂ ਨੂੰ ਜ਼ੁਲਮ ਨਾਲ ਲੁੱਟਿਆ ਅਤੇ ਆਪਣੇ ਲੋਕਾਂ ਦੇ ਵਿਚਕਾਰ ਕੁਕਰਮ ਕੀਤੇ।
אביו כי עשק עשק גזל גזל אח ואשר לא טוב עשה בתוך עמיו והנה מת בעונו
19 ੧੯ ਫਿਰ ਵੀ ਤੁਸੀਂ ਆਖਦੇ ਹੋ ਕਿ ਪੁੱਤਰ ਪਿਉ ਦੀ ਬਦੀ ਕਿਉਂ ਨਹੀਂ ਚੁੱਕਦਾ? ਜਦੋਂ ਪੁੱਤਰ ਨੇ ਨਿਆਂ ਤੇ ਧਰਮ ਕੀਤਾ, ਮੇਰੀਆਂ ਸਾਰੀਆਂ ਬਿਧੀਆਂ ਦੀ ਪਾਲਣਾ ਕੀਤੀ ਅਤੇ ਉਹਨਾਂ ਉੱਤੇ ਅਮਲ ਕੀਤਾ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ।
ואמרתם מדע לא נשא הבן בעון האב והבן משפט וצדקה עשה את כל חקותי שמר ויעשה אתם--חיה יחיה
20 ੨੦ ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ। ਪੁੱਤਰ ਪਿਉ ਦੀ ਬਦੀ ਨਾ ਚੁੱਕੇਗਾ, ਨਾ ਪਿਉ ਪੁੱਤਰ ਦੀ ਬਦੀ ਚੁੱਕੇਗਾ। ਧਰਮੀ ਦਾ ਧਰਮ ਉਹ ਦੇ ਲਈ ਹੋਵੇਗਾ ਅਤੇ ਦੁਸ਼ਟ ਦੀ ਦੁਸ਼ਟਤਾ ਉਹ ਦੇ ਉੱਤੇ ਹੋਵੇਗੀ।
הנפש החטאת היא תמות בן לא ישא בעון האב ואב לא ישא בעון הבן--צדקת הצדיק עליו תהיה ורשעת רשע (הרשע) עליו תהיה
21 ੨੧ ਪਰ ਜੇਕਰ ਦੁਸ਼ਟ ਆਪਣੇ ਸਾਰੇ ਪਾਪਾਂ ਤੋਂ ਜੋ ਉਸ ਕੀਤੇ ਹਨ ਮੁੜੇ ਅਤੇ ਮੇਰੀਆਂ ਬਿਧੀਆਂ ਦੀ ਪਾਲਣਾ ਕਰੇ ਅਤੇ ਨਿਆਂ ਅਤੇ ਧਰਮ ਉੱਤੇ ਅਮਲ ਕਰੇ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਾ ਮਰੇਗਾ।
והרשע כי ישוב מכל חטאתו אשר עשה ושמר את כל חקותי ועשה משפט וצדקה--חיה יחיה לא ימות
22 ੨੨ ਉਹ ਸਾਰੇ ਅਪਰਾਧ ਜੋ ਉਸ ਨੇ ਕੀਤੇ ਹਨ, ਉਹ ਦੇ ਲਈ ਚੇਤੇ ਨਾ ਕੀਤੇ ਜਾਣਗੇ। ਉਹ ਆਪਣੇ ਧਰਮ ਵਿੱਚ ਜਿਹੜਾ ਉਸ ਕੀਤਾ, ਜੀਉਂਦਾ ਰਹੇਗਾ।
כל פשעיו אשר עשה לא יזכרו לו בצדקתו אשר עשה יחיה
23 ੨੩ ਪ੍ਰਭੂ ਯਹੋਵਾਹ ਦਾ ਵਾਕ ਹੈ, ਕੀ ਮੈਨੂੰ ਦੁਸ਼ਟ ਦੀ ਮੌਤ ਵਿੱਚ ਕੋਈ ਖੁਸ਼ੀ ਹੈ, ਕੀ ਇਸ ਵਿੱਚ ਨਹੀਂ ਕਿ ਉਹ ਆਪਣੇ ਬੁਰੇ ਰਾਹ ਤੋਂ ਮੁੜੇ ਅਤੇ ਜੀਉਂਦਾ ਰਹੇ?
החפץ אחפץ מות רשע נאם אדני יהוה הלוא בשובו מדרכיו וחיה
24 ੨੪ ਪਰ ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਹ ਸਾਰੇ ਘਿਣਾਉਣੇ ਕੰਮ ਕਰੇ ਜੋ ਦੁਸ਼ਟ ਕਰਦਾ ਹੈ, ਤਾਂ ਕੀ ਉਹ ਜੀਉਂਦਾ ਰਹੇਗਾ? ਉਸ ਦਾ ਸਾਰਾ ਧਰਮ ਜੋ ਉਸ ਕੀਤਾ ਚੇਤੇ ਨਾ ਕੀਤਾ ਜਾਵੇਗਾ। ਉਹ ਆਪਣੀ ਬੇਈਮਾਨੀ ਅਤੇ ਪਾਪ ਵਿੱਚ ਜੋ ਉਸ ਨੇ ਕੀਤਾ, ਮਰੇਗਾ।
ובשוב צדיק מצדקתו ועשה עול ככל התועבות אשר עשה הרשע יעשה וחי--כל צדקתו אשר עשה לא תזכרנה במעלו אשר מעל ובחטאתו אשר חטא בם ימות
25 ੨੫ ਫਿਰ ਵੀ ਤੁਸੀਂ ਆਖਦੇ ਹੋ ਕਿ ਪ੍ਰਭੂ ਯਹੋਵਾਹ ਦਾ ਮਾਰਗ ਠੀਕ ਨਹੀਂ ਹੈ। ਹੇ ਇਸਰਾਏਲ ਦੇ ਘਰਾਣੇ, ਸੁਣੋ! ਕੀ ਮੇਰਾ ਮਾਰਗ ਠੀਕ ਨਹੀਂ ਹੈ? ਕੀ ਇਹ ਨਹੀਂ ਕਿ ਤੁਹਾਡੇ ਮਾਰਗ ਠੀਕ ਨਹੀਂ ਹਨ?
ואמרתם לא יתכן דרך אדני שמעו נא בית ישראל הדרכי לא יתכן הלא דרכיכם לא יתכנו
26 ੨੬ ਜਦੋਂ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ ਅਤੇ ਉਸ ਵਿੱਚ ਮਰੇ, ਤਾਂ ਉਹ ਆਪਣੀ ਬਦੀ ਵਿੱਚ ਜੋ ਉਸ ਕੀਤੀ ਮਰੇਗਾ।
בשוב צדיק מצדקתו ועשה עול ומת עליהם בעולו אשר עשה ימות
27 ੨੭ ਜੇਕਰ ਦੁਸ਼ਟ ਆਪਣੀ ਦੁਸ਼ਟਤਾਈ ਤੋਂ ਜਿਹੜੀ ਉਸ ਕੀਤੀ ਹੈ, ਮੁੜੇ ਅਤੇ ਉਹ ਕੰਮ ਕਰੇ ਜੋ ਨਿਆਂ ਅਤੇ ਧਰਮ ਦਾ ਹੈ, ਤਾਂ ਉਹ ਆਪਣੀ ਜਾਨ ਜੀਉਂਦੀ ਰੱਖੇਗਾ।
ובשוב רשע מרשעתו אשר עשה ויעש משפט וצדקה--הוא את נפשו יחיה
28 ੨੮ ਇਸ ਲਈ ਕਿ ਉਸ ਨੇ ਸੋਚਿਆ ਅਤੇ ਆਪਣਿਆਂ ਸਾਰਿਆਂ ਅਪਰਾਧਾਂ ਤੋਂ ਜੋ ਉਹ ਕਰਦਾ ਸੀ ਮੁੜਿਆ, ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਾ ਮਰੇਗਾ।
ויראה וישוב (וישב) מכל פשעיו אשר עשה--חיו יחיה לא ימות
29 ੨੯ ਫਿਰ ਵੀ ਇਸਰਾਏਲ ਦਾ ਘਰਾਣਾ ਆਖਦਾ ਹੈ, ਪ੍ਰਭੂ ਦਾ ਮਾਰਗ ਠੀਕ ਨਹੀਂ। ਹੇ ਇਸਰਾਏਲ ਦੇ ਘਰਾਣੇ, ਕੀ ਮੇਰਾ ਮਾਰਗ ਠੀਕ ਨਹੀਂ? ਕੀ ਇਹ ਨਹੀਂ ਕਿ ਤੁਹਾਡੇ ਮਾਰਗ ਠੀਕ ਨਹੀਂ ਹਨ?
ואמרו בית ישראל לא יתכן דרך אדני הדרכי לא יתכנו בית ישראל--הלא דרכיכם לא יתכן
30 ੩੦ ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਹਰ ਇੱਕ ਮਨੁੱਖ ਦਾ ਨਿਆਂ ਉਸ ਦੇ ਚਾਲ-ਚੱਲਣ ਦੇ ਅਨੁਸਾਰ ਹੀ ਕਰਾਂਗਾ। ਤੁਸੀਂ ਮੁੜੋ ਅਤੇ ਆਪਣੇ ਸਾਰੇ ਅਪਰਾਧਾਂ ਵੱਲੋਂ ਮੁੜ ਆਓ, ਤਾਂ ਜੋ ਤੁਹਾਡੀ ਬਦੀ ਤੁਹਾਡੇ ਲਈ ਠੋਕਰ ਦਾ ਕਾਰਨ ਨਾ ਹੋਵੇ।
לכן איש כדרכיו אשפט אתכם בית ישראל--נאם אדני יהוה שובו והשיבו מכל פשעיכם ולא יהיה לכם למכשול עון
31 ੩੧ ਉਹਨਾਂ ਸਾਰੇ ਅਪਰਾਧਾਂ ਨੂੰ ਜਿਹਨਾਂ ਵਿੱਚ ਤੁਸੀਂ ਅਪਰਾਧੀ ਬਣੇ ਆਪਣੇ ਤੋਂ ਦੂਰ ਕਰੋ ਅਤੇ ਆਪਣੇ ਲਈ ਨਵਾਂ ਦਿਲ ਤੇ ਨਵੀਂ ਆਤਮਾ ਬਣਾਓ। ਹੇ ਇਸਰਾਏਲ ਦੇ ਘਰਾਣੇ, ਤੁਸੀਂ ਕਿਉਂ ਮਰੋਗੇ?
השליכו מעליכם את כל פשעיכם אשר פשעתם בם ועשו לכם לב חדש ורוח חדשה ולמה תמתו בית ישראל
32 ੩੨ ਕਿਉਂ ਜੋ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਮਰਨ ਵਾਲੇ ਦੀ ਮੌਤ ਤੋਂ ਖੁਸ਼ੀ ਨਹੀਂ, ਇਸ ਲਈ ਮੁੜੋ ਅਤੇ ਜੀਉਂਦੇ ਰਹੋ।
כי לא אחפץ במות המת נאם אדני יהוה והשיבו וחיו

< ਹਿਜ਼ਕੀਏਲ 18 >