< ਹਿਜ਼ਕੀਏਲ 21 >

1 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
ויהי דבר יהוה אלי לאמר
2 ਹੇ ਮਨੁੱਖ ਦੇ ਪੁੱਤਰ, ਯਰੂਸ਼ਲਮ ਵੱਲ ਆਪਣਾ ਮੂੰਹ ਕਰ ਅਤੇ ਪਵਿੱਤਰ ਸਥਾਨਾਂ ਦੇ ਵਿਰੁੱਧ ਬੋਲ ਅਤੇ ਇਸਰਾਏਲ ਦੀ ਭੂਮੀ ਦੇ ਵਿਰੁੱਧ ਭਵਿੱਖਬਾਣੀ ਕਰ।
בן אדם שים פניך אל ירושלם והטף אל מקדשים והנבא אל אדמת ישראל
3 ਇਸਰਾਏਲ ਦੀ ਭੂਮੀ ਨੂੰ ਆਖ, ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰਾ ਵਿਰੋਧੀ ਹਾਂ ਅਤੇ ਆਪਣੀ ਤਲਵਾਰ ਮਿਆਨ ਵਿੱਚੋਂ ਕੱਢ ਲਵਾਂਗਾ ਅਤੇ ਤੇਰੇ ਧਰਮੀ ਤੇ ਦੁਸ਼ਟ ਨੂੰ ਤੇਰੇ ਵਿੱਚੋਂ ਕੱਢ ਸੁੱਟਾਂਗਾ।
ואמרת לאדמת ישראל כה אמר יהוה הנני אליך והוצאתי חרבי מתערה והכרתי ממך צדיק ורשע
4 ਕਿਉਂ ਜੋ ਮੈਂ ਤੇਰੇ ਵਿੱਚੋਂ ਧਰਮੀ ਅਤੇ ਦੁਸ਼ਟ ਨੂੰ ਵੱਢ ਸੁੱਟਾਂਗਾ, ਇਸ ਲਈ ਮੇਰੀ ਤਲਵਾਰ ਆਪਣੇ ਮਿਆਨ ਵਿੱਚੋਂ ਨਿੱਕਲ ਕੇ ਦੱਖਣ ਤੋਂ ਉੱਤਰ ਤੱਕ ਸਾਰੇ ਪ੍ਰਾਣੀਆਂ ਉੱਤੇ ਚੱਲੇਗੀ।
יען אשר הכרתי ממך צדיק ורשע לכן תצא חרבי מתערה אל כל בשר--מנגב צפון
5 ਸਾਰੇ ਪ੍ਰਾਣੀ ਜਾਣਨਗੇ ਕਿ ਮੈਂ ਯਹੋਵਾਹ ਨੇ ਆਪਣੀ ਤਲਵਾਰ ਮਿਆਨ ਵਿੱਚੋਂ ਖਿੱਚੀ ਹੈ, ਉਹ ਮੁੜ ਉਸ ਵਿੱਚ ਨਾ ਜਾਵੇਗੀ।
וידעו כל בשר כי אני יהוה הוצאתי חרבי מתערה לא תשוב עוד
6 ਹੇ ਮਨੁੱਖ ਦੇ ਪੁੱਤਰ, ਤੂੰ ਆਪਣਾ ਲੱਕ ਟੁੱਟ ਜਾਣ ਕਰਕੇ ਹੌਂਕੇ ਭਰ ਅਤੇ ਕੁੜੱਤਣ ਵਿੱਚ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਠੰਡੇ ਸਾਹ ਲੈ।
ואתה בן אדם האנח בשברון מתנים ובמרירות תאנח לעיניהם
7 ਇਹ ਹੋਵੇਗਾ ਕਿ ਜਦੋਂ ਉਹ ਤੈਨੂੰ ਆਖਣ ਕਿ ਤੂੰ ਕਿਉਂ ਹਾਏ, ਹਾਏ ਕਰਦਾ ਹੈਂ? ਤਾਂ ਤੂੰ ਆਖੀਂ ਕਿ ਉਸ ਅਫ਼ਵਾਹ ਦੇ ਆਉਣ ਦੇ ਕਾਰਨ ਕਿ ਹਰ ਇੱਕ ਦਿਲ ਪੰਘਰ ਜਾਵੇਗਾ, ਸਾਰੇ ਹੱਥ ਨਿਰਬਲ ਹੋ ਜਾਣਗੇ, ਹਰ ਇੱਕ ਆਤਮਾ ਕਮਜ਼ੋਰ ਹੋ ਜਾਵੇਗਾ ਅਤੇ ਸਾਰੇ ਗੋਡੇ ਪਾਣੀ ਵਰਗੇ ਢਿੱਲੇ ਹੋ ਜਾਣਗੇ। ਵੇਖੋ, ਪ੍ਰਭੂ ਯਹੋਵਾਹ ਦਾ ਵਾਕ ਹੈ, ਇਹ ਆਉਂਦਾ ਹੈ ਅਤੇ ਹੋ ਜਾਵੇਗਾ।
והיה כי יאמרו אליך על מה אתה נאנח ואמרת אל שמועה כי באה ונמס כל לב ורפו כל ידים וכהתה כל רוח וכל ברכים תלכנה מים--הנה באה ונהיתה נאם אדני יהוה
8 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
ויהי דבר יהוה אלי לאמר
9 ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਆਖ, ਤਲਵਾਰ ਸਗੋਂ ਤੇਜ਼ ਅਤੇ ਲਿਸ਼ਕਾਈ ਹੋਈ ਤਲਵਾਰ ਹੈ!
בן אדם--הנבא ואמרת כה אמר אדני אמר חרב חרב הוחדה וגם מרוטה
10 ੧੦ ਇਹ ਇਸ ਲਈ ਤਿੱਖੀ ਕੀਤੀ ਗਈ ਹੈ ਤਾਂ ਜੋ ਉਹ ਦੇ ਨਾਲ ਵੱਢਿਆ ਜਾਵੇ। ਉਹ ਲਿਸ਼ਕਾਈ ਗਈ ਹੈ, ਤਾਂ ਜੋ ਉਹ ਬਿਜਲੀ ਵਾਂਗੂੰ ਲਿਸ਼ਕੇ। ਫੇਰ ਕੀ ਅਸੀਂ ਖੁਸ਼ ਹੋ ਸਕਦੇ ਹਾਂ? ਮੇਰੇ ਪੁੱਤਰਾਂ ਦਾ ਆੱਸਾ ਸਾਰਿਆਂ ਰੁੱਖਾਂ ਨੂੰ ਤੁੱਛ ਸਮਝਦਾ ਹੈ।
למען טבח טבח הוחדה למען היה לה ברק מרטה או נשיש שבט בני מאסת כל עץ
11 ੧੧ ਉਹ ਨੇ ਉਸ ਨੂੰ ਲਿਸ਼ਕਾਉਣ ਲਈ ਦਿੱਤਾ ਹੈ, ਤਾਂ ਜੋ ਹੱਥ ਵਿੱਚ ਫੜੀ ਜਾਵੇ। ਉਹ ਤਿੱਖੀ ਕੀਤੀ ਗਈ ਅਤੇ ਲਿਸ਼ਕਾਈ ਗਈ, ਤਾਂ ਜੋ ਉਹ ਵੱਢਣ ਵਾਲੇ ਦੇ ਹੱਥ ਵਿੱਚ ਦਿੱਤੀ ਜਾਵੇ।
ויתן אתה למרטה לתפש בכף היא הוחדה חרב והיא מרטה לתת אותה ביד הורג
12 ੧੨ ਹੇ ਮਨੁੱਖ ਦੇ ਪੁੱਤਰ, ਤੂੰ ਦੁਹਾਈ ਦੇ ਅਤੇ ਧਾਹਾਂ ਮਾਰ, ਕਿਉਂ ਜੋ ਉਹ ਮੇਰੀ ਪਰਜਾ ਵਿੱਚ ਚੱਲੇਗੀ। ਉਹ ਇਸਰਾਏਲ ਦੇ ਸਾਰੇ ਪ੍ਰਧਾਨਾਂ ਤੇ ਚੱਲੇਗੀ। ਉਹ ਮੇਰੀ ਪਰਜਾ ਸਮੇਤ ਤਲਵਾਰ ਦੇ ਹਵਾਲੇ ਕੀਤੇ ਗਏ ਹਨ, ਇਸ ਲਈ ਤੂੰ ਆਪਣੇ ਪੱਟ ਤੇ ਹੱਥ ਮਾਰ,
זעק והילל בן אדם--כי היא היתה בעמי היא בכל נשיאי ישראל מגורי אל חרב היו את עמי לכן ספק אל ירך
13 ੧੩ ਕਿਉਂਕਿ ਪਰਤਾਵਾ ਹੋ ਗਿਆ ਅਤੇ ਕੀ ਹੋਵੇਗਾ ਜੇ ਆੱਸਾ ਤੁੱਛ ਜਾਣੇ ਅਤੇ ਫੇਰ ਨਾ ਹੋਵੇ? ਪ੍ਰਭੂ ਯਹੋਵਾਹ ਦਾ ਵਾਕ ਹੈ।
כי בחן--ומה אם גם שבט מאסת לא יהיה נאם אדני יהוה
14 ੧੪ ਹੇ ਮਨੁੱਖ ਦੇ ਪੁੱਤਰ, ਤੂੰ ਭਵਿੱਖਬਾਣੀ ਕਰ, ਤਾੜੀ ਵਜਾ ਅਤੇ ਤਲਵਾਰ ਦਾ ਬਲ ਤੀਜੀ ਵਾਰ ਦੁੱਗਣਾ ਹੋ ਜਾਵੇ, ਵੱਢਿਆਂ ਹੋਇਆਂ ਦੀ ਤਲਵਾਰ! ਇਹ ਤਲਵਾਰ ਹੈ ਜਿਸ ਤੋਂ ਕੋਠੜੀਆਂ ਵਿੱਚ ਵੀ ਕੋਈ ਨਹੀਂ ਬਚ ਸਕਦਾ ਹੈ, ਜਿਹੜੀ ਉਹਨਾਂ ਨੂੰ ਘੇਰਦੀ ਹੈ।
ואתה בן אדם--הנבא והך כף אל כף ותכפל חרב שלישתה חרב חללים--היא חרב חלל הגדול החדרת להם
15 ੧੫ ਮੈਂ ਇਹ ਤਲਵਾਰ ਉਹਨਾਂ ਦੇ ਸਾਰੇ ਫਾਟਕਾਂ ਦੇ ਵਿਰੁੱਧ ਦਿਲ ਪਿਘਲਾਉਣ ਲਈ ਅਤੇ ਠੋਕਰ ਦੇਣ ਲਈ ਰੱਖੀ। ਹਾਏ ਲਿਸ਼ਕਾਈ ਹੋਈ ਤਲਵਾਰ! ਇਹ ਚਮਕਣ ਲਈ ਬਣਾਈ ਗਈ ਹੈ, ਇਹ ਵੱਢਣ ਲਈ ਤਿੱਖੀ ਕੀਤੀ ਗਈ ਹੈ!
למען למוג לב והרבה המכשלים--על כל שעריהם נתתי אבחת חרב אח עשויה לברק מעטה לטבח
16 ੧੬ ਆਪਣੇ ਬਲ ਨੂੰ ਇਕੱਠਾ ਕਰ ਕੇ ਸੱਜੇ ਪਾਸੇ ਜਾ ਅਤੇ ਤਿਆਰ ਹੋ ਕੇ ਖੱਬੇ ਪਾਸੇ ਜਾ, ਜਿੱਧਰ ਤੇਰਾ ਮੂੰਹ ਹੋਵੇ।
התאחדי הימני השימי השמילי אנה פניך מעדות
17 ੧੭ ਮੈਂ ਵੀ ਤਾੜੀ ਵਜਾਵਾਂਗਾ ਅਤੇ ਆਪਣੇ ਕਹਿਰ ਨੂੰ ਠੰਡਾ ਕਰਾਂਗਾ, ਮੈਂ ਯਹੋਵਾਹ ਨੇ ਇਹ ਆਖਿਆ ਹੈ।
וגם אני אכה כפי אל כפי והניחתי חמתי אני יהוה דברתי
18 ੧੮ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
ויהי דבר יהוה אלי לאמר
19 ੧੯ ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲਈ ਦੋ ਰਾਹ ਬਣਾ ਜਿਹਨਾਂ ਵਿੱਚੋਂ ਦੀ ਬਾਬਲ ਦੇ ਰਾਜੇ ਦੀ ਤਲਵਾਰ ਆਵੇ। ਇੱਕ ਹੀ ਦੇਸ ਵਿੱਚੋਂ ਇਹ ਦੋਨੋਂ ਨਿੱਕਲਣਗੇ। ਇੱਕ ਨਿਸ਼ਾਨ ਬਣਾ। ਸ਼ਹਿਰ ਦੇ ਰਾਹ ਦੇ ਸਿਰੇ ਤੇ ਬਣਾ।
ואתה בן אדם שים לך שנים דרכים לבוא חרב מלך בבל--מארץ אחד יצאו שניהם ויד ברא בראש דרך עיר ברא
20 ੨੦ ਇੱਕ ਰਾਹ ਕੱਢ ਜਿਸ ਵਿੱਚੋਂ ਤਲਵਾਰ ਅੰਮੋਨੀਆਂ ਦੇ ਰੱਬਾਹ ਨਗਰ ਉੱਤੇ ਅਤੇ ਯਹੂਦਾਹ ਦੇ ਗੜ੍ਹ ਵਾਲੇ ਯਰੂਸ਼ਲਮ ਉੱਤੇ ਵੀ ਆਵੇ।
דרך תשים--לבוא חרב את רבת בני עמון ואת יהודה בירושלם בצורה
21 ੨੧ ਕਿਉਂ ਜੋ ਬਾਬਲ ਦਾ ਰਾਜਾ ਦੋ ਰਾਹੇ ਉੱਤੇ ਉਪਾਅ ਪੁੱਛਣ ਲਈ ਖਲੋਤਾ ਹੈ ਅਤੇ ਤੀਰਾਂ ਨੂੰ ਹਿਲਾ ਕੇ ਤਰਾਫ਼ੀਮ ਤੋਂ ਪੁੱਛਦਾ ਅਤੇ ਕਾਲਜੇ ਨੂੰ ਵਿੰਨ੍ਹਦਾ ਹੈ।
כי עמד מלך בבל אל אם הדרך בראש שני הדרכים--לקסם קסם קלקל בחצים שאל בתרפים ראה בכבד
22 ੨੨ ਉਹ ਦੇ ਸੱਜੇ ਹੱਥ ਯਰੂਸ਼ਲਮ ਦਾ ਉਪਾਅ ਪੈਂਦਾ ਹੈ ਕਿ ਕਿਲ੍ਹਾ ਤੋੜ ਯੰਤਰਾਂ ਨੂੰ ਲਾਵੇ ਅਤੇ ਕੱਟਣ ਵੱਢਣ ਲਈ ਮੂੰਹ ਖੋਲ੍ਹੇ, ਜੈਕਾਰੇ ਦੀ ਅਵਾਜ਼ ਉਠਾਵੇ ਅਤੇ ਫਾਟਕਾਂ ਉੱਤੇ ਕਿਲ੍ਹਾ ਤੋੜ ਅਵਾਜ਼ ਨੂੰ ਲਾਵੇ ਅਤੇ ਘੇਰਾ ਬੰਨ੍ਹੇ ਅਤੇ ਬੁਰਜ ਬਣਾਵੇ।
בימינו היה הקסם ירושלם לשום כרים לפתח פה ברצח להרים קול בתרועה--לשום כרים על שערים לשפך סללה לבנות דיק
23 ੨੩ ਪਰ ਉਹਨਾਂ ਦੀ ਨਜ਼ਰ ਵਿੱਚ ਇਹ ਝੂਠੇ ਉਪਾਅ ਵਾਂਗੂੰ ਹੋਵੇਗਾ, ਅਰਥਾਤ ਉਹਨਾਂ ਲਈ ਜਿਹਨਾਂ ਨੇ ਸਹੁੰ ਖਾਧੀ ਸੀ, ਪਰ ਉਹ ਬਦੀ ਨੂੰ ਚੇਤੇ ਕਰੇਗਾ ਤਾਂ ਜੋ ਉਹ ਫੜੇ ਜਾਣ।
והיה להם כקסום (כקסם) שוא בעיניהם שבעי שבעות להם והוא מזכיר עון להתפש
24 ੨੪ ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਕਿਉਂ ਜੋ ਤੁਸੀਂ ਆਪਣੀ ਬਦੀ ਨੂੰ ਚੇਤੇ ਕਰਾਇਆ ਅਤੇ ਤੁਹਾਡੇ ਅਪਰਾਧ ਪਰਗਟ ਹੋਏ, ਇੱਥੋਂ ਤੱਕ ਕਿ ਤੁਹਾਡੇ ਸਾਰੇ ਕੰਮਾਂ ਵਿੱਚ ਤੁਹਾਡੇ ਪਾਪ ਦਿਸਦੇ ਹਨ। ਤੁਸੀਂ ਧਿਆਨ ਵਿੱਚ ਆ ਗਏ ਹੋ, ਇਸ ਲਈ ਤੁਸੀਂ ਹੱਥ ਵਿੱਚ ਫੜੇ ਜਾਓਗੇ।
לכן כה אמר אדני יהוה יען הזכרכם עונכם בהגלות פשעיכם להראות חטאותיכם בכל עלילותיכם--יען הזכרכם בכף תתפשו
25 ੨੫ ਹੇ ਇਸਰਾਏਲ ਦੇ ਦੁਸ਼ਟ ਫੱਟੜ ਪ੍ਰਧਾਨ, ਤੇਰਾ ਦਿਨ ਆ ਗਿਆ ਹੈ! ਇਹ ਬਦੀ ਦਾ ਅੰਤ ਸਮਾਂ ਹੈ!
ואתה חלל רשע נשיא ישראל אשר בא יומו בעת עון קץ
26 ੨੬ ਪ੍ਰਭੂ ਯਹੋਵਾਹ ਇਹ ਆਖਦਾ ਹੈ, ਅਮਾਮਾ ਉਤਾਰ ਅਤੇ ਤਾਜ ਲਾਹ ਦੇ। ਇਹ ਇਸ ਤਰ੍ਹਾਂ ਨਹੀਂ ਰਹੇਗਾ। ਨੀਵੇਂ ਨੂੰ ਉੱਚਾ ਕਰ ਅਤੇ ਉੱਚੇ ਨੂੰ ਨੀਵਾਂ ਕਰ।
כה אמר אדני יהוה הסיר המצנפת והרים העטרה זאת לא זאת--השפלה הגבה והגבה השפיל
27 ੨੭ ਬਰਬਾਦੀ, ਬਰਬਾਦੀ, ਮੈਂ ਹੀ ਉਹ ਨੂੰ ਬਰਬਾਦੀ ਬਣਾਵਾਂਗਾ! ਪਰ ਇਹ ਵੀ ਨਹੀਂ ਰਹੇਗਾ, ਜਦ ਤੱਕ ਉਹ ਆਵੇਗਾ ਜਿਸ ਦਾ ਹੱਕ ਹੈ, ਤਾਂ ਮੈਂ ਉਹ ਨੂੰ ਦਿਆਂਗਾ।
עוה עוה עוה אשימנה גם זאת לא היה עד בא אשר לו המשפט ונתתיו
28 ੨੮ ਹੇ ਮਨੁੱਖ ਦੇ ਪੁੱਤਰ, ਤੂੰ ਭਵਿੱਖਬਾਣੀ ਕਰਕੇ ਆਖ ਕਿ ਪ੍ਰਭੂ ਯਹੋਵਾਹ ਅੰਮੋਨੀਆਂ ਲਈ ਅਤੇ ਉਹਨਾਂ ਦੇ ਤਾਨੇ ਮਿਹਣਿਆਂ ਦੇ ਬਾਰੇ ਇਹ ਆਖਦਾ ਹੈ, ਤੂੰ ਆਖ, ਇੱਕ ਤਲਵਾਰ! ਸਗੋਂ ਖਿੱਚੀ ਹੋਈ ਤਲਵਾਰ! ਵੱਢਣ ਲਈ ਉਹ ਡਾਢੀ ਚਮਕਾਈ ਗਈ, ਤਾਂ ਜੋ ਉਹ ਬਿਜਲੀ ਵਾਂਗੂੰ ਹੋਵੇ।
ואתה בן אדם הנבא ואמרת כה אמר אדני יהוה אל בני עמון ואל חרפתם ואמרת חרב חרב פתוחה לטבח מרוטה להכיל למען ברק
29 ੨੯ ਜਦੋਂ ਕਿ ਉਹ ਤੇਰੇ ਲਈ ਝੂਠੇ ਦਰਸ਼ਣ ਵੇਖਦੇ ਹਨ ਅਤੇ ਝੂਠੇ ਉਪਾਅ ਕੱਢਦੇ ਹਨ ਕਿ ਤੈਨੂੰ ਉਹਨਾਂ ਵੱਢਿਆਂ ਹੋਇਆਂ ਦੁਸ਼ਟਾਂ ਦੀਆਂ ਧੌਣਾਂ ਉੱਤੇ ਸੁੱਟ ਦੇਣ, ਜਿਹਨਾਂ ਦਾ ਦਿਨ ਬਦੀ ਦੇ ਅੰਤ ਸਮੇਂ ਵਿੱਚ ਆ ਗਿਆ ਹੈ।
בחזות לך שוא בקסם לך כזב--לתת אותך אל צוארי חללי רשעים אשר בא יומם בעת עון קץ
30 ੩੦ ਉਹ ਨੂੰ ਮਿਆਨ ਵਿੱਚ ਪਾ। ਮੈਂ ਤੇਰੇ ਜਨਮ ਸਥਾਨ ਅਤੇ ਤੇਰੀ ਜਨਮ ਭੂਮੀ ਵਿੱਚ ਤੇਰਾ ਨਿਆਂ ਕਰਾਂਗਾ।
השב אל תערה במקום אשר נבראת בארץ מכרותיך אשפט אתך
31 ੩੧ ਮੈਂ ਆਪਣਾ ਕਹਿਰ ਤੇਰੇ ਤੇ ਪਾਵਾਂਗਾ ਅਤੇ ਆਪਣੇ ਕ੍ਰੋਧ ਦੀ ਅੱਗ ਤੇਰੇ ਉੱਤੇ ਭੜਕਾਵਾਂਗਾ ਅਤੇ ਤੈਨੂੰ ਪਸ਼ੂ ਸੁਭਾਅ ਮਨੁੱਖਾਂ ਨੂੰ ਸੌਪਾਂਗਾ, ਜਿਹੜੇ ਨਾਸ ਕਰਨ ਵਿੱਚ ਹੁਸ਼ਿਆਰ ਹਨ।
ושפכתי עליך זעמי באש עברתי אפיח עליך ונתתיך ביד אנשים בערים חרשי משחית
32 ੩੨ ਤੂੰ ਅੱਗ ਲਈ ਬਾਲਣ ਹੋਵੇਂਗਾ ਅਤੇ ਤੇਰਾ ਲਹੂ ਦੇਸ ਵਿੱਚ ਵਗੇਗਾ, ਫੇਰ ਤੂੰ ਚੇਤੇ ਵੀ ਨਾ ਕੀਤਾ ਜਾਵੇਂਗਾ ਕਿਉਂ ਜੋ ਮੈਂ ਯਹੋਵਾਹ ਨੇ ਇਹ ਆਖਿਆ ਹੈ।
לאש תהיה לאכלה דמך יהיה בתוך הארץ לא תזכרי כי אני יהוה דברתי

< ਹਿਜ਼ਕੀਏਲ 21 >