< ਹਿਜ਼ਕੀਏਲ 32 >

1 ਬਾਰਵੇਂ ਸਾਲ ਦੇ ਬਾਰਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
ויהי בשתי עשרה שנה בשני עשר חדש באחד לחדש היה דבר יהוה אלי לאמר
2 ਹੇ ਮਨੁੱਖ ਦੇ ਪੁੱਤਰ, ਮਿਸਰ ਦੇ ਰਾਜਾ ਫ਼ਿਰਊਨ ਉੱਤੇ ਵੈਣ ਪਾ ਅਤੇ ਤੂੰ ਉਹ ਨੂੰ ਆਖ, ਤੂੰ ਕੌਮਾਂ ਦੇ ਵਿੱਚ ਜੁਆਨ ਸ਼ੇਰ ਵਾਂਗੂੰ ਸੀ, ਪਰ ਤੂੰ ਸਮੁੰਦਰਾਂ ਵਿੱਚ ਜਲ ਜੰਤੂ ਵਰਗਾ ਹੈਂ, ਤੂੰ ਆਪਣੀਆਂ ਨਦੀਆਂ ਵਿੱਚੋਂ ਜ਼ੋਰ ਨਾਲ ਨਿੱਕਲ ਆਉਂਦਾ ਹੈਂ, ਤੂੰ ਆਪਣੇ ਪੈਰਾਂ ਨਾਲ ਪਾਣੀ ਨੂੰ ਘਚੋਲ ਸੁੱਟਿਆ ਹੈ ਅਤੇ ਉਹਨਾਂ ਦੀਆਂ ਨਦੀਆਂ ਨੂੰ ਗੰਦਾ ਕਰ ਦਿੱਤਾ ਹੈ।
בן אדם שא קינה על פרעה מלך מצרים ואמרת אליו כפיר גוים נדמית ואתה כתנים בימים ותגח בנהרותיך ותדלח מים ברגליך ותרפס נהרותם
3 ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਬਹੁਤਿਆਂ ਲੋਕਾਂ ਦੀ ਸਭਾ ਨਾਲ ਤੇਰੇ ਵਿੱਚ ਆਪਣਾ ਜਾਲ਼ ਵਿਛਾਵਾਂਗਾ ਅਤੇ ਉਹ ਤੈਨੂੰ ਮੇਰੇ ਹੀ ਜਾਲ਼ ਵਿੱਚ ਬਾਹਰ ਕੱਢਣਗੇ।
כה אמר אדני יהוה ופרשתי עליך את רשתי בקהל עמים רבים והעלוך בחרמי
4 ਤਦ ਮੈਂ ਤੈਨੂੰ ਧਰਤੀ ਤੇ ਛੱਡ ਦਿਆਂਗਾ ਅਤੇ ਖੁੱਲ੍ਹੇ ਖੇਤ ਵਿੱਚ ਤੈਨੂੰ ਸੁੱਟ ਦਿਆਂਗਾ। ਅਕਾਸ਼ ਦੇ ਸਾਰੇ ਪੰਛੀਆਂ ਨੂੰ ਤੇਰੇ ਉੱਤੇ ਬਿਠਾਵਾਂਗਾ ਅਤੇ ਸਾਰੀ ਧਰਤੀ ਦੇ ਦਰਿੰਦਿਆਂ ਨੂੰ ਤੇਰੇ ਨਾਲ ਰਜਾਵਾਂਗਾ।
ונטשתיך בארץ על פני השדה אטילך והשכנתי עליך כל עוף השמים והשבעתי ממך חית כל הארץ
5 ਤੇਰਾ ਮਾਸ ਪਹਾੜਾਂ ਉੱਤੇ ਸੁੱਟਾਂਗਾ ਅਤੇ ਵਾਦੀਆਂ ਨੂੰ ਤੇਰੀਆਂ ਲੋਥਾਂ ਨਾਲ ਭਰ ਦਿਆਂਗਾ।
ונתתי את בשרך על ההרים ומלאתי הגאיות רמותך
6 ਮੈਂ ਉਸ ਧਰਤੀ ਨੂੰ ਜਿਸ ਦੇ ਵਿੱਚ ਤੂੰ ਤੈਰਦਾ ਸੀ, ਪਹਾੜਾਂ ਤੱਕ ਤੇਰੇ ਲਹੂ ਨਾਲ ਸਿੰਜਾਂਗਾ ਅਤੇ ਨਹਿਰਾਂ ਤੇਰੇ ਨਾਲ ਭਰੀਆਂ ਹੋਣਗੀਆਂ।
והשקיתי ארץ צפתך מדמך אל ההרים ואפקים ימלאון ממך
7 ਜਦੋਂ ਮੈਂ ਤੈਨੂੰ ਮਿਟਾ ਦਿਆਂਗਾ ਤਾਂ ਅਕਾਸ਼ ਨੂੰ ਢੱਕਾਂਗਾ ਅਤੇ ਉਹ ਦੇ ਤਾਰਿਆਂ ਨੂੰ ਕਾਲਾ ਕਰ ਦਿਆਂਗਾ। ਸੂਰਜ ਨੂੰ ਬੱਦਲਾਂ ਹੇਠ ਲੁਕਾ ਦਿਆਂਗਾ ਅਤੇ ਚੰਨ ਆਪਣਾ ਚਾਨਣ ਨਾ ਦੇਵੇਗਾ।
וכסיתי בכבותך שמים והקדרתי את ככביהם שמש בענן אכסנו וירח לא יאיר אורו
8 ਮੈਂ ਚਾਨਣ ਦੇਣ ਵਾਲੀਆਂ ਸਾਰੀਆਂ ਅਕਾਸ਼ੀ ਜੋਤਾਂ ਨੂੰ ਤੇਰੇ ਉੱਤੇ ਕਾਲਾ ਕਰ ਦਿਆਂਗਾ ਅਤੇ ਮੈਂ ਤੇਰੀ ਧਰਤੀ ਤੇ ਹਨ੍ਹੇਰਾ ਪਾ ਦਿਆਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।
כל מאורי אור בשמים אקדירם עליך ונתתי חשך על ארצך נאם אדני יהוה
9 ਜਦੋਂ ਮੈਂ ਤੇਰੀ ਬਰਬਾਦੀ ਕੌਮਾਂ ਦੇ ਵਿੱਚ ਉਹਨਾਂ ਦੇਸਾਂ ਉੱਤੇ ਲਿਆਵਾਂਗਾ, ਜਿਹਨਾਂ ਨੂੰ ਤੁਸੀਂ ਨਹੀਂ ਜਾਣਦੇ, ਤਾਂ ਬਹੁਤਿਆਂ ਲੋਕਾਂ ਦੇ ਦਿਲ ਮੈਂ ਦੁੱਖੀ ਕਰਾਂਗਾ।
והכעסתי--לב עמים רבים בהביאי שברך בגוים על ארצות אשר לא ידעתם
10 ੧੦ ਸਗੋਂ ਬਹੁਤ ਸਾਰਿਆਂ ਲੋਕਾਂ ਨੂੰ ਤੇਰੇ ਉੱਤੇ ਹੈਰਾਨ ਕਰਾਂਗਾ ਅਤੇ ਉਹਨਾਂ ਦੇ ਰਾਜਾ ਤੇਰੇ ਲਈ ਬਹੁਤ ਡਰਨਗੇ, ਜਦੋਂ ਮੈਂ ਉਹਨਾਂ ਦੇ ਸਾਹਮਣੇ ਆਪਣੀ ਤਲਵਾਰ ਚਮਕਾਵਾਂਗਾ, ਤਾਂ ਉਹਨਾਂ ਵਿੱਚੋਂ ਹਰੇਕ ਮਨੁੱਖ ਆਪਣੀ ਜਾਨ ਦੇ ਲਈ, ਤੇਰੇ ਡਿੱਗਣ ਦੇ ਦਿਨ ਤੋਂ ਹਰ ਘੜੀ ਕੰਬੇਗਾ।
והשמותי עליך עמים רבים ומלכיהם ישערו עליך שער בעופפי חרבי על פניהם וחרדו לרגעים איש לנפשו ביום מפלתך
11 ੧੧ ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਬਾਬਲ ਦੇ ਰਾਜਾ ਦੀ ਤਲਵਾਰ ਤੇਰੇ ਉੱਤੇ ਆਵੇਗੀ।
כי כה אמר אדני יהוה חרב מלך בבל תבואך
12 ੧੨ ਮੈਂ ਤੇਰੀ ਭੀੜ ਨੂੰ ਜ਼ੋਰਾਵਰਾਂ ਦੀਆਂ ਤਲਵਾਰਾਂ ਨਾਲ ਡੇਗ ਦਿਆਂਗਾ, ਜਿਹੜੇ ਕੌਮਾਂ ਵਿੱਚੋਂ ਭਿਆਨਕ ਹਨ। ਉਹ ਮਿਸਰ ਦੀ ਮਗਰੂਰੀ ਨੂੰ ਨਸ਼ਟ ਕਰਨਗੇ ਅਤੇ ਉਸ ਦੀ ਸਾਰੀ ਭੀੜ ਦਾ ਨਾਸ ਹੋਵੇਗਾ।
בחרבות גבורים אפיל המונך עריצי גוים כלם ושדדו את גאון מצרים ונשמד כל המונה
13 ੧੩ ਮੈਂ ਉਹ ਦੇ ਸਾਰੇ ਪਸ਼ੂਆਂ ਨੂੰ ਬਹੁਤੇ ਪਾਣੀਆਂ ਦੇ ਲਾਗਿਓਂ ਨਾਸ ਕਰ ਦਿਆਂਗਾ ਅਤੇ ਅੱਗੇ ਨੂੰ ਨਾ ਹੀ ਮਨੁੱਖ ਦੇ ਪੈਰ ਉਹਨਾਂ ਨੂੰ ਗੰਦਾ ਕਰਨਗੇ, ਨਾ ਹੀ ਪਸ਼ੂਆਂ ਦੇ ਖੁਰ ਉਹਨਾਂ ਨੂੰ ਗੰਦਾ ਕਰਨਗੇ।
והאבדתי את כל בהמתה מעל מים רבים ולא תדלחם רגל אדם עוד ופרסות בהמה לא תדלחם
14 ੧੪ ਤਦੋਂ ਮੈਂ ਉਹਨਾਂ ਦੇ ਪਾਣੀ ਸਾਫ਼ ਕਰ ਦਿਆਂਗਾ ਅਤੇ ਉਹਨਾਂ ਦੀਆਂ ਨਹਿਰਾਂ ਤੇਲ ਵਾਂਗੂੰ ਵਗਾਈਆਂ ਜਾਣਗੀਆਂ, ਪ੍ਰਭੂ ਯਹੋਵਾਹ ਦਾ ਵਾਕ ਹੈ।
אז אשקיע מימיהם ונהרותם כשמן אוליך--נאם אדני יהוה
15 ੧੫ ਜਦੋਂ ਮੈਂ ਮਿਸਰ ਦੇ ਦੇਸ ਨੂੰ ਉਜਾੜ ਦਿਆਂਗਾ ਅਤੇ ਦੇਸ ਦੀ ਭਰਪੂਰੀ ਨੂੰ ਵਿਰਾਨ ਕਰ ਦਿਆਂਗਾ, ਜਦੋਂ ਮੈਂ ਉਸ ਦੇ ਵਿੱਚ ਦੇ ਸਾਰੇ ਵਾਸੀਆਂ ਨੂੰ ਮਾਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹੈਂ।
בתתי את ארץ מצרים שממה ונשמה ארץ ממלאה--בהכותי את כל יושבי בה וידעו כי אני יהוה
16 ੧੬ ਇਹ ਉਹ ਵੈਣ ਹੈ ਅਤੇ ਉਹ ਵੈਣ ਪਾਉਣਗੀਆਂ, ਕੌਮਾਂ ਦੀਆਂ ਧੀਆਂ ਇਸ ਨਾਲ ਵੈਣ ਪਾਉਣਗੀਆਂ, ਉਹ ਮਿਸਰ ਉੱਤੇ ਅਤੇ ਉਹ ਦੀ ਸਾਰੀ ਭੀੜ ਉੱਤੇ ਇਹੋ ਵੈਣ ਪਾਉਣਗੀਆਂ, ਪ੍ਰਭੂ ਯਹੋਵਾਹ ਦਾ ਵਾਕ ਹੈ।
קינה היא וקוננוה בנות הגוים תקוננה אותה על מצרים ועל כל המונה תקוננה אותה נאם אדני יהוה
17 ੧੭ ਫੇਰ ਬਾਰਵੇਂ ਸਾਲ ਵਿੱਚ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ ਅਜਿਹਾ ਹੋਇਆ ਕਿ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ
ויהי בשתי עשרה שנה בחמשה עשר לחדש היה דבר יהוה אלי לאמר
18 ੧੮ ਕਿ ਹੇ ਮਨੁੱਖ ਦੇ ਪੁੱਤਰ, ਮਿਸਰ ਦੀ ਭੀੜ ਉੱਤੇ ਰੋਣਾ-ਪਿੱਟਣਾ ਕਰ ਅਤੇ ਉਹ ਨੂੰ ਅਤੇ ਪ੍ਰਸਿੱਧ ਕੌਮਾਂ ਦੀਆਂ ਧੀਆਂ ਨੂੰ, ਕਬਰ ਵਿੱਚ ਉੱਤਰਿਆ ਹੋਇਆਂ ਨਾਲ ਧਰਤੀ ਦੇ ਹੇਠਲੇ ਹਿੱਸੇ ਵਿੱਚ ਲਾਹ ਦੇ।
בן אדם--נהה על המון מצרים והורדהו אותה ובנות גוים אדרם אל ארץ תחתיות--את יורדי בור
19 ੧੯ ਤੂੰ ਸੁੰਦਰਤਾ ਵਿੱਚ ਕਿਹ ਦੇ ਨਾਲੋਂ ਵੱਧ ਕੇ ਸੀ? ਹੇਠਾਂ ਉਤਰ ਜਾ ਅਤੇ ਬੇਸੁੰਨਤਿਆਂ ਦੇ ਨਾਲ ਪਿਆ ਰਹਿ।
ממי נעמת רדה והשכבה את ערלים
20 ੨੦ ਉਹ ਉਹਨਾਂ ਦੇ ਵਿਚਕਾਰ ਡਿੱਗਣਗੇ, ਜਿਹੜੇ ਤਲਵਾਰ ਨਾਲ ਵੱਢੇ ਗਏ। ਉਹ ਤਲਵਾਰ ਦੇ ਹਵਾਲੇ ਕੀਤੀ ਗਈ। ਉਹ ਨੂੰ ਅਤੇ ਉਹ ਦੀ ਸਾਰੀ ਭੀੜ ਨੂੰ ਘਸੀਟ ਕੇ ਲੈ ਜਾ।
בתוך חללי חרב יפלו חרב נתנה משכו אותה וכל המוניה
21 ੨੧ ਉਹ ਜਿਹੜੇ ਜ਼ੋਰਾਵਰਾਂ ਵਿੱਚ ਤਕੜੇ ਹਨ, ਪਤਾਲ ਵਿੱਚ ਉਸ ਨਾਲ ਅਤੇ ਉਸ ਦੇ ਸਹਾਇਕਾਂ ਨਾਲ ਬੋਲਣਗੇ। ਉਹ ਹੇਠਾਂ ਉੱਤਰ ਗਏ ਅਤੇ ਉਹਨਾਂ ਬੇਸੁੰਨਤਿਆਂ ਨਾਲ ਪਏ ਰਹਿੰਦੇ ਹਨ, ਜਿਹੜੇ ਤਲਵਾਰ ਨਾਲ ਵੱਢੇ ਗਏ। (Sheol h7585)
ידברו לו אלי גבורים מתוך שאול--את עזריו ירדו שכבו הערלים חללי חרב (Sheol h7585)
22 ੨੨ ਅੱਸ਼ੂਰ ਅਤੇ ਉਹ ਦੀ ਸਾਰੀ ਸਭਾ ਉੱਥੇ ਹੈ, ਉਹ ਦੇ ਚੁਫ਼ੇਰੇ ਕਬਰਾਂ ਹਨ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਹੋਏ ਤੇ ਡਿੱਗੇ ਹੋਏ ਹਨ।
שם אשור וכל קהלה סביבותיו קברתיו כלם חללים הנפלים בחרב
23 ੨੩ ਜਿਹਨਾਂ ਦੀਆਂ ਕਬਰਾਂ ਪਤਾਲ ਦੇ ਥੱਲੇ ਹਨ ਅਤੇ ਉਸ ਦੀ ਸਾਰੀ ਸਭਾ ਉਸ ਦੀ ਕਬਰ ਦੇ ਦੁਆਲੇ ਹੈ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਤੇ ਡੇਗੇ ਗਏ, ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ।
אשר נתנו קברתיה בירכתי בור ויהי קהלה סביבות קברתה כלם חללים נפלים בחרב אשר נתנו חתית בארץ חיים
24 ੨੪ ਏਲਾਮ ਅਤੇ ਉਸ ਦੀ ਸਾਰੀ ਭੀੜ ਜੋ ਉਸ ਦੀ ਕਬਰ ਦੇ ਚੁਫ਼ੇਰੇ ਹੈ, ਉੱਥੇ ਹੈ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਗਏ ਤੇ ਡੇਗੇ ਗਏ ਹਨ। ਉਹ ਧਰਤੀ ਦੇ ਪਤਾਲ ਵਿੱਚ ਬੇਸੁੰਨਤੇ ਉੱਤਰ ਗਏ ਹਨ। ਉਹ ਧਰਤੀ ਦੇ ਪਤਾਲ ਵਿੱਚ ਬੇਸੁੰਨਤੇ ਉੱਤਰ ਗਏ, ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ ਅਤੇ ਉਹਨਾਂ ਨੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਨਾਲ ਆਪਣੀ ਨਮੋਸ਼ੀ ਉਠਾਈ ਹੈ।
שם עילם וכל המונה סביבות קברתה כלם חללים הנפלים בחרב אשר ירדו ערלים אל ארץ תחתיות אשר נתנו חתיתם בארץ חיים וישאו כלמתם את יורדי בור
25 ੨੫ ਉਹਨਾਂ ਨੇ ਉਹ ਦੇ ਲਈ ਅਤੇ ਉਹ ਦੀ ਸਾਰੀ ਭੀੜ ਲਈ ਵੱਢੇ ਹੋਇਆਂ ਦੇ ਵਿੱਚ ਆਸਣ ਲਾਇਆ ਹੈ। ਉਹ ਦੀਆਂ ਕਬਰਾਂ ਉਹ ਦੇ ਚੁਫ਼ੇਰੇ ਹਨ। ਸਾਰੇ ਦੇ ਸਾਰੇ ਬੇਸੁੰਨਤੇ ਤਲਵਾਰ ਨਾਲ ਵੱਢੇ ਗਏ ਹਨ। ਉਹ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ ਅਤੇ ਉਹਨਾਂ ਨੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਨਾਲ ਆਪਣੀ ਨਮੋਸ਼ੀ ਚੁੱਕ ਲਈ ਹੈ, ਉਹ ਵੱਢੇ ਹੋਇਆਂ ਵਿੱਚ ਰੱਖੇ ਗਏ।
בתוך חללים נתנו משכב לה בכל המונה--סביבותיו קברתה כלם ערלים חללי חרב כי נתן חתיתם בארץ חיים וישאו כלמתם את יורדי בור בתוך חללים נתן
26 ੨੬ ਮੇਸ਼ੇਕ, ਤੂਬਲ ਅਤੇ ਉਸ ਦੀ ਸਾਰੀ ਭੀੜ ਉੱਥੇ ਹੈ। ਉਹ ਦੀਆਂ ਕਬਰਾਂ ਉਹ ਦੇ ਚੁਫ਼ੇਰੇ ਹਨ, ਸਾਰੇ ਦੇ ਸਾਰੇ ਬੇਸੁੰਨਤੇ ਅਤੇ ਤਲਵਾਰ ਦੇ ਵੱਢੇ ਹੋਏ ਹਨ, ਕਿਉਂ ਜੋ ਉਹ ਜੀਉਂਦਿਆਂ ਦੀ ਧਰਤੀ ਤੇ ਭੈਅ ਦਾ ਕਾਰਨ ਸਨ।
שם משך תבל וכל המונה סביבותיו קברותיה כלם ערלים מחללי חרב כי נתנו חתיתם בארץ חיים
27 ੨੭ ਕੀ ਉਹ ਉਹਨਾਂ ਸੂਰਮਿਆਂ ਦੇ ਨਾਲ ਜੋ ਬੇਸੁੰਨਤਿਆਂ ਵਿੱਚੋਂ ਡਿੱਗ ਪਏ, ਜਿਹੜੇ ਆਪਣੇ ਜੰਗੀ ਸ਼ਸਤਰਾਂ ਸਣੇ ਪਤਾਲ ਵਿੱਚ ਉੱਤਰ ਗਏ, ਪਏ ਨਾ ਰਹਿਣਗੇ? ਉਹਨਾਂ ਦੀਆਂ ਤਲਵਾਰਾਂ ਉਹਨਾਂ ਦੇ ਸਿਰਾਂ ਹੇਠਾਂ ਰੱਖੀਆਂ ਗਈਆਂ ਹਨ ਅਤੇ ਉਹਨਾਂ ਦੇ ਔਗੁਣ ਉਹਨਾਂ ਦੀਆਂ ਹੱਡੀਆਂ ਉੱਤੇ ਹਨ, ਕਿਉਂ ਜੋ ਉਹ ਜੀਉਂਦਿਆਂ ਦੀ ਧਰਤੀ ਵਿੱਚ ਸੂਰਮਿਆਂ ਦੇ ਲਈ ਭੈਅ ਦਾ ਕਾਰਨ ਸਨ। (Sheol h7585)
ולא ישכבו את גבורים נפלים מערלים אשר ירדו שאול בכלי מלחמתם ויתנו את חרבותם תחת ראשיהם ותהי עונתם על עצמותם--כי חתית גבורים בארץ חיים (Sheol h7585)
28 ੨੮ ਬੇਸੁੰਨਤਿਆਂ ਦੇ ਵਿਚਕਾਰ ਭੰਨਿਆ ਜਾਵੇਗਾ ਅਤੇ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਪਿਆ ਰਹੇਂਗਾ।
ואתה בתוך ערלים תשבר ותשכב--את חללי חרב
29 ੨੯ ਉੱਥੇ ਅਦੋਮ ਵੀ ਹੈ। ਉਸ ਦੇ ਰਾਜੇ ਅਤੇ ਉਸ ਦੇ ਰਾਜਕੁਮਾਰ, ਜਿਹੜੇ ਆਪਣੀ ਸ਼ਕਤੀ ਹੁੰਦਿਆਂ ਤਲਵਾਰ ਦੇ ਵੱਢੇ ਹੋਇਆਂ ਵਿੱਚ ਰੱਖੇ ਗਏ ਹਨ, ਉਹ ਬੇਸੁੰਨਤਿਆਂ ਅਤੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਦੇ ਨਾਲ ਪਏ ਰਹਿਣਗੇ।
שמה אדום מלכיה וכל נשיאיה אשר נתנו בגבורתם את חללי חרב המה את ערלים ישכבו ואת ירדי בור
30 ੩੦ ਉੱਤਰ ਦੇ ਸਾਰੇ ਰਾਜਕੁਮਾਰ ਅਤੇ ਸਾਰੇ ਸੀਦੋਨੀ ਜਿਹੜੇ ਵੱਢੇ ਹੋਇਆਂ ਨਾਲ ਹੇਠਾਂ ਉੱਤਰ ਗਏ, ਉਹ ਉੱਥੇ ਹਨ। ਜਿਹੜੇ ਆਪਣੇ ਜ਼ੋਰ ਦੇ ਕਾਰਨ ਭੈਮਾਨ ਸਨ, ਉਹ ਸ਼ਰਮਿੰਦੇ ਹਨ। ਉਹ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਬੇਸੁੰਨਤੇ ਪਏ ਰਹਿਣਗੇ ਅਤੇ ਕਬਰ ਵਿੱਚ ਉੱਤਰਿਆਂ ਹੋਇਆਂ ਨਾਲ ਆਪਣੀ ਨਮੋਸ਼ੀ ਉਠਾਉਣਗੇ।
שמה נסיכי צפון כלם וכל צדני אשר ירדו את חללים בחתיתם מגבורתם בושים וישכבו ערלים את חללי חרב וישאו כלמתם את יורדי בור
31 ੩੧ ਫ਼ਿਰਊਨ ਉਹਨਾਂ ਨੂੰ ਵੇਖ ਕੇ ਆਪਣੀ ਸਾਰੀ ਭੀੜ ਉੱਤੇ ਸ਼ਾਂਤੀ ਪਾਵੇਗਾ, ਹਾਂ, ਫ਼ਿਰਊਨ ਅਤੇ ਉਹ ਦੀ ਸਾਰੀ ਫੌਜ ਜਿਹੜੇ ਤਲਵਾਰ ਨਾਲ ਵੱਢੇ ਗਏ, ਪ੍ਰਭੂ ਯਹੋਵਾਹ ਦਾ ਵਾਕ ਹੈ।
אותם יראה פרעה ונחם על כל המונה--חללי חרב פרעה וכל חילו נאם אדני יהוה
32 ੩੨ ਕਿਉਂ ਜੋ ਮੈਂ ਜੀਉਂਦਿਆਂ ਦੀ ਧਰਤੀ ਵਿੱਚ ਉਸ ਦਾ ਭੈਅ ਪਾ ਦਿੱਤਾ ਅਤੇ ਉਹ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਬੇਸੁੰਨਤਿਆਂ ਵਿੱਚ ਰਖਾਇਆ ਜਾਵੇਗਾ, ਹਾਂ, ਫ਼ਿਰਊਨ ਅਤੇ ਉਸ ਦੀ ਸਾਰੀ ਭੀੜ, ਪ੍ਰਭੂ ਯਹੋਵਾਹ ਦਾ ਵਾਕ ਹੈ।
כי נתתי את חתיתו (חתיתי) בארץ חיים והשכב בתוך ערלים את חללי חרב פרעה וכל המונה--נאם אדני יהוה

< ਹਿਜ਼ਕੀਏਲ 32 >