< ਹਿਜ਼ਕੀਏਲ 33 >

1 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
ויהי דבר יהוה אלי לאמר
2 ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੇ ਪੁੱਤਰਾਂ ਨੂੰ ਬੋਲ ਅਤੇ ਤੂੰ ਉਹਨਾਂ ਨੂੰ ਆਖ, ਜਦੋਂ ਮੈਂ ਕਿਸੇ ਧਰਤੀ ਉੱਤੇ ਤਲਵਾਰ ਲਿਆਵਾਂ ਅਤੇ ਉੱਥੋਂ ਦੇ ਲੋਕੀ ਆਪਣੇ ਵਿੱਚੋਂ ਇੱਕ ਮਨੁੱਖ ਨੂੰ ਲੈਣ ਅਤੇ ਉਹ ਨੂੰ ਆਪਣਾ ਰਾਖ਼ਾ ਬਣਾਉਣ।
בן אדם דבר אל בני עמך ואמרת אליהם ארץ כי אביא עליה חרב ולקחו עם הארץ איש אחד מקציהם ונתנו אתו להם לצפה
3 ਉਹ ਤਲਵਾਰ ਨੂੰ ਆਪਣੀ ਧਰਤੀ ਤੇ ਆਉਂਦਾ ਵੇਖ ਕੇ ਨਰਸਿੰਗਾ ਫੂਕੇ ਅਤੇ ਲੋਕਾਂ ਨੂੰ ਚੌਕਸ ਕਰੇ।
וראה את החרב באה על הארץ ותקע בשופר והזהיר את העם
4 ਤਦ ਜਿਹੜਾ ਕੋਈ ਨਰਸਿੰਗੇ ਦੀ ਅਵਾਜ਼ ਸੁਣੇ ਅਤੇ ਚੌਕਸ ਨਾ ਹੋਵੇ। ਤਲਵਾਰ ਆਏ ਅਤੇ ਉਹ ਨੂੰ ਲੈ ਜਾਵੇ, ਤਾਂ ਉਹ ਦਾ ਖ਼ੂਨ ਉਹ ਦੇ ਆਪਣੇ ਸਿਰ ਤੇ ਹੋਵੇਗਾ।
ושמע השמע את קול השופר ולא נזהר ותבוא חרב ותקחהו--דמו בראשו יהיה
5 ਉਹ ਨੇ ਨਰਸਿੰਗੇ ਦੀ ਅਵਾਜ਼ ਸੁਣੀ ਤੇ ਚੌਕਸ ਨਾ ਹੋਇਆ। ਉਹ ਦਾ ਖ਼ੂਨ ਉਸੇ ਉੱਤੇ ਹੋਵੇਗਾ ਪਰ ਜੇਕਰ ਉਹ ਖ਼ਬਰਦਾਰ ਹੁੰਦਾ, ਤਾਂ ਆਪਣੀ ਜਾਨ ਬਚਾਉਂਦਾ।
את קול השופר שמע ולא נזהר דמו בו יהיה והוא נזהר נפשו מלט
6 ਪਰ ਜੇਕਰ ਰਾਖ਼ਾ ਤਲਵਾਰ ਨੂੰ ਆਉਂਦਾ ਵੇਖੇ, ਪਰ ਨਰਸਿੰਗੇ ਨਾ ਫੂਕੇ ਅਤੇ ਲੋਕ ਖ਼ਬਰਦਾਰ ਨਾ ਕੀਤੇ ਜਾਣ। ਤਲਵਾਰ ਆਵੇ ਅਤੇ ਉਹਨਾਂ ਵਿੱਚੋਂ ਕਿਸੇ ਦੇ ਪ੍ਰਾਣ ਲੈ ਜਾਵੇ, ਤਾਂ ਉਹ ਆਪਣੇ ਔਗੁਣ ਕਰਕੇ ਲਿਆ ਗਿਆ, ਪਰ ਮੈਂ ਉਹ ਦਾ ਖ਼ੂਨ ਰਾਖੇ ਦੇ ਹੱਥੋਂ ਮੰਗਾਂਗਾ।
והצפה כי יראה את החרב באה ולא תקע בשופר והעם לא נזהר ותבוא חרב ותקח מהם נפש--הוא בעונו נלקח ודמו מיד הצפה אדרש
7 ਇਸ ਲਈ ਤੂੰ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖ਼ਾ ਠਹਿਰਾਇਆ ਹੈ। ਮੇਰੇ ਮੂੰਹ ਦਾ ਵਾਕ ਸੁਣ ਅਤੇ ਮੇਰੀ ਵੱਲੋਂ ਉਹਨਾਂ ਨੂੰ ਚੌਕਸ ਕਰ।
ואתה בן אדם צפה נתתיך לבית ישראל ושמעת מפי דבר והזהרת אתם ממני
8 ਜਦੋਂ ਮੈਂ ਕਿਸੇ ਦੁਸ਼ਟ ਨੂੰ ਆਖਾਂ, ਦੁਸ਼ਟਾ! ਤੂੰ ਜ਼ਰੂਰ ਮਰੇਂਗਾ, ਉਸ ਵੇਲੇ ਜੇਕਰ ਤੂੰ ਦੁਸ਼ਟ ਨੂੰ ਨਾ ਬੋਲੇਂ ਅਤੇ ਉਹ ਨੂੰ ਉਹ ਦੇ ਰਾਹ ਤੋਂ ਚੌਕਸ ਨਾ ਕਰੇਂ, ਤਾਂ ਉਹ ਦੁਸ਼ਟ ਤਾਂ ਆਪਣੇ ਔਗੁਣ ਵਿੱਚ ਮਰੇਗਾ, ਪਰ ਮੈਂ ਤੇਰੇ ਹੱਥੋਂ ਉਸ ਦੇ ਖ਼ੂਨ ਦੀ ਪੁੱਛ ਕਰਾਂਗਾ।
באמרי לרשע רשע מות תמות ולא דברת להזהיר רשע מדרכו--הוא רשע בעונו ימות ודמו מידך אבקש
9 ਪਰ ਜੇ ਤੂੰ ਉਸ ਦੁਸ਼ਟ ਨੂੰ ਚੌਕਸ ਕਰੇਂ ਕਿ ਉਹ ਆਪਣੀ ਰਾਹ ਤੋਂ ਮੁੜ ਆਵੇ ਅਤੇ ਜੇ ਉਹ ਆਪਣੀ ਰਾਹ ਤੋਂ ਨਾ ਮੁੜੇ, ਤਾਂ ਉਹ ਆਪਣੀ ਬਦੀ ਵਿੱਚ ਮਰੇਗਾ, ਪਰ ਤੂੰ ਆਪਣੀ ਜਾਨ ਛੁਡਾ ਲਈ।
ואתה כי הזהרת רשע מדרכו לשוב ממנה ולא שב מדרכו--הוא בעונו ימות ואתה נפשך הצלת
10 ੧੦ ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਨੂੰ ਆਖ, ਤੁਸੀਂ ਇਹ ਆਖਦੇ ਹੋ ਕਿ ਸਾਡੇ ਅਪਰਾਧ ਅਤੇ ਸਾਡੇ ਪਾਪ ਸਾਡੇ ਉੱਤੇ ਹਨ ਅਤੇ ਅਸੀਂ ਉਹਨਾਂ ਵਿੱਚ ਗਲਦੇ ਜਾਂਦੇ ਹਾਂ, ਇਸ ਲਈ ਅਸੀਂ ਕਿਵੇਂ ਜੀਉਂਦੇ ਰਹਾਂਗੇ?
ואתה בן אדם אמר אל בית ישראל כן אמרתם לאמר כי פשעינו וחטאתינו עלינו ובם אנחנו נמקים ואיך נחיה
11 ੧੧ ਤੂੰ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਦੁਸ਼ਟ ਦੀ ਮੌਤ ਵਿੱਚ ਮੈਨੂੰ ਕੋਈ ਖੁਸ਼ੀ ਨਹੀਂ, ਸਗੋਂ ਇਸ ਵਿੱਚ ਮੈਂ ਖੁਸ਼ ਹੁੰਦਾ ਹਾਂ ਕਿ ਦੁਸ਼ਟ ਆਪਣੀ ਰਾਹ ਤੋਂ ਮੁੜੇ ਅਤੇ ਜੀਉਂਦਾ ਰਹੇ। ਹੇ ਇਸਰਾਏਲ ਦੇ ਘਰਾਣੇ, ਤੁਸੀਂ ਮੁੜੋ। ਤੁਸੀਂ ਆਪਣੇ ਭੈੜੇ ਰਾਹ ਤੋਂ ਮੁੜੋ! ਤੁਸੀਂ ਕਿਉਂ ਮਰੋਗੇ?
אמר אליהם חי אני נאם אדני יהוה אם אחפץ במות הרשע כי אם בשוב רשע מדרכו וחיה שובו שובו מדרכיכם הרעים ולמה תמותו--בית ישראל
12 ੧੨ ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੀ ਸੰਤਾਨ ਨੂੰ ਆਖ ਕਿ ਧਰਮੀ ਦਾ ਧਰਮ ਉਸ ਦੇ ਅਪਰਾਧ ਦੇ ਦਿਨ ਉਹ ਨੂੰ ਨਾ ਛੁਡਾਵੇਗਾ ਅਤੇ ਦੁਸ਼ਟ ਦੀ ਦੁਸ਼ਟਤਾ, ਜਿਸ ਦਿਨ ਉਹ ਦੁਸ਼ਟਤਾ ਤੋਂ ਮੁੜ ਆਵੇ ਤਾਂ ਉਹ ਦੇ ਵਿੱਚ ਨਹੀਂ ਡਿੱਗੇਗਾ ਅਤੇ ਧਰਮੀ ਜਦੋਂ ਪਾਪ ਕਰੇ, ਤਾਂ ਉਹ ਦੇ ਕਾਰਨ ਜੀਉਂਦਾ ਨਾ ਰਹਿ ਸਕੇਗਾ।
ואתה בן אדם אמר אל בני עמך צדקת הצדיק לא תצילנו ביום פשעו ורשעת הרשע לא יכשל בה ביום שובו מרשעו וצדיק לא יוכל לחיות בה--ביום חטאתו
13 ੧੩ ਜਦੋਂ ਮੈਂ ਧਰਮੀ ਨੂੰ ਆਖਾਂ ਕਿ ਤੂੰ ਜ਼ਰੂਰ ਜੀਉਂਦਾ ਰਹੇਂਗਾ, ਜੇਕਰ ਉਹ ਆਪਣੇ ਧਰਮ ਤੇ ਭਰੋਸਾ ਕਰ ਕੇ ਕੁਕਰਮ ਕਰੇ, ਤਾਂ ਉਹ ਦੇ ਸਾਰੇ ਧਰਮ ਦੇ ਕੰਮ ਚੇਤੇ ਨਾ ਕੀਤੇ ਜਾਣਗੇ ਅਤੇ ਉਹ ਉਹਨਾਂ ਦੋਸ਼ਾਂ ਦੇ ਕਾਰਨ ਜੋ ਉਹ ਨੇ ਕੀਤੇ ਹਨ, ਮਰੇਗਾ।
באמרי לצדיק חיה יחיה והוא בטח על צדקתו ועשה עול--כל צדקתו לא תזכרנה ובעולו אשר עשה בו ימות
14 ੧੪ ਜਦੋਂ ਮੈਂ ਦੁਸ਼ਟ ਨੂੰ ਆਖਾਂ, ਤੂੰ ਜ਼ਰੂਰ ਮਰੇਂਗਾ, ਜੇਕਰ ਉਹ ਆਪਣੇ ਪਾਪ ਤੋਂ ਮੁੜੇ ਅਤੇ ਉਹੀ ਕਰੇ ਜੋ ਨਿਆਂ ਤੇ ਧਰਮ ਹੈ।
ובאמרי לרשע מות תמות ושב מחטאתו ועשה משפט וצדקה
15 ੧੫ ਜੇਕਰ ਉਹ ਦੁਸ਼ਟ ਗਹਿਣੇ ਰੱਖਿਆ ਮਾਲ ਮੋੜ ਦੇਵੇ ਅਤੇ ਲੁੱਟ ਜੋ ਉਸ ਲੁੱਟੀ ਹੈ, ਵਾਪਸ ਦੇਵੇ ਅਤੇ ਜੀਵਨ ਦੀਆਂ ਬਿਧੀਆਂ ਵਿੱਚ ਤੁਰੇ। ਫਿਰ ਬਦੀ ਨਾ ਕਰੇ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਹੀਂ ਮਰੇਗਾ।
חבל ישיב רשע גזלה ישלם בחקות החיים הלך לבלתי עשות עול--חיו יחיה לא ימות
16 ੧੬ ਤਦ ਸਾਰੇ ਪਾਪ ਜੋ ਉਹ ਨੇ ਕੀਤੇ ਹਨ, ਉਸ ਦੇ ਵਿਰੁੱਧ ਚੇਤੇ ਨਹੀਂ ਕੀਤੇ ਜਾਣਗੇ। ਉਸ ਨੇ ਉਹੀ ਕੀਤਾ ਜੋ ਨਿਆਂ ਅਤੇ ਧਰਮ ਹੈ, ਉਹ ਜ਼ਰੂਰ ਜੀਉਂਦਾ ਰਹੇਗਾ।
כל חטאתו אשר חטא לא תזכרנה לו משפט וצדקה עשה חיו יחיה
17 ੧੭ ਪਰ ਤੇਰੇ ਲੋਕਾਂ ਦੀ ਸੰਤਾਨ ਆਖਦੀ ਹੈ ਕਿ ਪ੍ਰਭੂ ਦਾ ਰਾਹ ਇੱਕੋ ਜਿਹਾ ਨਹੀਂ ਹੈ, ਪਰ ਉਹਨਾਂ ਦਾ ਆਪਣਾ ਹੀ ਰਾਹ ਇੱਕੋ ਜਿਹਾ ਨਹੀਂ ਹੈ।
ואמרו בני עמך לא יתכן דרך אדני והמה דרכם לא יתכן
18 ੧੮ ਜੇਕਰ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ, ਤਾਂ ਉਹ ਉਸ ਦੇ ਵਿੱਚ ਮਰੇਗਾ।
בשוב צדיק מצדקתו ועשה עול--ומת בהם
19 ੧੯ ਜੇਕਰ ਦੁਸ਼ਟ ਆਪਣੇ ਦੁਸ਼ਟਤਾ ਤੋਂ ਮੁੜੇ ਅਤੇ ਉਹੀ ਕਰੇ ਜੋ ਨਿਆਂ ਅਤੇ ਧਰਮ ਹੈ, ਤਾਂ ਉਸ ਦੇ ਕਾਰਨ ਜੀਉਂਦਾ ਰਹੇਗਾ।
ובשוב רשע מרשעתו ועשה משפט וצדקה--עליהם הוא יחיה
20 ੨੦ ਫੇਰ ਵੀ ਤੁਸੀਂ ਆਖਦੇ ਹੋ ਕਿ ਪ੍ਰਭੂ ਦਾ ਰਾਹ ਇੱਕੋ ਜਿਹਾ ਨਹੀਂ ਹੈ! ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੇ ਵਿੱਚੋਂ ਹਰੇਕ ਦੇ ਚਾਲ-ਚੱਲਣ ਅਨੁਸਾਰ ਤੁਹਾਡਾ ਨਿਆਂ ਕਰਾਂਗਾ।
ואמרתם לא יתכן דרך אדני איש כדרכיו אשפוט אתכם בית ישראל
21 ੨੧ ਸਾਡੀ ਗੁਲਾਮੀ ਦੇ ਬਾਰਵੇਂ ਸਾਲ ਦੇ ਦਸਵੇਂ ਮਹੀਨੇ ਦੀ ਪੰਜ ਤਾਰੀਖ਼ ਨੂੰ ਅਜਿਹਾ ਹੋਇਆ ਕਿ ਇੱਕ ਜਿਹੜਾ ਯਰੂਸ਼ਲਮ ਵਿੱਚੋਂ ਬਚ ਨਿੱਕਲਿਆ ਸੀ, ਮੇਰੇ ਕੋਲ ਆਇਆ ਅਤੇ ਆਖਣ ਲੱਗਾ ਕਿ ਸ਼ਹਿਰ ਮਾਰਿਆ ਗਿਆ ਹੈ!
ויהי בשתי עשרה שנה בעשרי בחמשה לחדש--לגלותנו בא אלי הפליט מירושלם לאמר הכתה העיר
22 ੨੨ ਸ਼ਾਮ ਦੇ ਵੇਲੇ ਉਸ ਬਚੇ ਹੋਏ ਦੇ ਪਹੁੰਚਣ ਤੋਂ ਪਹਿਲਾਂ ਯਹੋਵਾਹ ਦਾ ਹੱਥ ਮੇਰੇ ਉੱਪਰ ਸੀ ਅਤੇ ਉਸ ਦੇ ਸਵੇਰੇ ਮੇਰੇ ਕੋਲ ਆਉਣ ਤੱਕ, ਉਹ ਨੇ ਮੇਰਾ ਮੂੰਹ ਖੋਲ੍ਹ ਦਿੱਤਾ। ਮੇਰਾ ਮੂੰਹ ਖੁੱਲ੍ਹਾ ਸੀ ਅਤੇ ਫੇਰ ਮੈਂ ਗੂੰਗਾ ਨਾ ਰਿਹਾ।
ויד יהוה היתה אלי בערב לפני בוא הפליט ויפתח את פי עד בוא אלי בבקר ויפתח פי ולא נאלמתי עוד
23 ੨੩ ਤਦ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
ויהי דבר יהוה אלי לאמר
24 ੨੪ ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੀ ਭੂਮੀ ਦੇ ਉਜਾੜਾਂ ਦੇ ਵਾਸੀ ਇਹ ਆਖਦੇ ਹਨ ਕਿ ਅਬਰਾਹਾਮ ਇੱਕੋ ਹੀ ਸੀ ਅਤੇ ਉਹ ਇਸ ਦੇਸ ਦਾ ਵਾਰਿਸ ਹੋਇਆ, ਪਰ ਅਸੀਂ ਤਾਂ ਬਹੁਤ ਸਾਰੇ ਹਾਂ, ਦੇਸ ਸਾਨੂੰ ਵਿਰਸੇ ਵਿੱਚ ਦਿੱਤਾ ਗਿਆ ਹੈ।
בן אדם ישבי החרבות האלה על אדמת ישראל אמרים לאמר אחד היה אברהם ויירש את הארץ ואנחנו רבים לנו נתנה הארץ למורשה
25 ੨੫ ਇਸ ਲਈ ਉਹਨਾਂ ਨੂੰ ਆਖ ਦੇ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੁਸੀਂ ਲਹੂ ਸਮੇਤ ਖਾਂਦੇ, ਆਪਣੀਆਂ ਅੱਖਾਂ ਮੂਰਤੀਆਂ ਵੱਲ ਚੁੱਕਦੇ ਹੋ ਅਤੇ ਲਹੂ ਵਗਾਉਂਦੇ ਹੋ! ਕੀ ਤੁਸੀਂ ਦੇਸ ਤੇ ਕਬਜ਼ਾ ਕਰੋਗੇ?
לכן אמר אלהם כה אמר אדני יהוה על הדם תאכלו ועינכם תשאו אל גלוליכם--ודם תשפכו והארץ תירשו
26 ੨੬ ਤੁਸੀਂ ਆਪਣੀ ਤਲਵਾਰ ਤੇ ਭਰੋਸਾ ਕਰਦੇ ਹੋ, ਤੁਸੀਂ ਘਿਣਾਉਣੇ ਕੰਮ ਕਰਦੇ ਹੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਦੀ ਵਹੁਟੀ ਨੂੰ ਭਰਿਸ਼ਟ ਕਰਦਾ ਹੈ! ਕੀ ਤੁਸੀਂ ਦੇਸ ਤੇ ਕਬਜ਼ਾ ਕਰੋਗੇ?
עמדתם על חרבכם עשיתן תועבה ואיש את אשת רעהו טמאתם והארץ תירשו
27 ੨੭ ਤੂੰ ਉਹਨਾਂ ਨੂੰ ਇਹ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਉਹ ਜਿਹੜੇ ਉਜਾੜਾਂ ਵਿੱਚ ਹਨ ਤਲਵਾਰ ਨਾਲ ਡਿੱਗ ਪੈਣਗੇ ਅਤੇ ਉਹ ਜਿਹੜਾ ਖੁੱਲ੍ਹੇ ਖੇਤ ਵਿੱਚ ਹੈ, ਦਰਿੰਦਿਆਂ ਦੇ ਖਾਣ ਨੂੰ ਦਿੱਤਾ ਜਾਵੇਗਾ ਅਤੇ ਜਿਹੜੇ ਗੜ੍ਹਾਂ ਅਤੇ ਗੁਫਾਂ ਵਿੱਚ ਹਨ, ਬਵਾ ਨਾਲ ਮਰਨਗੇ।
כה תאמר אלהם כה אמר אדני יהוה חי אני אם לא אשר בחרבות בחרב יפלו ואשר על פני השדה לחיה נתתיו לאכלו ואשר במצדות ובמערות בדבר ימותו
28 ੨੮ ਮੈਂ ਇਸ ਦੇਸ ਨੂੰ ਉਜਾੜ ਕੇ ਅਚਰਜਤਾ ਦਾ ਕਾਰਨ ਬਣਾਵਾਂਗਾ, ਇਸ ਦੀ ਸ਼ਕਤੀ ਦਾ ਘਮੰਡ ਟੁੱਟ ਜਾਵੇਗਾ ਅਤੇ ਇਸਰਾਏਲ ਦੇ ਪਰਬਤ ਉੱਜੜ ਜਾਣਗੇ, ਇੱਥੋਂ ਤੱਕ ਕਿ ਕੋਈ ਉਹਨਾਂ ਤੋਂ ਨਹੀਂ ਲੰਘੇਗਾ।
ונתתי את הארץ שממה ומשמה ונשבת גאון עזה ושממו הרי ישראל מאין עובר
29 ੨੯ ਜਦੋਂ ਮੈਂ ਉਹਨਾਂ ਦੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਹਨਾਂ ਕੀਤੇ ਹਨ, ਦੇਸ ਨੂੰ ਉਜਾੜ ਕੇ ਅਚਰਜਤਾ ਦਾ ਕਾਰਨ ਬਣਾਵਾਂਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
וידעו כי אני יהוה בתתי את הארץ שממה ומשמה על כל תועבתם אשר עשו
30 ੩੦ ਪਰ ਤੂੰ ਹੇ ਮਨੁੱਖ ਦੇ ਪੁੱਤਰ, ਤੇਰੇ ਲੋਕਾਂ ਦੀ ਸੰਤਾਨ ਕੰਧਾਂ ਦੇ ਨੇੜੇ ਅਤੇ ਘਰਾਂ ਦੇ ਬੂਹਿਆਂ ਵਿੱਚ ਤੇਰੇ ਬਾਰੇ ਗੱਲਾਂ ਕਰਦੀ ਹੈ। ਇੱਕ ਦੂਜੇ ਨੂੰ ਬੋਲਦੇ ਹਨ, ਹਾਂ, ਹਰ ਇੱਕ ਆਪਣੇ ਭਰਾਵਾਂ ਨੂੰ ਇਹ ਆਖਦਾ ਹੈ, ਚੱਲੋ, ਉਹ ਵਾਕ ਸੁਣੀਏ ਜੋ ਯਹੋਵਾਹ ਵੱਲੋਂ ਆਉਂਦਾ ਹੈ।
ואתה בן אדם--בני עמך הנדברים בך אצל הקירות ובפתחי הבתים ודבר חד את אחד איש את אחיו לאמר באו נא ושמעו מה הדבר היוצא מאת יהוה
31 ੩੧ ਜਿਵੇਂ ਲੋਕ ਆਉਂਦੇ ਹਨ, ਉਹ ਤੇਰੇ ਕੋਲ ਆਉਂਦੇ ਅਤੇ ਮੇਰੇ ਲੋਕਾਂ ਵਾਂਗੂੰ ਤੇਰੇ ਅੱਗੇ ਬਹਿੰਦੇ ਅਤੇ ਤੇਰੀਆਂ ਗੱਲਾਂ ਸੁਣਦੇ ਹਨ, ਪਰ ਉਹਨਾਂ ਉੱਤੇ ਚੱਲਦੇ ਨਹੀਂ, ਕਿਉਂ ਜੋ ਉਹ ਆਪਣੇ ਮੂੰਹ ਤੋਂ ਤਾਂ ਬਹੁਤ ਪਿਆਰ ਦੱਸਦੇ ਹਨ, ਪਰ ਉਹਨਾਂ ਦਾ ਮਨ ਲੋਭ ਵੱਲ ਭੱਜਦਾ ਹੈ।
ויבואו אליך כמבוא עם וישבו לפניך עמי ושמעו את דבריך ואותם לא יעשו כי עגבים בפיהם המה עשים אחרי בצעם לבם הלך
32 ੩੨ ਵੇਖ, ਤੂੰ ਉਹਨਾਂ ਦੇ ਲਈ ਇੱਕ ਪਿਆਰੇ ਰਾਗ ਵਰਗਾ ਹੈਂ, ਜਿਹੜਾ ਰਸੀਲੀ ਅਵਾਜ਼ ਵਾਲਾ ਅਤੇ ਸਾਜ਼ ਵਜਾਉਣ ਵਿੱਚ ਚੰਗਾ ਹੋਵੇ, ਕਿਉਂ ਜੋ ਉਹ ਤੇਰੀਆਂ ਗੱਲਾਂ ਸੁਣਦੇ ਹਨ ਪਰ ਉਹਨਾਂ ਉੱਤੇ ਚੱਲਦੇ ਨਹੀਂ ਹਨ।
והנך להם כשיר עגבים יפה קול ומטב נגן ושמעו את דבריך ועשים אינם אותם
33 ੩੩ ਜਦੋਂ ਇਹ ਗੱਲਾਂ ਹੋਣਗੀਆਂ, ਵੇਖ! ਇਹ ਵਾਪਰਨ ਵਾਲੀਆਂ ਹਨ, ਤਦ ਉਹ ਜਾਣਨਗੇ ਕਿ ਉਹਨਾਂ ਦੇ ਵਿੱਚ ਇੱਕ ਨਬੀ ਸੀ!
ובבאה הנה באה--וידעו כי נביא היה בתוכם

< ਹਿਜ਼ਕੀਏਲ 33 >