< ਹਿਜ਼ਕੀਏਲ 38 >

1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ
ויהי דבר יהוה אלי לאמר
2 ਹੇ ਮਨੁੱਖ ਦੇ ਪੁੱਤਰ, ਗੋਗ ਜਿਹੜਾ ਮਾਗੋਗ ਦੀ ਧਰਤੀ ਦਾ ਹੈ ਅਤੇ ਰੋਸ਼, ਮੇਸ਼ੇਕ ਅਤੇ ਤੂਬਲ ਦਾ ਰਾਜਕੁਮਾਰ ਹੈ, ਉਹ ਦੀ ਵੱਲ ਮੂੰਹ ਕਰ ਕੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ।
בן אדם שים פניך אל גוג ארץ המגוג--נשיא ראש משך ותבל והנבא עליו
3 ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਹੇ ਗੋਗ, ਰੋਸ਼, ਮੇਸ਼ੇਕ ਤੇ ਤੂਬਲ ਦੇ ਰਾਜਕੁਮਾਰ, ਮੈਂ ਤੇਰਾ ਵਿਰੋਧੀ ਹਾਂ!
ואמרת כה אמר אדני יהוה הנני אליך גוג--נשיא ראש משך ותבל
4 ਮੈਂ ਤੈਨੂੰ ਉਲਟਾ ਦਿਆਂਗਾ ਅਤੇ ਤੇਰੇ ਜਬਾੜਿਆਂ ਵਿੱਚ ਕੰਡਿਆਲਾ ਪਾ ਕੇ ਤੈਨੂੰ, ਤੇਰੀ ਸਾਰੀ ਫੌਜ ਨੂੰ, ਘੋੜਿਆਂ ਅਤੇ ਸਵਾਰਾਂ ਨੂੰ, ਜਿਹੜੇ ਸਾਰੇ ਸ਼ਸਤਰ ਧਾਰੀ ਹਨ ਅਤੇ ਵੱਡੀ ਸਭਾ ਜਿਹੜੀ ਬਰਛੀਆਂ ਤੇ ਢਾਲਾਂ ਲਈ ਖਲੋਤੀ ਹੈ ਅਤੇ ਉਹਨਾਂ ਸਾਰਿਆਂ ਨੇ ਤਲਵਾਰਾਂ ਫੜ੍ਹੀਆਂ ਹੋਈਆਂ ਹਨ, ਖਿੱਚ ਕੇ ਕੱਢ ਲਵਾਂਗਾ।
ושובבתיך ונתתי חחים בלחייך והוצאתי אותך ואת כל חילך סוסים ופרשים לבשי מכלול כלם--קהל רב צנה ומגן תפשי חרבות כלם
5 ਉਹਨਾਂ ਦੇ ਨਾਲ ਫ਼ਾਰਸ, ਕੂਸ਼ ਅਤੇ ਪੂਟ ਜਿਹੜੇ ਸਾਰੇ ਦੇ ਸਾਰੇ ਢਾਲ਼ ਤੇ ਲੋਹੇ ਦੇ ਟੋਪ ਨਾਲ ਹਨ,
פרס כוש ופוט אתם כלם מגן וכובע
6 ਗੋਮਰ, ਉਸ ਦੇ ਸਾਰੇ ਲੋਕ ਅਤੇ ਉੱਤਰ ਦੇ ਦੁਰੇਡੇ ਪਾਸਿਆਂ ਦਾ ਤੋਗਰਮਾਹ ਦੇ ਘਰਾਣੇ ਅਤੇ ਉਹ ਦੇ ਸਾਰੇ ਲੋਕ ਅਰਥਾਤ ਬਹੁਤ ਸਾਰੇ ਲੋਕੀ ਤੇਰੇ ਨਾਲ।
גמר וכל אגפיה--בית תוגרמה ירכתי צפון ואת כל אגפיו עמים רבים אתך
7 ਤੂੰ ਤਿਆਰ ਹੋ ਅਤੇ ਆਪਣੀ ਤਿਆਰੀ ਕਰ, ਤੂੰ ਅਤੇ ਤੇਰੀ ਸਾਰੀ ਸਭਾ ਜਿਹੜੀ ਤੇਰੇ ਕੋਲ ਇਕੱਠੀ ਹੋਈ ਹੈ ਅਤੇ ਤੂੰ ਉਹਨਾਂ ਦਾ ਆਗੂ ਬਣ।
הכן והכן לך--אתה וכל קהלך הנקהלים עליך והיית להם למשמר
8 ਬਹੁਤ ਦਿਨਾਂ ਬਾਅਦ ਤੂੰ ਵੇਖਿਆ ਜਾਵੇਂਗਾ ਅਤੇ ਆਖਰੀ ਸਾਲ ਵਿੱਚ ਉਸ ਭੂਮੀ ਤੇ ਜਿਹੜੀ ਤਲਵਾਰ ਤੋਂ ਛੁਡਾਈ ਗਈ ਹੈ, ਜਿੱਥੇ ਬਹੁਤ ਲੋਕ ਇਕੱਠੇ ਕੀਤੇ ਗਏ ਹਨ, ਇਸਰਾਏਲ ਦੇ ਪਹਾੜਾਂ ਤੇ ਜਿਹੜੇ ਪੁਰਾਣੇ ਸਮੇਂ ਤੋਂ ਉਜਾੜ ਸਨ ਅਤੇ ਉਹ ਲੋਕਾਂ ਵਿੱਚੋਂ ਬਾਹਰ ਲਿਆਂਦੀ ਗਈ ਅਤੇ ਉਹ ਸਾਰੇ ਦੇ ਸਾਰੇ ਨਿਸ਼ਚਿੰਤ ਹੋ ਕੇ ਵੱਸਣਗੇ।
מימים רבים תפקד--באחרית השנים תבוא אל ארץ משובבת מחרב מקבצת מעמים רבים על הרי ישראל אשר היו לחרבה תמיד והיא מעמים הוצאה וישבו לבטח כלם
9 ਤੂੰ ਚੜ੍ਹਾਈ ਕਰੇਂਗਾ ਅਤੇ ਅਨ੍ਹੇਰੀ ਵਾਂਗੂੰ ਆਵੇਂਗਾ, ਤੂੰ ਬੱਦਲ ਵਾਂਗੂੰ ਧਰਤੀ ਨੂੰ ਲੁਕਾ ਲਵੇਂਗਾ, ਤੂੰ ਅਤੇ ਤੇਰੇ ਸਾਰੇ ਲੋਕ ਅਤੇ ਬਹੁਤ ਸਾਰੇ ਲੋਕੀ ਤੇਰੇ ਨਾਲ।
ועלית כשאה תבוא כענן לכסות הארץ תהיה--אתה וכל אגפיך ועמים רבים אותך
10 ੧੦ ਪ੍ਰਭੂ ਯਹੋਵਾਹ ਇਹ ਆਖਦਾ ਹੈ, ਉਸ ਸਮੇਂ ਗੱਲਾਂ ਤੇਰੇ ਮਨ ਵਿੱਚ ਆਉਣਗੀਆਂ ਅਤੇ ਤੂੰ ਬੁਰੀ ਜੁਗਤੀ ਸੋਚੇਂਗਾ।
כה אמר אדני יהוה והיה ביום ההוא יעלו דברים על לבבך וחשבת מחשבת רעה
11 ੧੧ ਤੂੰ ਆਖੇਂਗਾ, ਮੈਂ ਬਿਨ੍ਹਾਂ ਸ਼ਹਿਰ ਪਨਾਹ ਵਾਲੇ ਪਿੰਡਾਂ ਦੇ ਦੇਸ ਉੱਤੇ ਹਮਲਾ ਕਰਾਂਗਾ। ਮੈਂ ਉਹਨਾਂ ਉੱਤੇ ਹਮਲਾ ਕਰਾਂਗਾ, ਜਿਹੜੇ ਅਰਾਮ ਤੇ ਬੇਫ਼ਿਕਰੀ ਨਾਲ ਵੱਸਦੇ ਹਨ, ਉਹ ਸਾਰੇ ਦੇ ਸਾਰੇ ਜੋ ਬਿਨਾਂ ਕੰਧਾਂ ਦੇ ਵੱਸਦੇ ਹਨ, ਨਾ ਹੀ ਖਾਈਆਂ ਅਤੇ ਨਾ ਦਰਵਾਜ਼ੇ ਹਨ।
ואמרת אעלה על ארץ פרזות--אבוא השקטים ישבי לבטח כלם ישבים באין חומה ובריח ודלתים אין להם
12 ੧੨ ਤਦ ਜੋ ਤੂੰ ਲੁੱਟੇ ਅਤੇ ਲੁੱਟ ਦਾ ਮਾਲ ਖੋਹ ਲਵੇਂ ਅਤੇ ਉਹਨਾਂ ਉੱਜੜੀਆਂ ਥਾਵਾਂ ਤੇ ਜਿਹੜੀਆਂ ਹੁਣ ਆਬਾਦ ਹਨ ਅਤੇ ਉਹਨਾਂ ਲੋਕਾਂ ਤੇ ਜਿਹੜੇ ਸਾਰੀਆਂ ਕੌਮਾਂ ਵਿੱਚੋਂ ਇਕੱਠੇ ਹੋਏ ਹਨ ਆਪਣਾ ਹੱਥ ਚਲਾਵੇਂ, ਜਿਹਨਾਂ ਪਸ਼ੂਆਂ ਤੇ ਮਾਲ ਨੂੰ ਪ੍ਰਾਪਤ ਕੀਤਾ ਹੈ ਅਤੇ ਧਰਤੀ ਦੀ ਧੁੰਨੀ ਤੇ ਵੱਸਦੇ ਹਨ।
לשלל שלל ולבז בז--להשיב ידך על חרבות נושבות ואל עם מאסף מגוים עשה מקנה וקנין ישבי על טבור הארץ
13 ੧੩ ਸ਼ਬਾ, ਦਦਾਨ ਅਤੇ ਤਰਸ਼ੀਸ਼ ਦੇ ਵਪਾਰੀ ਅਤੇ ਉਹਨਾਂ ਦੇ ਸਾਰੇ ਜੁਆਨ ਸ਼ੇਰ ਤੈਨੂੰ ਆਖਣਗੇ, ਕੀ ਤੂੰ ਲੁੱਟਣ ਲਈ ਆਇਆ ਹੈਂ? ਕੀ ਤੂੰ ਆਪਣੀ ਸਭਾ ਦੇਸ ਲਈ ਇਕੱਠੀ ਕੀਤੀ ਹੈ ਕਿ ਮਾਲ ਖੋਹ ਲਵੇਂ? ਚਾਂਦੀ ਸੋਨਾ ਲੁੱਟੇਂ, ਡੰਗਰ ਪਸ਼ੂ ਲੈ ਜਾਵੇਂ ਅਤੇ ਲੁੱਟ ਦਾ ਬਹੁਤਾ ਮਾਲ ਪਰਾਪਤ ਕਰੇ?।
שבא ודדן וסחרי תרשיש וכל כפיריה יאמרו לך הלשלל שלל אתה בא הלבז בז הקהלת קהלך--לשאת כסף וזהב לקחת מקנה וקנין לשלל שלל גדול
14 ੧੪ ਇਸ ਲਈ ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ ਅਤੇ ਗੋਗ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਦੋਂ ਮੇਰੀ ਪਰਜਾ ਇਸਰਾਏਲ ਨਿਸ਼ਚਿੰਤ ਵੱਸੇਗੀ, ਕੀ ਤੂੰ ਨਾ ਜਾਣੇਂਗਾ?
לכן הנבא בן אדם ואמרת לגוג כה אמר אדני יהוה הלוא ביום ההוא בשבת עמי ישראל לבטח--תדע
15 ੧੫ ਤੂੰ ਆਪਣੇ ਸਥਾਨ ਤੋਂ ਉੱਤਰ ਵੱਲੋਂ ਦੁਰੇਡਿਓਂ ਆਵੇਂਗਾ ਅਤੇ ਬਹੁਤ ਸਾਰੇ ਲੋਕ ਤੇਰੇ ਨਾਲ ਹੋਣਗੇ ਜਿਹੜੇ ਸਾਰੇ ਦੇ ਸਾਰੇ ਘੋੜਿਆਂ ਤੇ ਸਵਾਰ ਹੋਣਗੇ, ਇੱਕ ਵੱਡੀ ਸਭਾ ਅਤੇ ਬਹੁਤੀ ਫੌਜ।
ובאת ממקומך מירכתי צפון--אתה ועמים רבים אתך רכבי סוסים כלם קהל גדול וחיל רב
16 ੧੬ ਤੂੰ ਮੇਰੀ ਪਰਜਾ ਇਸਰਾਏਲ ਤੇ ਚੜ੍ਹਾਈ ਕਰੇਂਗਾ ਅਤੇ ਧਰਤੀ ਨੂੰ ਬੱਦਲ ਵਾਂਗੂੰ ਲੁਕਾ ਲਵੇਂਗਾ, ਇਹ ਆਖਰੀ ਦਿਨਾਂ ਵਿੱਚ ਹੋਵੇਗਾ ਅਤੇ ਮੈਂ ਤੈਨੂੰ ਆਪਣੇ ਦੇਸ ਤੇ ਚੜ੍ਹਾ ਲਿਆਵਾਂਗਾ, ਤਾਂ ਜੋ ਕੌਮਾਂ ਮੈਨੂੰ ਜਾਣਨ, ਜਦੋਂ ਮੈਂ, ਹੇ ਗੋਗ, ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੇਰੇ ਵਿੱਚ ਆਪਣੇ ਆਪ ਨੂੰ ਪਵਿੱਤਰ ਠਹਿਰਾਵਾਂਗਾ।
ועלית על עמי ישראל כענן לכסות הארץ באחרית הימים תהיה והבאותיך על ארצי למען דעת הגוים אתי בהקדשי בך לעיניהם גוג
17 ੧੭ ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੀ ਤੂੰ ਹੀ ਨਹੀਂ ਜਿਹ ਦੇ ਬਾਰੇ ਮੈਂ ਪੁਰਾਣੇ ਸਮੇਂ ਵਿੱਚ ਆਪਣੇ ਸੇਵਕਾਂ, ਇਸਰਾਏਲੀ ਨਬੀਆਂ ਦੇ ਰਾਹੀਂ ਜਿਹਨਾਂ ਨੇ ਉਹਨਾਂ ਦਿਨਾਂ ਵਿੱਚ ਕਈ ਸਾਲ ਭਵਿੱਖਬਾਣੀ ਕਰ ਕੇ ਆਖਿਆ ਕਿ ਮੈਂ ਤੈਨੂੰ ਉਹਨਾਂ ਉੱਤੇ ਚੜ੍ਹਾ ਲਿਆਵਾਂਗਾ।
כה אמר אדני יהוה האתה הוא אשר דברתי בימים קדמונים ביד עבדי נביאי ישראל הנבאים בימים ההם שנים--להביא אתך עליהם
18 ੧੮ ਉਸ ਦਿਨ ਅਜਿਹਾ ਹੋਵੇਗਾ ਕਿ ਜਦੋਂ ਗੋਗ ਇਸਰਾਏਲ ਦੀ ਭੂਮੀ ਉੱਤੇ ਚੜ੍ਹਾਈ ਕਰੇਗਾ ਤਾਂ ਮੇਰਾ ਗੁੱਸਾ ਜ਼ੋਰ ਨਾਲ ਚੜ੍ਹੇਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।
והיה ביום ההוא ביום בוא גוג על אדמת ישראל--נאם אדני יהוה תעלה חמתי באפי
19 ੧੯ ਕਿਉਂ ਜੋ ਮੈਂ ਆਪਣੀ ਅਣਖ ਅਤੇ ਕਹਿਰ ਦੀ ਅੱਗ ਵਿੱਚ ਬੋਲਿਆ ਹਾਂ, ਕਿ ਜ਼ਰੂਰ ਉਸ ਦਿਨ ਇਸਰਾਏਲ ਦੀ ਭੂਮੀ ਤੇ ਵੱਡਾ ਭੂਚਾਲ ਆਵੇਗਾ।
ובקנאתי באש עברתי דברתי אם לא ביום ההוא יהיה רעש גדול על אדמת ישראל
20 ੨੦ ਇੱਥੋਂ ਤੱਕ ਕਿ ਸਾਗਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀ, ਰੜ ਦੇ ਦਰਿੰਦੇ, ਸਾਰੇ ਘਿੱਸਰਨ ਵਾਲੇ ਜਿਹੜੇ ਭੂਮੀ ਤੇ ਘਿੱਸਰਦੇ ਹਨ ਅਤੇ ਸਾਰੇ ਮਨੁੱਖ ਜਿਹੜੇ ਭੂਮੀ ਤੇ ਹਨ, ਮੇਰੇ ਸਾਹਮਣੇ ਥਰ-ਥਰ ਕੰਬਣਗੇ ਅਤੇ ਪਰਬਤ ਡੇਗੇ ਜਾਣਗੇ ਅਤੇ ਢਲਾਨਾਂ ਡੇਗੀਆਂ ਜਾਣਗੀਆਂ ਅਤੇ ਹਰੇਕ ਕੰਧ ਧਰਤੀ ਤੇ ਡਿੱਗ ਪਏਗੀ।
ורעשו מפני דגי הים ועוף השמים וחית השדה וכל הרמש הרמש על האדמה וכל האדם אשר על פני האדמה ונהרסו ההרים ונפלו המדרגות וכל חומה לארץ תפול
21 ੨੧ ਮੈਂ ਆਪਣੇ ਸਾਰੇ ਪਹਾੜਾਂ ਤੇ ਉਹ ਦੇ ਵਿਰੁੱਧ ਤਲਵਾਰ ਨੂੰ ਸੱਦਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ। ਹਰੇਕ ਮਨੁੱਖ ਦੀ ਤਲਵਾਰ ਉਹ ਦੇ ਭਰਾ ਦੇ ਵਿਰੁੱਧ ਹੋਵੇਗੀ।
וקראתי עליו לכל הרי חרב נאם אדני יהוה חרב איש באחיו תהיה
22 ੨੨ ਮੈਂ ਮਰੀ ਭੇਜ ਕੇ ਅਤੇ ਲਹੂ ਵਗਾ ਕੇ ਉਹ ਦਾ ਨਿਆਂ ਕਰਾਂਗਾ। ਉਹ ਦੇ ਉੱਤੇ, ਉਹ ਦੇ ਲੋਕਾਂ ਉੱਤੇ ਅਤੇ ਉਹਨਾਂ ਬਹੁਤ ਸਾਰੇ ਲੋਕਾਂ ਉੱਤੇ ਜਿਹੜੇ ਉਹ ਦੇ ਨਾਲ ਹਨ, ਜ਼ੋਰ ਦੀ ਵਰਖਾ, ਵੱਡੇ-ਵੱਡੇ ਗੜੇ ਅਤੇ ਅੱਗ ਤੇ ਗੰਧਕ ਵਰ੍ਹਾਵਾਂਗਾ।
ונשפטתי אתו בדבר ובדם וגשם שוטף ואבני אלגביש אש וגפרית אמטיר עליו ועל אגפיו ועל עמים רבים אשר אתו
23 ੨੩ ਮੈਂ ਆਪਣੀ ਮਹਿਮਾ ਅਤੇ ਆਪਣੀ ਪਵਿੱਤਰਤਾ ਕਰਾਵਾਂਗਾ। ਬਹੁਤ ਸਾਰੀਆਂ ਕੌਮਾਂ ਦੀਆਂ ਨਜ਼ਰਾਂ ਵਿੱਚ ਜਾਣਿਆ ਜਾਂਵਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
והתגדלתי והתקדשתי ונודעתי לעיני גוים רבים וידעו כי אני יהוה

< ਹਿਜ਼ਕੀਏਲ 38 >