< ਹਿਜ਼ਕੀਏਲ 4 >

1 ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਇੱਟ ਲੈ ਅਤੇ ਆਪਣੇ ਅੱਗੇ ਰੱਖ ਕੇ ਉਸ ਉੱਤੇ ਇੱਕ ਸ਼ਹਿਰ, ਹਾਂ, ਯਰੂਸ਼ਲਮ ਦੀ ਤਸਵੀਰ ਬਣਾ।
ואתה בן אדם קח לך לבנה ונתתה אותה לפניך וחקות עליה עיר את ירושלם
2 ਉਸ ਦੇ ਦੁਆਲੇ ਘੇਰਾ ਪਾ, ਅਤੇ ਉਸ ਦੇ ਸਾਹਮਣੇ ਗੜ੍ਹ ਬਣਾ ਅਤੇ ਉਸ ਦੇ ਸਾਹਮਣੇ ਘੇਰਾ ਬੰਦੀ ਕਰ ਅਤੇ ਉਸ ਦੇ ਦੁਆਲੇ ਤੰਬੂ ਖੜ੍ਹੇ ਕਰ, ਅਤੇ ਚਾਰੋਂ ਪਾਸੇ ਕਿਲ੍ਹਾ ਤੋੜਨ ਵਾਲੇ ਹਥਿਆਰ ਰੱਖ।
ונתתה עליה מצור ובנית עליה דיק ושפכת עליה סללה ונתתה עליה מחנות ושים עליה כרים סביב
3 ਫਿਰ ਤੂੰ ਲੋਹੇ ਦਾ ਇੱਕ ਤਵਾ ਲੈ ਕੇ ਆਪਣੇ ਅਤੇ ਸ਼ਹਿਰ ਦੇ ਵਿਚਾਲੇ ਉਹ ਨੂੰ ਗੱਡ। ਉਹ ਲੋਹੇ ਦੀ ਕੰਧ ਬਣ ਜਾਵੇ ਅਤੇ ਆਪਣਾ ਮੂੰਹ ਉਸ ਦੇ ਵੱਲ ਕਰ। ਉਹ ਘੇਰੇ ਵਿੱਚ ਆਇਆ ਹੋਵੇਗਾ ਅਤੇ ਤੂੰ ਉਸ ਨੂੰ ਘੇਰਨ ਵਾਲਾ ਹੋਵੇਂਗਾ। ਇਹ ਇਸਰਾਏਲ ਦੇ ਘਰਾਣੇ ਲਈ ਨਿਸ਼ਾਨ ਹੈ।
ואתה קח לך מחבת ברזל ונתתה אותה קיר ברזל בינך ובין העיר והכינתה את פניך אליה והיתה במצור וצרת עליה--אות היא לבית ישראל
4 ਉਸ ਤੋਂ ਬਾਅਦ ਤੂੰ ਆਪਣੇ ਖੱਬੇ ਪਾਸੇ ਲੇਟ ਅਤੇ ਇਸਰਾਏਲ ਦੇ ਘਰਾਣੇ ਦਾ ਅਪਰਾਧ ਆਪਣੇ ਉੱਤੇ ਲੈ। ਜਿੰਨੇ ਦਿਨ ਤੱਕ ਤੂੰ ਲੇਟਿਆ ਰਹੇਂਗਾ, ਤੂੰ ਉਹਨਾਂ ਦਾ ਪਾਪ ਆਪਣੇ ਉੱਤੇ ਝੱਲੇਂਗਾ।
ואתה שכב על צדך השמאלי ושמת את עון בית ישראל עליו מספר הימים אשר תשכב עליו תשא את עונם
5 ਕਿਉਂ ਜੋ ਮੈਂ ਉਹਨਾਂ ਦੇ ਪਾਪਾਂ ਦੇ ਸਾਲਾਂ ਦੀ ਗਿਣਤੀ ਦੇ ਅਨੁਸਾਰ ਦਿਨ ਠਹਿਰਾਏ ਹਨ, ਇੱਕ ਸਾਲ ਦੇ ਲਈ ਇੱਕ ਦਿਨ, ਜੋ ਤਿੰਨ ਸੌ ਨੱਬੇ ਦਿਨ ਹਨ। ਇਸ ਤਰ੍ਹਾਂ ਤੂੰ ਇਸਰਾਏਲ ਦੇ ਘਰਾਣੇ ਦਾ ਪਾਪ ਝੱਲੇਂਗਾ।
ואני נתתי לך את שני עונם למספר ימים שלש מאות ותשעים יום ונשאת עון בית ישראל
6 ਜਦ ਤੂੰ ਉਹਨਾਂ ਦਿਨਾਂ ਨੂੰ ਪੂਰਾ ਕਰ ਲਵੇਂ, ਤਾਂ ਫਿਰ ਆਪਣੇ ਸੱਜੇ ਪਾਸੇ ਵੱਲ ਲੇਟ ਜਾਵੀਂ ਅਤੇ ਚਾਲ੍ਹੀ ਦਿਨਾਂ ਤੱਕ ਯਹੂਦਾਹ ਦੇ ਘਰਾਣੇ ਦੇ ਪਾਪਾਂ ਨੂੰ ਝੱਲੀਂ। ਮੈਂ ਤੇਰੇ ਲਈ ਇੱਕ-ਇੱਕ ਸਾਲ ਬਦਲੇ ਇੱਕ-ਇੱਕ ਦਿਨ ਠਹਿਰਾਇਆ ਹੈ।
וכלית את אלה ושכבת על צדך הימיני (הימני) שנית ונשאת את עון בית יהודה--ארבעים יום יום לשנה יום לשנה נתתיו לך
7 ਫਿਰ ਤੂੰ ਯਰੂਸ਼ਲਮ ਦੇ ਘੇਰੇ ਵੱਲ ਮੂੰਹ ਕਰ ਅਤੇ ਆਪਣੀ ਬਾਂਹ ਨੰਗੀ ਕਰ ਅਤੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ
ואל מצור ירושלם תכין פניך וזרעך חשופה ונבאת עליה
8 ਅਤੇ ਵੇਖ, ਮੈਂ ਤੇਰੇ ਉੱਤੇ ਬੰਧਨ ਪਾਵਾਂਗਾ ਤਾਂ ਜੋ ਤੂੰ ਪਾਸਾ ਨਾ ਪਰਤ ਸਕੇਂ, ਜਦੋਂ ਤੱਕ ਤੂੰ ਆਪਣੇ ਘੇਰੇ ਦੇ ਦਿਨਾਂ ਨੂੰ ਪੂਰਾ ਨਾ ਕਰ ਲਵੇਂ।
והנה נתתי עליך עבותים ולא תהפך מצדך אל צדך עד כלותך ימי מצורך
9 ਤੂੰ ਆਪਣੇ ਲਈ ਕਣਕ, ਜੌਂ, ਫਲੀਆਂ, ਦਾਲ, ਚੀਣਾ ਅਤੇ ਬਾਜਰਾ ਲੈ ਅਤੇ ਉਹਨਾਂ ਨੂੰ ਇੱਕ ਭਾਂਡੇ ਵਿੱਚ ਰੱਖ ਅਤੇ ਉਹਨਾਂ ਦੀਆਂ ਐਨੀਆਂ ਰੋਟੀਆਂ ਪਕਾ ਜਿੰਨੇ ਦਿਨਾਂ ਤੱਕ ਤੂੰ ਪਾਸੇ ਪਰਨੇ ਲੇਟਿਆ ਰਹੇਂਗਾ, ਤੂੰ ਤਿੰਨ ਸੌ ਨੱਬੇ ਦਿਨਾਂ ਤੱਕ ਉਹਨਾਂ ਨੂੰ ਖਾਵੀਂ।
ואתה קח לך חטין ושערים ופול ועדשים ודחן וכסמים ונתתה אותם בכלי אחד ועשית אותם לך ללחם מספר הימים אשר אתה שוכב על צדך שלש מאות ותשעים יום--תאכלנו
10 ੧੦ ਤੇਰਾ ਖਾਣਾ ਜੋ ਤੂੰ ਖਾਵੇਂਗਾ ਤੋਲ ਅਨੁਸਾਰ ਪਾਉ ਪੱਕਾ ਰੋਜ਼ ਦਾ ਹੋਵੇਗਾ। ਤੂੰ ਕਦੇ-ਕਦੇ ਖਾਈਂ।
ומאכלך אשר תאכלנו--במשקול עשרים שקל ליום מעת עד עת תאכלנו
11 ੧੧ ਤੂੰ ਪਾਣੀ ਵੀ ਮਿਣ ਕੇ ਇੱਕ ਸੇਰ ਪੀਵੇਂਗਾ। ਤੂੰ ਕਦੇ-ਕਦੇ ਪੀਣਾ।
ומים במשורה תשתה ששית ההין מעת עד עת תשתה
12 ੧੨ ਤੂੰ ਜੌਂ ਦੇ ਫੁਲਕੇ ਖਾਵੀਂ ਅਤੇ ਉਹਨਾਂ ਨੂੰ ਤੂੰ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਮਨੁੱਖ ਦੇ ਮਲ ਦੀ ਅੱਗ ਉੱਤੇ ਪਕਾਵੀਂ।
ועגת שערים תאכלנה והיא בגללי צאת האדם--תעגנה לעיניהם
13 ੧੩ ਯਹੋਵਾਹ ਨੇ ਆਖਿਆ ਕਿ ਇਸ ਤਰ੍ਹਾਂ ਇਸਰਾਏਲ ਉਹਨਾਂ ਕੌਮਾਂ ਦੇ ਵਿਚਕਾਰ ਆਪਣੀ ਅਸ਼ੁੱਧ ਰੋਟੀ ਖਾਇਆ ਕਰੇਗਾ, ਜਿਹਨਾਂ ਵਿੱਚ ਮੈਂ ਉਹਨਾਂ ਨੂੰ ਧੱਕਾਂਗਾ।
ויאמר יהוה ככה יאכלו בני ישראל את לחמם טמא בגוים אשר אדיחם שם
14 ੧੪ ਤਾਂ ਮੈਂ ਆਖਿਆ, ਹਾਏ ਪ੍ਰਭੂ ਯਹੋਵਾਹ! ਵੇਖ, ਮੇਰੀ ਜਾਨ ਕਦੇ ਅਸ਼ੁੱਧ ਨਹੀਂ ਹੋਈ ਅਤੇ ਮੈਂ ਆਪਣੀ ਜੁਆਨੀ ਤੋਂ ਲੈ ਕੇ ਅਸ਼ੁੱਧ ਨਹੀਂ ਹੋਇਆ। ਆਪਣੀ ਜਵਾਨੀ ਤੋਂ ਲੈ ਕੇ ਅੱਜ ਤੱਕ ਕੋਈ ਮਰੀ ਹੋਈ ਚੀਜ਼ ਮੈਂ ਕਦੇ ਨਹੀਂ ਖਾਧੀ, ਜਿਹੜੀ ਆਪ ਹੀ ਮਰ ਜਾਵੇ ਜਾਂ ਪਾੜੀ ਗਈ ਹੋਵੇ। ਅਸ਼ੁੱਧ ਮਾਸ ਮੇਰੇ ਮੂੰਹ ਵਿੱਚ ਕਦੇ ਨਹੀਂ ਪਿਆ।
ואמר אהה אדני יהוה הנה נפשי לא מטמאה ונבלה וטרפה לא אכלתי מנעורי ועד עתה ולא בא בפי בשר פגול
15 ੧੫ ਤਦ ਉਸ ਨੇ ਮੈਨੂੰ ਕਿਹਾ, ਵੇਖ, ਮੈਂ ਤੈਨੂੰ ਮਨੁੱਖ ਦੇ ਮਲ ਦੇ ਥਾਂ ਗਾਂ ਦਾ ਗੋਹਾ ਦਿੰਦਾ ਹੈ, ਸੋ ਤੂੰ ਆਪਣੀ ਰੋਟੀ ਉਹ ਦੀ ਅੱਗ ਉੱਤੇ ਪਕਾਵੀਂ।
ויאמר אלי--ראה נתתי לך את צפועי (צפיעי) הבקר תחת גללי האדם ועשית את לחמך עליהם
16 ੧੬ ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਵੇਖ, ਮੈਂ ਯਰੂਸ਼ਲਮ ਵਿੱਚ ਰੋਟੀ ਦੇ ਸਾਧਨ ਤੋੜ ਦਿਆਂਗਾ। ਇਸ ਲਈ ਉਹ ਰੋਟੀ ਤੋਲ ਕੇ ਚਿੰਤਾ ਨਾਲ ਖਾਣਗੇ ਅਤੇ ਪਾਣੀ ਵੀ ਦੁੱਖ ਨਾਲ ਮਿਣ-ਮਿਣ ਕੇ ਪੀਣਗੇ।
ויאמר אלי בן אדם הנני שבר מטה לחם בירושלם ואכלו לחם במשקל ובדאגה ומים במשורה ובשממון ישתו
17 ੧੭ ਇਹ ਇਸ ਲਈ ਹੋਵੇਗਾ, ਤਾਂ ਜੋ ਉਹਨਾਂ ਨੂੰ ਰੋਟੀ ਅਤੇ ਪਾਣੀ ਦੀ ਥੁੜ ਹੋਵੇ ਅਤੇ ਆਪੋ ਵਿੱਚ ਲਚਾਰ ਹੋਣ ਅਤੇ ਆਪਣੀ ਬੁਰਿਆਈ ਵਿੱਚ ਲਿੱਸੇ ਪੈ ਜਾਣ।
למען יחסרו לחם ומים ונשמו איש ואחיו ונמקו בעונם

< ਹਿਜ਼ਕੀਏਲ 4 >