< ਹਿਜ਼ਕੀਏਲ 6 >

1 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ
मग परमेश्वर देवाचा शब्द माझ्याकडे आला, आणि तो मला म्हणाला,
2 ਕਿ ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਪਹਾੜਾਂ ਵੱਲ ਮੂੰਹ ਕਰ ਕੇ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ।
मानवाच्या मुला, आपले मुख इस्राएलाच्या पर्वताच्या विरुध्द राहून त्यांच्या विरुध्द भाकीत कर
3 ਤੂੰ ਆਖ, ਹੇ ਇਸਰਾਏਲ ਦੇ ਪਰਬਤੋਂ, ਪ੍ਰਭੂ ਯਹੋਵਾਹ ਦਾ ਬਚਨ ਸੁਣੋ! ਪ੍ਰਭੂ ਯਹੋਵਾਹ ਪਹਾੜਾਂ, ਟਿੱਲਿਆਂ, ਨਾਲਿਆਂ ਅਤੇ ਵਾਦੀਆਂ ਨੂੰ ਇਸ ਤਰ੍ਹਾਂ ਆਖਦਾ ਹੈ ਕਿ ਵੇਖੋ, ਮੈਂ, ਹਾਂ, ਮੈਂ ਹੀ ਤੁਹਾਡੇ ਉੱਤੇ ਤਲਵਾਰ ਚਲਾਵਾਂਗਾ ਅਤੇ ਤੁਹਾਡੇ ਉੱਚੇ ਸਥਾਨਾਂ ਨੂੰ ਨਾਸ ਕਰਾਂਗਾ।
परमेश्वर देवाचा शब्द ऐका! असे इस्राएलाच्या पर्वताला जाऊन सांग, देव त्या पर्वत, दऱ्याखोऱ्यांना, झऱ्यांना सांगत आहे; ऐका! मी तुमच्या विरुध्द तलवार चालवीन, आणि मी तुमचे उच्चस्थान उध्वस्त करील.
4 ਤੁਹਾਡੀਆਂ ਜਗਵੇਦੀਆਂ ਉੱਜੜ ਜਾਣਗੀਆਂ, ਤੁਹਾਡੇ ਥੰਮ੍ਹ ਢਾਹੇ ਜਾਣਗੇ ਅਤੇ ਮੈਂ ਤੁਹਾਡੇ ਕਤਲ ਕੀਤੇ ਹੋਇਆਂ ਨੂੰ ਤੁਹਾਡੇ ਬੁੱਤਾਂ ਦੇ ਅੱਗੇ ਸੁੱਟ ਦਿਆਂਗਾ।
तुमच्या वेद्याचे खांब, तुमच्या सूर्यमूर्ती मी पाडून टाकीन, तुमचे वध पावलेले लोक तुमच्या मूर्त्यांपुढे पडतील असे परमेश्वर करीन.
5 ਮੈਂ ਇਸਰਾਏਲੀਆਂ ਦੀਆਂ ਲਾਸ਼ਾਂ ਨੂੰ ਉਹਨਾਂ ਦੇ ਬੁੱਤਾਂ ਦੇ ਅੱਗੇ ਸੁੱਟ ਦਿਆਂਗਾ ਅਤੇ ਮੈਂ ਤੁਹਾਡੀਆਂ ਹੱਡੀਆਂ ਨੂੰ ਤੁਹਾਡੀਆਂ ਜਗਵੇਦੀਆਂ ਦੇ ਆਲੇ-ਦੁਆਲੇ ਖਿਲਾਰ ਦਿਆਂਗਾ।
इस्राएल लोकांचे प्रेत त्यांच्या मूर्त्यांपुढे मी टाकून देईन आणि त्यांच्या वेद्यांपुढे हाडांची पांगापांग करेन.
6 ਤੁਹਾਡੇ ਰਹਿਣ ਦੇ ਸਾਰੇ ਇਲਾਕੇ ਦੇ ਸ਼ਹਿਰ ਉੱਜੜ ਜਾਣਗੇ ਅਤੇ ਉੱਚੇ ਸਥਾਨ ਵਿਰਾਨ ਹੋ ਜਾਣਗੇ, ਤਾਂ ਜੋ ਤੁਹਾਡੀਆਂ ਜਗਵੇਦੀਆਂ ਬਰਬਾਦ ਅਤੇ ਉਜਾੜ ਹੋਣ ਅਤੇ ਤੁਹਾਡੇ ਬੁੱਤ ਭੰਨੇ ਜਾਣ ਅਤੇ ਬਾਕੀ ਨਾ ਰਹਿਣ ਅਤੇ ਥੰਮ੍ਹ ਢਾਹੇ ਜਾਣ ਅਤੇ ਤੁਹਾਡੀ ਹੱਥ ਦੀ ਕਿਰਤ ਮਿਟ ਜਾਵੇ।
जेथे तुम्ही राहता त्या शहराच्या उच्च स्थानांचा विध्वंस करेन. म्हणून तुमच्या वेद्या, मुर्त्या, उध्वस्त केल्या जातील. त्यामुळे ते मोडकळीस येतील आणि त्यांची सर्व कामे पुसून टाकली जातील.
7 ਕਤਲ ਕੀਤੇ ਹੋਏ ਬੰਦੇ ਤੁਹਾਡੇ ਵਿਚਕਾਰ ਡਿੱਗਣਗੇ ਭਈ ਤੁਸੀਂ ਜਾਣ ਲਓ ਕਿ ਮੈਂ ਯਹੋਵਾਹ ਹਾਂ!
त्यांच्या मध्ये ते मृतप्राय होतील आणि मग तुम्हास कळेल मी परमेश्वर देव आहे.
8 ਪਰੰਤੂ ਮੈਂ ਤੁਹਾਡੇ ਵਿੱਚੋਂ ਕੁਝ ਕੁ ਛੱਡ ਦਿਆਂਗਾ ਅਰਥਾਤ ਉਹ ਜਿਹੜੇ ਕੌਮਾਂ ਦੇ ਵਿੱਚੋਂ ਤਲਵਾਰ ਤੋਂ ਬਚ ਰਹਿਣਗੇ, ਜਦੋਂ ਤੁਸੀਂ ਦੂਜੇ ਦੇਸਾਂ ਵਿੱਚ ਖਿਲਾਰੇ ਜਾਓਗੇ।
तरी उरलेल्यांचा मी बचाव करेन, देशातून काहींचा बचाव तलवारीपासून होईल, जेव्हा देशातून तुमची पांगापांग होईल.
9 ਜਿਹੜੇ ਤੁਹਾਡੇ ਵਿੱਚੋਂ ਬਚ ਜਾਣਗੇ ਉਹ ਉਹਨਾਂ ਕੌਮਾਂ ਦੇ ਵਿੱਚ ਜਿੱਥੇ-ਜਿੱਥੇ ਉਹ ਗੁਲਾਮ ਹੋ ਕੇ ਜਾਣਗੇ, ਉਹ ਮੈਨੂੰ ਚੇਤੇ ਕਰਨਗੇ, ਜਦੋਂ ਮੈਂ ਉਹਨਾਂ ਦੇ ਵਿਭਚਾਰੀ ਮਨਾਂ ਤੋਂ ਜੋ ਮੇਰੇ ਤੋਂ ਦੂਰ ਹੋਏ ਅਤੇ ਉਹਨਾਂ ਦੀਆਂ ਅੱਖਾਂ ਨੂੰ ਜਿਹਨਾਂ ਨੇ ਉਹਨਾਂ ਦੇ ਬੁੱਤਾਂ ਮਗਰ ਵਿਭਚਾਰ ਕੀਤਾ, ਦੁੱਖੀ ਹੋਇਆ। ਉਹ ਆਪ ਆਪਣੇ ਸਾਰੇ ਬੁਰੇ ਕੰਮਾਂ ਦੇ ਕਾਰਨ ਜਿਹੜੇ ਉਹਨਾਂ ਨੇ ਆਪਣੀ ਸਾਰੀ ਦੁਸ਼ਟਤਾ ਨਾਲ ਕੀਤੇ, ਆਪਣੀ ਨਜ਼ਰ ਵਿੱਚ ਆਪਣੇ ਆਪ ਨੂੰ ਨਫਰਤ ਕਰਨਗੇ।
ज्यांचा बचाव झाला ते माझ्या बद्दल विचार करतील जेथे ते गुलामगिरीत होते. त्यांचे मन दुराचारी झालेले, माझ्या पासून दूर आहेत, मग तीव्र तिटकारा त्यांच्या चेहऱ्यावर व डोळे मूर्तीकडे लागलेले, दुष्टपणा, घृणा त्यांची निंदा झाली होती.
10 ੧੦ ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ ਅਤੇ ਮੈਂ ਐਂਵੇਂ ਹੀ ਨਹੀਂ ਆਖਿਆ ਸੀ ਕਿ ਮੈਂ ਉਹਨਾਂ ਉੱਤੇ ਇਹ ਬੁਰਿਆਈ ਲਿਆਵਾਂਗਾ।
१०तेव्हा त्यांना समजेल मी परमेश्वर देव आहे, त्यांच्यावर संकट आणले त्यासाठी विशेष त्यांचे कारण आहे.
11 ੧੧ ਪ੍ਰਭੂ ਯਹੋਵਾਹ ਇਹ ਕਹਿੰਦਾ ਹੈ ਕਿ ਤੂੰ ਹੱਥ-ਪੈਰ ਮਾਰ, ਪਿੱਟ ਅਤੇ ਆਖ ਕਿ ਇਸਰਾਏਲ ਦੇ ਘਰਾਣੇ ਦੇ ਸਾਰੇ ਘਿਣਾਉਣੇ ਭੈੜੇ ਕੰਮਾਂ ਲਈ ਅਫ਼ਸੋਸ! ਕਿਉਂ ਜੋ ਉਹ ਤਲਵਾਰ, ਕਾਲ ਅਤੇ ਮਰੀ ਨਾਲ ਡਿੱਗ ਪੈਣਗੇ।
११परमेश्वर देव हे म्हणतो; “टाळ्या वाजव आपले पाय आपट, अहा! कारण इस्राएलाच्या घराण्यात सर्व प्रकारचे वाईट घृणा आहेत. त्यांच्यावर तलवार, दुष्काळ, साथीचा रोग येईल.
12 ੧੨ ਜਿਹੜਾ ਦੂਰ ਹੈ ਉਹ ਮਰੀ ਨਾਲ ਅਤੇ ਜਿਹੜਾ ਨੇੜੇ ਹੈ ਤਲਵਾਰ ਨਾਲ ਮਰੇਗਾ ਅਤੇ ਉਹ ਜਿਹੜਾ ਬਾਕੀ ਹੈ ਅਤੇ ਜੀਉਂਦਾ ਹੈ, ਉਹ ਕਾਲ ਨਾਲ ਮਰੇਗਾ, ਇਸ ਤਰ੍ਹਾਂ ਮੈਂ ਉਹਨਾਂ ਉੱਤੇ ਆਪਣੇ ਕਹਿਰ ਨੂੰ ਪੂਰਾ ਕਰਾਂਗਾ।
१२जे लांब असतील ते साथीच्या रोगाने मरतील जे जवळ असतील ते तलवारीने मरतील, उरलेले लोक दुष्काळाने मरतील; मी त्यांच्या विरुध्द असलेला संताप पूर्ण करेन.
13 ੧੩ ਜਦ ਉਹਨਾਂ ਦੇ ਵੱਢੇ ਹੋਏ ਬੰਦੇ ਹਰੇਕ ਉੱਚੇ ਟਿੱਲੇ ਅਤੇ ਪਹਾੜਾਂ ਦੀਆਂ ਸਾਰੀਆਂ ਚੋਟੀਆਂ ਉੱਤੇ, ਹਰੇਕ ਹਰੇ ਰੁੱਖ ਦੇ ਹੇਠ ਅਤੇ ਹਰੇਕ ਸੰਘਣੇ ਬਲੂਤ ਦੇ ਹੇਠਾਂ, ਹਰ ਥਾਂ ਜਿੱਥੇ ਉਹ ਆਪਣੇ ਸਾਰੇ ਬੁੱਤਾਂ ਦੇ ਲਈ ਸੁਗੰਧੀ ਧੁਖਾਉਂਦੇ ਸਨ, ਉਹਨਾਂ ਬੁੱਤਾਂ ਦੇ ਵਿੱਚ ਉਹਨਾਂ ਦੀਆਂ ਜਗਵੇਦੀਆਂ ਦੇ ਚਾਰੇ ਪਾਸੇ ਪਏ ਹੋਣਗੇ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ।
१३मग तुम्हास समजेल मी परमेश्वर देव आहे, जेव्हा त्यांचे मस्तक त्यांच्या वेद्यांपुढे उच्च ठिकाणी ओक झाडा शेजारी, हिरव्या छाये खाली पडलेले असतील, जेथे ते मुर्त्यांना सुगंधी द्रव्य अर्पण करीत होते!
14 ੧੪ ਮੈਂ ਆਪਣਾ ਹੱਥ ਉਹਨਾਂ ਦੇ ਵਿਰੁੱਧ ਪਸਾਰਾਂਗਾ ਅਤੇ ਉਜਾੜ ਤੋਂ ਲੈ ਕੇ ਦਿਬਲਾਹ ਤੱਕ ਉਹਨਾਂ ਦੇ ਦੇਸ ਦੀਆਂ ਸਾਰੀਆਂ ਬਸਤੀਆਂ ਬਰਬਾਦ ਤੇ ਵਿਰਾਨ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
१४मी आपले सामर्थ्य त्यांना दाखवीन, आणि त्यांच्या भूमीचा पूर्ण विध्वंस करेन, त्यांचे राहण्याची ठिकाणे दिबलायाकडे व ज्या जागी ते राहत होते जवळपास सर्व ठिकाणे वाया घालवीन, मग त्यांना समजेल मी परमेश्वर देव आहे.”

< ਹਿਜ਼ਕੀਏਲ 6 >