< ਉਤਪਤ 16 >

1 ਅਬਰਾਮ ਦੀ ਪਤਨੀ ਸਾਰਈ ਦੇ ਕੋਈ ਸੰਤਾਨ ਨਹੀਂ ਸੀ। ਉਹ ਦੇ ਕੋਲ ਇੱਕ ਮਿਸਰੀ ਦਾਸੀ ਸੀ, ਜਿਸ ਦਾ ਨਾਮ ਹਾਜ਼ਰਾ ਸੀ।
ושרי אשת אברם לא ילדה לו ולה שפחה מצרית ושמה הגר
2 ਸਾਰਈ ਨੇ ਅਬਰਾਮ ਨੂੰ ਆਖਿਆ, ਵੇਖ, ਯਹੋਵਾਹ ਨੇ ਮੇਰੀ ਕੁੱਖ ਨੂੰ ਬੰਦ ਕਰ ਰੱਖਿਆ ਹੈ। ਕਿਰਪਾ ਕਰਕੇ ਮੇਰੀ ਦਾਸੀ ਕੋਲ ਜਾ, ਸ਼ਾਇਦ ਮੈਂ ਉਸ ਤੋਂ ਸੰਤਾਨ ਵਾਲੀ ਬਣ ਜਾਂਵਾਂ। ਅਬਰਾਮ ਨੇ ਸਾਰਈ ਦੀ ਗੱਲ ਮੰਨ ਲਈ।
ותאמר שרי אל אברם הנה נא עצרני יהוה מלדת--בא נא אל שפחתי אולי אבנה ממנה וישמע אברם לקול שרי
3 ਜਦੋਂ ਅਬਰਾਮ ਨੂੰ ਕਨਾਨ ਦੇਸ਼ ਵਿੱਚ ਵੱਸਦਿਆਂ ਦੱਸ ਸਾਲ ਹੋ ਗਏ, ਤਦ ਅਬਰਾਮ ਦੀ ਪਤਨੀ ਸਾਰਈ ਨੇ ਆਪਣੀ ਮਿਸਰੀ ਦਾਸੀ ਹਾਜ਼ਰਾ ਨੂੰ ਲੈ ਕੇ ਆਪਣੇ ਪਤੀ ਅਬਰਾਮ ਨੂੰ ਦਿੱਤਾ, ਕਿ ਉਹ ਉਸ ਦੀ ਪਤਨੀ ਹੋਵੇ।
ותקח שרי אשת אברם את הגר המצרית שפחתה מקץ עשר שנים לשבת אברם בארץ כנען ותתן אתה לאברם אישה לו לאשה
4 ਉਹ ਹਾਜ਼ਰਾ ਕੋਲ ਗਿਆ ਅਤੇ ਉਹ ਗਰਭਵਤੀ ਹੋਈ। ਜਦ ਉਸ ਨੇ ਜਾਣਿਆ ਕਿ ਉਹ ਗਰਭਵਤੀ ਹੈ, ਤਦ ਉਹ ਦੀ ਮਾਲਕਣ ਉਹ ਦੀਆਂ ਅੱਖਾਂ ਵਿੱਚ ਤੁੱਛ ਹੋ ਗਈ।
ויבא אל הגר ותהר ותרא כי הרתה ותקל גברתה בעיניה
5 ਸਾਰਈ ਨੇ ਅਬਰਾਮ ਨੂੰ ਆਖਿਆ, ਜੋ ਮੇਰੇ ਨਾਲ ਹੋਇਆ ਉਸਦਾ ਕਾਰਨ ਤੂੰ ਹੈ। ਮੈਂ ਆਪਣੀ ਦਾਸੀ ਨੂੰ ਤੇਰੀ ਪਤਨੀ ਹੋਣ ਲਈ ਆਪ ਦਿੱਤਾ ਅਤੇ ਜਦ ਉਸ ਨੇ ਜਾਣਿਆ ਕਿ ਉਹ ਗਰਭਵਤੀ ਹੈ ਤਾਂ ਮੇਰੀ ਕਦਰ ਉਹ ਦੀਆਂ ਅੱਖਾਂ ਵਿੱਚ ਘੱਟ ਗਈ। ਇਸ ਲਈ ਯਹੋਵਾਹ ਮੇਰਾ ਅਤੇ ਤੇਰਾ ਨਿਆਂ ਕਰੇ।
ותאמר שרי אל אברם חמסי עליך--אנכי נתתי שפחתי בחיקך ותרא כי הרתה ואקל בעיניה ישפט יהוה ביני וביניך
6 ਅਬਰਾਮ ਨੇ ਸਾਰਈ ਨੂੰ ਆਖਿਆ, ਵੇਖ, ਤੇਰੀ ਦਾਸੀ ਤੇਰੇ ਵੱਸ ਵਿੱਚ ਹੈ, ਜੋ ਤੇਰੀ ਨਿਗਾਹ ਵਿੱਚ ਚੰਗਾ ਹੈ ਤੂੰ ਉਸ ਨਾਲ ਉਹੀ ਕਰ। ਉਪਰੰਤ ਸਾਰਈ ਨੇ ਉਸ ਨਾਲ ਸਖ਼ਤੀ ਕੀਤੀ ਅਤੇ ਉਹ ਉਸ ਦੇ ਕੋਲੋਂ ਭੱਜ ਗਈ।
ויאמר אברם אל שרי הנה שפחתך בידך--עשי לה הטוב בעיניך ותענה שרי ותברח מפניה
7 ਪਰ ਯਹੋਵਾਹ ਦੇ ਦੂਤ ਨੇ ਉਹ ਨੂੰ ਸ਼ੂਰ ਵਾਲੇ ਰਾਹ ਤੇ ਪਾਣੀ ਦੇ ਚਸ਼ਮੇ ਕੋਲ ਉਜਾੜ ਵਿੱਚ ਲੱਭਿਆ।
וימצאה מלאך יהוה על עין המים--במדבר על העין בדרך שור
8 ਉਸ ਨੇ ਆਖਿਆ, ਹੇ ਹਾਜ਼ਰਾ ਸਾਰਈ ਦੀ ਦਾਸੀ, ਤੂੰ ਕਿੱਥੋਂ ਆਈ ਹੈਂ? ਅਤੇ ਕਿੱਧਰ ਜਾਣਾ ਹੈ? ਤਦ ਉਸ ਨੇ ਆਖਿਆ ਮੈਂ ਆਪਣੀ ਮਾਲਕਣ ਸਾਰਈ ਕੋਲੋਂ ਭੱਜ ਆਈ ਹਾਂ।
ויאמר הגר שפחת שרי אי מזה באת--ואנה תלכי ותאמר--מפני שרי גברתי אנכי ברחת
9 ਫੇਰ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ, ਆਪਣੀ ਮਾਲਕਣ ਕੋਲ ਮੁੜ ਜਾ ਅਤੇ ਆਪਣੇ ਆਪ ਨੂੰ ਉਸ ਦੇ ਅਧੀਨ ਕਰ ਦੇ।
ויאמר לה מלאך יהוה שובי אל גברתך והתעני תחת ידיה
10 ੧੦ ਯਹੋਵਾਹ ਦੇ ਦੂਤ ਨੇ ਉਹ ਨੂੰ ਇਹ ਵੀ ਆਖਿਆ, ਮੈਂ ਤੇਰੀ ਅੰਸ ਨੂੰ ਐਨਾ ਵਧਾਵਾਂਗਾ ਕਿ ਉਹ ਵਾਧੇ ਦੇ ਕਾਰਨ ਗਿਣੀ ਨਾ ਜਾਵੇਗੀ।
ויאמר לה מלאך יהוה הרבה ארבה את זרעך ולא יספר מרב
11 ੧੧ ਅਤੇ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ, ਵੇਖ, ਤੂੰ ਗਰਭਵਤੀ ਹੈਂ ਅਤੇ ਪੁੱਤਰ ਜਣੇਂਗੀ। ਤੂੰ ਉਸ ਦਾ ਨਾਮ ਇਸਮਾਏਲ ਰੱਖੀਂ ਕਿਉਂ ਜੋ ਯਹੋਵਾਹ ਨੇ ਤੇਰੇ ਦੁੱਖ ਨੂੰ ਸੁਣਿਆ ਹੈ।
ויאמר לה מלאך יהוה הנך הרה וילדת בן וקראת שמו ישמעאל כי שמע יהוה אל עניך
12 ੧੨ ਪਰ ਉਹ ਮਨੁੱਖਾਂ ਵਿੱਚ ਜੰਗਲੀ ਗਧੇ ਜਿਹਾ ਹੋਵੇਗਾ। ਉਹ ਦਾ ਹੱਥ ਹਰ ਇੱਕ ਦੇ ਵਿਰੁੱਧ ਅਤੇ ਹਰ ਇੱਕ ਦਾ ਹੱਥ ਉਸ ਦੇ ਵਿਰੁੱਧ ਹੋਵੇਗਾ ਅਤੇ ਉਹ ਆਪਣੇ ਸਾਰੇ ਭਰਾਵਾਂ ਦੇ ਸਾਹਮਣੇ ਵੱਸੇਗਾ।
והוא יהיה פרא אדם--ידו בכל ויד כל בו ועל פני כל אחיו ישכן
13 ੧੩ ਤਦ ਉਸ ਨੇ ਯਹੋਵਾਹ ਦਾ ਨਾਮ ਜੋ ਉਹ ਦੇ ਨਾਲ ਗੱਲਾਂ ਕਰਦਾ ਸੀ, ਅਤਾਏਲਰੋਈ ਰੱਖਿਆ ਕਿ ਉਸ ਨੇ ਆਖਿਆ ਕੀ ਮੈਂ ਉਹ ਨੂੰ ਵੇਖਣ ਦੇ ਮਗਰੋਂ ਵੀ ਜਿਉਂਦੀ ਹਾਂ?
ותקרא שם יהוה הדבר אליה אתה אל ראי כי אמרה הגם הלם ראיתי--אחרי ראי
14 ੧੪ ਇਸ ਲਈ ਉਹ ਉਸ ਖੂਹ ਦਾ ਨਾਮ ਬਏਰ-ਲਹਈ-ਰੋਈ ਆਖਦੇ ਹਨ। ਵੇਖੋ ਓਹ ਕਾਦੇਸ਼ ਅਤੇ ਬਰਦ ਦੇ ਵਿਚਕਾਰ ਹੈ।
על כן קרא לבאר באר לחי ראי--הנה בין קדש ובין ברד
15 ੧੫ ਹਾਜ਼ਰਾ ਨੇ ਅਬਰਾਮ ਲਈ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਅਬਰਾਮ ਨੇ ਆਪਣੇ ਪੁੱਤਰ ਦਾ ਨਾਮ ਜਿਸ ਨੂੰ ਹਾਜ਼ਰਾ ਨੇ ਜਨਮ ਦਿੱਤਾ, ਇਸਮਾਏਲ ਰੱਖਿਆ।
ותלד הגר לאברם בן ויקרא אברם שם בנו אשר ילדה הגר ישמעאל
16 ੧੬ ਜਦ ਹਾਜ਼ਰਾ ਨੇ ਇਸਮਾਏਲ ਨੂੰ ਜਨਮ ਦਿੱਤਾ ਉਸ ਵੇਲੇ ਅਬਰਾਮ ਦੀ ਉਮਰ ਛਿਆਸੀ ਸਾਲ ਸੀ।
ואברם בן שמנים שנה ושש שנים בלדת הגר את ישמעאל לאברם

< ਉਤਪਤ 16 >