< ਉਤਪਤ 23 >

1 ਸਾਰਾਹ ਦੀ ਉਮਰ ਇੱਕ ਸੌ ਸਤਾਈ ਸਾਲਾਂ ਦੀ ਹੋਈ,
ויהיו חיי שרה מאה שנה ועשרים שנה ושבע שנים--שני חיי שרה
2 ਜਦ ਸਾਰਾਹ ਦੀ ਐਨੀ ਉਮਰ ਹੋ ਗਈ ਤਾਂ ਉਹ ਕਿਰਯਥ-ਅਰਬਾ ਅਰਥਾਤ ਹਬਰੋਨ ਵਿੱਚ ਮਰ ਗਈ, ਜਿਹੜਾ ਕਨਾਨ ਦੇਸ਼ ਵਿੱਚ ਹੈ। ਇਸ ਲਈ ਅਬਰਾਹਾਮ ਸਾਰਾਹ ਲਈ ਰੋਣ-ਪਿੱਟਣ ਲਈ ਆਇਆ।
ותמת שרה בקרית ארבע הוא חברון--בארץ כנען ויבא אברהם לספד לשרה ולבכתה
3 ਫੇਰ ਅਬਰਾਹਾਮ ਆਪਣੇ ਮੁਰਦੇ ਦੇ ਅੱਗਿਓਂ ਉੱਠ ਕੇ ਹੇਤ ਦੇ ਪੁੱਤਰਾਂ ਨੂੰ ਆਖਣ ਲੱਗਾ,
ויקם אברהם מעל פני מתו וידבר אל בני חת לאמר
4 ਮੈਂ ਪਰਦੇਸੀ ਅਤੇ ਤੁਹਾਡੇ ਵਿੱਚ ਅਜਨਬੀ ਹਾਂ। ਤੁਸੀਂ ਆਪਣੇ ਵਿੱਚ ਇੱਕ ਕਬਰਿਸਤਾਨ ਮੇਰੀ ਵਿਰਾਸਤ ਕਰ ਦਿਓ ਤਾਂ ਜੋ ਮੈਂ ਆਪਣਾ ਮੁਰਦਾ ਦੱਬ ਦਿਆਂ।
גר ותושב אנכי עמכם תנו לי אחזת קבר עמכם ואקברה מתי מלפני
5 ਹੇਤ ਦੇ ਪੁੱਤਰਾਂ ਨੇ ਅਬਰਾਹਾਮ ਨੂੰ ਉੱਤਰ ਦਿੱਤਾ,
ויענו בני חת את אברהם לאמר לו
6 ਪ੍ਰਭੂ ਜੀ, ਸਾਡੀ ਸੁਣੋ। ਸਾਡੇ ਵਿੱਚ ਤੁਸੀਂ ਪਰਮੇਸ਼ੁਰ ਦੇ ਸ਼ਹਿਜ਼ਾਦੇ ਹੋ। ਆਪਣੇ ਮੁਰਦੇ ਨੂੰ ਸਾਡੀਆਂ ਕਬਰਾਂ ਵਿੱਚੋਂ ਸਭ ਤੋਂ ਚੰਗੀ ਕਬਰ ਵਿੱਚ ਦੱਬ ਦਿਓ। ਤੁਹਾਡੇ ਮੁਰਦੇ ਨੂੰ ਦੱਬਣ ਲਈ ਸਾਡੇ ਵਿੱਚੋਂ ਕੋਈ ਵੀ ਆਪਣੀ ਕਬਰ ਲੈਣ ਤੋਂ ਤੁਹਾਨੂੰ ਨਹੀਂ ਰੋਕੇਗਾ।
שמענו אדני נשיא אלהים אתה בתוכנו--במבחר קברינו קבר את מתך איש ממנו את קברו לא יכלה ממך מקבר מתך
7 ਤਦ ਅਬਰਾਹਾਮ ਉੱਠਿਆ ਅਤੇ ਉਸ ਦੇਸ਼ ਦੇ ਲੋਕਾਂ ਅਰਥਾਤ ਹੇਤ ਦੇ ਪੁੱਤਰਾਂ ਦੇ ਅੱਗੇ ਝੁੱਕਿਆ,
ויקם אברהם וישתחו לעם הארץ לבני חת
8 ਅਤੇ ਉਨ੍ਹਾਂ ਨੂੰ ਕਿਹਾ ਕਿ ਜੇ ਤੁਹਾਡੀ ਮਰਜ਼ੀ ਹੋਵੇ ਕਿ ਮੈਂ ਆਪਣੇ ਮੁਰਦੇ ਨੂੰ ਆਪਣੇ ਅੱਗੋਂ ਦੱਬ ਦੇਵਾਂ ਤਾਂ ਮੇਰੀ ਅਰਜ਼ ਸੁਣੋ ਅਤੇ ਸੋਹਰ ਦੇ ਪੁੱਤਰ ਅਫ਼ਰੋਨ ਦੇ ਅੱਗੇ ਮੇਰੇ ਲਈ ਬੇਨਤੀ ਕਰੋ
וידבר אתם לאמר אם יש את נפשכם לקבר את מתי מלפני--שמעוני ופגעו לי בעפרון בן צחר
9 ਤਾਂ ਜੋ ਉਹ ਮੈਨੂੰ ਮਕਫ਼ੇਲਾਹ ਦੀ ਗੁਫ਼ਾ ਦੇਵੇ, ਜਿਹੜੀ ਉਸ ਦੇ ਖੇਤ ਦੇ ਬੰਨੇ ਨਾਲ ਹੈ। ਉਹ ਉਸ ਦਾ ਪੂਰਾ ਮੁੱਲ ਤੁਹਾਡੇ ਸਨਮੁਖ ਲੈ ਲਵੇ ਤਾਂ ਜੋ ਉਹ ਕਬਰਿਸਤਾਨ ਮੇਰੀ ਨਿੱਜ ਭੂਮੀ ਹੋਵੇ।
ויתן לי את מערת המכפלה אשר לו אשר בקצה שדהו בכסף מלא יתננה לי בתוככם--לאחזת קבר
10 ੧੦ ਅਫ਼ਰੋਨ ਹੇਤ ਦੇ ਪੁੱਤਰਾਂ ਦੇ ਵਿਚਕਾਰ ਬੈਠਾ ਹੋਇਆ ਸੀ, ਇਸ ਲਈ ਜਿੰਨ੍ਹੇ ਹਿੱਤੀ ਉਸ ਨਗਰ ਦੇ ਫਾਟਕ ਤੋਂ ਲੰਘਦੇ ਸਨ ਉਹਨਾਂ ਸਾਰਿਆਂ ਦੇ ਅੱਗੇ ਅਬਰਾਹਾਮ ਨੂੰ ਉੱਤਰ ਦਿੱਤਾ,
ועפרון ישב בתוך בני חת ויען עפרון החתי את אברהם באזני בני חת לכל באי שער עירו לאמר
11 ੧੧ ਨਹੀਂ, ਮੇਰੇ ਪ੍ਰਭੂ ਜੀ, ਮੇਰੀ ਸੁਣੋ। ਮੈਂ ਇਹ ਖੇਤ ਤੁਹਾਨੂੰ ਦਿੰਦਾ ਹਾਂ ਅਤੇ ਇਹ ਗੁਫ਼ਾ ਵੀ ਜਿਹੜੀ ਉਹ ਦੇ ਵਿੱਚ ਹੈ। ਮੈਂ ਆਪਣੀ ਕੌਮ ਦੇ ਪੁੱਤਰਾਂ ਦੇ ਸਾਹਮਣੇ ਤੁਹਾਨੂੰ ਦਿੰਦਾ ਹਾਂ। ਤੁਸੀਂ ਆਪਣੇ ਮੁਰਦੇ ਨੂੰ ਉੱਥੇ ਦੱਬ ਦਿਓ।
לא אדני שמעני--השדה נתתי לך והמערה אשר בו לך נתתיה לעיני בני עמי נתתיה לך קבר מתך
12 ੧੨ ਫੇਰ ਅਬਰਾਹਾਮ ਉਸ ਦੇਸ਼ ਦੇ ਲੋਕਾਂ ਦੇ ਸਨਮੁਖ ਝੁਕਿਆ
וישתחו אברהם לפני עם הארץ
13 ੧੩ ਅਤੇ ਉਸ ਦੇਸ਼ ਦੇ ਲੋਕਾਂ ਦੇ ਸੁਣਦੇ ਹੋਏ ਅਫ਼ਰੋਨ ਨੂੰ ਆਖਿਆ, ਜੇਕਰ ਤੂੰ ਅਜਿਹਾ ਚਾਹੁੰਦਾ ਹੈ ਤਦ ਮੇਰੀ ਸੁਣ, ਮੈਂ ਉਸ ਖੇਤ ਦਾ ਮੁੱਲ ਦਿੰਦਾ ਹਾਂ। ਉਹ ਮੇਰੀ ਵੱਲੋਂ ਲੈ ਤਾਂ ਜੋ ਮੈਂ ਆਪਣੇ ਮੁਰਦੇ ਨੂੰ ਉੱਥੇ ਦੱਬਾਂ।
וידבר אל עפרון באזני עם הארץ לאמר אך אם אתה לו שמעני נתתי כסף השדה קח ממני ואקברה את מתי שמה
14 ੧੪ ਅਫ਼ਰੋਨ ਨੇ ਇਹ ਆਖ ਕੇ ਅਬਰਾਹਾਮ ਨੂੰ ਉੱਤਰ ਦਿੱਤਾ,
ויען עפרון את אברהם לאמר לו
15 ੧੫ ਪ੍ਰਭੂ ਜੀ, ਮੇਰੀ ਸੁਣੋ ਇਸ ਜ਼ਮੀਨ ਦਾ ਮੁੱਲ, ਜੋ ਚਾਰ ਸੌ ਚਾਂਦੀ ਦੇ ਸਿੱਕੇ ਹੈ ਪਰ ਇਹ ਸਾਡੇ ਵਿੱਚਕਾਰ ਕੀ ਹੈ? ਆਪਣੇ ਮੁਰਦੇ ਨੂੰ ਦੱਬ ਦਿਓ।
אדני שמעני ארץ ארבע מאת שקל כסף ביני ובינך מה הוא ואת מתך קבר
16 ੧੬ ਅਬਰਾਹਾਮ ਨੇ ਅਫ਼ਰੋਨ ਦੀ ਗੱਲ ਮੰਨ ਲਈ ਅਤੇ ਅਬਰਾਹਾਮ ਨੇ ਚਾਂਦੀ ਦੇ ਚਾਰ ਸੌ ਸਿੱਕੇ ਜੋ ਵਪਾਰੀਆਂ ਵਿੱਚ ਚਲਦੇ ਸਨ, ਜਿਹੜਾ ਉਹ ਨੇ ਹਿੱਤੀਆਂ ਦੇ ਸੁਣਦੇ ਹੋਏ ਬੋਲਿਆ ਸੀ, ਅਫ਼ਰੋਨ ਲਈ ਤੋਲ ਦਿੱਤਾ।
וישמע אברהם אל עפרון וישקל אברהם לעפרן את הכסף אשר דבר באזני בני חת--ארבע מאות שקל כסף עבר לסחר
17 ੧੭ ਇਸ ਤਰ੍ਹਾਂ ਮਕਫ਼ੇਲਾਹ ਵਾਲਾ ਅਫ਼ਰੋਨ ਦਾ ਖੇਤ, ਜਿਹੜਾ ਮਮਰੇ ਦੇ ਸਾਹਮਣੇ ਹੈ ਅਤੇ ਖੇਤ ਦੇ ਵਿੱਚ ਦੀ ਗੁਫ਼ਾ ਅਤੇ ਸਾਰੇ ਰੁੱਖ ਜਿਹੜੇ ਖੇਤ ਵਿੱਚ ਅਤੇ ਜੋ ਉਸ ਦੇ ਬੰਨਿਆਂ ਦੇ ਉੱਤੇ ਸਨ,
ויקם שדה עפרון אשר במכפלה אשר לפני ממרא השדה והמערה אשר בו וכל העץ אשר בשדה אשר בכל גבלו סביב
18 ੧੮ ਹਿੱਤੀਆਂ ਦੇ ਅਤੇ ਉਨ੍ਹਾਂ ਸਾਰਿਆਂ ਦੇ ਸਨਮੁਖ ਜਿਹੜੇ ਉਸ ਨਗਰ ਦੇ ਫਾਟਕ ਵਿੱਚੋਂ ਦੀ ਲੰਘਦੇ ਸਨ, ਇਹ ਅਬਰਾਹਾਮ ਦੀ ਨਿੱਜ ਭੂਮੀ ਹੋ ਗਈ।
לאברהם למקנה לעיני בני חת בכל באי שער עירו
19 ੧੯ ਇਸ ਦੇ ਮਗਰੋਂ ਅਬਰਾਹਾਮ ਨੇ ਆਪਣੀ ਪਤਨੀ ਸਾਰਾਹ ਨੂੰ ਮਕਫ਼ੇਲਾਹ ਦੇ ਖੇਤ ਦੀ ਗੁਫ਼ਾ ਵਿੱਚ ਜਿਹੜੀ ਮਮਰੇ ਦੇ ਸਾਹਮਣੇ ਹੈ ਅਰਥਾਤ ਕਨਾਨ ਦੇਸ਼ ਦੇ ਹਬਰੋਨ ਵਿੱਚ ਦੱਬ ਦਿੱਤਾ।
ואחרי כן קבר אברהם את שרה אשתו אל מערת שדה המכפלה על פני ממרא--הוא חברון בארץ כנען
20 ੨੦ ਇਸ ਤਰ੍ਹਾਂ ਉਹ ਖੇਤ ਅਤੇ ਉਹ ਦੇ ਵਿਚਲੀ ਗੁਫ਼ਾ, ਹੇਤ ਦੇ ਪੁੱਤਰਾਂ ਤੋਂ ਕਬਰਿਸਤਾਨ ਲਈ ਅਬਰਾਹਾਮ ਦੀ ਨਿੱਜ ਭੂਮੀ ਹੋ ਗਈ।
ויקם השדה והמערה אשר בו לאברהם--לאחזת קבר מאת בני חת

< ਉਤਪਤ 23 >