< ਉਤਪਤ 24 >

1 ਹੁਣ ਅਬਰਾਹਾਮ ਬਹੁਤ ਬਜ਼ੁਰਗ ਅਤੇ ਵੱਡੀ ਉਮਰ ਦਾ ਹੋ ਗਿਆ ਸੀ ਅਤੇ ਯਹੋਵਾਹ ਨੇ ਸਾਰੀਆਂ ਗੱਲਾਂ ਵਿੱਚ ਅਬਰਾਹਾਮ ਨੂੰ ਬਰਕਤ ਦਿੱਤੀ।
וְאַבְרָהָ֣ם זָקֵ֔ן בָּ֖א בַּיָּמִ֑ים וֽ͏ַיהוָ֛ה בֵּרַ֥ךְ אֶת־אַבְרָהָ֖ם בַּכֹּֽל׃
2 ਅਬਰਾਹਾਮ ਨੇ ਆਪਣੇ ਘਰ ਦੇ ਪੁਰਾਣੇ ਨੌਕਰ ਨੂੰ, ਜਿਹੜਾ ਉਸ ਦੀਆਂ ਸਾਰੀਆਂ ਚੀਜ਼ਾਂ ਦਾ ਮੁਖ਼ਤਿਆਰ ਸੀ ਆਖਿਆ, ਆਪਣਾ ਹੱਥ ਮੇਰੇ ਪੱਟ ਦੇ ਹੇਠ ਰੱਖ;
וַיֹּ֣אמֶר אַבְרָהָ֗ם אֶל־עַבְדֹּו֙ זְקַ֣ן בֵּיתֹ֔ו הַמֹּשֵׁ֖ל בְּכָל־אֲשֶׁר־לֹ֑ו שִֽׂים־נָ֥א יָדְךָ֖ תַּ֥חַת יְרֵכִֽי׃
3 ਮੈਂ ਤੈਨੂੰ ਯਹੋਵਾਹ ਅਕਾਸ਼ ਦੇ ਪਰਮੇਸ਼ੁਰ ਅਤੇ ਧਰਤੀ ਦੇ ਪਰਮੇਸ਼ੁਰ ਦੀ ਸਹੁੰ ਦੇਵਾਂ ਕਿ ਤੂੰ ਮੇਰੇ ਪੁੱਤਰ ਲਈ ਕਨਾਨੀਆਂ ਦੀਆਂ ਧੀਆਂ ਵਿੱਚੋਂ ਪਤਨੀ ਨਾ ਲਿਆਵੀਂ, ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ।
וְאַשְׁבִּ֣יעֲךָ֔ בּֽ͏ַיהוָה֙ אֱלֹהֵ֣י הַשָּׁמַ֔יִם וֽ͏ֵאלֹהֵ֖י הָאָ֑רֶץ אֲשֶׁ֨ר לֹֽא־תִקַּ֤ח אִשָּׁה֙ לִבְנִ֔י מִבְּנֹות֙ הַֽכְּנַעֲנִ֔י אֲשֶׁ֥ר אָנֹכִ֖י יֹושֵׁ֥ב בְּקִרְבֹּֽו׃
4 ਪਰ ਤੂੰ ਮੇਰੇ ਆਪਣੇ ਦੇਸ਼ ਵਿੱਚ ਅਤੇ ਮੇਰੇ ਘਰਾਣੇ ਦੇ ਕੋਲ ਜਾਈਂ ਅਤੇ ਮੇਰੇ ਪੁੱਤਰ ਇਸਹਾਕ ਲਈ ਪਤਨੀ ਲੈ ਆਵੀਂ।
כִּ֧י אֶל־אַרְצִ֛י וְאֶל־מֹולַדְתִּ֖י תֵּלֵ֑ךְ וְלָקַחְתָּ֥ אִשָּׁ֖ה לִבְנִ֥י לְיִצְחָֽק׃
5 ਤਦ ਉਸ ਨੌਕਰ ਨੇ ਉਹ ਨੂੰ ਆਖਿਆ, ਸ਼ਾਇਦ ਉਹ ਇਸਤਰੀ ਮੇਰੇ ਨਾਲ ਇਸ ਦੇਸ਼ ਵਿੱਚ ਆਉਣਾ ਨਾ ਚਾਹੇ, ਤਾਂ ਕੀ ਮੈਂ ਤੇਰੇ ਪੁੱਤਰ ਨੂੰ ਉਸ ਦੇਸ਼ ਨੂੰ ਵਾਪਿਸ ਲੈ ਜਾਂਵਾਂ ਜਿੱਥੋਂ ਤੂੰ ਆਇਆ ਹੈਂ?
וַיֹּ֤אמֶר אֵלָיו֙ הָעֶ֔בֶד אוּלַי֙ לֹא־תֹאבֶ֣ה הָֽאִשָּׁ֔ה לָלֶ֥כֶת אַחֲרַ֖י אֶל־הָאָ֣רֶץ הַזֹּ֑את הֶֽהָשֵׁ֤ב אָשִׁיב֙ אֶת־בִּנְךָ֔ אֶל־הָאָ֖רֶץ אֲשֶׁר־יָצָ֥אתָ מִשָּֽׁם׃
6 ਅਬਰਾਹਾਮ ਨੇ ਉਸ ਨੂੰ ਆਖਿਆ, ਖ਼ਬਰਦਾਰ, ਮੇਰੇ ਪੁੱਤਰ ਨੂੰ ਕਦੇ ਵੀ ਉਸ ਦੇਸ਼ ਵਿੱਚ ਨਾ ਲੈ ਜਾਵੀਂ।
וַיֹּ֥אמֶר אֵלָ֖יו אַבְרָהָ֑ם הִשָּׁ֣מֶר לְךָ֔ פֶּן־תָּשִׁ֥יב אֶת־בְּנִ֖י שָֽׁמָּה׃
7 ਸਵਰਗ ਦਾ ਪਰਮੇਸ਼ੁਰ ਯਹੋਵਾਹ ਜੋ ਮੈਨੂੰ ਮੇਰੇ ਪਿਤਾ ਦੇ ਘਰ ਤੋਂ ਅਤੇ ਮੇਰੀ ਜਨਮ ਭੂਮੀ ਤੋਂ ਕੱਢ ਲੈ ਆਇਆ, ਜੋ ਮੇਰੇ ਨਾਲ ਬੋਲਿਆ ਅਤੇ ਮੇਰੇ ਨਾਲ ਸਹੁੰ ਖਾ ਕੇ ਆਖਿਆ ਕਿ ਮੈਂ ਤੇਰੀ ਅੰਸ ਨੂੰ ਇਹ ਦੇਸ਼ ਦਿਆਂਗਾ। ਉਹ ਹੀ ਆਪਣਾ ਦੂਤ ਤੇਰੇ ਅੱਗੇ ਭੇਜੇਗਾ ਅਤੇ ਤੂੰ ਉੱਥੋਂ ਮੇਰੇ ਪੁੱਤਰ ਲਈ ਪਤਨੀ ਲੈ ਆਵੇਂਗਾ।
יְהוָ֣ה ׀ אֱלֹהֵ֣י הַשָּׁמַ֗יִם אֲשֶׁ֨ר לְקָחַ֜נִי מִבֵּ֣ית אָבִי֮ וּמֵאֶ֣רֶץ מֹֽולַדְתִּי֒ וַאֲשֶׁ֨ר דִּבֶּר־לִ֜י וַאֲשֶׁ֤ר נִֽשְׁבַּֽע־לִי֙ לֵאמֹ֔ר לְזַ֨רְעֲךָ֔ אֶתֵּ֖ן אֶת־הָאָ֣רֶץ הַזֹּ֑את ה֗וּא יִשְׁלַ֤ח מַלְאָכֹו֙ לְפָנֶ֔יךָ וְלָקַחְתָּ֥ אִשָּׁ֛ה לִבְנִ֖י מִשָּֽׁם׃
8 ਅਤੇ ਜੇ ਉਹ ਇਸਤਰੀ ਤੇਰੇ ਨਾਲ ਨਾ ਆਉਣਾ ਚਾਹੇ ਤਾਂ ਤੂੰ ਮੇਰੀ ਇਸ ਸਹੁੰ ਤੋਂ ਛੁੱਟ ਜਾਵੇਂਗਾ। ਪਰ ਮੇਰੇ ਪੁੱਤਰ ਨੂੰ ਉੱਥੇ ਕਦੀ ਨਾ ਲੈ ਜਾਵੀਂ।
וְאִם־לֹ֨א תֹאבֶ֤ה הָֽאִשָּׁה֙ לָלֶ֣כֶת אַחֲרֶ֔יךָ וְנִקִּ֕יתָ מִשְּׁבֻעָתִ֖י זֹ֑את רַ֣ק אֶת־בְּנִ֔י לֹ֥א תָשֵׁ֖ב שָֽׁמָּה׃
9 ਤਦ ਉਸ ਨੌਕਰ ਨੇ ਆਪਣਾ ਹੱਥ ਆਪਣੇ ਸੁਆਮੀ ਅਬਰਾਹਾਮ ਦੇ ਪੱਟ ਹੇਠ ਰੱਖ ਕੇ ਉਹ ਦੇ ਨਾਲ ਇਸ ਗੱਲ ਦੀ ਸਹੁੰ ਖਾਧੀ।
וַיָּ֤שֶׂם הָעֶ֙בֶד֙ אֶת־יָדֹ֔ו תַּ֛חַת יֶ֥רֶךְ אַבְרָהָ֖ם אֲדֹנָ֑יו וַיִּשָּׁ֣בַֽע לֹ֔ו עַל־הַדָּבָ֖ר הַזֶּֽה׃
10 ੧੦ ਉਪਰੰਤ ਉਹ ਨੌਕਰ ਆਪਣੇ ਸੁਆਮੀ ਦੇ ਊਠਾਂ ਵਿੱਚੋਂ ਦਸ ਊਠ ਲੈ ਕੇ ਤੁਰ ਪਿਆ, ਉਹ ਆਪਣੇ ਨਾਲ ਉੱਤਮ ਪਦਾਰਥਾਂ ਵਿੱਚੋਂ ਕੁਝ ਨਾਲ ਲੈ ਕੇ ਮਸੋਪੋਤਾਮੀਆ ਦੇ ਦੇਸ਼ ਵਿੱਚ ਨਾਹੋਰ ਦੇ ਨਗਰ ਨੂੰ ਗਿਆ।
וַיִּקַּ֣ח הָ֠עֶבֶד עֲשָׂרָ֨ה גְמַלִּ֜ים מִגְּמַלֵּ֤י אֲדֹנָיו֙ וַיֵּ֔לֶךְ וְכָל־ט֥וּב אֲדֹנָ֖יו בְּיָדֹ֑ו וַיָּ֗קָם וַיֵּ֛לֶךְ אֶל־אֲרַ֥ם נֽ͏ַהֲרַ֖יִם אֶל־עִ֥יר נָחֹֽור׃
11 ੧੧ ਉਸ ਨੌਕਰ ਨੇ ਆਪਣੇ ਊਠਾਂ ਨੂੰ ਨਗਰ ਤੋਂ ਬਾਹਰ ਖੂਹ ਦੇ ਕੋਲ ਬਿਠਾ ਦਿੱਤਾ, ਇਹ ਸ਼ਾਮ ਦਾ ਵੇਲਾ ਸੀ ਜਦੋਂ ਇਸਤਰੀਆਂ ਪਾਣੀ ਭਰਨ ਨੂੰ ਨਿੱਕਲਦੀਆਂ ਸਨ।
וַיַּבְרֵ֧ךְ הַגְּמַלִּ֛ים מִח֥וּץ לָעִ֖יר אֶל־בְּאֵ֣ר הַמָּ֑יִם לְעֵ֣ת עֶ֔רֶב לְעֵ֖ת צֵ֥את הַשֹּׁאֲבֹֽת׃
12 ੧੨ ਤਦ ਉਸ ਨੇ ਆਖਿਆ, ਹੇ ਯਹੋਵਾਹ ਮੇਰੇ ਸੁਆਮੀ ਅਬਰਾਹਾਮ ਦੇ ਪਰਮੇਸ਼ੁਰ, ਅੱਜ ਮੇਰਾ ਸਭ ਕਾਰਜ ਸਫ਼ਲ ਕਰ ਅਤੇ ਮੇਰੇ ਸੁਆਮੀ ਅਬਰਾਹਾਮ ਉੱਤੇ ਕਿਰਪਾ ਕਰ।
וַיֹּאמַ֓ר ׀ יְהוָ֗ה אֱלֹהֵי֙ אֲדֹנִ֣י אַבְרָהָ֔ם הַקְרֵה־נָ֥א לְפָנַ֖י הַיֹּ֑ום וַעֲשֵׂה־חֶ֕סֶד עִ֖ם אֲדֹנִ֥י אַבְרָהָֽם׃
13 ੧੩ ਵੇਖ ਮੈਂ ਪਾਣੀ ਦੇ ਚਸ਼ਮੇ ਉੱਤੇ ਖੜ੍ਹਾ ਹਾਂ ਅਤੇ ਨਗਰ ਦੇ ਮਨੁੱਖਾਂ ਦੀਆਂ ਧੀਆਂ ਪਾਣੀ ਭਰਨ ਨੂੰ ਆਉਂਦੀਆਂ ਹਾਂ।
הִנֵּ֛ה אָנֹכִ֥י נִצָּ֖ב עַל־עֵ֣ין הַמָּ֑יִם וּבְנֹות֙ אַנְשֵׁ֣י הָעִ֔יר יֹצְאֹ֖ת לִשְׁאֹ֥ב מָֽיִם׃
14 ੧੪ ਅਜਿਹਾ ਹੋਵੇ ਕਿ ਜਿਹੜੀ ਕੁੜੀ ਨੂੰ ਮੈਂ ਆਖਾਂ ਭਈ ਆਪਣਾ ਘੜਾ ਮੇਰੇ ਵੱਲ ਨੂੰ ਨੀਵਾਂ ਕਰੀਂ ਅਤੇ ਮੈਂ ਪੀਵਾਂਗਾ ਤਾਂ ਉਹ ਆਖੇ ਪੀਓ ਅਤੇ ਮੈਂ ਤੁਹਾਡੇ ਊਠਾਂ ਨੂੰ ਵੀ ਪਿਲਾਵਾਂਗੀ ਸੋ ਉਹੀ ਹੋਵੇ ਜਿਸ ਨੂੰ ਤੂੰ ਆਪਣੇ ਦਾਸ ਇਸਹਾਕ ਲਈ ਠਹਿਰਾਇਆ ਹੈ, ਮੈਂ ਇਸੇ ਗੱਲ ਤੋਂ ਜਾਣਾਂਗਾ ਕਿ ਤੂੰ ਮੇਰੇ ਸੁਆਮੀ ਉੱਤੇ ਕਿਰਪਾ ਕੀਤੀ ਹੈ।
וְהָיָ֣ה הַֽנַּעֲרָ֗ אֲשֶׁ֨ר אֹמַ֤ר אֵלֶ֙יהָ֙ הַטִּי־נָ֤א כַדֵּךְ֙ וְאֶשְׁתֶּ֔ה וְאָמְרָ֣ה שְׁתֵ֔ה וְגַם־גְּמַלֶּ֖יךָ אַשְׁקֶ֑ה אֹתָ֤הּ הֹכַ֙חְתָּ֙ לְעַבְדְּךָ֣ לְיִצְחָ֔ק וּבָ֣הּ אֵדַ֔ע כִּי־עָשִׂ֥יתָ חֶ֖סֶד עִם־אֲדֹנִֽי׃
15 ੧੫ ਤਦ ਐਉਂ ਹੋਇਆ ਜਦ ਉਹ ਇਹ ਗੱਲ ਕਰਦਾ ਹੀ ਸੀ ਤਾਂ ਵੇਖੋ, ਰਿਬਕਾਹ ਜੋ ਅਬਰਾਹਾਮ ਦੇ ਭਰਾ ਨਾਹੋਰ ਦੀ ਪਤਨੀ ਮਿਲਕਾਹ ਦੇ ਪੁੱਤਰ ਬਥੂਏਲ ਦੀ ਧੀ ਸੀ, ਆਪਣਾ ਘੜਾ ਮੋਢਿਆਂ ਤੇ ਚੁੱਕੀ ਹੋਈ ਆ ਨਿੱਕਲੀ।
וַֽיְהִי־ה֗וּא טֶרֶם֮ כִּלָּ֣ה לְדַבֵּר֒ וְהִנֵּ֧ה רִבְקָ֣ה יֹצֵ֗את אֲשֶׁ֤ר יֻלְּדָה֙ לִבְתוּאֵ֣ל בֶּן־מִלְכָּ֔ה אֵ֥שֶׁת נָחֹ֖ור אֲחִ֣י אַבְרָהָ֑ם וְכַדָּ֖הּ עַל־שִׁכְמָֽהּ׃
16 ੧੬ ਅਤੇ ਉਹ ਕੁੜੀ ਵੇਖਣ ਵਿੱਚ ਬਹੁਤ ਸੋਹਣੀ ਅਤੇ ਕੁਆਰੀ ਸੀ ਅਤੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ ਸੀ, ਅਤੇ ਉਹ ਚਸ਼ਮੇ ਵਿੱਚ ਉਤਰੀ ਅਤੇ ਆਪਣਾ ਘੜਾ ਭਰ ਕੇ ਬਾਹਰ ਆਈ।
וְהַֽנַּעֲרָ֗ טֹבַ֤ת מַרְאֶה֙ מְאֹ֔ד בְּתוּלָ֕ה וְאִ֖ישׁ לֹ֣א יְדָעָ֑הּ וַתֵּ֣רֶד הָעַ֔יְנָה וַתְּמַלֵּ֥א כַדָּ֖הּ וַתָּֽעַל׃
17 ੧੭ ਤਾਂ ਉਹ ਨੌਕਰ ਉਸ ਦੇ ਮਿਲਣ ਨੂੰ ਨੱਠ ਕੇ ਗਿਆ ਅਤੇ ਆਖਿਆ, ਆਪਣੇ ਘੜੇ ਵਿੱਚੋਂ ਮੈਨੂੰ ਥੋੜਾ ਪਾਣੀ ਪਿਲਾਈਂ।
וַיָּ֥רָץ הָעֶ֖בֶד לִקְרָאתָ֑הּ וַיֹּ֕אמֶר הַגְמִיאִ֥ינִי נָ֛א מְעַט־מַ֖יִם מִכַּדֵּֽךְ׃
18 ੧੮ ਤਾਂ ਉਸ ਆਖਿਆ, ਮੇਰੇ ਸੁਆਮੀ ਜੀ ਪੀਓ ਤਦ ਉਸ ਨੇ ਜਲਦੀ ਨਾਲ ਆਪਣਾ ਘੜਾ ਹੱਥਾਂ ਉੱਤੇ ਕਰਕੇ ਉਸ ਨੂੰ ਪਿਲਾਇਆ।
וַתֹּ֖אמֶר שְׁתֵ֣ה אֲדֹנִ֑י וַתְּמַהֵ֗ר וַתֹּ֧רֶד כַּדָּ֛הּ עַל־יָדָ֖הּ וַתַּשְׁקֵֽהוּ׃
19 ੧੯ ਜਦ ਉਹ ਉਸ ਨੂੰ ਪਾਣੀ ਪਿਲਾ ਚੁੱਕੀ ਤਦ ਆਖਿਆ, ਮੈਂ ਤੁਹਾਡੇ ਊਠਾਂ ਲਈ ਵੀ ਪਾਣੀ ਭਰਾਂਗੀ ਜਦ ਤੱਕ ਓਹ ਪੀ ਨਾ ਲੈਣ।
וַתְּכַ֖ל לְהַשְׁקֹתֹ֑ו וַתֹּ֗אמֶר גַּ֤ם לִגְמַלֶּ֙יךָ֙ אֶשְׁאָ֔ב עַ֥ד אִם־כִּלּ֖וּ לִשְׁתֹּֽת׃
20 ੨੦ ਤਦ ਉਸ ਨੇ ਜਲਦੀ ਨਾਲ ਆਪਣਾ ਘੜਾ ਹੌਦ ਵਿੱਚ ਡੋਲ੍ਹ ਦਿੱਤਾ ਅਤੇ ਫੇਰ ਖੂਹ ਵਿੱਚੋਂ ਭਰਨ ਨੂੰ ਨੱਠ ਕੇ ਗਈ ਅਤੇ ਉਹ ਦੇ ਸਾਰਿਆਂ ਊਠਾਂ ਲਈ ਪਾਣੀ ਭਰਿਆ।
וַתְּמַהֵ֗ר וַתְּעַ֤ר כַּדָּהּ֙ אֶל־הַשֹּׁ֔קֶת וַתָּ֥רָץ עֹ֛וד אֶֽל־הַבְּאֵ֖ר לִשְׁאֹ֑ב וַתִּשְׁאַ֖ב לְכָל־גְּמַלָּֽיו׃
21 ੨੧ ਉਹ ਮਨੁੱਖ ਧਿਆਨ ਨਾਲ ਚੁੱਪ ਕਰਕੇ ਉਹ ਨੂੰ ਵੇਖਦਾ ਰਿਹਾ ਇਸ ਗੱਲ ਦੇ ਜਾਣਨ ਨੂੰ ਕਿ ਯਹੋਵਾਹ ਨੇ ਉਸ ਦਾ ਸਫ਼ਰ ਸਫ਼ਲ ਕੀਤਾ ਹੈ ਕਿ ਨਹੀਂ।
וְהָאִ֥ישׁ מִשְׁתָּאֵ֖ה לָ֑הּ מַחֲרִ֕ישׁ לָדַ֗עַת הֽ͏ַהִצְלִ֧יחַ יְהוָ֛ה דַּרְכֹּ֖ו אִם־לֹֽא׃
22 ੨੨ ਜਦ ਊਠ ਪੀ ਚੁੱਕੇ ਤਦ ਉਸ ਮਨੁੱਖ ਨੇ ਅੱਧੇ ਤੋਲੇ ਸੋਨੇ ਦੀ ਇੱਕ ਨੱਥ ਅਤੇ ਦਸ ਤੋਲੇ ਸੋਨੇ ਦੇ ਦੋ ਕੜੇ ਉਹ ਦੇ ਹੱਥਾਂ ਵਿੱਚ ਪਹਿਨਾ ਦਿੱਤੇ
וַיְהִ֗י כַּאֲשֶׁ֨ר כִּלּ֤וּ הַגְּמַלִּים֙ לִשְׁתֹּ֔ות וַיִּקַּ֤ח הָאִישׁ֙ נֶ֣זֶם זָהָ֔ב בֶּ֖קַע מִשְׁקָלֹ֑ו וּשְׁנֵ֤י צְמִידִים֙ עַל־יָדֶ֔יהָ עֲשָׂרָ֥ה זָהָ֖ב מִשְׁקָלָֽם׃
23 ੨੩ ਅਤੇ ਪੁੱਛਿਆ, ਮੈਨੂੰ ਦੱਸੀਂ ਤੂੰ ਕਿਹਦੀ ਧੀ ਹੈਂ ਅਤੇ ਕੀ ਤੇਰੇ ਪਿਤਾ ਦੇ ਘਰ ਵਿੱਚ ਸਾਡੇ ਲਈ ਅੱਜ ਰਾਤ ਰਹਿਣ ਦੀ ਥਾਂ ਹੈ?
וַיֹּ֙אמֶר֙ בַּת־מִ֣י אַ֔תְּ הַגִּ֥ידִי נָ֖א לִ֑י הֲיֵ֧שׁ בֵּית־אָבִ֛יךְ מָקֹ֥ום לָ֖נוּ לָלִֽין׃
24 ੨੪ ਉਸ ਉਹ ਨੂੰ ਆਖਿਆ, ਮੈਂ ਬਥੂਏਲ ਦੀ ਧੀ ਹਾਂ, ਜਿਸ ਨੂੰ ਮਿਲਕਾਹ ਨੇ ਨਾਹੋਰ ਤੋਂ ਜਨਮ ਦਿੱਤਾ।
וַתֹּ֣אמֶר אֵלָ֔יו בַּת־בְּתוּאֵ֖ל אָנֹ֑כִי בֶּן־מִלְכָּ֕ה אֲשֶׁ֥ר יָלְדָ֖ה לְנָחֹֽור׃
25 ੨੫ ਫਿਰ ਉਸ ਨੇ ਉਹ ਨੂੰ ਆਖਿਆ, ਸਾਡੇ ਕੋਲ ਊਠਾਂ ਲਈ ਚਾਰਾ ਬਥੇਰਾ ਹੈ ਅਤੇ ਰਾਤ ਰਹਿਣ ਦੀ ਥਾਂ ਵੀ ਹੈ।
וַתֹּ֣אמֶר אֵלָ֔יו גַּם־תֶּ֥בֶן גַּם־מִסְפֹּ֖וא רַ֣ב עִמָּ֑נוּ גַּם־מָקֹ֖ום לָלֽוּן׃
26 ੨੬ ਤਦ ਉਸ ਮਨੁੱਖ ਨੇ ਸਿਰ ਝੁਕਾਇਆ ਅਤੇ ਯਹੋਵਾਹ ਨੂੰ ਮੱਥਾ ਟੇਕਿਆ।
וַיִּקֹּ֣ד הָאִ֔ישׁ וַיִּשְׁתַּ֖חוּ לֽ͏ַיהוָֽה׃
27 ੨੭ ਉਸ ਨੇ ਆਖਿਆ, ਯਹੋਵਾਹ ਮੇਰੇ ਸੁਆਮੀ ਅਬਰਾਹਾਮ ਦਾ ਪਰਮੇਸ਼ੁਰ ਮੁਬਾਰਕ ਹੋਵੇ, ਜਿਸ ਮੇਰੇ ਸੁਆਮੀ ਅਬਰਾਹਾਮ ਤੋਂ ਆਪਣੀ ਕਿਰਪਾ ਅਤੇ ਆਪਣੀ ਸਚਿਆਈ ਨੂੰ ਨਹੀਂ ਮੋੜਿਆ ਅਤੇ ਮੈਂ ਰਾਹ ਵਿੱਚ ਹੀ ਸੀ ਕਿ ਯਹੋਵਾਹ ਨੇ ਮੈਨੂੰ ਮੇਰੇ ਸੁਆਮੀ ਦੇ ਭਰਾਵਾਂ ਦੇ ਘਰ ਪਹੁੰਚਾਇਆ।
וַיֹּ֗אמֶר בָּר֤וּךְ יְהוָה֙ אֱלֹהֵי֙ אֲדֹנִ֣י אַבְרָהָ֔ם אֲ֠שֶׁר לֹֽא־עָזַ֥ב חַסְדֹּ֛ו וַאֲמִתֹּ֖ו מֵעִ֣ם אֲדֹנִ֑י אָנֹכִ֗י בַּדֶּ֙רֶךְ֙ נָחַ֣נִי יְהוָ֔ה בֵּ֖ית אֲחֵ֥י אֲדֹנִֽי׃
28 ੨੮ ਤਦ ਕੁੜੀ ਆਪਣੀ ਮਾਤਾ ਦੇ ਘਰ ਨੂੰ ਨੱਠ ਕੇ ਆਈ ਅਤੇ ਸਾਰੀਆਂ ਗੱਲਾਂ ਦੱਸੀਆਂ।
וַתָּ֙רָץ֙ הַֽנַּעֲרָ֔ וַתַּגֵּ֖ד לְבֵ֣ית אִמָּ֑הּ כַּדְּבָרִ֖ים הָאֵֽלֶּה׃
29 ੨੯ ਰਿਬਕਾਹ ਦਾ ਇੱਕ ਭਰਾ ਸੀ ਜਿਸ ਦਾ ਨਾਮ ਲਾਬਾਨ ਸੀ, ਲਾਬਾਨ ਬਾਹਰ ਨੂੰ ਉਸ ਮਨੁੱਖ ਦੇ ਕੋਲ ਚਸ਼ਮੇ ਉੱਤੇ ਦੌੜ ਕੇ ਗਿਆ।
וּלְרִבְקָ֥ה אָ֖ח וּשְׁמֹ֣ו לָבָ֑ן וַיָּ֨רָץ לָבָ֧ן אֶל־הָאִ֛ישׁ הַח֖וּצָה אֶל־הָעָֽיִן׃
30 ੩੦ ਜਦ ਉਸ ਨੇ ਨੱਥ ਅਤੇ ਆਪਣੀ ਭੈਣ ਦੇ ਹੱਥਾਂ ਵਿੱਚ ਕੜੇ ਦੇਖੇ ਅਤੇ ਜਦ ਆਪਣੀ ਭੈਣ ਰਿਬਕਾਹ ਤੋਂ ਗੱਲਾਂ ਸੁਣੀਆਂ ਜਿਹੜੀ ਕਹਿੰਦੀ ਸੀ ਕਿ ਉਸ ਮਨੁੱਖ ਨੇ ਮੇਰੇ ਨਾਲ ਇਹ-ਇਹ ਗੱਲਾਂ ਕੀਤੀਆਂ ਤਾਂ ਉਹ ਉਸ ਮਨੁੱਖ ਕੋਲ ਆਇਆ ਅਤੇ ਵੇਖੋ ਉਹ ਊਠਾਂ ਦੇ ਕੋਲ ਚਸ਼ਮੇ ਉੱਤੇ ਖੜ੍ਹਾ ਸੀ।
וַיְהִ֣י ׀ כִּרְאֹ֣ת אֶת־הַנֶּ֗זֶם וְֽאֶת־הַצְּמִדִים֮ עַל־יְדֵ֣י אֲחֹתֹו֒ וּכְשָׁמְעֹ֗ו אֶת־דִּבְרֵ֞י רִבְקָ֤ה אֲחֹתֹו֙ לֵאמֹ֔ר כֹּֽה־דִבֶּ֥ר אֵלַ֖י הָאִ֑ישׁ וַיָּבֹא֙ אֶל־הָאִ֔ישׁ וְהִנֵּ֛ה עֹמֵ֥ד עַל־הַגְּמַלִּ֖ים עַל־הָעָֽיִן׃
31 ੩੧ ਉਸ ਨੇ ਆਖਿਆ, ਹੇ ਯਹੋਵਾਹ ਦੇ ਮੁਬਾਰਕ ਆਓ। ਬਾਹਰ ਕਿਉਂ ਖੜ੍ਹੇ ਹੋ? ਮੈਂ ਘਰ ਨੂੰ ਤਿਆਰ ਕੀਤਾ ਹੈ ਅਤੇ ਊਠਾਂ ਲਈ ਵੀ ਥਾਂ ਹੈ
וַיֹּ֕אמֶר בֹּ֖וא בְּר֣וּךְ יְהוָ֑ה לָ֤מָּה תַעֲמֹד֙ בַּח֔וּץ וְאָנֹכִי֙ פִּנִּ֣יתִי הַבַּ֔יִת וּמָקֹ֖ום לַגְּמַלִּֽים׃
32 ੩੨ ਤਦ ਉਹ ਮਨੁੱਖ ਘਰ ਵਿੱਚ ਆਇਆ ਅਤੇ ਊਠਾਂ ਨੂੰ ਖੋਲ੍ਹਿਆ ਅਤੇ ਲਾਬਾਨ ਨੇ ਊਠਾਂ ਨੂੰ ਚਾਰਾ ਦਿੱਤਾ ਅਤੇ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਪੈਰ ਧੋਣ ਲਈ ਪਾਣੀ ਦਿੱਤਾ।
וַיָּבֹ֤א הָאִישׁ֙ הַבַּ֔יְתָה וַיְפַתַּ֖ח הַגְּמַלִּ֑ים וַיִּתֵּ֨ן תֶּ֤בֶן וּמִסְפֹּוא֙ לַגְּמַלִּ֔ים וּמַ֙יִם֙ לִרְחֹ֣ץ רַגְלָ֔יו וְרַגְלֵ֥י הָאֲנָשִׁ֖ים אֲשֶׁ֥ר אִתֹּֽו׃
33 ੩੩ ਤਾਂ ਉਸ ਦੇ ਅੱਗੇ ਭੋਜਨ ਰੱਖਿਆ ਗਿਆ ਪਰ ਉਸ ਨੇ ਆਖਿਆ ਜਦ ਤੱਕ ਆਪਣੀ ਗੱਲ ਨਾ ਦੱਸਾਂ ਮੈਂ ਕੁਝ ਨਹੀਂ ਖਾਵਾਂਗਾ ਤਾਂ ਲਾਬਾਨ ਨੇ ਆਖਿਆ, ਦੱਸੋ ਜੀ।
וַיִּישֶׂם (וַיּוּשַׂ֤ם) לְפָנָיו֙ לֶאֱכֹ֔ל וַיֹּ֙אמֶר֙ לֹ֣א אֹכַ֔ל עַ֥ד אִם־דִּבַּ֖רְתִּי דְּבָרָ֑י וַיֹּ֖אמֶר דַּבֵּֽר׃
34 ੩੪ ਫੇਰ ਉਸ ਨੇ ਆਖਿਆ, ਮੈਂ ਅਬਰਾਹਾਮ ਦਾ ਨੌਕਰ ਹਾਂ
וַיֹּאמַ֑ר עֶ֥בֶד אַבְרָהָ֖ם אָנֹֽכִי׃
35 ੩੫ ਅਤੇ ਯਹੋਵਾਹ ਨੇ ਮੇਰੇ ਸੁਆਮੀ ਨੂੰ ਵੱਡੀ ਬਰਕਤ ਦਿੱਤੀ ਹੈ ਅਤੇ ਉਸ ਨੂੰ ਵੱਡਾ ਆਦਮੀ ਬਣਾ ਦਿੱਤਾ ਹੈ ਅਤੇ ਉਸ ਨੇ ਉਹ ਨੂੰ ਭੇਡਾਂ, ਗਾਈਆਂ-ਬਲ਼ਦ, ਸੋਨਾ-ਚਾਂਦੀ, ਦਾਸ-ਦਾਸੀਆਂ, ਊਠ ਅਤੇ ਗਧੇ ਦਿੱਤੇ ਹਨ।
וַיהוָ֞ה בֵּרַ֧ךְ אֶת־אֲדֹנִ֛י מְאֹ֖ד וַיִּגְדָּ֑ל וַיִּתֶּן־לֹ֞ו צֹ֤אן וּבָקָר֙ וְכֶ֣סֶף וְזָהָ֔ב וַעֲבָדִם֙ וּשְׁפָחֹ֔ת וּגְמַלִּ֖ים וַחֲמֹרִֽים׃
36 ੩੬ ਅਤੇ ਮੇਰੇ ਸੁਆਮੀ ਦੀ ਪਤਨੀ ਸਾਰਾਹ ਨੇ ਆਪਣੇ ਬੁਢਾਪੇ ਵਿੱਚ ਮੇਰੇ ਸੁਆਮੀ ਲਈ ਇੱਕ ਪੁੱਤਰ ਜਣਿਆ ਅਤੇ ਅਬਰਾਹਾਮ ਨੇ ਆਪਣਾ ਸਭ ਕੁਝ ਉਸ ਨੂੰ ਦੇ ਦਿੱਤਾ ਹੈ।
וַתֵּ֡לֶד שָׂרָה֩ אֵ֨שֶׁת אֲדֹנִ֥י בֵן֙ לֽ͏ַאדֹנִ֔י אַחֲרֵ֖י זִקְנָתָ֑הּ וַיִּתֶּן־לֹּ֖ו אֶת־כָּל־אֲשֶׁר־לֹֽו׃
37 ੩੭ ਮੇਰੇ ਸੁਆਮੀ ਨੇ ਮੈਨੂੰ ਇਹ ਸਹੁੰ ਦਿੱਤੀ ਹੈ, ਤੂੰ ਮੇਰੇ ਪੁੱਤਰ ਲਈ ਇਨ੍ਹਾਂ ਕਨਾਨੀਆਂ ਦੀਆਂ ਧੀਆਂ ਵਿੱਚੋਂ ਜਿਨ੍ਹਾਂ ਦੇ ਦੇਸ਼ ਵਿੱਚ ਮੈਂ ਵੱਸਦਾ ਹਾਂ, ਪਤਨੀ ਨਾ ਲਿਆਵੀਂ।
וַיַּשְׁבִּעֵ֥נִי אֲדֹנִ֖י לֵאמֹ֑ר לֹא־תִקַּ֤ח אִשָּׁה֙ לִבְנִ֔י מִבְּנֹות֙ הַֽכְּנַעֲנִ֔י אֲשֶׁ֥ר אָנֹכִ֖י יֹשֵׁ֥ב בְּאַרְצֹֽו׃
38 ੩੮ ਸਗੋਂ ਮੇਰੇ ਪਿਤਾ ਦੇ ਘਰ ਅਤੇ ਮੇਰੇ ਘਰਾਣੇ ਵਿੱਚ ਜਾਵੀਂ ਅਤੇ ਮੇਰੇ ਪੁੱਤਰ ਲਈ ਪਤਨੀ ਲੈ ਆਵੀਂ।
אִם־לֹ֧א אֶל־בֵּית־אָבִ֛י תֵּלֵ֖ךְ וְאֶל־מִשְׁפַּחְתִּ֑י וְלָקַחְתָּ֥ אִשָּׁ֖ה לִבְנִֽי׃
39 ੩੯ ਤਦ ਮੈਂ ਆਪਣੇ ਸੁਆਮੀ ਨੂੰ ਆਖਿਆ ਕਿ ਸ਼ਾਇਦ ਉਹ ਇਸਤਰੀ ਮੇਰੇ ਨਾਲ ਨਾ ਆਉਣਾ ਚਾਹੇ।
וָאֹמַ֖ר אֶל־אֲדֹנִ֑י אֻלַ֛י לֹא־תֵלֵ֥ךְ הָאִשָּׁ֖ה אַחֲרָֽי׃
40 ੪੦ ਤਦ ਉਸ ਨੇ ਮੈਨੂੰ ਆਖਿਆ, ਯਹੋਵਾਹ ਜਿਸ ਦੇ ਸਨਮੁਖ ਮੈਂ ਚਲਦਾ ਹਾਂ ਆਪਣਾ ਦੂਤ ਤੇਰੇ ਅੱਗੇ ਭੇਜੇਗਾ ਅਤੇ ਉਹ ਤੇਰੇ ਰਾਹ ਨੂੰ ਸਫ਼ਲ ਕਰੇਗਾ ਅਤੇ ਤੂੰ ਮੇਰੇ ਘਰਾਣੇ ਵਿੱਚੋਂ ਮੇਰੇ ਪਿਤਾ ਦੇ ਘਰੋਂ ਮੇਰੇ ਪੁੱਤਰ ਲਈ ਪਤਨੀ ਲੈ ਆਵੀਂ।
וַיֹּ֖אמֶר אֵלָ֑י יְהוָ֞ה אֲשֶׁר־הִתְהַלַּ֣כְתִּי לְפָנָ֗יו יִשְׁלַ֨ח מַלְאָכֹ֤ו אִתָּךְ֙ וְהִצְלִ֣יחַ דַּרְכֶּ֔ךָ וְלָקַחְתָּ֤ אִשָּׁה֙ לִבְנִ֔י מִמִּשְׁפַּחְתִּ֖י וּמִבֵּ֥ית אָבִֽי׃
41 ੪੧ ਤਦ ਹੀ ਤੂੰ ਮੇਰੀ ਸਹੁੰ ਤੋਂ ਛੁੱਟੇਂਗਾ, ਜਦ ਤੂੰ ਮੇਰੇ ਘਰਾਣੇ ਵਿੱਚ ਜਾਵੇਂਗਾ ਅਤੇ ਜੇ ਓਹ ਤੈਨੂੰ ਕੋਈ ਇਸਤਰੀ ਨਾ ਦੇਣ ਤਾਂ ਤੂੰ ਮੇਰੀ ਸਹੁੰ ਤੋਂ ਛੁੱਟ ਜਾਵੇਂਗਾ।
אָ֤ז תִּנָּקֶה֙ מֵאָ֣לָתִ֔י כִּ֥י תָבֹ֖וא אֶל־מִשְׁפַּחְתִּ֑י וְאִם־לֹ֤א יִתְּנוּ֙ לָ֔ךְ וְהָיִ֥יתָ נָקִ֖י מֵאָלָתִֽי׃
42 ੪੨ ਮੈਂ ਅੱਜ ਦੇ ਦਿਨ ਚਸ਼ਮੇ ਉੱਤੇ ਆਇਆ ਅਤੇ ਆਖਿਆ, ਹੇ ਯਹੋਵਾਹ, ਮੇਰੇ ਸੁਆਮੀ ਅਬਰਾਹਾਮ ਦੇ ਪਰਮੇਸ਼ੁਰ, ਜੇ ਤੂੰ ਮੇਰੇ ਰਾਹ ਨੂੰ ਜਿਸ ਵਿੱਚ ਮੈਂ ਜਾਂਦਾ ਹਾਂ ਸਫ਼ਲ ਕਰੇਂ।
וָאָבֹ֥א הַיֹּ֖ום אֶל־הָעָ֑יִן וָאֹמַ֗ר יְהוָה֙ אֱלֹהֵי֙ אֲדֹנִ֣י אַבְרָהָ֔ם אִם־יֶשְׁךָ־נָּא֙ מַצְלִ֣יחַ דַּרְכִּ֔י אֲשֶׁ֥ר אָנֹכִ֖י הֹלֵ֥ךְ עָלֶֽיהָ׃
43 ੪੩ ਵੇਖ ਮੈਂ ਪਾਣੀ ਦੇ ਚਸ਼ਮੇ ਉੱਤੇ ਖੜ੍ਹਾ ਹਾਂ ਤਾਂ ਅਜਿਹਾ ਹੋਵੇ ਕਿ ਜਿਹੜੀ ਕੁੜੀ ਪਾਣੀ ਭਰਨ ਲਈ ਬਾਹਰ ਆਵੇ ਅਤੇ ਮੈਂ ਉਸ ਨੂੰ ਆਖਾਂ ਕਿ ਮੈਨੂੰ ਆਪਣੇ ਘੜੇ ਤੋਂ ਪਾਣੀ ਪਿਲਾ ਅਤੇ ਉਹ ਮੈਨੂੰ ਆਖੇ,
הִנֵּ֛ה אָנֹכִ֥י נִצָּ֖ב עַל־עֵ֣ין הַמָּ֑יִם וְהָיָ֤ה הָֽעַלְמָה֙ הַיֹּצֵ֣את לִשְׁאֹ֔ב וְאָמַרְתִּ֣י אֵלֶ֔יהָ הַשְׁקִֽינִי־נָ֥א מְעַט־מַ֖יִם מִכַּדֵּֽךְ׃
44 ੪੪ ਪੀ ਲਓ ਜੀ, ਅਤੇ ਮੈਂ ਤੁਹਾਡੇ ਊਠਾਂ ਲਈ ਵੀ ਭਰਾਂਗੀ, ਉਹ ਓਹੀ ਇਸਤਰੀ ਹੋਵੇ ਜਿਸ ਨੂੰ ਯਹੋਵਾਹ ਨੇ ਮੇਰੇ ਸੁਆਮੀ ਦੇ ਪੁੱਤਰ ਲਈ ਠਹਿਰਾਇਆ ਹੈ।
וְאָמְרָ֤ה אֵלַי֙ גַּם־אַתָּ֣ה שְׁתֵ֔ה וְגַ֥ם לִגְמַלֶּ֖יךָ אֶשְׁאָ֑ב הִ֣וא הֽ͏ָאִשָּׁ֔ה אֲשֶׁר־הֹכִ֥יחַ יְהוָ֖ה לְבֶן־אֲדֹנִֽי׃
45 ੪੫ ਮੈਂ ਆਪਣੇ ਦਿਲ ਵਿੱਚ ਆਖਦਾ ਹੀ ਸੀ ਤਾਂ ਵੇਖੋ ਰਿਬਕਾਹ ਆਪਣਾ ਘੜਾ ਮੋਢੇ ਉੱਤੇ ਚੁੱਕ ਕੇ ਬਾਹਰ ਆਈ ਅਤੇ ਉਹ ਚਸ਼ਮੇ ਵਿੱਚ ਉਤਰੀ ਅਤੇ ਪਾਣੀ ਭਰਿਆ ਤਾਂ ਮੈਂ ਉਸ ਨੂੰ ਆਖਿਆ, ਮੈਨੂੰ ਪਾਣੀ ਪਿਲਾਈਂ।
אֲנִי֩ טֶ֨רֶם אֲכַלֶּ֜ה לְדַבֵּ֣ר אֶל־לִבִּ֗י וְהִנֵּ֨ה רִבְקָ֤ה יֹצֵאת֙ וְכַדָּ֣הּ עַל־שִׁכְמָ֔הּ וַתֵּ֥רֶד הָעַ֖יְנָה וַתִּשְׁאָ֑ב וָאֹמַ֥ר אֵלֶ֖יהָ הַשְׁקִ֥ינִי נָֽא׃
46 ੪੬ ਤਦ ਉਸ ਨੇ ਛੇਤੀ ਨਾਲ ਆਪਣਾ ਘੜਾ ਮੋਢੇ ਤੋਂ ਲਾਹ ਕੇ ਆਖਿਆ, ਪੀਓ ਜੀ, ਮੈਂ ਤੁਹਾਡੇ ਊਠਾਂ ਨੂੰ ਵੀ ਪਿਲਾਵਾਂਗੀ। ਤਦ ਮੈਂ ਪੀਤਾ ਅਤੇ ਉਸ ਨੇ ਮੇਰੇ ਊਠਾਂ ਨੂੰ ਵੀ ਪਿਲਾਇਆ।
וַתְּמַהֵ֗ר וַתֹּ֤ורֶד כַּדָּהּ֙ מֵֽעָלֶ֔יהָ וַתֹּ֣אמֶר שְׁתֵ֔ה וְגַם־גְּמַלֶּ֖יךָ אַשְׁקֶ֑ה וָאֵ֕שְׁתְּ וְגַ֥ם הַגְּמַלִּ֖ים הִשְׁקָֽתָה׃
47 ੪੭ ਫੇਰ ਮੈਂ ਉਸ ਤੋਂ ਪੁੱਛਿਆ, ਤੂੰ ਕਿਹਦੀ ਧੀ ਹੈਂ? ਤਦ ਉਸ ਨੇ ਆਖਿਆ, ਮੈਂ ਬਥੂਏਲ ਦੀ ਧੀ ਹਾਂ, ਜਿਸ ਨੂੰ ਮਿਲਕਾਹ ਨੇ ਨਾਹੋਰ ਲਈ ਜਨਮ ਦਿੱਤਾ। ਤਦ ਮੈਂ ਉਸ ਦੀ ਨੱਕ ਵਿੱਚ ਨੱਥ ਅਤੇ ਹੱਥਾਂ ਵਿੱਚ ਕੜੇ ਪਾ ਦਿੱਤੇ।
וָאֶשְׁאַ֣ל אֹתָ֗הּ וָאֹמַר֮ בַּת־מִ֣י אַתְּ֒ וַתֹּ֗אמֶר בַּת־בְּתוּאֵל֙ בֶּן־נָחֹ֔ור אֲשֶׁ֥ר יָֽלְדָה־לֹּ֖ו מִלְכָּ֑ה וָאָשִׂ֤ם הַנֶּ֙זֶם֙ עַל־אַפָּ֔הּ וְהַצְּמִידִ֖ים עַל־יָדֶֽיהָ׃
48 ੪੮ ਫਿਰ ਮੈਂ ਆਪਣਾ ਸਿਰ ਝੁਕਾ ਕੇ ਯਹੋਵਾਹ ਅੱਗੇ ਮੱਥਾ ਟੇਕਿਆ ਅਤੇ ਮੈਂ ਯਹੋਵਾਹ ਆਪਣੇ ਸੁਆਮੀ ਅਬਰਾਹਾਮ ਦੇ ਪਰਮੇਸ਼ੁਰ ਨੂੰ ਧੰਨ ਆਖਿਆ ਜਿਸ ਨੇ ਮੈਨੂੰ ਸਹੀ ਰਸਤੇ ਤੇ ਪਾਇਆ ਤਾਂ ਜੋ ਮੈਂ ਆਪਣੇ ਸੁਆਮੀ ਦੇ ਭਰਾ ਦੀ ਧੀ ਉਸ ਦੇ ਪੁੱਤਰ ਵਾਸਤੇ ਲੈ ਜਾਂਵਾਂ।
וָאֶקֹּ֥ד וָֽאֶשְׁתַּחֲוֶ֖ה לַיהוָ֑ה וָאֲבָרֵ֗ךְ אֶת־יְהוָה֙ אֱלֹהֵי֙ אֲדֹנִ֣י אַבְרָהָ֔ם אֲשֶׁ֤ר הִנְחַ֙נִי֙ בְּדֶ֣רֶךְ אֱמֶ֔ת לָקַ֛חַת אֶת־בַּת־אֲחִ֥י אֲדֹנִ֖י לִבְנֹֽו׃
49 ੪੯ ਹੁਣ ਜੇਕਰ ਤੁਸੀਂ ਮੇਰੇ ਸੁਆਮੀ ਦੇ ਨਾਲ ਕਿਰਪਾ ਅਤੇ ਸਚਿਆਈ ਦਾ ਵਿਵਹਾਰ ਕਰਨਾ ਹੈ ਤਾਂ ਮੈਨੂੰ ਦੱਸੋ ਅਤੇ ਜੇਕਰ ਨਹੀਂ ਤਾਂ ਵੀ ਮੈਨੂੰ ਦੱਸੋ, ਤਾਂ ਜੋ ਮੈਂ ਸੱਜੇ ਜਾਂ ਖੱਬੇ ਪਾਸੇ ਵੱਲ ਮੁੜਾਂ।
וְ֠עַתָּה אִם־יֶשְׁכֶ֨ם עֹשִׂ֜ים חֶ֧סֶד וֽ͏ֶאֱמֶ֛ת אֶת־אֲדֹנִ֖י הַגִּ֣ידוּ לִ֑י וְאִם־לֹ֕א הַגִּ֣ידוּ לִ֔י וְאֶפְנֶ֥ה עַל־יָמִ֖ין אֹ֥ו עַל־שְׂמֹֽאל׃
50 ੫੦ ਤਦ ਲਾਬਾਨ ਅਤੇ ਬਥੂਏਲ ਨੇ ਜਵਾਬ ਵਿੱਚ ਆਖਿਆ, ਇਹ ਗੱਲ ਯਹੋਵਾਹ ਵੱਲੋਂ ਆਈ ਹੈ। ਅਸੀਂ ਤੁਹਾਨੂੰ ਬੁਰਾ ਜਾਂ ਭਲਾ ਨਹੀਂ ਆਖ ਸਕਦੇ।
וַיַּ֨עַן לָבָ֤ן וּבְתוּאֵל֙ וַיֹּ֣אמְר֔וּ מֵיְהוָ֖ה יָצָ֣א הַדָּבָ֑ר לֹ֥א נוּכַ֛ל דַּבֵּ֥ר אֵלֶ֖יךָ רַ֥ע אֹו־טֹֽוב׃
51 ੫੧ ਵੇਖੋ, ਰਿਬਕਾਹ ਤੁਹਾਡੇ ਸਾਹਮਣੇ ਹੈ। ਉਹ ਨੂੰ ਲੈ ਜਾਓ ਤਾਂ ਜੋ ਉਹ ਤੁਹਾਡੇ ਸੁਆਮੀ ਦੇ ਪੁੱਤਰ ਦੀ ਪਤਨੀ ਹੋਵੇ, ਜਿਵੇਂ ਯਹੋਵਾਹ ਦਾ ਬਚਨ ਹੈ।
הִנֵּֽה־רִבְקָ֥ה לְפָנֶ֖יךָ קַ֣ח וָלֵ֑ךְ וּתְהִ֤י אִשָּׁה֙ לְבֶן־אֲדֹנֶ֔יךָ כַּאֲשֶׁ֖ר דִּבֶּ֥ר יְהוָֽה׃
52 ੫੨ ਜਦ ਅਬਰਾਹਾਮ ਦੇ ਨੌਕਰ ਨੇ ਉਨ੍ਹਾਂ ਦੀਆਂ ਗੱਲਾਂ ਸੁਣੀਆਂ ਤਦ ਉਸ ਨੇ ਯਹੋਵਾਹ ਦੇ ਅੱਗੇ ਧਰਤੀ ਉੱਤੇ ਮੱਥਾ ਟੇਕਿਆ।
וַיְהִ֕י כַּאֲשֶׁ֥ר שָׁמַ֛ע עֶ֥בֶד אַבְרָהָ֖ם אֶת־דִּבְרֵיהֶ֑ם וַיִּשְׁתַּ֥חוּ אַ֖רְצָה לֽ͏ַיהוָֽה׃
53 ੫੩ ਫੇਰ ਉਸ ਨੌਕਰ ਨੇ ਚਾਂਦੀ ਅਤੇ ਸੋਨੇ ਦੇ ਗਹਿਣੇ ਅਤੇ ਬਸਤਰ ਕੱਢ ਕੇ ਰਿਬਕਾਹ ਨੂੰ ਦਿੱਤੇ ਅਤੇ ਉਸ ਨੇ ਉਸ ਦੇ ਭਰਾ ਅਤੇ ਮਾਤਾ ਨੂੰ ਵੀ ਕੀਮਤੀ ਚੀਜ਼ਾਂ ਦਿੱਤੀਆਂ।
וַיֹּוצֵ֨א הָעֶ֜בֶד כְּלֵי־כֶ֨סֶף וּכְלֵ֤י זָהָב֙ וּבְגָדִ֔ים וַיִּתֵּ֖ן לְרִבְקָ֑ה וּמִ֨גְדָּנֹ֔ת נָתַ֥ן לְאָחִ֖יהָ וּלְאִמָּֽהּ׃
54 ੫੪ ਤਦ ਉਸ ਨੇ ਅਤੇ ਉਸ ਦੇ ਸਾਥੀਆਂ ਨੇ ਖਾਧਾ ਪੀਤਾ ਅਤੇ ਰਾਤ ਉੱਥੇ ਹੀ ਕੱਟੀ। ਤੜਕੇ ਉੱਠ ਕੇ ਉਸ ਨੇ ਆਖਿਆ, ਮੈਨੂੰ ਮੇਰੇ ਸੁਆਮੀ ਦੇ ਕੋਲ ਜਾਣ ਲਈ ਵਿਦਿਆ ਕਰੋ।
וַיֹּאכְל֣וּ וַיִּשְׁתּ֗וּ ה֛וּא וְהָאֲנָשִׁ֥ים אֲשֶׁר־עִמֹּ֖ו וַיָּלִ֑ינוּ וַיָּק֣וּמוּ בַבֹּ֔קֶר וַיֹּ֖אמֶר שַׁלְּחֻ֥נִי לֽ͏ַאדֹנִֽי׃
55 ੫੫ ਰਿਬਕਾਹ ਦੇ ਭਰਾ ਅਤੇ ਉਸ ਦੀ ਮਾਤਾ ਨੇ ਆਖਿਆ, ਕੁੜੀ ਨੂੰ ਥੋੜ੍ਹੇ ਦਿਨ ਅਰਥਾਤ ਦਸ ਦਿਨ ਹੋਰ ਸਾਡੇ ਕੋਲ ਰਹਿਣ ਦਿਓ। ਉਸ ਦੇ ਬਾਅਦ ਉਹ ਚਲੀ ਜਾਵੇਗੀ।
וַיֹּ֤אמֶר אָחִ֙יהָ֙ וְאִמָּ֔הּ תֵּשֵׁ֨ב הַנַּעֲרָ֥ אִתָּ֛נוּ יָמִ֖ים אֹ֣ו עָשֹׂ֑ור אַחַ֖ר תֵּלֵֽךְ׃
56 ੫੬ ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਮੈਨੂੰ ਨਾ ਰੋਕੋ ਕਿਉਂ ਜੋ ਯਹੋਵਾਹ ਨੇ ਮੇਰੇ ਸਫ਼ਰ ਨੂੰ ਸਫ਼ਲ ਕੀਤਾ ਹੈ। ਹੁਣ ਮੈਨੂੰ ਵਿਦਿਆ ਕਰੋ ਤਾਂ ਜੋ ਮੈਂ ਆਪਣੇ ਸੁਆਮੀ ਕੋਲ ਜਾਂਵਾਂ।
וַיֹּ֤אמֶר אֲלֵהֶם֙ אַל־תְּאַחֲר֣וּ אֹתִ֔י וֽ͏ַיהוָ֖ה הִצְלִ֣יחַ דַּרְכִּ֑י שַׁלְּח֕וּנִי וְאֵלְכָ֖ה לֽ͏ַאדֹנִֽי׃
57 ੫੭ ਉਨ੍ਹਾਂ ਨੇ ਆਖਿਆ, ਅਸੀਂ ਕੁੜੀ ਨੂੰ ਬੁਲਾਉਂਦੇ ਹਾਂ ਅਤੇ ਉਸ ਤੋਂ ਹੀ ਪੁੱਛਦੇ ਹਾਂ ਕਿ ਉਹ ਕੀ ਚਾਹੁੰਦੀ ਹੈ?
וַיֹּאמְר֖וּ נִקְרָ֣א לַֽנַּעֲרָ֑ וְנִשְׁאֲלָ֖ה אֶת־פִּֽיהָ׃
58 ੫੮ ਤਦ ਉਨ੍ਹਾਂ ਨੇ ਰਿਬਕਾਹ ਨੂੰ ਸੱਦਿਆ ਅਤੇ ਉਸ ਨੂੰ ਪੁੱਛਿਆ, ਕੀ ਤੂੰ ਇਸ ਮਨੁੱਖ ਦੇ ਨਾਲ ਜਾਵੇਂਗੀ? ਤਾਂ ਉਸ ਨੇ ਆਖਿਆ, ਹਾਂ, ਮੈਂ ਜਾਂਵਾਂਗੀ।
וַיִּקְרְא֤וּ לְרִבְקָה֙ וַיֹּאמְר֣וּ אֵלֶ֔יהָ הֲתֵלְכִ֖י עִם־הָאִ֣ישׁ הַזֶּ֑ה וַתֹּ֖אמֶר אֵלֵֽךְ׃
59 ੫੯ ਤਦ ਉਨ੍ਹਾਂ ਨੇ ਆਪਣੀ ਭੈਣ ਰਿਬਕਾਹ, ਉਸ ਦੀ ਦਾਈ, ਅਬਰਾਹਾਮ ਦੇ ਨੌਕਰ ਅਤੇ ਉਸ ਦੇ ਸਾਥੀਆਂ ਨੂੰ ਵਿਦਿਆ ਕਰ ਦਿੱਤਾ।
וַֽיְשַׁלְּח֛וּ אֶת־רִבְקָ֥ה אֲחֹתָ֖ם וְאֶת־מֵנִקְתָּ֑הּ וְאֶת־עֶ֥בֶד אַבְרָהָ֖ם וְאֶת־אֲנָשָֽׁיו׃
60 ੬੦ ਉਨ੍ਹਾਂ ਨੇ ਰਿਬਕਾਹ ਨੂੰ ਅਸੀਸ ਦਿੱਤੀ ਅਤੇ ਆਖਿਆ, ਹੇ ਸਾਡੀ ਭੈਣ, ਤੂੰ ਹਜ਼ਾਰਾਂ ਅਤੇ ਲੱਖਾਂ ਦੀ ਮਾਤਾ ਹੋਵੇਂ ਅਤੇ ਤੇਰੀ ਅੰਸ ਵੈਰੀਆਂ ਦੇ ਫਾਟਕ ਦੀ ਅਧਿਕਾਰੀ ਹੋਵੇ।
וַיְבָרֲכ֤וּ אֶת־רִבְקָה֙ וַיֹּ֣אמְרוּ לָ֔הּ אֲחֹתֵ֕נוּ אַ֥תְּ הֲיִ֖י לְאַלְפֵ֣י רְבָבָ֑ה וְיִירַ֣שׁ זַרְעֵ֔ךְ אֵ֖ת שַׁ֥עַר שֹׂנְאָֽיו׃
61 ੬੧ ਤਦ ਰਿਬਕਾਹ ਅਤੇ ਉਸ ਦੀਆਂ ਸਹੇਲੀਆਂ ਉੱਠੀਆਂ ਅਤੇ ਊਠਾਂ ਉੱਤੇ ਚੜ੍ਹ ਗਈਆਂ ਅਤੇ ਉਸ ਮਨੁੱਖ ਦੇ ਪਿੱਛੇ-ਪਿੱਛੇ ਤੁਰ ਪਈਆਂ। ਇਸ ਤਰ੍ਹਾਂ ਉਹ ਨੌਕਰ ਰਿਬਕਾਹ ਨੂੰ ਨਾਲ ਲੈ ਕੇ ਤੁਰ ਪਿਆ।
וַתָּ֨קָם רִבְקָ֜ה וְנַעֲרֹתֶ֗יהָ וַתִּרְכַּ֙בְנָה֙ עַל־הַגְּמַלִּ֔ים וַתֵּלַ֖כְנָה אַחֲרֵ֣י הָאִ֑ישׁ וַיִּקַּ֥ח הָעֶ֛בֶד אֶת־רִבְקָ֖ה וַיֵּלַֽךְ׃
62 ੬੨ ਇਸਹਾਕ, ਜੋ ਦੱਖਣ ਦੇਸ਼ ਵਿੱਚ ਰਹਿੰਦਾ ਸੀ, ਬਏਰ-ਲਹਈ-ਰੋਈ ਦੇ ਰਸਤੇ ਤੋਂ ਆ ਰਿਹਾ ਸੀ।
וְיִצְחָק֙ בָּ֣א מִבֹּ֔וא בְּאֵ֥ר לַחַ֖י רֹאִ֑י וְה֥וּא יֹושֵׁ֖ב בְּאֶ֥רֶץ הַנֶּֽגֶב׃
63 ੬੩ ਇਸਹਾਕ ਸ਼ਾਮ ਦੇ ਵੇਲੇ ਖੇਤਾਂ ਵਿੱਚ ਧਿਆਨ ਕਰਨ ਲਈ ਬਾਹਰ ਗਿਆ ਸੀ, ਤਦ ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕਿ ਊਠ ਆ ਰਹੇ ਸਨ।
וַיֵּצֵ֥א יִצְחָ֛ק לָשׂ֥וּחַ בַּשָּׂדֶ֖ה לִפְנֹ֣ות עָ֑רֶב וַיִּשָּׂ֤א עֵינָיו֙ וַיַּ֔רְא וְהִנֵּ֥ה גְמַלִּ֖ים בָּאִֽים׃
64 ੬੪ ਤਦ ਰਿਬਕਾਹ ਨੇ ਵੀ ਅੱਖਾਂ ਚੁੱਕ ਕੇ ਇਸਹਾਕ ਨੂੰ ਵੇਖਿਆ ਤਾਂ ਊਠ ਤੋਂ ਉਤਰ ਗਈ।
וַתִּשָּׂ֤א רִבְקָה֙ אֶת־עֵינֶ֔יהָ וַתֵּ֖רֶא אֶת־יִצְחָ֑ק וַתִּפֹּ֖ל מֵעַ֥ל הַגָּמָֽל׃
65 ੬੫ ਉਸ ਨੇ ਨੌਕਰ ਤੋਂ ਪੁੱਛਿਆ, ਉਹ ਮਨੁੱਖ ਜਿਹੜਾ ਖੇਤ ਦੇ ਵਿੱਚੋਂ ਸਾਨੂੰ ਮਿਲਣ ਲਈ ਆਉਂਦਾ ਹੈ, ਉਹ ਕੌਣ ਹੈ? ਨੌਕਰ ਨੇ ਆਖਿਆ, ਉਹ ਮੇਰਾ ਸੁਆਮੀ ਹੈ, ਤਦ ਰਿਬਕਾਹ ਨੇ ਘੁੰਡ ਕੱਢ ਕੇ ਆਪਣੇ ਆਪ ਨੂੰ ਢੱਕ ਲਿਆ।
וַתֹּ֣אמֶר אֶל־הָעֶ֗בֶד מִֽי־הָאִ֤ישׁ הַלָּזֶה֙ הַהֹלֵ֤ךְ בַּשָּׂדֶה֙ לִקְרָאתֵ֔נוּ וַיֹּ֥אמֶר הָעֶ֖בֶד ה֣וּא אֲדֹנִ֑י וַתִּקַּ֥ח הַצָּעִ֖יף וַתִּתְכָּֽס׃
66 ੬੬ ਫੇਰ ਨੌਕਰ ਨੇ ਸਾਰੀਆਂ ਗੱਲਾਂ ਜਿਹੜੀਆਂ ਉਸ ਨੇ ਕੀਤੀਆਂ ਸਨ, ਇਸਹਾਕ ਨੂੰ ਦੱਸੀਆਂ।
וַיְסַפֵּ֥ר הָעֶ֖בֶד לְיִצְחָ֑ק אֵ֥ת כָּל־הַדְּבָרִ֖ים אֲשֶׁ֥ר עָשָֽׂה׃
67 ੬੭ ਤਦ ਇਸਹਾਕ ਉਸ ਨੂੰ ਆਪਣੀ ਮਾਤਾ ਸਾਰਾਹ ਦੇ ਤੰਬੂ ਵਿੱਚ ਲੈ ਗਿਆ ਅਤੇ ਉਸ ਨੇ ਰਿਬਕਾਹ ਨੂੰ ਵਿਆਹ ਲਿਆ ਅਤੇ ਉਹ ਉਸ ਦੀ ਪਤਨੀ ਹੋਈ। ਉਸ ਨੇ ਉਹ ਨੂੰ ਪਿਆਰ ਕੀਤਾ ਤਾਂ ਇਸਹਾਕ ਨੂੰ ਆਪਣੀ ਮਾਤਾ ਦੀ ਮੌਤ ਤੋਂ ਬਾਅਦ ਸ਼ਾਂਤੀ ਮਿਲੀ।
וַיְבִאֶ֣הָ יִצְחָ֗ק הָאֹ֙הֱלָה֙ שָׂרָ֣ה אִמֹּ֔ו וַיִּקַּ֧ח אֶת־רִבְקָ֛ה וַתְּהִי־לֹ֥ו לְאִשָּׁ֖ה וַיֶּאֱהָבֶ֑הָ וַיִּנָּחֵ֥ם יִצְחָ֖ק אַחֲרֵ֥י אִמֹּֽו׃ פ

< ਉਤਪਤ 24 >