< ਉਤਪਤ 42 >

1 ਜਦ ਯਾਕੂਬ ਨੇ ਸੁਣਿਆ ਕਿ ਮਿਸਰ ਵਿੱਚ ਅੰਨ ਹੈ ਤਾਂ ਯਾਕੂਬ ਨੇ ਆਪਣੇ ਪੁੱਤਰਾਂ ਨੂੰ ਆਖਿਆ, ਤੁਸੀਂ ਕਿਉਂ ਇੱਕ ਦੂਜੇ ਵੱਲ ਵੇਖਦੇ ਹੋ?
Then saw Jacob that there was corn in Egypt, —and Jacob said to his sons, Wherefore look ye one at another?
2 ਫਿਰ ਉਸ ਨੇ ਆਖਿਆ, ਵੇਖੋ ਮੈਂ ਸੁਣਿਆ ਹੈ ਕਿ ਮਿਸਰ ਵਿੱਚ ਅੰਨ ਹੈ। ਇਸ ਲਈ ਤੁਸੀਂ ਉੱਥੇ ਜਾਓ ਅਤੇ ਸਾਡੇ ਲਈ ਅੰਨ ਖਰੀਦ ਕੇ ਲੈ ਆਓ, ਤਾਂ ਜੋ ਅਸੀਂ ਜੀਉਂਦੇ ਰਹੀਏ ਅਤੇ ਮਰ ਨਾ ਜਾਈਏ।
And he said, Lo I have heard that there is corn in Egypt, —Go down thither and buy corn for us from thence, that we may live and not die.
3 ਸੋ ਯੂਸੁਫ਼ ਦੇ ਦਸੇ ਭਰਾ ਮਿਸਰ ਵਿੱਚ ਅੰਨ ਖਰੀਦਣ ਲਈ ਗਏ।
So Joseph’s ten brethren went down, —to buy corn from the Egyptians;
4 ਪਰ ਯੂਸੁਫ਼ ਦੇ ਭਰਾ ਬਿਨਯਾਮੀਨ ਨੂੰ ਯਾਕੂਬ ਨੇ ਉਸ ਦੇ ਭਰਾਵਾਂ ਦੇ ਨਾਲ ਨਾ ਭੇਜਿਆ ਕਿਉਂ ਜੋ ਉਸ ਨੇ ਆਖਿਆ ਕਿ ਕਿਤੇ ਉਸ ਦੇ ਉੱਤੇ ਕੋਈ ਬਿਪਤਾ ਨਾ ਆ ਪਵੇ।
but, Benjamin, Joseph’s own brother, Jacob sent not with his brethren, —for he said, Lest there befall him any mischief.
5 ਇਸ ਤਰ੍ਹਾਂ ਜੋ ਲੋਕ ਅੰਨ ਖਰੀਦਣ ਲਈ ਆਏ ਸਨ, ਉਨ੍ਹਾਂ ਦੇ ਨਾਲ ਇਸਰਾਏਲ ਦੇ ਪੁੱਤਰ ਵੀ ਆਏ ਕਿਉਂਕਿ ਕਨਾਨ ਦੇਸ਼ ਵਿੱਚ ਭਾਰੀ ਕਾਲ ਸੀ।
Thus came in the sons of Israel, to buy corn in the midst of them that came—for the famine was in the land of Canaan.
6 ਯੂਸੁਫ਼ ਉਸ ਦੇਸ਼ ਉੱਤੇ ਹਾਕਮ ਸੀ ਅਤੇ ਉਸ ਦੇਸ਼ ਦੇ ਸਾਰੇ ਲੋਕਾਂ ਨੂੰ ਉਹੀ ਅੰਨ ਵੇਚਦਾ ਸੀ, ਇਸ ਲਈ ਜਦ ਯੂਸੁਫ਼ ਦੇ ਭਰਾ ਆਏ ਤਦ ਧਰਤੀ ਉੱਤੇ ਮੂੰਹ ਭਾਰ ਡਿੱਗ ਕੇ ਉਸ ਦੇ ਅੱਗੇ ਝੁਕੇ।
Now, Joseph—he, it was, that was in power over the land, he, it was that was selling corn to all the people of the land, —so Joseph’s brethren came in, and bowed themselves down to him, with their faces to the earth.
7 ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਵੇਖਿਆ ਅਤੇ ਉਨ੍ਹਾਂ ਨੂੰ ਪਹਿਚਾਣ ਲਿਆ ਪਰ ਉਸ ਨੇ ਆਪਣੇ ਆਪ ਨੂੰ ਉਨ੍ਹਾਂ ਦੇ ਅੱਗੇ ਅਜਨਬੀ ਬਣਾਇਆ ਅਤੇ ਉਨ੍ਹਾਂ ਨਾਲ ਸਖ਼ਤੀ ਨਾਲ ਬੋਲਿਆ ਅਤੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਕਿੱਥੋਂ ਆਏ ਹੋ? ਤਾਂ ਉਨ੍ਹਾਂ ਨੇ ਆਖਿਆ, ਅਸੀਂ ਕਨਾਨ ਦੇਸ਼ ਤੋਂ ਅੰਨ ਮੁੱਲ ਲੈਣ ਲਈ ਆਏ ਹਾਂ।
And Joseph beheld his brethren and recognised them, —and made himself a stranger unto them and spake with them harsh things and said unto them—Whence have ye come in? And they said, From the land of Canaan, to buy food.
8 ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਪਹਿਚਾਣ ਲਿਆ, ਪਰ ਉਨ੍ਹਾਂ ਨੇ ਉਸ ਨੂੰ ਨਾ ਪਛਾਣਿਆ।
And Joseph recognised his brethren, —whereas they, recognised him not.
9 ਤਦ ਯੂਸੁਫ਼ ਨੂੰ ਉਹ ਸੁਫ਼ਨੇ ਜਿਹੜੇ ਉਸ ਨੇ ਉਨ੍ਹਾਂ ਦੇ ਵਿਖੇ ਵੇਖੇ ਸਨ, ਯਾਦ ਆਏ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਜਸੂਸ ਹੋ ਅਤੇ ਦੇਸ਼ ਦੀ ਦੁਰਦਸ਼ਾ ਵੇਖਣ ਲਈ ਆਏ ਹੋ।
And Joseph remembered the dreams which he had dreamed regarding them, —so he said unto them—Spies, are, ye! to see the nakedness of the land, have ye come in!
10 ੧੦ ਉਨ੍ਹਾਂ ਨੇ ਉਸ ਨੂੰ ਆਖਿਆ, ਨਹੀਂ ਸੁਆਮੀ ਜੀ, ਤੁਹਾਡੇ ਦਾਸ ਅੰਨ ਮੁੱਲ ਲੈਣ ਆਏ ਹਾਂ।
And they said unto him, Nay, my lord, —but, thy servants, are come to buy food.
11 ੧੧ ਅਸੀਂ ਸਾਰੇ ਇੱਕ ਮਨੁੱਖ ਦੇ ਪੁੱਤਰ ਹਾਂ ਅਤੇ ਅਸੀਂ ਇਮਾਨਦਾਰ ਹਾਂ। ਅਸੀਂ ਤੁਹਾਡੇ ਦਾਸ ਜਾਸੂਸ ਨਹੀਂ ਹਾਂ।
All of us, are, sons of one man, —honest men, are we: thy servants are not, spies.
12 ੧੨ ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਨਹੀਂ, ਸਗੋਂ ਤੁਸੀਂ ਦੇਸ਼ ਦੀ ਦੁਰਦਸ਼ਾ ਵੇਖਣ ਆਏ ਹੋ।
And he said unto him, —Nay! but, the nakedness of the land, are ye come in to see.
13 ੧੩ ਉਨ੍ਹਾਂ ਨੇ ਆਖਿਆ, ਅਸੀਂ ਤੁਹਾਡੇ ਦਾਸ ਬਾਰਾਂ ਭਰਾ ਹਾਂ ਅਤੇ ਕਨਾਨ ਦੇਸ਼ ਦੇ ਇੱਕ ਹੀ ਮਨੁੱਖ ਦੇ ਪੁੱਤਰ ਹਾਂ ਅਤੇ ਵੇਖੋ, ਸਭ ਤੋਂ ਛੋਟਾ ਅੱਜ ਦੇ ਦਿਨ ਸਾਡੇ ਪਿਤਾ ਦੇ ਕੋਲ ਹੈ ਅਤੇ ਇੱਕ ਨਹੀਂ ਰਿਹਾ।
And they said: We, thy twelve servants, are, brethren, sons of one man in the and of Canaan, —and lo! the youngest: is with our father this day, and, the one, is not!
14 ੧੪ ਤਦ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਇਹ ਤਾਂ ਉਹੀ ਗੱਲ ਹੈ ਜਿਹੜੀ ਮੈਂ ਤੁਹਾਡੇ ਨਾਲ ਕੀਤੀ ਕਿ ਤੁਸੀਂ ਜਾਸੂਸ ਹੋ।
And Joseph said unto them, —The very thing, that I spake unto you, saying—Spies, are, ye.
15 ੧੫ ਇਸੇ ਗੱਲ ਤੋਂ ਤੁਸੀਂ ਪਰਖੇ ਜਾਓਗੇ, ਫ਼ਿਰਊਨ ਦੀ ਜਾਨ ਦੀ ਸਹੁੰ ਜਦ ਤੱਕ ਤੁਹਾਡਾ ਛੋਟਾ ਭਰਾ ਇੱਥੇ ਨਹੀਂ ਆ ਜਾਂਦਾ ਤੁਸੀਂ ਐਥੋਂ ਨਹੀਂ ਜਾ ਸਕਦੇ।
Hereby, shall ye be proved, —By the life of Pharaoh, ye shall not go forth from hence, save only by the coming in of your youngest brother hither.
16 ੧੬ ਤੁਸੀਂ ਆਪਣੇ ਵਿੱਚੋਂ ਇੱਕ ਨੂੰ ਭੇਜੋ ਕਿ ਉਹ ਤੁਹਾਡੇ ਭਰਾ ਨੂੰ ਲੈ ਆਵੇ ਪਰ ਤੁਸੀਂ ਇੱਥੇ ਕੈਦੀ ਹੋ ਕੇ ਰਹੋ ਤਾਂ ਜੋ ਤੁਹਾਡੀਆਂ ਗੱਲਾਂ ਪਰਖੀਆਂ ਜਾਣ ਕਿ ਤੁਹਾਡੇ ਵਿੱਚ ਸਚਿਆਈ ਹੈ ਪਰ ਜੇ ਨਹੀਂ ਤਾਂ ਫ਼ਿਰਊਨ ਦੀ ਜਾਨ ਦੀ ਸਹੁੰ ਤੁਸੀਂ ਜ਼ਰੂਰ ਜਸੂਸ ਹੋ।
Send—from among you—one that he may fetch your brother, but be, ye, held as prisoners, that your words may be proved whether, truth, is with you, —and, if not, by the life of Pharaoh, surely, spies, ye are.
17 ੧੭ ਉਸ ਨੇ ਉਨ੍ਹਾਂ ਨੂੰ ਤਿੰਨ ਦਿਨ ਤੱਕ ਇਕੱਠੇ ਕੈਦ ਵਿੱਚ ਬੰਦ ਰੱਖਿਆ।
So he drew them all together into ward, for three days.
18 ੧੮ ਤੀਜੇ ਦਿਨ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਅਜਿਹਾ ਕਰੋ ਤਾਂ ਜੀਉਂਦੇ ਰਹੋਗੇ, ਕਿਉਂ ਜੋ ਮੈਂ ਪਰਮੇਸ਼ੁਰ ਤੋਂ ਡਰਦਾ ਹਾਂ।
And Joseph said unto them on the third day, This, do and live, —God himself, do, I, revere.
19 ੧੯ ਜੇ ਤੁਸੀਂ ਸੱਚੇ ਹੋ ਤਾਂ ਤੁਹਾਡੇ ਭਰਾਵਾਂ ਵਿੱਚੋਂ ਇੱਕ ਉਸੇ ਕੈਦਖ਼ਾਨੇ ਵਿੱਚ ਰੱਖਿਆ ਜਾਵੇ ਅਤੇ ਤੁਸੀਂ ਕਾਲ ਲਈ ਆਪਣੇ ਘਰ ਅੰਨ ਲੈ ਕੇ ਚਲੇ ਜਾਓ।
If ye, are, honest men, one brother of you shall be kept as a prisoner in your house of ward, —but, ye, go, take in corn for the famine of your houses;
20 ੨੦ ਆਪਣੇ ਛੋਟੇ ਭਰਾ ਨੂੰ ਮੇਰੇ ਕੋਲ ਲੈ ਆਓ, ਤਾਂ ਜੋ ਤੁਹਾਡੀਆਂ ਗੱਲਾਂ ਪਰਖੀਆਂ ਜਾਣ ਅਤੇ ਤੁਸੀਂ ਨਾ ਮਰੋ ਤਾਂ ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ।
and your youngest brother, shall ye bring in unto me, that your words may be confirmed, and ye die not. And they did so.
21 ੨੧ ਉਨ੍ਹਾਂ ਭਰਾਵਾਂ ਨੇ ਇੱਕ ਦੂਜੇ ਨੂੰ ਆਖਿਆ, ਜ਼ਰੂਰ ਹੀ ਅਸੀਂ ਆਪਣੇ ਭਰਾ ਦੇ ਕਾਰਨ ਦੋਸ਼ੀ ਹਾਂ ਕਿਉਂਕਿ ਜਦ ਅਸੀਂ ਉਸ ਦੀ ਜਾਨ ਨੂੰ ਕਸ਼ਟ ਵਿੱਚ ਵੇਖਿਆ ਅਤੇ ਉਸ ਨੇ ਸਾਡੇ ਤਰਲੇ ਕੀਤੇ ਤਾਂ ਅਸੀਂ ਉਸ ਦੀ ਨਾ ਸੁਣੀ। ਇਸੇ ਕਰਕੇ ਇਹ ਬਿਪਤਾ ਸਾਡੇ ਉੱਤੇ ਆਈ ਹੈ।
And they said each man unto his brother—Verily guilty, we are, respecting our brother, in that we saw the distress of his soul when he appealed unto us for favour and we hearkened not, —therefore, hath come in unto us this distress.
22 ੨੨ ਤਦ ਰਊਬੇਨ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਮੈਂ ਤੁਹਾਨੂੰ ਨਹੀਂ ਸੀ ਆਖਦਾ ਕਿ ਤੁਸੀਂ ਇਸ ਮੁੰਡੇ ਨਾਲ ਪਾਪ ਨਾ ਕਰੋ? ਪਰ ਤੁਸੀਂ ਮੇਰੀ ਨਾ ਸੁਣੀ ਅਤੇ ਵੇਖੋ, ਹੁਣ ਉਸ ਦੇ ਲਹੂ ਦੀ ਪੁੱਛ ਹੋਈ ਹੈ।
And Reuben responded to them, saying—Spake I not unto you saying, Do not sin against the child! And ye hearkened not? His very blood, therefore lo! it is required.
23 ੨੩ ਉਹ ਨਹੀਂ ਜਾਣਦੇ ਸਨ ਕਿ ਯੂਸੁਫ਼ ਉਨ੍ਹਾਂ ਦੀ ਭਾਸ਼ਾ ਸਮਝਦਾ ਹੈ ਕਿਉਂ ਜੋ ਉਨ੍ਹਾਂ ਦੇ ਵਿਚਕਾਰ ਇੱਕ ਤਰਜੁਮਾ ਕਰਨ ਵਾਲਾ ਸੀ।
But, they, knew not that Joseph was hearkening, —for, the interpreter, was between them.
24 ੨੪ ਤਦ ਉਹ ਉਨ੍ਹਾਂ ਤੋਂ ਇੱਕ ਪਾਸੇ ਹੋ ਕੇ ਰੋਇਆ ਅਤੇ ਫੇਰ ਉਨ੍ਹਾਂ ਕੋਲ ਮੁੜ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਉਨ੍ਹਾਂ ਵਿੱਚੋਂ ਸ਼ਿਮਓਨ ਨੂੰ ਲਿਆ ਅਤੇ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਉਸ ਨੂੰ ਬੰਦੀ ਬਣਾ ਲਿਆ।
So he turned away from them, and wept, —then came back unto them and spake unto them, and took away from them Simeon, and bound him prisoner before their eyes.
25 ੨੫ ਫੇਰ ਯੂਸੁਫ਼ ਨੇ ਹੁਕਮ ਦਿੱਤਾ ਕਿ ਉਹ ਉਨ੍ਹਾਂ ਦੇ ਬੋਰਿਆਂ ਵਿੱਚ ਅੰਨ ਭਰ ਦੇਣ ਅਤੇ ਹਰ ਇੱਕ ਦੀ ਚਾਂਦੀ ਉਸ ਦੇ ਬੋਰੇ ਵਿੱਚ ਮੋੜ ਕੇ ਰੱਖ ਦੇਣ ਅਤੇ ਰਸਤੇ ਲਈ ਉਨ੍ਹਾਂ ਨੂੰ ਭੋਜਨ-ਸਮੱਗਰੀ ਦੇਣ ਤਾਂ ਉਨ੍ਹਾਂ ਨਾਲ ਅਜਿਹਾ ਹੀ ਕੀਤਾ ਗਿਆ।
Then commanded Joseph that their bags should be filled with corn, and their silver be returned each man’s into his sack, and provision be given for the journey, —and it was done to them thus.
26 ੨੬ ਉਨ੍ਹਾਂ ਨੇ ਆਪਣੇ ਗਧਿਆਂ ਉੱਤੇ ਆਪਣਾ ਅੰਨ ਲੱਦ ਲਿਆ ਅਤੇ ਉੱਥੋਂ ਤੁਰ ਪਏ।
So they lifted up their corn on their asses, —and went their way, from thence.
27 ੨੭ ਜਦ ਇੱਕ ਨੇ ਪੜਾਉ ਉੱਤੇ ਆਪਣੇ ਗਧੇ ਨੂੰ ਚਾਰਾ ਦੇਣ ਲਈ ਆਪਣਾ ਬੋਰਾ ਖੋਲ੍ਹਿਆ ਤਾਂ ਉਸ ਨੇ ਆਪਣੀ ਚਾਂਦੀ ਵੇਖੀ ਅਤੇ ਵੇਖੋ ਉਹ ਉਸ ਦੇ ਬੋਰੇ ਦੇ ਮੂੰਹ ਉੱਤੇ ਰੱਖੀ ਹੋਈ ਸੀ।
And the first opened his sack to give fodder to his ass at the inn, —and beheld his silver, yea there, it was in the mouth of his sack!
28 ੨੮ ਉਸ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੀ ਚਾਂਦੀ ਮੋੜ ਦਿੱਤੀ ਗਈ ਹੈ ਅਤੇ ਵੇਖੋ ਉਹ ਮੇਰੇ ਬੋਰੇ ਵਿੱਚ ਹੀ ਹੈ। ਤਦ ਉਨ੍ਹਾਂ ਦੇ ਦਿਲ ਬੈਠ ਗਏ ਅਤੇ ਕੰਬਦੇ ਹੋਏ ਇੱਕ ਦੂਜੇ ਨੂੰ ਆਖਣ ਲੱਗੇ, ਇਹ ਕੀ ਹੈ ਜੋ ਪਰਮੇਸ਼ੁਰ ਨੇ ਸਾਡੇ ਨਾਲ ਕੀਤਾ ਹੈ?
So he said unto his brethren My silver hath been returned, yea verily, there it is in my sack! Then went forth their heart and they turned trembling—each man unto his brother saying. What is this that God hath done to us?
29 ੨੯ ਉਹ ਆਪਣੇ ਪਿਤਾ ਯਾਕੂਬ ਕੋਲ ਕਨਾਨ ਦੇਸ਼ ਵਿੱਚ ਆਏ ਅਤੇ ਸਭ ਕੁਝ ਜੋ ਉਨ੍ਹਾਂ ਉੱਤੇ ਬੀਤਿਆ ਸੀ, ਉਹ ਨੂੰ ਦੱਸਿਆ:
So they came in unto Jacob their father to the land of Canaan, —and told him all that had befallen them saying:
30 ੩੦ ਉਹ ਮਨੁੱਖ ਜਿਹੜਾ ਉਸ ਦੇਸ਼ ਦਾ ਹਾਕਮ ਹੈ, ਸਾਡੇ ਨਾਲ ਸਖਤੀ ਨਾਲ ਬੋਲਿਆ ਅਤੇ ਸਾਨੂੰ ਦੇਸ਼ ਦਾ ਜਸੂਸ ਠਹਿਰਾਇਆ।
The man that is lord of the land spake unto us harsh things, —and then delivered us up. as spies of the land.
31 ੩੧ ਅਸੀਂ ਉਸ ਨੂੰ ਆਖਿਆ, ਅਸੀਂ ਸੱਚੇ ਹਾਂ ਅਤੇ ਜਸੂਸ ਨਹੀਂ ਹਾਂ।
And we said unto him Honest men, are, we, —we are not spies!
32 ੩੨ ਅਸੀਂ ਬਾਰਾਂ ਭਰਾ ਇੱਕ ਹੀ ਪਿਤਾ ਦੇ ਪੁੱਤਰ ਹਾਂ। ਇੱਕ ਨਹੀਂ ਰਿਹਾ ਅਤੇ ਛੋਟਾ ਅੱਜ ਦੇ ਦਿਨ ਆਪਣੇ ਪਿਤਾ ਦੇ ਕੋਲ ਕਨਾਨ ਦੇਸ਼ ਵਿੱਚ ਹੈ।
Twelve brethren, are, we, sons of our father, —the one, is not, and the youngest is this day with our father in the land of Canaan.
33 ੩੩ ਤਦ ਉਸ ਮਨੁੱਖ ਨੇ ਜਿਹੜਾ ਉਸ ਦੇਸ਼ ਦਾ ਹਾਕਮ ਹੈ ਆਖਿਆ, ਮੈਂ ਇਸ ਤੋਂ ਜਾਣਾਂਗਾ ਕਿ ਤੁਸੀਂ ਸੱਚੇ ਹੋ, ਜੇਕਰ ਆਪਣਾ ਇੱਕ ਭਰਾ ਮੇਰੇ ਕੋਲ ਛੱਡੋ ਅਤੇ ਆਪਣੇ ਘਰ ਵਾਸਤੇ ਕਾਲ ਲਈ ਅੰਨ ਲੈ ਕੇ ਚਲੇ ਜਾਓ
Then said the man the lord of the land unto us, Hereby, shall I get to know that honest men, ye are, —One brother of you, leave ye remaining with me, and corn for the famine of your houses, take ye and go your way;
34 ੩੪ ਅਤੇ ਆਪਣਾ ਛੋਟਾ ਭਰਾ ਮੇਰੇ ਕੋਲ ਲੈ ਆਓ, ਤਦ ਮੈਂ ਜਾਣਾਂਗਾ ਕਿ ਤੁਸੀਂ ਖੋਜੀ ਨਹੀਂ ਹੋ, ਸਗੋਂ ਤੁਸੀਂ ਸੱਚੇ ਹੋ। ਫਿਰ ਮੈਂ ਤੁਹਾਡੇ ਭਰਾ ਨੂੰ ਤੁਹਾਨੂੰ ਦੇ ਦਿਆਂਗਾ ਅਤੇ ਤੁਸੀਂ ਇਸ ਦੇਸ਼ ਵਿੱਚ ਵਪਾਰ ਕਰ ਸਕਦੇ ਹੋ।
And bring ye in your youngest brother unto me, So must I get to know that ye are, not spies, but are honest men: Your brother, will I give up to you, and with the land, shall ye traffic.
35 ੩੫ ਜਦ ਉਹ ਆਪਣੇ ਬੋਰੇ ਖਾਲੀ ਕਰ ਰਹੇ ਸਨ ਤਾਂ ਵੇਖੋ ਹਰ ਇੱਕ ਦੀ ਚਾਂਦੀ ਦੀ ਥੈਲੀ ਉਸ ਦੇ ਬੋਰੇ ਵਿੱਚ ਸੀ ਤਾਂ ਉਹ ਅਤੇ ਉਨ੍ਹਾਂ ਦਾ ਪਿਤਾ ਆਪਣੀਆਂ ਥੈਲੀਆਂ ਨੂੰ ਵੇਖ ਕੇ ਡਰ ਗਏ।
And it came to pass when, they, were emptying their, sacks then lo! each man’s bundle of silver, was in his sack, —and when they beheld their bundles of silver—they and their father, they were afraid,
36 ੩੬ ਉਨ੍ਹਾਂ ਦੇ ਪਿਤਾ ਯਾਕੂਬ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਮੇਰੀ ਸੰਤਾਨ ਤੋਂ ਵਾਂਝਿਆਂ ਕੀਤਾ ਹੈ। ਯੂਸੁਫ਼ ਨਹੀਂ ਰਿਹਾ ਅਤੇ ਸ਼ਿਮਓਨ ਵੀ ਨਹੀਂ ਆਇਆ, ਹੁਣ ਤੁਸੀਂ ਬਿਨਯਾਮੀਨ ਨੂੰ ਲੈ ਜਾਣਾ ਚਾਹੁੰਦੇ ਹੋ। ਇਹ ਸਾਰੀਆਂ ਗੱਲਾਂ ਮੇਰੇ ਵਿਰੁੱਧ ਹੋਈਆਂ ਹਨ।
And Jacob their father said unto them, Me, have ye bereaved, —Joseph, is not, and, Simeon, is not, and Benjamin, ye would take! Against me, have happened all these things.
37 ੩੭ ਤਦ ਰਊਬੇਨ ਨੇ ਆਪਣੇ ਪਿਤਾ ਨੂੰ ਇਹ ਆਖਿਆ, ਜੇ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਤਾਂ ਤੂੰ ਮੇਰੇ ਦੋਹਾਂ ਪੁੱਤਰਾਂ ਨੂੰ ਮਾਰ ਦੇਵੀਂ। ਤੂੰ ਉਹ ਨੂੰ ਮੇਰੇ ਨਾਲ ਭੇਜ ਦੇ ਅਤੇ ਮੈਂ ਉਸ ਨੂੰ ਤੇਰੇ ਕੋਲ ਮੋੜ ਲਿਆਵਾਂਗਾ।
Then spake Reuben unto his father saying, My two sons, shalt thou put to death, if I bring him not unto thee, —Come give him up upon my hand, and I, will restore him unto thee.
38 ੩੮ ਪਰ ਉਸ ਨੇ ਆਖਿਆ, ਮੇਰਾ ਪੁੱਤਰ ਤੁਹਾਡੇ ਨਾਲ ਨਹੀਂ ਜਾਵੇਗਾ ਕਿਉਂ ਜੋ ਉਸ ਦਾ ਭਰਾ ਮਰ ਗਿਆ ਅਤੇ ਉਹ ਇਕੱਲਾ ਰਹਿ ਗਿਆ ਹੈ। ਜੇ ਰਸਤੇ ਵਿੱਚ ਜਿੱਥੋਂ ਤੁਸੀਂ ਜਾਂਦੇ ਹੋ ਕੋਈ ਬਿਪਤਾ ਉਸ ਦੇ ਉੱਤੇ ਆਣ ਪਵੇ, ਤਾਂ ਤੁਸੀਂ ਮੈਨੂੰ ਇਸ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰੋਗੇ। (Sheol h7585)
And he said, My son shall not go down with you, —For, his brother, is dead and, he alone, is left, and as surely as there befall him any mischief by the way wherein ye go, so surely shall ye bring down my grey hairs with sorrow unto hades. (Sheol h7585)

< ਉਤਪਤ 42 >