< ਉਤਪਤ 44 >

1 ਤਦ ਉਸ ਨੇ ਆਪਣੇ ਘਰ ਦੇ ਮੁਖੀਏ ਨੂੰ ਹੁਕਮ ਦਿੱਤਾ ਕਿ ਇਨ੍ਹਾਂ ਮਨੁੱਖਾਂ ਦੇ ਬੋਰਿਆਂ ਵਿੱਚ ਜਿੰਨ੍ਹਾਂ ਉਹ ਲੈ ਸਕਣ ਅੰਨ ਭਰ ਦੇ ਅਤੇ ਹਰ ਇੱਕ ਦੀ ਚਾਂਦੀ ਉਸ ਦੇ ਬੋਰੇ ਦੇ ਮੂੰਹ ਵਿੱਚ ਰੱਖਦੇ
ויצו את אשר על ביתו לאמר מלא את אמתחת האנשים אכל כאשר יוכלון שאת ושים כסף איש בפי אמתחתו
2 ਅਤੇ ਮੇਰਾ ਚਾਂਦੀ ਦਾ ਪਿਆਲਾ ਸਭ ਤੋਂ ਛੋਟੇ ਦੇ ਬੋਰੇ ਦੇ ਮੂੰਹ ਉੱਤੇ ਉਸ ਦੇ ਅੰਨ ਖਰੀਦਣ ਦੀ ਚਾਂਦੀ ਸਮੇਤ ਰੱਖਦੇ। ਸੋ ਉਸ ਨੇ ਯੂਸੁਫ਼ ਦੇ ਆਖੇ ਅਨੁਸਾਰ ਹੀ ਕੀਤਾ।
ואת גביעי גביע הכסף תשים בפי אמתחת הקטן ואת כסף שברו ויעש כדבר יוסף אשר דבר
3 ਸਵੇਰ ਹੁੰਦਿਆਂ ਹੀ ਉਹ ਮਨੁੱਖ ਅਤੇ ਉਨ੍ਹਾਂ ਦੇ ਗਧੇ ਤੋਰ ਦਿੱਤੇ ਗਏ।
הבקר אור והאנשים שלחו המה וחמריהם
4 ਓਹ ਨਗਰ ਤੋਂ ਬਾਹਰ ਅਜੇ ਦੂਰ ਨਹੀਂ ਗਏ ਸਨ ਕਿ ਯੂਸੁਫ਼ ਨੇ ਆਪਣੇ ਘਰ ਦੇ ਮੁਖੀਏ ਨੂੰ ਹੁਕਮ ਦਿੱਤਾ, ਉੱਠ ਉਨ੍ਹਾਂ ਮਨੁੱਖਾਂ ਦਾ ਪਿੱਛਾ ਕਰ ਅਤੇ ਜਦ ਤੂੰ ਉਨ੍ਹਾਂ ਕੋਲ ਪਹੁੰਚ ਜਾਵੇਂ ਤਾਂ ਉਨ੍ਹਾਂ ਨੂੰ ਆਖੀਂ, ਤੁਸੀਂ ਭਲਿਆਈ ਦੇ ਬਦਲੇ ਬੁਰਿਆਈ ਕਿਉਂ ਕੀਤੀ?
הם יצאו את העיר לא הרחיקו ויוסף אמר לאשר על ביתו קום רדף אחרי האנשים והשגתם ואמרת אלהם למה שלמתם רעה תחת טובה
5 ਕੀ ਇਹ ਉਹ ਪਿਆਲਾ ਨਹੀਂ ਜਿਸ ਵਿੱਚ ਮੇਰਾ ਸੁਆਮੀ ਪੀਂਦਾ ਹੈ ਅਤੇ ਜਿਸ ਦੇ ਨਾਲ ਉਹ ਆਤਮਿਕ ਗੱਲਾਂ ਵਿਚਾਰਦਾ ਹੈ? ਤੁਸੀਂ ਜੋ ਇਹ ਕੀਤਾ ਹੈ ਸੋ ਬੁਰਾ ਹੀ ਕੀਤਾ ਹੈ।
הלוא זה אשר ישתה אדני בו והוא נחש ינחש בו הרעתם אשר עשיתם
6 ਤਦ ਉਸ ਨੇ ਉਨ੍ਹਾਂ ਨੂੰ ਜਾ ਫੜ੍ਹਿਆ ਅਤੇ ਇਹੋ ਗੱਲਾਂ ਉਨ੍ਹਾਂ ਨੂੰ ਆਖੀਆਂ।
וישגם וידבר אלהם את הדברים האלה
7 ਉਨ੍ਹਾਂ ਨੇ ਉਹ ਨੂੰ ਆਖਿਆ, ਸਾਡਾ ਸੁਆਮੀ ਅਜਿਹੀਆਂ ਗੱਲਾਂ ਕਿਉਂ ਬੋਲਦਾ ਹੈ? ਤੁਹਾਡੇ ਦਾਸਾਂ ਤੋਂ ਅਜਿਹਾ ਕੰਮ ਕਰਨਾ ਦੂਰ ਰਹੇ।
ויאמרו אליו--למה ידבר אדני כדברים האלה חלילה לעבדיך מעשות כדבר הזה
8 ਵੇਖੋ, ਜਦ ਉਹ ਚਾਂਦੀ ਜਿਹੜੀ ਸਾਨੂੰ ਸਾਡੇ ਬੋਰਿਆਂ ਦੇ ਮੂੰਹ ਵਿੱਚ ਲੱਭੀ ਸੀ, ਅਸੀਂ ਉਹ ਕਨਾਨ ਦੇਸ਼ ਤੋਂ ਮੋੜ ਕੇ ਤੁਹਾਡੇ ਕੋਲ ਲੈ ਆਏ ਹਾਂ, ਤਾਂ ਕਿਵੇਂ ਅਸੀਂ ਤੁਹਾਡੇ ਸੁਆਮੀ ਦੇ ਘਰ ਵਿੱਚੋਂ ਚਾਂਦੀ ਜਾਂ ਸੋਨਾ ਚੁਰਾ ਸਕਦੇ ਹਾਂ?
הן כסף אשר מצאנו בפי אמתחתינו--השיבנו אליך מארץ כנען ואיך נגנב מבית אדניך כסף או זהב
9 ਤੁਹਾਡੇ ਦਾਸਾਂ ਵਿੱਚੋਂ ਜਿਸ ਦੇ ਕੋਲੋਂ ਉਹ ਲੱਭੇ, ਉਹ ਮਾਰਿਆ ਜਾਵੇ ਅਤੇ ਅਸੀਂ ਵੀ ਆਪਣੇ ਸੁਆਮੀ ਦੇ ਗ਼ੁਲਾਮ ਹੋ ਜਾਂਵਾਂਗੇ।
אשר ימצא אתו מעבדיך ומת וגם אנחנו נהיה לאדני לעבדים
10 ੧੦ ਤਦ ਉਸ ਨੇ ਆਖਿਆ, ਹੁਣ ਤੁਹਾਡੀਆਂ ਗੱਲਾਂ ਦੇ ਅਨੁਸਾਰ ਹੀ ਹੋਵੇਗਾ। ਜਿਸ ਦੇ ਕੋਲੋਂ ਉਹ ਲੱਭੇਗਾ, ਉਹ ਮੇਰਾ ਗ਼ੁਲਾਮ ਹੋਵੇਗਾ ਪਰ ਤੁਸੀਂ ਨਿਰਦੋਸ਼ ਠਹਿਰੋਗੇ।
ויאמר גם עתה כדבריכם כן הוא אשר ימצא אתו יהיה לי עבד ואתם תהיו נקים
11 ੧੧ ਉਨ੍ਹਾਂ ਨੇ ਛੇਤੀ ਨਾਲ ਆਪੋ ਆਪਣੇ ਬੋਰੇ ਜ਼ਮੀਨ ਉੱਤੇ ਲਾਹ ਕੇ ਖੋਲ੍ਹ ਦਿੱਤੇ
וימהרו ויורדו איש את אמתחתו--ארצה ויפתחו איש אמתחתו
12 ੧੨ ਅਤੇ ਉਸ ਨੇ ਵੱਡੇ ਤੋਂ ਲੈ ਕੇ ਛੋਟੇ ਤੱਕ ਸਭ ਦੀ ਤਲਾਸ਼ੀ ਲਈ ਅਤੇ ਉਹ ਪਿਆਲਾ ਬਿਨਯਾਮੀਨ ਦੇ ਬੋਰੇ ਵਿੱਚ ਲੱਭਿਆ।
ויחפש--בגדול החל ובקטן כלה וימצא הגביע באמתחת בנימן
13 ੧੩ ਤਦ ਉਨ੍ਹਾਂ ਨੇ ਆਪਣੇ ਬਸਤਰ ਪਾੜੇ ਅਤੇ ਹਰ ਇੱਕ ਨੇ ਆਪਣਾ ਗਧਾ ਲੱਦਿਆ ਅਤੇ ਓਹ ਨਗਰ ਨੂੰ ਮੁੜ ਆਏ।
ויקרעו שמלתם ויעמס איש על חמרו וישבו העירה
14 ੧੪ ਜਦ ਯਹੂਦਾਹ ਅਤੇ ਉਸ ਦੇ ਭਰਾ ਯੂਸੁਫ਼ ਦੇ ਘਰ ਆਏ ਅਤੇ ਉਹ ਅਜੇ ਤੱਕ ਉੱਥੇ ਹੀ ਸੀ ਤਾਂ ਓਹ ਉਸ ਦੇ ਅੱਗੇ ਧਰਤੀ ਉੱਤੇ ਡਿੱਗ ਪਏ।
ויבא יהודה ואחיו ביתה יוסף והוא עודנו שם ויפלו לפניו ארצה
15 ੧੫ ਫੇਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਇਹ ਕੀ ਕਰਤੂਤ ਹੈ ਜੋ ਤੁਸੀਂ ਕੀਤੀ? ਕੀ ਤੁਸੀਂ ਨਹੀਂ ਜਾਣਦੇ ਸੀ ਕਿ ਮੇਰੇ ਵਰਗਾ ਆਦਮੀ ਆਤਮਿਕ ਗੱਲਾਂ ਵਿਚਾਰ ਸਕਦਾ ਹੈ?
ויאמר להם יוסף מה המעשה הזה אשר עשיתם הלוא ידעתם כי נחש ינחש איש אשר כמני
16 ੧੬ ਯਹੂਦਾਹ ਨੇ ਆਖਿਆ, ਅਸੀਂ ਆਪਣੇ ਸੁਆਮੀ ਨੂੰ ਕੀ ਆਖੀਏ ਅਤੇ ਕੀ ਬੋਲੀਏ ਅਤੇ ਅਸੀਂ ਆਪਣੇ ਆਪ ਨੂੰ ਕਿਸ ਤਰ੍ਹਾਂ ਨਿਰਦੋਸ਼ ਸਾਬਤ ਕਰੀਏ? ਪਰਮੇਸ਼ੁਰ ਨੇ ਤੁਹਾਡੇ ਦਾਸਾਂ ਦੀ ਬੁਰਿਆਈ ਲੱਭ ਲਈ ਹੈ। ਵੇਖੋ, ਅਸੀਂ ਆਪਣੇ ਸੁਆਮੀ ਦੇ ਗ਼ੁਲਾਮ ਹਾਂ, ਅਸੀਂ ਵੀ ਅਤੇ ਉਹ ਵੀ ਜਿਸ ਦੇ ਕੋਲੋਂ ਇਹ ਪਿਆਲਾ ਲੱਭਿਆ ਹੈ।
ויאמר יהודה מה נאמר לאדני מה נדבר ומה נצטדק האלהים מצא את עון עבדיך--הננו עבדים לאדני גם אנחנו גם אשר נמצא הגביע בידו
17 ੧੭ ਪਰ ਯੂਸੁਫ਼ ਨੇ ਆਖਿਆ, ਇਹ ਕੰਮ ਮੈਥੋਂ ਦੂਰ ਹੋਵੇ। ਉਹ ਮਨੁੱਖ ਜਿਸ ਦੇ ਕੋਲੋਂ ਪਿਆਲਾ ਲੱਭਿਆ ਹੈ ਉਹ ਹੀ ਮੇਰਾ ਗ਼ੁਲਾਮ ਹੋਵੇਗਾ ਪਰ ਤੁਸੀਂ ਸਲਾਮਤੀ ਨਾਲ ਆਪਣੇ ਪਿਤਾ ਦੇ ਕੋਲ ਵਾਪਿਸ ਚਲੇ ਜਾਓ।
ויאמר--חלילה לי מעשות זאת האיש אשר נמצא הגביע בידו הוא יהיה לי עבד ואתם עלו לשלום אל אביכם
18 ੧੮ ਫੇਰ ਯਹੂਦਾਹ ਨੇ ਉਸ ਦੇ ਨੇੜੇ ਜਾ ਕੇ ਆਖਿਆ, ਮੇਰੇ ਸੁਆਮੀ ਜੀ, ਮੇਰੀ ਬੇਨਤੀ ਹੈ ਕਿ ਤੁਹਾਡਾ ਦਾਸ ਆਪਣੇ ਸੁਆਮੀ ਦੇ ਕੰਨਾਂ ਵਿੱਚ ਗੱਲ ਕਰੇ ਅਤੇ ਤੁਹਾਡਾ ਕ੍ਰੋਧ ਤੁਹਾਡੇ ਦਾਸ ਦੇ ਵਿਰੁੱਧ ਨਾ ਭੜਕੇ, ਕਿਉਂ ਜੋ ਤੁਸੀਂ ਫ਼ਿਰਊਨ ਦੇ ਸਮਾਨ ਹੋ।
ויגש אליו יהודה ויאמר בי אדני ידבר נא עבדך דבר באזני אדני ואל יחר אפך בעבדך כי כמוך כפרעה
19 ੧੯ ਮੇਰੇ ਸੁਆਮੀ ਨੇ ਆਪਣੇ ਦਾਸਾਂ ਤੋਂ ਇਹ ਪੁੱਛਿਆ ਸੀ, ਕੀ ਤੁਹਾਡਾ ਪਿਤਾ ਜਾਂ ਭਰਾ ਹੈ?
אדני שאל את עבדיו לאמר היש לכם אב או אח
20 ੨੦ ਅਤੇ ਅਸੀਂ ਆਪਣੇ ਸੁਆਮੀ ਨੂੰ ਆਖਿਆ ਸੀ ਕਿ ਸਾਡਾ ਬਜ਼ੁਰਗ ਪਿਤਾ ਹੈ, ਅਤੇ ਉਸ ਦੀ ਬਿਰਧ ਅਵਸਥਾ ਦਾ ਇੱਕ ਛੋਟਾ ਪੁੱਤਰ ਹੈ ਅਤੇ ਉਸ ਦਾ ਭਰਾ ਮਰ ਗਿਆ ਹੈ, ਅਤੇ ਉਹ ਆਪਣੀ ਮਾਤਾ ਦਾ ਇਕੱਲਾ ਹੀ ਹੈ ਅਤੇ ਉਸ ਦਾ ਪਿਤਾ ਉਸ ਨੂੰ ਪਿਆਰ ਕਰਦਾ ਹੈ।
ונאמר אל אדני יש לנו אב זקן וילד זקנים קטן ואחיו מת ויותר הוא לבדו לאמו ואביו אהבו
21 ੨੧ ਤੁਸੀਂ ਆਪਣੇ ਦਾਸਾਂ ਨੂੰ ਆਖਿਆ ਕਿ ਉਸ ਨੂੰ ਮੇਰੇ ਕੋਲ ਲਿਆਓ ਤਾਂ ਜੋ ਮੈਂ ਉਸ ਮੁੰਡੇ ਨੂੰ ਆਪਣੀਆਂ ਅੱਖਾਂ ਨਾਲ ਵੇਖਾਂ।
ותאמר אל עבדיך הורדהו אלי ואשימה עיני עליו
22 ੨੨ ਤਾਂ ਅਸੀਂ ਆਪਣੇ ਸੁਆਮੀ ਨੂੰ ਆਖਿਆ ਕਿ ਮੁੰਡਾ ਆਪਣੇ ਪਿਤਾ ਨੂੰ ਛੱਡ ਨਹੀਂ ਸਕਦਾ। ਜੇਕਰ ਉਹ ਉਸ ਨੂੰ ਛੱਡੇ ਤਾਂ ਸਾਡਾ ਪਿਤਾ ਮਰ ਜਾਵੇਗਾ।
ונאמר אל אדני לא יוכל הנער לעזב את אביו ועזב את אביו ומת
23 ੨੩ ਫੇਰ ਤੁਸੀਂ ਆਪਣੇ ਦਾਸਾਂ ਨੂੰ ਆਖਿਆ ਸੀ ਕਿ ਜਦ ਤੱਕ ਤੁਹਾਡਾ ਛੋਟਾ ਭਰਾ ਤੁਹਾਡੇ ਨਾਲ ਨਾ ਆਵੇ ਤੁਸੀਂ ਮੇਰਾ ਮੂੰਹ ਫੇਰ ਨਾ ਵੇਖੋਗੇ।
ותאמר אל עבדיך אם לא ירד אחיכם הקטן אתכם--לא תספון לראות פני
24 ੨੪ ਇਸ ਲਈ ਜਦ ਅਸੀਂ ਤੁਹਾਡੇ ਦਾਸ ਆਪਣੇ ਪਿਤਾ ਕੋਲ ਗਏ ਤਾਂ ਅਸੀਂ ਆਪਣੇ ਸੁਆਮੀ ਦੀਆਂ ਗੱਲਾਂ ਉਸ ਨੂੰ ਦੱਸੀਆਂ।
ויהי כי עלינו אל עבדך אבי ונגד לו--את דברי אדני
25 ੨੫ ਤਦ ਸਾਡੇ ਪਿਤਾ ਨੇ ਆਖਿਆ, ਮੁੜ ਕੇ ਜਾਓ ਅਤੇ ਥੋੜ੍ਹਾ ਅੰਨ ਸਾਡੇ ਲਈ ਮੁੱਲ ਲੈ ਆਓ।
ויאמר אבינו שבו שברו לנו מעט אכל
26 ੨੬ ਪਰ ਅਸੀਂ ਆਖਿਆ, ਅਸੀਂ ਨਹੀਂ ਜਾ ਸਕਦੇ। ਜੇਕਰ ਸਾਡਾ ਛੋਟਾ ਭਰਾ ਸਾਡੇ ਨਾਲ ਹੋਵੇ ਤਾਂ ਹੀ ਅਸੀਂ ਜਾਂਵਾਂਗੇ ਕਿਉਂ ਜੋ ਜਦ ਤੱਕ ਸਾਡਾ ਛੋਟਾ ਭਰਾ ਸਾਡੇ ਨਾਲ ਨਾ ਜਾਵੇ ਅਸੀਂ ਉਸ ਮਨੁੱਖ ਦਾ ਮੂੰਹ ਨਾ ਵੇਖ ਸਕਾਂਗੇ।
ונאמר לא נוכל לרדת אם יש אחינו הקטן אתנו וירדנו--כי לא נוכל לראות פני האיש ואחינו הקטן איננו אתנו
27 ੨੭ ਤਦ ਤੁਹਾਡੇ ਦਾਸ ਸਾਡੇ ਪਿਤਾ ਨੇ ਸਾਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਮੇਰੀ ਪਤਨੀ ਨੇ ਮੇਰੇ ਲਈ ਦੋ ਪੁੱਤਰਾਂ ਨੂੰ ਜਨਮ ਦਿੱਤਾ।
ויאמר עבדך אבי אלינו אתם ידעתם כי שנים ילדה לי אשתי
28 ੨੮ ਉਨ੍ਹਾਂ ਵਿੱਚੋਂ ਇੱਕ ਤਾਂ ਮੈਨੂੰ ਛੱਡ ਕੇ ਚਲਾ ਗਿਆ ਅਤੇ ਮੈਂ ਮੰਨ ਲਿਆ ਕਿ ਉਹ ਸੱਚ-ਮੁੱਚ ਪਾੜਿਆ ਗਿਆ ਹੈ ਅਤੇ ਮੈਂ ਉਸ ਨੂੰ ਹੁਣ ਤੱਕ ਨਹੀਂ ਵੇਖਿਆ।
ויצא האחד מאתי ואמר אך טרף טרף ולא ראיתיו עד הנה
29 ੨੯ ਪਰ ਜੇਕਰ ਤੁਸੀਂ ਇਸ ਨੂੰ ਵੀ ਮੇਰੇ ਅੱਗੋਂ ਲੈ ਜਾਓਗੇ ਅਤੇ ਕੋਈ ਬਿਪਤਾ ਉਸ ਉੱਤੇ ਆ ਪਈ ਤਾਂ ਤੁਸੀਂ ਮੈਨੂੰ ਇਸ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰੋਗੇ। (Sheol h7585)
ולקחתם גם את זה מעם פני וקרהו אסון--והורדתם את שיבתי ברעה שאלה (Sheol h7585)
30 ੩੦ ਹੁਣ ਜਦ ਮੈਂ ਤੁਹਾਡੇ ਦਾਸ ਆਪਣੇ ਪਿਤਾ ਦੇ ਕੋਲ ਜਾਂਵਾਂ ਅਤੇ ਇਹ ਮੁੰਡਾ ਨਾਲ ਨਾ ਹੋਵੇ ਤਾਂ ਕਿਉਂ ਜੋ ਉਹ ਦੇ ਪ੍ਰਾਣ ਇਸ ਮੁੰਡੇ ਦੇ ਪ੍ਰਾਣਾਂ ਨਾਲ ਬੱਧੇ ਹੋਏ ਹਨ
ועתה כבאי אל עבדך אבי והנער איננו אתנו ונפשו קשורה בנפשו
31 ੩੧ ਅਤੇ ਜਦ ਉਹ ਵੇਖੇਗਾ ਕਿ ਇਹ ਮੁੰਡਾ ਨਾਲ ਨਹੀਂ ਹੈ ਤਾਂ ਉਹ ਮਰ ਜਾਵੇਗਾ ਅਤੇ ਤੁਹਾਡੇ ਦਾਸ ਆਪਣੇ ਪਿਤਾ ਨੂੰ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰਨਗੇ। (Sheol h7585)
והיה כראותו כי אין הנער--ומת והורידו עבדיך את שיבת עבדך אבינו ביגון--שאלה (Sheol h7585)
32 ੩੨ ਕਿਉਂ ਜੋ ਤੁਹਾਡਾ ਦਾਸ ਆਪਣੇ ਪਿਤਾ ਨੂੰ ਇਹ ਆਖ ਕੇ ਇਸ ਮੁੰਡੇ ਦਾ ਜ਼ਿੰਮੇਵਾਰ ਹੋਇਆ ਹੈ ਕਿ ਜੇਕਰ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਤਾਂ ਮੈਂ ਸਦਾ ਤੱਕ ਆਪਣੇ ਪਿਤਾ ਦਾ ਪਾਪੀ ਹੋਵਾਂਗਾ।
כי עבדך ערב את הנער מעם אבי לאמר אם לא אביאנו אליך וחטאתי לאבי כל הימים
33 ੩੩ ਹੁਣ ਤੁਹਾਡਾ ਦਾਸ ਇਸ ਮੁੰਡੇ ਦੇ ਸਥਾਨ ਤੇ ਮੇਰੇ ਸੁਆਮੀ ਦਾ ਗ਼ੁਲਾਮ ਬਣ ਕੇ ਰਹੇਗਾ ਪਰ ਇਸ ਮੁੰਡੇ ਨੂੰ ਆਪਣੇ ਭਰਾਵਾਂ ਦੇ ਨਾਲ ਵਾਪਿਸ ਜਾਣ ਦਿੱਤਾ ਜਾਵੇ।
ועתה ישב נא עבדך תחת הנער--עבד לאדני והנער יעל עם אחיו
34 ੩੪ ਕਿਉਂਕਿ ਮੈਂ ਆਪਣੇ ਪਿਤਾ ਦੇ ਕੋਲ ਕਿਵੇਂ ਜਾਂਵਾਂ, ਜੇਕਰ ਇਹ ਮੁੰਡਾ ਮੇਰੇ ਨਾਲ ਨਾ ਹੋਵੇ? ਅਜਿਹਾ ਨਾ ਹੋਵੇ ਕਿ ਉਹ ਬੁਰਿਆਈ ਜਿਹੜੀ ਮੇਰੇ ਪਿਤਾ ਉੱਤੇ ਆਵੇਗੀ, ਮੈਨੂੰ ਵੇਖਣੀ ਪਵੇ।
כי איך אעלה אל אבי והנער איננו אתי פן אראה ברע אשר ימצא את אבי

< ਉਤਪਤ 44 >