< ਉਤਪਤ 47 >

1 ਯੂਸੁਫ਼ ਗਿਆ ਅਤੇ ਫ਼ਿਰਊਨ ਨੂੰ ਦੱਸਿਆ, ਮੇਰਾ ਪਿਤਾ ਅਤੇ ਭਰਾ, ਉਨ੍ਹਾਂ ਦੇ ਇੱਜੜ ਅਤੇ ਚੌਣੇ ਅਤੇ ਸਭ ਕੁਝ ਜੋ ਉਨ੍ਹਾਂ ਦਾ ਹੈ, ਕਨਾਨ ਦੇਸ਼ ਤੋਂ ਆ ਗਏ ਹਨ ਅਤੇ ਵੇਖੋ, ਓਹ ਗੋਸ਼ਨ ਦੇਸ਼ ਵਿੱਚ ਹਨ।
ויבא יוסף ויגד לפרעה ויאמר אבי ואחי וצאנם ובקרם וכל אשר להם באו מארץ כנען והנם בארץ גשן
2 ਤਦ ਉਸਨੇ ਆਪਣੇ ਭਰਾਵਾਂ ਵਿੱਚੋਂ ਪੰਜ ਮਨੁੱਖ ਲੈ ਕੇ ਫ਼ਿਰਊਨ ਦੇ ਸਨਮੁਖ ਖੜ੍ਹੇ ਕੀਤੇ।
ומקצה אחיו לקח חמשה אנשים ויצגם לפני פרעה
3 ਫ਼ਿਰਊਨ ਨੇ ਉਹ ਦੇ ਭਰਾਵਾਂ ਨੂੰ ਆਖਿਆ, ਕੀ ਕੰਮ ਹੈ? ਉਨ੍ਹਾਂ ਨੇ ਫ਼ਿਰਊਨ ਨੂੰ ਆਖਿਆ, ਤੁਹਾਡੇ ਦਾਸ ਅਯਾਲੀ ਹਨ ਅਸੀਂ ਵੀ ਅਤੇ ਸਾਡੇ ਪਿਓ ਦਾਦੇ ਵੀ।
ויאמר פרעה אל אחיו מה מעשיכם ויאמרו אל פרעה רעה צאן עבדיך--גם אנחנו גם אבותינו
4 ਫੇਰ ਉਨ੍ਹਾਂ ਨੇ ਫ਼ਿਰਊਨ ਨੂੰ ਆਖਿਆ, ਅਸੀਂ ਇਸ ਦੇਸ਼ ਵਿੱਚ ਪਰਦੇਸੀ ਹੋ ਕੇ ਵੱਸਣ ਲਈ ਆਏ ਹਾਂ ਕਿਉਂ ਜੋ ਤੁਹਾਡੇ ਦਾਸਾਂ ਦੇ ਇੱਜੜਾਂ ਲਈ ਕੋਈ ਚਰਾਈ ਨਹੀਂ, ਕਿਉਂ ਜੋ ਕਨਾਨ ਦੇਸ਼ ਵਿੱਚ ਡਾਢਾ ਕਾਲ ਪਿਆ ਹੋਇਆ ਹੈ ਸੋ ਹੁਣ ਆਪਣੇ ਦਾਸਾਂ ਨੂੰ ਗੋਸ਼ਨ ਦੇਸ਼ ਵਿੱਚ ਰਹਿਣ ਦੀ ਆਗਿਆ ਦਿਓ।
ויאמרו אל פרעה לגור בארץ באנו כי אין מרעה לצאן אשר לעבדיך כי כבד הרעב בארץ כנען ועתה ישבו נא עבדיך בארץ גשן
5 ਤਦ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਤੇਰਾ ਪਿਤਾ ਅਤੇ ਤੇਰੇ ਭਰਾ ਤੇਰੇ ਕੋਲ ਆਏ ਹਨ।
ויאמר פרעה אל יוסף לאמר אביך ואחיך באו אליך
6 ਮਿਸਰ ਦੇਸ਼ ਤੇਰੇ ਅੱਗੇ ਹੈ। ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਸਭ ਤੋਂ ਚੰਗੀ ਧਰਤੀ ਵਿੱਚ ਵਸਾ ਅਰਥਾਤ ਗੋਸ਼ਨ ਦੇ ਦੇਸ਼ ਵਿੱਚ ਵੱਸਣ ਦੇ ਅਤੇ ਜੇਕਰ ਤੂੰ ਜਾਣਦਾ ਹੈਂ ਜੋ ਉਨ੍ਹਾਂ ਵਿੱਚ ਸਿਆਣੇ ਮਨੁੱਖ ਹਨ ਤਾਂ ਉਨ੍ਹਾਂ ਨੂੰ ਮੇਰੇ ਮਾਲ ਡੰਗਰ ਉੱਤੇ ਠਹਿਰਾ ਦੇ।
ארץ מצרים לפניך הוא--במיטב הארץ הושב את אביך ואת אחיך ישבו בארץ גשן--ואם ידעת ויש בם אנשי חיל ושמתם שרי מקנה על אשר לי
7 ਤਦ ਯੂਸੁਫ਼ ਨੇ ਆਪਣੇ ਪਿਤਾ ਯਾਕੂਬ ਨੂੰ ਲਿਆਂਦਾ ਅਤੇ ਫ਼ਿਰਊਨ ਦੇ ਸਨਮੁਖ ਖੜ੍ਹਾ ਕੀਤਾ ਅਤੇ ਯਾਕੂਬ ਨੇ ਫ਼ਿਰਊਨ ਨੂੰ ਬਰਕਤ ਦਿੱਤੀ।
ויבא יוסף את יעקב אביו ויעמדהו לפני פרעה ויברך יעקב את פרעה
8 ਫ਼ਿਰਊਨ ਨੇ ਯਾਕੂਬ ਨੂੰ ਆਖਿਆ, ਤੁਹਾਡੀ ਉਮਰ ਕਿੰਨ੍ਹੀ ਹੈ?
ויאמר פרעה אל יעקב כמה ימי שני חייך
9 ਯਾਕੂਬ ਨੇ ਫ਼ਿਰਊਨ ਨੂੰ ਆਖਿਆ, ਮੇਰੇ ਮੁਸਾਫ਼ਰੀ ਦੇ ਦਿਨ ਇੱਕ ਸੌ ਤੀਹ ਸਾਲ ਹਨ। ਮੇਰੇ ਜੀਵਨ ਦੇ ਦਿਨ ਥੋੜ੍ਹੇ ਅਤੇ ਦੁੱਖ ਨਾਲ ਭਰੇ ਹੋਏ ਸਨ, ਅਤੇ ਮੇਰੇ ਪਿਓ ਦਾਦਿਆਂ ਦੇ ਮੁਸਾਫ਼ਰੀ ਦੇ ਜੀਵਨ ਦੇ ਸਾਲਾਂ ਦੇ ਬਰਾਬਰ ਨਹੀਂ ਹੋਏ ਹਨ।
ויאמר יעקב אל פרעה ימי שני מגורי שלשים ומאת שנה מעט ורעים היו ימי שני חיי ולא השיגו את ימי שני חיי אבתי בימי מגוריהם
10 ੧੦ ਫੇਰ ਯਾਕੂਬ ਫ਼ਿਰਊਨ ਨੂੰ ਬਰਕਤ ਦੇ ਕੇ ਫ਼ਿਰਊਨ ਦੇ ਹਜ਼ੂਰੋਂ ਨਿੱਕਲ ਆਇਆ।
ויברך יעקב את פרעה ויצא מלפני פרעה
11 ੧੧ ਯੂਸੁਫ਼ ਨੇ ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਵਸਾਇਆ ਅਤੇ ਉਨ੍ਹਾਂ ਨੂੰ ਮਿਸਰ ਦੇਸ਼ ਦੀ ਸਭ ਤੋਂ ਚੰਗੀ ਧਰਤੀ ਅਰਥਾਤ ਰਾਮਸੇਸ ਦੀ ਧਰਤੀ ਵਿੱਚ, ਜਿਵੇਂ ਫ਼ਿਰਊਨ ਨੇ ਹੁਕਮ ਦਿੱਤਾ ਸੀ, ਵਿਰਾਸਤ ਵਿੱਚ ਦਿੱਤੀ।
ויושב יוסף את אביו ואת אחיו ויתן להם אחזה בארץ מצרים במיטב הארץ בארץ רעמסס--כאשר צוה פרעה
12 ੧੨ ਅਤੇ ਯੂਸੁਫ਼ ਆਪਣੇ ਪਿਤਾ, ਅਤੇ ਆਪਣੇ ਭਰਾਵਾਂ, ਆਪਣੇ ਪਿਤਾ ਦੇ ਘਰਾਣੇ ਦੀ, ਉਨ੍ਹਾਂ ਦੇ ਬੱਚਿਆਂ ਦੀ ਲੋੜ ਅਨੁਸਾਰ ਭੋਜਨ ਮੁਹੱਈਆ ਕਰ ਕੇ ਪਾਲਣਾ ਕਰਦਾ ਸੀ।
ויכלכל יוסף את אביו ואת אחיו ואת כל בית אביו--לחם לפי הטף
13 ੧੩ ਸਾਰੀ ਧਰਤੀ ਉੱਤੇ ਭੋਜਨ ਨਹੀਂ ਸੀ ਕਿਉਂ ਜੋ ਕਾਲ ਭਾਰੀ ਸੀ ਅਤੇ ਮਿਸਰ ਦੇਸ਼ ਅਤੇ ਕਨਾਨ ਦੇਸ਼ ਕਾਲ ਦੇ ਕਾਰਨ ਨਾਸ ਹੋ ਗਏ ਸਨ।
ולחם אין בכל הארץ כי כבד הרעב מאד ותלה ארץ מצרים וארץ כנען מפני הרעב
14 ੧੪ ਯੂਸੁਫ਼ ਨੇ ਸਾਰੀ ਚਾਂਦੀ, ਜਿਹੜੀ ਮਿਸਰ ਦੇ ਦੇਸ਼ ਵਿੱਚੋਂ ਅਤੇ ਕਨਾਨ ਦੇ ਦੇਸ਼ ਵਿੱਚੋਂ ਅੰਨ ਮੁੱਲ ਲੈਣ ਦੇ ਬਦਲੇ ਮਿਲੀ, ਇਕੱਠੀ ਕਰ ਲਈ ਅਤੇ ਯੂਸੁਫ਼ ਨੇ ਉਹ ਚਾਂਦੀ ਫ਼ਿਰਊਨ ਦੇ ਘਰ ਲੈ ਆਂਦੀ।
וילקט יוסף את כל הכסף הנמצא בארץ מצרים ובארץ כנען בשבר אשר הם שברים ויבא יוסף את הכסף ביתה פרעה
15 ੧੫ ਜਦ ਮਿਸਰ ਦੇਸ਼ ਅਤੇ ਕਨਾਨ ਦੇਸ਼ ਦੀ ਚਾਂਦੀ ਖ਼ਰਚ ਹੋ ਗਈ ਤਦ ਸਾਰੇ ਮਿਸਰੀ ਇਹ ਆਖਣ ਲਈ ਯੂਸੁਫ਼ ਕੋਲ ਆਏ ਕਿ ਸਾਨੂੰ ਰੋਟੀ ਦਿਓ। ਅਸੀਂ ਤੁਹਾਡੇ ਅੱਗੇ ਕਿਉਂ ਮਰੀਏ ਕਿਉਂ ਜੋ ਚਾਂਦੀ ਮੁੱਕ ਗਈ ਹੈ।
ויתם הכסף מארץ מצרים ומארץ כנען ויבאו כל מצרים אל יוסף לאמר הבה לנו לחם ולמה נמות נגדך כי אפס כסף
16 ੧੬ ਤਦ ਯੂਸੁਫ਼ ਨੇ ਆਖਿਆ, ਆਪਣੇ ਮਾਲ ਡੰਗਰ ਦਿਓ ਅਤੇ ਜੇ ਚਾਂਦੀ ਮੁੱਕ ਗਈ ਹੈ ਤਾਂ ਮੈਂ ਤੁਹਾਨੂੰ ਪਸ਼ੂਆਂ ਦੇ ਬਦਲੇ ਅੰਨ੍ਹ ਦਿਆਂਗਾ।
ויאמר יוסף הבו מקניכם ואתנה לכם במקניכם--אם אפס כסף
17 ੧੭ ਤਦ ਓਹ ਆਪਣੇ ਮਾਲ ਡੰਗਰ ਯੂਸੁਫ਼ ਕੋਲ ਲਿਆਏ ਅਤੇ ਯੂਸੁਫ਼ ਨੇ ਉਨ੍ਹਾਂ ਦੇ ਘੋੜਿਆਂ, ਪਸ਼ੂਆਂ, ਇੱਜੜਾਂ ਅਤੇ ਗਧਿਆਂ ਦੇ ਬਦਲੇ ਉਨ੍ਹਾਂ ਨੂੰ ਅੰਨ ਦਿੱਤਾ ਅਤੇ ਉਸ ਸਾਰੇ ਸਾਲ ਉਸ ਨੇ ਉਨ੍ਹਾਂ ਨੂੰ ਮਾਲ ਡੰਗਰਾਂ ਦੇ ਬਦਲੇ ਰੋਟੀ ਖਵਾਈ।
ויביאו את מקניהם אל יוסף ויתן להם יוסף לחם בסוסים ובמקנה הצאן ובמקנה הבקר ובחמרים וינהלם בלחם בכל מקנהם בשנה ההוא
18 ੧੮ ਜਦ ਉਹ ਸਾਲ ਬੀਤ ਗਿਆ ਤਾਂ ਦੂਜੇ ਸਾਲ ਓਹ ਉਹ ਦੇ ਕੋਲ ਫੇਰ ਆਏ ਅਤੇ ਉਸ ਨੂੰ ਆਖਿਆ, ਅਸੀਂ ਆਪਣੇ ਸੁਆਮੀ ਤੋਂ ਲੁਕਾ ਨਹੀਂ ਸਕਦੇ ਕਿ ਸਾਡੀ ਚਾਂਦੀ ਮੁੱਕ ਗਈ ਹੈ ਅਤੇ ਮਾਲ ਡੰਗਰ ਵੀ ਸਾਡੇ ਸੁਆਮੀ ਦੇ ਹੋ ਗਏ ਹਨ ਸੋ ਹੁਣ ਸਾਡੇ ਸੁਆਮੀ ਦੇ ਅੱਗੇ ਸਾਡੇ ਸਰੀਰਾਂ ਅਤੇ ਜ਼ਮੀਨ ਤੋਂ ਬਿਨ੍ਹਾਂ ਹੋਰ ਕੁਝ ਬਾਕੀ ਨਹੀਂ ਰਿਹਾ।
ותתם השנה ההוא ויבאו אליו בשנה השנית ויאמרו לו לא נכחד מאדני כי אם תם הכסף ומקנה הבהמה אל אדני לא נשאר לפני אדני בלתי אם גויתנו ואדמתנו
19 ੧੯ ਅਸੀਂ ਤੁਹਾਡੇ ਅੱਗੇ ਕਿਉਂ ਨਾਸ ਹੋਈਏ ਅਸੀਂ ਵੀ ਅਤੇ ਸਾਡੀ ਜ਼ਮੀਨ ਵੀ। ਸਾਨੂੰ ਅਤੇ ਸਾਡੀ ਜ਼ਮੀਨ ਨੂੰ ਰੋਟੀ ਦੇ ਬਦਲੇ ਮੁੱਲ ਲੈ ਲਓ। ਅਸੀਂ ਆਪਣੀ ਜ਼ਮੀਨ ਸਮੇਤ ਫ਼ਿਰਊਨ ਦੇ ਦਾਸ ਹੋਵਾਂਗੇ, ਪਰ ਸਾਨੂੰ ਬੀਜ ਦਿਓ ਜੋ ਅਸੀਂ ਜੀਵੀਏ ਅਤੇ ਮਰੀਏ ਨਾ ਅਤੇ ਜ਼ਮੀਨ ਉੱਜੜ ਨਾ ਜਾਵੇ।
למה נמות לעיניך גם אנחנו גם אדמתנו--קנה אתנו ואת אדמתנו בלחם ונהיה אנחנו ואדמתנו עבדים לפרעה ותן זרע ונחיה ולא נמות והאדמה לא תשם
20 ੨੦ ਤਦ ਯੂਸੁਫ਼ ਨੇ ਮਿਸਰ ਦੀ ਸਾਰੀ ਜ਼ਮੀਨ ਫ਼ਿਰਊਨ ਲਈ ਮੁੱਲ ਲੈ ਲਈ, ਕਿਉਂ ਜੋ ਮਿਸਰੀਆਂ ਵਿੱਚੋਂ ਸਭਨਾਂ ਨੇ ਆਪੋ ਆਪਣੇ ਖੇਤ ਉਸ ਕਾਲ ਦੇ ਕਾਰਨ ਇਸ ਕਰਕੇ ਵੇਚ ਦਿੱਤੇ, ਸੋ ਉਹ ਧਰਤੀ ਫ਼ਿਰਊਨ ਦੀ ਹੋ ਗਈ।
ויקן יוסף את כל אדמת מצרים לפרעה כי מכרו מצרים איש שדהו כי חזק עלהם הרעב ותהי הארץ לפרעה
21 ੨੧ ਯੂਸੁਫ਼ ਨੇ ਉਨ੍ਹਾਂ ਲੋਕਾਂ ਨੂੰ ਮਿਸਰ ਦੀ ਇੱਕ ਹੱਦ ਤੋਂ ਦੂਜੀ ਹੱਦ ਤੱਕ, ਨਗਰਾਂ ਵਿੱਚ ਗ਼ੁਲਾਮ ਬਣਾਇਆ।
ואת העם--העביר אתו לערים מקצה גבול מצרים ועד קצהו
22 ੨੨ ਕੇਵਲ ਜਾਜਕਾਂ ਦੀ ਜ਼ਮੀਨ ਮੁੱਲ ਨਾ ਲਈ, ਕਿਉਂ ਜੋ ਜਾਜਕਾਂ ਨੂੰ ਫ਼ਿਰਊਨ ਵੱਲੋਂ ਸ਼ਾਹੀ ਭੋਜਨ ਦਾ ਪ੍ਰਬੰਧ ਸੀ ਅਤੇ ਉਨ੍ਹਾਂ ਨੇ ਸ਼ਾਹੀ ਭੋਜਨ ਵਿੱਚੋਂ ਜੋ ਫ਼ਿਰਊਨ ਨੇ ਉਨ੍ਹਾਂ ਨੂੰ ਦਿੱਤਾ ਸੀ, ਖਾਧਾ ਇਸ ਕਾਰਨ ਉਨ੍ਹਾਂ ਨੇ ਆਪਣੀ ਜ਼ਮੀਨ ਨਾ ਵੇਚੀ।
רק אדמת הכהנים לא קנה כי חק לכהנים מאת פרעה ואכלו את חקם אשר נתן להם פרעה--על כן לא מכרו את אדמתם
23 ੨੩ ਤਦ ਯੂਸੁਫ਼ ਨੇ ਲੋਕਾਂ ਨੂੰ ਆਖਿਆ, ਵੇਖੋ ਮੈਂ ਤੁਹਾਨੂੰ ਅਤੇ ਤੁਹਾਡੀ ਜ਼ਮੀਨ ਨੂੰ ਅੱਜ ਦੇ ਦਿਨ ਫ਼ਿਰਊਨ ਲਈ ਮੁੱਲ ਲੈ ਲਿਆ ਹੈ।
ויאמר יוסף אל העם הן קניתי אתכם היום ואת אדמתכם לפרעה הא לכם זרע וזרעתם את האדמה
24 ੨੪ ਵੇਖੋ, ਬੀਜ ਤੁਹਾਡੇ ਲਈ ਹੈ। ਜ਼ਮੀਨ ਬੀਜੋ। ਅਤੇ ਫ਼ਸਲਾਂ ਉੱਤੇ ਪੰਜਵਾਂ ਹਿੱਸਾ ਤੁਹਾਨੂੰ ਫ਼ਿਰਊਨ ਨੂੰ ਦੇਣਾ ਪਵੇਗਾ ਅਤੇ ਬਾਕੀ ਚਾਰ ਹਿੱਸੇ ਤੁਹਾਡੇ ਹੋਣਗੇ ਖੇਤ ਦੇ ਬੀਜ ਲਈ ਅਤੇ ਤੁਹਾਡੇ, ਘਰਾਣੇ ਅਤੇ ਤੁਹਾਡੇ ਬੱਚਿਆਂ ਦੇ ਖਾਣ ਲਈ ਹੋਣਗੇ।
והיה בתבואת ונתתם חמישית לפרעה וארבע הידת יהיה לכם לזרע השדה ולאכלכם ולאשר בבתיכם--ולאכל לטפכם
25 ੨੫ ਉਨ੍ਹਾਂ ਆਖਿਆ, ਤੁਸੀਂ ਸਾਡੀਆਂ ਜਾਨਾਂ ਬਚਾਈਆਂ ਹਨ। ਸਾਡੇ ਸੁਆਮੀ ਦੀ ਆਪਣੇ ਦਾਸਾਂ ਉੱਤੇ ਕਿਰਪਾ ਦੀ ਨਿਗਾਹ ਹੋਵੇ ਅਤੇ ਅਸੀਂ ਫ਼ਿਰਊਨ ਦੇ ਦਾਸ ਹੋਵਾਂਗੇ।
ויאמרו החיתנו נמצא חן בעיני אדני והיינו עבדים לפרעה
26 ੨੬ ਸੋ ਯੂਸੁਫ਼ ਨੇ ਮਿਸਰ ਦੀ ਜ਼ਮੀਨ ਲਈ ਉਹ ਕਨੂੰਨ ਜਿਹੜਾ ਅੱਜ ਦੇ ਦਿਨ ਤੱਕ ਹੈ, ਠਹਿਰਾਇਆ ਜੋ ਪੰਜਵਾਂ ਹਿੱਸਾ ਫ਼ਿਰਊਨ ਦਾ ਹੋਵੇ ਪਰ ਸਿਰਫ਼ ਜਾਜਕਾਂ ਦੀ ਜ਼ਮੀਨ ਉਨ੍ਹਾਂ ਦੀ ਹੀ ਰਹੀ। ਓਹ ਫ਼ਿਰਊਨ ਦੀ ਨਾ ਹੋਈ।
וישם אתה יוסף לחק עד היום הזה על אדמת מצרים לפרעה--לחמש רק אדמת הכהנים לבדם--לא היתה לפרעה
27 ੨੭ ਇਸਰਾਏਲੀ ਮਿਸਰ ਦੀ ਅਤੇ ਗੋਸ਼ਨ ਦੀ ਧਰਤੀ ਵਿੱਚ ਰਹੇ ਅਤੇ ਉਨ੍ਹਾਂ ਨੇ ਉੱਥੇ ਵਿਰਾਸਤ ਪ੍ਰਾਪਤ ਕੀਤੀ ਅਤੇ ਉੱਥੇ ਓਹ ਬਹੁਤ ਹੀ ਫਲੇ ਅਤੇ ਵਧੇ।
וישב ישראל בארץ מצרים בארץ גשן ויאחזו בה ויפרו וירבו מאד
28 ੨੮ ਅਤੇ ਯਾਕੂਬ ਮਿਸਰ ਦੇਸ਼ ਵਿੱਚ ਸਤਾਰਾਂ ਸਾਲ ਜਿਉਂਦਾ ਰਿਹਾ, ਸੋ ਯਾਕੂਬ ਦੀ ਸਾਰੀ ਉਮਰ ਇੱਕ ਸੌ ਸੰਤਾਲੀ ਸਾਲ ਦੀ ਹੋਈ।
ויחי יעקב בארץ מצרים שבע עשרה שנה ויהי ימי יעקב שני חייו--שבע שנים וארבעים ומאת שנה
29 ੨੯ ਜਦ ਇਸਰਾਏਲ ਦੇ ਮਰਨ ਦੇ ਦਿਨ ਨੇੜੇ ਆਏ ਤਾਂ ਉਸ ਆਪਣੇ ਪੁੱਤਰ ਯੂਸੁਫ਼ ਨੂੰ ਬੁਲਾ ਕੇ ਆਖਿਆ, ਹੁਣ ਜੇ ਮੇਰੇ ਉੱਤੇ ਤੇਰੀ ਕਿਰਪਾ ਹੈ ਤਾਂ ਤੂੰ ਆਪਣਾ ਹੱਥ ਮੇਰੇ ਪੱਟ ਹੇਠ ਰੱਖ ਅਤੇ ਕਿਰਪਾ ਅਤੇ ਸਚਿਆਈ ਨਾਲ ਮੇਰੇ ਨਾਲ ਵਰਤਾਉ ਕਰੀਂ।
ויקרבו ימי ישראל למות ויקרא לבנו ליוסף ויאמר לו אם נא מצאתי חן בעיניך שים נא ידך תחת ירכי ועשית עמדי חסד ואמת אל נא תקברני במצרים
30 ੩੦ ਮੈਨੂੰ ਮਿਸਰ ਵਿੱਚ ਨਾ ਦੱਬੀਂ। ਪਰ ਜਦ ਮੈਂ ਆਪਣੇ ਪਿਓ ਦਾਦਿਆਂ ਨਾਲ ਮਿਲ ਜਾਂਵਾਂ ਤਾਂ ਤੂੰ ਮੈਨੂੰ ਮਿਸਰ ਤੋਂ ਬਾਹਰ ਲੈ ਜਾਵੀਂ ਅਤੇ ਉਨ੍ਹਾਂ ਦੇ ਕਬਰਿਸਤਾਨ ਵਿੱਚ ਮੈਨੂੰ ਦੱਬੀਂ ਤਾਂ ਯੂਸੁਫ਼ ਨੇ ਆਖਿਆ, ਮੈਂ ਤੇਰੇ ਆਖੇ ਦੇ ਅਨੁਸਾਰ ਹੀ ਕਰਾਂਗਾ।
ושכבתי עם אבתי ונשאתני ממצרים וקברתני בקברתם ויאמר אנכי אעשה כדברך
31 ੩੧ ਅਤੇ ਉਸ ਆਖਿਆ, ਮੇਰੇ ਨਾਲ ਸਹੁੰ ਖਾ ਤਾਂ ਉਸ ਨੇ ਉਸ ਦੇ ਨਾਲ ਸਹੁੰ ਖਾਧੀ ਅਤੇ ਇਸਰਾਏਲ ਨੇ ਆਪਣੇ ਮੰਜੇ ਦੇ ਸਿਰਹਾਣੇ ਉੱਤੇ ਸਿਰ ਝੁਕਾ ਕੇ ਪ੍ਰਾਰਥਨਾ ਕੀਤੀ।
ויאמר השבעה לי--וישבע לו וישתחו ישראל על ראש המטה

< ਉਤਪਤ 47 >