< ਉਤਪਤ 5 >

1 ਇਹ ਆਦਮ ਦੀ ਵੰਸ਼ਾਵਲੀ ਦੀ ਪੋਥੀ ਹੈ। ਜਿਸ ਦਿਨ ਪਰਮੇਸ਼ੁਰ ਨੇ ਆਦਮ ਦੀ ਰਚਨਾ ਕੀਤੀ, ਉਸ ਨੇ ਪਰਮੇਸ਼ੁਰ ਵਰਗਾ ਉਸ ਨੂੰ ਬਣਾਇਆ।
זה ספר תולדת אדם ביום ברא אלהים אדם בדמות אלהים עשה אתו
2 ਨਰ ਨਾਰੀ ਕਰਕੇ ਉਨ੍ਹਾਂ ਦੀ ਰਚਨਾ ਕੀਤੀ ਤੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਜਿਸ ਦਿਨ ਉਨ੍ਹਾਂ ਨੂੰ ਉਤਪਤ ਕੀਤਾ ਉਨ੍ਹਾਂ ਦਾ ਨਾਮ ਆਦਮ ਰੱਖਿਆ।
זכר ונקבה בראם ויברך אתם ויקרא את שמם אדם ביום הבראם
3 ਆਦਮ ਇੱਕ ਸੌ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਇੱਕ ਪੁੱਤਰ ਉਸ ਵਰਗਾ ਤੇ ਉਸ ਦੇ ਸਰੂਪ ਵਿੱਚ ਪੈਦਾ ਹੋਇਆ ਅਤੇ ਉਸ ਨੇ ਉਹ ਦਾ ਨਾਮ ਸੇਥ ਰੱਖਿਆ।
ויחי אדם שלשים ומאת שנה ויולד בדמותו כצלמו ויקרא את שמו שת
4 ਸੇਥ ਦੇ ਜੰਮਣ ਦੇ ਬਾਅਦ ਆਦਮ ਅੱਠ ਸੌ ਸਾਲ ਤੱਕ ਜੀਉਂਦਾ ਰਿਹਾ, ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
ויהיו ימי אדם אחרי הולידו את שת שמנה מאת שנה ויולד בנים ובנות
5 ਆਦਮ ਦੀ ਸਾਰੀ ਉਮਰ ਨੌ ਸੌ ਤੀਹ ਸਾਲਾਂ ਦੀ ਹੋਈ ਤਦ ਉਹ ਮਰ ਗਿਆ।
ויהיו כל ימי אדם אשר חי תשע מאות שנה ושלשים שנה וימת
6 ਸੇਥ ਇੱਕ ਸੌ ਪੰਜ ਸਾਲਾਂ ਦਾ ਸੀ ਤਦ ਉਸ ਤੋਂ ਅਨੋਸ਼ ਜੰਮਿਆ।
ויחי שת חמש שנים ומאת שנה ויולד את אנוש
7 ਅਤੇ ਅਨੋਸ਼ ਦੇ ਜੰਮਣ ਦੇ ਪਿੱਛੋਂ ਸੇਥ ਅੱਠ ਸੌ ਸੱਤ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
ויחי שת אחרי הולידו את אנוש שבע שנים ושמנה מאות שנה ויולד בנים ובנות
8 ਸੇਥ ਦੀ ਸਾਰੀ ਉਮਰ ਨੌ ਸੌ ਬਾਰਾਂ ਸਾਲਾਂ ਦੀ ਹੋਈ ਤਦ ਉਹ ਮਰ ਗਿਆ।
ויהיו כל ימי שת שתים עשרה שנה ותשע מאות שנה וימת
9 ਅਨੋਸ਼ ਨੱਬੇ ਸਾਲਾਂ ਦਾ ਸੀ ਤਾਂ ਉਸ ਤੋਂ ਕੇਨਾਨ ਜੰਮਿਆ।
ויחי אנוש תשעים שנה ויולד את קינן
10 ੧੦ ਅਤੇ ਕੇਨਾਨ ਦੇ ਜੰਮਣ ਦੇ ਪਿੱਛੋਂ ਅਨੋਸ਼ ਅੱਠ ਸੌ ਪੰਦਰਾਂ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
ויחי אנוש אחרי הולידו את קינן חמש עשרה שנה ושמנה מאות שנה ויולד בנים ובנות
11 ੧੧ ਅਨੋਸ਼ ਦੀ ਸਾਰੀ ਉਮਰ ਨੌ ਸੌ ਪੰਜ ਸਾਲਾਂ ਦੀ ਹੋਈ ਤਦ ਉਹ ਮਰ ਗਿਆ।
ויהיו כל ימי אנוש חמש שנים ותשע מאות שנה וימת
12 ੧੨ ਕੇਨਾਨ ਸੱਤਰ ਸਾਲਾਂ ਦਾ ਸੀ ਤਦ ਉਸ ਤੋਂ ਮਹਲਲੇਲ ਜੰਮਿਆ
ויחי קינן שבעים שנה ויולד את מהללאל
13 ੧੩ ਅਤੇ ਮਹਲਲੇਲ ਦੇ ਜੰਮਣ ਦੇ ਪਿੱਛੋਂ ਕੇਨਾਨ ਅੱਠ ਸੌ ਚਾਲ੍ਹੀ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
ויחי קינן אחרי הולידו את מהללאל ארבעים שנה ושמנה מאות שנה ויולד בנים ובנות
14 ੧੪ ਕੇਨਾਨ ਦੀ ਸਾਰੀ ਉਮਰ ਨੌ ਸੌ ਦਸਾਂ ਸਾਲਾਂ ਦੀ ਹੋਈ ਤਦ ਉਹ ਮਰ ਗਿਆ।
ויהיו כל ימי קינן עשר שנים ותשע מאות שנה וימת
15 ੧੫ ਮਹਲਲੇਲ ਪੈਂਹਠ ਸਾਲਾਂ ਦਾ ਸੀ ਤਦ ਉਸ ਤੋਂ ਯਰਦ ਜੰਮਿਆ
ויחי מהללאל חמש שנים וששים שנה ויולד את ירד
16 ੧੬ ਅਤੇ ਯਰਦ ਦੇ ਜੰਮਣ ਦੇ ਪਿੱਛੋਂ ਮਹਲਲੇਲ ਅੱਠ ਸੌ ਤੀਹ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
ויחי מהללאל אחרי הולידו את ירד שלשים שנה ושמנה מאות שנה ויולד בנים ובנות
17 ੧੭ ਮਹਲਲੇਲ ਦੀ ਸਾਰੀ ਉਮਰ ਅੱਠ ਸੌ ਪਚਾਨਵੇਂ ਸਾਲਾਂ ਦੀ ਹੋਈ, ਤਦ ਉਹ ਮਰ ਗਿਆ।
ויהיו כל ימי מהללאל חמש ותשעים שנה ושמנה מאות שנה וימת
18 ੧੮ ਯਰਦ ਇੱਕ ਸੌ ਬਾਹਠ ਸਾਲਾਂ ਦਾ ਸੀ ਤਦ ਉਸ ਤੋਂ ਹਨੋਕ ਜੰਮਿਆ
ויחי ירד שתים וששים שנה ומאת שנה ויולד את חנוך
19 ੧੯ ਅਤੇ ਹਨੋਕ ਦੇ ਜੰਮਣ ਦੇ ਪਿੱਛੋਂ ਯਰਦ ਅੱਠ ਸੌ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
ויחי ירד אחרי הולידו את חנוך שמנה מאות שנה ויולד בנים ובנות
20 ੨੦ ਯਰਦ ਦੀ ਸਾਰੀ ਉਮਰ ਨੌ ਸੌ ਬਾਹਠ ਸਾਲਾਂ ਦੀ ਹੋਈ, ਤਦ ਉਹ ਮਰ ਗਿਆ।
ויהיו כל ימי ירד שתים וששים שנה ותשע מאות שנה וימת
21 ੨੧ ਹਨੋਕ ਪੈਂਹਠ ਸਾਲਾਂ ਦਾ ਸੀ ਤਦ ਉਸ ਤੋਂ ਮਥੂਸਲਹ ਜੰਮਿਆ,
ויחי חנוך חמש וששים שנה ויולד את מתושלח
22 ੨੨ ਅਤੇ ਮਥੂਸਲਹ ਦੇ ਜੰਮਣ ਦੇ ਪਿੱਛੋਂ ਹਨੋਕ ਤਿੰਨ ਸੌ ਸਾਲਾਂ ਤੱਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ।
ויתהלך חנוך את האלהים אחרי הולידו את מתושלח שלש מאות שנה ויולד בנים ובנות
23 ੨੩ ਹਨੋਕ ਦੀ ਸਾਰੀ ਉਮਰ ਤਿੰਨ ਸੌ ਪੈਂਹਠ ਸਾਲਾਂ ਦੀ ਸੀ।
ויהי כל ימי חנוך חמש וששים שנה ושלש מאות שנה
24 ੨੪ ਹਨੋਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਹੋਇਆ ਅਲੋਪ ਹੋ ਗਿਆ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਉਠਾ ਲਿਆ।
ויתהלך חנוך את האלהים ואיננו כי לקח אתו אלהים
25 ੨੫ ਮਥੂਸਲਹ ਇੱਕ ਸੌ ਸਤਾਸੀ ਸਾਲਾਂ ਦਾ ਸੀ ਤਦ ਉਸ ਤੋਂ ਲਾਮਕ ਜੰਮਿਆ,
ויחי מתושלח שבע ושמנים שנה ומאת שנה ויולד את למך
26 ੨੬ ਅਤੇ ਲਾਮਕ ਦੇ ਜੰਮਣ ਦੇ ਪਿੱਛੋਂ ਮਥੂਸਲਹ ਸੱਤ ਸੌ ਬਿਆਸੀ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ।
ויחי מתושלח אחרי הולידו את למך שתים ושמונים שנה ושבע מאות שנה ויולד בנים ובנות
27 ੨੭ ਮਥੂਸਲਹ ਦੀ ਸਾਰੀ ਉਮਰ ਨੌ ਸੌ ਉਨਹੱਤਰ ਸਾਲਾਂ ਦੀ ਹੋਈ, ਤਦ ਉਹ ਮਰ ਗਿਆ।
ויהיו כל ימי מתושלח תשע וששים שנה ותשע מאות שנה וימת
28 ੨੮ ਲਾਮਕ ਇੱਕ ਸੌ ਬਿਆਸੀ ਸਾਲਾਂ ਦਾ ਸੀ ਤਦ ਉਸ ਤੋਂ ਇੱਕ ਪੁੱਤਰ ਜੰਮਿਆ
ויחי למך שתים ושמנים שנה ומאת שנה ויולד בן
29 ੨੯ ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਨੂਹ ਰੱਖਿਆ ਕਿ ਇਹ ਸਾਨੂੰ ਸਾਡੀ ਮਿਹਨਤ ਤੋਂ ਅਤੇ ਸਾਡੇ ਹੱਥਾਂ ਦੀ ਸਖ਼ਤ ਕਮਾਈ ਤੋਂ ਜਿਹੜੀ ਜ਼ਮੀਨ ਦੇ ਕਾਰਨ ਸਾਡੇ ਉੱਤੇ ਆਈ ਹੈ, ਜਿਸ ਉੱਤੇ ਯਹੋਵਾਹ ਦਾ ਸਰਾਪ ਪਿਆ ਹੋਇਆ ਹੈ, ਸ਼ਾਂਤੀ ਦੇਵੇਗਾ।
ויקרא את שמו נח לאמר זה ינחמנו ממעשנו ומעצבון ידינו מן האדמה אשר אררה יהוה
30 ੩੦ ਨੂਹ ਦੇ ਜੰਮਣ ਦੇ ਪਿੱਛੋਂ ਲਾਮਕ ਪੰਜ ਸੌ ਪਚਾਨਵੇਂ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ।
ויחי למך אחרי הולידו את נח חמש ותשעים שנה וחמש מאת שנה ויולד בנים ובנות
31 ੩੧ ਲਾਮਕ ਦੀ ਸਾਰੀ ਉਮਰ ਸੱਤ ਸੌ ਸਤੱਤਰ ਸਾਲਾਂ ਦੀ ਹੋਈ, ਤਦ ਉਹ ਮਰ ਗਿਆ।
ויהי כל ימי למך שבע ושבעים שנה ושבע מאות שנה וימת
32 ੩੨ ਨੂਹ ਪੰਜ ਸੌ ਸਾਲਾਂ ਦਾ ਸੀ, ਤਦ ਨੂਹ ਤੋਂ ਸ਼ੇਮ, ਹਾਮ ਤੇ ਯਾਫ਼ਥ ਜੰਮੇ।
ויהי נח בן חמש מאות שנה ויולד נח את שם את חם ואת יפת

< ਉਤਪਤ 5 >