< ਇਬਰਾਨੀਆਂ ਨੂੰ 12 >

1 ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ।
Τοιγαροῦν καὶ ἡμεῖς, τοσοῦτον ἔχοντες περικείμενον ἡμῖν νέφος μαρτύρων, ὄγκον ἀποθέμενοι πάντα καὶ τὴν εὐπερίστατον ἁμαρτίαν, δι᾽ ὑπομονῆς τρέχωμεν τὸν προκείμενον ἡμῖν ἀγῶνα,
2 ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
ἀφορῶντες εἰς τὸν τῆς πίστεως ἀρχηγὸν καὶ τελειωτὴν Ἰησοῦν, ὅς, ἀντὶ τῆς προκειμένης αὐτῷ χαρᾶς, ὑπέμεινε σταυρόν, αἰσχύνης καταφρονήσας, ἐν δεξιᾷ τε τοῦ θρόνου τοῦ Θεοῦ κεκάθικεν.
3 ਤੁਸੀਂ ਉਸ ਵੱਲ ਧਿਆਨ ਕਰੋ ਜਿਸ ਨੇ ਆਪਣੇ ਉੱਤੇ ਪਾਪੀਆਂ ਦਾ ਐਨਾ ਵਿਦਰੋਹ ਸਹਿ ਲਿਆ ਕਿ ਇਹ ਨਾ ਹੋਵੇ ਜੋ ਤੁਸੀਂ ਅੱਕ ਕੇ ਆਪਣੇ ਮਨ ਵਿੱਚ ਢਿੱਲੇ ਪੈ ਜਾਓ।
Ἀναλογίσασθε γὰρ τὸν τοιαύτην ὑπομεμενηκότα ὑπὸ τῶν ἁμαρτωλῶν εἰς αὐτὸν ἀντιλογίαν, ἵνα μὴ κάμητε ταῖς ψυχαῖς ὑμῶν ἐκλυόμενοι.
4 ਤੁਸੀਂ ਪਾਪ ਨਾਲ ਲੜਦੇ ਹੋਏ ਅਜੇ ਲਹੂ ਦੇ ਵਹਾਏ ਜਾਣ ਤੱਕ ਸਾਹਮਣਾ ਨਹੀਂ ਕੀਤਾ।
Οὔπω μέχρις αἵματος ἀντικατέστητε πρὸς τὴν ἁμαρτίαν ἀνταγωνιζόμενοι·
5 ਅਤੇ ਤੁਸੀਂ ਉਸ ਉਪਦੇਸ਼ ਨੂੰ ਭੁੱਲ ਗਏ ਹੋ ਜਿਸ ਤੋਂ ਤੁਹਾਨੂੰ ਪੁੱਤਰਾਂ ਵਾਂਗੂੰ ਸਮਝਿਆ ਜਾਂਦਾ ਹੈ, - ਹੇ ਮੇਰੇ ਪੁੱਤਰ ਤੂੰ ਪ੍ਰਭੂ ਦੀ ਤਾੜ ਨੂੰ ਤੁੱਛ ਨਾ ਜਾਣ, ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਸਾਹਸ ਨਾ ਛੱਡ,
καὶ ἐκλέλησθε τῆς παρακλήσεως, ἥτις ὑμῖν ὡς υἱοῖς διαλέγεται, Υἱέ μου, μὴ ὀλιγώρει παιδείας Κυρίου, μηδὲ ἐκλύου ὑπ᾽ αὐτοῦ ἐλεγχόμενος·
6 ਕਿਉਂ ਜੋ ਪ੍ਰਭੂ ਜਿਸ ਦੇ ਨਾਲ ਪਿਆਰ ਕਰਦਾ ਹੈ, ਉਸੇ ਨੂੰ ਤਾੜਦਾ ਹੈ, ਅਤੇ ਹਰੇਕ ਪੁੱਤਰ ਨੂੰ ਜਿਸ ਨੂੰ ਉਹ ਕਬੂਲ ਕਰਦਾ ਹੈ, ਉਹ ਕੋਰੜੇ ਮਾਰਦਾ ਹੈ।
ὃν γὰρ ἀγαπᾷ Κύριος παιδεύει· μαστιγοῖ δὲ πάντα υἱὸν ὃν παραδέχεται.
7 ਤੁਸੀਂ ਦੁੱਖ ਨੂੰ ਤਾੜਨਾ ਦੀ ਤਰ੍ਹਾਂ ਸਹਿ ਲਵੋ। ਪਰਮੇਸ਼ੁਰ ਤੁਹਾਡੇ ਨਾਲ ਪੁੱਤਰਾਂ ਦੀ ਤਰ੍ਹਾਂ ਵਿਵਹਾਰ ਕਰਦਾ ਹੈ, ਕਿਉਂ ਜੋ ਉਹ ਕਿਹੜਾ ਪੁੱਤ੍ਰ ਹੈ ਜਿਹ ਨੂੰ ਪਿਉ ਨਹੀਂ ਤਾੜਦਾ?
Εἰς παιδείαν ὑπομένετε, ὡς υἱοῖς ὑμῖν προσφέρεται ὁ Θεός· τίς γάρ ἐστιν υἱὸς ὃν οὐ παιδεύει πατήρ;
8 ਪਰ ਜੇ ਤੁਹਾਡੀ ਤਾੜਨਾ ਨਹੀਂ ਹੋਈ ਜੋ ਸਭਨਾਂ ਦੀ ਹੁੰਦੀ ਹੈ ਤਾਂ ਤੁਸੀਂ ਹਰਾਮ ਦੀ ਸੰਤਾਨ ਹੋ!
Εἰ δὲ χωρίς ἐστε παιδείας, ἧς μέτοχοι γεγόνασι πάντες, ἄρα νόθοι ἐστὲ καὶ οὐχ υἱοί.
9 ਫੇਰ ਸਾਡੇ ਸਰੀਰਕ ਪਿਉ ਜਿਹੜੇ ਸਾਡੀ ਤਾੜਨਾ ਕਰਦੇ ਸਨ ਅਤੇ ਅਸੀਂ ਫਿਰ ਵੀ ਉਹਨਾਂ ਦਾ ਆਦਰ ਕੀਤਾ। ਤਾਂ ਭਲਾ, ਅਸੀਂ ਆਤਮਿਆਂ ਦੇ ਪਿਤਾ ਦੇ ਵਧੇਰੇ ਅਧੀਨ ਨਾ ਹੋਈਏ ਅਤੇ ਜੀਵੀਏ?
Εἶτα τοὺς μὲν τῆς σαρκὸς ἡμῶν πατέρας εἴχομεν παιδευτάς, καὶ ἐνετρεπόμεθα· οὐ πολλῷ μᾶλλον ὑποταγησόμεθα τῷ πατρὶ τῶν πνευμάτων, καὶ ζήσομεν;
10 ੧੦ ਉਹ ਤਾਂ ਥੋੜ੍ਹੇ ਦਿਨਾਂ ਦੇ ਲਈ ਆਪਣੀ ਸਮਝ ਦੇ ਅਨੁਸਾਰ ਤਾੜਨਾ ਕਰਦੇ ਸਨ ਪਰ ਇਹ ਲਾਭ ਦੇ ਲਈ ਕਰਦਾ ਹੈ ਭਈ ਅਸੀਂ ਉਹ ਦੀ ਪਵਿੱਤਰਤਾਈ ਵਿੱਚ ਸਾਂਝੀ ਹੋਈਏ।
Οἱ μὲν γὰρ πρὸς ὀλίγας ἡμέρας κατὰ τὸ δοκοῦν αὐτοῖς ἐπαίδευον· ὁ δὲ ἐπὶ τὸ συμφέρον, εἰς τὸ μεταλαβεῖν τῆς ἁγιότητος αὐτοῦ.
11 ੧੧ ਸਾਰੀ ਤਾੜਨਾ ਤਾਂ ਉਸ ਵੇਲੇ ਅਨੰਦ ਦੀ ਨਹੀਂ ਸਗੋਂ ਦੁੱਖ ਦੀ ਗੱਲ ਜਾਪਦੀ ਹੈ ਪਰ ਮਗਰੋਂ ਉਹ ਉਹਨਾਂ ਨੂੰ ਜਿਹੜੇ ਉਹ ਦੇ ਨਾਲ ਸਿਖਾਏ ਗਏ ਹਨ ਧਰਮ ਦਾ ਸ਼ਾਂਤੀ-ਦਾਇਕ ਫਲ ਦਿੰਦੀ ਹੈ।
Πᾶσα δὲ παιδεία πρὸς μὲν τὸ παρὸν οὐ δοκεῖ χαρᾶς εἶναι, ἀλλὰ λύπης· ὕστερον δὲ καρπὸν εἰρηνικὸν τοῖς δι᾽ αὐτῆς γεγυμνασμένοις ἀποδίδωσι δικαιοσύνης.
12 ੧੨ ਇਸ ਲਈ ਢਿੱਲਿਆਂ ਹੱਥਾਂ ਅਤੇ ਕਮਜ਼ੋਰ ਗੋਡਿਆਂ ਨੂੰ ਮਜ਼ਬੂਤ ਕਰੋ।
Διὸ τὰς παρειμένας χεῖρας καὶ τὰ παραλελυμένα γόνατα ἀνορθώσατε·
13 ੧੩ ਅਤੇ ਆਪਣੇ ਪੈਰਾਂ ਲਈ ਸਿੱਧੇ ਰਾਹ ਬਣਾਓ ਭਈ ਜਿਹੜਾ ਲੰਗੜਾ ਹੋਵੇ ਉਹ ਜੋੜੋਂ ਨਾ ਉੱਖੜੇ ਸਗੋਂ ਚੰਗਾ ਹੋ ਜਾਵੇ!।
καὶ τροχιὰς ὀρθὰς ποιήσατε τοῖς ποσὶν ὑμῶν, ἵνα μὴ τὸ χωλὸν ἐκτραπῇ, ἰαθῇ δὲ μᾶλλον.
14 ੧੪ ਸਭਨਾਂ ਨਾਲ ਮੇਲ-ਮਿਲਾਪ ਰੱਖੋ ਅਤੇ ਪਵਿੱਤਰਤਾਈ ਦੀ ਭਾਲ ਕਰੋ ਜਿਹ ਦੇ ਬਿਨ੍ਹਾਂ ਕੋਈ ਪ੍ਰਭੂ ਨੂੰ ਨਾ ਵੇਖੇਗਾ।
Εἰρήνην διώκετε μετὰ πάντων, καὶ τὸν ἁγιασμόν, οὗ χωρὶς οὐδεὶς ὄψεται τὸν Κύριον·
15 ੧੫ ਵੇਖਣਾ ਭਈ ਕੋਈ ਪਰਮੇਸ਼ੁਰ ਦੀ ਕਿਰਪਾ ਤੋਂ ਵਾਂਝਾ ਨਾ ਰਹੇ ਅਤੇ ਨਾ ਹੋਵੇ ਭਈ ਕੋਈ ਕੁੜੱਤਣ ਦੀ ਜੜ੍ਹ ਫੁੱਟ ਕੇ ਦੁੱਖ ਦੇਵੇ ਅਤੇ ਉਹ ਦੇ ਕਾਰਨ ਬਹੁਤਿਆਂ ਦਾ ਜੀਵਨ ਭਰਿਸ਼ਟ ਹੋ ਜਾਵੇ।
ἐπισκοποῦντες μή τις ὑστερῶν ἀπὸ τῆς χάριτος τοῦ Θεοῦ· μή τις ῥίζα πικρίας ἄνω φύουσα ἐνοχλῇ, καὶ διὰ ταύτης μιανθῶσι πολλοί·
16 ੧੬ ਅਤੇ ਨਾ ਹੋਵੇ ਭਈ ਕੋਈ ਹਰਾਮਕਾਰ ਅਥਵਾ ਏਸਾਉ ਦੀ ਤਰ੍ਹਾਂ ਕੁਧਰਮੀ ਹੋਵੇ ਜਿਸ ਨੇ ਇੱਕ ਵੇਲੇ ਦੇ ਭੋਜਨ ਲਈ ਆਪਣੇ ਪਹਿਲੌਠੇ ਦਾ ਹੋਣ ਦਾ ਹੱਕ ਵੇਚ ਸੁੱਟਿਆ।
μή τις πόρνος, ἢ βέβηλος, ὡς Ἠσαῦ, ὃς ἀντὶ βρώσεως μιᾶς ἀπέδοτο τὰ πρωτοτόκια αὐτοῦ.
17 ੧੭ ਕਿਉਂ ਜੋ ਤੁਸੀਂ ਜਾਣਦੇ ਹੋ ਕਿ ਬਾਅਦ ਵਿੱਚ ਜਦੋਂ ਉਹ ਨੇ ਬਰਕਤ ਦਾ ਅਧਿਕਾਰੀ ਹੋਣਾ ਚਾਹਿਆ ਵੀ ਤਾਂ ਉਹ ਅਪਰਵਾਨ ਹੋਇਆ, ਕਿਉਂਕਿ ਉਹ ਨੂੰ ਤੋਬਾ ਕਰਨ ਦਾ ਮੌਕਾ ਨਾ ਮਿਲਿਆ ਭਾਵੇਂ ਉਹ ਨੇ ਹੰਝੂ ਵਹਾ ਕੇ ਉਹ ਨੂੰ ਭਾਲਿਆ।
Ἴστε γὰρ ὅτι καὶ μετέπειτα, θέλων κληρονομῆσαι τὴν εὐλογίαν, ἀπεδοκιμάσθη· μετανοίας γὰρ τόπον οὐχ εὗρε, καίπερ μετὰ δακρύων ἐκζητήσας αὐτήν.
18 ੧੮ ਤੁਸੀਂ ਤਾਂ ਉਸ ਪਹਾੜ ਕੋਲ ਨਹੀਂ ਆਏ ਹੋ ਜਿਹ ਨੂੰ ਹੱਥ ਲਾਇਆ ਜਾਵੇ, ਜਿਹੜਾ ਅੱਗ ਨਾਲ ਬਲ ਉੱਠਿਆ, ਨਾ ਕਾਲੀ ਘਟਾ, ਨਾ ਘੁੱਪ ਹਨ੍ਹੇਰੇ, ਨਾ ਝੱਖੜ-ਝੋਲੇ,
Οὐ γὰρ προσεληλύθατε ψηλαφωμένῳ ὄρει, καὶ κεκαυμένῳ πυρί, καὶ γνόφῳ, καὶ σκότῳ, καὶ θυέλλῃ,
19 ੧੯ ਨਾ ਤੁਰ੍ਹੀ ਦੇ ਸ਼ਬਦ, ਨਾ ਗੱਲਾਂ ਦੀ ਅਵਾਜ਼ ਕੋਲ ਜਿਹ ਦੇ ਸੁਣਨ ਵਾਲਿਆਂ ਨੇ ਅਰਦਾਸ ਕੀਤੀ ਕਿ ਹੋਰ ਬਚਨ ਸਾਨੂੰ ਨਾ ਆਖਿਆ ਜਾਵੇ!
καὶ σάλπιγγος ἤχῳ, καὶ φωνῇ ῥημάτων, ἧς οἱ ἀκούσαντες παρῃτήσαντο μὴ προστεθῆναι αὐτοῖς λόγον·
20 ੨੦ ਕਿਉਂ ਜੋ ਉਹ ਉਸ ਹੁਕਮ ਨੂੰ ਸਹਾਰ ਨਾ ਸਕੇ ਭਈ ਜੇ ਪਸ਼ੂ ਵੀ ਪਰਬਤ ਨੂੰ ਛੂਹੇ ਤਾਂ ਵੱਟਿਆਂ ਨਾਲ ਮਾਰਿਆ ਜਾਵੇ।
οὐκ ἔφερον γὰρ τὸ διαστελλόμενον, Κἂν θηρίον θίγῃ τοῦ ὄρους, λιθοβοληθήσεται·
21 ੨੧ ਅਤੇ ਉਹ ਜੋ ਦਿਖਾਈ ਦਿੱਤਾ ਸੋ ਅਜਿਹਾ ਭਿਆਨਕ ਸੀ ਜੋ ਮੂਸਾ ਨੇ ਆਖਿਆ ਕਿ ਮੈਂ ਬਹੁਤ ਹੀ ਡਰਦਾ ਅਤੇ ਥਰ-ਥਰ ਕੰਬਦਾ ਹਾਂ!
καί, οὕτω φοβερὸν ἦν τὸ φανταζόμενον, Μωϋσῆς εἶπεν, Ἔκφοβός εἰμι καὶ ἔντρομος.
22 ੨੨ ਸਗੋਂ ਤੁਸੀਂ ਸੀਯੋਨ ਦੇ ਪਹਾੜ ਕੋਲ ਆਏ ਹੋ ਅਤੇ ਅੱਤ ਮਹਾਨ ਪਰਮੇਸ਼ੁਰ ਦੀ ਨਗਰੀ ਸਵਰਗੀ ਯਰੂਸ਼ਲਮ ਕੋਲ ਅਤੇ ਜੋੜ ਮੇਲੇ ਵਿੱਚ ਲੱਖਾਂ ਦੂਤਾਂ ਕੋਲ।
Ἀλλὰ προσεληλύθατε Σιὼν ὄρει, καὶ πόλει Θεοῦ ζῶντος, Ἱερουσαλὴμ ἐπουρανίῳ, καὶ μυριάσιν ἀγγέλων,
23 ੨੩ ਅਤੇ ਪਲੋਠਿਆਂ ਦੀ ਕਲੀਸਿਯਾ ਕੋਲ ਜਿਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ ਅਤੇ ਪਰਮੇਸ਼ੁਰ ਕੋਲ ਜਿਹੜਾ ਸਾਰਿਆਂ ਦਾ ਨਿਆਂ ਕਰਨ ਵਾਲਾ ਹੈ ਅਤੇ ਸਿੱਧ ਕੀਤਿਆਂ ਹੋਇਆ ਧਰਮੀਆਂ ਦੇ ਆਤਮਿਆਂ ਕੋਲ।
πανηγύρει καὶ ἐκκλησίᾳ πρωτοτόκων ἐν οὐρανοῖς ἀπογεγραμμένων, καὶ κριτῇ Θεῷ πάντων, καὶ πνεύμασι δικαίων τετελειωμένων,
24 ੨੪ ਅਤੇ ਯਿਸੂ ਕੋਲ ਜਿਹੜਾ ਨਵੇਂ ਨੇਮ ਦਾ ਵਿਚੋਲਾ ਹੈ ਅਤੇ ਛਿੜਕੇ ਹੋਏ ਲਹੂ ਦੇ ਕੋਲ ਜੋ ਹਾਬਲ ਦੇ ਲਹੂ ਨਾਲੋਂ ਉੱਤਮ ਗੱਲਾਂ ਕਰਦਾ ਹੈ।
καὶ διαθήκης νέας μεσίτῃ Ἰησοῦ, καὶ αἵματι ῥαντισμοῦ κρεῖττον λαλοῦντι παρὰ τὸν Ἄβελ.
25 ੨੫ ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ।
Βλέπετε μὴ παραιτήσησθε τὸν λαλοῦντα. Εἰ γὰρ ἐκεῖνοι οὐκ ἔφυγον, τὸν ἐπὶ γῆς παραιτησάμενοι χρηματίζοντα, πολλῷ μᾶλλον ἡμεῖς οἱ τὸν ἀπ᾽ οὐρανῶν ἀποστρεφόμενοι·
26 ੨੬ ਜਿਹ ਦੇ ਸ਼ਬਦ ਨੇ ਉਸ ਵੇਲੇ ਧਰਤੀ ਨੂੰ ਹਿਲਾ ਦਿੱਤਾ ਪਰ ਹੁਣ ਉਹ ਨੇ ਇਹ ਕਹਿ ਕੇ ਬਚਨ ਦਿੱਤਾ ਹੈ ਭਈ ਫੇਰ ਇੱਕ ਵਾਰੀ ਮੈਂ ਕੇਵਲ ਧਰਤੀ ਨੂੰ ਹੀ ਨਹੀਂ ਸਗੋਂ ਅਕਾਸ਼ ਨੂੰ ਵੀ ਹਿਲਾ ਦਿਆਂਗਾ।
οὗ ἡ φωνὴ τὴν γῆν ἐσάλευσε τότε, νῦν δὲ ἐπήγγελται, λέγων, Ἔτι ἅπαξ ἐγὼ σείω οὐ μόνον τὴν γῆν, ἀλλὰ καὶ τὸν οὐρανόν.
27 ੨੭ ਅਤੇ ਇਹ ਜਿਹੜਾ ਬਚਨ ਹੈ ਕਿ ਫੇਰ ਇੱਕ ਵਾਰੀ, ਇਹ ਦੱਸਦਾ ਹੈ ਕਿ ਬਣਾਈਆਂ ਹੋਈਆਂ ਵਸਤਾਂ ਵਾਂਗੂੰ ਉਹ ਵਸਤਾਂ ਜਿਹੜੀਆਂ ਹਿਲਾਈਆਂ ਜਾਂਦੀਆਂ ਹਨ ਸੋ ਟਲ ਜਾਣਗੀਆਂ, ਤਾਂ ਜੋ ਉਹ ਵਸਤਾਂ ਜਿਹੜੀਆਂ ਨਹੀਂ ਹਿਲਾਈਆਂ ਜਾਂਦੀਆਂ ਬਣੀਆਂ ਰਹਿਣ।
Τὸ δέ, Ἔτι ἅπαξ, δηλοῖ τῶν σαλευομένων τὴν μετάθεσιν, ὡς πεποιημένων, ἵνα μείνῃ τὰ μὴ σαλευόμενα.
28 ੨੮ ਸੋ ਜਦੋਂ ਸਾਨੂੰ ਇੱਕ ਰਾਜ ਮਿਲਿਆ ਜਿਹੜਾ ਹਿਲਾਇਆ ਨਹੀਂ ਜਾਂਦਾ ਤਾਂ ਆਓ, ਅਸੀਂ ਧੰਨਵਾਦ ਕਰੀਏ ਜਿਸ ਕਰਕੇ ਅਸੀਂ ਭਗਤੀ ਅਤੇ ਡਰ ਨਾਲ ਪਰਮੇਸ਼ੁਰ ਦੀ ਉਹ ਬੰਦਗੀ ਕਰੀਏ ਜੋ ਉਹ ਦੇ ਮਨ ਨੂੰ ਚੰਗੀ ਲੱਗੇ,
Διὸ βασιλείαν ἀσάλευτον παραλαμβάνοντες, ἔχωμεν χάριν, δι᾽ ἧς λατρεύομεν εὐαρέστως τῷ Θεῷ μετὰ αἰδοῦς καὶ εὐλαβείας·
29 ੨੯ ਕਿਉਂ ਜੋ ਸਾਡਾ ਪਰਮੇਸ਼ੁਰ ਭਸਮ ਕਰਨ ਵਾਲੀ ਅੱਗ ਹੈ।
καὶ γὰρ ὁ Θεὸς ἡμῶν πῦρ καταναλίσκον.

< ਇਬਰਾਨੀਆਂ ਨੂੰ 12 >