< ਇਬਰਾਨੀਆਂ ਨੂੰ 2 >

1 ਇਸ ਕਾਰਨ ਸਾਡੇ ਲਈ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਗੱਲਾਂ ਦਾ ਹੋਰ ਵੀ ਧਿਆਨ ਰੱਖੀਏ ਜਿਹੜੀਆਂ ਅਸੀਂ ਸੁਣੀਆਂ ਹਨ, ਇਸ ਤਰ੍ਹਾਂ ਨਾ ਹੋਵੇ ਕਿ ਕਿਤੇ ਅਸੀਂ ਉਨ੍ਹਾਂ ਤੋਂ ਭਟਕ ਜਾਈਏ।
Посему, мы должны быть особенно внимательны к слышанному, чтобы не отпасть.
2 ਜਦੋਂ ਉਹ ਬਚਨ ਜਿਹੜਾ ਦੂਤਾਂ ਦੇ ਦੁਆਰਾ ਕਿਹਾ ਗਿਆ ਸੀ ਅਟੱਲ ਸਿੱਧ ਹੋਇਆ ਅਤੇ ਹਰੇਕ ਅਪਰਾਧ ਅਤੇ ਅਣ-ਆਗਿਆਕਾਰੀ ਦਾ ਠੀਕ ਬਦਲਾ ਮਿਲਿਆ।
Ибо, если чрез Ангелов возвещенное слово было твердо, и всякое преступление и непослушание получало праведное воздаяние,
3 ਜੇਕਰ ਇਸ ਵੱਡੀ ਮੁਕਤੀ ਦੀ ਪਰਵਾਹ ਨਾ ਕਰੀਏ ਤਾਂ ਅਸੀਂ ਕਿਵੇਂ ਬਚ ਸਕਦੇ ਹਾਂ? ਜੋ ਪਹਿਲਾਂ ਪ੍ਰਭੂ ਦੇ ਦੁਆਰਾ ਆਖੀ ਗਈ ਸੀ ਅਤੇ ਸੁਣਨ ਵਾਲਿਆਂ ਦੁਆਰਾ ਸਾਡੇ ਲਈ ਸਾਬਤ ਕੀਤੀ ਗਈ ਹੈ
то как мы избежим, вознерадевши о толиком спасении, которое, быв сначала проповедано Господом, в нас утвердилось слышавшими от Него,
4 ਪਰਮੇਸ਼ੁਰ ਵੀ ਨਿਸ਼ਾਨੀਆਂ, ਅਚਰਜ਼ ਕੰਮਾਂ, ਕਈ ਪ੍ਰਕਾਰ ਦੀਆਂ ਕਰਾਮਾਤਾਂ ਅਤੇ ਪਵਿੱਤਰ ਆਤਮਾ ਦੇ ਵਰਦਾਨਾਂ ਦੇ ਦੁਆਰਾ ਆਪਣੀ ਮਰਜ਼ੀ ਦੇ ਅਨੁਸਾਰ ਉਨ੍ਹਾਂ ਦੇ ਨਾਲ ਗਵਾਹੀ ਦਿੰਦਾ ਰਿਹਾ।
при засвидетельствовании от Бога знамениями и чудесами, различными силами, и раздаянием Духа Святого по Его воле!
5 ਉਹ ਨੇ ਤਾਂ ਆਉਣ ਵਾਲੇ ਸੰਸਾਰ ਨੂੰ ਜਿਸ ਦੀ ਅਸੀਂ ਗੱਲ ਕਰਦੇ ਹਾਂ, ਸਵਰਗ ਦੂਤਾਂ ਦੇ ਅਧੀਨ ਨਹੀਂ ਕੀਤਾ।
Ибо не Ангелам Бог покорил будущую вселенную, о которой говорил;
6 ਪਰ ਕਿਸੇ ਨੇ ਇਹ ਕਹਿ ਕੇ ਗਵਾਹੀ ਦਿੱਤੀ ਹੈ ਕਿ ਇਨਸਾਨ ਕੀ ਹੈ ਜੋ ਤੂੰ ਉਹ ਨੂੰ ਚੇਤੇ ਕਰੇਂ ਜਾਂ ਮਨੁੱਖ ਦਾ ਪੁੱਤਰ ਕੀ ਹੈ ਕਿ ਤੂੰ ਉਸ ਦੀ ਚਿੰਤਾ ਕਰੇਂ?
Напротив, некто негде засвидетельствовал, говоря: “Что значит человек, что Ты помнишь его? или сын человеческий, что Ты посещаешь его?
7 ਤੂੰ ਉਸ ਨੂੰ ਸਵਰਗ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ, ਤੂੰ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ। ਤੂੰ ਆਪਣੇ ਹੱਥਾਂ ਦੇ ਕੰਮਾਂ ਉੱਤੇ ਉਸ ਨੂੰ ਅਧਿਕਾਰ ਦਿੱਤਾ,
Немного Ты унизил его пред Ангелами; славою и честью увенчал его и поставил его над делами рук Твоих;
8 ਤੂੰ ਸਾਰਾ ਕੁਝ ਉਹ ਦੇ ਪੈਰਾਂ ਹੇਠ ਅਧੀਨ ਕਰ ਦਿੱਤਾ ਹੈ। ਕਿਉਂਕਿ ਉਸ ਨੇ ਸਾਰਾ ਕੁਝ ਉਹ ਦੇ ਅਧੀਨ ਕਰ ਦਿੱਤਾ ਅਤੇ ਕੁਝ ਨਹੀਂ ਛੱਡਿਆ ਜੋ ਉਹ ਦੇ ਅਧੀਨ ਨਾ ਕੀਤਾ ਹੋਵੇ। ਪਰ ਹੁਣ ਤੱਕ ਅਸੀਂ ਸਾਰਾ ਕੁਝ ਉਹ ਦੇ ਅਧੀਨ ਕੀਤਾ ਹੋਇਆ ਨਹੀਂ ਵੇਖਦੇ।
Все покорил под ноги его”. Когда же покорил ему все, то не оставил ничего не покоренным ему. Ныне же еще не видим, чтобы все было ему покорено;
9 ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁੱਖ ਝੱਲਣ ਦੇ ਕਾਰਨ ਮਹਿਮਾ ਅਤੇ ਆਦਰ ਦਾ ਮੁਕਟ ਪਹਿਨੇ ਹੋਏ ਵੇਖਦੇ ਹਾਂ, ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ।
Но видим, что за претерпение смерти увенчан славою и честью Иисус, который немного был унижен пред Ангелами, дабы Ему по благодати Божией, вкусить смерть за всех.
10 ੧੦ ਜਿਸ ਦੇ ਲਈ ਅਤੇ ਜਿਸ ਦੇ ਦੁਆਰਾ ਸੱਭੋ ਕੁਝ ਹੋਇਆ, ਉਸ ਦੇ ਲਈ ਉੱਚਿਤ ਸੀ ਕਿ ਬਹੁਤਿਆਂ ਪੁੱਤਰਾਂ ਨੂੰ ਮਹਿਮਾ ਵਿੱਚ ਲਿਆਉਣ ਲਈ ਉਨ੍ਹਾਂ ਦੇ ਮੁਕਤੀ ਦੇਣ ਵਾਲੇ ਆਗੂ ਨੂੰ ਦੁੱਖਾਂ ਦੇ ਦੁਆਰਾ ਸੰਪੂਰਨ ਕਰੇ।
Ибо надлежало, чтобы Тот, для Которого все и от Которого все, приводящего многих сынов в славу, Вождя спасения их совершил через страдания.
11 ੧੧ ਕਿਉਂਕਿ ਉਹ ਜਿਹੜਾ ਪਵਿੱਤਰ ਕਰਦਾ ਹੈ ਅਤੇ ਉਹ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ, ਸਾਰੇ ਇੱਕ ਤੋਂ ਹੀ ਹਨ। ਇਸ ਕਰਕੇ ਉਹ ਉਨ੍ਹਾਂ ਨੂੰ ਭਰਾ ਆਖਣ ਤੋਂ ਨਹੀਂ ਸ਼ਰਮਾਉਂਦਾ।
Ибо Освящающий и освящаемые, все - от Единого; поэтому Он не стыдится называть их братиями, говоря:
12 ੧੨ ਪਰ ਇਹ ਕਹਿੰਦਾ ਹੈ ਕਿ ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ।
“Возвещу имя Твое братиям Моим, посреди церкви воспою Тебя”.
13 ੧੩ ਅਤੇ ਫਿਰ ਇਹ ਕਹਿੰਦਾ ਹੈ ਕਿ ਮੈਂ ਉਸ ਉੱਤੇ ਭਰੋਸਾ ਰੱਖਾਂਗਾ। ਅਤੇ ਫਿਰ, ਮੈਂ ਅਤੇ ਉਹ ਬੱਚੇ ਜਿਹੜੇ ਪਰਮੇਸ਼ੁਰ ਨੇ ਮੈਨੂੰ ਬਖਸ਼ੇ ਹਨ।
И еще: “Я буду уповать на Него”. И еще: “Вот Я и дети, которых дал Мне Бог”.
14 ੧੪ ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ।
А как дети причастны плоти и крови, то и Он также воспринял оные, дабы смертью лишить силы имеющего державу смерти, то есть, диавола,
15 ੧੫ ਅਤੇ ਉਨ੍ਹਾਂ ਨੂੰ ਛੁਡਾਵੇ ਜਿਹੜੇ ਮੌਤ ਦੇ ਡਰ ਕਾਰਨ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ।
и избавить тех, которые от страха смерти всю жизнь были подвержены рабству.
16 ੧੬ ਕਿਉਂ ਜੋ ਉਹ ਦੂਤਾਂ ਦੀ ਤਾਂ ਸਹਾਇਤਾ ਨਹੀਂ ਸਗੋਂ ਅਬਰਾਹਾਮ ਦੇ ਅੰਸ ਦੀ ਸਹਾਇਤਾ ਕਰਦਾ ਹੈ।
Ибо не Ангелов восприемлет Он, но восприемлет семя Авраамово.
17 ੧੭ ਇਸ ਕਾਰਨ ਚਾਹੀਦਾ ਸੀ ਭਈ ਉਹ ਸਭ ਗੱਲਾਂ ਵਿੱਚ ਆਪਣੇ ਭਾਈਆਂ ਵਰਗਾ ਬਣੇ, ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਬਾਰੇ ਜਿਹੜੀਆਂ ਪਰਮੇਸ਼ੁਰ ਨਾਲ ਸੰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪ੍ਰਾਸਚਿੱਤ ਕਰਨ ਨੂੰ ਦਿਆਲੂ ਅਤੇ ਵਫ਼ਾਦਾਰ ਪ੍ਰਧਾਨ ਜਾਜਕ ਹੋਵੇ।
Посему Он должен был во всем уподобиться братиям, чтоб быть милостивым и верным Первосвященником пред Богом, для умилостивления за грехи народа,
18 ੧੮ ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁੱਖ ਝੱਲਿਆ ਤਾਂ ਉਹ ਉਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ, ਸਹਾਇਤਾ ਕਰ ਸਕਦਾ ਹੈ।
Ибо, как Сам Он претерпел, быв искушен, то может и искушаемым помочь.

< ਇਬਰਾਨੀਆਂ ਨੂੰ 2 >