< ਇਬਰਾਨੀਆਂ ਨੂੰ 3 >

1 ਉਪਰੰਤ ਹੇ ਪਵਿੱਤਰ ਭਰਾਵੋ, ਸਵਰਗੀ ਸੱਦੇ ਦੇ ਸਾਂਝੀ ਹੋਵੋ, ਤੁਸੀਂ ਯਿਸੂ ਵੱਲ ਧਿਆਨ ਕਰੋ ਜਿਸ ਨੂੰ ਅਸੀਂ ਰਸੂਲ ਅਤੇ ਪ੍ਰਧਾਨ ਜਾਜਕ ਮੰਨਦੇ ਹਾਂ।
それゆえ,聖なる兄弟たち,天の召しにあずかっている人たちよ,わたしたちが告白する使徒また大祭司であるイエスのことをよく考えなさい。
2 ਜਿਹੜਾ ਆਪਣੇ ਨਿਯੁਕਤ ਕਰਨ ਵਾਲਿਆਂ ਦੇ ਹੱਕ ਵਿੱਚ ਵਫ਼ਾਦਾਰ ਸੀ, ਜਿਵੇਂ ਮੂਸਾ ਉਹ ਦੇ ਸਾਰੇ ਘਰ ਵਿੱਚ ਸੀ।
彼は自分を任命した方に忠実であられました。モーセもその方の家全体にあってそうであったのと同じです。
3 ਕਿਉਂ ਜੋ ਘਰ ਨਾਲੋਂ ਘਰ ਦਾ ਬਣਾਉਣ ਵਾਲਾ ਜਿੰਨਾਂ ਆਦਰ ਦੇ ਯੋਗ ਹੁੰਦਾ ਹੈ, ਉਨ੍ਹਾਂ ਹੀ ਉਹ ਵੀ ਮੂਸਾ ਨਾਲੋਂ ਵਧੇਰੇ ਆਦਰ ਦੇ ਯੋਗ ਹੈ।
彼はモーセよりも大きな栄光にふさわしいとみなされました。家を建てた人は家よりも大きな誉れを受けるからです。
4 ਹਰੇਕ ਘਰ ਤਾਂ ਕਿਸੇ ਨਾ ਕਿਸੇ ਦਾ ਬਣਾਇਆ ਹੋਇਆ ਹੁੰਦਾ ਹੈ, ਪਰ ਜਿਸ ਨੇ ਸਭ ਕੁਝ ਬਣਾਇਆ ਉਹ ਪਰਮੇਸ਼ੁਰ ਹੈ।
家はすべてだれかによって造られますが,すべてのものを造られたのは神なのです。
5 ਅਤੇ ਮੂਸਾ ਤਾਂ ਉਹ ਦੇ ਸਾਰੇ ਘਰ ਵਿੱਚ ਨੌਕਰ ਦੀ ਤਰ੍ਹਾਂ ਵਫ਼ਾਦਾਰ ਸੀ ਤਾਂ ਕਿ ਹੋਣ ਵਾਲੀਆਂ ਗੱਲਾਂ ਦੀ ਗਵਾਹੀ ਦੇਵੇ।
確かにモーセはその方の家全体にあって召使いとして忠実でした。それは,将来語られる事柄について証言するためでした。
6 ਪਰ ਮਸੀਹ ਪੁੱਤਰ ਦੀ ਤਰ੍ਹਾਂ ਉਹ ਦੇ ਘਰ ਉੱਤੇ ਹੈ, ਅਤੇ ਉਹ ਦਾ ਘਰ ਅਸੀਂ ਹਾਂ ਜੇ ਅਸੀਂ ਆਸ ਦੀ ਦਲੇਰੀ ਅਤੇ ਅਭਮਾਨ ਅੰਤ ਤੱਕ ਫੜ੍ਹੀ ਰੱਖੀਏ।
しかし,キリストはその方の家を治めるみ子として忠実でした。わたしたちが確信と希望による誇りとを終わりまでしっかりと堅く保つなら,わたしたちこそその方の家なのです。
7 ਸੋ ਜਿਵੇਂ ਪਵਿੱਤਰ ਆਤਮਾ ਆਖਦਾ ਹੈ, ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ,
それゆえ,聖霊が次のように言っているとおりです。 「今日,あなた方はその方の声を聞くなら,
8 ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗ਼ਾਵਤ ਦੇ ਦਿਨ ਉਜਾੜ ਵਿੱਚ,
荒野での試練の日のように,自分たちの心をかたくなにして,挑発してはいけない。
9 ਜਦੋਂ ਤੁਹਾਡੇ ਪਿਉ-ਦਾਦਿਆਂ ਨੇ ਮੈਨੂੰ ਪਰਤਾਇਆ, ਅਤੇ ਚਾਲ੍ਹੀ ਸਾਲਾਂ ਤੱਕ ਮੇਰੇ ਕੰਮ ਵੇਖੇ।
その場所であなた方の父祖たちは試みをもってわたしを試し,四十年間わたしの業を目にした。
10 ੧੦ ਇਸ ਕਾਰਨ ਮੈਂ ਉਸ ਪੀੜ੍ਹੀ ਤੋਂ ਖਫ਼ਾ ਰਿਹਾ, ਅਤੇ ਆਖਿਆ ਕਿ ਉਹ ਦਿਲੋਂ ਕੁਰਾਹੇ ਪੈਂਦੇ ਹਨ, ਅਤੇ ਉਹਨਾਂ ਮੇਰੇ ਰਾਹਾਂ ਨੂੰ ਨਹੀਂ ਜਾਣਿਆ,
それでわたしはこの世代に腹を立ててこう言った,『彼らはいつもその心のうちに迷っている。彼らはわたしの道を知らなかった』。
11 ੧੧ ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ ਕਿ ਇਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!।
わたしは激しい怒りのうちに誓った,『彼らがわたしの安息に入ることはない』」。
12 ੧੨ ਹੇ ਭਰਾਵੋ, ਵੇਖਣਾ ਕਿ ਜਿਉਂਦੇ ਪਰਮੇਸ਼ੁਰ ਤੋਂ ਬੇਮੁੱਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਮਨ ਦੁਸ਼ਟ ਅਤੇ ਅਵਿਸ਼ਵਾਸੀ ਨਾ ਹੋ ਜਾਵੇ।
兄弟たち,あなた方のうちのだれも,不信仰な悪い心を抱いて生ける神から離れることがないよう,用心しなさい。
13 ੧੩ ਸਗੋਂ ਜਿੰਨਾਂ ਚਿਰ ਅੱਜ ਦਾ ਦਿਨ ਕਿਹਾ ਜਾਂਦਾ ਹੈ ਤੁਸੀਂ ਹਰ ਰੋਜ਼ ਇੱਕ ਦੂਜੇ ਨੂੰ ਉਪਦੇਸ਼ ਕਰਿਆ ਕਰੋ, ਤਾਂ ਜੋ ਤੁਹਾਡੇ ਵਿੱਚੋਂ ਕੋਈ ਪਾਪ ਦੇ ਧੋਖੇ ਨਾਲ ਕਠੋਰ ਨਾ ਹੋ ਜਾਵੇ।
むしろ,「今日」と呼ばれている間じゅう,あなた方のうちのだれも罪の欺きによってかたくなになることのないよう,日ごとに互いに勧め合いなさい。
14 ੧੪ ਕਿਉਂ ਜੋ ਅਸੀਂ ਮਸੀਹ ਵਿੱਚ ਸਾਂਝੀ ਹੋਏ ਹਾਂ ਪਰ ਤਦ ਜੇ ਆਪਣੇ ਪਹਿਲੇ ਭਰੋਸੇ ਨੂੰ ਅੰਤ ਤੋੜੀ ਤਕੜਾਈ ਨਾਲ ਫੜ੍ਹੀ ਰੱਖੀਏ, ਜਿਵੇਂ ਆਖਿਆ ਜਾਂਦਾ ਹੈ,
というのは,初めの確信を終わりまでしっかりと堅く保つなら,わたしたちはキリストにあずかる者となっているのです。
15 ੧੫ ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਬਗ਼ਾਵਤ ਦੇ ਦਿਨ।
ただし,次のように言われている間のことです。 「今日,あなた方はその方の声を聞くなら,自分たちの心をかたくなにして,挑発してはいけない」。
16 ੧੬ ਉਹ ਕਿਹੜੇ ਸਨ ਜਿਨ੍ਹਾਂ ਸੁਣ ਕੇ ਬਗ਼ਾਵਤ ਕੀਤੀ? ਭਲਾ, ਉਨ੍ਹਾਂ ਸਾਰਿਆਂ ਨੇ ਨਹੀਂ ਜਿਹੜੇ ਮੂਸਾ ਦੇ ਰਾਹੀਂ ਮਿਸਰੋਂ ਨਿੱਕਲ ਆਏ ਸਨ?
というのは,聞いていながら反逆したのはいったいだれでしたか。そうです,モーセによってエジプトから出て来たすべての者たちではありませんでしたか。
17 ੧੭ ਅਤੇ ਉਹ ਕਿਨ੍ਹਾਂ ਨਾਲ ਚਾਲ੍ਹੀ ਸਾਲ ਗੁੱਸੇ ਰਿਹਾ? ਭਲਾ, ਉਨ੍ਹਾਂ ਨਾਲ ਨਹੀਂ, ਜਿਨ੍ਹਾਂ ਪਾਪ ਕੀਤਾ ਅਤੇ ਜਿਨ੍ਹਾਂ ਦੀਆਂ ਲਾਸ਼ਾਂ ਉਜਾੜ ਵਿੱਚ ਪਈਆਂ ਰਹੀਆਂ?
その方が四十年間立腹されたのはだれに対してでしたか。罪を犯して,その死体が荒野に倒れた者たちではありませんでしたか。
18 ੧੮ ਅਤੇ ਕਿਨ੍ਹਾਂ ਨੂੰ ਉਸ ਨੇ ਸਹੁੰ ਖਾ ਕੇ ਆਖਿਆ ਭਈ ਉਹ ਮੇਰੇ ਅਰਾਮ ਵਿੱਚ ਨਾ ਵੜਨਗੇ? ਉਨ੍ਹਾਂ ਨੂੰ ਜਿਹੜੇ ਅਣ-ਆਗਿਆਕਾਰ ਸਨ?
その方がご自分の安息に入らせないと誓われたのは,不従順な者たち以外のだれに対してでしたか。
19 ੧੯ ਅਸੀਂ ਇਹ ਵੇਖਦੇ ਹਾਂ ਜੋ ਉਹ ਅਵਿਸ਼ਵਾਸ ਦੇ ਕਾਰਨ ਉਸ ਵਿੱਚ ਵੜ ਨਾ ਸਕੇ।
こうしてわたしたちは,彼らが入れなかったのは不信仰のゆえであったことに気づきます。

< ਇਬਰਾਨੀਆਂ ਨੂੰ 3 >