< ਇਬਰਾਨੀਆਂ ਨੂੰ 6 >

1 ਇਸ ਕਾਰਨ ਅਸੀਂ ਮਸੀਹ ਦੀ ਸਿੱਖਿਆ ਦੀਆਂ ਪੁਰਾਣੀਆਂ ਗੱਲਾਂ ਨੂੰ ਛੱਡ ਕੇ ਸਿਆਣਪੁਣੇ ਦੀ ਵੱਲ ਅੱਗੇ ਵਧਦੇ ਜਾਈਏ ਅਤੇ ਮੁਰਦਿਆਂ ਕੰਮਾਂ ਤੋਂ ਤੋਬਾ ਕਰਨ ਦੀ ਨੀਂਹ ਮੁੜ ਕੇ ਨਾ ਰੱਖੀਏ, ਨਾਲੇ ਪਰਮੇਸ਼ੁਰ ਉੱਤੇ ਵਿਸ਼ਵਾਸ ਕਰਨ ਦੀ,
ですから,わたしたちは,キリストについての初歩的な原理は後にして,完成へと押し進むことにし,次のような基礎を再び据えることはやめましょう。すなわち,死んだ業からの悔い改め,神に対する信仰,
2 ਬਪਤਿਸਮੇ ਦੀ ਸਿੱਖਿਆ ਦੀ, ਹੱਥ ਰੱਖਣ ਦੀ, ਮੁਰਦਿਆਂ ਦੇ ਜੀ ਉੱਠਣ ਦੀ ਅਤੇ ਸਦੀਪਕ ਨਿਆਂ ਦੀ। (aiōnios g166)
数々のバプテスマについての教え,手を置くこと,死んだ者たちの復活,そして永遠の裁きなどに関することです。 (aiōnios g166)
3 ਜੇਕਰ ਪਰਮੇਸ਼ੁਰ ਚਾਹੇ ਤਾਂ ਅਸੀਂ ਇਹੋ ਹੀ ਕਰਾਂਗੇ।
神が許してくださるなら,わたしたちはこのことを行なうでしょう。
4 ਕਿਉਂਕਿ ਉਹ ਜਿਹੜੇ ਇੱਕ ਵਾਰੀ ਉਜਿਆਲੇ ਕੀਤੇ ਗਏ ਅਤੇ ਸਵਰਗੀ ਵਰਦਾਨ ਦਾ ਸੁਆਦ ਚੱਖਿਆ ਅਤੇ ਪਵਿੱਤਰ ਆਤਮਾ ਵਿੱਚ ਸਾਂਝੀ ਹੋਏ
というのは,いったん啓発を受け,天からの贈り物を味わい,聖霊にあずかる者となり,
5 ਅਤੇ ਪਰਮੇਸ਼ੁਰ ਦੇ ਸ਼ੁਭ ਬਚਨ ਅਤੇ ਆਉਣ ਵਾਲੇ ਜੁੱਗ ਦੀਆਂ ਸ਼ਕਤੀਆਂ ਦਾ ਸੁਆਦ ਚੱਖਿਆ (aiōn g165)
神の良い言葉と来たるべき世の力を味わっておきながら, (aiōn g165)
6 ਅਤੇ ਜੇਕਰ ਉਹ ਭਟਕ ਜਾਣ ਤਾਂ ਉਨ੍ਹਾਂ ਤੋਂ ਫੇਰ ਨਵੇਂ ਸਿਰਿਓਂ ਤੋਬਾ ਕਰਾਉਣੀ ਅਣਹੋਣੀ ਹੈ ਇਸ ਲਈ ਜੋ ਉਹ ਪਰਮੇਸ਼ੁਰ ਦੇ ਪੁੱਤਰ ਨੂੰ ਆਪਣੀ ਵੱਲੋਂ ਦੂਜੀ ਵਾਰ ਸਲੀਬ ਉੱਤੇ ਚਾੜ੍ਹਦੇ ਅਤੇ ਬੇਇੱਜ਼ਤ ਕਰਦੇ ਹਨ।
その後で離れ落ちる者たちについては,彼らを再び悔い改めに立ち返らせるのは不可能なのです。神の子を自分たちで再びはりつけにして,彼を公の恥辱にさらしているからです。
7 ਜਿਹੜੀ ਭੂਮੀ ਉਸ ਵਰਖਾ ਨੂੰ ਜੋ ਉਸ ਉੱਤੇ ਵਾਰ-ਵਾਰ ਪੈਂਦੀ ਹੈ ਪੀ ਗਈ ਅਤੇ ਜਿਨ੍ਹਾਂ ਲਈ ਵਾਹੀ ਜਾਂਦੀ ਹੈ ਉਨ੍ਹਾਂ ਦੇ ਯੋਗ ਸਾਗ ਪੱਤ ਉਗਾਉਂਦੀ ਹੈ ਉਹ ਨੂੰ ਪਰਮੇਸ਼ੁਰ ਤੋਂ ਬਰਕਤ ਮਿਲਦੀ ਹੈ।
というのは,土地が,その上にたびたび降って来る雨を吸い込み,それを耕している人たちに役立つ作物を生み出すなら,神からの祝福を受けますが,
8 ਪਰ ਜੇ ਉਹ ਕੰਡਿਆਲੀ ਅਤੇ ਭੱਖੜੇ ਉਗਾਵੇ, ਤਾਂ ਅਪਰਵਾਨ ਹੁੰਦੀ ਅਤੇ ਸਰਾਪੀ ਜਾਣ ਦੇ ਨੇੜੇ ਹੈ ਜਿਸ ਦਾ ਅੰਤ ਭਸਮ ਕੀਤਾ ਜਾਣਾ ਹੈ।
イバラやアザミを生じるなら,それは退けられ,のろいに近づいており,その終わりには焼かれてしまいます。
9 ਪਰ ਹੇ ਪਿਆਰਿਓ, ਭਾਵੇਂ ਅਸੀਂ ਇਸ ਤਰ੍ਹਾਂ ਆਖਦੇ ਹਾਂ ਪਰ ਤੁਹਾਡੀ ਵੱਲੋਂ ਸਾਨੂੰ ਇਨ੍ਹਾਂ ਨਾਲੋਂ ਚੰਗੀਆਂ ਗੱਲਾਂ ਦੀ ਆਸ ਹੈ ਅਤੇ ਉਨ੍ਹਾਂ ਦੀ ਜੋ ਮੁਕਤੀ ਨਾਲ ਸੰਬੰਧ ਰੱਖਦੀਆਂ ਹਨ।
しかし,愛する者たちよ,わたしたちはこのように語ってはいても,あなた方については,もっと良い事柄,また救いに伴う事柄があると確信しています。
10 ੧੦ ਕਿਉਂ ਜੋ ਪਰਮੇਸ਼ੁਰ ਅਨਿਆਈਂ ਨਹੀਂ ਜੋ ਤੁਹਾਡੇ ਕੰਮ ਨੂੰ ਅਤੇ ਉਸ ਪਿਆਰ ਨੂੰ ਭੁੱਲ ਜਾਵੇ ਜਿਹੜਾ ਤੁਸੀਂ ਉਹ ਦੇ ਨਾਮ ਨਾਲ ਵਿਖਾਇਆ ਕਿ ਤੁਸੀਂ ਸੰਤਾਂ ਦੀ ਸੇਵਾ ਕੀਤੀ, ਅਤੇ ਕਰਦੇ ਵੀ ਹੋ।
というのは,神は不義な方ではないので,あなた方の業や,あなた方が聖徒たちに仕え,また今も仕えていることによってみ名に示した愛の骨折りとを忘れることはされないからです。
11 ੧੧ ਅਤੇ ਅਸੀਂ ਚਾਹੁੰਦੇ ਹਾਂ ਜੋ ਤੁਹਾਡੇ ਵਿੱਚ ਹਰੇਕ ਆਸ ਦੀ ਭਰਪੂਰੀ ਲਈ ਅੰਤ ਤੱਕ ਇਸੇ ਤਰ੍ਹਾਂ ਦਾ ਯਤਨ ਕਰੇ।
わたしたちは,あなた方ひとりひとりが,終わりに至るまで十分な希望を保つため,その同じ勤勉さを示して欲しいと思います。
12 ੧੨ ਤਾਂ ਜੋ ਤੁਸੀਂ ਆਲਸੀ ਨਾ ਹੋਵੋ ਸਗੋਂ ਉਨ੍ਹਾਂ ਦੀ ਰੀਸ ਕਰੋ ਜਿਹੜੇ ਵਿਸ਼ਵਾਸ ਅਤੇ ਧੀਰਜ ਦੇ ਰਾਹੀਂ ਵਾਅਦਿਆਂ ਦੇ ਅਧਿਕਾਰੀ ਹੁੰਦੇ ਹਨ।
それは,あなた方が不活発になったりせず,約束を信仰と忍耐とによって受け継ぐ人たちの模倣者となるためです。
13 ੧੩ ਜਦੋਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਵਾਇਦਾ ਕੀਤਾ ਤਾਂ ਇਸ ਕਰਕੇ ਜੋ ਆਪਣੇ ਨਾਲੋਂ ਵੱਡਾ ਕੋਈ ਨਾ ਵੇਖਿਆ ਜਿਸ ਦੀ ਉਹ ਸਹੁੰ ਖਾਂਦਾ ਉਹ ਨੇ ਆਪਣੀ ਹੀ ਸਹੁੰ ਖਾ ਕੇ ਆਖਿਆ
神はアブラハムに約束されたとき,ご自分より偉大な者にかけて誓うことができなかったので,ご自身にかけて誓い,
14 ੧੪ ਕਿ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਤੇਰਾ ਵਾਧੇ ਤੇ ਵਾਧਾ ਕਰਾਂਗਾ।
「わたしは必ずあなたを祝福し,必ずあなたを殖やすだろう」と言われたのです。
15 ੧੫ ਇਸੇ ਤਰ੍ਹਾਂ ਉਹ ਨੇ ਧੀਰਜ ਕਰ ਕੇ ਉਸ ਦਿੱਤੇ ਹੋਏ ਵਾਇਦੇ ਨੂੰ ਪ੍ਰਾਪਤ ਕੀਤਾ।
こうしてアブラハムは,辛抱強く耐え忍んだのち,約束のものを獲得しました。
16 ੧੬ ਮਨੁੱਖ ਤਾਂ ਆਪਣੇ ਨਾਲੋਂ ਕਿਸੇ ਵੱਡੇ ਦੀ ਸਹੁੰ ਖਾਂਦੇ ਹਨ ਅਤੇ ਉਹਨਾਂ ਦੇ ਹਰੇਕ ਝਗੜੇ ਦਾ ਫੈਸਲਾ ਸਹੁੰ ਤੇ ਖ਼ਤਮ ਹੋ ਜਾਂਦਾ ਹੈ।
というのは,実際,人間たちは自分より偉大な者にかけて誓うのであって,その誓いは確証となってあらゆる論争に決着をつけます。
17 ੧੭ ਇਸ ਕਰਕੇ ਜਦੋਂ ਪਰਮੇਸ਼ੁਰ ਨੇ ਵਾਇਦੇ ਦੇ ਅਧਿਕਾਰੀਆਂ ਉੱਤੇ ਆਪਣੀ ਮਰਜ਼ੀ ਨੂੰ ਹੋਰ ਵੀ ਪੱਕਾ ਕਰ ਕੇ ਪਰਗਟ ਕਰਨਾ ਚਾਹਿਆ ਤਾਂ ਵਿਚਾਲੇ ਸਹੁੰ ਲਿਆਂਦੀ।
このように神は,約束の相続人たちにご自分の考えの不変性をさらに豊かに示そうと決めると,誓いによって介入されたのです。
18 ੧੮ ਭਈ ਦੋ ਪੱਕੀਆਂ ਗੱਲਾਂ ਦੇ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ੁਰ ਦਾ ਝੂਠ ਬੋਲਣਾ ਅਣਹੋਣਾ ਹੈ, ਸਾਨੂੰ ਪੱਕਾ ਦਿਲਾਸਾ ਮਿਲੇ ਜਿਹੜੇ ਆਪਣੇ ਸਾਹਮਣੇ ਰੱਖੀ ਹੋਈ ਆਸ ਨੂੰ ਫੜ ਲੈਣ ਲਈ ਭੱਜ ਕੇ ਪਨਾਹ ਲੈਂਦੇ ਹਨ।
それは,自分の前に置かれた希望をつかもうとして避難所に逃れて来たわたしたちが,神が偽ることのできない二つの不変の事柄によって,力強い励ましを得るためでした。
19 ੧੯ ਅਤੇ ਉਹ ਆਸ ਸਾਡੀ ਜਾਨ ਦਾ ਲੰਗਰ ਹੈ ਜਿਹੜਾ ਪੱਕਾ ਅਤੇ ਸਥਿਰ ਹੈ ਅਤੇ ਉਸ ਥਾਂ ਪਹੁੰਚਦਾ ਹੈ ਜੋ ਪੜਦੇ ਦੇ ਅੰਦਰ ਹੈ।
その希望を,わたしたちは魂の錨,確実でしっかりした希望,また垂れ幕の内側に入って行くものとして持っています。
20 ੨੦ ਜਿੱਥੇ ਯਿਸੂ ਨੇ ਆਗੂ ਬਣ ਕੇ ਸਾਡੇ ਲਈ ਪਰਵੇਸ਼ ਕੀਤਾ ਜਿਹੜਾ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਪ੍ਰਧਾਨ ਜਾਜਕ ਬਣਿਆ। (aiōn g165)
そこへは先駆者であるイエスがわたしたちのために入り,永久にメルキゼデクの位に等しい大祭司となられたのです。 (aiōn g165)

< ਇਬਰਾਨੀਆਂ ਨੂੰ 6 >