< ਇਬਰਾਨੀਆਂ ਨੂੰ 1 >

1 ਪਰਮੇਸ਼ੁਰ ਨੇ ਬੀਤੇ ਹੋਏ ਸਮਿਆਂ ਵਿੱਚ ਨਬੀਆਂ ਦੇ ਦੁਆਰਾ ਸਾਡੇ ਬਜ਼ੁਰਗਾਂ ਨਾਲ ਕਈ ਵਾਰੀ ਅਤੇ ਕਈ ਤਰੀਕਿਆਂ ਨਾਲ ਗੱਲ ਕੀਤੀ।
Бог, многократно и многообразно говоривший издревле отцам в пророках,
2 ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਿਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ। (aiōn g165)
В последние дни сии говорил нам в Сыне, Которого поставил наследником всего, чрез Которого и веки сотворил. (aiōn g165)
3 ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
Сей, будучи сияние славы и образ ипостаси Его и держа все словом силы Своей, совершив собою очищение грехов наших, воссел одесную (престола) величия на высоте,
4 ਉਹ ਦੂਤਾਂ ਨਾਲੋਂ ਐਨਾ ਉੱਤਮ ਹੋਇਆ, ਜਿੰਨਾਂ ਉਹ ਨੇ ਉਨ੍ਹਾਂ ਨਾਲੋਂ ਵਿਰਸੇ ਵਿੱਚ ਉੱਤਮ ਨਾਮ ਪਾਇਆ।
Будучи столько превосходнее Ангелов, сколько славнейшее пред ними наследовал имя.
5 ਕਿਉਂ ਜੋ ਦੂਤਾਂ ਵਿੱਚੋਂ ਪਰਮੇਸ਼ੁਰ ਨੇ ਕਿਸਨੂੰ ਕਦੇ ਆਖਿਆ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ?। ਅਤੇ ਫੇਰ, ਮੈਂ ਉਹ ਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤਰ ਹੋਵੇਗਾ।
Ибо кому когда из Ангелов сказал Бог: “Ты сын мой, Я ныне родил Тебя?” И еще: “Я буду Ему Отцом, и Он будет Мне Сыном”?
6 ਅਤੇ ਜਦੋਂ ਉਸ ਪਹਿਲੇ ਨੂੰ ਸੰਸਾਰ ਵਿੱਚ ਫਿਰ ਲਿਆਉਂਦਾ ਹੈ ਤਾਂ ਉਹ ਕਹਿੰਦਾ ਹੈ - “ਪਰਮੇਸ਼ੁਰ ਦੇ ਸੱਭੇ ਦੂਤ ਉਹ ਨੂੰ ਮੱਥਾ ਟੇਕਣ।”
Также, когда вводит Первородного во вселенную, говорит: “и да поклонятся Ему все Ангелы Божии”.
7 ਅਤੇ ਉਹ ਦੂਤਾਂ ਦੇ ਬਾਰੇ ਆਖਦਾ ਹੈ - ਉਹ ਆਪਣਿਆਂ ਦੂਤਾਂ ਨੂੰ ਹਵਾਵਾਂ ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ਬਣਾਉਂਦਾ ਹੈ।
Об Ангелах сказано: “Ты творишь Ангелами Своими духов и служителями Своими пламенеющий огонь”.
8 ਪਰ ਪੁੱਤਰ ਦੇ ਬਾਰੇ - ਹੇ ਪਰਮੇਸ਼ੁਰ, ਤੇਰਾ ਸਿੰਘਾਸਣ ਸਦੀਪਕ ਕਾਲ ਤੱਕ ਹੈ ਅਤੇ ਤੇਰੇ ਰਾਜ ਦਾ ਅਧਿਕਾਰ ਧਾਰਮਿਕਤਾ ਦਾ ਅਧਿਕਾਰ ਹੈ, (aiōn g165)
А о Сыне: “Престол Твой Боже, в век века; жезл царствия Твоего - жезл правоты. (aiōn g165)
9 ਤੂੰ ਧਰਮ ਨਾਲ ਪਿਆਰ ਅਤੇ ਬਦੀ ਨਾਲ ਵੈਰ ਕੀਤਾ; ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।
Ты возлюбил правду и возненавидел беззакония; посему помазав Тебя, Боже, Бог твой елеем радости более соучастников твоих”.
10 ੧੦ ਅਤੇ ਇਹ ਵੀ, - ਹੇ ਪ੍ਰਭੂ, ਤੂੰ ਆਦ ਵਿੱਚ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ,
И: “В начале Ты, Господи, основал землю, и небеса - дело рук Твоих;
11 ੧੧ ਉਹ ਨਾਸ ਹੋ ਜਾਣਗੇ ਪਰ ਤੂੰ ਅਟੱਲ ਰਹਿੰਦਾ ਹੈਂ, ਉਹ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ,
Они погибнут, а ты пребываешь; и все обветшают как риза,
12 ੧੨ ਅਤੇ ਚਾਦਰ ਵਾਂਗੂੰ ਤੂੰ ਉਹਨਾਂ ਨੂੰ ਲਪੇਟੇਂਗਾ ਅਤੇ ਕੱਪੜੇ ਵਾਂਗੂੰ ਉਹ ਬਦਲੇ ਜਾਣਗੇ, ਪਰ ਤੂੰ ਉਹ ਹੀ ਹੈ ਅਤੇ ਤੇਰੇ ਵਰ੍ਹਿਆਂ ਦਾ ਅੰਤ ਨਹੀਂ ਹੋਵੇਗਾ।
И как одежду свернешь их, и изменятся; но Ты тот же, и лета Твои не кончатся”.
13 ੧੩ ਪਰ ਦੂਤਾਂ ਵਿੱਚੋਂ ਕਿਸ ਦੇ ਬਾਰੇ ਉਹ ਨੇ ਕਦੇ ਆਖਿਆ ਹੈ ਕਿ ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਬਣਾ ਦੇਵਾਂ?
Кому когда из Ангелов сказал Бог: “Седи одесную Меня, доколе положу врагов Твоих в подножие ног Твоих”?
14 ੧੪ ਕੀ ਉਹ ਸਾਰੇ, ਮੁਕਤੀ ਪ੍ਰਾਪਤ ਕਰਨ ਵਾਲਿਆਂ ਦੀ ਸੇਵਾ ਕਰਨ ਲਈ ਭੇਜੇ ਗਏ ਆਤਮੇ ਨਹੀਂ ਹਨ?
Не все ли они суть служебные духи, посылаемые на служение для тех, которые имеют наследовать спасение?

< ਇਬਰਾਨੀਆਂ ਨੂੰ 1 >