< ਹੋਸ਼ੇਆ 1 >

1 ਇਹ ਯਹੋਵਾਹ ਦੀ ਉਹ ਬਾਣੀ ਹੈ, ਜਿਹੜੀ ਬੇਰੀ ਦੇ ਪੁੱਤਰ ਹੋਸ਼ੇਆ ਨੂੰ ਉਸ ਸਮੇਂ ਆਈ, ਜਦੋਂ ਯਹੂਦਾਹ ਦੇ ਉੱਤੇ ਰਾਜਾ ਉੱਜ਼ੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦਾ ਰਾਜ ਸੀ ਅਤੇ ਇਸਰਾਏਲ ਦੇ ਉੱਤੇ ਰਾਜਾ ਯੋਆਸ਼ ਦੇ ਪੁੱਤਰ ਯਾਰਾਬੁਆਮ ਦਾ ਰਾਜ ਸੀ।
דבר יהוה אשר היה אל הושע בן בארי בימי עזיה יותם אחז יחזקיה מלכי יהודה--ובימי ירבעם בן יואש מלך ישראל
2 ਜਦ ਯਹੋਵਾਹ ਪਹਿਲਾਂ ਹੋਸ਼ੇਆ ਦੇ ਰਾਹੀਂ ਬੋਲਿਆ, ਤਾਂ ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, ਜਾ ਕੇ ਇੱਕ ਵੇਸਵਾ ਔਰਤ ਨਾਲ ਵਿਆਹ ਕਰ। ਉਹ ਵਿਭਚਾਰ ਦੇ ਬੱਚਿਆਂ ਨੂੰ ਜਨਮ ਦੇਵੇਗੀ। ਕਿਉਂ ਜੋ ਦੇਸ ਨੇ ਯਹੋਵਾਹ ਨੂੰ ਛੱਡ ਕੇ ਵੱਡਾ ਵਿਭਚਾਰ ਕੀਤਾ ਹੈ।
תחלת דבר יהוה בהושע ויאמר יהוה אל הושע לך קח לך אשת זנונים וילדי זנונים--כי זנה תזנה הארץ מאחרי יהוה
3 ਤਾਂ ਉਸ ਨੇ ਜਾ ਕੇ ਦਿਬਲਾਇਮ ਦੀ ਧੀ ਗੋਮਰ ਨੂੰ ਵਿਆਹ ਲਿਆ। ਉਹ ਗਰਭਵਤੀ ਹੋਈ ਅਤੇ ਉਹ ਦੇ ਲਈ ਪੁੱਤਰ ਨੂੰ ਜਨਮ ਦਿੱਤਾ।
וילך ויקח את גמר בת דבלים ותהר ותלד לו בן
4 ਯਹੋਵਾਹ ਨੇ ਉਹ ਨੂੰ ਆਖਿਆ, ਉਸ ਦਾ ਨਾਮ ਯਿਜ਼ਰਏਲ ਰੱਖ, ਕਿਉਂ ਜੋ ਥੋੜ੍ਹੇ ਸਮੇਂ ਵਿੱਚ ਮੈਂ ਯਿਜ਼ਰਏਲ ਦੇ ਖ਼ੂਨ ਦੀ ਸਜ਼ਾ ਯੇਹੂ ਦੇ ਘਰਾਣੇ ਉੱਤੇ ਲਿਆਵਾਂਗਾ ਅਤੇ ਇਸਰਾਏਲ ਦੇ ਘਰਾਣੇ ਦੇ ਰਾਜ ਨੂੰ ਖ਼ਤਮ ਕਰ ਦਿਆਂਗਾ।
ויאמר יהוה אליו קרא שמו יזרעאל כי עוד מעט ופקדתי את דמי יזרעאל על בית יהוא והשבתי ממלכות בית ישראל
5 ਫਿਰ ਉਸੇ ਦਿਨ ਇਸ ਤਰ੍ਹਾਂ ਹੋਵੇਗਾ ਕਿ ਮੈਂ ਇਸਰਾਏਲ ਦਾ ਧਣੁੱਖ ਯਿਜ਼ਰਏਲ ਦੀ ਵਾਦੀ ਵਿੱਚ ਭੰਨ ਸੁੱਟਾਂਗਾ।
והיה ביום ההוא ושברתי את קשת ישראל בעמק יזרעאל
6 ਉਹ ਫੇਰ ਗਰਭਵਤੀ ਹੋਈ ਅਤੇ ਇੱਕ ਧੀ ਨੂੰ ਜਨਮ ਦਿੱਤਾ ਅਤੇ ਉਸ ਨੇ ਉਹ ਨੂੰ ਆਖਿਆ, ਇਸ ਦਾ ਨਾਮ “ਲੋ-ਰੁਹਾਮਾਹ” ਰੱਖ, ਕਿਉਂ ਜੋ ਮੈਂ ਫਿਰ ਇਸਰਾਏਲ ਦੇ ਘਰਾਣੇ ਉੱਤੇ ਹੋਰ ਰਹਿਮ ਨਹੀਂ ਕਰਾਂਗਾ ਅਤੇ ਉਹਨਾਂ ਨੂੰ ਕਦੇ ਵੀ ਮਾਫ਼ ਨਾ ਕਰਾਂਗਾ।
ותהר עוד ותלד בת ויאמר לו קרא שמה לא רחמה כי לא אוסיף עוד ארחם את בית ישראל--כי נשא אשא להם
7 ਪਰ ਮੈਂ ਯਹੂਦਾਹ ਦੇ ਘਰਾਣੇ ਉੱਤੇ ਰਹਿਮ ਕਰਾਂਗਾ ਅਤੇ ਮੈਂ ਉਹਨਾਂ ਨੂੰ ਧਣੁੱਖ, ਤਲਵਾਰ, ਲੜਾਈ, ਘੋੜਿਆਂ ਜਾਂ ਸਵਾਰਾਂ ਨਾਲ ਨਾ ਬਚਾਵਾਂਗਾ, ਸਗੋਂ ਯਹੋਵਾਹ ਉਹਨਾਂ ਦੇ ਪਰਮੇਸ਼ੁਰ ਦੇ ਦੁਆਰਾ ਬਚਾਵਾਂਗਾ।
ואת בית יהודה ארחם והושעתים ביהוה אלהיהם ולא אושיעם בקשת ובחרב ובמלחמה בסוסים ובפרשים
8 ਲੋ-ਰੁਹਾਮਾਹ ਦਾ ਦੁੱਧ ਛੁਡਾਉਣ ਤੋਂ ਬਾਅਦ ਉਹ ਇਸਤਰੀ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ।
ותגמל את לא רחמה ותהר ותלד בן
9 ਤਾਂ ਉਸ ਨੂੰ ਆਖਿਆ, ਇਹ ਦਾ ਨਾਮ “ਲੋ-ਅੰਮੀ” ਰੱਖ, ਕਿਉਂ ਜੋ ਤੁਸੀਂ ਮੇਰੀ ਪਰਜਾ ਨਹੀਂ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਨਹੀਂ ਹਾਂ।
ויאמר קרא שמו לא עמי כי אתם לא עמי ואנכי לא אהיה לכם
10 ੧੦ ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਗੂੰ ਹੋਵੇਗੀ, ਜਿਹੜੀ ਮਿਣੀ ਅਤੇ ਗਿਣੀ ਨਹੀਂ ਜਾ ਸਕਦੀ। ਇਸ ਤਰ੍ਹਾਂ ਹੋਵੇਗਾ ਕਿ ਜਿੱਥੇ ਉਨ੍ਹਾਂ ਨੂੰ ਇਹ ਆਖਿਆ ਗਿਆ ਸੀ, “ਤੁਸੀਂ ਮੇਰੀ ਪਰਜਾ ਨਹੀਂ ਹੋ” ਉੱਥੇ ਹੀ ਉਹਨਾਂ ਨੂੰ ਆਖਿਆ ਜਾਵੇਗਾ, “ਤੁਸੀਂ ਜੀਉਂਦੇ ਪਰਮੇਸ਼ੁਰ ਦੇ ਪੁੱਤਰ ਹੋ।”
והיה מספר בני ישראל כחול הים אשר לא ימד ולא יספר והיה במקום אשר יאמר להם לא עמי אתם יאמר להם בני אל חי
11 ੧੧ ਯਹੂਦੀ ਅਤੇ ਇਸਰਾਏਲੀ ਫਿਰ ਇਕੱਠੇ ਹੋਣਗੇ ਅਤੇ ਉਹ ਆਪਣੇ ਲਈ ਇੱਕ ਆਗੂ ਠਹਿਰਾਉਣਗੇ। ਉਹ ਇਸ ਦੇਸ ਵਿੱਚੋਂ ਉਤਾਹਾਂ ਜਾਣਗੇ, ਕਿਉਂ ਜੋ ਯਿਜ਼ਰਏਲ ਦਾ ਦਿਨ ਮਹਾਨ ਹੋਵੇਗਾ।
ונקבצו בני יהודה ובני ישראל יחדו ושמו להם ראש אחד ועלו מן הארץ כי גדול יום יזרעאל

< ਹੋਸ਼ੇਆ 1 >