< ਯਸਾਯਾਹ 28 >

1 ਹਾਏ ਇਫ਼ਰਾਈਮ ਦੇ ਸ਼ਰਾਬੀਆਂ ਦੇ ਘਮੰਡ ਦੇ ਮੁਕਟ ਉੱਤੇ! ਅਤੇ ਉਸ ਦੇ ਸ਼ਾਨਦਾਰ ਸੁਹੱਪਣ ਦੇ ਕੁਮਲਾਏ ਹੋਏ ਫੁੱਲ ਉੱਤੇ, ਜਿਹੜਾ ਉਨ੍ਹਾਂ ਬੇਹੋਸ਼ ਸ਼ਰਾਬੀਆਂ ਦੀ ਫਲਦਾਰ ਘਾਟੀ ਦੇ ਸਿਰੇ ਉੱਤੇ ਹੈ!
Teško gizdavu vijencu pijanica Efrajimovih, uvelu cvijetu blistava mu nakita - onima što uvrh plodnog dola leže vinom opijeni!
2 ਵੇਖੋ, ਯਹੋਵਾਹ ਕੋਲ ਇੱਕ ਤਕੜਾ ਤੇ ਸਮਰੱਥੀ ਜਨ ਹੈ, ਜੋ ਗੜਿਆਂ ਦੇ ਮੀਂਹ ਵਾਂਗੂੰ, ਨਾਸ ਕਰਨ ਵਾਲੇ ਬੁੱਲੇ ਵਾਂਗੂੰ, ਹੜ੍ਹ ਪੈਂਦਿਆਂ ਡਾਢੇ ਪਾਣੀ ਦੀ ਹਨੇਰੀ ਵਾਂਗੂੰ ਹੈ, ਉਹ ਉਸ ਨੂੰ ਬਲ ਨਾਲ ਧਰਤੀ ਤੱਕ ਪਟਕ ਦੇਵੇਗਾ।
Evo, od Gospoda jaki i moćni, kao pljusak s tučom, kao vihor razorni, prolom oblaka i povodanj, i svom ih snagom na zemlju baca.
3 ਇਫ਼ਰਾਈਮ ਦੇ ਸ਼ਰਾਬੀਆਂ ਦੇ ਘਮੰਡ ਦਾ ਮੁਕਟ ਪੈਰਾਂ ਹੇਠ ਮਿੱਧਿਆ ਜਾਵੇਗਾ।
Bit će izgažen nogama gizdav vijenac pijanica Efrajimovih
4 ਉਸ ਦੇ ਸ਼ਾਨਦਾਰ ਸੁਹੱਪਣ ਦਾ ਕੁਮਲਾਇਆ ਹੋਇਆ ਫੁੱਲ, ਜਿਹੜਾ ਉਸ ਫਲਦਾਰ ਘਾਟੀ ਦੇ ਸਿਰੇ ਉੱਤੇ ਹੈ, ਹਾੜ੍ਹੀ ਦੇ ਪਹਿਲੇ ਪੱਕੇ ਹੰਜ਼ੀਰ ਵਾਂਗੂੰ ਹੋਵੇਗਾ, ਜਿਸ ਨੂੰ ਕੋਈ ਵੇਖਦਿਆਂ ਹੀ ਹੱਥ ਵਿੱਚ ਲਵੇ ਅਤੇ ਨਿਗਲ ਜਾਵੇ।
i uveo cvijet blistava mu nakita uvrh plodnih dolina; bit će kao rana smokva prije ljeta: čim je tko spazi, odmah je ubere.
5 ਉਸ ਦਿਨ ਸੈਨਾਂ ਦਾ ਯਹੋਵਾਹ ਆਪਣੀ ਪਰਜਾ ਦੇ ਬਚੇ ਹੋਇਆਂ ਲਈ ਸੁਹੱਪਣ ਦਾ ਮੁਕਟ, ਸੁੰਦਰਤਾ ਦਾ ਹਾਰ ਹੋਵੇਗਾ,
U onaj dan Jahve nad Vojskama postat će kruna slave i sjajan vijenac Ostatku svoga naroda -
6 ਅਤੇ ਜਿਹੜਾ ਨਿਆਂ ਕਰਨ ਲਈ ਬੈਠਦਾ ਹੈ, ਉਸ ਦੇ ਲਈ ਉਹ ਇਨਸਾਫ਼ ਦੀ ਰੂਹ, ਅਤੇ ਜਿਹੜੇ ਫਾਟਕ ਤੋਂ ਲੜਾਈ ਹਟਾਉਂਦੇ ਹਨ, ਉਹਨਾਂ ਲਈ ਬਲ ਹੋਵੇਗਾ।
duh pravde onome koji sjedi na stolici sudačkoj i srčanost onome koji odbija napad na vrata.
7 ਇਹ ਵੀ ਮਧ ਨਾਲ ਝੂਲਦੇ ਫਿਰਦੇ ਹਨ, ਅਤੇ ਸ਼ਰਾਬ ਨਾਲ ਡਗਮਗਾਉਂਦੇ ਹਨ, - ਜਾਜਕ ਅਤੇ ਨਬੀ ਸ਼ਰਾਬ ਨਾਲ ਝੂਲਦੇ ਫਿਰਦੇ ਹਨ, ਉਹ ਮਧ ਨਾਲ ਮਸਤਾਨੇ ਹਨ, ਉਹ ਸ਼ਰਾਬ ਨਾਲ ਡਗਮਗਾਉਂਦੇ ਹਨ, ਉਹ ਦਰਸ਼ਣ ਵੇਖਦੇ ਹੋਏ ਵੀ ਭੁਲੇਖਾ ਖਾਂਦੇ ਹਨ, ਨਿਆਂ ਕਰਨ ਵਿੱਚ ਭੁੱਲ ਕਰਦੇ ਹਨ!
Oni posrću od vina, teturaju od žestoka pića: svećenici i proroci od žestoka pića posrću; omami ih vino; teturaju od žestoka pića, posrću u viđenjima, ljuljaju se sudeći.
8 ਸਾਰੀਆਂ ਮੇਜ਼ਾਂ ਤਾਂ ਕੈ ਅਤੇ ਵਿਸ਼ਟੇ ਨਾਲ ਭਰੀਆਂ ਹੋਈਆਂ ਹਨ, ਕੋਈ ਥਾਂ ਸਾਫ਼ ਨਹੀਂ!
Svi su stolovi puni gnusnih bljuvotina, nigdje čista mjesta nema!
9 ਉਹ ਕਿਸਨੂੰ ਗਿਆਨ ਸਿਖਾਵੇਗਾ, ਅਤੇ ਕਿਸਨੂੰ ਪਰਚਾਰ ਦੀ ਸਮਝ ਦੇਵੇਗਾ? ਕੀ ਉਹਨਾਂ ਨੂੰ ਜਿਨ੍ਹਾਂ ਦਾ ਦੁੱਧ ਛੁਡਾਇਆ ਗਿਆ, ਜਾਂ ਜਿਹੜੇ ਦੁੱਧੀਆਂ ਤੋਂ ਅਲੱਗ ਕੀਤੇ ਗਏ?
“Koga on to uči mudrosti, koga on upućuje u objavu? Zar djecu odviknutu od mlijeka odbijenu od prsiju?
10 ੧੦ ਬਿਧ ਤੇ ਬਿਧ, ਬਿਧ ਤੇ ਬਿਧ, ਸੂਤਰ ਤੇ ਸੂਤਰ, ਸੂਤਰ ਤੇ ਸੂਤਰ, ਥੋੜ੍ਹਾ ਐਥੇ, ਥੋੜ੍ਹਾ ਉੱਥੇ!
Sav la-sav, sav la-sav, kav la-kav, kav la-kav, zeer šam, zeer šam.”
11 ੧੧ ਉਹ ਤਾਂ ਓਪਰੇ ਬੁੱਲ੍ਹਾਂ ਅਤੇ ਪਰਦੇਸੀ ਭਾਸ਼ਾ ਦੇ ਰਾਹੀਂ ਇਸ ਪਰਜਾ ਨਾਲ ਬੋਲੇਗਾ,
Da, mucavim usnama i na stranom jeziku govorit će se ovom narodu.
12 ੧੨ ਜਿਨ੍ਹਾਂ ਨੂੰ ਉਸ ਨੇ ਆਖਿਆ, ਇਹ ਅਰਾਮ ਹੈ, ਹੁੱਸੇ ਹੋਏ ਨੂੰ ਅਰਾਮ ਦਿਓ, ਅਤੇ ਚੈਨ ਇਹ ਹੈ, ਪਰ ਉਹਨਾਂ ਨੇ ਸੁਣਨਾ ਨਾ ਚਾਹਿਆ।
On im reče: “Evo počinka, dajte umornom da otpočine! Evo odmora!” Ali ne htjedoše poslušati.
13 ੧੩ ਇਸ ਲਈ ਯਹੋਵਾਹ ਦਾ ਬਚਨ ਉਹਨਾਂ ਲਈ ਇਹ ਹੋਵੇਗਾ, ਬਿਧ ਤੇ ਬਿਧ, ਬਿਧ ਤੇ ਬਿਧ, ਸੂਤਰ ਤੇ ਸੂਤਰ, ਸੂਤਰ ਤੇ ਸੂਤਰ, ਥੋੜ੍ਹਾ ਐਥੇ, ਥੋੜ੍ਹਾ ਉੱਥੇ, ਤਾਂ ਜੋ ਉਹ ਚਲੇ ਜਾਣ ਤੇ ਪਿਛਾਹਾਂ ਡਿੱਗ ਪੈਣ, ਅਤੇ ਜ਼ਖਮੀ ਹੋਣ ਤੇ ਫਸ ਕੇ ਫੜ੍ਹੇ ਜਾਣ।
Zato će im Jahve ovako govoriti: “Sav la-sav, sav la-sav, kav la-kav, kav la-kav, zeer šam, zeer šam”, da hodeći padnu nauznak, da se razbiju, zapletu i uhvate.
14 ੧੪ ਇਸ ਲਈ, ਹੇ ਠੱਠਾ ਕਰਨ ਵਾਲਿਓ, ਯਹੋਵਾਹ ਦੀ ਗੱਲ ਸੁਣੋ, ਤੁਸੀਂ ਜਿਹੜੇ ਇਸ ਪਰਜਾ ਉੱਤੇ ਹਕੂਮਤ ਕਰਦੇ ਹੋ, ਜਿਹੜੀ ਯਰੂਸ਼ਲਮ ਵਿੱਚ ਹੈ,
Stoga čujte riječ Jahvinu, vi podsmjevači, vi što vladate narodom ovim koji je u Jeruzalemu.
15 ੧੫ ਤੁਸੀਂ ਤਾਂ ਕਹਿੰਦੇ ਹੋ ਕਿ ਅਸੀਂ ਮੌਤ ਨਾਲ ਨੇਮ ਬੰਨ੍ਹਿਆ ਅਤੇ ਪਤਾਲ ਨਾਲ ਇਕਰਾਰ ਕੀਤਾ ਹੈ, ਜਦ ਬਿਪਤਾ ਦਾ ਹੜ੍ਹ ਆ ਝੁੱਲੇਗਾ, ਤਾਂ ਉਹ ਸਾਡੇ ਨੇੜੇ ਨਾ ਆਵੇਗਾ, ਕਿਉਂ ਜੋ ਅਸੀਂ ਝੂਠ ਨੂੰ ਆਪਣੀ ਪਨਾਹ ਬਣਾਇਆ, ਅਤੇ ਧੋਖੇ ਵਿੱਚ ਅਸੀਂ ਆਪ ਨੂੰ ਲੁਕਾਇਆ ਹੈ, (Sheol h7585)
Vi velite: “Sklopismo savez sa smrću i s Podzemljem učinismo sporazum. Kad prođe bič razorni, ne, neće nas dohvatiti, jer od laži načinismo sebi sklonište i od obmane skrovište.” (Sheol h7585)
16 ੧੬ ਇਸ ਲਈ ਪ੍ਰਭੂ ਯਹੋਵਾਹ ਫ਼ਰਮਾਉਂਦਾ ਹੈ, ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ, ਇੱਕ ਪਰਖਿਆ ਹੋਇਆ ਪੱਥਰ, ਇੱਕ ਅਮੋਲਕ ਖੂੰਜੇ ਦਾ ਪੱਥਰ ਪੱਕੀ ਨੀਂਹ ਦਾ ਧਰਦਾ ਹਾਂ, ਜਿਹੜਾ ਪਰਤੀਤ ਕਰਦਾ ਹੈ, ਉਹ ਘਬਰਾ ਕੇ ਕਾਹਲੀ ਨਹੀਂ ਕਰੇਗਾ।
Stog ovako govori Jahve Gospod: “Evo, postavljam na Sion kamen odabrani, dragocjen kamen ugaoni, temeljac. Onaj koji u nj vjeruje neće propasti.
17 ੧੭ ਮੈਂ ਇਨਸਾਫ਼ ਨੂੰ ਸੂਤਰ, ਅਤੇ ਧਰਮ ਨੂੰ ਸਾਹਲ ਬਣਾਵਾਂਗਾ, ਅਤੇ ਗੜੇ ਝੂਠ ਦੀ ਪਨਾਹ ਨੂੰ ਹੂੰਝ ਲੈ ਜਾਣਗੇ, ਅਤੇ ਹੜ੍ਹ ਤੁਹਾਡੀ ਓਟ ਨੂੰ ਰੋੜ੍ਹ ਕੇ ਲੈ ਜਾਣਗੇ।
I uzet ću pravo za mjeru, a pravdu za tezulju.” I tuča će vam zastrti sklonište od laži, a voda otplaviti skrovište;
18 ੧੮ ਤਦ ਤੁਹਾਡਾ ਮੌਤ ਨਾਲ ਬੰਨ੍ਹਿਆ ਹੋਇਆ ਨੇਮ ਟੁੱਟ ਜਾਵੇਗਾ, ਅਤੇ ਪਤਾਲ ਨਾਲ ਕੀਤਾ ਇਕਰਾਰ ਕਾਇਮ ਨਾ ਰਹੇਗਾ, ਜਦ ਬਿਪਤਾ ਦਾ ਹੜ੍ਹ ਆ ਝੁੱਲੇ, ਤੁਸੀਂ ਉਸ ਤੋਂ ਲਤਾੜੇ ਜਾਓਗੇ। (Sheol h7585)
propast će savez vaš sa smrću, vaš sporazum s Podzemljem održat' se neće. Kada bič razorni prođe, satrt će vas; (Sheol h7585)
19 ੧੯ ਜਦ ਕਦੀ ਹੜ੍ਹ ਲੰਘੇਗਾ ਉਹ ਤੁਹਾਨੂੰ ਫੜ੍ਹੇਗਾ, ਕਿਉਂ ਜੋ ਉਹ ਹਰ ਸਵੇਰੇ ਤੇ ਦਿਨੇ ਰਾਤੀਂ ਲੰਘੇਗਾ, ਅਤੇ ਇਸ ਖ਼ਬਰ ਨੂੰ ਸੁਣਨਾ ਨਿਰੀ ਘਬਰਾਹਟ ਹੀ ਹੋਵੇਗਾ!
kad god prođe, dohvatit će vas; prolazit će svako jutro, danju i noću. Samo će vas strah uputit u objavu.
20 ੨੦ ਪਲੰਘ ਲੰਮੇ ਪੈਣ ਲਈ ਛੋਟਾ ਹੈ, ਅਤੇ ਓੜ੍ਹਨਾ ਓੜ੍ਹਨ ਲਈ ਤੰਗ ਹੈ।
Prekratka će bit' postelja da se čovjek pruži, preuzak pokrivač da se umota.
21 ੨੧ ਜਿਵੇਂ ਫਰਾਸੀਮ ਪਰਬਤ ਉੱਤੇ ਹੋਇਆ, ਯਹੋਵਾਹ ਉੱਠ ਖੜ੍ਹਾ ਹੋਵੇਗਾ, ਜਿਵੇਂ ਗਿਬਓਨ ਦੀ ਘਾਟੀ ਵਿੱਚ ਹੋਇਆ, ਉਹ ਕੋਪਵਾਨ ਹੋਵੇਗਾ, ਉਹ ਹੁਣ ਫੇਰ ਕ੍ਰੋਧ ਵਿਖਾਵੇਗਾ ਤਾਂ ਜੋ ਉਹ ਆਪਣਾ ਕੰਮ, ਆਪਣਾ ਅਚਰਜ਼ ਕਰੇ, ਅਤੇ ਆਪਣਾ ਕਾਰਜ, ਆਪਣਾ ਅਨੋਖਾ ਕਾਰਜ ਕਰੇ।
Da, kao na gori Perasimu, Jahve će ustati, kao u Dolini gibeonskoj, on će se razjariti, da izvrši djelo svoje, djelo čudnovato, da ispuni naum svoj, naum tajnoviti.
22 ੨੨ ਹੁਣ ਤੁਸੀਂ ਠੱਠੇ ਨਾ ਕਰੋ ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਬੰਧਨ ਪੱਕੇ ਹੋ ਜਾਣ, ਕਿਉਂ ਜੋ ਮੈਂ ਪ੍ਰਭੂ ਸੈਨਾਂ ਦੇ ਯਹੋਵਾਹ ਤੋਂ ਸਾਰੀ ਧਰਤੀ ਉੱਤੇ ਬਰਬਾਦੀ ਦਾ ਫ਼ੈਸਲਾ ਸੁਣਿਆ ਹੈ।
Podsmijevanja se okanite, da vas jače okovi ne stegnu; jer čuh da je od Gospoda, Jahve nad Vojskama, zemlji ovoj dosuđeno uništenje.
23 ੨੩ ਕੰਨ ਲਾਓ ਅਤੇ ਮੇਰੀ ਅਵਾਜ਼ ਸੁਣੋ, ਧਿਆਨ ਲਾਓ ਅਤੇ ਮੇਰਾ ਬਚਨ ਸੁਣੋ।
Poslušajte i čujte glas moj, prisluhnite pomno moju besjedu.
24 ੨੪ ਕੀ ਹਾਲ੍ਹੀ ਬੀਜਣ ਲਈ ਸਾਰਾ ਦਿਨ ਵਾਹੀ ਕਰਦਾ ਹੈ? ਕੀ ਉਹ ਆਪਣੀ ਜ਼ਮੀਨ ਨੂੰ ਖੋਲ੍ਹਦਾ, ਅਤੇ ਸੁਹਾਗਾ ਫੇਰਦਾ ਰਹਿੰਦਾ ਹੈ?
Ore li orač svakog dana, brazdi, brana njivu svoju?
25 ੨੫ ਜਦ ਉਹ ਨੂੰ ਪੱਧਰਾ ਕਰ ਲਿਆ, ਕੀ ਉਹ ਸੌਂਫ ਨੂੰ ਨਹੀਂ ਖਿਲਾਰਦਾ, ਅਤੇ ਜੀਰੇ ਦਾ ਖੁੱਲ੍ਹਾ ਛੱਟਾ ਨਹੀਂ ਦਿੰਦਾ? ਅਤੇ ਕਣਕ ਨੂੰ ਸਿਆੜਾਂ ਵਿੱਚ ਅਤੇ ਜੌਂਵਾਂ ਨੂੰ ਉਹਨਾਂ ਦੇ ਥਾਂ, ਅਤੇ ਮਸਰਾਂ ਨੂੰ ਉਹ ਦੇ ਬੰਨਿਆਂ ਉੱਤੇ ਨਹੀਂ ਪਾਉਂਦਾ?
A kad joj poravna površinu, ne sije li grahor, ne sipa li kumin? Pšenicu gdje treba, proso i ječam, i napokon raž po rubovima?
26 ੨੬ ਉਹ ਦਾ ਪਰਮੇਸ਼ੁਰ ਉਹ ਨੂੰ ਠੀਕ-ਠੀਕ ਸਿਖਾਉਂਦਾ, ਅਤੇ ਉਹ ਨੂੰ ਦੱਸਦਾ ਹੈ।
Bog ga njegov upućuje, on ga uči djelu pravom.
27 ੨੭ ਸੌਂਫ ਤਾਂ ਗੰਡਾਸੇ ਨਾਲ ਨਹੀਂ ਗਾਹੀਦੀ, ਅਤੇ ਨਾ ਜੀਰੇ ਉੱਤੇ ਗੱਡੇ ਦਾ ਪਹੀਆ ਫੇਰੀਦਾ ਹੈ, ਪਰ ਸੌਂਫ ਲਾਠੀ ਨਾਲ ਅਤੇ ਜੀਰਾ ਡੰਡੇ ਨਾਲ ਕੁੱਟੀਦਾ ਹੈ।
Ne mlati se grahor cijepom, nećeš točkom po kuminu, već se grahor štapom mlati, a kumin se prutom lupa.
28 ੨੮ ਰੋਟੀ ਦਾ ਅੰਨ ਤਾਂ ਦਰੜੀਦਾ ਹੈ ਪਰ ਕੋਈ ਉਸ ਨੂੰ ਸਦਾ ਗਾਹੁੰਦਾ ਨਹੀਂ ਰਹਿੰਦਾ, ਅਤੇ ਜਦ ਉਹ ਆਪਣੇ ਗੱਡੇ ਦਾ ਪਹੀਆ ਅਤੇ ਆਪਣੇ ਘੋੜੇ ਉਸ ਉੱਤੇ ਚਲਾਉਂਦਾ ਹੈ, ਤਾਂ ਉਹ ਉਸ ਨੂੰ ਦਰੜ ਨਹੀਂ ਸੁੱਟਦਾ।
A da li se žito tare? Ne, nećeš ga dovijeka mlatiti: po njem ćeš pognat kolski točak i konje, ali ga zdrobiti nećeš.
29 ੨੯ ਇਹ ਵੀ ਤਾਂ ਸੈਨਾਂ ਦੇ ਯਹੋਵਾਹ ਵੱਲੋਂ ਆਉਂਦਾ ਹੈ, ਉਹ ਸਲਾਹ ਵਿੱਚ ਅਚਰਜ਼ ਹੈ, ਬੁੱਧੀ ਵਿੱਚ ਮਹਾਨ!
I to dolazi od Jahve nad Vojskama, savjetom divnog, mudrošću velikog.

< ਯਸਾਯਾਹ 28 >